< 2 तवा 17 >

1 और उसका बेटा यहूसफ़त उसकी जगह बादशाह हुआ, और उसने इस्राईल के मुक़ाबिल अपने आपको मज़बूत किया।
ਉਸ ਦਾ ਪੁੱਤਰ ਯਹੋਸ਼ਾਫ਼ਾਤ ਉਸ ਦੇ ਥਾਂ ਰਾਜ ਕਰਨ ਲੱਗਾ ਅਤੇ ਉਸ ਨੇ ਇਸਰਾਏਲ ਦੇ ਟਾਕਰੇ ਲਈ ਆਪਣੇ ਆਪ ਨੂੰ ਸ਼ਕਤੀਮਾਨ ਬਣਾਇਆ
2 उसने यहूदाह के सब फ़सीलदार शहरों में फ़ौजें रखी, और यहूदाह के मुल्क में और इफ़्राईम के उन शहरों में जिनको उसके बाप आसा ने ले लिया था, चौकियाँ बिठाई।
ਉਸ ਨੇ ਯਹੂਦਾਹ ਦੇ ਸਾਰੇ ਗੜਾਂ ਵਾਲੇ ਸ਼ਹਿਰਾਂ ਵਿੱਚ ਫ਼ੌਜਾਂ ਰੱਖੀਆਂ ਅਤੇ ਯਹੂਦਾਹ ਦੇ ਦੇਸ ਵਿੱਚ ਅਤੇ ਇਫ਼ਰਾਈਮ ਦੇ ਉਨ੍ਹਾਂ ਸ਼ਹਿਰਾਂ ਵਿੱਚ ਜਿਹੜੇ ਉਸ ਦੇ ਪਿਤਾ ਆਸਾ ਨੇ ਲਏ ਸਨ ਚੌਂਕੀਆਂ ਬਿਠਾ ਦਿੱਤੀਆਂ
3 और ख़ुदावन्द यहूसफ़त के साथ था, क्यूँकि उसका चाल चलन उसके बाप दाऊद के पहले तरीक़ों पर थी, और वह बा'लीम का तालिब न हुआ,
ਅਤੇ ਯਹੋਵਾਹ ਯਹੋਸ਼ਾਫ਼ਾਤ ਦੇ ਨਾਲ ਸੀ ਕਿਉਂ ਜੋ ਉਸ ਦੀ ਚਾਲ ਆਪਣੇ ਪਿਤਾ ਦਾਊਦ ਦੇ ਪਹਿਲੇ ਰਾਹਾਂ ਅਨੁਸਾਰ ਸੀ ਅਤੇ ਉਹ ਬਆਲਾਂ ਦਾ ਤਾਲਿਬ ਨਾ ਬਣਿਆ
4 बल्कि अपने बाप — दादा के ख़ुदा का तालिब हुआ और उसके हुक्मों पर चलता रहा, और इस्राईल के से काम न किए।
ਸਗੋਂ ਆਪਣੇ ਪਿਤਾ ਦੇ ਪਰਮੇਸ਼ੁਰ ਦਾ ਸ਼ਰਧਾਲੂ ਬਣਿਆ ਅਤੇ ਉਸ ਦੇ ਹੁਕਮਾਂ ਉੱਤੇ ਚੱਲਦਾ ਰਿਹਾ ਅਤੇ ਇਸਰਾਏਲ ਜਿਹੇ ਕੰਮ ਨਾ ਕੀਤੇ
5 इसलिए ख़ुदावन्द ने उसके हाथ में हुकूमत को मज़बूत किया; और सारा यहूदाह यहूसफ़त के पास हदिए लाया, और उसकी दौलत और 'इज़्ज़त बहुत फ़रावान हुई।
ਇਸ ਲਈ ਯਹੋਵਾਹ ਨੇ ਉਸ ਦੇ ਹੱਥਾਂ ਵਿੱਚ ਰਾਜ ਨੂੰ ਪੱਕਾ ਕਰ ਦਿੱਤਾ ਅਤੇ ਸਾਰਾ ਯਹੂਦਾਹ ਯਹੋਸ਼ਾਫ਼ਾਤ ਦੇ ਕੋਲ ਚੜ੍ਹਾਵੇ ਲੈ ਕੇ ਆਏ ਅਤੇ ਉਸ ਦੀ ਦੌਲਤ ਤੇ ਇੱਜ਼ਤ ਵਿੱਚ ਬਹੁਤ ਵਾਧਾ ਹੋਇਆ
6 उसका दिल ख़ुदावन्द के रास्तों में बहुत ख़ुश था, और उसने ऊँचे मक़ामों और यसीरतों को यहूदाह में से दूर कर दिया।
ਉਸ ਦਾ ਦਿਲ ਯਹੋਵਾਹ ਦਿਆਂ ਰਾਹਾਂ ਵਿੱਚ ਮਗਨ ਸੀ। ਉਸ ਨੇ ਉੱਚੇ ਸਥਾਨਾਂ ਅਤੇ ਟੁੰਡਾਂ ਨੂੰ ਯਹੂਦਾਹ ਵਿੱਚੋਂ ਦੂਰ ਕਰ ਦਿੱਤਾ
7 और अपनी हुकूमत के तीसरे साल उसने बिनखैल और अबदियाह और ज़करियाह और नतनीएल और मीकायाह को, जो उसके हाकिम थे, यहूदाह के शहरों में ता'लीम देने को भेजा:
ਆਪਣੇ ਰਾਜ ਦੇ ਤੀਜੇ ਸਾਲ ਉਸ ਨੇ ਆਪਣੇ ਸਰਦਾਰਾਂ ਨੂੰ ਅਰਥਾਤ ਬਨਹਯਿਲ, ਓਬਦਯਾਹ, ਜ਼ਕਰਯਾਹ, ਨਥਾਨਏਲ ਅਤੇ ਮੀਕਾਯਾਹ ਨੂੰ ਯਹੂਦਾਹ ਦੇ ਸ਼ਹਿਰਾਂ ਵਿੱਚ ਸਿੱਖਿਆ ਦੇਣ ਲਈ ਭੇਜਿਆ
8 और उनके साथ यह लावी थे या'नी समा'याह और नतनियाह और ज़बदियाह और 'असाहेल और समीरामोत और यहूनतन और अदूनियाह और तूबियाह और तूब अदूनियाह लावियों में से, और इनके साथ इलीसमा' और यहूराम काहिनों में से थे।
ਅਤੇ ਉਨ੍ਹਾਂ ਦੇ ਨਾਲ ਇਹ ਲੇਵੀ ਸਨ, ਸ਼ਮਅਯਾਹ, ਨਥਨਯਾਹ, ਜ਼ਬਦਯਾਹ, ਅਸਾਹੇਲ, ਸ਼ਮੀਰਾਮੋਥ, ਯੋਨਾਥਾਨ, ਅਦੋਨੀਯਾਹ, ਤੋਬਿਆਹ, ਅਤੇ ਤੋਬ ਅਦੋਨੀਯਾਹ ਲੇਵੀਆਂ ਵਿੱਚੋਂ ਅਤੇ ਇਨ੍ਹਾਂ ਦੇ ਨਾਲ ਅਲੀਸ਼ਾਮਾ ਅਤੇ ਯਹੋਰਾਮ ਜਾਜਕ ਸਨ
9 इसोलिए उन्होंने ख़ुदावन्द की शरी'अत की किताब साथ रख कर यहूदाह को ता'लीम दी, और वह यहूदाह के सब शहरों में गए और लोगों को ता'लीम दी।
ਸੋ ਉਨ੍ਹਾਂ ਨੇ ਯਹੋਵਾਹ ਦੀ ਬਿਵਸਥਾ ਦੀ ਪੋਥੀ ਨਾਲ ਰੱਖ ਕੇ ਯਹੂਦਾਹ ਨੂੰ ਗਿਆਨ ਸਿਖਾਇਆ ਅਤੇ ਉਹ ਯਹੂਦਾਹ ਦੇ ਸਾਰੇ ਸ਼ਹਿਰਾਂ ਵਿੱਚ ਗਏ ਅਤੇ ਲੋਕਾਂ ਨੂੰ ਸਿੱਖਿਆ ਦਿੱਤੀ।
10 और ख़ुदावन्द का ख़ौफ़ यहूदाह के पास पास की मुल्कों की सब हुकूमतों पर छा गया, यहाँ तक कि उन्होंने यहूसफ़त से कभी जंग न की।
੧੦ਤਦ ਯਹੋਵਾਹ ਦਾ ਭੈਅ ਯਹੂਦਾਹ ਦੇ ਆਲੇ-ਦੁਆਲੇ ਦੇ ਦੇਸਾਂ ਵਿੱਚ ਸਾਰੇ ਰਾਜਾਂ ਉੱਤੇ ਛਾ ਗਿਆ ਐਥੋਂ ਤੱਕ ਕਿ ਉਨ੍ਹਾਂ ਨੇ ਯਹੋਸ਼ਾਫ਼ਾਤ ਦੇ ਨਾਲ ਕਦੇ ਵੀ ਲੜਾਈ ਨਾ ਕੀਤੀ
11 बा'ज़ कुछ फ़िलिस्ती यहूसफ़त के पास हदिए और ख़िराज में चाँदी लाए, और 'अरब के लोग भी उसके पास रेवड़ लाए, या'नी सात हज़ार सात सौ मेंढे और सात हज़ार सात सौ बकरे।
੧੧ਅਤੇ ਕਈ ਫ਼ਲਿਸਤੀ ਯਹੋਸ਼ਾਫ਼ਾਤ ਦੇ ਕੋਲ ਨਜ਼ਰਾਨੇ ਅਤੇ ਭੇਟ ਵਿੱਚ ਚਾਂਦੀ ਲੈ ਆਏ ਅਤੇ ਅਰਬ ਦੇ ਲੋਕ ਵੀ ਉਸ ਦੇ ਕੋਲ ਉਸ ਦੇ ਕੋਲ ਇੱਜੜ ਲਿਆਏ ਅਰਥਾਤ ਸੱਤ ਹਜ਼ਾਰ ਸੱਤ ਸੌ ਮੇਂਢੇ ਅਤੇ ਸੱਤ ਹਜ਼ਾਰ ਸੱਤ ਸੌ ਬੱਕਰੇ
12 और यहूसफ़त बहुत ही बढ़ा और उसने यहूदाह में क़िले' और ज़ख़ीरे के शहर बनाए,
੧੨ਅਤੇ ਯਹੋਸ਼ਾਫ਼ਾਤ ਨੇ ਬੜੀ ਉੱਨਤੀ ਕੀਤੀ ਅਤੇ ਉਸ ਯਹੂਦਾਹ ਵਿੱਚ ਗੜ੍ਹ ਅਤੇ ਭੰਡਾਰਾਂ ਵਾਲੇ ਸ਼ਹਿਰ ਬਣਾਏ
13 और यहूदाह के शहरों में उसके बहुत से कारोबार और येरूशलेम में उसके जंगी जवान या'नी ताक़तवर सूर्मा थे,
੧੩ਯਹੂਦਾਹ ਦੇ ਸ਼ਹਿਰਾਂ ਵਿੱਚ ਉਸ ਦੇ ਬਹੁਤ ਸਾਰੇ ਕੰਮ ਕਾਜ ਸਨ ਅਤੇ ਯਰੂਸ਼ਲਮ ਵਿੱਚ ਉਸ ਦੇ ਸੂਰਮੇ ਯੋਧੇ ਰਹਿੰਦੇ ਸਨ
14 और उनका शुमार अपने अपने आबाई ख़ान्दान के मुवाफ़िक़ यह था: यहूदाह में से हज़ारों के सरदार यह थे, सरदार 'अदना और उसके साथ तीन लाख ताक़तवर सूर्मा,
੧੪ਅਤੇ ਉਨ੍ਹਾਂ ਦੀ ਗਿਣਤੀ ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਇਹ ਸੀ, ਯਹੂਦਾਹ ਵਿੱਚੋਂ ਹਜ਼ਾਰਾਂ ਦੇ ਸਰਦਾਰ ਇਹ ਸਨ, ਸਰਦਾਰ ਅਦਨਾਹ ਅਤੇ ਉਹ ਦੇ ਨਾਲ ਤਿੰਨ ਲੱਖ ਵੱਡੇ ਸੂਰਬੀਰ ਸਨ
15 और उससे दूसरे दर्जे पर सरदार यूहनान और उसके साथ दो लाख अस्सी हज़ार,
੧੫ਉਸ ਤੋਂ ਦੂਜੇ ਦਰਜੇ ਉੱਤੇ ਸਰਦਾਰ ਯਹੋਹਾਨਾਨ, ਉਸ ਦੇ ਨਾਲ ਦੋ ਲੱਖ ਅੱਸੀ ਹਜ਼ਾਰ
16 और उससे नीचे 'अमसियाह बिन ज़िकरी था, जिसने अपने को बख़ुशी ख़ुदावन्द के लिए पेश किया था, और उस के साथ दो लाख ताक़तवर सूर्मा थे;
੧੬ਉਸ ਤੋਂ ਹੇਠਾਂ ਜ਼ਿਕਰੀ ਦਾ ਪੁੱਤਰ ਅਮਸਯਾਹ ਸੀ ਜਿਸ ਆਪਣੇ ਆਪ ਨੂੰ ਖੁਸ਼ੀ ਦੇ ਨਾਲ ਯਹੋਵਾਹ ਦੇ ਲਈ ਪੇਸ਼ ਕੀਤਾ ਸੀ ਅਤੇ ਉਹ ਦੇ ਨਾਲ ਦੋ ਲੱਖ ਵੱਡੇ ਸੂਰਮੇ ਸਨ
17 और बिनयमीन में से, इलीयदा' एक ताक़तवर सूर्मा था और उसके साथ कमान और सिपर से मुसल्लह दो लाख थे;
੧੭ਅਤੇ ਬਿਨਯਾਮੀਨ ਵਿੱਚੋਂ ਅਲਯਾਦਾ ਇੱਕ ਵੱਡਾ ਸੂਰਮਾ ਸੀ ਅਤੇ ਉਹ ਦੇ ਨਾਲ ਧਣੁੱਖ ਅਤੇ ਢਾਲ਼ ਨਾਲ ਦੋ ਲੱਖ ਜੁਆਨ ਸਨ
18 और उससे नीचे यहूज़बद था, और उसके साथ एक लाख अस्सी हज़ार थे जो जंग के लिए तैयार रहते थे।
੧੮ਅਤੇ ਉਸ ਦੇ ਹੇਠਾਂ ਯਹੋਜ਼ਾਬਾਦ ਸੀ ਅਤੇ ਉਸ ਦੇ ਨਾਲ ਇੱਕ ਲੱਖ ਅੱਸੀ ਹਜ਼ਾਰ ਜੁਆਨ ਸਨ ਜੋ ਜੰਗ ਲਈ ਤਿਆਰ ਰਹਿੰਦੇ ਸਨ
19 यह बादशाह के ख़िदमत गुज़ार थे, और उनसे अलग थे जिनको बादशाह ने तमाम यहूदाह के फ़सीलदार शहरों में रख्खा था।
੧੯ਇਹ ਪਾਤਸ਼ਾਹ ਦੇ ਸੇਵਾਦਾਰ ਸਨ ਅਤੇ ਇਹ ਉਨ੍ਹਾਂ ਤੋਂ ਵੱਖਰੇ ਸਨ ਜਿਨ੍ਹਾਂ ਨੂੰ ਪਾਤਸ਼ਾਹ ਨੇ ਸਾਰੇ ਯਹੂਦਾਹ ਦੇ ਗੜ੍ਹ ਵਾਲੇ ਸ਼ਹਿਰਾਂ ਵਿੱਚ ਰੱਖਿਆ ਹੋਇਆ ਸੀ।

< 2 तवा 17 >