< 2 तवा 1 >
1 और सुलेमान बिन दाऊद अपनी ममलुकत में ठहरा हुआ और ख़ुदावन्द उसका ख़ुदा उसके साथ रहा और उसे बहुत बुलन्द किया।
੧ਦਾਊਦ ਦਾ ਪੁੱਤਰ ਸੁਲੇਮਾਨ ਆਪਣੇ ਰਾਜ ਉੱਤੇ ਦ੍ਰਿੜ੍ਹ ਹੋ ਗਿਆ, ਯਹੋਵਾਹ ਉਹ ਦਾ ਪਰਮੇਸ਼ੁਰ ਉਹ ਦੇ ਨਾਲ ਸੀ ਅਤੇ ਉਹ ਨੂੰ ਬਹੁਤ ਵਧਾਇਆ।
2 और सुलेमान ने सारे इस्राईल या'नी हज़ारों और सैंकड़ो के सरदारों और क़ाज़िओं, और सब इस्राईलियों के रईसों से ज़ो आबाई ख़ानदानो के सरदार थे बातें कीं।
੨ਸੁਲੇਮਾਨ ਨੇ ਸਾਰੇ ਇਸਰਾਏਲ ਨਾਲ ਅਰਥਾਤ ਹਜ਼ਾਰਾਂ ਤੇ ਸੈਂਕੜਿਆਂ ਦੇ ਸਰਦਾਰਾਂ, ਨਿਆਂਈਆਂ ਤੇ ਸਾਰੇ ਅਧਿਕਾਰੀਆਂ ਅਤੇ ਸਾਰੇ ਇਸਰਾਏਲੀਆਂ ਦੇ ਪੁਰਖਿਆਂ ਦੇ ਮੁਖੀਆਂ ਨਾਲ ਗੱਲਾਂ ਕੀਤੀਆਂ।
3 और सुलेमान सारी ज़मा'अत साथ जिबा'उन के ऊँचे मक़ाम को गया क्यूँकि ख़ुदा का ख़ेमा — ए — इजितमा'अ जैसे ख़ुदावन्द के बन्दे मूसा ने विराने में बनाया था वहीं था।
੩ਸੁਲੇਮਾਨ ਸਾਰੀ ਸਭਾ ਦੇ ਨਾਲ ਉਸ ਉੱਚੇ ਥਾਂ ਨੂੰ ਗਿਆ ਜੋ ਗਿਬਓਨ ਵਿੱਚ ਸੀ, ਕਿਉਂ ਜੋ ਪਰਮੇਸ਼ੁਰ ਦੀ ਮੰਡਲੀ ਦਾ ਤੰਬੂ ਜਿਸ ਨੂੰ ਯਹੋਵਾਹ ਦੇ ਦਾਸ ਮੂਸਾ ਨੇ ਉਜਾੜ ਵਿੱਚ ਬਣਾਇਆ ਸੀ, ਉੱਥੇ ਹੀ ਸੀ।
4 लेकिन ख़ुदा के सन्दूक़ को दाऊद क़रीयत — या'रीम से उस मक़ाम में उठा लाया था जो उस ने उसके लिए तैयार किया था क्यूँकि उसने उस के लिए येरूशलेम में एक ख़ेमा खड़ा किया था।
੪ਪਰ ਪਰਮੇਸ਼ੁਰ ਦੇ ਸੰਦੂਕ ਨੂੰ ਦਾਊਦ ਕਿਰਯਥ-ਯਾਰੀਮ ਤੋਂ ਉਸ ਥਾਂ ਲੈ ਆਇਆ ਸੀ ਜੋ ਦਾਊਦ ਨੇ ਉਹ ਦੇ ਲਈ ਤਿਆਰ ਕੀਤਾ ਸੀ, ਕਿਉਂ ਜੋ ਉਸ ਨੇ ਉਹ ਦੇ ਲਈ ਯਰੂਸ਼ਲਮ ਵਿੱਚ ਇੱਕ ਤੰਬੂ ਖੜ੍ਹਾ ਕੀਤਾ ਸੀ।
5 लेकिन पीतल का वह मज़बह जिसे बज़लीएल बिन ऊरी बिन हूर ने बनाया था वहीं ख़ुदावन्द के मस्कन के आगे था। फिर सुलेमान उस जमा'अत के साथ वहीं गया।
੫ਪਿੱਤਲ ਦੀ ਜੋ ਜਗਵੇਦੀ ਊਰੀ ਦੇ ਪੁੱਤਰ ਹੂਰ ਦੇ ਪੋਤੇ ਬਸਲਏਲ ਨੇ ਬਣਾਈ ਸੀ, ਉੱਥੇ ਯਹੋਵਾਹ ਦੇ ਡੇਰੇ ਦੇ ਸਾਹਮਣੇ ਸੀ, ਜਿੱਥੇ ਸੁਲੇਮਾਨ ਤੇ ਸਭਾ ਉਸਤਤ ਕਰਦੇ ਹੁੰਦੇ ਸਨ।
6 और सुलेमान वहाँ पीतल के मज़बह के पास जो ख़ुदावन्द के आगे ख़ेमा — ए — इजितमा'अ में था गया और उस पर एक हज़ार सोख़्तनी क़ुर्बानियाँ पेश कीं।
੬ਸੁਲੇਮਾਨ ਉੱਧਰ ਯਹੋਵਾਹ ਦੇ ਸਾਹਮਣੇ ਵਾਲੀ ਪਿੱਤਲ ਦੀ ਜਗਵੇਦੀ ਦੇ ਕੋਲ ਉੱਪਰ ਵੱਲ ਗਿਆ ਜੋ ਮੰਡਲੀ ਦੇ ਤੰਬੂ ਕੋਲ ਸੀ, ਅਤੇ ਉਹ ਦੇ ਉੱਤੇ ਇੱਕ ਹਜ਼ਾਰ ਹੋਮ ਦੀਆਂ ਬਲੀਆਂ ਚੜ੍ਹਾਈਆਂ।
7 उसी रात ख़ुदा सुलेमान को दिखाई दिया और उस से कहा, माँग मैं तुझे क्या दूँ?
੭ਉਸੇ ਰਾਤ ਪਰਮੇਸ਼ੁਰ ਨੇ ਸੁਲੇਮਾਨ ਨੂੰ ਦਰਸ਼ਣ ਦਿੱਤਾ ਤੇ ਉਹ ਨੂੰ ਆਖਿਆ, ਮੰਗ ਮੈਂ ਤੈਨੂੰ ਕੀ ਦੇਵਾਂ?
8 सुलेमान ने ख़ुदा से कहा, तूने मेरे बाप दाऊद पर बड़ी मेहरबानी की और मुझे उसकी जगह बादशाह बनाया।
੮ਸੁਲੇਮਾਨ ਨੇ ਪਰਮੇਸ਼ੁਰ ਨੂੰ ਆਖਿਆ, ਤੂੰ ਆਪ ਮੇਰੇ ਪਿਤਾ ਦਾਊਦ ਉੱਤੇ ਵੱਡੀ ਦਯਾ ਕੀਤੀ ਅਤੇ ਉਹ ਦੇ ਥਾਂ ਮੈਨੂੰ ਪਾਤਸ਼ਾਹ ਬਣਾਇਆ ਹੈ
9 अब ऐ ख़ुदावन्द ख़ुदा, जो वा'दा तूने मेरे बाप दाऊद से किया वह बरक़रार रहे, क्यूँकि तूने मुझे एक ऐसी क़ौम का बादशाह बनाया है जो कसरत में ज़मीन की ख़ाक के ज़र्रों की तरह है।
੯ਹੁਣ ਯਹੋਵਾਹ ਪਰਮੇਸ਼ੁਰ, ਜੋ ਬਚਨ ਤੂੰ ਮੇਰੇ ਪਿਤਾ ਦਾਊਦ ਨਾਲ ਕੀਤਾ ਉਹ ਕਾਇਮ ਰਹੇ ਕਿਉਂ ਜੋ ਤੂੰ ਮੈਨੂੰ ਅਜਿਹੀ ਪਰਜਾ ਦਾ ਰਾਜਾ ਬਣਾਇਆ ਜੋ ਧਰਤੀ ਦੀ ਧੂੜ ਵਾਂਗੂੰ ਬਹੁਤ ਜ਼ਿਆਦਾ ਹੈ
10 इसलिए मुझे हिक्मत — ओ — मा'रिफत इनायत कर ताकि मै इन लोगों के आगे अन्दर बाहर आया जाया करूँ क्यूँकि तेरी इस बड़ी क़ौम का इन्साफ़ कौन कर सकता है?
੧੦ਜੋ ਤੂੰ ਮੈਨੂੰ ਬੁੱਧ ਤੇ ਗਿਆਨ ਦੇ ਕਿ ਮੈਂ ਇਨ੍ਹਾਂ ਲੋਕਾਂ ਦੇ ਅੱਗੇ ਅੰਦਰ ਬਾਹਰ ਆਇਆ ਜਾਇਆ ਕਰਾਂ ਕਿਉਂ ਜੋ ਤੇਰੀ ਐਨੀ ਵੱਡੀ ਪਰਜਾ ਦਾ ਨਿਆਂ ਕੌਣ ਕਰ ਸਕਦਾ ਹੈ।
11 तब ख़ुदा ने सुलेमान से कहा चुँकि तेरे दिल में यह बात थी और तूने न तो दौलत न माल न इज़्ज़त न अपने दुश्मनो की मौत माँगी और न लम्बी उम्र की तलब की बल्कि अपने लिए हिकमत — ओ — मा'रिफ़त की दरख़्वास्त की ताकि मेरे लोगों का जिन पर मैंने तुझे बादशाह बनाया है इन्साफ़ करें।
੧੧ਤਦ ਪਰਮੇਸ਼ੁਰ ਨੇ ਸੁਲੇਮਾਨ ਨੂੰ ਆਖਿਆ, ਇਸ ਲਈ ਜੋ ਤੇਰੇ ਮਨ ਵਿੱਚ ਇਹ ਗੱਲ ਸੀ ਅਤੇ ਤੂੰ ਨਾ ਤਾਂ ਧਨ ਦੌਲਤ, ਨਾ ਪਤ, ਨਾ ਆਪਣੇ ਵੈਰੀਆਂ ਦੇ ਪ੍ਰਾਣ ਮੰਗੇ ਤੇ ਨਾ ਹੀ ਵੱਡੀ ਉਮਰ ਮੰਗੀ ਸਗੋਂ ਤੂੰ ਆਪਣੇ ਲਈ ਬੁੱਧ ਤੇ ਗਿਆਨ ਮੰਗਿਆ ਤਾਂ ਜੋ ਮੇਰੀ ਇਸ ਪਰਜਾ ਦਾ ਨਿਆਂ ਕਰੇਂ ਜਿਨ੍ਹਾਂ ਦਾ ਮੈਂ ਤੈਨੂੰ ਪਾਤਸ਼ਾਹ ਬਣਾਇਆ ਹੈ।
12 इसलिए हिकमत — ओ — मा'रिफ़त तुझे 'अता हुई है और मै तुझे इस क़दर दौलत और माल और 'इज़्ज़त बख़्शूँगा कि न तू उन बादशाहों में से जो तुझ से पहले हुए किसी को नसीब हुई और न किसी को तेरे बाद नसीब होगी।
੧੨ਬੁੱਧ ਤੇ ਗਿਆਨ ਤੈਨੂੰ ਦਿੱਤਾ ਜਾਂਦਾ ਹੈ ਤੇ ਨਾਲੇ ਤੈਨੂੰ ਬਹੁਤ ਧਨ ਦੌਲਤ ਤੇ ਸਭ ਕੁਝ ਦਿਆਂਗਾ ਜੋ ਨਾ ਤਾਂ ਤੇਰੇ ਤੋਂ ਪਹਿਲਾਂ ਦੇ ਪਾਤਸ਼ਾਹ ਦੇ ਕੋਲ ਸੀ ਤੇ ਨਾ ਹੀ ਤੇਰੇ ਮਗਰੋਂ ਆਉਣ ਵਾਲਿਆਂ ਦੇ ਕੋਲ ਹੋਵੇਗਾ।
13 चुनाँचे सुलेमान जिबा'ऊन के ऊँचे मक़ाम से या'नी ख़ेमा — ए — इजितमा'अ के आगे से येरूशलेम को लौट आया और बनी इस्राईल पर बादशाहत करने लगा।
੧੩ਸੁਲੇਮਾਨ ਗਿਬਓਨ ਦੇ ਉੱਚੇ ਥਾਂ ਤੋਂ ਮਿਲਾਪ ਵਾਲੇ ਤੰਬੂ ਦੇ ਅੱਗਿਓਂ ਯਰੂਸ਼ਲਮ ਨੂੰ ਆਇਆ ਅਤੇ ਇਸਰਾਏਲ ਉੱਤੇ ਰਾਜ ਕਰਨ ਲੱਗਾ।
14 और सुलेमान ने रथ और सवार ज़मा कर लिए और उसके पास एक हज़ार चार सौ रथ और बारह हज़ार सवार थे, जिनको उसने रथों के शहरों में और येरूशलेम में बादशाह के पास रखा।
੧੪ਸੁਲੇਮਾਨ ਨੇ ਰੱਥ ਤੇ ਸਵਾਰ ਇਕੱਠੇ ਕਰ ਲਏ ਅਤੇ ਉਹ ਦੇ ਕੋਲ ਚੌਦਾਂ ਸੌ ਰੱਥ ਅਤੇ ਬਾਰਾਂ ਹਜ਼ਾਰ ਘੋੜ ਸਵਾਰ ਸਨ ਅਤੇ ਉਹ ਨੇ ਉਨ੍ਹਾਂ ਨੂੰ ਰੱਥਾਂ ਦੇ ਸ਼ਹਿਰਾਂ ਵਿੱਚ ਅਤੇ ਯਰੂਸ਼ਲਮ ਵਿੱਚ ਪਾਤਸ਼ਾਹ ਦੇ ਕੋਲ ਰੱਖ ਦਿੱਤਾ।
15 और बादशाह ने येरूशलेम में चाँदी और सोने को कसरत की वजह से पत्थरों की तरह और देवदारों को नशेब की ज़मीन के गूलर के दरख़्तों की तरह बना दिया।
੧੫ਪਾਤਸ਼ਾਹ ਨੇ ਯਰੂਸ਼ਲਮ ਵਿੱਚ ਚਾਂਦੀ ਤੇ ਸੋਨੇ ਨੂੰ ਪੱਥਰਾਂ ਵਾਂਗੂੰ ਅਤੇ ਦਿਆਰ ਦੇ ਦਰਖ਼ਤਾਂ ਨੂੰ ਗੁੱਲਰ ਦੇ ਉਨ੍ਹਾਂ ਦਰਖ਼ਤਾਂ ਵਾਂਗੂੰ ਕਰ ਦਿੱਤਾ ਜੋ ਬੇਟ ਵਿੱਚ ਬਹੁਤ ਹੁੰਦੇ ਹਨ ਅਤੇ ਪਾਤਸ਼ਾਹ ਦੇ ਕੋਲ ਜੋ ਘੋੜੇ ਸਨ ਉਹ ਮਿਸਰ ਤੋਂ ਆਉਂਦੇ ਸਨ ਅਤੇ ਪਾਤਸ਼ਾਹ ਦੇ ਵਪਾਰੀ ਹੇੜਾਂ ਦਾ ਮੁੱਲ ਕਰਕੇ ਲਿਆਉਂਦੇ ਹੁੰਦੇ ਸਨ।
16 और सुलेमान के घोड़े मिस्र से आते थे और बादशाह के सौदागर उनके झुंड के झुंड या'नी हर झुंड का मोल करके उनको लेते थे।
੧੬ਉਹ ਮਿਸਰ ਵਿੱਚੋਂ ਭਾਅ ਬਣਾ ਕੇ ਇੱਕ ਰੱਥ ਛੇ ਸੌ ਰੁਪਏ ਨੂੰ ਅਤੇ ਇੱਕ ਘੋੜਾ ਡੇਢ ਸੌ ਰੁਪਏ ਨੂੰ ਲਿਆਉਂਦੇ ਸਨ ਅਤੇ ਇਸੇ ਤਰ੍ਹਾਂ ਹਿੱਤੀਆਂ ਦੇ ਸਾਰੇ ਪਾਤਸ਼ਾਹਾਂ ਅਤੇ ਅਰਾਮ ਦੇ ਪਾਤਸ਼ਾਹਾਂ ਦੇ ਲਈ ਉਨ੍ਹਾਂ ਦੇ ਰਾਹੀਂ ਉਨ੍ਹਾਂ ਨੂੰ ਲਿਆਉਂਦੇ ਸਨ।
17 और वह एक रथ छ: सौ मिस्क़ाल चांदी और एक घोड़ा डेढ़ सौ मिस्क़ाल में लेते और मिस्र से ले आते थे और इसी तरह हित्तियों के सब बादशाहों और आराम के बादशाहों के लिए उन ही के वसीला से उन को लाते थे।
੧੭ਸੁਲੇਮਾਨ ਦੇ ਵਪਾਰੀ ਮਿਸਰ ਤੋਂ ਇੱਕ ਰੱਥ ਚਾਂਦੀ ਦੇ ਛੇ ਸੌ ਰੁਪਏ ਦਾ ਅਤੇ ਇੱਕ ਘੋੜਾ ਚਾਂਦੀ ਦੇ ਡੇਢ ਸੌ ਰੁਪਏ ਖਰੀਦਦੇ ਸਨ। ਫ਼ੇਰ ਉਨ੍ਹਾਂ ਨੇ ਇਹ ਘੋੜੇ ਅਤੇ ਰੱਥ ਹਿੱਤੀ ਲੋਕਾਂ ਦੇ ਰਾਜਿਆਂ ਅਤੇ ਅਰਾਮ ਦੇ ਰਾਜਿਆਂ ਨੂੰ ਵੇਚ ਦਿੱਤੇ।