< До римлян 5 >
1 Отож, ви́правдавшись вірою, майте мир із Богом через Господа нашого Ісуса Христа,
੧ਸੋ ਜਦੋਂ ਅਸੀਂ ਵਿਸ਼ਵਾਸ ਦੇ ਦੁਆਰਾ ਧਰਮੀ ਠਹਿਰਾਏ ਗਏ ਤਾਂ ਅਸੀਂ ਆਪਣੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਪਰਮੇਸ਼ੁਰ ਨਾਲ ਮੇਲ ਰੱਖੀਏ।
2 через Якого ми вірою одержали доступ до тієї благода́ті, що в ній стоїмо́, і хва́лимось наді́єю слави Божої.
੨ਜਿਸ ਦੇ ਰਾਹੀਂ ਅਸੀਂ ਵੀ ਵਿਸ਼ਵਾਸ ਦੇ ਦੁਆਰਾ ਉਸ ਕਿਰਪਾ ਤੱਕ ਪਹੁੰਚੇ ਜਿਹ ਦੇ ਵਿੱਚ ਅਸੀਂ ਖੜੇ ਹਾਂ, ਤਾਂ ਜੋ ਪਰਮੇਸ਼ੁਰ ਦੀ ਮਹਿਮਾ ਦੀ ਆਸ ਉੱਤੇ ਘਮੰਡ ਕਰੀਏ।
3 І не тільки нею, але й хвалимося в утисках, знаючи, що утиски приносять терпели́вість,
੩ਕੇਵਲ ਇਹੋ ਨਹੀਂ ਸਗੋਂ ਬਿਪਤਾ ਵਿੱਚ ਵੀ ਘਮੰਡ ਕਰੀਏ ਕਿਉਂ ਜੋ ਇਹ ਜਾਣਦੇ ਹਾਂ ਕਿ ਬਿਪਤਾ ਧੀਰਜ ਪੈਦਾ ਕਰਦੀ ਹੈ।
4 а терпеливість — до́свід, а досвід — надію,
੪ਅਤੇ ਧੀਰਜ ਤੋਂ ਦ੍ਰਿੜ੍ਹਤਾ ਅਤੇ ਦ੍ਰਿੜ੍ਹਤਾ ਆਸ ਪੈਦਾ ਕਰਦੀ ਹੈ।
5 а надія не засоро́мить, бо любов Божа вилилася в наші серця Святим Духом, даним нам.
੫ਅਤੇ ਆਸ ਸ਼ਰਮਿੰਦਿਆਂ ਨਹੀਂ ਕਰਦੀ ਇਸ ਲਈ ਜੋ ਪਰਮੇਸ਼ੁਰ ਦਾ ਪਿਆਰ ਪਵਿੱਤਰ ਆਤਮਾ ਦੇ ਵਸੀਲੇ ਨਾਲ ਜੋ ਸਾਨੂੰ ਦਿੱਤਾ ਗਿਆ ਸਾਡਿਆਂ ਦਿਲਾਂ ਵਿੱਚ ਪਾਇਆ ਹੋਇਆ ਹੈ।
6 Бо Христос, коли ми були́ ще недужі, своєї пори помер за нечестивих.
੬ਜਦੋਂ ਅਸੀਂ ਨਿਰਬਲ ਹੀ ਸੀ, ਤਦੋਂ ਮਸੀਹ ਸਮੇਂ ਸਿਰ ਪਾਪੀਆਂ ਦੇ ਲਈ ਮਰਿਆ।
7 Бо навряд чи помре хто за праведника, ще бо за доброго може хто й відважиться вмерти.
੭ਇਹ ਗੱਲ ਤਾਂ ਔਖੀ ਹੈ ਜੋ ਧਰਮੀ ਦੇ ਲਈ ਕੋਈ ਮਰੇ ਪਰ ਕੀ ਜਾਣੀਏ ਜੋ ਭਲੇ ਮਨੁੱਖ ਦੇ ਲਈ ਕੋਈ ਮਰਨ ਨੂੰ ਵੀ ਤਿਆਰ ਹੋ ਜਾਵੇ।
8 А Бог дово́дить Свою любов до нас тим, що Христос умер за нас, коли ми були́ ще грішниками.
੮ਪ੍ਰੰਤੂ ਪਰਮੇਸ਼ੁਰ ਆਪਣਾ ਪਿਆਰ ਸਾਡੇ ਉੱਤੇ ਇਸ ਤਰ੍ਹਾਂ ਪਰਗਟ ਕਰਦਾ ਹੈ, ਕਿ ਜਦੋਂ ਅਸੀਂ ਪਾਪੀ ਹੀ ਸੀ, ਤਾਂ ਮਸੀਹ ਸਾਡੇ ਲਈ ਮਰਿਆ।
9 Тож тим більше спасемося Ним від гніву тепер, коли кров'ю Його ми ви́правдані.
੯ਸੋ ਜਦੋਂ ਅਸੀਂ ਹੁਣ ਉਹ ਦੇ ਲਹੂ ਦੇ ਵਸੀਲੇ ਨਾਲ ਧਰਮੀ ਠਹਿਰਾਏ ਗਏ, ਤਾਂ ਇਸ ਨਾਲੋਂ ਬਹੁਤ ਵੱਧ ਕੇ ਅਸੀਂ ਉਹ ਦੇ ਰਾਹੀਂ ਉਸ ਕ੍ਰੋਧ ਤੋਂ ਬਚਾਏ ਜਾਂਵਾਂਗੇ।
10 Бо коли ми, бувши ворогами, примирилися з Богом через смерть Сина Його, то тим більше, примирившися, спасе́мося життя́м Його.
੧੦ਕਿਉਂਕਿ ਜਦੋਂ ਅਸੀਂ ਵੈਰੀ ਹੋ ਕੇ ਪਰਮੇਸ਼ੁਰ ਨਾਲ ਉਹ ਦੇ ਪੁੱਤਰ ਦੀ ਮੌਤ ਦੇ ਵਸੀਲੇ ਮਿਲਾਏ ਗਏ ਤਾਂ ਮਿਲਾਏ ਜਾ ਕੇ ਅਸੀਂ ਇਸ ਨਾਲੋਂ ਬਹੁਤ ਵੱਧ ਕੇ ਉਹ ਦੇ ਜੀਵਨ ਦੇ ਦੁਆਰਾ ਬਚ ਜਾਂਵਾਂਗੇ।
11 І не тільки це, але й хва́лимося в Бозі через Господа нашого Ісуса Христа, що через Нього оде́ржали ми тепер прими́рення.
੧੧ਅਤੇ ਕੇਵਲ ਇਹੋ ਨਹੀਂ ਸਗੋਂ ਅਸੀਂ ਪਰਮੇਸ਼ੁਰ ਉੱਤੇ ਵੀ ਆਪਣੇ ਪ੍ਰਭੂ ਯਿਸੂ ਮਸੀਹ ਦੇ ਵਸੀਲੇ ਨਾਲ ਜਿਸ ਕਰਕੇ ਅਸੀਂ ਹੁਣ ਮਿਲਾਏ ਗਏ ਅਭਮਾਨ ਕਰਦੇ ਹਾਂ।
12 Тому́ то, як через одно́го чоловіка ввійшов до світу гріх, а гріхом смерть, так прийшла й смерть в усіх людей через те, що всі згрішили.
੧੨ਇਸ ਲਈ ਜਿਵੇਂ ਇੱਕ ਮਨੁੱਖ ਤੋਂ ਪਾਪ ਸੰਸਾਰ ਵਿੱਚ ਆਇਆ ਅਤੇ ਪਾਪ ਤੋਂ ਮੌਤ ਆਈ ਅਤੇ ਇਸੇ ਤਰ੍ਹਾਂ ਮੌਤ ਸਭਨਾਂ ਮਨੁੱਖਾਂ ਵਿੱਚ ਫੈਲ ਗਈ ਕਿਉਂ ਜੋ ਸਭਨਾਂ ਨੇ ਪਾਪ ਕੀਤਾ।
13 Гріх бо був у світі й до Зако́ну, але гріх не ста́виться в прови́ну, коли немає Зако́ну.
੧੩ਬਿਵਸਥਾ ਦੇ ਸਮੇਂ ਤੱਕ ਪਾਪ ਤਾਂ ਸੰਸਾਰ ਵਿੱਚ ਸੀ, ਪਰ ਜਿੱਥੇ ਬਿਵਸਥਾ ਨਹੀਂ ਉੱਥੇ ਪਾਪ ਦਾ ਲੇਖਾ ਨਹੀਂ ਹੁੰਦਾ।
14 Та смерть панувала від Ада́ма аж до Мойсея і над тими, хто не згрішив, подібно переступу Ада́ма, який є образ майбу́тнього.
੧੪ਤਾਂ ਵੀ ਆਦਮ ਤੋਂ ਲੈ ਕੇ ਮੂਸਾ ਤੱਕ ਮੌਤ ਨੇ ਉਨ੍ਹਾਂ ਉੱਤੇ ਵੀ ਰਾਜ ਕੀਤਾ ਜਿਨ੍ਹਾਂ ਨੇ ਆਦਮ ਦੀ ਅਣ-ਆਗਿਆਕਾਰੀ ਵਰਗਾ ਪਾਪ ਨਹੀਂ ਸੀ ਕੀਤਾ, ਜੋ ਆਉਣ ਵਾਲੇ ਆਦਮ ਦਾ ਨਮੂਨਾ ਹੈ।
15 Але не такий дар благода́ті, як пере́ступ. Бо коли за пере́ступ одно́го померло багато, то тим більш благода́ть Божа й дар через благода́ть однієї Люди́ни, Ісуса Христа, щедро спливли́ на багатьох.
੧੫ਪਰ ਇਸ ਤਰ੍ਹਾਂ ਨਹੀਂ ਕਿ ਜਿਹੋ ਜਿਹਾ ਅਪਰਾਧ ਹੋਇਆ ਉਹੋ ਜਿਹੀ ਦਾਤ ਵੀ ਹੋਈ, ਕਿਉਂਕਿ ਜਦ ਇੱਕ ਮਨੁੱਖ ਦੇ ਅਪਰਾਧ ਤੋਂ ਬਹੁਤ ਲੋਕ ਮਰ ਗਏ ਤਾਂ ਪਰਮੇਸ਼ੁਰ ਦੀ ਕਿਰਪਾ ਅਤੇ ਉਹ ਦਾਤ ਜਿਹੜੀ ਇੱਕੋ ਮਨੁੱਖ ਅਰਥਾਤ ਯਿਸੂ ਮਸੀਹ ਦੀ ਕਿਰਪਾ ਦੇ ਕਾਰਨ ਸੀ ਬਹੁਤਿਆਂ ਲੋਕਾਂ ਲਈ ਬਹੁਤੀ ਪ੍ਰਗਟ ਹੋਈ।
16 І дар не такий, як те, що сталось від одно́го, що згрішив; бо суд за оди́н про́гріх — на о́суд, а дар благода́ті — на ви́правдання від багатьох про́гріхів.
੧੬ਅਤੇ ਜਿਵੇਂ ਇੱਕ ਮਨੁੱਖ ਦੇ ਪਾਪ ਦੇ ਕਾਰਨ ਫਲ ਹੋਇਆ, ਤਿਵੇਂ ਹੀ ਵਰਦਾਨ ਦਾ ਹਾਲ ਨਹੀਂ, ਸਗੋਂ ਇੱਕ ਜਣੇ ਦੇ ਉੱਤੇ ਨਿਆਂ ਨੇ ਸਜ਼ਾ ਦਾ ਹੁਕਮ ਲਿਆਂਦਾ, ਪਰ ਕਿਰਪਾ ਦੇ ਕਾਰਨ ਬਹੁਤ ਸਾਰੇ ਅਪਰਾਧਾਂ ਤੋਂ ਦਾਤ ਨੇ ਧਾਰਮਿਕਤਾ ਨੂੰ ਲਿਆਉਂਦਾ ।
17 Бо коли за пере́ступ одно́го смерть панувала через одно́го, то тим більше ті, хто приймає рясноту́ благода́ті й дар праведности, запанують у житті через одно́го Ісуса Христа.
੧੭ਜਦੋਂ ਉਸ ਨੇ ਇੱਕ ਦੇ ਅਪਰਾਧ ਕਰਕੇ ਉਸ ਇੱਕ ਦੇ ਰਾਹੀਂ ਮੌਤ ਨੇ ਰਾਜ ਕੀਤਾ ਤਾਂ ਬਹੁਤ ਵਧੀਕ ਉਹ ਲੋਕ ਜਿਨ੍ਹਾਂ ਨੂੰ ਕਿਰਪਾ ਅਤੇ ਧਾਰਮਿਕਤਾ ਦੀ ਦਾਤ ਬਹੁਤੀ ਮਿਲੀ ਹੈ ਉਸ ਇੱਕ ਅਰਥਾਤ ਯਿਸੂ ਮਸੀਹ ਦੇ ਰਾਹੀਂ ਜੀਵਨ ਵਿੱਚ ਰਾਜ ਕਰਨਗੇ।
18 Ось тому́, як через пере́ступ одно́го на всіх людей прийшов о́суд, так і через праведність Одно́го прийшло ви́правдания для життя на всіх людей.
੧੮ਉਪਰੰਤ ਜਿਵੇਂ ਇੱਕ ਅਪਰਾਧ ਦੇ ਕਾਰਨ ਸਾਰਿਆਂ ਮਨੁੱਖਾਂ ਉੱਤੇ ਦੋਸ਼ ਲੱਗਾ ਤਿਵੇਂ ਹੀ ਧਾਰਮਿਕਤਾ ਦੇ ਇੱਕ ਕੰਮ ਦੇ ਕਾਰਨ ਸਭਨਾਂ ਮਨੁੱਖਾਂ ਲਈ ਮਾਫ਼ੀ ਅਤੇ ਜੀਵਨ ਮਿਲਿਆ।
19 Бо як через непо́слух одно́го чоловіка багато-хто стали грішними, так і через по́слух Одно́го багато-хто стануть праведними.
੧੯ਕਿਉਂਕਿ ਜਿਵੇਂ ਉਸ ਇੱਕ ਮਨੁੱਖ ਦੀ ਅਣ-ਆਗਿਆਕਾਰੀ ਦੇ ਕਾਰਨ ਬਹੁਤ ਲੋਕ ਪਾਪੀ ਠਹਿਰਾਏ ਗਏ ਤਿਵੇਂ ਹੀ ਇਸ ਇੱਕ ਦੀ ਆਗਿਆਕਾਰੀ ਦੇ ਕਾਰਨ ਵੀ ਬਹੁਤ ਧਰਮੀ ਠਹਿਰਾਏ ਜਾਣਗੇ।
20 Зако́н же прийшов, щоб збільши́вся пере́ступ. А де збільши́вся гріх, там зарясніла благодать,
੨੦ਅਤੇ ਬਿਵਸਥਾ ਵਿਚਕਾਰ ਆ ਗਈ ਕਿ ਅਪਰਾਧ ਬਹੁਤ ਹੋਵੇ ਪਰ ਜਿੱਥੇ ਪਾਪ ਬਹੁਤਾ ਹੋਇਆ ਉੱਥੇ ਕਿਰਪਾ ਵੀ ਬਹੁਤ ਜ਼ਿਆਦਾ ਹੋਈ।
21 щоб, як гріх панував через смерть, так само й благода́ть запанувала через праведність для життя вічного Ісусом Христом, Господом нашим. (aiōnios )
੨੧ਇਸ ਲਈ ਕਿ ਜਿਵੇਂ ਪਾਪ ਨੇ ਮੌਤ ਫੈਲਾਉਂਦੇ ਦੇ ਹੋਏ ਰਾਜ ਕੀਤਾ, ਤਿਵੇਂ ਕਿਰਪਾ ਨੇ ਵੀ ਯਿਸੂ ਮਸੀਹ ਸਾਡੇ ਪ੍ਰਭੂ ਦੇ ਵਸੀਲੇ ਨਾਲ ਸਦੀਪਕ ਜੀਵਨ ਦੇ ਲਈ ਧਾਰਮਿਕਤਾ ਦੇ ਰਾਹੀਂ ਰਾਜ ਕੀਤਾ। (aiōnios )