< 2 तवा 15 >
1 और ख़ुदा की रूह अज़रियाह बिन ओदिद पर नाज़िल हुई,
੧ਤਾਂ ਪਰਮੇਸ਼ੁਰ ਦਾ ਆਤਮਾ ਓਦੇਦ ਦੇ ਪੁੱਤਰ ਅਜ਼ਰਯਾਹ ਉੱਤੇ ਉਤਰਿਆ
2 और वह आसा से मिलने को गया और उससे कहा, “ऐ आसा और सारे यहूदाह और बिनयमीन, मेरी सुनो। ख़ुदा वन्द तुम्हारे साथ है जब तक तुम उसके साथ हो, और अगर तुम उसके तालिब हो तो वह तुम को मिलेगा; लेकिन अगर तुम उसे छोड़ दो तो वह तुम को छोड़ देगा।
੨ਉਹ ਆਸਾ ਨੂੰ ਮਿਲਣ ਲਈ ਗਿਆ ਅਤੇ ਉਹ ਨੂੰ ਆਖਿਆ, ਹੇ ਆਸਾ ਅਤੇ ਸਾਰੇ ਯਹੂਦਾਹ ਅਤੇ ਬਿਨਯਾਮੀਨ, ਮੇਰੀ ਸੁਣੋ। ਯਹੋਵਾਹ ਤੁਹਾਡੇ ਨਾਲ ਹੈ ਜਦ ਤੱਕ ਤੁਸੀਂ ਉਸ ਨੇ ਨਾਲ ਹੋ। ਜੇ ਤੁਸੀਂ ਉਸ ਦੇ ਚਾਹਵੰਦ ਹੋ ਤਾਂ ਉਹ ਤੁਹਾਨੂੰ ਮਿਲੇਗਾ ਪਰ ਜੇ ਤੁਸੀਂ ਉਸ ਨੂੰ ਛੱਡ ਦਿਓ ਤਾਂ ਉਹ ਤੁਹਾਨੂੰ ਛੱਡ ਦੇਵੇਗਾ
3 अब बड़ी मुद्दत से बनी — इस्राईल बग़ैर सच्चे खु़दा और बगै़र सिखाने वाले काहिन और बगै़र शरी'अत के रहे हैं,
੩ਹੁਣ ਬਹੁਤ ਸਮੇਂ ਤੋਂ ਇਸਰਾਏਲ ਬਿਨ੍ਹਾਂ ਸੱਚੇ ਪਰਮੇਸ਼ੁਰ ਅਤੇ ਬਿਨ੍ਹਾਂ ਸਿਖਾਉਣ ਵਾਲੇ ਜਾਜਕ ਅਤੇ ਬਿਨ੍ਹਾਂ ਬਿਵਸਥਾ ਦੇ ਰਹੇ ਹਨ
4 लेकिन जब वह अपने दुख में ख़ुदावन्द इस्राईल के ख़ुदा की तरफ़ फिर कर उसके तालिब हुए तो वह उनको मिल गया।
੪ਪਰ ਜਦ ਉਹ ਆਪਣੇ ਦੁੱਖ ਵਿੱਚ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਵੱਲ ਮੁੜ ਕੇ ਉਸ ਦੇ ਚਾਹਵੰਦ ਹੋਏ ਤਾਂ ਉਹ ਉਹਨਾਂ ਨੂੰ ਲੱਭ ਪਿਆ
5 और उन दिनों में उसे जो बाहर जाता था और उसे जो अन्दर आता था बिलकुल चैन न था, बल्कि मुल्कों के सब बाशिंदों पर बड़ी तकलीफ़ें थीं।
੫ਅਤੇ ਉਨ੍ਹਾਂ ਦਿਨਾਂ ਵਿੱਚ ਬਾਹਰ ਜਾਣ ਵਾਲੇ ਨੂੰ ਅਤੇ ਦੇਸ ਵਿੱਚ ਆਉਣ ਵਾਲੇ ਨੂੰ ਕੁਝ ਸੁੱਖ ਨਹੀਂ ਸੀ ਸਗੋਂ ਦੇਸਾਂ ਦੇ ਸਾਰੇ ਵਾਸੀਆਂ ਉੱਤੇ ਬੜੀਆਂ ਔਕੜਾਂ ਸਨ
6 क़ौम क़ौम के मुक़ाबिले में, और शहर शहर के मुक़ाबिले में पिस गए, क्यूँकि ख़ुदा ने उनको हर तरह मुसीबत से तंग किया।
੬ਜਾਤੀ ਜਾਤੀ ਦੇ ਟਾਕਰੇ ਵਿੱਚ ਅਤੇ ਸ਼ਹਿਰ ਸ਼ਹਿਰ ਦੇ ਟਾਕਰੇ ਵਿੱਚ ਮਲੀਆਮੇਟ ਹੋ ਗਏ ਕਿਉਂ ਜੋ ਪਰਮੇਸ਼ੁਰ ਨੇ ਉਨ੍ਹਾਂ ਨੂੰ ਹਰ ਪਰਕਾਰ ਦੇ ਦੁੱਖ ਨਾਲ ਤੰਗ ਕਰ ਛੱਡਿਆ ਸੀ
7 लेकिन तुम मज़बूत बनो और तुम्हारे हाथ ढीले न होने पाएँ, क्यूँकि तुम्हारे काम का अज्र मिलेगा।”
੭ਪਰ ਤੁਸੀਂ ਤਕੜੇ ਹੋਵੋ ਅਤੇ ਤੁਹਾਡੇ ਹੱਥ ਢਿੱਲੇ ਨਾ ਹੋਣ ਕਿਉਂ ਜੋ ਤੁਹਾਡੇ ਕੰਮ ਦਾ ਬਦਲਾ ਮਿਲੇਗਾ!
8 जब आसा ने इन बातों और 'ओदिद नबी की नबुव्वत को सुना, तो उसने हिम्मत बाँधकर यहूदाह और बिनयमीन के सारे मुल्क से, और उन शहरों से जो उसने इफ़्राईम के पहाड़ी मुल्क में से ले लिए थे, मकरूह चीज़ों को दूर कर दिया, और ख़ुदावन्द के मज़बह को जो खु़दावन्द के उसारे के सामने था फिर बनाया।
੮ਜਦ ਆਸਾ ਨੇ ਇਨ੍ਹਾਂ ਗੱਲਾਂ ਅਤੇ ਓਦੇਦ ਨਬੀ ਦੇ ਅਗੰਮ ਵਾਕਾਂ ਦੀ ਖ਼ਬਰ ਸੁਣੀ ਤਾਂ ਉਸ ਨੇ ਹੌਂਸਲਾ ਕਰ ਕੇ ਯਹੂਦਾਹ ਅਤੇ ਬਿਨਯਾਮੀਨ ਦੇ ਸਾਰੇ ਦੇਸ ਵਿੱਚੋਂ ਅਤੇ ਉਨ੍ਹਾਂ ਸ਼ਹਿਰਾਂ ਵਿੱਚੋਂ ਜਿਹੜੇ ਉਸ ਨੇ ਇਫ਼ਰਾਈਮ ਦੇ ਪਹਾੜੀ ਭਾਗ ਵਿੱਚੋਂ ਲੈ ਲਏ ਸਨ ਘਿਣਾਉਣੀਆਂ ਚੀਜ਼ਾਂ ਨੂੰ ਕੱਢ ਦਿੱਤਾ ਅਤੇ ਯਹੋਵਾਹ ਦੀ ਜਗਵੇਦੀ ਨੂੰ ਜੋ ਯਹੋਵਾਹ ਦੀ ਡਿਉੜੀ ਦੇ ਸਾਹਮਣੇ ਸੀ ਫੇਰ ਬਣਵਾਇਆ
9 और उसने सारे यहूदाह और बिनयमीन को, और उन लोगों को जो इफ़्राईम और मनस्सी और शमौन में से उनके बीच रहा करते थे, इकट्ठा किया, क्यूँकि जब उन्होंने देखा कि ख़ुदावन्द उसका ख़ुदा उसके साथ है, तो वह इस्राईल में से बकसरत उसके पास चले आए।
੯ਉਸ ਨੇ ਯਹੂਦਾਹ ਅਤੇ ਬਿਨਯਾਮੀਨ ਦੇ ਸਾਰੇ ਲੋਕਾਂ ਨੂੰ ਅਤੇ ਉਨ੍ਹਾਂ ਪਰਦੇਸੀਆਂ ਨੂੰ ਜੋ ਇਫ਼ਰਾਈਮ ਅਤੇ ਮਨੱਸ਼ਹ ਅਤੇ ਸ਼ਿਮਓਨ ਦੇ ਵਿੱਚ ਸਨ ਇਕੱਠਾ ਕੀਤਾ ਕਿਉਂ ਜੋ ਜਦ ਉਨ੍ਹਾਂ ਨੇ ਵੇਖਿਆ ਕਿ ਯਹੋਵਾਹ ਉਹ ਦਾ ਪਰਮੇਸ਼ੁਰ ਉਹ ਦੇ ਨਾਲ ਹੈ ਤਾਂ ਉਹ ਇਸਰਾਏਲ ਵਿੱਚੋਂ ਬਹੁਤ ਗਿਣਤੀ ਵਿੱਚ ਉਹ ਦੇ ਕੋਲ ਆਏ
10 वह आसा की हुकूमत के पन्द्रहवें साल के तीसरे महीने में, येरूशलेम में जमा' हुए;
੧੦ਉਹ ਆਸਾ ਦੀ ਪਾਤਸ਼ਾਹੀ ਦੇ ਪੰਦਰਵੇਂ ਸਾਲ ਦੇ ਤੀਜੇ ਮਹੀਨੇ ਯਰੂਸ਼ਲਮ ਵਿੱਚ ਇਕੱਠੇ ਹੋਏ
11 और उन्होंने उसी वक़्त उस लूट में से जो वह लाए थे, ख़ुदावन्द के सामने सात सौ बैल और सात हज़ार भेड़ें क़ुर्बान कीं।
੧੧ਅਤੇ ਉਹਨਾਂ ਨੇ ਉਸ ਵੇਲੇ ਉਸ ਲੁੱਟ ਵਿੱਚੋਂ ਜਿਹੜੀ ਉਹ ਲਿਆਏ ਸਨ ਯਹੋਵਾਹ ਦੇ ਹਜ਼ੂਰ ਸੱਤ ਸੌ ਬਲ਼ਦਾਂ ਅਤੇ ਸੱਤ ਹਜ਼ਾਰ ਭੇਡਾਂ ਦੀ ਬਲੀ ਚੜ੍ਹਾਈ
12 और वह उस 'अहद में शामिल हो गए, ताकि अपने सारे दिल और अपनी सारी जान से ख़ुदावन्द अपने बाप — दादा के ख़ुदा के तालिब हों,
੧੨ਅਤੇ ਉਹ ਇੱਕ ਨੇਮ ਵਿੱਚ ਸ਼ਾਮਲ ਹੋ ਗਏ ਕਿ ਆਪਣੇ ਸਾਰੇ ਦਿਲ ਅਤੇ ਆਪਣੀ ਸਾਰੀ ਜਾਨ ਨਾਲ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਨੂੰ ਭਾਲਣ
13 और जो कोई, क्या छोटा क्या बड़ा क्या मर्द क्या 'औरत, ख़ुदावन्द इस्राईल के ख़ुदा का तालिब न हो वह क़त्ल किया जाए।
੧੩ਅਤੇ ਜੋ ਕੋਈ, ਕੀ ਛੋਟਾ ਕੀ ਵੱਡਾ, ਕੀ ਮਨੁੱਖ ਕੀ ਔਰਤ, ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦਾ ਸ਼ਰਧਾਲੂ ਨਾ ਹੋਵੇ ਉਸ ਨੂੰ ਮਾਰ ਦਿੱਤਾ ਜਾਵੇ
14 उन्होंनें बड़ी आवाज़ से ललकार कर तुरहियों और नरसिंगों के साथ ख़ुदावन्द के सामने क़सम खाई;
੧੪ਅਤੇ ਉਹਨਾਂ ਨੇ ਯਹੋਵਾਹ ਦੇ ਸਾਹਮਣੇ ਉੱਚੀ ਆਵਾਜ਼ ਨਾਲ ਲਲਕਾਰ ਕੇ ਤੁਰ੍ਹੀਆਂ ਅਤੇ ਨਰਸਿੰਗਿਆਂ ਦੇ ਨਾਲ ਸਹੁੰ ਖਾਧੀ।
15 और सारा यहूदाह उस क़सम से बहुत ख़ुश हो गए, क्यूँकि उन्होंने अपने सारे दिल से क़सम खाई थी, और कमाल आरज़ू से ख़ुदावन्द के तालिब हुए थे और वह उनको मिला, और ख़ुदावन्द ने उनको चारों तरफ़ अमान बख़्शी।
੧੫ਸਾਰਾ ਯਹੂਦਾਹ ਉਸ ਸਹੁੰ ਤੋਂ ਬਾਗ਼-ਬਾਗ਼ ਹੋ ਗਿਆ ਕਿਉਂ ਜੋ ਉਹਨਾਂ ਨੇ ਆਪਣੇ ਸਾਰੇ ਦਿਲ ਦੇ ਨਾਲ ਸਹੁੰ ਖਾਧੀ ਸੀ ਅਤੇ ਆਪਣੀ ਪੂਰੀ ਇੱਛਾ ਨਾਲ ਯਹੋਵਾਹ ਦੇ ਸ਼ਰਧਾਲੂ ਹੋਏ ਸਨ ਅਤੇ ਉਹ ਉਹਨਾਂ ਨੂੰ ਮਿਲ ਗਿਆ ਅਤੇ ਯਹੋਵਾਹ ਨੇ ਉਹਨਾਂ ਨੂੰ ਚੁਫ਼ੇਰਿਓਂ ਅਰਾਮ ਦਿੱਤਾ
16 और आसा बादशाह की माँ मा'का को भी उसने मलिका के 'ओहदे से उतार दिया, क्यूँकि उसने यसीरत के लिए एक मकरूह बुत बनाया था। इसलिए आसा ने उसके बुत को काटकर उसे चूर चूर किया, और वादी — ए — क़िद्रोन में उसको जला दिया।
੧੬ਅਤੇ ਆਸਾ ਰਾਜਾ ਨੇ ਆਪਣੀ ਦਾਦੀ ਮਅਕਾਹ ਨੂੰ ਵੀ ਰਾਜਮਾਤਾ ਦੀ ਪਦਵੀ ਤੋਂ ਹਟਾ ਦਿੱਤਾ ਕਿਉਂ ਜੋ ਉਸ ਨੇ ਅਸ਼ੇਰਾਹ ਦੇਵੀ ਲਈ ਇੱਕ ਅੱਤ ਘਿਣਾਉਣੀ ਮੂਰਤ ਬਣਾਈ ਸੀ, ਜਿਹੜੀ ਘਿਣਾਉਣੀ ਮੂਰਤ ਨੂੰ ਆਸਾ ਨੇ ਵੱਢ ਕੇ ਚੂਰ-ਚੂਰ ਕਰ ਦਿੱਤਾ ਅਤੇ ਕਿਦਰੋਨ ਦੀ ਵਾਦੀ ਵਿੱਚ ਸਾੜ ਦਿੱਤਾ
17 लेकिन ऊँचे मक़ाम इस्राईल में से दूर न किए गए, तो भी आसा का दिल उम्र भर कामिल रहा।
੧੭ਪਰ ਇਸਰਾਏਲ ਵਿੱਚੋਂ ਉੱਚੇ ਥਾਂ ਢਾਹੇ ਨਾ ਗਏ, ਤਾਂ ਵੀ ਆਸਾ ਦਾ ਮਨ ਸਾਰੀ ਉਮਰ ਪੂਰੀ ਤਰ੍ਹਾਂ ਦੇ ਨਾਲ ਪਰਮੇਸ਼ੁਰ ਨੂੰ ਸਮਰਪਿਤ ਰਿਹਾ।
18 और उसने ख़ुदा के घर में वह चीजें जो उसके बाप ने पाक की थीं, और जो कुछ उसने ख़ुद पाक किया था दाख़िल कर दिया, या'नी चाँदी और सोना और बर्तन।
੧੮ਉਹ ਪਰਮੇਸ਼ੁਰ ਦੇ ਭਵਨ ਵਿੱਚ ਉਨ੍ਹਾਂ ਚੀਜ਼ਾਂ ਨੂੰ ਜੋ ਉਸ ਦੇ ਪਿਤਾ ਨੇ ਪਵਿੱਤਰ ਠਹਿਰਾਈਆਂ ਸਨ ਨਾਲੇ ਉਨ੍ਹਾਂ ਨੂੰ ਵੀ ਅੰਦਰ ਲਿਆਇਆ ਜੋ ਉਸ ਨੇ ਆਪ ਪਵਿੱਤਰ ਠਹਿਰਾਈਆਂ ਸਨ, ਅਰਥਾਤ ਚਾਂਦੀ, ਸੋਨਾ ਅਤੇ ਭਾਂਡੇ
19 और आसा की हुकूमत के पैंतीसवें साल तक कोई जंग न हुई।
੧੯ਅਤੇ ਆਸਾ ਦੇ ਰਾਜ ਦੇ ਪੈਂਤੀਵੇਂ ਸਾਲ ਤੱਕ ਕੋਈ ਲੜਾਈ ਨਾ ਹੋਈ।