< Від Матвія 24 >
1 Коли Ісус виходив із Храму та віддалявся, Його учні підійшли, щоб показати Йому будівлі Храму.
੧ਯਿਸੂ ਹੈਕਲ ਵਿੱਚੋਂ ਬਾਹਰ ਨਿੱਕਲ ਕੇ ਜਾ ਰਿਹਾ ਸੀ ਕਿ ਉਹ ਦੇ ਚੇਲੇ ਉਸ ਕੋਲ ਆਏ ਤਾਂ ਕਿ ਹੈਕਲ ਦੀਆਂ ਇਮਾਰਤਾਂ ਉਸ ਨੂੰ ਵਿਖਾਲਣ।
2 Але Він сказав їм: ―Бачите все це? Істинно кажу вам: не залишиться тут каменя на камені, який не був би зруйнований.
੨ਪਰ ਉਸ ਨੇ ਅੱਗੋਂ ਉਨ੍ਹਾਂ ਨੂੰ ਕਿਹਾ, ਕੀ ਤੁਸੀਂ ਇਨ੍ਹਾਂ ਸਭਨਾਂ ਚੀਜ਼ਾਂ ਨੂੰ ਨਹੀਂ ਵੇਖਦੇ? ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਇੱਥੇ ਪੱਥਰ ਉੱਤੇ ਪੱਥਰ ਛੱਡਿਆ ਨਾ ਜਾਵੇਗਾ ਜੋ ਡੇਗਿਆ ਨਾ ਜਾਵੇ।
3 Коли [Ісус] сидів на Оливній горі, Його учні підійшли до Нього й наодинці запитали: ―Скажи нам, коли все це станеться і яка ознака Твого приходу та кінця світу? (aiōn )
੩ਜਦ ਉਹ ਜ਼ੈਤੂਨ ਦੇ ਪਹਾੜ ਉੱਤੇ ਬੈਠਾ ਹੋਇਆ ਸੀ ਤਾਂ ਉਹ ਦੇ ਚੇਲੇ ਉਹ ਦੇ ਕੋਲ ਇਕਾਂਤ ਵਿੱਚ ਆਏ ਅਤੇ ਪੁੱਛਿਆ, ਸਾਨੂੰ ਦੱਸ ਜੋ ਇਹ ਗੱਲਾਂ ਕਦੋਂ ਹੋਣਗੀਆਂ ਅਤੇ ਤੇਰੇ ਆਉਣ ਤੇ ਸੰਸਾਰ ਦੇ ਅੰਤ ਦਾ ਕੀ ਨਿਸ਼ਾਨ ਹੋਵੇਗਾ? (aiōn )
4 Ісус відповів їм: ―Дивіться, щоб ніхто не ввів вас в оману!
੪ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਚੌਕਸ ਰਹੋ ਕਿ ਤੁਹਾਨੂੰ ਕੋਈ ਧੋਖਾ ਨਾ ਦੇਵੇ।
5 Бо багато хто прийде в ім’я Моє й казатиме: «Я – Христос!» І багатьох введуть в оману.
੫ਕਿਉਂਕਿ ਬਹੁਤ ਲੋਕ ਮੇਰੇ ਨਾਮ ਤੇ ਤੁਹਾਡੇ ਕੋਲ ਆਉਣਗੇ ਅਤੇ ਕਹਿਣਗੇ ਕਿ ਮੈਂ ਮਸੀਹ ਹਾਂ ਅਤੇ ਬਹੁਤਿਆਂ ਨੂੰ ਭਰਮਾ ਲੈਣਗੇ।
6 Ви почуєте про війни та чутки про війни. Дивіться, не лякайтеся: це має статися, але це ще не кінець.
੬ਤੁਸੀਂ ਲੜਾਈਆਂ ਤੇ ਲੜਾਈਆਂ ਦੀਆਂ ਖ਼ਬਰਾਂ ਸੁਣੋਗੇ। ਸਾਵਧਾਨ! ਕਿਤੇ ਘਬਰਾ ਨਾ ਜਾਣਾ ਕਿਉਂ ਜੋ ਇਹ ਗੱਲਾਂ ਤਾਂ ਹੋਣੀਆਂ ਹੀ ਹਨ ਪਰ ਅਜੇ ਅੰਤ ਨਹੀਂ।
7 Повстане народ проти народу й царство проти царства. У різних місцях будуть землетруси та голод.
੭ਕੌਮ-ਕੌਮ ਉੱਤੇ ਅਤੇ ਪਾਤਸ਼ਾਹੀ-ਪਾਤਸ਼ਾਹੀ ਉੱਤੇ ਚੜ੍ਹਾਈ ਕਰੇਗੀ ਅਤੇ ਥਾਂ-ਥਾਂ ਕਾਲ ਪੈਣਗੇ ਅਤੇ ਭੂਚਾਲ ਆਉਣਗੇ।
8 Але все це – лише початок страждань.
੮ਪਰ ਇਹ ਸਭ ਕੁਝ ਪੀੜਾਂ ਦਾ ਅਰੰਭ ਹੈ।
9 Тоді видаватимуть вас на муки та вбиватимуть вас, усі народи будуть ненавидіти вас через ім’я Моє.
੯ਤਦ ਉਹ ਤੁਹਾਨੂੰ ਬਿਪਤਾ ਲਈ ਫੜਵਾ ਦੇਣਗੇ ਅਤੇ ਤੁਹਾਨੂੰ ਮਾਰ ਦੇਣਗੇ ਅਤੇ ਮੇਰੇ ਨਾਮ ਦੇ ਕਾਰਨ ਸਾਰੀਆਂ ਕੌਮਾਂ ਤੁਹਾਡੇ ਨਾਲ ਵੈਰ ਰੱਖਣਗੀਆਂ।
10 Тоді багато хто відступить, будуть зраджувати й ненавидіти одне одного.
੧੦ਅਤੇ ਉਸ ਸਮੇਂ ਬਹੁਤ ਲੋਕ ਠੋਕਰ ਖਾਣਗੇ ਅਤੇ ਇੱਕ ਦੂਜੇ ਨੂੰ ਫੜ੍ਹਵਾਉਣਗੇ ਅਤੇ ਇੱਕ ਦੂਜੇ ਨਾਲ ਵੈਰ ਰੱਖਣਗੇ।
11 Підніметься багато лжепророків, що багатьох зведуть в оману.
੧੧ਅਤੇ ਬਹੁਤ ਸਾਰੇ ਝੂਠੇ ਨਬੀ ਉੱਠਣਗੇ ਅਤੇ ਬਹੁਤਿਆਂ ਨੂੰ ਭਰਮਾ ਲੈਣਗੇ।
12 І через ріст беззаконня любов багатьох згасне.
੧੨ਅਤੇ ਕੁਧਰਮ ਦੇ ਵਧਣ ਕਾਰਨ ਬਹੁਤਿਆਂ ਦੀ ਪ੍ਰੀਤ ਠੰਡੀ ਹੋ ਜਾਵੇਗੀ।
13 А хто витримає до кінця, той буде спасенний.
੧੩ਪਰ ਜਿਹੜਾ ਅੰਤ ਤੱਕ ਸਹਿਣ ਕਰੇਗਾ ਉਹੀ ਬਚਾਇਆ ਜਾਵੇਗਾ।
14 Ця Добра Звістка Царства буде проповідуватись у всьому світі на свідчення всім народам. І тоді настане кінець.
੧੪ਅਤੇ ਰਾਜ ਦੀ ਇਸ ਖੁਸ਼ਖਬਰੀ ਦਾ ਪਰਚਾਰ ਸਾਰੀ ਦੁਨੀਆਂ ਵਿੱਚ ਕੀਤਾ ਜਾਵੇਗਾ ਜੋ ਸਭ ਕੌਮਾਂ ਉੱਤੇ ਗਵਾਹੀ ਹੋਵੇ, ਤਦ ਅੰਤ ਆਵੇਗਾ।
15 Коли побачите у святому місці гидоту спустошення, провіщену пророком Даниїлом, – хто читає, нехай зрозуміє, –
੧੫ਉਪਰੰਤ ਜਦ ਤੁਸੀਂ ਉਸ ਉਜਾੜਨ ਵਾਲੀ ਘਿਣਾਉਣੀ ਚੀਜ਼ ਨੂੰ ਜਿਸ ਦੀ ਖ਼ਬਰ ਦਾਨੀਏਲ ਨਬੀ ਨੇ ਦਿੱਤੀ ਪਵਿੱਤਰ ਥਾਂ ਵਿੱਚ ਖੜ੍ਹੀ ਵੇਖੋਗੇ (ਪੜ੍ਹਨ ਵਾਲਾ ਸਮਝ ਲਵੇ)
16 тоді ті, що в Юдеї, нехай тікають у гори.
੧੬ਤਦ ਉਹ ਜਿਹੜੇ ਯਹੂਦਿਯਾ ਵਿੱਚ ਹੋਣ ਪਹਾੜਾਂ ਉੱਤੇ ਭੱਜ ਜਾਣ।
17 Той, що буде на даху, хай не сходить взяти щось зі свого дому;
੧੭ਜਿਹੜਾ ਛੱਤ ਉੱਤੇ ਹੋਵੇ ਉਹ ਆਪਣੇ ਘਰ ਵਿੱਚੋਂ ਸਮਾਨ ਲੈਣ ਨੂੰ ਹੇਠਾਂ ਨਾ ਉੱਤਰੇ।
18 той, що в полі, хай не вертається взяти свою одежу.
੧੮ਅਤੇ ਜਿਹੜਾ ਖੇਤ ਵਿੱਚ ਹੋਵੇ ਆਪਣੇ ਕੱਪੜੇ ਲੈਣ ਨੂੰ ਪਿੱਛੇ ਨਾ ਮੁੜੇ।
19 Горе вагітним і тим, що будуть годувати грудьми в ті дні.
੧੯ਪਰ ਅਫ਼ਸੋਸ ਉਨ੍ਹਾਂ ਉੱਤੇ ਜਿਹੜੀਆਂ ਉਨ੍ਹੀਂ ਦਿਨੀਂ ਗਰਭਣੀਆਂ ਅਤੇ ਦੁੱਧ ਚੁੰਘਾਉਣ ਵਾਲੀਆਂ ਹੋਣ!
20 Моліться, щоб ваша втеча не сталася взимку або в Суботу.
੨੦ਪਰ ਤੁਸੀਂ ਪ੍ਰਾਰਥਨਾ ਕਰੋ ਜੋ ਤੁਹਾਡਾ ਭੱਜਣਾ ਸਿਆਲ ਵਿੱਚ ਜਾਂ ਸਬਤ ਦੇ ਦਿਨ ਨਾ ਹੋਵੇ।
21 Бо такого великого страждання не було від початку світу дотепер і ніколи не буде.
੨੧ਕਿਉਂ ਜੋ ਉਸ ਸਮੇਂ ਅਜਿਹਾ ਵੱਡਾ ਕਸ਼ਟ ਹੋਵੇਗਾ ਜੋ ਜਗਤ ਦੇ ਮੁੱਢੋਂ ਲੈ ਕੇ ਨਾ ਹੁਣ ਤੱਕ ਹੋਇਆ ਅਤੇ ਨਾ ਕਦੇ ਹੋਵੇਗਾ।
22 І якби ті дні не були скорочені, то жодна людина не була б врятована, але заради обраних ті дні будуть скорочені.
੨੨ਅਤੇ ਜੇ ਉਹ ਦਿਨ ਘਟਾਏ ਨਾ ਜਾਂਦੇ ਤਾਂ ਕੋਈ ਮਨੁੱਖ ਨਾ ਬਚਦਾ ਪਰ ਉਹ ਦਿਨ ਚੁਣਿਆਂ ਹੋਇਆਂ ਦੀ ਖ਼ਾਤਰ ਘਟਾਏ ਜਾਣਗੇ।
23 Якщо тоді хтось скаже вам: «Ось тут Христос!» або «Ось Він!» – не вірте.
੨੩ਤਦ ਜੇ ਕੋਈ ਤੁਹਾਨੂੰ ਆਖੇ, ਵੇਖੋ ਮਸੀਹ ਇੱਥੇ ਜਾਂ ਉੱਥੇ ਹੈ ਤਾਂ ਸੱਚ ਨਾ ਮੰਨਣਾ।
24 Бо постануть лжехристи та лжепророки й робитимуть великі знамення та чудеса, щоб ввести в оману, якщо можливо, і обраних.
੨੪ਕਿਉਂਕਿ ਝੂਠੇ ਮਸੀਹ ਅਤੇ ਝੂਠੇ ਨਬੀ ਉੱਠਣਗੇ ਅਤੇ ਅਜਿਹੇ ਵੱਡੇ ਨਿਸ਼ਾਨ ਅਤੇ ਅਚਰਜ਼ ਕੰਮ ਵਿਖਾਉਣਗੇ ਕਿ ਜੇ ਹੋ ਸਕੇ ਤਾਂ ਉਹ ਚੁਣਿਆਂ ਹੋਇਆਂ ਨੂੰ ਵੀ ਭਰਮਾ ਲੈਣ।
੨੫ਵੇਖੋ ਮੈਂ ਤੁਹਾਨੂੰ ਪਹਿਲਾਂ ਹੀ ਦੱਸ ਦਿੱਤਾ।
26 Отже, якщо скажуть вам: «Ось Він у пустелі!» – не виходьте; «Ось Він у таємних кімнатах!» – не вірте.
੨੬ਇਸ ਲਈ ਜੇ ਉਹ ਤੁਹਾਨੂੰ ਆਖਣ, ਵੇਖੋ ਉਹ ਉਜਾੜ ਵਿੱਚ ਹੈ ਤਾਂ ਬਾਹਰ ਨਾ ਜਾਣਾ। ਵੇਖੋ ਮਸੀਹ ਅੰਦਰਲੀਆਂ ਕੋਠੜੀਆਂ ਵਿੱਚ ਹੈ ਤਾਂ ਸੱਚ ਨਾ ਮੰਨਣਾ।
27 Бо як блискавка виходить зі сходу й видно її аж на заході, таким буде й прихід Сина Людського.
੨੭ਕਿਉਂਕਿ ਜਿਸ ਤਰ੍ਹਾਂ ਬਿਜਲੀ ਚੜ੍ਹਦਿਓਂ ਚਮਕਾਰਾ ਮਾਰ ਕੇ ਲਹਿੰਦੇ ਤੱਕ ਦਿਸਦੀ ਹੈ, ਉਸੇ ਤਰ੍ਹਾਂ ਮਨੁੱਖ ਦੇ ਪੁੱਤਰ ਦਾ ਆਉਣਾ ਹੋਵੇਗਾ।
28 Бо де буде труп, туди зберуться й орли.
੨੮ਜਿੱਥੇ ਲੋਥ ਹੈ, ਉੱਥੇ ਗਿਰਝਾਂ ਇਕੱਠੀਆਂ ਹੋਣਗੀਆਂ।
29 Одразу після тих днів страждання «сонце померкне, і місяць не буде світити; зірки впадуть із неба, і сили небесні захитаються».
੨੯ਉਨ੍ਹਾਂ ਦਿਨਾਂ ਦੇ ਕਸ਼ਟ ਤੋਂ ਬਾਅਦ ਸੂਰਜ ਝੱਟ ਹਨ੍ਹੇਰਾ ਹੋ ਜਾਵੇਗਾ ਅਤੇ ਚੰਦ ਆਪਣੀ ਚਾਨਣੀ ਨਾ ਦੇਵੇਗਾ ਅਤੇ ਤਾਰੇ ਅਕਾਸ਼ ਤੋਂ ਡਿੱਗ ਪੈਣਗੇ ਅਤੇ ਅਕਾਸ਼ ਦੀਆਂ ਸ਼ਕਤੀਆਂ ਹਿਲਾਈਆਂ ਜਾਣਗੀਆਂ।
30 Тоді на небі з’явиться знамення Сина Людського. І заголосять усі народи землі й побачать Сина Людського, Який приходить на хмарах небесних із великою силою та славою.
੩੦ਤਦ ਮਨੁੱਖ ਦੇ ਪੁੱਤਰ ਦਾ ਨਿਸ਼ਾਨ ਅਕਾਸ਼ ਵਿੱਚ ਪਰਗਟ ਹੋਵੇਗਾ ਅਤੇ ਤਦੋਂ ਧਰਤੀ ਦੀਆਂ ਸਾਰੀਆਂ ਕੌਮਾਂ ਛਾਤੀ ਪਿੱਟਣਗੀਆਂ ਅਤੇ ਮਨੁੱਖ ਦੇ ਪੁੱਤਰ ਨੂੰ ਵੱਡੀ ਸਮਰੱਥਾ ਅਤੇ ਮਹਿਮਾ ਨਾਲ ਅਕਾਸ਼ ਦੇ ਬੱਦਲਾਂ ਉੱਤੇ ਆਉਂਦਿਆਂ ਵੇਖਣਗੀਆਂ।
31 Він надішле Своїх ангелів, і вони гучним звуком сурми зберуть Його обраних із чотирьох вітрів, від одного кінця неба до другого.
੩੧ਅਤੇ ਉਹ ਤੁਰ੍ਹੀ ਦੀ ਵੱਡੀ ਅਵਾਜ਼ ਨਾਲ ਆਪਣੇ ਦੂਤਾਂ ਨੂੰ ਭੇਜੇਗਾ ਅਤੇ ਉਹ ਚਾਰੇ ਪਾਸਿਓਂ ਚੌਹਾਂ ਕੂੰਟਾਂ ਤੋਂ ਅਕਾਸ਼ ਦੇ ਉਸ ਸਿਰੇ ਤੋਂ ਲੈ ਕੇ ਇਸ ਸਿਰੇ ਤੱਕ ਉਹ ਦੇ ਚੁਣਿਆਂ ਹੋਇਆਂ ਨੂੰ ਇਕੱਠਿਆਂ ਕਰਨਗੇ।
32 Від смоковниці навчіться її притчі: коли гілка стає вже м’якою й пускає листя, ви знаєте, що літо близько.
੩੨ਫੇਰ ਹੰਜ਼ੀਰ ਦੇ ਦਰਖ਼ਤ ਤੋਂ ਇੱਕ ਦ੍ਰਿਸ਼ਟਾਂਤ ਸਿੱਖੋ। ਜਦ ਉਹ ਦੀ ਟਹਿਣੀ ਨਰਮ ਹੁੰਦੀ ਅਤੇ ਪੱਤੇ ਫੁੱਟਦੇ ਹਨ ਤਦ ਸਮਝ ਜਾਂਦੇ ਹਨ ਕਿ ਗਰਮੀ ਦੀ ਰੁੱਤ ਨੇੜੇ ਹੈ।
33 Так і ви, коли побачите все це, знайте: прихід близько, [уже] біля дверей.
੩੩ਇਸੇ ਤਰ੍ਹਾਂ ਤੁਸੀਂ ਵੀ ਜਦ ਇਹ ਸਭ ਕੁਝ ਵੇਖੋ ਤਾਂ ਜਾਣ ਲਓ ਕਿ ਉਹ ਨੇੜੇ ਸਗੋਂ ਬੂਹੇ ਉੱਤੇ ਹੈ।
34 Істинно кажу вам: не мине цей рід, поки все це не станеться.
੩੪ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਤੱਕ ਇਹ ਸਭ ਗੱਲਾਂ ਨਾ ਹੋ ਲੈਣ, ਇਸ ਪੀੜ੍ਹੀ ਦਾ ਅੰਤ ਨਾ ਹੋਵੇਗਾ।
35 Небо та земля проминуть, але слова Мої не проминуть.
੩੫ਅਕਾਸ਼ ਅਤੇ ਧਰਤੀ ਟਲ ਜਾਣਗੇ ਪਰ ਮੇਰੇ ਬਚਨ ਕਦੀ ਨਾ ਟਲਣਗੇ।
36 А про той день і годину ніхто не знає: ні ангели небесні, ні Син, а тільки Отець.
੩੬ਪਰ ਉਸ ਦਿਨ ਅਤੇ ਸਮੇਂ ਨੂੰ ਕੋਈ ਨਹੀਂ ਜਾਣਦਾ, ਨਾ ਸਵਰਗ ਦੇ ਦੂਤ ਨਾ ਪੁੱਤਰ ਪਰ ਕੇਵਲ ਪਿਤਾ।
37 Бо як було за днів Ноя, так буде й в годину приходу Сина Людського.
੩੭ਅਤੇ ਜਿਸ ਤਰ੍ਹਾਂ ਨੂਹ ਦੇ ਦਿਨ ਸਨ, ਮਨੁੱਖ ਦੇ ਪੁੱਤਰ ਦਾ ਆਉਣਾ ਉਸੇ ਤਰ੍ਹਾਂ ਹੋਵੇਗਾ।
38 Як було в ті дні перед потопом: люди їли, пили, одружувались, виходили заміж аж до дня, коли Ной увійшов у ковчег,
੩੮ਕਿਉਂਕਿ ਜਿਸ ਤਰ੍ਹਾਂ ਪਰਲੋ ਤੋਂ ਪਹਿਲਾਂ ਦੇ ਦਿਨਾਂ ਵਿੱਚ ਲੋਕ ਖਾਂਦੇ-ਪੀਂਦੇ ਵਿਆਹ ਕਰਦੇ ਅਤੇ ਕਰਾਉਂਦੇ ਸਨ, ਉਸ ਦਿਨ ਤੱਕ ਜਦ ਤੱਕ ਨੂਹ ਕਿਸ਼ਤੀ ਉੱਤੇ ਚੜ੍ਹਿਆ।
39 і ніхто не знав, доки не прийшов потоп і не знищив усіх, – таким буде й прихід Сина Людського.
੩੯ਅਤੇ ਉਹ ਨਹੀਂ ਜਾਣਦੇ ਸਨ ਜਦ ਤੱਕ ਪਰਲੋ ਨਾ ਆਈ ਅਤੇ ਸਭਨਾਂ ਨੂੰ ਰੋੜ੍ਹ ਕੇ ਲੈ ਗਈ, ਇਸੇ ਤਰ੍ਹਾਂ ਮਨੁੱਖ ਦੇ ਪੁੱਤਰ ਦਾ ਆਉਣਾ ਹੋਵੇਗਾ।
40 Тоді двоє будуть працювати в полі: одного буде взято, а іншого залишено.
੪੦ਤਦ ਦੋ ਜਣੇ ਖੇਤ ਵਿੱਚ ਹੋਣਗੇ, ਇੱਕ ਲੈ ਲਿਆ ਜਾਵੇਗਾ ਅਤੇ ਇੱਕ ਛੱਡਿਆ ਜਾਵੇਗਾ।
41 Дві жінки будуть молоти на жорнах: одну буде взято, а іншу залишено.
੪੧ਦੋ ਔਰਤਾਂ ਚੱਕੀ ਪੀਂਹਦੀਆਂ ਹੋਣਗੀਆਂ, ਇੱਕ ਲੈ ਲਈ ਜਾਵੇਗੀ ਅਤੇ ਇੱਕ ਛੱਡੀ ਜਾਵੇਗੀ।
42 Отже, пильнуйте, бо не знаєте, якого дня прийде ваш Господь.
੪੨ਸੋ ਜਾਗਦੇ ਰਹੋ ਕਿਉਂਕਿ ਤੁਸੀਂ ਨਹੀਂ ਜਾਣਦੇ ਜੋ ਤੁਹਾਡਾ ਪ੍ਰਭੂ ਕਿਹੜੇ ਦਿਨ ਆਉਂਦਾ ਹੈ।
43 Тож знайте, що якби господар дому знав, о якій сторожі приходить злодій, він пильнував би й не дозволив би вдертися до свого дому.
੪੩ਪਰ ਇਹ ਜਾਣੋ ਕਿ ਜੇ ਘਰ ਦੇ ਮਾਲਕ ਨੂੰ ਪਤਾ ਹੁੰਦਾ ਕਿ ਚੋਰ ਕਿਸ ਪਹਿਰ ਆਵੇਗਾ ਤਾਂ ਜਾਗਦਾ ਰਹਿੰਦਾ ਅਤੇ ਆਪਣੇ ਘਰ ਚੋਰੀ ਨਾ ਹੋਣ ਦਿੰਦਾ।
44 Тому і ви будьте готові, бо Син Людський прийде тієї години, про яку й не думаєте.
੪੪ਇਸ ਲਈ ਤੁਸੀਂ ਵੀ ਤਿਆਰ ਰਹੋ ਕਿਉਂਕਿ ਜਿਸ ਸਮੇਂ ਤੁਹਾਨੂੰ ਖਿਆਲ ਵੀ ਨਾ ਹੋਵੇ, ਉਸੇ ਸਮੇਂ ਮਨੁੱਖ ਦਾ ਪੁੱਤਰ ਆ ਜਾਵੇਗਾ।
45 Хто вірний та розумний раб, якого господар поставив над іншими своїми слугами, щоб він давав їм їжу вчасно?
੪੫ਉਪਰੰਤ ਉਹ ਵਫ਼ਾਦਾਰ ਅਤੇ ਬੁੱਧਵਾਨ ਨੌਕਰ ਕੌਣ ਹੈ, ਜਿਸ ਨੂੰ ਮਾਲਕ ਨੇ ਆਪਣੇ ਨੌਕਰਾਂ ਉੱਤੇ ਪ੍ਰਧਾਨ ਠਹਿਰਾਇਆ ਕਿ ਵੇਲੇ ਸਿਰ ਉਨ੍ਹਾਂ ਨੂੰ ਭੋਜਨ ਦੇਵੇ?
46 Блаженний той раб, якого господар знайде, що він так робить.
੪੬ਧੰਨ ਉਹ ਨੌਕਰ ਜਿਹ ਨੂੰ ਉਸ ਦਾ ਮਾਲਕ ਜਦ ਆਵੇ, ਅਜਿਹਾ ਹੀ ਕਰਦਿਆਂ ਵੇਖੇ।
47 Істинно кажу вам: він поставить його над усім своїм майном.
੪੭ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਉਹ ਉਸ ਨੂੰ ਆਪਣੇ ਸਾਰੇ ਮਾਲ ਉੱਤੇ ਅਧਿਕਾਰੀ ਠਹਿਰਾਵੇਗਾ।
48 Але якщо той раб, будучи злим, скаже у своєму серці: «Мій господар запізнюється!»
੪੮ਪਰ ਜੇ ਉਹ ਦੁਸ਼ਟ ਨੌਕਰ ਆਪਣੇ ਮਨ ਵਿੱਚ ਆਖੇ, ਜੋ ਮੇਰਾ ਮਾਲਕ ਚਿਰ ਲਾਉਂਦਾ ਹੈ
49 – і почне бити своїх товаришів, їсти та пити з п’яницями,
੪੯ਅਤੇ ਆਪਣੇ ਨਾਲ ਦੇ ਨੌਕਰਾਂ ਨੂੰ ਮਾਰਨ ਲੱਗੇ ਅਤੇ ਸ਼ਰਾਬੀਆਂ ਨਾਲ ਖਾਏ ਪੀਏ।
50 то господар того раба прийде того дня, коли він не сподівається, і о тій годині, якої не знає.
੫੦ਤਾਂ ਜਿਸ ਦਿਨ ਉਹ ਉਡੀਕ ਨਹੀਂ ਕਰਦਾ ਅਤੇ ਜਿਸ ਘੜੀ ਉਹ ਨਹੀਂ ਜਾਣਦਾ, ਉਸ ਨੌਕਰ ਦਾ ਮਾਲਕ ਆਵੇਗਾ।
51 Він розітне його та призначить йому місце разом із лицемірами; там буде плач та скрегіт зубів.
੫੧ਅਤੇ ਉਹ ਨੂੰ ਦੋ ਟੁੱਕੜੇ ਕਰ ਦੇਵੇਗਾ ਅਤੇ ਕਪਟੀਆਂ ਨਾਲ ਉਹ ਦਾ ਹਿੱਸਾ ਠਹਿਰਾਵੇਗਾ। ਉੱਥੇ ਰੋਣਾ ਅਤੇ ਕਚੀਚੀਆਂ ਵੱਟਣਾ ਹੋਵੇਗਾ।