< Вихід 4 >
1 І відповів Мойсей та й сказав: „Таж вони не повірять мені, і не послухають голосу мого, бо скажуть: Господь не явився тобі!“
੧ਮੂਸਾ ਨੇ ਉੱਤਰ ਦਿੱਤਾ ਕਿ ਵੇਖ, ਉਹ ਮੇਰਾ ਵਿਸ਼ਵਾਸ ਨਾ ਕਰਨਗੇ, ਨਾ ਮੇਰੀ ਅਵਾਜ਼ ਸੁਣਨਗੇ ਸਗੋਂ ਉਹ ਆਖਣਗੇ, ਯਹੋਵਾਹ ਨੇ ਤੈਨੂੰ ਦਰਸ਼ਣ ਨਹੀਂ ਦਿੱਤਾ।
2 І промовив до нього Господь: „Що то в руці твоїй?“Той відказав: „Палиця“.
੨ਤਦ ਯਹੋਵਾਹ ਨੇ ਉਸ ਨੂੰ ਆਖਿਆ, “ਤੇਰੇ ਹੱਥ ਵਿੱਚ ਕੀ ਹੈ?” ਉਸ ਨੇ ਆਖਿਆ, “ਲਾਠੀ।” ਤਦ ਉਸ ਨੇ ਆਖਿਆ, “ਇਸ ਨੂੰ ਧਰਤੀ ਉੱਤੇ ਸੁੱਟ ਦੇ।”
3 І сказав Він: „Кинь її на землю!“І той кинув її на землю, — і вона стала вуже́м. І втік Мойсей від нього.
੩ਤਦ ਉਸ ਨੇ ਉਸ ਨੂੰ ਧਰਤੀ ਉੱਤੇ ਸੁੱਟ ਦਿੱਤਾ। ਉਹ ਸੱਪ ਬਣ ਗਿਆ ਅਤੇ ਮੂਸਾ ਉਸ ਦੇ ਅੱਗੋਂ ਭੱਜਾ।
4 І сказав Господь до Мойсея: „Простягни свою руку, і візьми його за хвоста!“І він простяг свою руку й узяв його, — і той став палицею в долоні його.
੪ਯਹੋਵਾਹ ਨੇ ਮੂਸਾ ਨੂੰ ਆਖਿਆ, “ਆਪਣਾ ਹੱਥ ਵਧਾ ਕੇ ਉਸ ਨੂੰ ਪੂਛ ਤੋਂ ਫੜ੍ਹ ਲੈ ਤਦ ਉਸ ਨੇ ਆਪਣਾ ਹੱਥ ਵਧਾ ਕੇ ਉਸ ਨੂੰ ਫੜ੍ਹ ਲਿਆ ਅਤੇ ਉਹ ਦੇ ਹੱਥ ਵਿੱਚ ਲਾਠੀ ਬਣ ਗਿਆ।”
5 „Щоб повірили, що явився тобі Господь, Бог їхніх батьків, — Бог Авраама, Бог Ісака й Бог Якова“.
੫ਇਸ ਲਈ ਜੋ ਉਹ ਵਿਸ਼ਵਾਸ ਕਰਨ ਕਿ ਯਹੋਵਾਹ ਉਨ੍ਹਾਂ ਦੇ ਪੁਰਖਿਆਂ ਦੇ ਪਰਮੇਸ਼ੁਰ, ਅਬਰਾਹਾਮ ਦੇ ਪਰਮੇਸ਼ੁਰ, ਇਸਹਾਕ ਦੇ ਪਰਮੇਸ਼ੁਰ ਅਤੇ ਯਾਕੂਬ ਦੇ ਪਰਮੇਸ਼ੁਰ ਨੇ ਤੈਨੂੰ ਦਰਸ਼ਣ ਦਿੱਤਾ।
6 І сказав Господь йому ще: „Засунь свою руку за пахви́ну свою!“І засунув він руку свою за пахви́ну свою, і витягнув її, — аж ось рука його побіліла від прокази, як сніг!
੬ਯਹੋਵਾਹ ਨੇ ਉਸ ਨੂੰ ਹੋਰ ਇਹ ਆਖਿਆ, “ਹੁਣ ਤੂੰ ਆਪਣਾ ਹੱਥ ਆਪਣੀ ਛਾਤੀ ਉੱਤੇ ਰੱਖ”, ਤਾਂ ਉਸ ਨੇ ਆਪਣਾ ਹੱਥ ਆਪਣੀ ਛਾਤੀ ਉੱਤੇ ਰੱਖਿਆ। ਜਦ ਉਸ ਨੇ ਉਹ ਕੱਢਿਆ ਤਾਂ ਵੇਖੋ, ਉਹ ਦਾ ਹੱਥ ਕੋੜ੍ਹ ਨਾਲ ਬਰਫ਼ ਵਰਗਾ ਹੋ ਗਿਆ ਸੀ।
7 А Він сказав: „Поклади знов свою руку за пахвину свою!“І він поклав знову руку свою до своєї пахвини, і витягнув її з пахвини своєї, — і ось вона стала зно́ву, як тіло його.
੭ਉਸ ਨੇ ਆਖਿਆ, ਤੂੰ ਫੇਰ ਆਪਣਾ ਹੱਥ ਆਪਣੀ ਛਾਤੀ ਉੱਤੇ ਰੱਖ। ਉਸ ਨੇ ਆਪਣਾ ਹੱਥ ਆਪਣੀ ਛਾਤੀ ਉੱਤੇ ਫੇਰ ਰੱਖਿਆ, ਜਦ ਬਾਹਰ ਕੱਢਿਆ ਤਾਂ ਵੇਖੋ, ਉਹ ਉਸ ਦੇ ਬਾਕੀ ਸਰੀਰ ਵਰਗਾ ਹੋ ਗਿਆ।
8 „І станеться, коли не повірять тобі, і не послухають голосу першої ознаки, то повірять голосу ознаки наступної.
੮ਫੇਰ ਅਜਿਹਾ ਹੋਵੇਗਾ ਕਿ ਜੇ ਉਹ ਤੇਰਾ ਵਿਸ਼ਵਾਸ ਨਾ ਕਰਨ, ਨਾ ਹੀ ਪਹਿਲੇ ਨਿਸ਼ਾਨ ਦਾ ਅਰਥ ਮੰਨਣ ਤਾਂ ਉਹ ਦੂਜੇ ਨਿਸ਼ਾਨ ਦੇ ਅਰਥ ਉੱਤੇ ਵਿਸ਼ਵਾਸ ਕਰਨਗੇ।
9 І станеться, коли вони не повірять також обом тим ознакам, і не послухають твого голосу, то ти візьмеш води з Річки, і виллєш на суходіл. І переміниться та вода, що ти візьмеш із Річки, і станеться кров'ю на суходолі“.
੯ਜੇਕਰ ਉਹ ਇਨ੍ਹਾਂ ਦੋਹਾਂ ਨਿਸ਼ਾਨਾਂ ਉੱਤੇ ਵੀ ਵਿਸ਼ਵਾਸ ਨਾ ਕਰਨ, ਨਾ ਤੇਰੀ ਅਵਾਜ਼ ਨੂੰ ਸੁਣਨ ਤਾਂ ਤੂੰ ਦਰਿਆ ਦਾ ਪਾਣੀ ਲੈ ਕੇ ਸੁੱਕੀ ਭੂਮੀ ਉੱਤੇ ਡੋਲ੍ਹ ਦੇਵੀਂ। ਉਹ ਪਾਣੀ ਜਿਹੜਾ ਤੂੰ ਨਦੀ ਤੋਂ ਲਵੇਂਗਾ, ਉਹ ਉਸ ਭੂਮੀ ਉੱਤੇ ਲਹੂ ਬਣ ਜਾਵੇਗਾ।
10 Та Мойсей сказав до Господа: „О Го́споди — я не промовець ні від учора, ні від позавчора, ані відтоді, коли Ти говорив був до Свойого раба, бо я тяжкоустий та тяжкоязикий“.
੧੦ਤਦ ਮੂਸਾ ਨੇ ਯਹੋਵਾਹ ਨੂੰ ਆਖਿਆ, ਹੇ ਪ੍ਰਭੂ, ਮੈਂ ਚੰਗਾ ਬੋਲਣ ਵਾਲਾ ਮਨੁੱਖ ਨਹੀਂ ਹਾਂ, ਨਾ ਅੱਗੇ ਸੀ, ਨਾ ਜਦ ਤੋਂ ਤੂੰ ਆਪਣੇ ਦਾਸ ਨਾਲ ਬੋਲਿਆ ਕਿਉਂ ਜੋ ਮੈਂ ਬੋਲਣ ਵਿੱਚ ਢਿੱਲਾ ਹਾਂ ਅਤੇ ਮੇਰੀ ਜੀਭ ਮੋਟੀ ਹੈ।
11 І сказав йому Господь: „Хто дав уста людині? Або Хто робить німим, чи глухим, чи видючим, чи темним, — чи ж не Я, Господь?
੧੧ਤਦ ਯਹੋਵਾਹ ਨੇ ਉਸ ਨੂੰ ਆਖਿਆ, “ਆਦਮੀ ਦਾ ਮੂੰਹ ਕਿਸ ਨੇ ਬਣਾਇਆ ਅਤੇ ਕੌਣ ਗੂੰਗਾ, ਬੋਲ੍ਹਾ, ਸੁਜਾਖਾ ਜਾਂ ਅੰਨ੍ਹਾ ਬਣਾਉਂਦਾ ਹੈ? ਭਲਾ, ਮੈਂ ਯਹੋਵਾਹ ਹੀ ਨਹੀਂ?
12 А тепер іди, а Я буду з устами твоїми, і буду навчати тебе, що́ ти маєш говорити“.
੧੨ਸੋ ਹੁਣ ਤੂੰ ਜਾ। ਮੈਂ ਤੇਰੇ ਮੂੰਹ ਦੇ ਨਾਲ ਹੋਵਾਂਗਾ ਅਤੇ ਜੋ ਕੁਝ ਤੂੰ ਬੋਲਣਾ ਹੈ, ਮੈਂ ਤੈਨੂੰ ਸਿਖਾਵਾਂਗਾ।”
13 А він відказав: „Молю Тебе, Господи, — пошли іншого, кого маєш послати“.
੧੩ਤਦ ਉਸ ਨੇ ਆਖਿਆ, “ਹੇ ਪ੍ਰਭੂ, ਕਿਰਪਾ ਕਰਕੇ ਕਿਸੇ ਹੋਰ ਨੂੰ ਜਿਸ ਨੂੰ ਤੂੰ ਚਾਹੁੰਦਾ ਹੈ, ਭੇਜ ਦੇ।”
14 І запалав гнів Господній на Мойсея, і Він сказав: „Чи ж не Ааро́н твій брат, Левит? Я знаю, що він добре буде говорити. Та ось він ви́йде навпроти тебе, — і побачить тебе, і зрадіє він у серці своїм.
੧੪ਫਿਰ ਯਹੋਵਾਹ ਦਾ ਕ੍ਰੋਧ ਮੂਸਾ ਉੱਤੇ ਭੜਕਿਆ ਅਤੇ ਉਸ ਨੇ ਆਖਿਆ, ਕੀ ਹਾਰੂਨ ਲੇਵੀ ਤੇਰਾ ਭਰਾ ਨਹੀਂ ਹੈ? ਮੈਂ ਜਾਣਦਾ ਹਾਂ ਕਿ ਉਹ ਚੰਗਾ ਬੋਲਣ ਵਾਲਾ ਹੈ ਅਤੇ ਵੇਖ ਉਹ ਤੇਰੇ ਮਿਲਣ ਨੂੰ ਆਉਂਦਾ ਹੈ ਅਤੇ ਤੈਨੂੰ ਵੇਖ ਕੇ ਆਪਣੇ ਮਨ ਵਿੱਚ ਅਨੰਦ ਹੋਵੇਗਾ।
15 І ти бу́деш говорити до нього, і вкладеш слова ці в уста його, а Я буду з устами твоїми й з устами його, і буду навчати вас, що́ маєте робити.
੧੫ਤੂੰ ਉਸ ਦੇ ਨਾਲ ਬੋਲੇਂਗਾ ਅਤੇ ਉਸ ਦੇ ਮੂੰਹ ਵਿੱਚ ਗੱਲਾਂ ਪਾਵੇਂਗਾ ਅਤੇ ਮੈਂ ਤੇਰੇ ਮੂੰਹ ਨਾਲ ਅਤੇ ਉਹ ਦੇ ਮੂੰਹ ਨਾਲ ਹੋਵਾਂਗਾ ਅਤੇ ਜੋ ਤੁਸੀਂ ਕਰਨਾ ਹੈ, ਮੈਂ ਤੁਹਾਨੂੰ ਸਿਖਾਵਾਂਗਾ।
16 І він буде говорити за тебе до наро́ду. І станеться, — він буде тобі устами, а ти будеш йому замість Бога.
੧੬ਉਹ ਤੇਰੀ ਵੱਲੋਂ ਪਰਜਾ ਨਾਲ ਬੋਲੇਗਾ ਅਤੇ ਅਜਿਹਾ ਹੋਵੇਗਾ ਕਿ ਉਹ ਤੇਰੇ ਲਈ ਮੂੰਹ ਜਿਹਾ ਹੋਵੇਗਾ, ਤੂੰ ਉਸ ਲਈ ਪਰਮੇਸ਼ੁਰ ਜਿਹਾ ਹੋਵੇਂਗਾ।
17 І ти візьмеш у руку свою оцю па́лицю, якою ознаки чинитимеш“.
੧੭ਤੂੰ ਇਹ ਲਾਠੀ ਆਪਣੇ ਹੱਥ ਵਿੱਚ ਲਵੀਂ ਜਿਸ ਦੇ ਨਾਲ ਤੂੰ ਉਨ੍ਹਾਂ ਨਿਸ਼ਾਨਾਂ ਨੂੰ ਵਿਖਾਵੇਂਗਾ।
18 І пішов Мойсей, і вернувся до тестя свого Їтра, і сказав йому: „Піду я, і вернуся до братів своїх, що в Єгипті, і побачу, чи ще живі вони“. А Їтро сказав до Мойсея: „Іди в мирі!“
੧੮ਮੂਸਾ ਆਪਣੇ ਸੌਹਰੇ ਯਿਥਰੋ ਕੋਲ ਵਾਪਸ ਗਿਆ ਤੇ ਉਸ ਨੂੰ ਆਖਿਆ, ਕਿਰਪਾ ਕਰ ਕੇ ਮੈਨੂੰ ਮਿਸਰ ਵਿੱਚ ਆਪਣੇ ਭਰਾਵਾਂ ਕੋਲ ਮੁੜ ਜਾਣ ਦਿਓ ਤਾਂ ਜੋ ਮੈਂ ਵੇਖਾਂ ਕਿ ਉਹ ਹੁਣ ਤੱਕ ਜਿਉਂਦੇ ਹਨ ਤਾਂ ਯਿਥਰੋ ਨੇ ਮੂਸਾ ਨੂੰ ਆਖਿਆ, ਖੁਸ਼ੀ-ਖੁਸ਼ੀ ਜਾ।
19 І сказав Господь до Мойсея в Мідіяні: „Іди, вернися до Єгипту, бо вимерли всі люди, що шукали твоєї душі“.
੧੯ਤਦ ਯਹੋਵਾਹ ਨੇ ਮਿਦਯਾਨ ਵਿੱਚ ਮੂਸਾ ਨੂੰ ਆਖਿਆ, ਜਾ ਅਤੇ ਮਿਸਰ ਨੂੰ ਮੁੜ ਕਿਉਂ ਜੋ ਤੇਰੀ ਜਾਨ ਦੇ ਚਾਹੁਣ ਵਾਲੇ ਮਰ ਗਏ ਹਨ।
20 І взяв Мойсей жінку свою та синів своїх, і посадив їх на осла, та й вернувся до єгипетського краю. І взяв Мойсей палицю Божу в руку свою.
੨੦ਮੂਸਾ ਨੇ ਆਪਣੀ ਪਤਨੀ ਅਤੇ ਆਪਣੇ ਪੁੱਤਰਾਂ ਨੂੰ ਲੈ ਕੇ ਗਧੇ ਉੱਤੇ ਸਵਾਰ ਕੀਤਾ ਅਤੇ ਉਹ ਮਿਸਰ ਦੇਸ ਨੂੰ ਮੁੜ ਪਿਆ, ਮੂਸਾ ਪਰਮੇਸ਼ੁਰ ਦੀ ਲਾਠੀ ਆਪਣੇ ਹੱਥ ਵਿੱਚ ਲੈ ਗਿਆ।
21 І сказав Господь до Мойсея: „Коли ти пі́деш, щоб вернутися до Єгипту, гляди, щоб усі чуда, які Я вклав у твою руку, ти вчинив їх перед лицем фараона, а Я ожорсто́чу серце його, — і він не відпустить наро́ду.
੨੧ਯਹੋਵਾਹ ਨੇ ਮੂਸਾ ਨੂੰ ਆਖਿਆ, “ਜਦ ਤੂੰ ਮਿਸਰ ਵਿੱਚ ਮੁੜ ਜਾਵੇਂ ਤਾਂ ਵੇਖ, ਤੂੰ ਸਾਰੇ ਅਚਰਜ਼ ਕੰਮ ਜਿਹੜੇ ਮੈਂ ਤੇਰੇ ਹੱਥ ਵਿੱਚ ਰੱਖੇ ਹਨ, ਫ਼ਿਰਊਨ ਦੇ ਸਾਹਮਣੇ ਕਰੀਂ ਪਰ ਮੈਂ ਉਸ ਦੇ ਮਨ ਨੂੰ ਸਖ਼ਤ ਹੋਣ ਦਿਆਂਗਾ ਅਤੇ ਉਹ ਪਰਜਾ ਨੂੰ ਜਾਣ ਨਾ ਦੇਵੇਗਾ।”
22 І ти скажеш фараонові: „Так сказав Господь: Син Мій, Мій перворідний — то Ізраїль.
੨੨ਤਦ ਤੂੰ ਫ਼ਿਰਊਨ ਨੂੰ ਆਖੀਂ, “ਯਹੋਵਾਹ ਅਜਿਹਾ ਆਖਦਾ ਹੈ ਕਿ ਇਸਰਾਏਲ ਮੇਰਾ ਪਹਿਲੌਠਾ ਪੁੱਤਰ ਹੈ।”
23 І кажу́ Я тобі: Відпусти Мого сина, — і нехай Мені служить. А коли ти відмовиш пустити його, то ось Я вб'ю твого сина, твого перворідного“.
੨੩ਮੈਂ ਤੈਨੂੰ ਆਖਿਆ ਹੈ ਕਿ ਮੇਰੇ ਪੁੱਤਰ ਨੂੰ ਜਾਣ ਦੇ ਤਾਂ ਜੋ ਉਹ ਮੇਰੀ ਬੰਦਗੀ ਕਰੇ ਅਤੇ ਤੂੰ ਉਸ ਦੇ ਜਾਣ ਦੇਣ ਤੋਂ ਇਨਕਾਰ ਕੀਤਾ ਹੈ। ਵੇਖ, ਮੈਂ ਤੇਰੇ ਪੁੱਤਰ ਸਗੋਂ ਤੇਰੇ ਪਹਿਲੌਠੇ ਪੁੱਤਰ ਨੂੰ ਜਾਨੋਂ ਮਾਰ ਦਿਆਂਗਾ।
24 І сталося в дорозі на нічлігу, — стрів був його Господь і шукав, щоб убити його.
੨੪ਰਸਤੇ ਵਿੱਚ ਜਿੱਥੇ ਉਹ ਠਹਿਰੇ ਉੱਥੇ ਅਜਿਹਾ ਹੋਇਆ ਕਿ ਯਹੋਵਾਹ ਉਸ ਨੂੰ ਮਿਲਿਆ ਅਤੇ ਉਸ ਨੂੰ ਮਾਰਨਾ ਚਾਹਿਆ।
25 Та Ціппора взяла кременя, і обрізала крайню плоть свого сина, і доторкнулася нею до ніг його та й сказала: „Бо ти мені наречений крови!“
੨੫ਤਦ ਸਿੱਪੋਰਾਹ ਨੇ ਇੱਕ ਚਕਮਕ ਦਾ ਪੱਥਰ ਲੈ ਕੇ ਆਪਣੇ ਪੁੱਤਰ ਦੀ ਖੱਲੜੀ ਕੱਟ ਸੁੱਟੀ ਅਤੇ ਉਸ ਨੂੰ ਉਸ ਦੇ ਪੈਰਾਂ ਵਿੱਚ ਸੁੱਟ ਕੇ ਆਖਿਆ, ਤੂੰ ਸੱਚ-ਮੁੱਚ ਮੇਰੇ ਲਈ ਇੱਕ ਖੂਨੀ ਪਤੀ ਹੈਂ।
26 І пустив Він його. Тоді вона сказала: „Наречений крови через обрі́зання“.
੨੬ਸੋ ਯਹੋਵਾਹ ਨੇ ਉਸ ਨੂੰ ਛੱਡ ਦਿੱਤਾ। ਫਿਰ ਉਸ ਨੇ ਉਹ ਨੂੰ ਆਖਿਆ, ਸੁੰਨਤ ਦੇ ਕਾਰਨ ਤੂੰ ਖੂਨੀ ਪਤੀ ਹੋਇਆ ਹੈਂ।
27 І сказав Господь до Аарона: „Іди назустріч Мойсею в пустиню!“І він пішов, і стрів його на горі Божій, і поцілував його.
੨੭ਫਿਰ ਯਹੋਵਾਹ ਨੇ ਹਾਰੂਨ ਨੂੰ ਆਖਿਆ, ਜਾ ਅਤੇ ਮੂਸਾ ਨੂੰ ਉਜਾੜ ਵਿੱਚ ਮਿਲ ਤਾਂ ਉਹ ਚਲਾ ਗਿਆ ਅਤੇ ਉਸ ਨੂੰ ਪਰਮੇਸ਼ੁਰ ਦੇ ਪਰਬਤ ਉੱਤੇ ਮਿਲਿਆ ਅਤੇ ਉਸ ਨੂੰ ਚੁੰਮਿਆ।
28 І розповів Мойсей Ааронові всі слова Господа, що послав його, і всі ті ознаки, що Він наказав був йому.
੨੮ਤਦ ਮੂਸਾ ਨੇ ਹਾਰੂਨ ਨੂੰ ਯਹੋਵਾਹ ਦੀਆਂ ਸਾਰੀਆਂ ਗੱਲਾਂ ਦੱਸੀਆਂ, ਜਿਨ੍ਹਾਂ ਲਈ ਉਸ ਨੂੰ ਭੇਜਿਆ ਸੀ ਅਤੇ ਉਹ ਸਾਰੇ ਨਿਸ਼ਾਨ ਜਿਨ੍ਹਾਂ ਦਾ ਉਸ ਨੂੰ ਹੁਕਮ ਦਿੱਤਾ ਸੀ।
29 І пішов Мойсей та Аарон, і зібрали вони всіх старши́х Ізраїлевих синів.
੨੯ਫਿਰ ਮੂਸਾ ਅਤੇ ਹਾਰੂਨ ਚਲੇ ਗਏ ਅਤੇ ਇਸਰਾਏਲੀਆਂ ਦੇ ਸਾਰੇ ਬਜ਼ੁਰਗਾਂ ਨੂੰ ਇਕੱਠੇ ਕੀਤਾ
30 І переказав Аарон усі слова, що Господь говорив був Мойсеєві. А той ті ознаки чинив на очах народу.
੩੦ਹਾਰੂਨ ਨੇ ਸਾਰੀਆਂ ਗੱਲਾਂ ਜਿਹੜੀਆਂ ਯਹੋਵਾਹ ਨੇ ਮੂਸਾ ਨਾਲ ਕੀਤੀਆਂ ਸਨ, ਦੱਸੀਆਂ ਅਤੇ ਪਰਜਾ ਦੇ ਸਾਹਮਣੇ ਉਹ ਨਿਸ਼ਾਨ ਵਿਖਾਏ।
31 І повірив наро́д той. І почули вони, що згадав Господь Ізраїлевих синів, і що побачив біду їх, — і вони схилилися, і поклонилися до землі.
੩੧ਤਦ ਪਰਜਾ ਨੇ ਵਿਸ਼ਵਾਸ ਕੀਤਾ ਅਤੇ ਜਦ ਉਨ੍ਹਾਂ ਨੇ ਸੁਣਿਆ ਕਿ ਯਹੋਵਾਹ ਨੇ ਇਸਰਾਏਲੀਆਂ ਦੀ ਖ਼ਬਰ ਲਈ ਹੈ ਅਤੇ ਉਨ੍ਹਾਂ ਦਾ ਦੁੱਖ ਵੇਖਿਆ ਹੈ ਤਦ ਆਪਣਾ ਸਿਰ ਝੁਕਾ ਕੇ ਮੱਥਾ ਟੇਕਿਆ।