< 1 до коринтян 9 >
1 Хіба я не вільний? Хіба я не апостол? Хіба я не бачив Ісуса, нашого Господа? Хіба ви не моє діло в Господі?
੧ਕੀ ਮੈਂ ਅਜ਼ਾਦ ਨਹੀਂ? ਕੀ ਮੈਂ ਰਸੂਲ ਨਹੀਂ? ਕੀ ਮੈਂ ਯਿਸੂ ਸਾਡੇ ਪ੍ਰਭੂ ਨੂੰ ਨਹੀਂ ਵੇਖਿਆ? ਕੀ ਤੁਸੀਂ ਪ੍ਰਭੂ ਵਿੱਚ ਮੇਰਾ ਕੰਮ ਨਹੀਂ ਹੋ?
2 І навіть якщо для інших я не апостол, то я [апостол] для вас, адже ви є підтвердженням мого апостольства в Господі!
੨ਭਾਵੇਂ ਮੈਂ ਹੋਰਨਾਂ ਲਈ ਰਸੂਲ ਨਹੀਂ, ਪਰ ਤੁਹਾਡੇ ਲਈ ਤਾਂ ਹਾਂ ਕਿਉਂ ਜੋ ਤੁਸੀਂ ਪ੍ਰਭੂ ਦੇ ਵਿੱਚ ਮੇਰੀ ਰਸੂਲਗੀ ਦੀ ਮੋਹਰ ਹੋ।
3 Це моя відповідь тим, що судять мене.
੩ਉਨ੍ਹਾਂ ਨੂੰ ਜਿਹੜੇ ਮੇਰੀ ਜਾਂਚ ਕਰਦੇ ਹਨ, ਇਹੋ ਮੇਰਾ ਉੱਤਰ ਹੈ।
4 Хіба ми не маємо права їсти та пити?
੪ਭਲਾ, ਸਾਨੂੰ ਖਾਣ-ਪੀਣ ਦਾ ਹੱਕ ਨਹੀਂ?
5 Хіба не маємо права взяти з собою сестру – [віруючу] дружину, як інші апостоли, брати Господа та Кифа?
੫ਭਲਾ, ਸਾਨੂੰ ਅਧਿਕਾਰ ਨਹੀਂ ਜੋ ਕਿਸੇ ਮਸੀਹੀ ਭੈਣ ਨਾਲ ਵਿਆਹ ਕਰਕੇ ਨਾਲ ਲਈ ਫਿਰੀਏ, ਜਿਵੇਂ ਹੋਰ ਰਸੂਲ ਅਤੇ ਪ੍ਰਭੂ ਦੇ ਭਰਾ ਅਤੇ ਕੈਫ਼ਾਸ ਕਰਦੇ ਹਨ?
6 Чи це тільки я та Варнава не маємо права не працювати?
੬ਅਥਵਾ ਕੀ ਸਿਰਫ਼ ਮੈਨੂੰ ਅਤੇ ਬਰਨਬਾਸ ਨੂੰ ਹੀ ਹੱਕ ਨਹੀਂ ਕਿ ਮਿਹਨਤ ਕਰਨੀ ਛੱਡ ਦੇਈਏ?
7 Який воїн служить за власний рахунок? Хто садить виноградник і не їсть з його плодів? Або хто випасає отару та не п’є її молока?
੭ਆਪਣੇ ਕੋਲੋਂ ਕੌਣ ਖ਼ਰਚ ਕਰਕੇ ਫੌਜ ਦੀ ਨੌਕਰੀ ਕਰਦਾ ਹੈ? ਕੌਣ ਅੰਗੂਰੀ ਬਾਗ਼ ਲਾ ਕੇ ਉਹ ਦਾ ਫਲ ਨਹੀਂ ਖਾਂਦਾ ਅਥਵਾ ਕੌਣ ਇੱਜੜ ਦੀ ਪਾਲਨਾ ਕਰ ਕੇ ਇੱਜੜ ਦਾ ਕੁਝ ਦੁੱਧ ਨਹੀਂ ਪੀਂਦਾ?
8 Чи я [лише] по-людському це кажу? Хіба Закон не каже так само?
੮ਕੀ ਮੈਂ ਲੋਕਾਂ ਵਾਂਗੂੰ ਇਹ ਗੱਲਾਂ ਆਖਦਾ ਹਾਂ ਅਥਵਾ ਕੀ ਬਿਵਸਥਾ ਵੀ ਇਹੋ ਨਹੀਂ ਕਹਿੰਦੀ?
9 Адже в Законі Мойсея написано: «Не зав’язуй рота волові, що молотить». Хіба це про волів турбується Бог?
੯ਕਿਉਂ ਜੋ ਮੂਸਾ ਦੀ ਬਿਵਸਥਾ ਵਿੱਚ ਇਹ ਲਿਖਿਆ ਹੋਇਆ ਹੈ, ਜੋ ਤੂੰ ਗਾਹੁੰਦੇ ਬਲ਼ਦ ਦੇ ਮੂੰਹ ਨੂੰ ਛਿੱਕਲੀ ਨਾ ਚੜ੍ਹਾਈਂ। ਕੀ ਪਰਮੇਸ਼ੁਰ ਬਲ਼ਦਾਂ ਦੀ ਹੀ ਚਿੰਤਾ ਕਰਦਾ ਹੈ?
10 Чи Він каже про нас? Адже для нас написано, що той, хто оре, повинен орати з надією, і той, хто молотить, [повинен молотити] з надією, що отримає частину [врожаю].
੧੦ਅਥਵਾ ਉਹ ਸਾਡੇ ਲਈ ਹੀ ਇਹ ਆਖਦਾ ਹੈ? ਖ਼ਾਸ ਕਰਕੇ ਸਾਡੇ ਲਈ ਇਹ ਲਿਖਿਆ ਗਿਆ ਸੀ ਕਿਉਂਕਿ ਚਾਹੀਦਾ ਹੈ ਕਿ ਜਿਹੜਾ ਵਾਹੀ ਕਰਦਾ ਹੈ ਉਹ ਆਸ ਨਾਲ ਵਾਹੀ ਕਰੇ ਅਤੇ ਜਿਹੜਾ ਗਾਹੁੰਦਾ ਹੈ ਉਹ ਹਿੱਸਾ ਲੈਣ ਦੀ ਆਸ ਨਾਲ ਗਾਹੇ।
11 Якщо ми посіяли між вами духовні [блага], хіба то велика справа, коли ми пожнемо ваші матеріальні?
੧੧ਜੇ ਅਸੀਂ ਤੁਹਾਡੇ ਲਈ ਆਤਮਿਕ ਪਦਾਰਥ ਬੀਜੇ ਤਾਂ ਕੀ ਇਹ ਕੋਈ ਵੱਡੀ ਗੱਲ ਹੈ ਜੋ ਅਸੀਂ ਤੁਹਾਡੇ ਸਰੀਰਕ ਪਦਾਰਥ ਵੱਢੀਏ?
12 Якщо інші мають на вас право, то хіба ми не більше? Проте ми не скористалися цим правом, а зносимо все, щоб у чомусь не перешкодити Христовій Добрій Звістці.
੧੨ਜੇ ਹੋਰਨਾਂ ਲੋਕਾਂ ਨੂੰ ਤੁਹਾਡੇ ਉੱਤੇ ਇਹ ਹੱਕ ਹੈ ਤਾਂ ਕੀ ਸਾਨੂੰ ਇਸ ਤੋਂ ਵੱਧ ਕੇ ਨਹੀਂ? ਪਰ ਅਸੀਂ ਆਪਣੇ ਇਸ ਅਧਿਕਾਰ ਨੂੰ ਵਰਤਿਆ ਨਹੀਂ ਪਰੰਤੂ ਸਭ ਕੁਝ ਝੱਲ ਲੈਂਦੇ ਹਾਂ ਤਾਂ ਜੋ ਅਸੀਂ ਮਸੀਹ ਦੀ ਖੁਸ਼ਖਬਰੀ ਵਿੱਚ ਕੋਈ ਰੁਕਾਵਟ ਨਾ ਪਾਈਏ।
13 Хіба не знаєте, що ті, хто працює в Храмі, їдять [їжу] з Храму, а ті, хто служить при жертовнику, отримують частку з жертовника?
੧੩ਕੀ ਤੁਸੀਂ ਇਹ ਨਹੀਂ ਜਾਣਦੇ, ਜਿਹੜੇ ਪਵਿੱਤਰ ਸੇਵਾ ਕਰਦੇ ਹਨ ਉਹ ਹੈਕਲ ਦੇ ਚੜ੍ਹਾਵੇ ਵਿੱਚੋਂ ਹੀ ਖਾਂਦੇ ਹਨ ਅਤੇ ਜਿਹੜੇ ਜਗਵੇਦੀ ਦੀ ਸੇਵਾ ਕਰਦੇ ਹਨ ਉਹ ਜਗਵੇਦੀ ਵਿੱਚ ਹਿੱਸੇਦਾਰ ਹਨ।
14 Так само й Господь наказав, щоб ті, хто звіщає Добру Звістку, жили з Доброї Звістки.
੧੪ਇਸੇ ਪ੍ਰਕਾਰ ਪ੍ਰਭੂ ਨੇ ਖੁਸ਼ਖਬਰੀ ਦੇ ਪ੍ਰਚਾਰਕਾਂ ਲਈ ਵੀ ਇਹ ਠਹਿਰਾਇਆ ਹੈ, ਜੋ ਉਹ ਖੁਸ਼ਖਬਰੀ ਤੋਂ ਹੀ ਗੁਜ਼ਾਰਾ ਕਰਨ।
15 Але я нічим з цього не скористався. І я не написав цього, щоб так сталося мені. Бо мені було б краще померти, ніж щоб хтось усунув мою причину для похвали!
੧੫ਪਰ ਮੈਂ ਇਨ੍ਹਾਂ ਰੀਤਾਂ ਵਿੱਚੋਂ ਕਿਸੇ ਨੂੰ ਵਰਤਿਆ ਨਹੀਂ ਅਤੇ ਮੈਂ ਇਹ ਗੱਲਾਂ ਇਸ ਕਰਕੇ ਨਹੀਂ ਲਿਖੀਆਂ ਜੋ ਮੇਰੇ ਲਈ ਇਉਂ ਹੋਵੇ ਕਿਉਂ ਜੋ ਮੇਰੇ ਲਈ ਇਸ ਨਾਲੋਂ ਮਰਨਾ ਹੀ ਚੰਗਾ ਹੈ ਜੋ ਮੇਰੇ ਇਸ ਘਮੰਡ ਨੂੰ ਕੋਈ ਵਿਅਰਥ ਕਰੇ।
16 Адже якщо я проповідую Добру Звістку, то це для мене не причина для похвали, а обов’язок, покладений на мене. І горе мені, якщо не буду звіщати Доброї Звістки!
੧੬ਭਾਵੇਂ ਮੈਂ ਖੁਸ਼ਖਬਰੀ ਸੁਣਾਵਾਂ ਤਾਂ ਵੀ ਮੇਰਾ ਕੋਈ ਘਮੰਡ ਨਹੀਂ ਇਸ ਕਰਕੇ ਜੋ ਇਹ ਤਾਂ ਮੇਰੇ ਲਈ ਜ਼ਰੂਰੀ ਹੈ। ਹਾਏ ਮੇਰੇ ਉੱਤੇ ਜੇ ਮੈਂ ਖੁਸ਼ਖਬਰੀ ਨਾ ਸੁਣਾਵਾਂ!
17 Якщо роблю це добровільно, то маю винагороду. А якщо недобровільно, то [виконую] доручене мені служіння.
੧੭ਇਸ ਲਈ ਕੀ ਜੇ ਮੈਂ ਇਹ ਕੰਮ ਆਪਣੀ ਹੀ ਮਰਜ਼ੀ ਨਾਲ ਕਰਦਾ ਹਾਂ ਤਾਂ ਮੇਰੇ ਲਈ ਫਲ ਹੈ ਪਰ ਜੇ ਆਪਣੀ ਮਰਜ਼ੀ ਤੋਂ ਬਿਨ੍ਹਾਂ ਤਾਂ ਭੰਡਾਰੀਪਣ ਮੈਨੂੰ ਸੌਂਪਿਆ ਗਿਆ ਹੈ।
18 Тож у чому моя винагорода? У тому, що, проповідуючи Добру Звістку, я проголошую її безплатно й не використовую мого права в Добрій Звістці.
੧੮ਤਾਂ ਮੇਰੇ ਲਈ ਕੀ ਫਲ ਹੈ? ਇਹ, ਕਿ ਜਦ ਮੈਂ ਖੁਸ਼ਖਬਰੀ ਸੁਣਾਵਾਂ ਤਾਂ ਖੁਸ਼ਖਬਰੀ ਨੂੰ ਮੁਫ਼ਤ ਰੱਖਾਂ ਤਾਂ ਜੋ ਖੁਸ਼ਖਬਰੀ ਵਿੱਚ ਜੋ ਮੇਰਾ ਹੱਕ ਹੈ ਮੈਂ ਉਹ ਨੂੰ ਪੂਰਾ ਨਾ ਕਰਾਂ।
19 Будучи вільним від усіх, я підкорив себе всім, щоби здобути багатьох.
੧੯ਭਾਵੇਂ ਮੈਂ ਸਭਨਾਂ ਤੋਂ ਅਜ਼ਾਦ ਸੀ ਤਾਂ ਵੀ ਆਪਣੇ ਆਪ ਨੂੰ ਸਭਨਾਂ ਦਾ ਦਾਸ ਕੀਤਾ ਤਾਂ ਜੋ ਮੈਂ ਬਹੁਤਿਆਂ ਨੂੰ ਪ੍ਰਭੂ ਵੱਲ ਖਿੱਚ ਲਿਆਵਾਂ।
20 Для юдеїв я був як юдей, щоб здобути юдеїв. Для тих, хто під Законом, [я був] як під Законом, – хоча сам я не під Законом, – щоб здобути тих, хто під Законом.
੨੦ਅਤੇ ਯਹੂਦੀਆਂ ਲਈ ਮੈਂ ਯਹੂਦੀ ਜਿਹਾ ਬਣਿਆ ਤਾਂ ਜੋ ਯਹੂਦੀ ਨੂੰ ਖਿੱਚ ਲਿਆਵਾਂ ਅਤੇ ਭਾਵੇਂ ਆਪ ਬਿਵਸਥਾ ਅਧੀਨ ਨਹੀਂ ਹਾਂ ਤਾਂ ਵੀ ਬਿਵਸਥਾ ਅਧੀਨਾਂ ਲਈ ਮੈਂ ਅਧੀਨ ਜਿਹਾ ਬਣਿਆ ਤਾਂ ਜੋ ਮੈਂ ਬਿਵਸਥਾ ਅਧੀਨਾਂ ਨੂੰ ਖਿੱਚ ਲਿਆਵਾਂ।
21 Для тих, хто без Закону, [я був] як той, що без Закону, – хоча я не [живу] без закону Бога, бо [живу] під законом Христа, – щоб здобути тих, хто без Закону.
੨੧ਮੈਂ ਜੋ ਪਰਮੇਸ਼ੁਰ ਦੇ ਭਾਣੇ ਬਿਵਸਥਾ ਹੀਣ ਨਹੀਂ ਹਾਂ ਸਗੋਂ ਮਸੀਹ ਦੇ ਭਾਣੇ ਬਿਵਸਥਾ ਅਧੀਨ ਹਾਂ ਬਿਵਸਥਾ ਹੀਣਾਂ ਲਈ ਮੈਂ ਬਿਵਸਥਾ ਹੀਣ ਜਿਹਾ ਬਣਿਆ ਤਾਂ ਜੋ ਮੈਂ ਬਿਵਸਥਾ ਹੀਣਾਂ ਨੂੰ ਖਿੱਚ ਲਿਆਵਾਂ।
22 Для слабких став слабким, щоб здобути слабких. Був усім для всіх, щоб неодмінно спасти деяких.
੨੨ਮੈਂ ਕਮਜ਼ੋਰਾਂ ਲਈ ਕਮਜ਼ੋਰ ਬਣਿਆ ਤਾਂ ਜੋ ਕਮਜ਼ੋਰਾਂ ਨੂੰ ਖਿੱਚ ਲਿਆਵਾਂ। ਮੈਂ ਸਭਨਾਂ ਲਈ ਸਭ ਕੁਝ ਬਣਿਆ ਹਾਂ ਤਾਂ ਜੋ ਮੈਂ ਹਰ ਤਰ੍ਹਾਂ ਨਾਲ ਕਈਆਂ ਨੂੰ ਬਚਾਵਾਂ।
23 Усе роблю заради Доброї Звістки, щоб бути її співучасником.
੨੩ਅਤੇ ਮੈਂ ਸਭ ਕੁਝ ਖੁਸ਼ਖਬਰੀ ਦੇ ਨਮਿੱਤ ਕਰਦਾ ਹਾਂ ਤਾਂ ਜੋ ਮੈਂ ਹੋਰਨਾਂ ਨਾਲ ਰਲ ਕੇ ਉਸ ਵਿੱਚ ਸਾਂਝੀ ਹੋ ਜਾਂਵਾਂ।
24 Хіба ви не знаєте, що на арені біжать усі учасники, а винагороду отримує лише один? Тож біжіть так, щоб виграти.
੨੪ਕੀ ਤੁਸੀਂ ਇਹ ਨਹੀਂ ਜਾਣਦੇ ਕਿ ਦੌੜ ਵਿੱਚ ਜਿਹੜੇ ਦੌੜਦੇ ਹਨ ਤਾਂ ਸਭ ਦੌੜਦੇ ਹਨ ਪਰ ਇਨਾਮ ਇੱਕੋ ਲੈ ਜਾਂਦਾ ਹੈ? ਇਉਂ ਤੁਸੀਂ ਵੀ ਦੌੜੋ ਤਾਂ ਜੋ ਤੁਸੀਂ ਹੀ ਇਨਾਮ ਲੈ ਜਾਓ।
25 Кожен, хто бере участь у змаганнях, стримується в усьому. Вони це роблять, щоб отримати тлінний вінок, ми ж [біжимо] заради нетлінного.
੨੫ਹਰੇਕ ਪਹਿਲਵਾਨ ਸਭਨੀਂ ਗੱਲੀਂ ਸੰਜਮੀ ਹੁੰਦਾ ਹੈ। ਸੋ ਉਹ ਤਾਂ ਨਾਸਵਾਨ ਇਨਾਮ ਨੂੰ, ਪਰ ਅਸੀਂ ਅਵਿਨਾਸ਼ੀ ਇਨਾਮ ਨੂੰ ਲੈਣ ਲਈ ਇਹ ਕਰਦੇ ਹਾਂ।
26 Тому я не біжу безцільно та не б’ю кулаками, ніби в повітря,
੨੬ਸੋ ਮੈਂ ਆਪਣੇ ਨਿਸ਼ਾਨੇ ਦੇ ਵੱਲ ਦੌੜਦਾ ਹਾਂ, ਮੈਂ ਅਜਿਹਾ ਨਹੀਂ ਲੜਦਾ ਜਿਵੇਂ ਹਵਾ ਵਿੱਚ ਮੁੱਕੇ ਮਾਰਦਾ ਹੋਵੇ।
27 а виснажую своє тіло та підкоряю його собі, щоб, проповідуючи Добру Звістку, самому не стати непридатним.
੨੭ਸਗੋਂ ਆਪਣੇ ਸਰੀਰ ਨੂੰ ਮਾਰਦਾ ਕੁੱਟਦਾ ਅਤੇ ਉਹ ਨੂੰ ਆਪਣੇ ਵੱਸ ਵਿੱਚ ਲਿਆਉਂਦਾ ਹਾਂ ਕਿਤੇ ਅਜਿਹਾ ਨਾ ਹੋਵੇ ਜੋ ਕਿਤੇ ਮੈਂ ਹੋਰਨਾਂ ਨੂੰ ਉਪਦੇਸ਼ ਕਰ ਕੇ ਆਪ ਪਰਮੇਸ਼ੁਰ ਅੱਗੇ ਨਿਕੰਮਾ ਹੋ ਜਾਂਵਾਂ।