< 1 पतरस 3 >
1 ऐ बीवियों! तुम भी अपने शौहर के ताबे' रहो,
੧ਇਸੇ ਪ੍ਰਕਾਰ ਹੇ ਪਤਨੀਓ, ਆਪਣੇ ਪਤੀਆਂ ਦੇ ਅਧੀਨ ਹੋਵੋ, ਕਿ ਜੇ ਕੋਈ ਬਚਨ ਨਾ ਵੀ ਮੰਨਦੇ ਹੋਣ ਤਾਂ ਉਹ ਬਚਨ ਤੋਂ ਬਿਨ੍ਹਾਂ ਆਪਣੀਆਂ ਪਤਨੀਆਂ ਦੀ ਚਾਲ ਢਾਲ਼ ਦੇ ਕਾਰਨ ਖਿੱਚੇ ਜਾਣ
2 इसलिए कि अगर कुछ उनमें से कलाम को न मानते हों, तोभी तुम्हारे पाकीज़ा चाल — चलन और ख़ौफ़ को देख कर बग़ैर कलाम के अपनी अपनी बीवी के चाल — चलन से ख़ुदा की तरफ़ खिंच जाएँ।
੨ਜਿਸ ਵੇਲੇ ਉਹ ਤੁਹਾਡੀ ਪਵਿੱਤਰ ਚਾਲ ਢਾਲ਼ ਨੂੰ ਜੋ ਅਦਬ ਦੇ ਨਾਲ ਹੋਵੇ ਦੇਖ ਲੈਣ ।
3 और तुम्हारा सिंगार ज़ाहिरी न हो, या'नी सर गूँधना और सोने के ज़ेवर और तरह तरह के कपड़े पहनना,
੩ਅਤੇ ਤੁਹਾਡਾ ਸ਼ਿੰਗਾਰ ਸਿਰ ਦੇ ਵਾਲ਼ ਗੁੰਦਣ ਅਤੇ ਸੋਨੇ ਦੇ ਗਹਿਣੇ ਪਾਉਣ ਅਤੇ ਬਸਤਰ ਪਹਿਨਣ ਦੇ ਨਾਲ ਦਿਖਾਵਟੀ ਨਾ ਹੋਵੇ
4 बल्कि तुम्हारी बातिनी और पोशीदा इंसान ियत, हलीम और नर्म मिज़ाज की ग़ुरबत की ग़ैरफ़ानी आराइश से आरास्ता रहे, क्यूँकि ख़ुदा के नज़दीक इसकी बड़ी क़द्र है।
੪ਪਰ ਉਹ ਮਨ ਦੀ ਗੁਪਤ ਇਨਸਾਨੀਅਤ ਹੋਵੇ ਜਿਹੜੀ ਉਸ ਅਵਿਨਾਸ਼ੀ ਸ਼ਿੰਗਾਰ ਨਾਲ ਹੈ ਅਰਥਾਤ ਕੋਮਲ ਅਤੇ ਗੰਭੀਰ ਆਤਮਾ ਨਾਲ ਕਿਉਂ ਜੋ ਇਹ ਪਰਮੇਸ਼ੁਰ ਦੀ ਨਜ਼ਰ ਵਿੱਚ ਵੱਡੇ ਮੁੱਲ ਦੀ ਹੈ
5 और अगले ज़माने में भी ख़ुदा पर उम्मीद रखनेवाली मुक़द्दस 'औरतें, अपने आप को इसी तरह संवारती और अपने अपने शौहर के ताबे' रहती थीं।
੫ਕਿਉਂ ਜੋ ਇਸੇ ਤਰ੍ਹਾਂ ਪਹਿਲੇ ਸਮਿਆਂ ਵਿੱਚ ਪਵਿੱਤਰ ਔਰਤਾਂ ਜਿਹੜੀਆਂ ਪਰਮੇਸ਼ੁਰ ਉੱਤੇ ਆਸ ਰੱਖਦੀਆਂ ਸਨ ਆਪਣਿਆਂ ਪਤੀਆਂ ਦੇ ਅਧੀਨ ਹੋ ਕੇ ਆਪਣੇ ਆਪ ਨੂੰ ਸ਼ਿੰਗਾਰ ਦੀਆਂ ਸਨ
6 चुनाँचे सारह अब्रहाम के हुक्म में रहती और उसे ख़ुदावन्द कहती थी। तुम भी अगर नेकी करो और किसी के डराने से न डरो, तो उसकी बेटियाँ हुईं।
੬ਜਿਵੇਂ ਸਾਰਾਹ ਅਬਰਾਹਾਮ ਨੂੰ ਸਵਾਮੀ ਕਹਿ ਕੇ ਉਸ ਦੇ ਅਧੀਨ ਰਹੀ, ਜਿਸ ਦੀਆਂ ਤੁਸੀਂ ਬੱਚੀਆਂ ਹੋ ਜੇਕਰ ਚੰਗਾ ਕੰਮ ਕਰਦੀਆਂ ਅਤੇ ਕਿਸੇ ਵੀ ਚੀਜ਼ ਤੋਂ ਨਹੀਂ ਡਰਦੀਆਂ ਹੋ
7 ऐ शौहरों! तुम भी बीवियों के साथ 'अक़्लमन्दी से बसर करो, और 'औरत को नाज़ुक़ ज़र्फ़ जान कर उसकी 'इज़्ज़त करो, और यूँ समझो कि हम दोनों ज़िन्दगी की ने'मत के वारिस हैं, ताकि तुम्हारी दु'आएँ रुक न जाएँ।
੭ਇਸ ਤਰ੍ਹਾਂ ਹੇ ਪਤੀਓ, ਬੁੱਧ ਦੇ ਅਨੁਸਾਰ ਆਪਣੀਆਂ ਪਤਨੀਆਂ ਨਾਲ ਰਹੋ ਅਤੇ ਔਰਤ ਨੂੰ ਆਪਣੇ ਨਾਲੋਂ ਕੋਮਲ ਸਰੀਰ ਜਾਣ ਕੇ ਉਹਨਾਂ ਦਾ ਆਦਰ ਕਰੋ ਅਤੇ ਇਹ ਵੀ ਕਿ ਤੁਸੀਂ ਦੋਵੇ ਜੀਵਨ ਦੀ ਦਾਤ ਦੇ ਸਾਂਝੇ ਅਧਿਕਾਰੀ, ਤਾਂ ਜੋ ਤੁਹਾਡੀਆਂ ਪ੍ਰਾਰਥਨਾਵਾਂ ਰੁਕ ਨਾ ਜਾਣ।
8 ग़रज़ सब के सब एक दिल और हमदर्द रहो, बिरादराना मुहब्बत रख्खो, नर्म दिल और फ़रोतन बनो।
੮ਗੱਲ ਕਾਹਦੀ, ਤੁਸੀਂ ਸੱਭੇ ਇੱਕ ਮਨ ਹੋਵੋ, ਆਪੋ ਵਿੱਚ ਦਰਦੀ ਬਣੋ, ਭਰੱਪਣ ਦਾ ਪਿਆਰ ਰੱਖੋ, ਤਰਸਵਾਨ ਅਤੇ ਮਨ ਦੇ ਹਲੀਮ ਹੋਵੋ
9 बदी के 'बदले बदी न करो और गाली के बदले गाली न दो, बल्कि इसके बर'अक्स बर्क़त चाहो, क्यूँकि तुम बर्क़त के वारिस होने के लिए बुलाए गए हो।
੯ਬੁਰਿਆਈ ਦੇ ਬਦਲੇ ਬੁਰਿਆਈ ਨਾ ਕਰੋ, ਅਤੇ ਗਾਲ ਦੇ ਬਦਲੇ ਗਾਲ ਨਾ ਕੱਢੋ ਸਗੋਂ ਉਹਨਾਂ ਨੂੰ ਬਰਕਤ ਦਿਓ, ਕਿਉਂ ਜੋ ਤੁਸੀਂ ਇਸੇ ਦੇ ਲਈ ਬੁਲਾਏ ਗਏ ਹੋ ਤਾਂ ਜੋ ਤੁਸੀਂ ਇਸ ਦੇ ਅਧਿਕਾਰੀ ਬਣੋ
10 चुनाँचे “जो कोई ज़िन्दगी से ख़ुश होना और अच्छे दिन देखना चाहे, वो ज़बान को बदी से और होंटों को मक्र की बात कहने से बाज़ रख्खे।
੧੦ਕਿਉਂਕਿ, ਜਿਹੜਾ ਜੀਵਨ ਨਾਲ ਪਿਆਰ ਰੱਖਣਾ, ਅਤੇ ਭਲੇ ਦਿਨ ਵੇਖਣੇ ਚਾਹੁੰਦਾ ਹੈ, ਉਹ ਆਪਣੀ ਜੀਭ ਨੂੰ ਬੁਰਿਆਈ ਤੋਂ, ਅਤੇ ਆਪਣੇ ਬੁੱਲ੍ਹਾਂ ਨੂੰ ਬੁਰਾ ਬੋਲਣ ਤੋਂ ਰੋਕ ਲਵੇ
11 बदी से किनारा करे और नेकी को 'अमल में लाए, सुलह का तालिब हो, और उसकी कोशिश में रहे।
੧੧ਉਹ ਬਦੀ ਤੋਂ ਹੱਟ ਜਾਵੇ ਅਤੇ ਨੇਕੀ ਕਰੇ, ਮੇਲ-ਮਿਲਾਪ ਨੂੰ ਲੱਭੇ ਅਤੇ ਉਸ ਦਾ ਪਿੱਛਾ ਕਰੇ
12 क्यूँकि ख़ुदावन्द की नज़र रास्तबाज़ों की तरफ़ है, और उसके कान उनकी दुआ पर लगे हैं, मगर बदकार ख़ुदावन्द की निगाह में हैं।”
੧੨ਕਿਉਂ ਜੋ ਪ੍ਰਭੂ ਦੀਆਂ ਅੱਖੀਆਂ ਧਰਮੀਆਂ ਉੱਤੇ, ਤੇ ਉਹ ਦੇ ਕੰਨ ਉਹਨਾਂ ਦੀ ਦੁਹਾਈ ਵੱਲ ਹਨ, ਪ੍ਰਭੂ ਦਾ ਮੂੰਹ ਬੁਰੇ ਕੰਮ ਕਰਨ ਵਾਲਿਆਂ ਦੇ ਵਿਰੁੱਧ ਹੈ।
13 अगर तुम नेकी करने में सरगर्म हो, तो तुम से बदी करनेवाला कौन है?
੧੩ਜੇ ਤੁਸੀਂ ਭਲਿਆਈ ਕਰਨ ਵਿੱਚ ਚੁਸਤ ਹੋਵੋ ਤਾਂ ਉਹ ਕਿਹੜਾ ਹੈ ਜਿਹੜਾ ਤੁਹਾਡੇ ਨਾਲ ਬੁਰਿਆਈ ਕਰੇਗਾ?
14 और अगर रास्तबाज़ी की ख़ातिर दुःख सहो भी तो तुम मुबारिक़ हो, न उनके डराने से डरो और न घबराओ;
੧੪ਪਰ ਜੇ ਤੁਹਾਨੂੰ ਧਰਮ ਦੇ ਕਾਰਨ ਦੁੱਖ ਮਿਲੇ ਤਾਂ ਵੀ ਤੁਸੀਂ ਧੰਨ ਹੋ, ਉਹਨਾਂ ਦੇ ਡਰਾਉਣ ਤੋਂ ਨਾ ਡਰੋ ਅਤੇ ਨਾ ਘਬਰਾਓ
15 बल्कि मसीह को ख़ुदावन्द जानकर अपने दिलों में मुक़द्दस समझो; और जो कोई तुम से तुम्हारी उम्मीद की वजह पूछे, उसको जवाब देने के लिए हर वक़्त मुस्त'ईद रहो, मगर हलीमी और ख़ौफ़ के साथ।
੧੫ਸਗੋਂ ਮਸੀਹ ਨੂੰ ਪ੍ਰਭੂ ਕਰਕੇ ਆਪਣੇ ਦਿਲ ਵਿੱਚ ਪਵਿੱਤਰ ਮੰਨੋ ਅਤੇ ਜਿਹੜੀ ਤੁਹਾਨੂੰ ਆਸ ਹੈ ਤੁਸੀਂ ਹਰੇਕ ਨੂੰ ਜੋ ਤੁਹਾਡੇ ਕੋਲੋਂ ਉਸਦਾ ਕਾਰਨ ਪੁੱਛੇ ਉੱਤਰ ਦੇਣ ਨੂੰ ਸਦਾ ਤਿਆਰ ਰਹੋ, ਪਰ ਨਰਮਾਈ ਅਤੇ ਡਰ ਨਾਲ
16 और नियत भी नेक रख्खो ताकि जिन बातों में तुम्हारी बदगोई होती है, उन्हीं में वो लोग शर्मिन्दा हों जो तुम्हारे मसीही नेक चाल — चलन पर ला'न ता'न करते हैं।
੧੬ਅਤੇ ਵਿਵੇਕ ਨੂੰ ਸ਼ੁੱਧ ਰੱਖੋ ਤਾਂ ਜੋ ਉਹ ਜਿਹੜੇ ਤੁਹਾਡੀ ਸ਼ੁਭ ਚਾਲ ਨੂੰ ਜੋ ਮਸੀਹ ਵਿੱਚ ਹੈ ਬੁਰਾ ਆਖਦੇ ਹਨ, ਸੋ ਜਿਸ ਗੱਲ ਵਿੱਚ ਉਹ ਤੁਹਾਡੇ ਵਿਰੁੱਧ ਬੋਲਦੇ ਹਨ, ਉਹ ਸ਼ਰਮਿੰਦੇ ਹੋ ਜਾਣ
17 क्यूँकि अगर ख़ुदा की यही मर्ज़ी हो कि तुम नेकी करने की वजह से दुःख उठाओ, तो ये बदी करने की वजह से दुःख उठाने से बेहतर है।
੧੭ਕਿਉਂਕਿ ਜੇ ਪਰਮੇਸ਼ੁਰ ਦੀ ਮਰਜ਼ੀ ਇਸ ਤਰ੍ਹਾਂ ਹੋਵੇ ਤਾਂ ਚੰਗੇ ਕੰਮਾਂ ਕਰਕੇ ਦੁੱਖ ਸਹਿਣਾ ਇਸ ਨਾਲੋਂ ਚੰਗਾ ਹੈ ਜੋ ਤੁਸੀਂ ਬੁਰੇ ਕੰਮ ਕਰਕੇ ਦੁੱਖ ਝੱਲੋ
18 इसलिए कि मसीह ने भी या'नी रास्तबाज़ ने नारास्तों के लिए, गुनाहों के बा'इस एक बार दुःख उठाया ताकि हम को ख़ुदा के पास पहुँचाए; वो जिस्म के ऐ'तबार से मारा गया, लेकिन रूह के ऐ'तबार से तो ज़िन्दा किया गया।
੧੮ਕਿਉਂ ਜੋ ਮਸੀਹ ਨੇ ਵੀ ਇੱਕ ਵਾਰ ਪਾਪਾਂ ਦੇ ਕਾਰਨ ਦੁੱਖ ਝੱਲਿਆ ਅਰਥਾਤ ਧਰਮੀ ਨੇ ਕੁਧਰਮੀਆਂ ਦੇ ਲਈ ਤਾਂ ਕਿ ਉਹ ਸਾਨੂੰ ਪਰਮੇਸ਼ੁਰ ਦੇ ਕੋਲ ਲੈ ਜਾਵੇ ਉਹ ਤਾਂ ਸਰੀਰ ਕਰਕੇ ਮਾਰਿਆ ਗਿਆ ਪਰ ਆਤਮਾ ਕਰਕੇ ਜਿਉਂਦਾ ਕੀਤਾ ਗਿਆ
19 इसी में से उसने जा कर उन क़ैदी रूहों में मनादी की,
੧੯ਜਿਸ ਦੇ ਵਿੱਚ ਹੋ ਕੇ ਉਹ ਨੇ ਉਹਨਾਂ ਆਤਮਿਆਂ ਦੇ ਕੋਲ ਜਿਹੜੇ ਕੈਦ ਵਿੱਚ ਸਨ ਜਾ ਕੇ ਪ੍ਰਚਾਰ ਕੀਤਾ
20 जो उस अगले ज़माने में नाफ़रमान थीं जब ख़ुदा नूह के वक़्त में तहम्मील करके ठहरा रहा था और वो नाव तैयार हो रही थी, जिस पर सवार होकर थोड़े से आदमी या'नी आठ जानें पानी के वसीले से बचीं।
੨੦ਜਿਹੜੇ ਪਿਛਲੇ ਸਮੇਂ ਅਣ-ਆਗਿਆਕਾਰੀ ਸਨ ਜਿਸ ਵੇਲੇ ਪਰਮੇਸ਼ੁਰ ਨੂਹ ਦੇ ਦਿਨਾਂ ਵਿੱਚ ਧੀਰਜ ਨਾਲ ਉਡੀਕ ਕਰਦਾ ਸੀ ਜਦ ਕਿਸ਼ਤੀ ਤਿਆਰ ਹੁੰਦੀ ਸੀ ਜਿਸ ਦੇ ਵਿੱਚ ਅੱਠ ਜਣੇ ਪਾਣੀ ਤੋਂ ਬਚ ਗਏ
21 और उसी पानी का मुशाबह भी या'नी बपतिस्मा, ईसा मसीह के जी उठने के वसीले से अब तुम्हें बचाता है, उससे जिस्म की नजासत का दूर करना मुराद नहीं बल्कि ख़ालिस नियत से ख़ुदा का तालिब होना मुराद है।
੨੧ਇਹ ਬਪਤਿਸਮੇ ਨੂੰ ਦਰਸਾਉਂਦਾ ਹੈ ਜੋ ਹੁਣ ਤੁਹਾਨੂੰ ਵੀ ਯਿਸੂ ਮਸੀਹ ਦੇ ਜੀ ਉੱਠਣ ਦੇ ਕਾਰਨ ਬਚਾਉਂਦਾ ਹੈ, ਇਹ ਸਰੀਰ ਦੀ ਮੈਲ਼ ਧੋਣਾ ਨਹੀਂ ਪਰ ਸ਼ੁੱਧ ਮਨ ਨਾਲ ਪਰਮੇਸ਼ੁਰ ਨੂੰ ਖੋਜਣਾ ਹੈ।
22 वो आसमान पर जाकर ख़ुदा की दहनी तरफ़ बैठा है, और फ़रिश्ते और इख़्तियारात और कुदरतें उसके ताबे' की गई हैं।
੨੨ਉਹ ਸਵਰਗ ਵਿੱਚ ਜਾ ਕੇ ਪਰਮੇਸ਼ੁਰ ਦੇ ਸੱਜੇ ਹੱਥ ਹੈ, ਦੂਤ ਅਤੇ ਅਧਿਕਾਰ ਰੱਖਣ ਵਾਲੇ, ਸਮਰੱਥਾ ਰੱਖਣ ਵਾਲੇ ਉਸ ਦੇ ਅਧੀਨ ਕੀਤੇ ਗਏ ਹਨ।