< 1 तवा 9 >

1 फिर सारा इस्राईल नसबनामों के मुताबिक़ जो इस्राईल के बादशाहों की किताब में दर्ज हैं गिना गया और यहूदाह अपने गुनाहों की वजह से ग़ुलाम हो के बाबुल गया।
ਸਾਰਾ ਇਸਰਾਏਲ ਕੁਲਪੱਤ੍ਰੀਆਂ ਦੇ ਨਾਲ ਗਿਣਿਆ ਹੋਇਆ ਸੀ ਅਤੇ ਵੇਖੋ, ਉਨ੍ਹਾਂ ਦੇ ਨਾਮ ਇਸਰਾਏਲ ਦੇ ਪਾਤਸ਼ਾਹਾਂ ਦੀ ਪੋਥੀ ਵਿੱਚ ਲਿਖੇ ਹੋਏ ਹਨ ਅਤੇ ਯਹੂਦਾਹ ਨੂੰ ਆਪਣਿਆਂ ਅਪਰਾਧਾਂ ਦੇ ਕਾਰਨ ਬਾਬਲ ਨੂੰ ਗ਼ੁਲਾਮ ਕਰ ਕੇ ਲੈ ਗਏ।
2 और वह जो पहले अपनी मिल्कियत और अपने शहरों में बसे वह इस्राईल और काहिन और लावी और नतनीम थे।
ਪਹਿਲੇ ਵਾਸੀ ਜਿਹੜੇ ਆਪਣੀ ਮਲਕੀਅਤ ਵਿੱਚ ਤੇ ਆਪਣੇ ਸ਼ਹਿਰਾਂ ਵਿੱਚ ਵੱਸਦੇ ਸਨ ਇਸਰਾਏਲੀ, ਜਾਜਕ, ਲੇਵੀ ਤੇ ਨਥੀਨੀਮ ਸਨ
3 और येरूशलेम में बनी यहूदाह से और बनी बिनयमीन में से और बनी इफ़्राईम और मनस्सी में से यह लोग रहने लगे या'नी।
ਅਤੇ ਯਹੂਦੀਆਂ ਵਿੱਚੋਂ, ਬਿਨਯਾਮੀਨੀਆਂ ਵਿੱਚੋਂ, ਇਫ਼ਰਾਈਮੀਆਂ ਵਿੱਚੋਂ ਅਤੇ ਮਨੱਸ਼ੀਆਂ ਵਿੱਚੋਂ ਯਰੂਸ਼ਲਮ ਵਿੱਚ ਇਹ ਵੱਸਦੇ ਸਨ,
4 'ऊती बिन 'अम्मीहूद बिन 'उमरी बिन इमरी बिन बानी जो फ़ारस बिन यहूदाह की औलाद में से था।
ਊਥਈ ਅੰਮੀਹੂਦ ਦਾ ਪੁੱਤਰ ਆਮਰੀ ਦਾ ਪੁੱਤਰ, ਇਮਰੀ ਦਾ ਪੁੱਤਰ, ਬਾਨੀ ਦਾ ਪੁੱਤਰ, ਪਰਸ ਦੇ ਪੁੱਤਰਾਂ ਵਿੱਚੋਂ, ਯਹੂਦਾਹ ਦਾ ਪੁੱਤਰ,
5 और सैलानियों में से 'असायाह, जो पहलौठा था, और उसके बेटे।
ਅਤੇ ਸ਼ੀਲੋਨੀਆਂ ਵਿੱਚੋਂ, ਅਸਾਯਾਹ ਪਹਿਲੌਠਾ ਤੇ ਉਹ ਦਾ ਪੁੱਤਰ
6 और बनी ज़ारह में से, य'ऊएल और उनके छ: सौ नव्वे भाई।
ਅਤੇ ਜ਼ਰਹ ਦੇ ਪੁੱਤਰਾਂ ਵਿੱਚੋਂ, ਯਊਏਲ ਤੇ ਉਨ੍ਹਾਂ ਦੇ ਭਰਾ ਛੇ ਸੌ ਨੱਬੇ
7 और बनी बिन यमीन में से सल्लू बिन मुसल्लाम बिन हुदावियाह बिन हसीनुवाह,
ਅਤੇ ਬਿਨਯਾਮੀਨ ਦੇ ਪੁੱਤਰਾਂ ਵਿੱਚੋਂ ਸੱਲੂ ਮਸ਼ੁੱਲਾਮ ਦਾ ਪੁੱਤਰ, ਹੋਦਵਯਾਹ ਦਾ ਪੁੱਤਰ, ਹਸਨੂਆਹ ਦਾ ਪੁੱਤਰ,
8 और इब नियाह बिन यरुहाम औरे ऐला बिन 'उज़्ज़ी बिन मिकरी और मुसल्लाम बिन सफ़तियाह बिन र'ऊएल बिन इबनियाह,
ਤੇ ਯਿਬਨਯਾਹ ਯਰੋਹਾਮ ਦਾ ਪੁੱਤਰ ਤੇ ਏਲਾਹ ਉੱਜ਼ੀ ਦਾ ਪੁੱਤਰ, ਮਿਕਰੀ ਦਾ ਪੁੱਤਰ ਤੇ ਮਸ਼ੁੱਲਾਮ ਸ਼ਫਟਯਾਹ ਦਾ ਪੁੱਤਰ, ਰਊਏਲ ਦਾ ਪੁੱਤਰ, ਯਿਬਨੀਯਾਹ ਦਾ ਪੁੱਤਰ
9 और उनके भाई जो अपने नसबनामों के मुताबिक़ नौ सौ छप्पन थे। यह सब आदमी अपने अपने आबाई ख़ानदान के आबाई ख़ानदानों के सरदार थे।
ਅਤੇ ਉਨ੍ਹਾਂ ਦੇ ਭਰਾ ਆਪਣੀਆਂ ਪੀੜ੍ਹੀਆਂ ਅਨੁਸਾਰ ਨੌ ਸੌ ਛਿਪੰਜਾ ਸਨ। ਇਹ ਸਾਰੇ ਮਨੁੱਖ ਆਪਣੇ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਏ ਸਨ।
10 और काहिनों में से यद'अइयाह और यहुयरीब और यकीन,
੧੦ਅਤੇ ਜਾਜਕਾਂ ਵਿੱਚੋਂ ਯਦਾਯਾਹ ਤੇ ਯਹੋਯਾਰੀਬ ਤੇ ਯਾਕੀਨ
11 और अज़रियाह बिन ख़िलक़ियाह बिन मुसल्लाम बिन सदोक़ बिन मिरायोत बिन अख़ितोब, जो ख़ुदा के घर का नाज़िम था।
੧੧ਅਤੇ ਅਜ਼ਰਯਾਹ ਹਿਲਕੀਯਾਹ ਦਾ ਪੁੱਤਰ, ਮਸ਼ੁੱਲਾਮ ਦਾ ਪੁੱਤਰ, ਸਾਦੋਕ ਦਾ ਪੁੱਤਰ, ਮਰਾਯੋਥ ਦਾ ਪੁੱਤਰ, ਅਹੀਟੂਬ ਦਾ ਪੁੱਤਰ, ਪਰਮੇਸ਼ੁਰ ਦੇ ਭਵਨ ਦਾ ਪ੍ਰਧਾਨ
12 और 'अदायाह बिन यरोहाम बिन फ़शहूर बिन मलकियाह, और मासी बिन 'अदीएल बिन याहज़ीराह बिन मुसल्लाम बिन मुसलमीत बिन इम्मेर,
੧੨ਅਤੇ ਅਦਾਯਾਹ ਯਰੋਹਾਮ ਦਾ ਪੁੱਤਰ, ਪਸ਼ਹੂਰ ਦਾ ਪੁੱਤਰ, ਮਲਕੀਯਾਹ ਦਾ ਪੁੱਤਰ ਅਤੇ ਮਅਸਈ ਅਦੀਏਲ ਦਾ ਪੁੱਤਰ, ਯਹਜ਼ੇਰਾਹ ਦਾ ਪੁੱਤਰ, ਮਸ਼ੁੱਲਾਮ ਦਾ ਪੁੱਤਰ, ਮਸ਼ਿੱਲੇਮੀਥ ਦਾ ਪੁੱਤਰ, ਇੰਮੇਰ ਦਾ ਪੁੱਤਰ
13 और उनके भाई अपने आबाई ख़ानदानों के रईस एक हज़ार सात सौ आठ थे जो ख़ुदा के घर की ख़िदमत के काम के लिए बड़े क़ाबिल आदमी थे।
੧੩ਅਤੇ ਉਨ੍ਹਾਂ ਦੇ ਭਰਾ ਆਪਣੇ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਏ ਇੱਕ ਹਜ਼ਾਰ ਸੱਤ ਸੌ ਸੱਠ ਸਨ ਜਿਹੜੇ ਪਰਮੇਸ਼ੁਰ ਦੇ ਭਵਨ ਦੀ ਸੇਵਾ ਦੇ ਕਾਰਜ ਲਈ ਬਹੁਤ ਕੁਸ਼ਲ ਸਨ।
14 और लावियों में से यह थे: समा'याह बिन हसूब बिन 'अज़रिक़ाम बिन हसबियाह बनी मिरारी में से,
੧੪ਅਤੇ ਲੇਵੀਆਂ ਵਿੱਚੋਂ, ਸ਼ਮਅਯਾਹ ਹਸ਼ੂਬ ਦਾ ਪੁੱਤਰ, ਅਜ਼ਰੀਕਾਮ ਦਾ ਪੁੱਤਰ, ਹਸ਼ਬਯਾਹ ਦਾ ਪੁੱਤਰ, ਮਰਾਰੀ ਦੇ ਪੁੱਤਰਾਂ ਵਿੱਚੋਂ
15 और बक़बक़र, हरस और जलाल और मतनियाह बिन मीकाह बिन ज़िकरी बिन आसफ़,
੧੫ਅਤੇ ਬਕਬੱਕਰ, ਹਰਸ਼ ਤੇ ਗਾਲਾਲ ਤੇ ਮੱਤਨਯਾਹ ਮੀਕਾ ਦਾ ਪੁੱਤਰ, ਜ਼ਿਕਰੀ ਦਾ ਪੁੱਤਰ, ਆਸਾਫ਼ ਦਾ ਪੁੱਤਰ
16 और 'अबदियाह बिन समा'याह बिन जलाल बिन यदूतून, और बरकियाह बिन आसा बिन इल्क़ाना, जो नतूफ़ातियों के देहात में बस गए थे।
੧੬ਅਤੇ ਓਬਦਯਾਹ ਸ਼ਮਅਯਾਹ ਦਾ ਪੁੱਤਰ, ਗਾਲਾਲ ਦਾ ਪੁੱਤਰ, ਯਦੂਥੂਨ ਦਾ ਪੁੱਤਰ ਅਤੇ ਬਰਕਯਾਹ ਆਸਾ ਦਾ ਪੁੱਤਰ, ਅਲਕਾਨਾਹ ਦੇ ਪੁੱਤਰ ਜਿਹੜੇ ਨਟੋਫਾਥੀਆਂ ਦੇ ਪਿੰਡਾਂ ਵਿੱਚ ਵੱਸਦੇ ਸਨ।
17 और दरबानों में से सलोम और 'अक़्क़ूब और तलमून अख़ीमान और उनके भाई; सलूम सरदार था।
੧੭ਅਤੇ ਕਰਬਾਨ ਇਹ ਸਨ, ਸ਼ੱਲੂਮ ਤੇ ਅੱਕੂਬ ਤੇ ਤਲਮੋਨ ਤੇ ਅਹੀਮਾਨ ਤੇ ਉਨ੍ਹਾਂ ਦਾ ਭਰਾ ਸ਼ੱਲੂਮ ਮੁਖੀਆ ਸੀ
18 वह अब तक शाही फाटक पर मशरिक़ की तरफ़ रहे। बनी लावी की छावनी के दरबान यही थे।
੧੮ਅਤੇ ਹੁਣ ਤੱਕ ਓਹ ਪਾਤਸ਼ਾਹ ਦੇ ਫਾਟਕ ਕੋਲ ਚੜਦੇ ਪਾਸੇ ਰਹਿੰਦੇ ਸਨ। ਓਹ ਲੇਵੀਆਂ ਦੇ ਡੇਰੇ ਵਿੱਚ ਦਰਬਾਨ ਸਨ
19 और सलोम बिन क़ोरे बिन अबी आसफ़ बिन क़ोरह और उसके आबाई ख़ानदान के भाई या'नी क़ोरही, ख़िदमत की कारगुज़ारी पर त'इनात थे, और ख़ेमे के फाटकों के निगहबान थे। उनके बाप दादा ख़ुदावन्द की लश्कर गाह पर तैनात और मदख़ल के निगहबान थे।
੧੯ਅਤੇ ਸ਼ੱਲੂਮ ਕੋਰੇ ਦਾ ਪੁੱਤਰ, ਅਬਯਾਸਾਫ ਦਾ ਪੁੱਤਰ, ਕੋਰਹ ਦਾ ਪੁੱਤਰ ਤੇ ਉਹ ਦੇ ਭਰਾ ਜਿਹੜੇ ਉਹ ਦੇ ਪਿਤਾ ਦੇ ਘਰਾਣੇ ਦੇ ਕਾਰਹੀ ਸਨ ਉਪਾਸਨਾ ਦੇ ਕੰਮ ਉੱਤੇ ਸਨ ਤੇ ਤੰਬੂ ਦੇ ਦਰਵਾਜ਼ੇ ਦੇ ਰਾਖੇ ਸਨ ਅਤੇ ਉਨ੍ਹਾਂ ਦੇ ਪਿਤਾ ਦਾਦੇ ਯਹੋਵਾਹ ਦੇ ਡੇਰੇ ਦੇ ਦਰਵਾਜ਼ੇ ਦੇ ਰਾਖੇ ਹੋਏ ਸਨ
20 और फ़ीनहास बिन इली'एलियाज़र इस से पहले उनका सरदार था, और ख़ुदावन्द उसके साथ था।
੨੦ਅਤੇ ਫ਼ੀਨਹਾਸ ਅਲਆਜ਼ਾਰ ਦਾ ਪੁੱਤਰ ਪਹਿਲੇ ਸਮੇਂ ਵਿੱਚ ਉਨ੍ਹਾਂ ਦਾ ਹਾਕਮ ਸੀ ਤੇ ਯਹੋਵਾਹ ਉਹ ਦੇ ਨਾਲ ਸੀ
21 ज़करियाह बिन मुसलमियाह ख़ेमा — ए — इजितमा'अ के दरवाज़े का निगहबान था।
੨੧ਅਤੇ ਮਸ਼ਲਮਯਾਹ ਦਾ ਪੁੱਤਰ ਜ਼ਕਰਯਾਹ ਮੰਡਲੀ ਦੇ ਤੰਬੂ ਦੇ ਫਾਟਕ ਦਾ ਦਰਬਾਨ ਸੀ
22 यह सब जो फाटकों के दरबान होने को चुने गए दो सौ बारह थे। यह जिनको दाऊद और समुएल ग़ैब बीन ने इनको ओहदे पर मुक़र्रर किया था अपने नसबनामे के मुताबिक़ अपने अपने गाँव में गिने गए थे।
੨੨ਜਿੰਨੇ ਦਰਵਾਜ਼ਿਆਂ ਦੇ ਦਰਬਾਨ ਹੋਣ ਲਈ ਚੁਣੇ ਗਏ ਦੋ ਸੌ ਬਾਰਾਂ ਸਨ। ਇਹ ਆਪਣੀਆਂ ਕੁਲਪੱਤ੍ਰੀਆਂ ਅਨੁਸਾਰ ਆਪਣਿਆਂ ਪਿੰਡਾਂ ਵਿੱਚ ਗਿਣੇ ਹੋਏ ਸਨ ਜਿਨ੍ਹਾਂ ਨੂੰ ਦਾਊਦ ਤੇ ਸਮੂਏਲ ਅਗੰਮ ਗਿਆਨੀ ਨੇ ਉਨ੍ਹਾਂ ਦੀ ਮਿੱਥੀ ਹੋਈ ਜ਼ਿੰਮੇਵਾਰੀ ਉੱਤੇ ਥਾਪਿਆ
23 फिर वह और उनके बेटे ख़ुदावन्द के घर या'नी मसकन के घर के फाटकों की निगरानी बारी बारी से करते थे।
੨੩ਐਉਂ ਓਹ ਤੇ ਉਨ੍ਹਾਂ ਦੇ ਪੁੱਤਰ ਯਹੋਵਾਹ ਦੇ ਭਵਨ ਦੀ ਅਰਥਾਤ ਤੰਬੂ ਦੇ ਭਵਨ ਦੀ ਰਾਖੀ ਪਹਿਰਿਆਂ ਅਨੁਸਾਰ ਕਰਦੇ ਸਨ
24 और दरबान चारों तरफ़ थे या'नी पूरब, पश्चिम, उत्तर, और दखखिन की तरफ़।
੨੪ਚਾਰੋਂ ਪਾਸੇ ਪੂਰਬ, ਪੱਛਮ, ਉੱਤਰ, ਦੱਖਣ ਵੱਲ ਦਰਬਾਨ ਸਨ
25 और उनके भाई जो अपने अपने गाँव में थे उनको सात सात दिन के बाद बारी — बारी उनके साथ रहने को आना पड़ता था।
੨੫ਅਤੇ ਉਨ੍ਹਾਂ ਦੇ ਭਰਾ ਜਿਹੜੇ ਉਨ੍ਹਾਂ ਦੇ ਪਿੰਡਾਂ ਵਿੱਚ ਸਨ ਹਰ ਹਫ਼ਤੇ ਵਾਰੋ-ਵਾਰੀ ਉਨ੍ਹਾਂ ਦੇ ਨਾਲ ਬੈਠਣ ਆਉਂਦੇ ਸਨ
26 क्यूँकि चारों सरदार दरबान जो लावी थे ख़ास ओहदों पर मुक़रर्र थे और ख़ुदा के घर की कोठरियों और ख़ज़ानों पर मुक़र्रर थे।
੨੬ਕਿਉਂ ਜੋ ਉਹ ਚਾਰ ਮੁੱਖ ਦਰਬਾਨ ਜਿਹੜੇ ਲੇਵੀ ਸਨ, ਇੱਕ ਜ਼ਿੰਮੇਵਾਰ ਅਹੁਦੇ ਵਿੱਚ ਸਨ ਅਤੇ ਪਰਮੇਸ਼ੁਰ ਦੇ ਭਵਨ ਦੀਆਂ ਕੋਠੜੀਆਂ ਉੱਤੇ ਅਤੇ ਖਜ਼ਾਨਿਆਂ ਉੱਤੇ ਸਨ
27 और वह ख़ुदा के घर के आस — पास रहा करते थे क्यूँकि उसकी निगहबानी उनके ज़िम्मे थी और हर सुबह को उसे खोलना उनके ज़िम्मे था।
੨੭ਅਤੇ ਓਹ ਪਰਮੇਸ਼ੁਰ ਦੇ ਭਵਨ ਦੇ ਆਲੇ-ਦੁਆਲੇ ਟਿਕਿਆ ਕਰਦੇ ਸਨ ਕਿਉਂ ਜੋ ਉਹ ਦੀ ਜ਼ਿੰਮੇਵਾਰੀ ਉਨ੍ਹਾਂ ਉੱਤੇ ਸੀ ਅਤੇ ਹਰ ਪਰਭਾਤ ਵੇਲੇ ਉਸ ਦਾ ਖੋਲ੍ਹਣਾ ਉਨ੍ਹਾਂ ਦੇ ਜਿਮੇਂ ਲੱਗਾ ਹੋਇਆ ਸੀ।
28 और उनमें से कुछ की तहवील में 'इबा'दत के बर्तन थे क्यूँकि वह उनको गिन कर अन्दर लाते और गिन कर निकालते थे।
੨੮ਅਤੇ ਉਨ੍ਹਾਂ ਵਿੱਚੋਂ ਕਈ ਉਪਾਸਨਾ ਦੇ ਭਾਂਡਿਆਂ ਉੱਤੇ ਥਾਪੇ ਹੋਏ ਸਨ ਕਿਉਂਕਿ ਓਹ ਉਨ੍ਹਾਂ ਨੂੰ ਗਿਣ ਕੇ ਅੰਦਰ ਲਿਆਉਂਦੇ ਤੇ ਗਿਣ ਕੇ ਬਾਹਰ ਲੈ ਜਾਂਦੇ ਸਨ
29 और कुछ उनमें से सामान और मक़्दिस के सब बर्तनों और और मैदा और मय और तेल और लुबान और ख़ुशबूदार मसाल्हे पर मुक़र्रर थे।
੨੯ਅਤੇ ਕਈ ਉਨ੍ਹਾਂ ਵਿੱਚੋਂ ਵੀ ਸਮਾਨ ਉੱਤੇ, ਪਵਿੱਤਰ ਸਥਾਨ ਦੇ ਸਾਰੇ ਭਾਂਡਿਆਂ ਉੱਤੇ, ਮੈਦੇ, ਦਾਖ਼ਰਸ, ਤੇਲ, ਧੂਪ ਅਤੇ ਮਸਾਲੇ ਉੱਤੇ ਥਾਪੇ ਹੋਏ ਸਨ
30 और काहिनों के बेटों में से कुछ ख़ुशबूदार मसाल्हे का तेल तैयार करते थे।
੩੦ਅਤੇ ਜਾਜਕ ਦੇ ਪੁੱਤਰਾਂ ਵਿੱਚੋਂ ਕਈ ਸੁਗੰਧੀਆਂ ਦੇ ਮਸਾਲਿਆਂ ਦਾ ਕੰਮ ਕਰਦੇ ਸਨ
31 और लावियों में से एक शख़्स मत्तितियाह जो क़ुरही सलूम का पहलौठा था, उन चीज़ों पर ख़ास तौर पर मुक़र्रर था जो तवे पर पकाई जाती थीं।
੩੧ਅਤੇ ਮੱਤਿਥਯਾਹ ਲੇਵੀਆਂ ਵਿੱਚੋਂ ਜਿਹੜਾ ਕਾਰਹੀ ਸ਼ੱਲੂਮ ਦਾ ਪਹਿਲੌਠਾ ਸੀ ਤਵਿਆਂ ਦੀਆਂ ਰੋਟੀਆਂ ਉੱਤੇ ਜ਼ਿੰਮੇਵਾਰੀ ਰੱਖਦਾ ਸੀ
32 और उनके कुछ भाई जो क़िहातियों की औलाद में से थे, नज़्र की रोटियों पर तैनात थे कि हर सब्त को उसे तैयार करें।
੩੨ਅਤੇ ਕਹਾਥੀਆਂ ਦੇ ਭਰਾਵਾਂ ਵਿੱਚੋਂ ਕਈ ਚੜਾਵੇ ਦੀ ਰੋਟੀ ਉੱਤੇ ਜ਼ਿੰਮੇਵਾਰ ਸਨ ਕਿ ਹਰ ਸਬਤ ਉਹ ਨੂੰ ਤਿਆਰ ਕਰਨ।
33 और यह वह हम्द करने वाले हैं जो लावियों के आबाई ख़ानदानों के सरदार थे और कोठरियों में रहते और और ख़िदमत से मा'ज़ूर थे, क्यूँकि वह दिन रात अपने काम में मशग़ूल रहते थे।
੩੩ਅਤੇ ਇਹ ਉਹ ਗਵੱਯੇ ਸਨ ਜਿਹੜੇ ਲੇਵੀਆਂ ਦੇ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਏ ਸਨ ਅਤੇ ਕੋਠੜੀਆਂ ਦੇ ਵਿੱਚ ਰਹਿ ਕੇ ਦੂਜੇ ਦੇ ਕੰਮ ਤੋਂ ਅੱਡ ਸਨ, ਕਿਉਂ ਜੋ ਉਹ ਰਾਤ-ਦਿਨ ਆਪਣੇ ਕੰਮ ਵਿੱਚ ਰੁੱਝੇ ਰਹਿੰਦੇ ਸਨ
34 यह अपनी अपनी नसलों में लावियों के आबाई ख़ानदानों के सरदार और रईस थे; और येरूशलेम में रहते थे।
੩੪ਇਹ ਲੇਵੀਆਂ ਦੇ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਏ ਸਨ ਤੇ ਆਪਣੀਆਂ ਪੀੜ੍ਹੀਆਂ ਵਿੱਚ ਮੁਖੀਏ ਰਹੇ। ਇਹ ਯਰੂਸ਼ਲਮ ਵਿੱਚ ਵੱਸਦੇ ਸਨ।
35 और जिबा'ऊन में जिबा'ऊन का बाप य'ईएल रहता था, जिसकी बीवी का नाम मा'का था,
੩੫ਗਿਬਓਨ ਵਿੱਚ ਗਿਬਓਨ ਦਾ ਪਿਤਾ ਯਈਏਲ ਵੱਸਦਾ ਸੀ, ਉਹ ਦੀ ਪਤਨੀ ਦਾ ਨਾਮ ਮਅਕਾਹ ਸੀ।
36 और उसका पहलौठा बेटा 'अबदोन, और सूर और क़ीस और बा'ल और नयिर और नदब,
੩੬ਉਹ ਦਾ ਪਹਿਲੌਠਾ ਪੁੱਤਰ ਅਬਦੋਨ ਸੀ ਫੇਰ ਸੂਰ ਤੇ ਕੀਸ਼ ਤੇ ਬਆਲ ਤੇ ਨੇਰ ਤੇ ਨਾਦਾਬ
37 और जदूर और अख़ियो और ज़करियाह और मिक़लोत;
੩੭ਅਤੇ ਗਦੋਰ ਤੇ ਅਹਯੋ ਤੇ ਜ਼ਕਰਯਾਹ ਤੇ ਮਿਕਲੋਥ
38 मिक़लोत से सिम'आम पैदा हुआ, और वह भी अपने भाइयों के साथ येरूशलेम में अपने भाइयों के सामने रहते थे।
੩੮ਅਤੇ ਮਿਕਲੋਥ ਤੋਂ ਸ਼ਿਮਆਮ ਜੰਮਿਆ ਅਤੇ ਉਹ ਵੀ ਯਰੂਸ਼ਲਮ ਵਿੱਚ ਆਪਣੇ ਭਰਾਵਾਂ ਦੇ ਨਾਲ ਆਹਮੋ-ਸਾਹਮਣੇ ਵੱਸਦੇ ਸਨ।
39 और नयिर से क़ीस पैदा हुआ और क़ीस से साऊल पैदा हुआ और साऊल से यूनतन और मलकीशू'अ और अबीनदाब और इशबा'ल पैदा हुए।
੩੯ਅਤੇ ਨੇਰ ਤੋਂ ਕੀਸ਼ ਜੰਮਿਆ ਅਤੇ ਕੀਸ਼ ਤੋਂ ਸ਼ਾਊਲ ਜੰਮਿਆ ਅਤੇ ਸ਼ਾਊਲ ਤੋਂ ਯੋਨਾਥਾਨ, ਮਲਕੀਸ਼ੂਆ, ਅਬੀਨਾਦਾਬ ਅਤੇ ਅਸ਼ਬਅਲ ਜੰਮੇ
40 और यूनतन का बेटा मरीबबा'ल था और मरीबबा'ल से मीकाह पैदा हुआ।
੪੦ਅਤੇ ਯੋਨਾਥਾਨ ਦਾ ਪੁੱਤਰ ਮਰੀਬ-ਬਅਲ ਸੀ ਅਤੇ ਮਰੀਬ-ਬਅਲ ਤੋਂ ਮੀਕਾਹ ਜੰਮਿਆ
41 और मीकाह के बेटे फ़ीतून और मलिक और तहरी' और आख़ज़ थे;
੪੧ਅਤੇ ਮੀਕਾਹ ਦੇ ਪੁੱਤਰ, ਪੀਥੋਨ ਤੇ ਮਲਕ ਤੇ ਤਹਰੇਆ
42 और आख़ज़ से या'रा पैदा हुआ, और या'रा से 'अलमत और अज़मावत और ज़िमरी पैदा हुए, और ज़िमरी से मौज़ा पैदा हुआ।
੪੨ਅਤੇ ਆਹਾਜ਼ ਤੋਂ ਯਾਰਾਹ ਜੰਮਿਆ ਤੇ ਯਾਰਾਹ ਤੋਂ ਆਲਮਥ ਤੇ ਅਜ਼ਮਾਵਥ ਤੇ ਜ਼ਿਮਰੀ ਜੰਮੇ ਅਤੇ ਜ਼ਿਮਰੀ ਤੋਂ ਮੋਸਾ ਜੰਮਿਆ
43 और मौज़ा से बिन'आ पैदा हुआ, बिन'आ का बेटा रिफ़ायाह, रिफ़ायाह का बेटा इलि, आसा, इली'असा का बेटा असील,
੪੩ਅਤੇ ਮੋਸਾ ਤੋਂ ਬਿਨਆ ਜੰਮਿਆ ਅਤੇ ਰਫ਼ਾਯਾਹ ਉਹ ਦਾ ਪੁੱਤਰ, ਅਲਾਸਾਹ ਉਹ ਦਾ ਪੁੱਤਰ, ਆਸੇਲ ਉਹ ਦਾ ਪੁੱਤਰ
44 और असील के छ: बेटे थे और यह उनके नाम हैं: 'अज़रक़ाम, बोकिरू, और इस्मा'ईल और सग़रियाह और 'अबदियाह और हनान, यह बनी असील थे।
੪੪ਅਤੇ ਆਸੇਲ ਦੇ ਛੇ ਪੁੱਤਰ ਸਨ ਜਿਨ੍ਹਾਂ ਦੇ ਨਾਮ ਇਹ ਸਨ, ਅਜ਼ਰੀਕਾਮ, ਬੋਕਰੂ ਤੇ ਇਸਮਾਏਲ ਤੇ ਸ਼ਅਰਯਾਹ ਤੇ ਓਬਦਯਾਹ ਤੇ ਹਾਨਾਨ। ਇਹ ਸਾਰੇ ਆਸੇਲ ਦੇ ਪੁੱਤਰ ਸਨ।

< 1 तवा 9 >