< Від Марка 16 >
1 Як минула ж субота, Марія Магдали́на, і Марія Яковова, і Саломі́я накупили па́хощів, щоб піти й намастити Його.
੧ਜਦ ਸਬਤ ਦਾ ਦਿਨ ਬੀਤ ਗਿਆ ਤਾਂ ਮਰਿਯਮ ਮਗਦਲੀਨੀ ਅਤੇ ਯਾਕੂਬ ਦੀ ਮਾਤਾ ਮਰਿਯਮ ਅਤੇ ਸਲੋਮੀ ਨੇ ਸੁਗੰਧਾਂ ਮੁੱਲ ਲਈਆਂ ਕਿ ਜਾ ਕੇ ਉਸ ਉੱਤੇ ਮਲਣ।
2 І на світа́нку дня першого в тижні, як схо́дило сонце, до гро́бу вони прибули́,
੨ਅਤੇ ਹਫ਼ਤੇ ਦੇ ਪਹਿਲੇ ਦਿਨ ਬਹੁਤ ਤੜਕੇ ਸੂਰਜ ਚੜ੍ਹਦੇ ਹੀ ਉਹ ਕਬਰ ਉੱਤੇ ਆਈਆਂ।
3 і говорили одна о́дній: „Хто відвалить нам каменя від могильних дверей?“
੩ਅਤੇ ਆਪੋ ਵਿੱਚ ਕਹਿਣ ਲੱਗੀਆਂ ਜੋ ਸਾਡੇ ਲਈ ਪੱਥਰ ਨੂੰ ਕਬਰ ਦੇ ਮੂੰਹੋਂ ਕੌਣ ਰੇੜ੍ਹ ਕੇ ਪਾਸੇ ਕਰੂ?
4 А зиркну́вши, побачили, що камінь відва́лений; був же він дуже великий.
੪ਜਦ ਉਹਨਾਂ ਨੇ ਨਿਗਾਹ ਕੀਤੀ ਤਾਂ ਵੇਖਿਆ ਜੋ ਪੱਥਰ ਲਾਂਭੇ ਰਿੜ੍ਹਿਆ ਪਿਆ ਹੈ ਕਿਉਂ ਜੋ ਉਹ ਬਹੁਤ ਭਾਰਾ ਸੀ।
5 І, ввійшовши до гро́бу, побачили там юнака́, що право́руч сидів, і був одя́гнений в білу одежу, — і жахнулись вони.
੫ਅਤੇ ਕਬਰ ਵਿੱਚ ਜਾ ਕੇ ਉਨ੍ਹਾਂ ਇੱਕ ਜੁਆਨ ਨੂੰ ਚਿੱਟਾ ਬਸਤਰ ਪਹਿਨੀ ਸੱਜੇ ਪਾਸੇ ਬੈਠਾ ਵੇਖਿਆ ਅਤੇ ਉਹ ਹੈਰਾਨ ਹੋਈਆਂ।
6 А він промовляє до них: „Не жахайтесь! Ви шукаєте Розп'я́того, Ісуса Назаряни́на. Він воскрес, — нема Його тут! Ось місце, де Його поховали були́.
੬ਉਸ ਨੇ ਉਨ੍ਹਾਂ ਨੂੰ ਆਖਿਆ, ਹੈਰਾਨ ਨਾ ਹੋਵੋ, ਤੁਸੀਂ ਯਿਸੂ ਨਾਸਰੀ ਨੂੰ ਲੱਭਦੀਆ ਹੋ ਜਿਹੜਾ ਸਲੀਬ ਉੱਤੇ ਚੜ੍ਹਾਇਆ ਗਿਆ ਸੀ। ਉਹ ਤਾਂ ਜੀ ਉੱਠਿਆ ਹੈ, ਉਹ ਐਥੇ ਨਹੀਂ ਹੈ। ਲਉ ਇਹ ਥਾਂ ਹੈ ਜਿੱਥੇ ਉਨ੍ਹਾਂ ਉਸ ਨੂੰ ਰੱਖਿਆ ਸੀ।
7 Але йдіть, скажіть у́чням Його та Петрові: Він іде в Галілею попе́реду вас, — там Його ви побачите, як Він вам говорив“.
੭ਪਰ ਜਾਓ, ਉਸ ਦੇ ਚੇਲਿਆਂ ਅਤੇ ਪਤਰਸ ਨੂੰ ਆਖੋ ਜੋ ਉਹ ਤੁਹਾਡੇ ਤੋਂ ਅੱਗੇ ਹੀ ਗਲੀਲ ਨੂੰ ਜਾਂਦਾ ਹੈਂ। ਤੁਸੀਂ ਉਹ ਨੂੰ ਉੱਥੇ ਵੇਖੋਗੇ ਜਿਵੇਂ ਉਹ ਨੇ ਤੁਹਾਨੂੰ ਆਖਿਆ ਸੀ।
8 А як вийшли вони, то побігли від гро́бу, бо їх тре́пет та страх обгорнув. І не сказали ніко́му нічо́го, — бо боялись.
੮ਅਤੇ ਉਹ ਨਿੱਕਲ ਕੇ ਕਬਰ ਪਾਸੋਂ ਨੱਸੀਆਂ ਕਿਉਂ ਜੋ ਉਹ ਕੰਬਦੀਆਂ ਅਤੇ ਘਬਰਾਉਂਦੀਆਂ ਸਨ, ਅਤੇ ਡਰ ਦੀਆਂ ਮਾਰੀਆਂ ਕਿਸੇ ਨਾਲ ਕੁਝ ਨਾ ਬੋਲੀਆਂ।
9 (note: The most reliable and earliest manuscripts do not include Mark 16:9-20.) Як воскрес Він уранці дня першого в тижні, то з'явився найперше Марїї Магдали́ні, із якої був вигнав сім демонів.
੯(note: The most reliable and earliest manuscripts do not include Mark 16:9-20.) ਹਫ਼ਤੇ ਦੇ ਪਹਿਲੇ ਦਿਨ ਉਹ ਨੇ ਤੜਕੇ ਜੀ ਉੱਠ ਕੇ ਪਹਿਲਾਂ ਮਰਿਯਮ ਮਗਦਲੀਨੀ ਨੂੰ ਜਿਹ ਦੇ ਵਿੱਚੋਂ ਉਹ ਨੇ ਸੱਤ ਭੂਤ ਕੱਢੇ ਸਨ, ਦਿਖਾਈ ਦਿੱਤਾ।
10 Пішовши вона, повідомила тих, що були з Ним, які сумували та плакали.
੧੦ਉਸ ਨੇ ਜਾ ਕੇ ਉਹ ਦੇ ਸਾਥੀਆਂ ਨੂੰ ਜਿਹੜੇ ਸੋਗ ਕਰਦੇ ਅਤੇ ਰੋਂਦੇ ਸਨ ਖ਼ਬਰ ਦਿੱਤੀ।
11 А вони, як почули, що живий Він, і вона Його бачила, не йняли́ тому віри.
੧੧ਪਰ ਉਨ੍ਹਾਂ ਨੇ ਇਹ ਸੁਣ ਕੇ ਜੋ ਉਹ ਜਿਉਂਦਾ ਹੈ ਅਤੇ ਉਸ ਨੂੰ ਦਿਖਾਈ ਦਿੱਤਾ ਸੱਚ ਨਾ ਮੰਨਿਆ।
12 По цьому з'явився Він двом із них у по́статі іншій в дорозі, як ішли вони на село.
੧੨ਇਹ ਦੇ ਪਿੱਛੋਂ ਉਹ ਨੇ ਹੋਰ ਰੂਪ ਵਿੱਚ ਹੋ ਕੇ ਉਨ੍ਹਾਂ ਵਿੱਚੋਂ ਦੋ ਜਣਿਆਂ ਨੂੰ ਜਦ ਉਹ ਚੱਲਦੇ ਅਤੇ ਪਿੰਡ ਦੀ ਵੱਲ ਤੁਰੇ ਜਾਂਦੇ ਸਨ ਦਿਖਾਈ ਦਿੱਤਾ।
13 А вони, як вернулися, інших про те сповістили, але не повірено й їм.
੧੩ਅਤੇ ਇਨ੍ਹਾਂ ਨੇ ਜਾ ਕੇ ਬਾਕੀ ਦਿਆਂ ਨੂੰ ਖ਼ਬਰ ਦਿੱਤੀ ਪਰ ਉਨ੍ਹਾਂ ਨੇ ਵੀ ਵਿਸ਼ਵਾਸ ਨਾ ਕੀਤਾ।
14 Наре́шті, Він з'явився Одинадцятьо́м, як сиділи вони при столі, і докоряв їм за недові́рство їхнє та твердосе́рдя, що вони не йняли́ віри тим, хто воскреслого бачив Його.
੧੪ਇਹ ਦੇ ਮਗਰੋਂ ਉਸ ਨੇ ਉਨ੍ਹਾਂ ਗਿਆਰ੍ਹਾਂ ਨੂੰ ਜਦ ਉਹ ਖਾਣ ਬੈਠੇ ਸਨ ਦਿਖਾਈ ਦਿੱਤਾ ਉਨ੍ਹਾਂ ਦੇ ਅਵਿਸ਼ਵਾਸ ਅਤੇ ਸਖ਼ਤ ਦਿਲੀ ਦਾ ਉਲਾਂਭਾ ਦਿੱਤਾ ਕਿਉਂਕਿ ਜਿਨ੍ਹਾਂ ਉਸ ਨੂੰ ਜੀ ਉੱਠਿਆ ਹੋਇਆ ਵੇਖਿਆ ਸੀ ਉਨ੍ਹਾਂ ਦਾ ਵਿਸ਼ਵਾਸ ਨਾ ਕੀਤਾ।
15 І казав Він до них: „Ідіть по ці́лому світові, та всьому створінню Єва́нгелію проповідуйте!
੧੫ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਸਾਰੇ ਸੰਸਾਰ ਵਿੱਚ ਜਾ ਕੇ ਸਰਬੱਤ ਸ੍ਰਿਸ਼ਟੀ ਦੇ ਸਾਹਮਣੇ ਖੁਸ਼ਖਬਰੀ ਦਾ ਪਰਚਾਰ ਕਰੋ।
16 Хто увірує й охри́ститься, — буде спасе́ний, а хто не ввірує — засу́джений буде.
੧੬ਜਿਹੜਾ ਵਿਸ਼ਵਾਸ ਕਰੇ ਅਤੇ ਬਪਤਿਸਮਾ ਲਵੇ ਉਹ ਬਚਾਇਆ ਜਾਵੇਗਾ ਪਰ ਜਿਹੜਾ ਪਰਤੀਤ ਨਾ ਕਰੇ ਉਸ ਉੱਤੇ ਸਜ਼ਾ ਦਾ ਹੁਕਮ ਕੀਤਾ ਜਾਵੇਗਾ।
17 А тих, хто ввірує, супрово́дити будуть озна́ки такі: у Ім'я́ Моє де́монів будуть виго́нити, говоритимуть мовами нови́ми,
੧੭ਅਤੇ ਵਿਸ਼ਵਾਸ ਕਰਨ ਵਾਲਿਆਂ ਦੇ ਨਾਲ-ਨਾਲ ਇਹ ਨਿਸ਼ਾਨ ਹੋਣਗੇ ਜੋ ਉਹ ਮੇਰਾ ਨਾਮ ਲੈ ਕੇ ਭੂਤਾਂ ਨੂੰ ਕੱਢਣਗੇ, ਉਹ ਨਵੀਂਆਂ-ਨਵੀਂਆਂ ਭਾਸ਼ਾ ਬੋਲਣਗੇ,
18 братимуть змій; а коли смертоді́йне що вип'ють, — не буде їм шко́дити; кластимуть руки на хворих, — і добре їм буде!“
੧੮ਉਹ ਸੱਪਾਂ ਨੂੰ ਚੁੱਕ ਲੈਣਗੇ ਅਤੇ ਜੇ ਕੋਈ ਜ਼ਹਿਰ ਵਾਲੀ ਚੀਜ਼ ਪੀ ਲੈਣ ਤਾਂ ਉਨ੍ਹਾਂ ਦਾ ਕੁਝ ਨਹੀਂ ਵਿਗੜੇਗਾ। ਉਹ ਬਿਮਾਰਾਂ ਉੱਤੇ ਹੱਥ ਰੱਖਣਗੇ ਤਾਂ ਉਹ ਚੰਗੇ ਹੋ ਜਾਣਗੇ।
19 Господь же Ісус, по розмові із ними, возні́сся на небо, — і сів по Божій прави́ці.
੧੯ਫੇਰ ਪ੍ਰਭੂ ਯਿਸੂ ਜਦ ਉਨ੍ਹਾਂ ਨਾਲ ਬਚਨ ਕਰ ਹਟਿਆ, ਤਾਂ ਸਵਰਗ ਵਿੱਚ ਉੱਠਾਇਆ ਗਿਆ ਅਤੇ ਪਰਮੇਸ਼ੁਰ ਦੇ ਸੱਜੇ ਹੱਥ ਜਾ ਬੈਠਾ।
20 І пішли вони, і скрізь проповідували. А Господь помагав їм, і стве́рджував слово ознаками, що його супрово́дили. Амі́нь.
੨੦ਅਤੇ ਉਨ੍ਹਾਂ ਨੇ ਬਾਹਰ ਜਾ ਕੇ ਹਰ ਥਾਂ ਪਰਚਾਰ ਕੀਤਾ ਅਤੇ ਪ੍ਰਭੂ ਉਨ੍ਹਾਂ ਦੇ ਨਾਲ ਹੋ ਕੇ ਕੰਮ ਕਰਦਾ ਸੀ ਅਤੇ ਬਚਨ ਨੂੰ ਉਨ੍ਹਾਂ ਚਮਤਕਾਰਾਂ ਦੇ ਰਾਹੀਂ ਜਿਹੜੇ ਨਾਲ-ਨਾਲ ਹੁੰਦੇ ਸਨ ਸਾਬਤ ਕਰਦਾ ਸੀ।