< 2 तवा 36 >
1 और मुल्क के लोगों ने यूसियाह के बेटे यहूआख़ज़ को उसके बाप की जगह येरूशलेम में बादशाह बनाया।
੧ਤਦ ਦੇਸ ਦੇ ਲੋਕਾਂ ਨੇ ਯੋਸ਼ੀਯਾਹ ਦੇ ਪੁੱਤਰ ਯਹੋਆਹਾਜ਼ ਨੂੰ ਲੈ ਕੇ ਉਸ ਦੇ ਪਿਤਾ ਦੇ ਥਾਂ ਯਰੂਸ਼ਲਮ ਵਿੱਚ ਰਾਜਾ ਬਣਾਇਆ
2 यहूआख़ज़ तेईस साल का था जब वह हुकूमत करने लगा; उसने तीन महीने येरूशलेम में हुकूमत की।
੨ਅਤੇ ਯਹੋਆਹਾਜ਼ ਤੇਈਆਂ ਸਾਲਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ ਅਤੇ ਉਸ ਨੇ ਤਿੰਨ ਮਹੀਨੇ ਯਰੂਸ਼ਲਮ ਵਿੱਚ ਰਾਜ ਕੀਤਾ
3 और शाह — ए — मिस्र ने उसे येरूशलेम में तख़्त से उतार दिया, और मुल्क पर सौ क़िन्तार' चाँदी और एक क़िन्तार सोना जुर्माना किया।
੩ਅਤੇ ਮਿਸਰ ਦੇ ਰਾਜੇ ਨੇ ਉਹ ਨੂੰ ਯਰੂਸ਼ਲਮ ਵਿੱਚੋਂ ਹਟਾ ਦਿੱਤਾ ਅਤੇ ਦੇਸ ਉੱਤੇ ਇੱਕ ਸੌ ਤੋੜਾ ਚਾਂਦੀ ਅਤੇ ਇੱਕ ਤੋੜਾ ਸੋਨਾ ਹਰਜ਼ਾਨਾ ਲਾ ਦਿੱਤਾ ।
4 और शाह — ए — मिस्र ने उसके भाई इलियाक़ीम को यहूदाह और येरूशलेम का बादशाह बनाया, और उसका नाम बदलकर यहूयक़ीम रखा; और निकोह उसके भाई यहूआखज़ को पकड़कर मिस्र को ले गया।
੪ਮਿਸਰ ਦੇ ਰਾਜੇ ਨੇ ਉਹ ਦੇ ਭਰਾ ਅਲਯਾਕੀਮ ਨੂੰ ਯਹੂਦਾਹ ਅਤੇ ਯਰੂਸ਼ਲਮ ਦਾ ਰਾਜਾ ਬਣਾਇਆ ਅਤੇ ਉਹ ਦਾ ਨਾਮ ਬਦਲ ਕੇ ਯਹੋਯਾਕੀਮ ਰੱਖਿਆ ਅਤੇ ਨਕੋਹ ਉਹ ਦੇ ਭਰਾ ਯਹੋਆਹਾਜ਼ ਨੂੰ ਫੜ੍ਹ ਕੇ ਮਿਸਰ ਵਿੱਚ ਲੈ ਗਿਆ।
5 यहूयक़ीम पच्चीस साल का था जब वह हुकूमत करने लगा, और उसने ग्यारह साल येरूशलेम में हुकूमत की। उसने वही किया जो ख़ुदावन्द उसके ख़ुदा की नज़र में बुरा था।
੫ਯਹੋਯਾਕੀਮ ਪੱਚੀਆਂ ਸਾਲਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ ਅਤੇ ਉਸ ਨੇ ਗਿਆਰ੍ਹਾਂ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ। ਉਸ ਨੇ ਉਹ ਕੰਮ ਕੀਤਾ ਜੋ ਯਹੋਵਾਹ ਉਸ ਦੇ ਪਰਮੇਸ਼ੁਰ ਦੀ ਨਿਗਾਹ ਵਿੱਚ ਬੁਰਾ ਸੀ
6 उस पर शाह — ए — बाबुल नबूकदनज़र ने चढ़ाई की और उसे बाबुल ले जाने के लिए उसके बेड़ियाँ डालीं
੬ਤਾਂ ਉਸ ਉੱਤੇ ਬਾਬਲ ਦਾ ਰਾਜਾ ਨਬੂਕਦਨੱਸਰ ਚੜ੍ਹ ਆਇਆ ਅਤੇ ਉਹ ਨੂੰ ਬੇੜੀਆਂ ਲਾ ਕੇ ਬਾਬਲ ਨੂੰ ਲਈ ਗਿਆ
7 और नबूकदनज़र ख़ुदावन्द के घर के कुछ बर्तन भी बाबुल को ले गया और उनको बाबुल में अपने मन्दिर में रख्खा,
੭ਅਤੇ ਨਬੂਕਦਨੱਸਰ ਯਹੋਵਾਹ ਦੇ ਭਵਨ ਦੇ ਭਾਂਡਿਆਂ ਵਿੱਚੋਂ ਕੁਝ ਭਾਂਡੇ ਵੀ ਲੈ ਗਿਆ ਅਤੇ ਉਨ੍ਹਾਂ ਨੂੰ ਆਪਣੇ ਮਹਿਲ ਵਿੱਚ ਬਾਬਲ ਵਿੱਚ ਜਾ ਦਿੱਤਾ
8 यहूयक़ीम के बाक़ी काम और उसके नफ़रतअंगेज़ 'आमाल, और जो कुछ उसमें पाया गया, वह इस्राईल और यहूदाह के बादशाहों की किताब में लिखा हैं; और उसका बेटा यहूयाकीन उसकी जगह बादशाह हुआ।
੮ਅਤੇ ਯਹੋਯਾਕੀਮ ਦੀਆਂ ਬਾਕੀ ਗੱਲਾਂ ਅਤੇ ਉਸ ਦੇ ਘਿਣਾਉਣੇ ਕੰਮ ਜੋ ਉਸ ਕੀਤੇ ਅਤੇ ਜੋ ਕੁਝ ਉਸ ਦੇ ਵਿਰੁੱਧ ਪਾਇਆ ਗਿਆ, ਵੇਖੋ ਉਹ ਇਸਰਾਏਲ ਅਤੇ ਯਹੂਦਾਹ ਦੇ ਰਾਜਿਆਂ ਦੀ ਪੋਥੀ ਵਿੱਚ ਲਿਖੇ ਹਨ ਤਦ ਉਸ ਦਾ ਪੁੱਤਰ ਯਹੋਯਾਕੀਨ ਉਹ ਦੇ ਥਾਂ ਰਾਜਾ ਬਣਿਆ।
9 यहूयाकीन आठ साल का था जब वह हुकूमत करने लगा, और उसने तीन महीने दस दिन येरूशलेम में हुकूमत की। उसने वही किया जो ख़ुदावन्द की नज़र में बुरा था।
੯ਯਹੋਯਾਕੀਨ ਅੱਠਾਂ ਸਾਲਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ ਅਤੇ ਉਸ ਨੇ ਤਿੰਨ ਮਹੀਨੇ ਅਤੇ ਦਸ ਦਿਨ ਯਰੂਸ਼ਲਮ ਵਿੱਚ ਰਾਜ ਕੀਤਾ ਅਤੇ ਉਸ ਨੇ ਯਹੋਵਾਹ ਦੀ ਨਿਗਾਹ ਵਿੱਚ ਬੁਰਿਆਈ ਕੀਤੀ
10 और नए साल के शुरू' होते ही नबूकदनज़र बादशाह ने उसे ख़ुदावन्द के घर के नफ़ीस बर्तनों के साथ बाबुल को बुलवा लिया, और उसके भाई सिदक़ियाह को यहूदाह और येरूशलेम का बादशाह बनाया।
੧੦ਅਤੇ ਉਸ ਸਾਲ ਦੇ ਅੰਤ ਵਿੱਚ ਨਬੂਕਦਨੱਸਰ ਪਾਤਸ਼ਾਹ ਨੇ ਉਸ ਨੂੰ ਯਹੋਵਾਹ ਦੇ ਭਵਨ ਦੇ ਬਹੁਮੁੱਲੇ ਭਾਂਡਿਆਂ ਸਣੇ ਬਾਬਲ ਵਿੱਚ ਬੁਲਾ ਲਿਆ ਅਤੇ ਉਸ ਦੇ ਭਰਾ ਸਿਦਕੀਯਾਹ ਨੂੰ ਯਹੂਦਾਹ ਅਤੇ ਯਰੂਸ਼ਲਮ ਉੱਤੇ ਪਾਤਸ਼ਾਹ ਬਣਾ ਦਿੱਤਾ।
11 सिदक़ियाह इक्कीस साल का था जब वह हुकूमत करने लगा, और उसने ग्यारह साल येरूशलेम में हुकूमत की।
੧੧ਸਿਦਕੀਯਾਹ ਇੱਕੀਆਂ ਸਾਲਾਂ ਦਾ ਸੀ, ਜਦ ਉਹ ਰਾਜ ਕਰਨ ਲੱਗਾ ਅਤੇ ਉਸ ਨੇ ਗਿਆਰ੍ਹਾਂ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ
12 उसने वही किया जो ख़ुदावन्द उसके ख़ुदा की नज़र में बुरा था। और उसने यरमियाह नबी के सामने जिसने ख़ुदावन्द के मुँह की बातें उससे कहीं, 'आजिज़ी न की।
੧੨ਉਸ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਨਿਗਾਹ ਵਿੱਚ ਬੁਰਿਆਈ ਕੀਤੀ ਅਤੇ ਉਸ ਨੇ ਯਿਰਮਿਯਾਹ ਨਬੀ ਦੇ ਸਾਹਮਣੇ ਜਿਸ ਨੇ ਉਹ ਨੂੰ ਯਹੋਵਾਹ ਦੇ ਮੂੰਹ ਦੀਆਂ ਗੱਲਾਂ ਆਖੀਆਂ ਸਨ ਅਧੀਨਗੀ ਨਾ ਕੀਤੀ
13 उसने नबूकदनज़र बादशाह से भी जिसने उसे ख़ुदा की क़सम खिलाई थी, बग़ावत की बल्कि वह गर्दनकश हो गया, और उसने अपना दिल ऐसा सख़्त कर लिया कि ख़ुदावन्द इस्राईल के ख़ुदा की तरफ़ न मुड़ा।
੧੩ਸਗੋਂ ਉਹ ਨਬੂਕਦਨੱਸਰ ਪਾਤਸ਼ਾਹ ਦੇ ਵਿਰੁੱਧ ਆਕੀ ਹੋ ਗਿਆ ਜਿਸ ਨੇ ਉਸ ਨੂੰ ਪਰਮੇਸ਼ੁਰ ਦੀ ਸਹੁੰ ਦਿੱਤੀ ਪਰ ਉਹ ਆਕੜਬਾਜ਼ ਹੋ ਗਿਆ ਅਤੇ ਆਪਣਾ ਮਨ ਕਠੋਰ ਕਰ ਲਿਆ ਐਥੋਂ ਤੱਕ ਕਿ ਉਹ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਵੱਲ ਨਾ ਮੁੜਿਆ।
14 इसके 'अलावा काहिनों के सब सरदारों और लोगों ने और क़ौमों के सब नफ़रती कामों के मुताबिक़ बड़ी बदकारियाँ कीं, और उन्होंने ख़ुदावन्द के घर को जिसे उसने येरूशलेम में पाक ठहराया था नापाक किया।
੧੪ਨਾਲੇ ਇਸ ਤੋਂ ਬਿਨ੍ਹਾਂ ਜਾਜਕਾਂ ਦੇ ਸਾਰੇ ਸਰਦਾਰਾਂ ਅਤੇ ਲੋਕਾਂ ਨੇ ਭਾਂਤ-ਭਾਂਤ ਦੀਆਂ ਬੇਇਮਾਨੀਆਂ ਅਤੇ ਦੂਜੀਆਂ ਕੌਮਾਂ ਦੇ ਘਿਣਾਉਣੇ ਕੰਮਾਂ ਵਾਂਗੂੰ ਕੰਮ ਕੀਤੇ ਅਤੇ ਉਨ੍ਹਾਂ ਨੇ ਯਹੋਵਾਹ ਦੇ ਭਵਨ ਨੂੰ ਭਰਿਸ਼ਟ ਕੀਤਾ ਜਿਸ ਨੂੰ ਉਸਨੇ ਯਰੂਸ਼ਲਮ ਵਿੱਚ ਪਵਿੱਤਰ ਕੀਤਾ ਸੀ
15 ख़ुदावन्द उनके बाप — दादा के ख़ुदा ने अपने पैग़म्बरों को उनके पास बर वक़्त भेज भेज कर पैग़ाम भेजा क्यूँकि उसे अपने लोगों और अपने घर पर तरस आता था;
੧੫ਅਤੇ ਯਹੋਵਾਹ ਉਨ੍ਹਾਂ ਦੇ ਪੁਰਖਿਆਂ ਦੇ ਪਰਮੇਸ਼ੁਰ ਨੇ ਆਪਣੇ ਦੂਤਾਂ ਦੇ ਰਾਹੀਂ ਉਹਨਾਂ ਨੂੰ ਜਤਨ ਨਾਲ ਭੇਜ ਕੇ ਉਨ੍ਹਾਂ ਦੇ ਕੋਲ ਸੁਨੇਹਾ ਭੇਜਿਆ ਕਿਉਂ ਜੋ ਉਸ ਨੂੰ ਆਪਣੇ ਲੋਕਾਂ ਅਤੇ ਧਾਮ ਉੱਤੇ ਤਰਸ ਆਉਂਦਾ ਸੀ
16 लेकिन उन्होंने ख़ुदा के पैग़म्बरों को ट्ठठों में उड़ाया, और उसकी बातों को नाचीज़ जाना और उसके नबियों की हँसी उड़ाई यहाँ तक कि ख़ुदावन्द का ग़ज़ब अपने लोगों पर ऐसा भड़का कि कोई चारा न रहा।
੧੬ਪਰ ਉਨ੍ਹਾਂ ਨੇ ਪਰਮੇਸ਼ੁਰ ਦੇ ਦੂਤਾਂ ਨੂੰ ਠੱਠੇ ਕੀਤੇ ਅਤੇ ਉਨ੍ਹਾਂ ਦੀਆਂ ਗੱਲਾਂ ਦੀ ਨਿੰਦਿਆ ਕੀਤੀ ਅਤੇ ਉਹ ਦੇ ਨਬੀਆਂ ਦਾ ਮਖ਼ੌਲ ਉਡਾਇਆ, ਐਥੋਂ ਤੱਕ ਕਿ ਯਹੋਵਾਹ ਦਾ ਗੁੱਸਾ ਆਪਣੇ ਲੋਕਾਂ ਉੱਤੇ ਅਜਿਹਾ ਭੜਕਿਆ ਕਿ ਕੋਈ ਚਾਰਾ ਨਾ ਰਿਹਾ
17 चुनाँचे वह कसदियों के बादशाह को उन पर चढ़ा लाया, जिसने उनके मक़दिस के घर में उनके जवानों को तलवार से क़त्ल किया; और उसने क्या जवान मर्द क्या कुंवारी, क्या बुड्ढा या उम्र दराज़, किसी पर तरस न खाया। उसने सबको उसके हाथ में दे दिया।
੧੭ਤਦ ਉਹ ਕਸਦੀਆਂ ਦੇ ਪਾਤਸ਼ਾਹ ਨੂੰ ਉਨ੍ਹਾਂ ਉੱਤੇ ਚੜ੍ਹਾ ਲਿਆਇਆ ਜਿਸ ਨੇ ਉਨ੍ਹਾਂ ਦੇ ਜੁਆਨਾਂ ਨੂੰ ਪਵਿੱਤਰ ਸਥਾਨ ਵਿੱਚ ਤਲਵਾਰ ਨਾਲ ਵੱਢ ਸੁੱਟਿਆ, ਅਤੇ ਉਹ ਨੇ ਨਾ ਜੁਆਨ ਨਾ ਕੁਆਰੀ, ਨਾ ਬੁੱਢਾ ਨਾ ਵੱਡੀ ਉਮਰ ਵਾਲੇ ਉੱਤੇ ਤਰਸ ਖਾਧਾ, ਉਹ ਨੇ ਸਾਰਿਆਂ ਨੂੰ ਉਹ ਦੇ ਹੱਥ ਵਿੱਚ ਦੇ ਦਿੱਤਾ
18 और ख़ुदा के घर के सब बर्तन, क्या बड़े क्या छोटे, और ख़ुदावन्द के घर के ख़ज़ाने और बादशाह और उसके सरदारों के खज़ाने; यह सब वह बाबुल को ले गया।
੧੮ਅਤੇ ਪਰਮੇਸ਼ੁਰ ਦੇ ਭਵਨ ਦੇ ਸਾਰੇ ਭਾਂਡੇ ਕੀ ਵੱਡਾ ਕੀ ਛੋਟਾ ਅਤੇ ਯਹੋਵਾਹ ਦੇ ਭਵਨ ਦੇ ਖਜ਼ਾਨੇ ਅਤੇ ਪਾਤਸ਼ਾਹ ਅਤੇ ਉਹ ਦੇ ਸਰਦਾਰਾਂ ਦੇ ਖਜ਼ਾਨੇ ਉਹ ਸਾਰੇ ਬਾਬਲ ਨੂੰ ਲੈ ਗਿਆ
19 और उन्होंने ख़ुदा के घर को जला दिया, और येरूशलेम की फ़सील ढा दी, और उसके सारे महल आग से जला दिए और उसके सब क़ीमती बर्तन को बर्बाद किया।
੧੯ਅਤੇ ਉਹ ਨੇ ਪਰਮੇਸ਼ੁਰ ਦੇ ਭਵਨ ਨੂੰ ਸਾੜ ਦਿੱਤਾ ਅਤੇ ਯਰੂਸ਼ਲਮ ਦੀਆਂ ਕੰਧਾਂ ਨੂੰ ਢਾਹ ਸੁੱਟਿਆ ਅਤੇ ਉਹ ਦੇ ਸਾਰੇ ਮਹਿਲ ਅੱਗ ਨਾਲ ਸਾੜ ਦਿੱਤੇ, ਅਤੇ ਉਹ ਦੇ ਸਾਰੇ ਬਹੁਮੁੱਲੇ ਭਾਂਡਿਆਂ ਨੂੰ ਬਰਬਾਦ ਕੀਤਾ
20 जो तलवार से बचे वह उनको बाबुल ले गया, और वहाँ वह उसके और उसके बेटों के ग़ुलाम रहे, जब तक फ़ारस की हुकूमत शुरू' न हुई
੨੦ਅਤੇ ਜਿਹੜੇ ਤਲਵਾਰ ਤੋਂ ਬਚੇ ਉਨ੍ਹਾਂ ਨੂੰ ਗ਼ੁਲਾਮ ਕਰ ਕੇ ਬਾਬਲ ਨੂੰ ਲੈ ਗਿਆ ਅਤੇ ਉੱਥੇ ਉਹ ਉਸ ਦੇ ਅਤੇ ਉਸ ਦੇ ਪੁੱਤਰਾਂ ਦੇ ਟਹਿਲੂਏ ਹੋ ਕੇ ਰਹੇ ਜਦੋਂ ਤੱਕ ਕਿ ਫ਼ਾਰਸ ਦੇ ਪਾਤਸ਼ਾਹ ਦਾ ਰਾਜ ਨਾ ਬਣਿਆ
21 ताकि ख़ुदावन्द का वह कलाम जो यरमियाह की ज़बानी आया था पूरा हो कि मुल्क अपने सब्तों का आराम पा ले; क्यूँकि जब तक वह सुनसान पड़ा रहा तब तक, या'नी सत्तर साल तक उसे सब्त का आराम मिला।
੨੧ਤਾਂ ਜੋ ਯਹੋਵਾਹ ਦਾ ਬਚਨ ਜਿਹੜਾ ਯਿਰਮਿਯਾਹ ਦੇ ਮੂੰਹੋਂ ਨਿੱਕਲਿਆ ਸੀ ਪੂਰਾ ਹੋਵੇ, ਜਿੰਨਾਂ ਚਿਰ ਕਿ ਦੇਸ ਆਪਣੇ ਸਬਤਾਂ ਦਾ ਆਰਾਮ ਨਾ ਭੋਗੇ। ਵਿਰਾਨੀ ਦੇ ਸਾਰੇ ਦਿਨ ਉਹ ਸਬਤ ਮਨਾਉਂਦੇ ਰਹੇ ਜਦ ਤੱਕ ਸੱਤਰ ਸਾਲ ਪੂਰੇ ਨਾ ਹੋਏ।
22 और शाह — ए — फ़ारस ख़ोरस की हुकूमत के पहले साल, इसलिए के ख़ुदावन्द का कलाम जो यरमियाह की ज़बानी आया था पूरा हो, ख़ुदावन्द ने शाह — ए — फ़ारस ख़ोरस का दिल उभारा; तो उसने अपनी सारी ममलुकत में 'ऐलान करवाया और इस मज़मून का फ़रमान भी लिखा कि:
੨੨ਅਤੇ ਫ਼ਾਰਸ ਦੇ ਰਾਜੇ ਕੋਰਸ਼ ਦੇ ਰਾਜ ਦੇ ਪਹਿਲੇ ਸਾਲ ਯਹੋਵਾਹ ਦਾ ਬਚਨ ਜੋ ਯਿਰਮਿਯਾਹ ਦੇ ਮੂੰਹੋਂ ਨਿੱਕਲਿਆ ਸੀ ਪੂਰਾ ਹੋਵੇ ਯਹੋਵਾਹ ਨੇ ਫ਼ਾਰਸ ਦੇ ਰਾਜੇ ਕੋਰਸ਼ ਨੂੰ ਪਰੇਰਿਆ ਸੋ ਉਹ ਨੇ ਆਪਣੇ ਸਾਰੇ ਰਾਜ ਵਿੱਚ ਮੁਨਾਦੀ ਕਰਵਾਈ ਅਤੇ ਇਸ ਵਿਸ਼ੇ ਤੇ ਲਿਖਤ ਰੂਪ ਵਿੱਚ ਵੀ ਦੇ ਦਿੱਤਾ,
23 शाह — ए — फ़ारस ख़ोरस ऐसा फ़रमाता है, 'ख़ुदावन्द आसमान के ख़ुदा ने ज़मीन की सब हुकूमतें मुझे बख़्शी हैं, और उसने मुझ को ताकीद की है कि मैं येरूशलेम में, जो यहूदाह में है उसके लिए एक घर बनाऊँ; इसलिए तुम्हारे बीच जो कोई उसकी सारी क़ौम में से हो, ख़ुदावन्द उसका ख़ुदा उसके साथ हो और वह रवाना हो जाए।
੨੩ਫ਼ਾਰਸ ਦਾ ਰਾਜਾ ਕੋਰਸ਼ ਇਹ ਫਰਮਾਉਂਦਾ ਹੈ ਕਿ ਆਕਾਸ਼ ਦੇ ਪਰਮੇਸ਼ੁਰ ਯਹੋਵਾਹ ਨੇ ਧਰਤੀ ਦੇ ਸਾਰੇ ਰਾਜ ਮੈਨੂੰ ਦੇ ਦਿੱਤੇ ਹਨ ਅਤੇ ਉਸ ਨੇ ਮੈਨੂੰ ਹਿਦਾਇਤ ਦਿੱਤੀ ਹੈ ਕਿ ਮੈਂ ਯਰੂਸ਼ਲਮ ਵਿੱਚ ਜਿਹੜਾ ਯਹੂਦਾਹ ਵਿੱਚ ਹੈ ਉਹ ਦੇ ਲਈ ਇੱਕ ਭਵਨ ਬਣਾਵਾਂ। ਹੁਣ ਉਹ ਦੇ ਸਾਰੇ ਲੋਕਾਂ ਵਿੱਚੋਂ ਜੋ ਕੋਈ ਤੁਹਾਡੇ ਵਿੱਚ ਹੈ ਉਹ ਤੁਰ ਪਵੇ ਅਤੇ ਯਹੋਵਾਹ ਉਸ ਦਾ ਪਰਮੇਸ਼ੁਰ ਉਸ ਦੇ ਅੰਗ-ਸੰਗ ਹੋਵੇ।