< 1 तवा 7 >
1 और बनी इश्कार यह हैं: तोला' और फ़ुव्वा और यसूब और सिमरोन, यह चारों।
੧ਯਿੱਸਾਕਾਰ ਦੇ ਚਾਰ ਪੁੱਤਰ ਸਨ, ਤੋਲਾ ਤੇ ਫੂਆਹ ਤੇ ਯਾਸ਼ੂਬ ਤੇ ਸ਼ਿਮਰੋਨ
2 और बनी तोला':'उज़्ज़ी और रिफ़ायाह और यरीएल और यहमी और इबसाम और समुएल, जो तोला' या'नी अपने आबाई ख़ानदानों के सरदार थे। वह अपने ज़माने में ताक़तवर सूर्मा थे और दाऊद के दिनों में उनका शुमार बाइस हज़ार छ: सौ था।
੨ਅਤੇ ਤੋਲਾ ਦੇ ਪੁੱਤਰ ਉੱਜ਼ੀ ਤੇ ਰਫ਼ਾਯਾਹ ਤੇ ਯਰੀਏਲ ਤੇ ਯਹਮਈ ਤੇ ਯਿਬਸਾਮ ਤੇ ਸ਼ਮੂਏਲ ਜਿਹੜੇ ਆਪਣੇ ਪਿਤਾ ਤੋਲਾ ਦੇ ਘਰਾਣਿਆਂ ਦੇ ਮੁਖੀਏ ਅਤੇ ਆਪਣੀਆਂ ਪੀੜ੍ਹੀਆਂ ਵਿੱਚ ਸੂਰਬੀਰ ਯੋਧੇ ਸਨ। ਦਾਊਦ ਦੇ ਦਿਨਾਂ ਵਿੱਚ ਉਨ੍ਹਾਂ ਦੀ ਗਿਣਤੀ ਬਾਈ ਹਜ਼ਾਰ ਛੇ ਸੌ ਸੀ
3 और 'उज़्ज़ी का बेटा इज़राख़ियाह और इज़राख़ियाह के बेटे यह हैं: मीकाएल और 'अबदियाह और यूएल और यसय्याह यह पाँचों यह सब के सब सरदार थे।
੩ਅਤੇ ਉੱਜ਼ੀ ਦੇ ਪੁੱਤਰ ਯਿਜ਼ਰਹਯਾਹ ਅਤੇ ਯਿਜ਼ਰਹਯਾਹ ਦੇ ਪੁੱਤਰ, ਮੀਕਾਏਲ ਤੇ ਓਬਦਯਾਹ ਤੇ ਯੋਏਲ, ਯਿੱਸ਼ੀਯਾਹ, ਪੰਜ, ਸਾਰੇ ਮੁਖੀਏ
4 और उनके साथ अपनी अपनी पुश्त और अपने अपने आबाई ख़ानदान के मुताबिक़ जंगी लश्कर के दल थे जिन में छत्तीस हज़ार जवान थे क्यूँकि उनके यहाँ बहुत सी बीवियाँ और बेटे थे।
੪ਅਤੇ ਉਨ੍ਹਾਂ ਦੇ ਨਾਲ ਉਨ੍ਹਾਂ ਦੀਆਂ ਪੀੜ੍ਹੀਆਂ ਅਨੁਸਾਰ ਅਤੇ ਉਨ੍ਹਾਂ ਦੇ ਪਿਤਾਵਾਂ ਦੇ ਘਰਾਣਿਆਂ ਅਨੁਸਾਰ ਯੋਧਿਆਂ ਦੇ ਵੱਡੇ ਜੱਥੇ ਸਨ, ਛੱਤੀ ਹਜ਼ਾਰ ਜੁਆਨ ਕਿਉਂ ਜੋ ਉਨ੍ਹਾਂ ਦੀਆਂ ਬਹੁਤ ਸਾਰੀਆਂ ਪਤਨੀਆਂ ਅਤੇ ਪੁੱਤਰ ਸਨ
5 और उनके भाई इश्कार के सब घरानों में ताक़तवर सूर्मा थे और नसब नामे के हिसाब के मुताबिक़ कुल सत्तासी हज़ार थे।
੫ਅਤੇ ਉਨ੍ਹਾਂ ਦੇ ਭਰਾ ਯਿੱਸਾਕਾਰ ਦੀਆਂ ਸਾਰੀਆਂ ਕੁਲਾਂ ਵਿੱਚ ਡਾਢੇ ਸੂਰਮੇ ਸਨ ਜਿਹੜੇ ਉਨ੍ਹਾਂ ਦੀਆਂ ਕੁਲਪੱਤ੍ਰੀਆਂ ਵਿੱਚ ਗਿਣੇ ਹੋਏ ਸਤਾਸੀ ਹਜ਼ਾਰ ਸਨ।
6 और बनी बिनयमीन यह हैं: बाला' और बक्र और यदा'एल, यह तीनों
੬ਬਿਨਯਾਮੀਨ ਦੇ ਪੁੱਤਰ, ਬਲਾ ਤੇ ਬਕਰ ਤੇ ਯਦੀਏਲ, ਤਿੰਨ
7 और बनी बाला': इसबून और 'उज़्ज़ी और 'उज़्ज़ीएल और यरीमोत और 'ईरी, यह पाँचों। यह अपने आबाई ख़ानदानों के सरदार और ताक़तवर सूर्मा थे और नसब नामे के हिसाब के मुताबिक़ बाइस हज़ार चौंतीस थे।
੭ਅਤੇ ਬਲਾ ਦੇ ਪੁੱਤਰ, ਅਸਬੋਨ ਤੇ ਉੱਜ਼ੀ ਤੇ ਉੱਜ਼ੀਏਲ ਤੇ ਯਰੀਮੋਥ ਤੇ ਈਰੀ, ਪੰਜ ਪੁਰਖਿਆਂ ਦੇ ਘਰਾਣਿਆਂ ਦੇ ਮੁਖੀਏ, ਬਹੁਤ ਤਕੜੇ ਸੂਰਮੇ ਅਤੇ ਆਪਣੀਆਂ ਕੁਲਪੱਤ੍ਰੀਆਂ ਦੇ ਵਿੱਚ ਉਹ ਬਾਈ ਹਜ਼ਾਰ ਚੌਂਤੀ ਗਿਣੇ ਗਏ ਸਨ।
8 और बनी बक्र यह हैं: ज़मीरा और यूआस और एलियाज़र और इलीयू'ऐनी और 'उमरी और यरीमोत और अबियाह और 'अन्तोत और 'अलामत यह सब बक्र के बेटे थे।
੮ਬਕਰ ਦੇ ਪੁੱਤਰ ਜ਼ਮੀਰਾਹ ਤੇ ਯੋਆਸ਼ ਤੇ ਅਲੀਅਜ਼ਰ ਤੇ ਅਲਯੋਏਨਈ ਤੇ ਆਮਰੀ ਤੇ ਯਿਰੇਮੋਥ ਤੇ ਅਬਿਯਾਹ ਤੇ ਅਨਾਥੋਥ ਤੇ ਆਲਾਮਥ ਇਹ ਸਾਰੇ ਬਕਰ ਦੇ ਪੁੱਤਰ ਸਨ।
9 इनकी नसल के लोग नसबनामे के मुताबिक़ बीस हज़ार दो सौ ताक़तवर सूर्मा और अपने आबाई ख़ानदानों के सरदार थे।
੯ਕੁੱਲ-ਪੱਤਰੀ ਵਿੱਚ ਉਨ੍ਹਾਂ ਦੀਆਂ ਪੀੜ੍ਹੀਆਂ ਅਨੁਸਾਰ ਉਨ੍ਹਾਂ ਦੀ ਗਿਣਤੀ ਵੀਹ ਹਜ਼ਾਰ ਦੋ ਸੌ ਸੀ, ਡਾਢੇ ਸੂਰਮੇ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਦੇ ਮੁਖੀਏ
10 और यदा'एल का बेटा: बिलहान था। और बनी बिलहाँ यह हैं: य'ओस और बिनयमीन और अहूद और कना'ना और ज़ैतान और तरसीस और अख़ीसहर।
੧੦ਅਤੇ ਯਦੀਏਲ ਦੇ ਪੁੱਤਰ, ਬਿਲਹਾਨ ਅਤੇ ਬਿਲਹਾਨ ਦੇ ਪੁੱਤਰ, ਯਊਸ਼ ਤੇ ਬਿਨਯਾਮੀਨ ਤੇ ਏਹੂਦ ਤੇ ਕਨਾਨਾਹ ਤੇ ਜ਼ੇਥਾਨ ਤੇ ਤਰਸ਼ੀਸ਼ ਤੇ ਅਹੀਸ਼ਾਹਰ
11 यह सब यदा'एल के बेटे जो अपने आबाई ख़ानदानों के सरदार और ताक़तवर सूर्मा थे, सत्तरह हज़ार दो सौ थे जो लश्कर के साथ जंग पर जाने के लायक़ थे।
੧੧ਇਹ ਸਾਰੇ ਯਦੀਏਲ ਦੇ ਪੁੱਤਰ ਆਪੋ ਆਪਣੇ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਆਂ ਅਨੁਸਾਰ ਡਾਢੇ ਸੂਰਮੇ ਸਤਾਰਾਂ ਹਜ਼ਾਰ ਦੋ ਸੌ ਸਨ ਜਿਹੜੇ ਸੈਨਾਂ ਵਿੱਚ ਯੁੱਧ ਕਰਨ ਜੋਗ ਸਨ
12 और सुफ़्फ़ीम और हुफ़्फ़ीम 'ईर के बेटे, और हाशीम इहीर का बेटा।
੧੨ਅਤੇ ਸ਼ੁੱਪੀਮ ਤੇ ਹੁੱਪੀਮ ਈਰ ਦੇ ਪੁੱਤਰ, ਹੁਸ਼ੀਮ ਅਹੇਰ ਦੇ ਪੁੱਤਰ।
13 बनी नफ़्ताली यह हैं: यहसीएल और जूनी और यिस्र और सलूम बनी बिल्हा।
੧੩ਨਫ਼ਤਾਲੀ ਦੇ ਪੁੱਤਰ, ਯਹਸੀਏਲ ਤੇ ਗੂਨੀ ਤੇ ਯੇਸਰ ਤੇ ਸ਼ੱਲੂਮ ਬਿਲਹਾਹ ਦੇ ਪੁੱਤਰ।
14 बनी मनस्सी यह हैं: असरीएल और उसकी बीवी के बत्न से था उसकी अरामी हरम से जिल'आद का बाप मकीर पैदा हुआ।
੧੪ਮਨੱਸ਼ਹ ਦੇ ਪੁੱਤਰ, ਅਸਰੀਏਲ ਜਿਹ ਨੂੰ ਉਹ ਦੀ ਅਰਾਮੀ ਦਾਸੀ ਨੇ ਜਨਮ ਦਿੱਤਾ, ਉਸ ਨੇ ਗਿਲਆਦ ਦੇ ਪਿਤਾ ਮਾਕੀਰ ਨੂੰ ਜਨਮ ਦਿੱਤਾ।
15 और मकीर ने हफ़्फ़ीम और सुफ़्फ़ीम की बहन जिसका नाम मा'का था ब्याह लिया और दूसरे का नाम सिलाफ़हाद था, और सिलाफ़ हाद के पास बेटियां थीं।
੧੫ਮਾਕੀਰ ਨੇ ਹੁੱਪੀਮ ਤੇ ਸ਼ੁੱਪੀਮ ਇੱਕ ਔਰਤ ਵਿਆਹ ਲਈ ਜਿਹ ਦੀ ਭੈਣ ਦਾ ਨਾਮ ਮਅਕਾਹ ਸੀ। ਦੂਜੇ ਦਾ ਨਾਮ ਸਲਾਫ਼ਹਾਦ ਸੀ ਅਤੇ ਸਲਾਫਹਾਦ ਦੀਆਂ ਧੀਆਂ ਹੀ ਸਨ।
16 और मकीर की बीवी मा'का के एक बेटा पैदा हुआ उसने उसका नाम फ़रस रख्खा और उसके भाई का नाम शरस था, और उसके बेटे औलाम रक़म थे।
੧੬ਮਾਕੀਰ ਦੀ ਔਰਤ ਮਅਕਾਹ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ ਅਤੇ ਉਹ ਦਾ ਨਾਮ ਪਰਸ਼ ਰੱਖਿਆ ਅਤੇ ਉਹ ਦੇ ਭਰਾ ਦਾ ਨਾਮ ਸ਼ਰਸ਼ ਸੀ ਅਤੇ ਉਹ ਦੇ ਪੁੱਤਰ ਊਲਾਮ ਤੇ ਰਾਕਮ ਸਨ
17 और औलाम का बेटा बिदान था, यह जिल'आद बिन मकीर बिन मनस्सी के बेटे थे।
੧੭ਅਤੇ ਊਲਾਮ ਦੇ ਪੁੱਤਰ, ਬਦਾਨ। ਇਹ ਗਿਲਆਦ ਦੇ ਪੁੱਤਰ ਸਨ ਜਿਹੜਾ ਮਾਕੀਰ ਦੇ ਪੁੱਤਰ ਤੇ ਮਨੱਸ਼ਹ ਦਾ ਪੋਤਾ ਸੀ
18 और उसकी बहन हम्मोलिकत से इशहूद और अबी'अएज़र और महला पैदा हुआ।
੧੮ਅਤੇ ਉਹ ਦੀ ਭੈਣ ਹੰਮੋਲਕੋਥ ਨੇ ਈਸ਼ਹੋਦ ਤੇ ਅਬੀਅਜ਼ਰ ਤੇ ਮਹਲਾਹ ਜਣੇ
19 बनी समीदा यह हैं: अख़ियान और सिकम और लिक़ही और अनि'आम।
੧੯ਅਤੇ ਸ਼ਮੀਦਾ ਦੇ ਪੁੱਤਰ ਇਹ ਸਨ, ਅਹਯਾਨ ਤੇ ਸ਼ਕਮ ਤੇ ਲਿਕਹੀ ਤੇ ਅਨੀਆਮ।
20 और बनी इफ़्राईम यह हैं: सुतलह, सुतलाह का बेटा बरद, बरद का बेटा तहत, तहत का बेटा इली'अदा, इली'अदा का बेटा तहत,
੨੦ਇਫ਼ਰਾਈਮ ਦੇ ਪੁੱਤਰ, ਸ਼ੁਥਲਹ ਤੇ ਉਹ ਦਾ ਪੁੱਤਰ ਬਰਦ ਤੇ ਉਹ ਦਾ ਤਹਥ, ਤੇ ਉਹ ਦਾ ਅਲਆਦਾਹ ਤੇ ਉਹ ਦਾ ਪੁੱਤਰ ਤਹਥ
21 तहत का बेटा ज़बद, ज़बद का बेटा सूतलाह था और 'अज़र और इली'अद भी, जिनको जात के लोगों ने, जो उस मुल्क में पैदा हुए थे, मार डाला क्यूँकि वह उनकी मवैशी ले जाने को उतर आये थे।
੨੧ਅਤੇ ਉਹ ਦਾ ਪੁੱਤਰ ਜ਼ਾਬਾਦ ਤੇ ਉਹ ਦਾ ਪੁੱਤਰ ਸ਼ੁਥਲਹ ਤੇ ਅਜ਼ਰ ਤੇ ਅਲਆਦ ਜਿਨ੍ਹਾਂ ਨੂੰ ਗਥ ਦੇ ਮਨੁੱਖਾਂ ਨੇ ਜਿਹੜੇ ਉਸ ਦੇਸ ਵਿੱਚ ਜੰਮੇ ਸਨ ਇਸ ਲਈ ਮਾਰ ਸੁੱਟਿਆ ਕਿ ਉਹ ਉਨ੍ਹਾਂ ਦੇ ਪਸ਼ੂਆਂ ਦੀ ਚੋਰੀ ਕਰਨ ਨੂੰ ਆਏ ਸਨ।
22 और उनका बाप इफ़्राईम बहुत दिनों तक मातम करता रहा, और उसके भाई तसल्ली देने को आये।
੨੨ਉਨ੍ਹਾਂ ਦਾ ਪਿਤਾ ਇਫ਼ਰਾਈਮ ਬਹੁਤ ਦਿਨਾਂ ਤੱਕ ਸੋਗ ਕਰਦਾ ਰਿਹਾ, ਉਹ ਦਾ ਭਾਈਚਾਰਾ ਉਸ ਨੂੰ ਤਸੱਲੀ ਦੇਣ ਲਈ ਆਏ
23 और वह अपनी बीवी के पास गया और वह हामला हुई और उसके एक बेटा पैदा हुआ और इफ़्राईम ने उसका नाम बरि'आ रख्खा क्यूँकि उसके घर पर आफ़त आई थी।
੨੩ਉਹ ਆਪਣੀ ਔਰਤ ਕੋਲ ਗਿਆ ਅਤੇ ਉਹ ਗਰਭਵਤੀ ਹੋਈ ਅਤੇ ਇੱਕ ਪੁੱਤਰ ਨੂੰ ਜਨਮ ਦਿੱਤਾ ਅਤੇ ਉਸ ਦਾ ਨਾਮ ਬਰੀਆਹ ਰੱਖਿਆ ਕਿਉਂ ਜੋ ਉਹ ਦੇ ਘਰ ਵਿੱਚ ਬੁਰਿਆਈ ਆਈ ਸੀ
24 और उसकी बेटी सराह थी, जिसने नशेब और फ़राज़ के बैतहोरून और ऊज़िन सराह को बनाया।
੨੪ਅਤੇ ਉਹ ਦੀ ਧੀ ਸ਼ਅਰਾਹ ਸੀ ਜਿਸ ਨੇ ਹੇਠਲੇ ਤੇ ਉੱਪਰਲੇ ਬੈਤ-ਹੋਰੋਨ ਨੂੰ ਅਤੇ ਉੱਜ਼ੇਨ-ਸ਼ਅਰਾਹ ਨੂੰ ਬਣਾਇਆ
25 और उसका बेटा रफ़ाह और रसफ़ भी और उसका बेटा तलाह, और तलाह का बेटा तहन,
੨੫ਅਤੇ ਉਹ ਦਾ ਪੁੱਤਰ ਰਫਹ ਤੇ ਰਸ਼ਫ਼ ਤੇ ਉਹ ਦਾ ਪੁੱਤਰ ਤਲਹ ਤੇ ਉਹ ਦਾ ਪੁੱਤਰ ਤਹਨ
26 तहन का बेटा ला'दान, ला'दान का बेटा 'अम्मीहूद, 'अम्मीहूद का बेटा इलीसमा'अ,
੨੬ਉਹ ਦਾ ਪੁੱਤਰ ਲਅਦਾਨ, ਉਹ ਦਾ ਪੁੱਤਰ ਅੰਮੀਹੂਦ, ਉਹ ਦਾ ਪੁੱਤਰ ਅਲੀਸ਼ਾਮਾ,
27 इलीसमा'अ का बेटा नून, नून का बेटा यहूसू'अ।
੨੭ਉਹ ਦਾ ਪੁੱਤਰ ਨੂਨ, ਉਹ ਦਾ ਪੁੱਤਰ ਯਹੋਸ਼ੁਆ।
28 और उनकी मिल्कियत और बस्तियां यह हैं: बैतएल और उसके देहात, और मशरिक़ की तरफ़ ना'रान, और मग़रिब की तरफ़ जज़र और उसके देहात, और सिकम भी और उसके देहात, 'अय्याह और उसके देहात तक;
੨੮ਉਨ੍ਹਾਂ ਦੇ ਜਾਇਦਾਦ ਤੇ ਵਸੇਬੇ ਇਹ ਸਨ, ਬੈਤਏਲ ਉਹ ਦੇ ਪਿੰਡਾਂ ਸਣੇ ਅਤੇ ਚੜਦੇ ਪਾਸੇ ਨਅਰਾਨ ਅਤੇ ਲਹਿੰਦੇ ਪਾਸੇ ਗਜ਼ਰ ਉਹ ਦੇ ਪਿੰਡਾਂ ਸਣੇ, ਨਾਲੇ ਸ਼ਕਮ ਉਹ ਦੇ ਪਿੰਡਾਂ ਸਣੇ ਅੱਯਾਹ ਤੱਕ ਉਹ ਦੇ ਪਿੰਡਾਂ ਸਣੇ
29 और बनी मनस्सी की हुदूद के पास बैतशान और उसके देहात, ता'नक और उसके देहात, मजिद्दो और उसके देहात, दोर और उसके देहात थे। इनमें यूसुफ़ बिन इस्राईल के बेटे रहते थे।
੨੯ਅਤੇ ਮਨੱਸ਼ੀਆਂ ਦੀਆਂ ਹੱਦਾਂ ਕੋਲ ਬੈਤ ਸ਼ਾਨ ਦੇ ਪਿੰਡਾਂ ਸਣੇ, ਤਆਨਾਕ ਉਹ ਦੇ ਪਿੰਡਾਂ ਸਣੇ, ਮਗਿੱਦੋ ਉਹ ਦੇ ਪਿੰਡਾਂ ਸਣੇ, ਦੋਰ ਉਹ ਦੇ ਪਿੰਡਾਂ ਸਣੇ। ਇਹਨਾਂ ਵਿੱਚ ਇਸਰਾਏਲ ਦੇ ਪੁੱਤਰ ਯੂਸੁਫ਼ ਦੇ ਪੁੱਤਰ ਵੱਸਦੇ ਸਨ।
30 बनी आशर यह हैं: यिमना और इस्वाह और इसवी और बरि'आ, और उनकी बहन सिरह।
੩੦ਆਸ਼ੇਰ ਦੇ ਪੁੱਤਰ, ਯਿਮਨਾਹ ਤੇ ਯਿਸ਼ਵਾਹ ਤੇ ਯਿਸ਼ਵੀ ਤੇ ਬਰੀਆਹ ਤੇ ਉਨ੍ਹਾਂ ਦੀ ਭੈਣ ਸਰਹ
31 और बरि'आ के बेटे: हिबर बिरज़ावीत का बाप मलकिएल थे।
੩੧ਅਤੇ ਬਰੀਆਹ ਦੇ ਪੁੱਤਰ, ਹੇਬਰ ਤੇ ਮਲਕੀਏਲ ਜਿਹੜਾ ਬਿਰਜ਼ਾਵਿਥ ਦਾ ਪਿਤਾ ਹੈ
32 और हिबर से यफ़लीत और सोमिर और ख़ूताम, और उनकी बहन सू'अ पैदा हुए।
੩੨ਅਤੇ ਹੇਬਰ ਤੋਂ ਯਫਲੇਟ ਤੇ ਸ਼ੋਮਰ ਤੇ ਹੋਥਾਮ ਤੇ ਉਨ੍ਹਾਂ ਦੀ ਭੈਣ ਸ਼ੂਆ ਨੇ ਜਨਮ ਲਿਆ
33 और बनी यफ़लीत: फ़ासाक और और बिमहाल और 'असवात; यह बनी यफ़लीत हैं।
੩੩ਅਤੇ ਯਫਲੇਟ ਦੇ ਪੁੱਤਰ, ਪਾਸਕ ਤੇ ਬਿਮਹਾਲ ਤੇ ਅਸ਼ਵਥ। ਇਹ ਯਫਲੇਟ ਦੇ ਪੁੱਤਰ ਸਨ
34 और बनी सामिर: अख़ी और रूहजा और यहुब्बा और आराम थे।
੩੪ਅਤੇ ਸ਼ਮਰ ਦੇ ਪੁੱਤਰ, ਅਹੀ ਤੇ ਰੋਹਗਾਹ, ਤੇ ਹੁੱਬਾਹ ਤੇ ਅਰਾਮ
35 और उसके भाई हीलम के बेटे: सूफ़ह और इमना' और सलस और 'अमल थे।
੩੫ਅਤੇ ਉਹ ਦਾ ਭਰਾ ਹੇਲਮ ਦੇ ਪੁੱਤਰ, ਸੋਫਾਹ ਤੇ ਯਿਮਨਾ ਤੇ ਸ਼ੇਲਸ਼ ਤੇ ਆਮਲ
36 और बनी सूफ़ह: सूह और हरनफ़र और सू'अल और बेरी और इमराह,
੩੬ਸੋਫਾਹ ਦੇ ਪੁੱਤਰ, ਸੂਅਹ ਤੇ ਹਰਨਫਰ ਤੇ ਸ਼ੂਆਲ ਤੇ ਬੇਰੀ ਤੇ ਯਿਮਰਾਹ
37 बसर और हुद और सम्मा और सिलसा और इतरान और बैरा थे।
੩੭ਬਸਰ ਤੇ ਹੋਦ ਤੇ ਸ਼ੰਮਾ ਤੇ ਸ਼ਿਲਸ਼ਾਹ ਤੇ ਯਿਥਰਾਨ ਤੇ ਬਏਰਾ
38 और बनी यतर: युफ़न्ना और फ़िसफ़ाह और अरा थे।
੩੮ਅਤੇ ਯਥਰ ਦੇ ਪੁੱਤਰ, ਯਫ਼ੁੰਨਹ ਤੇ ਪਿਸਪਾ ਤੇ ਅਰਾ
39 और बनी 'उल्ला: अरख़ और हनीएल और रिज़ियाह थे।
੩੯ਅਤੇ ਉੱਲਾ ਦੇ ਪੁੱਤਰ, ਆਰਹ ਤੇ ਹੰਨੀਏਲ ਤੇ ਰਿਸਯਾ
40 यह सब बनी आशार, अपने आबाई ख़ानदानों के, चुने हुए रईस और ताक़तवर सूर्मा और अमीरों के सरदार थे। उन में से जो अपने नसबनामे के मुताबिक़ जंग करने के लायक़ थे वह शुमार में छब्बीस हज़ार जवान थे।
੪੦ਇਹ ਸਾਰੇ ਆਸ਼ੇਰ ਦੇ ਪੁੱਤਰ ਸਨ, ਪਿਤਾਵਾਂ ਦੇ ਘਰਾਣਿਆਂ ਦੇ ਮੁਖੀਏ, ਉੱਤਮ ਤੇ ਬਹੁਤ ਤਕੜੇ ਸੂਰਮੇ, ਸਰਦਾਰ ਅਤੇ ਜਿੰਨੇ ਕੁਲ ਪੱਤ੍ਰੀ ਅਨੁਸਾਰ ਸੈਨਾਂ ਦੇ ਯੋਧੇ ਗਿਣੇ ਗਏ ਸੋ ਛੱਬੀ ਹਜ਼ਾਰ ਸਨ।