< Повторення Закону 27 >
1 І наказав Мойсей та Ізра́їлеві старші́ народові, говорячи: „Додержуйте всіх за́повідей, що я сьогодні наказую вам!
੧ਮੂਸਾ ਅਤੇ ਇਸਰਾਏਲ ਦੇ ਬਜ਼ੁਰਗਾਂ ਨੇ ਪਰਜਾ ਨੂੰ ਹੁਕਮ ਦੇ ਕੇ ਆਖਿਆ, “ਇਨ੍ਹਾਂ ਸਾਰੇ ਹੁਕਮਾਂ ਦੀ ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ, ਪਾਲਣਾ ਕਰੋ।
2 І станеться того дня, коли ви пере́йдете Йорда́н до того кра́ю, що дає тобі Господь, Бог твій, то поставиш собі велике каміння, і пова́пниш їх вапно́м.
੨ਜਦ ਤੁਸੀਂ ਯਰਦਨ ਨਦੀ ਤੋਂ ਪਾਰ ਉਸ ਦੇਸ਼ ਵਿੱਚ ਪਹੁੰਚੋਗੇ, ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ, ਤਦ ਤੁਸੀਂ ਆਪਣੇ ਲਈ ਵੱਡੇ-ਵੱਡੇ ਪੱਥਰ ਖੜ੍ਹੇ ਕਰਿਓ ਅਤੇ ਉਨ੍ਹਾਂ ਉੱਤੇ ਲਿਪਾਈ ਕਰਿਓ।
3 І понапи́суєш на них усі слова́ цього Зако́ну, коли пере́йдеш, щоб увійшов ти до того кра́ю, що Господь, Бог твій, дає тобі, край, що тече молоком та медом, як промовляв був Господь, Бог батьків твоїх, до тебе.
੩ਜਦ ਤੁਸੀਂ ਪਾਰ ਲੰਘ ਜਾਓ ਤਾਂ ਤੁਸੀਂ ਉਹਨਾਂ ਉੱਤੇ ਇਸ ਬਿਵਸਥਾ ਦੀਆਂ ਸਾਰੀਆਂ ਗੱਲਾਂ ਲਿਖਿਓ ਤਾਂ ਜੋ ਤੁਸੀਂ ਉਸ ਦੇਸ਼ ਵਿੱਚ ਪਹੁੰਚੋ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ, ਜਿੱਥੇ ਦੁੱਧ ਅਤੇ ਸ਼ਹਿਦ ਵਗਦਾ ਹੈ, ਜਿਵੇਂ ਯਹੋਵਾਹ ਤੁਹਾਡੇ ਪੁਰਖਿਆਂ ਦੇ ਪਰਮੇਸ਼ੁਰ ਨੇ ਤੁਹਾਨੂੰ ਬਚਨ ਦਿੱਤਾ ਹੈ।
4 І станеться, коли ви пере́йдете Йорда́н, поставите те каміння, що я наказую вам сьогодні, на горі Ева́л, і пова́пните їх вапно́м.
੪ਫੇਰ ਜਦ ਤੁਸੀਂ ਯਰਦਨ ਤੋਂ ਪਾਰ ਲੰਘੋ ਤਾਂ ਤੁਸੀਂ ਇਹਨਾਂ ਪੱਥਰਾਂ ਨੂੰ ਜਿਨ੍ਹਾਂ ਦੇ ਵਿਖੇ ਮੈਂ ਤੁਹਾਨੂੰ ਅੱਜ ਹੁਕਮ ਦਿੱਤਾ ਹੈ, ਏਬਾਲ ਪਰਬਤ ਉੱਤੇ ਖੜ੍ਹਾ ਕਰ ਕੇ ਉਹਨਾਂ ਉੱਤੇ ਲਿਪਾਈ ਕਰ ਦਿਓ।
5 І збудуєш там же́ртівника для Господа, Бога свого, жертівника з каміння, — не піднесеш над ними заліза.
੫ਤੁਸੀਂ ਉੱਥੇ ਯਹੋਵਾਹ ਆਪਣੇ ਪਰਮੇਸ਼ੁਰ ਲਈ ਇੱਕ ਜਗਵੇਦੀ ਬਣਾਇਓ ਅਰਥਾਤ ਪੱਥਰਾਂ ਦੀ ਇੱਕ ਜਗਵੇਦੀ। ਤੁਸੀਂ ਉਹਨਾਂ ਉੱਤੇ ਲੋਹੇ ਦਾ ਕੋਈ ਸੰਦ ਨਾ ਚਲਾਇਓ।
6 З нетесаного камі́ння збудуєш же́ртівника Господа, Бога свого, і принесеш на ньому цілопа́лення Господе́ві, Богові своєму.
੬ਤੁਸੀਂ ਅਣਘੜਤ ਪੱਥਰਾਂ ਨਾਲ ਯਹੋਵਾਹ ਆਪਣੇ ਪਰਮੇਸ਼ੁਰ ਦੀ ਜਗਵੇਦੀ ਬਣਾਇਓ ਅਤੇ ਤੁਸੀਂ ਉਸ ਉੱਤੇ ਯਹੋਵਾਹ ਆਪਣੇ ਪਰਮੇਸ਼ੁਰ ਲਈ ਹੋਮ ਦੀਆਂ ਭੇਟਾਂ ਚੜ੍ਹਾਇਓ,
7 І принесеш на жертву мирні жертви, і будеш там їсти, і будеш тішитися перед лицем Господа, Бога свого.
੭ਤੁਸੀਂ ਉੱਥੇ ਸੁੱਖ-ਸਾਂਦ ਦੀਆਂ ਬਲੀਆਂ ਚੜ੍ਹਾਇਓ ਅਤੇ ਉੱਥੇ ਹੀ ਭੋਜਨ ਖਾਇਓ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਅਨੰਦ ਕਰਿਓ।
8 І напишеш на тих камі́ннях усі слова цього Зако́ну дуже вира́зно“.
੮ਤੁਸੀਂ ਉਹਨਾਂ ਪੱਥਰਾਂ ਉੱਤੇ ਇਸ ਬਿਵਸਥਾ ਦੀਆਂ ਸਾਰੀਆਂ ਗੱਲਾਂ ਸਾਫ਼-ਸਾਫ਼ ਲਿਖਿਓ।”
9 І промовляв Мойсей та всі священики-Левити, до всього Ізраїля, говорячи: „Уважай та слухай, Ізраїлю, — ти цього дня став народом Господа, Бога свого.
੯ਤਦ ਮੂਸਾ ਅਤੇ ਲੇਵੀ ਜਾਜਕਾਂ ਨੇ ਸਾਰੇ ਇਸਰਾਏਲ ਨੂੰ ਆਖਿਆ, “ਹੇ ਇਸਰਾਏਲ, ਚੁੱਪ ਰਹਿ ਕੇ ਸੁਣੋ! ਅੱਜ ਦੇ ਦਿਨ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਪਰਜਾ ਹੋ ਗਏ ਹੋ,
10 І будеш ти слу́хатися Господа, Бога свого, і будеш виконувати заповіді Його та постанови Його, що я наказую тобі сьогодні“.
੧੦ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨੂੰ ਸੁਣੋ ਅਤੇ ਉਸ ਦੇ ਹੁਕਮਾਂ ਅਤੇ ਬਿਧੀਆਂ ਨੂੰ ਜਿਹੜੀਆਂ ਮੈਂ ਅੱਜ ਤੁਹਾਨੂੰ ਦਿੰਦਾ ਹਾਂ, ਪੂਰਾ ਕਰੋ।”
11 І наказав Мойсей того дня наро́дові, говорячи:
੧੧ਮੂਸਾ ਨੇ ਉਸੇ ਦਿਨ ਪਰਜਾ ਨੂੰ ਇਹ ਹੁਕਮ ਦਿੱਤਾ,
12 „Оці стануть на горі Ґарізі́м, щоб благословляти народ, коли ви пере́йдете Йорда́н: Симео́н, і Леві́й, і Юда, і Іссаха́р, і Йо́сип, і Веніями́н.
੧੨ਜਦ ਤੁਸੀਂ ਯਰਦਨ ਨਦੀ ਪਾਰ ਲੰਘ ਜਾਓਗੇ ਤਦ ਸ਼ਿਮਓਨ, ਲੇਵੀ, ਯਹੂਦਾਹ, ਯਿੱਸਾਕਾਰ, ਯੂਸੁਫ਼ ਅਤੇ ਬਿਨਯਾਮੀਨ, ਇਹ ਗਰਿੱਜ਼ੀਮ ਪਰਬਤ ਉੱਤੇ ਖੜ੍ਹੇ ਹੋ ਕੇ ਪਰਜਾ ਨੂੰ ਅਸੀਸ ਦੇਣ,
13 А оці стануть для клятви на горі Ева́л: Руви́м, Ґад, і Аси́р, і Завуло́н, Дан і Нефтали́м.
੧੩ਅਤੇ ਰਊਬੇਨ, ਗਾਦ, ਆਸ਼ੇਰ ਜ਼ਬੂਲੁਨ, ਦਾਨ ਅਤੇ ਨਫ਼ਤਾਲੀ ਇਹ ਏਬਾਲ ਪਰਬਤ ਉੱਤੇ ਸਰਾਪ ਲਈ ਖੜ੍ਹੇ ਹੋਣ।
14 І відповідять Левити, і скажуть до всіх Ізраїлевих мужів сильним голосом:
੧੪ਤਦ ਲੇਵੀ ਉੱਤਰ ਦੇ ਕੇ ਇਸਰਾਏਲ ਦੇ ਸਾਰੇ ਮਨੁੱਖਾਂ ਨੂੰ ਉੱਚੀ ਅਵਾਜ਼ ਨਾਲ ਆਖਣ,
15 „Прокля́та люди́на, що зробить бовва́на різаного або литого, гидо́ту для Господа, чин різьба́рських рук, і поставить таємно! І відповість увесь наро́д, та й скаже: амі́нь!
੧੫ਸਰਾਪੀ ਹੋਵੇ ਉਹ ਮਨੁੱਖ, ਜਿਹੜਾ ਘੜ੍ਹੀ ਹੋਈ ਜਾਂ ਢਾਲੀ ਹੋਈ ਮੂਰਤ ਬਣਾਵੇ, ਜਿਹੜੀ ਕਾਰੀਗਰ ਦੇ ਹੱਥ ਦਾ ਕੰਮ ਹੋਵੇ, ਅਤੇ ਉਹਨਾਂ ਨੂੰ ਕਿਸੇ ਗੁਪਤ ਸਥਾਨ ਵਿੱਚ ਖੜ੍ਹਾ ਕਰੇ ਕਿਉਂ ਜੋ ਇਸ ਤੋਂ ਯਹੋਵਾਹ ਘਿਰਣਾ ਕਰਦਾ ਹੈ। ‘ਤਦ ਸਾਰੀ ਪਰਜਾ ਉੱਤਰ ਦੇ ਕੇ ਆਖੇ, ਆਮੀਨ।’
16 Прокля́тий той, хто легкова́жить свого батька та свою матір! А ввесь народ скаже: амі́нь!
੧੬ਸਰਾਪੀ ਹੋਵੇ ਉਹ, ਜਿਹੜਾ ਆਪਣੇ ਪਿਤਾ ਜਾਂ ਆਪਣੀ ਮਾਤਾ ਦਾ ਨਿਰਾਦਰ ਕਰੇ। ‘ਤਦ ਸਾਰੀ ਪਰਜਾ ਆਖੇ, ਆਮੀਨ।’
17 Прокля́тий, хто пересуває межу́ свого бли́жнього! А ввесь народ скаже: амі́нь!
੧੭ਸਰਾਪੀ ਹੋਵੇ ਉਹ, ਜਿਹੜਾ ਆਪਣੇ ਗੁਆਂਢੀ ਦੀਆਂ ਹੱਦਾਂ ਨੂੰ ਸਰਕਾਵੇ। ‘ਤਦ ਸਾਰੀ ਪਰਜਾ ਆਖੇ, ਆਮੀਨ।’
18 Прокля́тий, хто робить блудя́чим сліпого в дорозі! А ввесь народ скаже: амінь!
੧੮‘ਸਰਾਪੀ ਹੋਵੇ ਉਹ, ਜਿਹੜਾ ਅੰਨ੍ਹੇ ਨੂੰ ਰਾਹ ਤੋਂ ਭਟਕਾ ਦੇਵੇ।’ ਤਦ ਸਾਰੀ ਪਰਜਾ ਆਖੇ, ਆਮੀਨ।
19 Прокля́тий, хто перекручує право прихо́дька, сироти та вдови! А ввесь народ скаже: амінь!
੧੯ਸਰਾਪੀ ਹੋਵੇ ਉਹ, ਜਿਹੜਾ ਪਰਦੇਸੀ, ਯਤੀਮ, ਅਤੇ ਵਿਧਵਾ ਦਾ ਨਿਆਂ ਵਿਗਾੜੇ। ‘ਤਦ ਸਾਰੀ ਪਰਜਾ ਆਖੇ, ਆਮੀਨ।’
20 Прокля́тий, хто лягає з жінкою батька свого, бо відкрив він подолка одежі свого батька! А ввесь народ скаже: амінь!
੨੦ਸਰਾਪੀ ਹੋਵੇ ਉਹ, ਜਿਹੜਾ ਆਪਣੇ ਪਿਤਾ ਦੀ ਪਤਨੀ, ਨਾਲ ਕੁਕਰਮ ਕਰੇ ਕਿਉਂ ਜੋ ਉਸ ਨੇ ਆਪਣੇ ਪਿਤਾ ਦਾ ਨੰਗੇਜ਼ ਖੋਲ੍ਹਿਆ ਹੈ। ‘ਤਦ ਸਾਰੀ ਪਰਜਾ ਆਖੇ, ਆਮੀਨ।’
21 Прокля́тий, хто лягає з усяким скотом! А ввесь народ скаже: амінь!
੨੧‘ਸਰਾਪੀ ਹੋਵੇ ਉਹ, ਜਿਹੜਾ ਕਿਸੇ ਪਸ਼ੂ ਨਾਲ ਕੁਕਰਮ ਕਰੇ। ਤਦ ਸਾਰੀ ਪਰਜਾ ਆਖੇ, ਆਮੀਨ।’
22 Прокля́тий, хто лягає з сестрою своєю, дочко́ю свого батька або з дочкою своєї матері! А ввесь народ скаже: амінь!
੨੨‘ਸਰਾਪੀ ਹੋਵੇ ਉਹ, ਜਿਹੜਾ ਆਪਣੀ ਭੈਣ, ਨਾਲ ਕੁਕਰਮ ਕਰੇ, ਭਾਵੇਂ ਉਹ ਉਸ ਦੇ ਪਿਤਾ ਦੀ ਧੀ ਹੋਵੇ ਭਾਵੇਂ ਉਸ ਦੀ ਮਾਂ ਦੀ ਧੀ ਹੋਵੇ। ਤਦ ਸਾਰੀ ਪਰਜਾ ਆਖੇ, ਆਮੀਨ।’
23 Прокля́тий, хто лягає з тещею своєю! А ввесь народ скаже: амінь!
੨੩ਸਰਾਪੀ ਹੋਵੇ ਉਹ, ਜਿਹੜਾ ਆਪਣੀ ਸੱਸ ਨਾਲ ਕੁਕਰਮ ਕਰੇ। ‘ਤਦ ਸਾਰੀ ਪਰਜਾ ਆਖੇ, ਆਮੀਨ।’
24 Прокля́тий, хто вбиває свого ближнього потаємно! А ввесь народ скаже: амінь!
੨੪‘ਸਰਾਪੀ ਹੋਵੇ ਉਹ, ਜਿਹੜਾ ਆਪਣੇ ਗੁਆਂਢੀ ਨੂੰ ਲੁੱਕ ਕੇ ਮਾਰੇ। ਤਦ ਸਾਰੀ ਪਰਜਾ ਆਖੇ, ਆਮੀਨ।’
25 Прокля́тий, хто бере пі́дкупа, щоб забити кого, пролляти кров непови́нну! А ввесь народ скаже: амінь!
੨੫‘ਸਰਾਪੀ ਹੋਵੇ ਉਹ, ਜਿਹੜਾ ਰਿਸ਼ਵਤ ਲੈ ਕੇ ਨਿਰਦੋਸ਼ ਵਿਅਕਤੀ ਦਾ ਖੂਨ ਕਰੇ। ਤਦ ਸਾਰੀ ਪਰਜਾ ਆਖੇ, ਆਮੀਨ।’
26 Прокля́тий, хто не дотримає слів цього Зако́ну, щоб виконувати їх! А ввесь народ скаже: амінь!“
੨੬‘ਸਰਾਪੀ ਹੋਵੇ ਉਹ, ਜਿਹੜਾ ਇਸ ਬਿਵਸਥਾ ਦੀਆਂ, ਗੱਲਾਂ ਨੂੰ ਮੰਨ ਕੇ ਪੂਰਾ ਨਾ ਕਰੇ। ਤਦ ਸਾਰੀ ਪਰਜਾ ਆਖੇ, ਆਮੀਨ।’