< 1 Тимофію 3 >
1 Вірне це слово: коли хто єпи́скопства хоче, — доброго діла він пра́гне.
੧ਇਹ ਬਚਨ ਸੱਚ ਹੈ ਕਿ ਜੇ ਕੋਈ ਨਿਗਾਹਬਾਨ ਦੀ ਪਦਵੀ ਨੂੰ ਚਾਹੁੰਦਾ ਹੈ, ਉਹ ਚੰਗੇ ਕੰਮ ਨੂੰ ਚਾਹੁੰਦਾ ਹੈ।
2 А єпи́скоп має бути бездога́нний, муж однієї дружи́ни, тверезий, невинний, че́сний, гостинний до при́ходнів, здібний навчати,
੨ਇਸ ਲਈ ਚਾਹੀਦਾ ਹੈ ਜੋ ਨਿਗਾਹਬਾਨ ਨਿਰਦੋਸ਼, ਇੱਕੋ ਹੀ ਪਤਨੀ ਦਾ ਪਤੀ, ਪਰਹੇਜ਼ਗਾਰ, ਸੁਰਤ ਵਾਲਾ, ਨੇਕ ਚਲਣ, ਪਰਾਹੁਣਚਾਰ ਅਤੇ ਸਿੱਖਿਆ ਦੇਣ ਯੋਗ ਹੋਵੇ,
3 не п'яни́ця, не заводія́ка, але тихий, несварли́вий, не сріблолюбець,
੩ਨਾ ਸ਼ਰਾਬੀ, ਨਾ ਕੁੱਟਮਾਰ ਕਰਨ ਵਾਲਾ, ਨਾ ਝਗੜਾਲੂ, ਨਾ ਪੈਸੇ ਦਾ ਲੋਭੀ, ਸਗੋਂ ਸੀਲ ਸੁਭਾਓ ਹੋਵੇ।
4 щоб добре ряди́в власним домом, що має дітей у слухня́ності з повною чесністю, —
੪ਆਪਣੇ ਘਰ ਦਾ ਚੰਗੀ ਤਰ੍ਹਾਂ ਪ੍ਰਬੰਧ ਕਰਨ ਵਾਲਾ, ਆਪਣੇ ਬੱਚਿਆਂ ਨੂੰ ਪੂਰੀ ਗੰਭੀਰਤਾਈ ਨਾਲ ਅਧੀਨ ਰੱਖਣ ਵਾਲਾ ਹੋਵੇ।
5 бо хто власним домом ряди́ти не вміє, я́к він зможе пильнува́ти про Божу Церкву? —
੫ਜੇ ਕੋਈ ਆਪਣੇ ਹੀ ਘਰ ਦਾ ਪ੍ਰਬੰਧ ਕਰਨਾ ਨਾ ਜਾਣਦਾ ਹੋਵੇ, ਉਹ ਪਰਮੇਸ਼ੁਰ ਦੀ ਕਲੀਸਿਯਾ ਦੀ ਰਖਵਾਲੀ ਕਿਵੇਂ ਕਰੇਗਾ?
6 не новонаве́рнений, щоб він не запишався, і не впав у ворожий о́суд.
੬ਉਹ ਨਵਾਂ ਚੇਲਾ ਨਾ ਹੋਵੇ, ਕਿ ਕਿਤੇ ਘਮੰਡ ਵਿੱਚ ਆ ਕੇ ਸ਼ੈਤਾਨ ਦੀ ਤਰ੍ਹਾਂ ਸਜ਼ਾ ਪਾਵੇ।
7 Треба, щоб мав він і добре засві́дчення від чужи́нців, щоб не впасти в догану та в сітку диявольську.
੭ਅਤੇ ਚਾਹੀਦਾ ਹੈ ਜੋ ਬਾਹਰ ਵਾਲਿਆਂ ਦੇ ਕੋਲੋਂ ਉਹ ਦੀ ਨੇਕਨਾਮੀ ਹੋਵੇ, ਕਿ ਉਹ ਦੋਸ਼ ਹੇਠ ਨਾ ਜਾਵੇ ਅਤੇ ਸ਼ੈਤਾਨ ਦੀ ਫ਼ਾਹੀ ਵਿੱਚ ਨਾ ਫਸ ਜਾਵੇ।
8 Так само диякони́ мають бути поважні, не двомовці, не багато відда́ні вину, не соромнозахла́нні,
੮ਇਸੇ ਤਰ੍ਹਾਂ ਸੇਵਕਾਂ ਨੂੰ ਚਾਹੀਦਾ ਹੈ ਜੋ ਗੰਭੀਰ ਹੋਣ, ਨਾ ਦੋ ਜ਼ਬਾਨੇ, ਨਾ ਸ਼ਰਾਬ ਪੀਣ ਵਾਲੇ, ਨਾ ਝੂਠੀ ਕਮਾਈ ਦੇ ਲੋਭੀ।
9 такі, що мають таємни́цю віри при чистім сумлінні.
੯ਪਰ ਵਿਸ਼ਵਾਸ ਦੇ ਭੇਤ ਨੂੰ ਸ਼ੁੱਧ ਵਿਵੇਕ ਨਾਲ ਮੰਨਣ।
10 Отже, і вони нехай перш випробо́вуються, а потому хай служать, якщо бу́дуть бездога́нні.
੧੦ਅਤੇ ਇਹ ਵੀ ਪਹਿਲਾਂ ਪਰਖੇ ਜਾਣ, ਜੇ ਨਿਰਦੋਸ਼ ਨਿੱਕਲਣ ਤਾਂ ਫੇਰ ਸੇਵਕਾਈ ਕਰਨ।
11 Так само жінки́ нехай будуть поважні, не обмовли́ві, тверезі та вірні в усьому.
੧੧ਇਸੇ ਤਰ੍ਹਾਂ, ਔਰਤਾਂ ਨੂੰ ਚਾਹੀਦਾ ਹੈ ਜੋ ਗੰਭੀਰ ਹੋਣ, ਨਾ ਦੋਸ਼ ਲਾਉਣ ਵਾਲੀਆਂ, ਸਗੋਂ ਪਰਹੇਜ਼ਗਾਰ ਅਤੇ ਸਾਰੀਆਂ ਗੱਲਾਂ ਵਿੱਚ ਵਿਸ਼ਵਾਸਯੋਗ ਹੋਣ।
12 Диякони́ мусять бути мужі однієї дружи́ни, що добре рядя́ть дітьми́ й своїми домами.
੧੨ਸੇਵਕ ਇੱਕੋ ਹੀ ਪਤਨੀ ਦੇ ਪਤੀ ਹੋਣ, ਆਪਣਿਆਂ ਬੱਚਿਆਂ ਅਤੇ ਆਪਣੇ ਘਰਾਂ ਦਾ ਚੰਗੀ ਤਰ੍ਹਾਂ ਨਾਲ ਪ੍ਰੰਬੰਧ ਕਰਨ ਵਾਲੇ ਹੋਣ।
13 Бо хто добре виконує службу, той до́брий ступі́нь набуває собі та велику відвагу в вірі через Христа Ісуса.
੧੩ਕਿਉਂਕਿ ਜਿਹਨਾਂ ਨੇ ਸੇਵਕਾਈ ਦਾ ਕੰਮ ਚੰਗੀ ਤਰ੍ਹਾਂ ਨਾਲ ਕੀਤਾ, ਉਹ ਆਪਣੇ ਲਈ ਚੰਗੀ ਪਦਵੀ ਅਤੇ ਵੱਡੀ ਦਲੇਰੀ ਉਸ ਵਿਸ਼ਵਾਸ ਵਿੱਚ ਪ੍ਰਾਪਤ ਕਰਦੇ ਹਨ ਜਿਹੜੀ ਮਸੀਹ ਯਿਸੂ ਉੱਤੇ ਹੈ।
14 Це пишу́ я тобі, і сподіваюсь до тебе прийти незаба́ром.
੧੪ਭਾਵੇਂ ਮੈਨੂੰ ਤੇਰੇ ਕੋਲ ਛੇਤੀ ਆਉਣ ਦੀ ਆਸ ਹੈ, ਫਿਰ ਵੀ ਮੈਂ ਤੈਨੂੰ ਇਹ ਗੱਲਾਂ ਲਿਖਦਾ ਹਾਂ।
15 А коли я спізнюся, то щоб знав ти, як треба пово́дитися в Божому домі, що ним є Церква Бога Живого, стовп і підвалина пра́вди.
੧੫ਪਰ ਜੇ ਮੇਰੇ ਆਉਣ ਵਿੱਚ ਦੇਰੀ ਹੋ ਜਾਵੇ, ਤਾਂ ਤੂੰ ਜਾਣ ਲਵੇਂ ਜੋ ਪਰਮੇਸ਼ੁਰ ਦੇ ਘਰ ਵਿੱਚ ਕਿਹੋ ਜਿਹਾ ਵਿਹਾਰ ਕਰਨਾ ਚਾਹੀਦਾ ਹੈ, ਜਿਹੜਾ ਜਿਉਂਦੇ ਪਰਮੇਸ਼ੁਰ ਦੀ ਕਲੀਸਿਯਾ, ਸਚਿਆਈ ਦਾ ਥੰਮ੍ਹ ਅਤੇ ਨੀਂਹ ਹੈ।
16 Безсумнівно, велика це таємни́ця благоче́стя: Хто в тілі з'яви́вся, Той оправданий Духом, а́нгола́м показався, проповіданий був між наро́дами, увірувано в Нього в світі, Він у славі вознісся!
੧੬ਅਤੇ ਯਕੀਨਨ ਭਗਤੀ ਦਾ ਭੇਤ ਵੱਡਾ ਹੈ, ਉਹ ਸਰੀਰ ਵਿੱਚ ਪਰਗਟ ਹੋਇਆ, ਆਤਮਾ ਵਿੱਚ ਧਰਮੀ ਠਹਿਰਾਇਆ ਗਿਆ, ਦੂਤਾਂ ਦੁਆਰਾ ਵੇਖਿਆ ਗਿਆ, ਕੌਮਾਂ ਵਿੱਚ ਉਹਦਾ ਪਰਚਾਰ ਕੀਤਾ ਗਿਆ, ਸੰਸਾਰ ਵਿੱਚ ਉਸ ਉੱਤੇ ਵਿਸ਼ਵਾਸ ਕੀਤੀ ਗਈ, ਮਹਿਮਾ ਵਿੱਚ ਉੱਪਰ ਉੱਠਾ ਲਿਆ ਗਿਆ।