< Yohane 8 >
1 Yesu sane kɔɔ Ngo Bepɔ no so.
੧ਯਿਸੂ ਜੈਤੂਨ ਦੇ ਪਹਾੜ ਵੱਲ ਨੂੰ ਤੁਰ ਗਿਆ।
2 Adeɛ kyee anɔpa no, ɔsane baa asɔrefie. Nnipa bebree baa ne nkyɛn ma ɔhyɛɛ aseɛ kyerɛkyerɛɛ wɔn.
੨ਸਵੇਰ-ਸਾਰ ਯਿਸੂ ਹੈਕਲ ਵੱਲ ਗਿਆ ਅਤੇ ਸਾਰੇ ਲੋਕ ਯਿਸੂ ਕੋਲ ਆਏ।
3 Ɔgu so rekasa no, Yudafoɔ mpanin ne Farisifoɔ de ɔbaa bi a wɔkyeree no sɛ ɔrebɔ adwaman baa nʼanim.
੩ਯਿਸੂ ਉੱਥੇ ਬੈਠਿਆ ਅਤੇ ਉਨ੍ਹਾਂ ਨੂੰ ਬਚਨ ਬੋਲੇ। ਤਦ ਉਪਦੇਸ਼ਕ ਅਤੇ ਫ਼ਰੀਸੀ ਉੱਥੇ ਇੱਕ ਔਰਤ ਨੂੰ ਯਿਸੂ ਕੋਲ ਲੈ ਆਏ ਜੋ ਕਿ ਵਿਭਚਾਰ ਕਰਦਿਆਂ ਫ਼ੜੀ ਗਈ ਸੀ। ਉਨ੍ਹਾਂ ਯਹੂਦੀਆਂ ਨੇ ਉਸ ਔਰਤ ਨੂੰ ਲੋਕਾਂ ਵਿਚਕਾਰ ਖੜੀ ਕੀਤਾ।
4 Wɔka kyerɛɛ Yesu sɛ, “Ɔkyerɛkyerɛfoɔ, yɛkyeree ɔbaa yi sɛ ɔrebɔ adwaman,
੪ਉਨ੍ਹਾਂ ਨੇ ਯਿਸੂ ਨੂੰ ਆਖਿਆ, “ਪ੍ਰਭੂ ਜੀ! ਇਹ ਔਰਤ ਉਦੋਂ ਫ਼ੜੀ ਗਈ ਜਦੋਂ ਇਹ ਵਿਭਚਾਰ ਕਰ ਰਹੀ ਸੀ
5 nanso Mose mmara hyɛ yɛn sɛ, ɔbaa biara a wɔbɛkyere no saa ɛkwan no so no, ɛsɛ sɛ wɔsi no aboɔ. Ɛdeɛn na woka wɔ ho?”
੫ਬਿਵਸਥਾ ਵਿੱਚ, ਮੂਸਾ ਨੇ ਹੁਕਮ ਦਿੱਤਾ ਹੈ ਕਿ ਅਜਿਹੀਆਂ ਔਰਤਾਂ ਨੂੰ ਪੱਥਰ ਮਾਰ-ਮਾਰ ਕੇ ਮਾਰ ਦੇਣਾ ਚਾਹੀਦਾ ਹੈ। ਸਾਨੂੰ ਦੱਸੋ ਸਾਨੂੰ ਕੀ ਕਰਨਾ ਚਾਹੀਦਾ?”
6 Wɔbisaa no yei de sum no afidie sɛdeɛ ɛbɛyɛ a wɔbɛnya asɛm bi agyina so atoto nʼano. Nanso, Yesu bɔɔ ne mu ase de ne nsateaa twerɛtwerɛɛ fam.
੬ਯਹੂਦੀ ਉਸ ਨੂੰ ਚਲਾਕੀ ਨਾਲ ਫ਼ਸਾਉਣ ਲਈ ਇਹ ਸਵਾਲ ਪੁੱਛ ਰਹੇ ਸਨ ਤਾਂ ਕਿ ਉਹ ਕੁਝ ਗਲਤ ਆਖੇ। ਉਹ ਉਸ ਦੇ ਖਿਲਾਫ਼ ਕੋਈ ਦੋਸ਼ ਲਗਾਉਣਾ ਚਾਹੁੰਦੇ ਸਨ। ਪਰ ਯਿਸੂ ਥੱਲੇ ਝੁਕਿਆ ਅਤੇ ਜ਼ਮੀਨ ਤੇ ਆਪਣੀ ਉਂਗਲ ਨਾਲ ਕੁਝ ਲਿਖਣ ਲੱਗ ਪਿਆ।
7 Wɔgu so rebisabisa no nsɛm no, ɔmaa ne mu so ka kyerɛɛ wɔn sɛ, “Mo mu biara a ɔnyɛɛ bɔne da no, nni ɛkan nto boɔ mmɔ no.”
੭ਯਹੂਦੀਆਂ ਨੇ ਲਗਾਤਾਰ ਉਸ ਨੂੰ ਇਹ ਸਵਾਲ ਪੁੱਛਿਆ ਤਾਂ ਯਿਸੂ ਸਿੱਧਾ ਹੋਇਆ ਅਤੇ ਆਖਿਆ, “ਕੀ ਇੱਥੇ ਕੋਈ ਅਜਿਹਾ ਮਨੁੱਖ ਹੈ ਜਿਸ ਨੇ ਕਦੇ ਕੋਈ ਪਾਪ ਨਹੀਂ ਕੀਤਾ ਉਹ ਮਨੁੱਖ ਇਸ ਨੂੰ ਪਹਿਲਾ ਪੱਥਰ ਮਾਰੇ।”
8 Ɔsane bɔɔ ne mu ase twerɛtwerɛɛ fam.
੮ਤਾਂ ਉਹ ਫ਼ੇਰ ਥੱਲੇ ਝੁਕਿਆ ਅਤੇ ਜ਼ਮੀਨ ਤੇ ਕੁਝ ਲਿਖਣ ਲੱਗ ਪਿਆ।
9 Nnipa no tee asɛm a Yesu kaeɛ no, wɔhyɛɛ aseɛ firii hɔ mmaako mmaako firi mpanin no so. Ɛkaa Yesu ne ɔbaa no nko ara.
੯ਜੋ ਯਿਸੂ ਨੇ ਆਖਿਆ ਲੋਕਾਂ ਨੇ ਸੁਣਿਆ ਅਤੇ ਉਹ ਇੱਕ-ਇੱਕ ਕਰਕੇ ਜਾਣ ਲੱਗੇ। ਸਭ ਤੋਂ ਪਹਿਲਾਂ ਬਜ਼ੁਰਗ ਲੋਕ ਗਏ, ਫ਼ਿਰ ਹੋਰ ਸਾਰੇ ਲੋਕ ਵੀ ਚਲੇ ਗਏ। ਯਿਸੂ ਇਕੱਲਾ ਉਸ ਔਰਤ ਨਾਲ ਰਹਿ ਗਿਆ ਜੋ ਕਿ ਉਸ ਦੇ ਸਾਹਮਣੇ ਖੜੀ ਸੀ।
10 Yesu maa ne mu so no, ɔbisaa ɔbaa no sɛ, “Nnipa a wɔde wo baeɛ no wɔ he? Wɔn mu baako mpo nni ha a ɔbɛka asɛm bi atia wo?”
੧੦ਯਿਸੂ ਨੇ ਉਸ ਔਰਤ ਵੱਲ ਵੇਖਿਆ ਅਤੇ ਆਖਣ ਲੱਗਾ, “ਹੇ ਔਰਤ, ਉਹ ਕਿੱਥੇ ਹਨ? ਕੀ ਕਿਸੇ ਨੇ ਵੀ ਤੈਨੂੰ ਦੋਸ਼ੀ ਕਰਾਰ ਨਹੀਂ ਦਿੱਤਾ?”
11 Ɔbaa no buaa Yesu sɛ, “Dabi, Owura.” Yesu ka kyerɛɛ no sɛ, “Sɛ saa na ɛte deɛ a, ɛnneɛ me nso menni asɛm biara a mɛka de atia wo. Kɔ, na nkɔyɛ bɔne bio.”
੧੧ਉਸ ਔਰਤ ਨੇ ਉੱਤਰ ਦਿੱਤਾ, “ਨਹੀਂ, ਪ੍ਰਭੂ ਜੀ! ਮੈਨੂੰ ਕਿਸੇ ਨੇ ਵੀ ਦੋਸ਼ੀ ਕਰਾਰ ਨਹੀਂ ਦਿੱਤਾ।” ਫਿਰ ਯਿਸੂ ਨੇ ਆਖਿਆ, “ਤਾਂ ਮੈਂ ਵੀ ਤੇਰਾ ਦੋਸ਼ੀ ਹੋਣ ਦਾ ਨਿਆਂ ਨਹੀਂ ਕਰਦਾ। ਹੁਣ ਤੂੰ ਚਲੀ ਜਾ, ਪਰ ਫਿਰ ਪਾਪ ਨਾ ਕਰੀਂ।”
12 Yesu sane toaa ne kasa no so ka kyerɛɛ nnipa no sɛ, “Mene ewiase hann no. Obiara a ɔdi mʼakyi no rennante sum mu da, na ɔbɛnya hann a ɛkyerɛ nnipa ɛkwan ma wɔkɔ nkwa mu.”
੧੨ਬਾਅਦ ਵਿੱਚ ਯਿਸੂ ਨੇ ਫਿਰ ਲੋਕਾਂ ਨਾਲ ਗੱਲ ਕੀਤੀ ਅਤੇ ਕਿਹਾ, “ਮੈਂ ਸੰਸਾਰ ਦਾ ਚਾਨਣ ਹਾਂ। ਉਹ ਮਨੁੱਖ ਜੋ ਮੇਰੇ ਪਿੱਛੇ ਚੱਲਦਾ, ਉਹ ਕਦੇ ਵੀ ਹਨੇਰੇ ਵਿੱਚ ਨਹੀਂ ਜੀਵੇਗਾ ਸਗੋਂ ਉਸ ਕੋਲ ਜੀਵਨ ਦਾ ਚਾਨਣ ਹੋਵੇਗਾ।”
13 Farisifoɔ no tee asɛm a Yesu kaeɛ no, wɔka kyerɛɛ no sɛ, “Asɛm a woreka yi, yɛrennye nto mu, ɛfiri sɛ, wo ara na woredi wo ho adanseɛ.”
੧੩ਪਰ ਫ਼ਰੀਸੀਆਂ ਨੇ ਯਿਸੂ ਨੂੰ ਕਿਹਾ, “ਜਦੋਂ ਤੂੰ ਆਪਣੇ ਆਪ ਬਾਰੇ ਇਹ ਗੱਲਾਂ ਆਖਦਾ ਹੈਂ ਤਾਂ ਸਿਰਫ਼ ਤੂੰ ਹੀ ਹੈਂ, ਜੋ ਇਹ ਆਖਦਾ ਕਿ ਇਹ ਸੱਚ ਹਨ, ਇਸ ਲਈ ਅਸੀਂ ਉਹ ਨਹੀਂ ਕਬੂਲ ਕਰਦੇ ਜੋ ਤੂੰ ਆਖ ਰਿਹਾ ਹੈਂ।”
14 Yesu nso buaa wɔn sɛ, “Sɛ me ara meredi me ho adanseɛ mpo a, asɛm a meka no yɛ nokorɛ, ɛfiri sɛ, menim faako a mefiri baeɛ ne faako a merekɔ. Na mo deɛ, monnim faako a mefiri baeɛ ne faako nso a merekɔ.
੧੪ਯਿਸੂ ਨੇ ਉੱਤਰ ਦਿੱਤਾ, “ਹਾਂ ਮੈਂ ਆਪਣੇ ਆਪ ਬਾਰੇ ਅਜਿਹੀਆਂ ਗੱਲਾਂ ਆਖ ਰਿਹਾ ਹਾਂ ਅਤੇ ਇਹ ਸੱਚ ਹਨ ਕਿਉਂਕਿ ਮੈਂ ਜਾਣਦਾ ਹਾਂ ਕਿ ਮੈਂ ਕਿੱਥੋਂ ਆਇਆ ਹਾਂ ਅਤੇ ਕਿੱਥੇ ਜਾਂਵਾਂਗਾ। ਪਰ ਤੁਸੀਂ ਨਹੀਂ ਜਾਣਦੇ ਕਿ ਮੈਂ ਕਿੱਥੋਂ ਆਇਆ ਅਤੇ ਕਿੱਥੇ ਜਾਂਵਾਂਗਾ।
15 Mo ankasa mode mo adwene na ɛbu atɛn na me deɛ, memmu obiara atɛn.
੧੫ਤੁਸੀਂ ਲੋਕ ਮਨੁੱਖੀ ਦਰਜੇ ਨਾਲ ਮੇਰਾ ਨਿਆਂ ਕਰਦੇ ਹੋ, ਪਰ ਮੈਂ ਕਿਸੇ ਦਾ ਨਿਆਂ ਨਹੀਂ ਕਰਦਾ।
16 Nanso, sɛ ɛba sɛ ɛsɛ sɛ mebu atɛn a, mʼatemmuo bɛyɛ atɛntenenee, ɛfiri sɛ, ɛnyɛ me nko na mɛbu atɛn; Agya a ɔsomaa me no ka me ho.
੧੬ਪਰ ਜੇ ਮੈਂ ਨਿਆਂ ਕਰਾਂ ਤਾਂ ਮੇਰਾ ਨਿਆਂ ਸੱਚਾ ਹੋਵੇਗਾ, ਕਿਉਂਕਿ ਮੈਂ ਇਕੱਲਾ ਨਹੀਂ ਹਾਂ, ਪਿਤਾ ਜਿਸ ਨੇ ਮੈਨੂੰ ਭੇਜਿਆ ਮੇਰੇ ਨਾਲ ਹੈ।
17 Wɔatwerɛ wɔ mo mmara mu sɛ, sɛ adansefoɔ baanu adanseɛ hyia a, na ɛkyerɛ sɛ wɔn adanseɛ no yɛ nokorɛ.
੧੭ਤੁਹਾਡੀ ਬਿਵਸਥਾ ਵਿੱਚ ਵੀ ਇਹ ਲਿਖਿਆ ਹੋਇਆ ਹੈ ਕਿ ਦੋ ਮਨੁੱਖਾਂ ਦੀ ਗਵਾਹੀ ਸੱਚੀ ਹੈ।
18 Medi me ho adanseɛ na mʼAgya a ɔsomaa me no nso di me ho adanseɛ.”
੧੮ਮੈਂ ਆਪਣੇ ਬਾਰੇ ਗਵਾਹੀ ਦਿੰਦਾ ਹਾਂ ਅਤੇ ਮੇਰਾ ਪਿਤਾ, ਜਿਸ ਨੇ ਮੈਨੂੰ ਭੇਜਿਆ ਹੈ, ਮੇਰੇ ਬਾਰੇ ਗਵਾਹੀ ਦਿੰਦਾ ਹੈ।”
19 Nnipa no bisaa no sɛ, “Ɛhe na wʼAgya no wɔ?” Yesu buaa wɔn sɛ, “Monnim me, na monnim mʼAgya no nso. Sɛ monim me a, anka mobɛhunu mʼAgya no nso.”
੧੯ਲੋਕਾਂ ਨੇ ਪੁੱਛਿਆ, “ਤੇਰਾ ਪਿਤਾ ਕਿੱਥੇ ਹੈ?” ਯਿਸੂ ਨੇ ਉੱਤਰ ਦਿੱਤਾ, “ਤੁਸੀਂ ਮੈਨੂੰ ਜਾਂ ਮੇਰੇ ਪਿਤਾ ਨੂੰ ਨਹੀਂ ਜਾਣਦੇ। ਪਰ ਜੇ ਤੁਸੀਂ ਮੈਨੂੰ ਜਾਣਦੇ ਹੁੰਦੇ ਤਾਂ ਤੁਸੀਂ ਮੇਰੇ ਪਿਤਾ ਨੂੰ ਵੀ ਜਾਣ ਜਾਂਦੇ।”
20 Yesu kaa yeinom nyinaa ɛberɛ a na ɔrekyerɛkyerɛ wɔ asɔredan no mu sikakorabea hɔ no. Obiara antumi amfa ne nsa anka no, ɛfiri sɛ, na ne berɛ a ɛsɛ sɛ wɔkyere no no nnuruiɛ.
੨੦ਯਿਸੂ ਨੇ ਇਹ ਗੱਲਾਂ ਉਸ ਵੇਲੇ ਆਖੀਆਂ ਜਦੋਂ ਉਹ ਹੈਕਲ ਦੇ ਇਲਾਕੇ ਵਿੱਚ ਉਪਦੇਸ਼ ਦੇ ਰਿਹਾ ਸੀ। ਜਦੋਂ ਉਹ ਭੰਡਾਰ ਘਰ ਕੋਲ ਪ੍ਰਚਾਰ ਕਰ ਰਿਹਾ ਸੀ ਪਰ ਕਿਸੇ ਵੀ ਮਨੁੱਖ ਨੇ ਉਸ ਨੂੰ ਫੜਿਆ ਨਹੀਂ ਕਿਉਂਕਿ ਅਜੇ ਯਿਸੂ ਦਾ ਸਮਾਂ ਨਹੀਂ ਆਇਆ ਸੀ।
21 Yesu sane ka kyerɛɛ wɔn sɛ, “Mɛfiri mo nkyɛn makɔ; mobɛhwehwɛ me, na morenhunu me. Na mo deɛ, mobɛwu wɔ mo mu. Faako a merekɔ no morentumi mma hɔ bi.”
੨੧ਯਿਸੂ ਨੇ ਫੇਰ ਲੋਕਾਂ ਨੂੰ ਆਖਿਆ, “ਤਾਂ ਮੈਂ ਚਲਾ ਜਾਂਵਾਂਗਾ ਅਤੇ ਤੁਸੀਂ ਮੈਨੂੰ ਭਾਲੋਗੇ, ਪਰ ਤੁਸੀਂ ਆਪਣੇ ਪਾਪਾਂ ਵਿੱਚ ਮਰ ਜਾਓਗੇ। ਤੁਸੀਂ ਉਸ ਜਗ੍ਹਾ ਨਹੀਂ ਆ ਸਕਦੇ, ਜਿੱਥੇ ਮੈਂ ਜਾ ਰਿਹਾ ਹਾਂ।”
22 Yudafoɔ no bisabisaa wɔn ho wɔn ho sɛ, “Ɛhe na ɔrekɔ a ɔse ‘obi rentumi nkɔ hɔ bi no?’ Gyama ɔrekɔkum ne ho?”
੨੨ਫੇਰ ਯਹੂਦੀ ਆਪਸ ਵਿੱਚ ਕਹਿਣ ਲੱਗੇ, “ਕੀ ਯਿਸੂ ਆਪਣੇ ਆਪ ਨੂੰ ਮਾਰ ਲਵੇਗਾ? ਕਿਉਂ ਜੋ ਉਸ ਨੇ ਆਖਿਆ ਹੈ, ਤੁਸੀਂ ਉਸ ਜਗ੍ਹਾ ਨਹੀਂ ਆ ਸਕਦੇ ਜਿੱਥੇ ਮੈਂ ਜਾ ਰਿਹਾ ਹਾਂ। ਉੱਥੇ ਤੁਸੀਂ ਨਹੀਂ ਪਹੁੰਚ ਸਕਦੇ।”
23 Yesu buaa wɔn sɛ, “Mo deɛ, mofiri asase so ha, nanso me deɛ, mefiri ɔsoro na mebaeɛ. Mo deɛ, mofiri ewiase, nanso me deɛ, memfiri ewiase,
੨੩ਪਰ ਯਿਸੂ ਨੇ ਉਨ੍ਹਾਂ ਲੋਕਾਂ ਨੂੰ ਆਖਿਆ, “ਤੁਸੀਂ ਧਰਤੀ ਦੇ ਹੋ ਪਰ ਮੈਂ ਸਵਰਗ ਤੋਂ ਹਾਂ। ਤੁਸੀਂ ਇਸ ਦੁਨੀਆਂ ਨਾਲ ਸੰਬੰਧਿਤ ਹੋ ਪਰ ਮੈਂ ਇਸ ਦੁਨੀਆਂ ਨਾਲ ਸੰਬੰਧਿਤ ਨਹੀਂ ਹਾਂ।
24 Ɛno enti na meka kyerɛ mo sɛ mobɛwu wɔ mo bɔne mu no. Na sɛ moannye anni sɛ, mene deɛ mene a, mobɛwu wɔ mo bɔne mu.”
੨੪ਇਸ ਲਈ ਮੈਂ ਤੁਹਾਨੂੰ ਆਖਿਆ ਸੀ ਕਿ ਤੁਸੀਂ ਆਪਣੇ ਪਾਪਾਂ ਵਿੱਚ ਮਰੋਂਗੇ। ਹਾਂ, ਜੇਕਰ ਤੁਸੀਂ ਵਿਸ਼ਵਾਸ ਨਹੀਂ ਕਰੋਂਗੇ ਕਿ ਮੈਂ ਉਹ ਹਾਂ, ਤਾਂ ਤੁਸੀਂ ਆਪਣੇ ਪਾਪਾਂ ਵਿੱਚ ਮਰ ਜਾਓਗੇ।”
25 Wɔbisaa no sɛ, “Wo koraa, wone hwan?” Yesu buaa wɔn sɛ, “Mene deɛ daa meka kyerɛ mo sɛ meyɛ.
੨੫ਤਾਂ ਉਨ੍ਹਾਂ ਨੇ ਆਖਿਆ “ਤੂੰ ਕੌਣ ਹੈਂ?” ਯਿਸੂ ਨੇ ਜ਼ਵਾਬ ਦਿੱਤਾ, “ਮੈਂ ਉਹੀ ਹਾਂ ਜੋ ਮੈਂ ਤੁਹਾਨੂੰ ਸ਼ੁਰੂ ਤੋਂ ਕਹਿੰਦਾ ਆ ਰਿਹਾ ਹਾਂ।
26 Mewɔ mo ho nsɛm pii a anka mɛka atia mo. Nanso, deɛ ɔsomaa me no yɛ ɔnokwafoɔ na asɛm a meka no yɛ deɛ mate afiri ne nkyɛn.”
੨੬ਮੇਰੇ ਕੋਲ ਤੁਹਾਡੇ ਨਿਆਂ ਕਰਨ ਅਤੇ ਬੋਲਣ ਲਈ ਬਹੁਤ ਸਾਰੀਆਂ ਗੱਲਾਂ ਹਨ। ਉਹ ਇੱਕ ਜਿਸ ਨੇ ਮੈਨੂੰ ਭੇਜਿਆ, ਸੱਚ ਬੋਲਦਾ ਹੈ ਅਤੇ ਮੈਂ ਲੋਕਾਂ ਨੂੰ ਉਹ ਗੱਲਾਂ ਦੱਸਦਾ ਹਾਂ ਜੋ ਮੈਂ ਉਸ ਕੋਲੋਂ ਸੁਣੀਆਂ ਹਨ।”
27 Nnipa no ante no aseɛ sɛ nʼagya ho asɛm na ɔreka akyerɛ wɔn no.
੨੭ਲੋਕ ਉਹ ਨਾ ਸਮਝ ਸਕੇ ਕਿ ਯਿਸੂ ਉਨ੍ਹਾਂ ਨਾਲ ਪਿਤਾ ਬਾਰੇ ਗੱਲ ਕਰਦਾ ਹੈ।
28 Yesu ka kyerɛɛ wɔn sɛ, “Sɛ monya ma Onipa Ba no so wɔ asɛnnua no so a, na mobɛhunu sɛ, mene deɛ mene no, na afei mobɛhunu bio sɛ memfiri me ara me pɛ mu nyɛ biribiara, na mmom, deɛ Agya no somaa me sɛ menka no nko ara na meka.
੨੮ਤਾਂ ਯਿਸੂ ਨੇ ਲੋਕਾਂ ਆਖਿਆ, “ਜਦੋਂ ਤੁਸੀਂ ਮਨੁੱਖ ਦੇ ਪੁੱਤਰ ਨੂੰ ਉੱਚਾ ਕਰੋਗੇ ਤਾਂ ਤੁਸੀਂ ਜਾਣ ਜਾਓਗੇ ਕਿ ਮੈਂ ਉਹ ਹਾਂ। ਅਤੇ ਮੈਂ ਕੁਝ ਵੀ ਆਪਣੇ ਅਧਿਕਾਰ ਨਾਲ ਨਹੀਂ ਕਰਦਾ। ਅਤੇ ਤੁਸੀਂ ਜਾਣ ਜਾਓਗੇ ਕਿ ਮੈਂ ਉਹੀ ਬੋਲਦਾ ਹਾਂ ਜੋ ਕੁਝ ਮੇਰੇ ਪਿਤਾ ਨੇ ਮੈਨੂੰ ਸਿਖਾਇਆ ਹੈ।
29 Deɛ ɔsomaa me no ka me ho daa. Ɔnnyaa me da, ɛfiri sɛ, meyɛ deɛ ɛsɔ nʼani.”
੨੯ਉਹ ਜਿਸ ਨੇ ਮੈਨੂੰ ਭੇਜਿਆ ਮੇਰੇ ਨਾਲ ਹੈ। ਮੈਂ ਹਮੇਸ਼ਾਂ ਉਹੀ ਕਰਦਾ ਹਾਂ ਜੋ ਉਸ ਨੂੰ ਪਸੰਦ ਹੈ, ਇਸ ਲਈ ਉਸ ਨੇ ਮੈਨੂੰ ਇਕੱਲਾ ਨਹੀਂ ਛੱਡਿਆ।”
30 Nnipa a wɔtee deɛ Yesu kaeɛ no mu dodoɔ no ara gyee no diiɛ.
੩੦ਜਦੋਂ ਯਿਸੂ ਅਜਿਹੀਆਂ ਗੱਲਾਂ ਕਹਿ ਰਿਹਾ ਸੀ, ਤਾਂ ਬਹੁਤ ਲੋਕਾਂ ਨੇ ਉਸ ਵਿੱਚ ਵਿਸ਼ਵਾਸ ਕੀਤਾ।
31 Yesu ka kyerɛɛ Yudafoɔ a wɔgyee no diiɛ no sɛ, “Sɛ modi me nsɛm so a, moyɛ mʼasuafoɔ.
੩੧ਤਾਂ ਯਿਸੂ ਨੇ ਉਨ੍ਹਾਂ ਯਹੂਦੀਆਂ ਨੂੰ ਆਖਿਆ ਜੋ ਉਸ ਤੇ ਵਿਸ਼ਵਾਸ ਕਰਦੇ ਸਨ, “ਜੇਕਰ ਤੁਸੀਂ ਮੇਰੇ ਬਚਨਾਂ ਨੂੰ ਮੰਨੋਂਗੇ ਤਾਂ ਤੁਸੀਂ ਮੇਰੇ ਚੇਲੇ ਹੋਵੋਗੇ।
32 Ɛno ansa na mobɛhunu nokorɛ no na nokorɛ no bɛma mo ade mo ho.”
੩੨ਤਦ ਤੁਸੀਂ ਸੱਚ ਨੂੰ ਜਾਣੋਗੇ ਤੇ ਸੱਚ ਤੁਹਾਨੂੰ ਆਜ਼ਾਦ ਕਰੇਗਾ।”
33 Nnipa no buaa no sɛ, “Yɛn deɛ yɛyɛ Abraham asefoɔ. Yɛnkɔɔ nkoasom mu da, na ɛyɛ dɛn na woka sɛ wobɛma yɛade yɛn ho?”
੩੩ਯਹੂਦੀਆਂ ਨੇ ਉੱਤਰ ਦਿੱਤਾ, “ਅਸੀਂ ਅਬਰਾਹਾਮ ਦੀ ਅੰਸ ਹਾਂ। ਅਸੀਂ ਕਦੇ ਵੀ ਕਿਸੇ ਦੇ ਗੁਲਾਮ ਨਹੀਂ ਰਹੇ ਫਿਰ ਤੂੰ ਕਿਉਂ ਕਹਿੰਦਾ ਹੈਂ ਕਿ ਅਸੀਂ ਆਜ਼ਾਦ ਹੋ ਜਾਂਵਾਂਗੇ?”
34 Yesu buaa wɔn sɛ, “Mereka nokorɛ akyerɛ mo sɛ obiara a ɔyɛ bɔne no yɛ bɔne akoa.
੩੪ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਕਿ ਹਰੇਕ ਜੋ, ਜਿਹੜਾ ਪਾਪ ਕਰਦਾ ਹੈ, ਉਹ ਪਾਪ ਦਾ ਗੁਲਾਮ ਹੈ।
35 Akoa biara nni kyɛfa wɔ abusua mu nanso ɔba deɛ, daa ɔwɔ kyɛfa wɔ abusua mu. (aiōn )
੩੫ਇੱਕ ਗੁਲਾਮ ਹਮੇਸ਼ਾਂ ਘਰ ਵਿੱਚ ਨਹੀਂ ਰਹਿੰਦਾ ਪਰ ਪੁੱਤਰ ਹਮੇਸ਼ਾਂ ਘਰ ਵਿੱਚ ਰਹਿੰਦਾ ਹੈ। (aiōn )
36 Ɛno enti, sɛ ɔba no ma mode mo ho a, mobɛde mo ho ampa.
੩੬ਇਸ ਲਈ ਜੇਕਰ ਤੁਹਾਨੂੰ ਪੁੱਤਰ ਅਜ਼ਾਦ ਕਰੇ, ਤਾਂ ਤੁਸੀਂ ਸੱਚ-ਮੁੱਚ ਆਜ਼ਾਦ ਹੋ ਜਾਓਗੇ।
37 Megye tom sɛ moyɛ Abraham asefoɔ nanso morehwehwɛ me akum me, ɛfiri sɛ, monni ne nkyerɛkyerɛ so.
੩੭ਮੈਂ ਜਾਣਦਾ ਹਾਂ ਕਿ ਤੁਸੀਂ ਅਬਰਾਹਾਮ ਦੀ ਅੰਸ ਹੋ। ਪਰ ਤੁਸੀਂ ਮੈਨੂੰ ਮਾਰਨਾ ਚਾਹੁੰਦੇ ਹੋ ਕਿਉਂਕਿ ਤੁਸੀਂ ਮੇਰੇ ਬਚਨ ਨੂੰ ਕਬੂਲ ਕਰਨ ਲਈ ਰਾਜੀ ਨਹੀਂ ਹੋ।
38 Deɛ mʼAgya ayi akyerɛ me no na meka ho asɛm, na mo deɛ, deɛ mo agya aka akyerɛ mo no na modi so.”
੩੮ਮੈਂ ਤੁਹਾਨੂੰ ਉਹੀ ਕੁਝ ਆਖ ਰਿਹਾ ਹਾਂ ਜੋ ਮੇਰੇ ਪਿਤਾ ਨੇ ਮੈਨੂੰ ਵਿਖਾਇਆ ਹੈ। ਪਰ ਤੁਸੀਂ ਉਹ ਕੁਝ ਕਰਦੇ ਹੋ ਜੋ ਤੁਹਾਡੇ ਪਿਤਾ ਨੇ ਤੁਹਾਨੂੰ ਕਰਨ ਵਾਸਤੇ ਕਿਹਾ ਹੈ।”
39 Nnipa no kaa sɛ, “Yɛn agya ne Abraham.” Yesu nso ka kyerɛɛ wɔn sɛ, “Moyɛ Abraham asefoɔ ampa a, anka ne nnwuma a ɔyɛeɛ no bi pɛpɛɛpɛ na mobɛyɛ.
੩੯ਯਹੂਦੀਆਂ ਨੇ ਕਿਹਾ, “ਸਾਡਾ ਪਿਤਾ ਅਬਰਾਹਾਮ ਹੈ।” ਯਿਸੂ ਨੇ ਆਖਿਆ, “ਜੇਕਰ ਸੱਚ-ਮੁੱਚ ਤੁਸੀਂ ਅਬਰਾਹਾਮ ਦੀ ਅੰਸ ਹੁੰਦੇ, ਤਾਂ ਤੁਸੀਂ ਉਹੀ ਕੰਮ ਕਰਦੇ ਜੋ ਅਬਰਾਹਾਮ ਨੇ ਕੀਤੇ।
40 Deɛ mayɛ ne sɛ maka nokorɛ a mote firii Agya no nkyɛn akyerɛ mo, nanso mohwehwɛ me akum me. Abraham anyɛ biribi a ɛte sɛ yei.
੪੦ਮੈਂ ਉਹ ਹਾਂ ਜਿਸ ਨੇ ਤੁਹਾਨੂੰ ਸੱਚ ਦੱਸਿਆ, ਜਿਹੜਾ ਮੈਂ ਪਰਮੇਸ਼ੁਰ ਤੋਂ ਸੁਣਿਆ, ਪਰ ਤੁਸੀਂ ਮੈਨੂੰ ਮਾਰਨਾ ਚਾਹੁੰਦੇ ਹੋ। ਅਬਰਾਹਾਮ ਨੇ ਤਾਂ ਅਜਿਹਾ ਕੁਝ ਨਹੀਂ ਸੀ ਕੀਤਾ
41 Moreyɛ deɛ mo agya yɛeɛ.” Nnipa no sane kaa sɛ, “Onyankopɔn nko ara ne Agya a yɛwɔ na yɛyɛ ne mma ankasa.”
੪੧ਤੁਸੀਂ ਉਵੇਂ ਦੀਆਂ ਗੱਲਾਂ ਕਰੋ ਜਿਵੇਂ ਦੀਆਂ ਤੁਹਾਡਾ ਪਿਤਾ ਕਰਦਾ ਹੈ।” ਪਰ ਯਹੂਦੀਆਂ ਨੇ ਕਿਹਾ, “ਅਸੀਂ ਉਨ੍ਹਾਂ ਬੱਚਿਆਂ ਦੀ ਤਰ੍ਹਾਂ ਨਹੀਂ ਹਾਂ ਜਿਨ੍ਹਾਂ ਨੂੰ ਇਹ ਨਹੀਂ ਪਤਾ ਕਿ ਉਨ੍ਹਾਂ ਦਾ ਪਿਤਾ ਕੌਣ ਸੀ? ਸਾਡਾ ਇੱਕ ਪਿਤਾ ਹੈ ਅਤੇ ਉਹ ਪਰਮੇਸ਼ੁਰ ਹੈ।”
42 Yesu ka kyerɛɛ wɔn sɛ, “Sɛ Onyankopɔn yɛ mo Agya ampa ara a anka mobɛdɔ me, ɛfiri sɛ, ne nkyɛn na mefiri baeɛ na mewɔ ha. Mamfiri me pɛ mu na mebaeɛ; ɔno na ɔsomaa me.
੪੨ਯਿਸੂ ਨੇ ਉਨ੍ਹਾਂ ਯਹੂਦੀਆਂ ਨੂੰ ਕਿਹਾ, “ਜੇਕਰ ਪਰਮੇਸ਼ੁਰ ਤੁਹਾਡਾ ਪਿਤਾ ਹੁੰਦਾ ਤੁਸੀਂ ਮੈਨੂੰ ਪਿਆਰ ਕਰਦੇ ਕਿਉਂਕਿ ਮੈਂ ਪਰਮੇਸ਼ੁਰ ਵੱਲੋਂ ਆਇਆ ਹਾਂ ਅਤੇ ਹੁਣ ਮੈਂ ਇੱਥੇ ਹਾਂ। ਮੈਂ ਆਪਣੀ ਮਰਜ਼ੀ ਨਾਲ ਨਹੀਂ ਆਇਆ, ਮੈਨੂੰ ਪਰਮੇਸ਼ੁਰ ਨੇ ਹੀ ਭੇਜਿਆ ਹੈ।
43 Adɛn enti na monte nsɛm a mereka yi ase? Ɛfiri sɛ, mompɛ sɛ mote aseɛ.
੪੩ਤੁਹਾਨੂੰ ਜੋ ਮੈਂ ਕਹਿ ਰਿਹਾ ਹਾਂ ਕਿਉਂ ਸਮਝ ਨਹੀਂ ਆ ਰਿਹਾ? ਕਿਉਂਕਿ ਤੁਸੀਂ ਮੇਰੇ ਬਚਨ ਨੂੰ ਸੁਨਣ ਲਈ ਤਿਆਰ ਨਹੀਂ ਹੋ।
44 Mo deɛ, ɔbonsam ne mo agya, na mopɛ sɛ moyɛ nneɛma a ɔyɛ no nso bi. Ɔyɛ owudifoɔ firi ahyɛaseɛ. Ɔnni nokorɛ da, ɛfiri sɛ, ɔnyɛ ɔnokwafoɔ. Sɛ ɔdi atorɔ a, ɛnyɛ nwanwa ɛfiri sɛ, ɔyɛ ɔtorofoɔ ne atorɔ agya.
੪੪ਤੁਹਾਡਾ ਪਿਤਾ ਸ਼ੈਤਾਨ ਹੈ ਅਤੇ ਤੁਸੀਂ ਉਸ ਦੀ ਅੰਸ ਹੋ ਤੇ ਸਿਰਫ਼ ਉਹੀ ਕਰਨਾ ਚਾਹੁੰਦੇ ਹੋ ਜੋ ਉਸ ਨੂੰ ਪਸੰਦ ਹੈ। ਸ਼ੈਤਾਨ ਸ਼ੁਰੂ ਤੋਂ ਹੀ ਘਾਤਕ ਹੈ ਉਹ ਸੱਚ ਦੇ ਵਿਰੁੱਧ ਹੈ। ਉਸ ਵਿੱਚ ਕੋਈ ਸੱਚ ਨਹੀਂ। ਜਦ ਉਹ ਝੂਠ ਬੋਲਦਾ ਹੈ, ਉਹ ਆਪਣਾ ਅਸਲੀ ਰੂਪ ਪ੍ਰਗਟ ਕਰਦਾ ਹੈ। ਹਾਂ! ਸ਼ੈਤਾਨ ਝੂਠਾ ਹੈ ਅਤੇ ਉਹ ਝੂਠ ਦਾ ਪਿਤਾ ਹੈ।
45 Nanso me deɛ, ɛsiane sɛ meka nokorɛ enti na monnye me nni no.
੪੫ਮੈਂ ਤੁਹਾਨੂੰ ਸੱਚ ਕਹਿੰਦਾ ਹਾਂ, ਇਸੇ ਲਈ ਤੁਸੀਂ ਮੇਰਾ ਵਿਸ਼ਵਾਸ ਨਹੀਂ ਕਰਦੇ।
46 Mo mu hwan na ɔbɛtumi aka sɛ medi bɔne bi ho fɔ? Sɛ meka nokorɛ a, adɛn enti na monnye me nni?
੪੬ਕੀ ਤੁਹਾਡੇ ਵਿੱਚੋਂ ਕੋਈ ਹੈ ਜੋ ਇਹ ਸਾਬਤ ਕਰ ਸਕੇ ਕਿ ਮੈਂ ਪਾਪ ਦਾ ਦੋਸ਼ੀ ਹਾਂ? ਜੇਕਰ ਮੈਂ ਸੱਚ ਆਖ ਰਿਹਾ ਹਾਂ ਤੁਸੀਂ ਮੇਰਾ ਵਿਸ਼ਵਾਸ ਕਿਉਂ ਨਹੀਂ ਕਰਦੇ?
47 Obiara a ɔfiri Onyankopɔn mu no tie Onyankopɔn asɛm. Na mo deɛ, ɛsiane sɛ momfiri Onyankopɔn mu no enti na montie nʼasɛm no.”
੪੭ਇੱਕ ਵਿਅਕਤੀ ਜਿਹੜਾ ਪਰਮੇਸ਼ੁਰ ਤੋਂ ਹੈ, ਪਰਮੇਸ਼ੁਰ ਦੇ ਸ਼ਬਦਾਂ ਨੂੰ ਕਬੂਲ ਕਰਦਾ ਹੈ ਪਰ ਤੁਸੀਂ ਸੁਨਣ ਤੋਂ ਇੰਨਕਾਰ ਕਰਦੇ ਹੋ ਕਿਉਂਕਿ ਤੁਸੀਂ ਪਰਮੇਸ਼ੁਰ ਤੋਂ ਨਹੀਂ ਹੋ।”
48 Yudafoɔ no bisaa Yesu sɛ, “Sɛ yɛka sɛ woyɛ Samariani a honhommɔne ahyɛ wo ma a, na yɛboa anaa?”
੪੮ਯਹੂਦੀਆਂ ਨੇ ਆਖਿਆ, “ਕੀ ਅਸੀਂ ਠੀਕ ਨਹੀਂ ਕਹਿੰਦੇ ਕਿ ਤੂੰ ਇੱਕ ਸਾਮਰੀ ਹੈ ਅਤੇ ਤੇਰੇ ਅੰਦਰ ਇੱਕ ਭੂਤ ਹੈ।”
49 Yesu buaa sɛ, “Menni honhommɔne. Medi mʼAgya ni na mo deɛ monni no ni.
੪੯ਯਿਸੂ ਨੇ ਆਖਿਆ, “ਮੇਰੇ ਅੰਦਰ ਕੋਈ ਭੂਤ ਨਹੀਂ ਹੈ। ਮੈਂ ਆਪਣੇ ਪਿਤਾ ਦਾ ਆਦਰ ਕਰਦਾ ਹਾਂ, ਪਰ ਤੁਸੀਂ ਮੇਰਾ ਨਿਰਾਦਰ ਕਰਦੇ ਹੋ।
50 Memmpere nhwehwɛ animuonyam mma mʼankasa me ho. Obi wɔ hɔ a ɔhwehwɛ ma me na ɔno nso na ɔdi ma me.
੫੦ਮੈਂ ਆਪਣਾ ਆਦਰ ਨਹੀਂ ਚਾਹੁੰਦਾ। ਇੱਕ ਅਜਿਹਾ ਹੈ ਜੋ ਮੇਰਾ ਆਦਰ ਕਰਨਾ ਚਾਹੁੰਦਾ ਹੈ। ਉਹ ਨਿਆਈਂ ਹੈ।
51 Meka nokorɛ pefee kyerɛ mo sɛ, obiara a ɔdi mʼasɛm so no renwu da.” (aiōn )
੫੧ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ ਜੇਕਰ ਕੋਈ ਵੀ ਮਨੁੱਖ ਮੇਰੇ ਬਚਨ ਨੂੰ ਮੰਨੇਗਾ ਉਹ ਕਦੇ ਵੀ ਨਹੀਂ ਮਰੇਗਾ।” (aiōn )
52 Yudafoɔ no nso ka kyerɛɛ no sɛ, “Afei na yɛahunu ampa ara sɛ wowɔ honhommɔne! Abraham wuiɛ. Adiyifoɔ no nso wuwuiɛ. Nanso, wo deɛ woka sɛ, ‘Obiara a ɔdi mʼasɛm so no renwu da.’ (aiōn )
੫੨ਯਹੂਦੀਆਂ ਨੇ ਯਿਸੂ ਨੂੰ ਆਖਿਆ, “ਹੁਣ ਅਸੀਂ ਜਾਣਦੇ ਹਾਂ ਕਿ ਤੇਰੇ ਅੰਦਰ ਇੱਕ ਭੂਤ ਹੈ। ਇਥੋਂ ਤੱਕ ਕਿ ਅਬਰਾਹਾਮ ਅਤੇ ਦੂਸਰੇ ਨਬੀ ਵੀ ਮਰ ਗਏ ਪਰ ਤੂੰ ਕਹਿੰਦਾ ਹੈਂ ਕਿ ਜੇਕਰ ਕੋਈ ਮੇਰੇ ਬਚਨ ਦੀ ਪਾਲਣਾ ਕਰਦਾ ਉਹ ਸਦੀਪਕ ਜੀਵਨ ਪਾਵੇਗਾ। ਉਹ ਕਦੇ ਵੀ ਨਹੀਂ ਮਰੇਗਾ। (aiōn )
53 Woyɛ kɛse sene yɛn agya Abraham anaa? Ɔwuiɛ; saa ara nso na adiyifoɔ no wuwuiɛ. Wosusu sɛ woyɛ hwan?”
੫੩ਕੀ ਤੂੰ ਸਾਡੇ ਪਿਤਾ ਅਬਰਾਹਾਮ ਤੋਂ ਵੱਡਾ ਹੈਂ? ਅਬਰਾਹਾਮ ਅਤੇ ਨਬੀ ਮਰ ਗਏ ਪਰ ਤੂੰ ਆਪਣੇ ਆਪ ਨੂੰ ਕੀ ਸਮਝਦਾ ਹੈਂ?”
54 Yesu buaa wɔn sɛ, “Sɛ mʼankasa mehyɛ me ho animuonyam a, mʼanimuonyam no nka hwee. MʼAgya a mo nso moka sɛ ɔyɛ mo Onyankopɔn no, ɔno na ɔhyɛ me animuonyam.
੫੪ਯਿਸੂ ਨੇ ਉੱਤਰ ਦਿੱਤਾ, “ਜੇਕਰ ਮੈਂ ਆਪਣੇ ਆਪ ਦਾ ਆਦਰ ਚਾਹੁੰਦਾ ਹਾਂ, ਤਾਂ ਉਸ ਆਦਰ ਦੀ ਕੋਈ ਕੀਮਤ ਨਹੀਂ। ਪਰ ਜਿਹੜਾ ਮੇਰਾ ਆਦਰ ਕਰਦਾ ਹੈ, ਮੇਰਾ ਪਿਤਾ ਹੈ ਅਤੇ ਤੁਸੀਂ ਕਹਿੰਦੇ ਹੋ ਕਿ ਉਹ ਸਾਡਾ ਪਰਮੇਸ਼ੁਰ ਹੈ।
55 Mo deɛ, monnim no, nanso me deɛ, menim no. Sɛ meka sɛ mennim no a na meyɛ ɔtorofoɔ sɛ mo ara. Menim no na madi nʼasɛm nso so.
੫੫ਪਰ ਤੁਸੀਂ ਉਸ ਨੂੰ ਨਹੀਂ ਜਾਣਦੇ ਪਰ ਮੈਂ ਉਸ ਨੂੰ ਜਾਣਦਾ ਹਾਂ। ਜੇਕਰ ਮੈਂ ਇਹ ਆਖਾਂ ਕਿ ਮੈਂ ਉਸ ਨੂੰ ਨਹੀਂ ਜਾਣਦਾ ਤਾਂ ਮੈਂ ਤੁਹਾਡੀ ਤਰ੍ਹਾਂ ਝੂਠਾ ਹੋਵਾਂਗਾ। ਪਰ ਮੈਂ ਉਸ ਨੂੰ ਜਾਣਦਾ ਹਾਂ ਅਤੇ ਉਸ ਦੇ ਬਚਨਾਂ ਦੀ ਪਾਲਨਾ ਕਰਦਾ ਹਾਂ।
56 Mo agya Abraham ani gyee sɛ ɔbɛhunu me ba a mɛba no. Ɔhunuiɛ na nʼani gyeeɛ.”
੫੬ਤੁਹਾਡਾ ਪਿਤਾ ਅਬਰਾਹਾਮ ਖੁਸ਼ ਸੀ ਕਿ ਉਹ ਮੇਰੇ ਆਉਣ ਦਾ ਦਿਨ ਵੇਖੇ। ਉਸ ਨੇ ਓਹ ਦਿਨ ਵੇਖਿਆ ਅਤੇ ਬੜਾ ਖੁਸ਼ ਹੋਇਆ।”
57 Yudafoɔ no nso bisaa no sɛ, “Wonnii mfeɛ aduonum koraa na ɛyɛɛ dɛn na wohunuu Abraham?”
੫੭ਫਿਰ ਯਹੂਦੀਆਂ ਨੇ ਯਿਸੂ ਨੂੰ ਆਖਿਆ, “ਕੀ ਤੂੰ ਅਬਰਾਹਾਮ ਨੂੰ ਵੇਖਿਆ ਹੈ? ਤੂੰ ਕਿਵੇਂ ਵੇਖਿਆ ਹੋ ਸਕਦਾ ਹੈ ਜਦ ਕਿ ਤੂੰ ਪੰਜਾਹਾਂ ਸਾਲਾਂ ਦਾ ਵੀ ਨਹੀਂ।”
58 Yesu buaa sɛ, “Mereka nokorɛ pefee akyerɛ mo sɛ, ansa na wɔrebɛwo Abraham no, na mete ase.”
੫੮ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ। ਅਬਰਾਹਾਮ ਦੇ ਜਨਮ ਤੋਂ ਪਹਿਲਾਂ, ਮੈਂ ਹਾਂ।”
59 Yudafoɔ no tasee aboɔ sɛ anka wɔde rebɛsi no, nanso Yesu kɔhintaeɛ. Yei akyi no, ɔfirii asɔredan no mu hɔ kɔeɛ.
੫੯ਜਦੋਂ ਯਿਸੂ ਨੇ ਇਸ ਤਰ੍ਹਾਂ ਆਖਿਆ, ਲੋਕਾਂ ਨੇ ਉਸ ਨੂੰ ਮਾਰਨ ਵਾਸਤੇ ਪੱਥਰ ਚੁੱਕੇ। ਪਰ ਯਿਸੂ ਲੁੱਕ ਗਿਆ ਅਤੇ ਹੈਕਲ ਛੱਡ ਕੇ ਚਲਾ ਗਿਆ।