< 1 Тимофію 4 >
1 Дух каже чітко, що в останні часи деякі віддаляться від віри, наближаючись до оманливих духів та демонічних вчень,
੧ਪਰ ਆਤਮਾ ਸਪੱਸ਼ਟ ਆਖਦਾ ਹੈ ਕਿ ਅੰਤ ਦੇ ਦਿਨਾਂ ਵਿੱਚ ਕਈ ਲੋਕ ਭਰਮਾਉਣ ਵਾਲੀਆਂ ਰੂਹਾਂ ਅਤੇ ਭੂਤਾਂ ਦੀਆਂ ਸਿੱਖਿਆ ਵੱਲ ਮਨ ਲਾ ਕੇ, ਵਿਸ਼ਵਾਸ ਤੋਂ ਮੁੜ ਜਾਣਗੇ।
2 через лицемірність брехунів, совість яких заклеймовано розпеченим залізом.
੨ਇਹ ਝੂਠ ਬੋਲਣ ਵਾਲਿਆਂ ਦੇ ਕਪਟ ਤੋਂ ਹੋਵੇਗਾ, ਜਿੰਨ੍ਹਾ ਦਾ ਆਪਣਾ ਹੀ ਵਿਵੇਕ ਗਰਮ ਲੋਹੇ ਨਾਲ ਦਾਗਿਆ ਹੋਇਆ ਹੈ।
3 Вони забороняють одруження [та вимагають] утримуватися від їжі, яку Бог створив для того, щоб усі, хто вірить та пізнав істину, споживали її з подякою.
੩ਜਿਹੜੇ ਵਿਆਹ ਕਰਨ ਤੋਂ ਰੋਕਦੇ, ਜੋ ਪਰਮੇਸ਼ੁਰ ਦੇ ਉਤਪਤ ਕੀਤੇ ਭੋਜਨਾਂ ਨੂੰ ਖਾਣ ਤੋਂ ਮਨਾ ਕਰਦੇ ਹਨ, ਪਰ ਵਿਸ਼ਵਾਸ ਕਰਨ ਵਾਲੇ ਅਤੇ ਸਚਿਆਈ ਦੇ ਜਾਣਨ ਵਾਲੇ ਧੰਨਵਾਦ ਸਹਿਤ ਸਵੀਕਾਰ ਕਰਨ।
4 Бо всяке Боже творіння – добре, і нічого [не треба] викидати, якщо це приймається з подякою,
੪ਕਿਉਂ ਜੋ ਪਰਮੇਸ਼ੁਰ ਦੀ ਰਚੀ ਹੋਈ ਹਰੇਕ ਰਚਨਾ ਚੰਗੀ ਹੈ, ਅਤੇ ਕੋਈ ਵੀ ਤਿਆਗਣ ਦੇ ਯੋਗ ਨਹੀਂ ਜੇ ਉਹ ਧੰਨਵਾਦ ਸਹਿਤ ਸਵੀਕਾਰ ਕੀਤੀ ਜਾਵੇ।
5 адже воно освячується Божим Словом та молитвою.
੫ਇਸ ਲਈ ਜੋ ਉਹ ਪਰਮੇਸ਼ੁਰ ਦੇ ਬਚਨ ਅਤੇ ਪ੍ਰਾਰਥਨਾ ਨਾਲ ਪਵਿੱਤਰ ਹੋ ਜਾਂਦੀ ਹੈ।
6 Якщо вкажеш братам на ці речі, то будеш добрим служителем Христа Ісуса, що живиться словами віри та хорошим вченням, якого вірно дотримувався.
੬ਜੇ ਤੂੰ ਭਾਈਆਂ ਨੂੰ ਇਹ ਗੱਲਾਂ ਸਿਖਾਵੇਂ, ਤਾਂ ਤੂੰ ਮਸੀਹ ਯਿਸੂ ਦਾ ਚੰਗਾ ਸੇਵਕ ਬਣੇਂਗਾ, ਵਿਸ਼ਵਾਸ ਦੀਆਂ ਗੱਲਾਂ ਅਤੇ ਉਹ ਖਰੀ ਸਿੱਖਿਆ ਜਿਸ ਨੂੰ ਤੂੰ ਮੰਨਦਾ ਆਇਆ ਹੈ, ਉਸ ਵਿੱਚ ਬਣਿਆ ਰਹਿ।
7 А ось світських та бабських байок остерігайся, вправляйся в побожності.
੭ਪਰ ਗੰਦੀਆਂ ਅਤੇ ਬੁੱਢੀਆਂ ਵਾਲੀਆਂ ਕਹਾਣੀਆਂ ਵੱਲੋਂ ਮੂੰਹ ਮੋੜ, ਅਤੇ ਭਗਤੀ ਲਈ ਆਪ ਸਾਧਨਾ ਕਰ।
8 Адже тілесні вправи корисні лише де в чому, а побожність корисна в усьому, маючи обітницю цього життя та життя, що наближається.
੮ਕਿਉਂ ਜੋ ਸਰੀਰਕ ਕਿਰਿਆ ਤੋਂ ਥੋੜਾ ਲਾਭ ਹੈ, ਪਰ ਭਗਤੀ ਸਭਨਾਂ ਗੱਲਾਂ ਲਈ ਲਾਹੇਵੰਦ ਹੈ, ਕਿਉਂ ਜੋ ਹੁਣ ਅਤੇ ਆਉਣ ਵਾਲੇ ਜੀਵਨ ਦਾ ਵਾਇਦਾ ਉਸ ਦੇ ਨਾਲ ਹੈ।
9 Правдиве це твердження та гідне повного прийняття.
੯ਇਹ ਬਚਨ ਸੱਚ ਹੈ ਅਤੇ ਪੂਰੀ ਤਰ੍ਹਾਂ ਮੰਨਣ ਯੋਗ ਹੈ।
10 Саме заради цього ми тяжко працюємо та стримуємося, бо ми поклали надію на Живого Бога, Який є Спасителем усіх людей, особливо тих, хто вірить.
੧੦ਇਸੇ ਲਈ ਅਸੀਂ ਮਿਹਨਤ ਅਤੇ ਯਤਨ ਕਰਦੇ ਹਾਂ, ਕਿਉਂ ਜੋ ਅਸੀਂ ਜਿਉਂਦੇ ਪਰਮੇਸ਼ੁਰ ਉੱਤੇ ਆਸ ਰੱਖੀ ਹੈ ਜਿਹੜਾ ਸਾਰਿਆਂ ਮਨੁੱਖਾਂ ਦਾ, ਪਰ ਖ਼ਾਸ ਕਰਕੇ ਵਿਸ਼ਵਾਸੀਆਂ ਦਾ ਮੁਕਤੀਦਾਤਾ ਹੈ।
11 Це наказуй і цього навчай!
੧੧ਇਹਨਾਂ ਗੱਲਾਂ ਦੀ ਆਗਿਆ ਦੇ ਅਤੇ ਸਿਖਾ।
12 Нехай ніхто не зневажає твоєї юності, але для віруючих будь прикладом у слові, у поведінці, у любові, у вірі й у чистоті.
੧੨ਕੋਈ ਤੇਰੀ ਜੁਆਨੀ ਨੂੰ ਤੁਛ ਨਾ ਜਾਣੇ ਸਗੋਂ ਤੂੰ ਵਿਸ਼ਵਾਸ ਕਰਨ ਵਾਲਿਆਂ ਲਈ ਬਚਨ, ਚਾਲ ਚਲਨ, ਪਿਆਰ, ਆਤਮਾ, ਵਿਸ਼ਵਾਸ ਅਤੇ ਪਵਿੱਤਰਤਾਈ ਵਿੱਚ ਆਦਰਸ਼ ਬਣੀ।
13 Поки я не прийду, приділяй увагу читанню, підбадьоренню та навчанню.
੧੩ਜਦ ਤੱਕ ਮੈਂ ਨਾ ਆਵਾਂ, ਤੂੰ ਪੜ੍ਹਾਈ ਕਰਨ, ਉਪਦੇਸ਼ ਕਰਨ ਅਤੇ ਸਿੱਖਿਆ ਦੇਣ ਵਿੱਚ ਲੱਗਾ ਰਹੀਂ।
14 Не нехтуй даром, що в тобі, який був даний тобі через пророцтво, коли старійшини поклали свої руки на тебе.
੧੪ਤੂੰ ਉਸ ਵਰਦਾਨ ਦੀ ਬੇਪਰਵਾਹੀ ਨਾ ਕਰ ਜੋ ਤੇਰੇ ਵਿੱਚ ਹੈ, ਜਿਹੜੀ ਅਗੰਮ ਵਾਕ ਦੇ ਰਾਹੀਂ ਬਜ਼ੁਰਗਾਂ ਦੇ ਹੱਥ ਰੱਖਣ ਨਾਲ ਤੈਨੂੰ ਦਿੱਤੀ ਗਈ ਹੈ।
15 Про це піклуйся, у цьому перебувай, щоб твій успіх був видимий усіма.
੧੫ਇੰਨ੍ਹਾਂ ਗੱਲਾਂ ਵੱਲ ਧਿਆਨ ਦੇ, ਇਹਨਾਂ ਵਿੱਚ ਲੱਗਿਆ ਰਹਿ ਤਾਂ ਕਿ ਤੇਰੀ ਤਰੱਕੀ ਸਭਨਾਂ ਉੱਤੇ ਪ੍ਰਗਟ ਹੋਵੇ।
16 Слідкуй за собою й за вченням, [яке даєш]; тримайся цього, бо, роблячи так, спасеш і себе, і тих, хто тебе слухає.
੧੬ਆਪਣੇ ਆਪ ਦੀ ਅਤੇ ਆਪਣੀ ਸਿੱਖਿਆ ਦੀ ਰਾਖੀ ਕਰ ਇੰਨ੍ਹਾਂ ਗੱਲਾਂ ਉੱਤੇ ਬਣਿਆ ਰਹਿ, ਕਿਉਂ ਜੋ ਤੂੰ ਇਸ ਤਰ੍ਹਾਂ ਆਪਣੇ ਆਪ ਨੂੰ ਨਾਲੇ ਆਪਣੇ ਸੁਣਨ ਵਾਲਿਆਂ ਨੂੰ ਬਚਾਵੇਂਗਾ।