< 2 कुरिन्थियों 9 >
1 जो ख़िदमत मुक़द्दसों के वास्ते की जाती है, उसके ज़रिए मुझे तुम को लिखना फ़ज़ूल है।
੧ਉਪਰੰਤ ਉਸ ਸੇਵਾ ਦੇ ਵਿਖੇ ਜਿਹੜੀ ਸੰਤਾਂ ਲਈ ਹੈ, ਮੇਰੇ ਵਲੋਂ ਤੁਹਾਨੂੰ ਲਿਖਣ ਦੀ ਕੋਈ ਲੋੜ ਨਹੀਂ।
2 क्यूँकि मैं तुम्हारा शौक़ जानता हूँ, जिसकी वजह से मकिदुनिया के लोगों के आगे तुम पर फ़ख़्र करता हूँ कि अख़िया के लोग पिछले साल से तैयार हैं और तुम्हारी सरगर्मी ने अकसर लोगों को उभारा।
੨ਕਿਉਂ ਜੋ ਮੈਂ ਤੁਹਾਡੀ ਤਿਆਰੀ ਨੂੰ ਜਾਣਦਾ ਹਾਂ ਜਿਸ ਦੇ ਲਈ ਮੈਂ ਮਕਦੂਨਿਯਾ ਦੇ ਵਸਨੀਕਾਂ ਅੱਗੇ ਤੁਹਾਡੇ ਵਿਖੇ ਮਾਣ ਕਰਦਾ ਹਾਂ ਜੋ ਅਖਾਯਾ ਦੇ ਲੋਕ ਪਹਿਲਾਂ ਤੋਂ ਤਿਆਰ ਹੋ ਰਹੇ ਹਨ ਅਤੇ ਤੁਹਾਡੇ ਵੱਡੇ ਉੱਦਮ ਨੇ ਬਹੁਤਿਆਂ ਨੂੰ ਉਕਸਾਇਆ।
3 लेकिन मैने भाइयों को इसलिए भेजा कि हम जो फ़ख़्र इस बारे में तुम पर करते हैं वो बे'असल न ठहरे बल्कि तुम मेरे कहने के मुवाफ़िक़ तैयार रहो।
੩ਮੈਂ ਭਰਾਵਾਂ ਨੂੰ ਭੇਜਿਆ ਤਾਂ ਕਿ ਸਾਡਾ ਮਾਣ ਜਿਹੜਾ ਅਸੀਂ ਤੁਹਾਡੇ ਵਿਖੇ ਕਰਦੇ ਸੀ ਇਸ ਗੱਲ ਵਿੱਚ ਵਿਅਰਥ ਨਾ ਹੋ ਜਾਏ ਜਿਵੇਂ ਮੈਂ ਆਖਿਆ ਸੀ ਤੁਸੀਂ ਤਿਆਰ ਰਹੋ।
4 ऐसा न हो कि अगर मकिदुनिया के लोग मेरे साथ आएं और तुम को तैयार न पाएँ तो हम ये नहीं कहते कि तुम उस भरोसे की वजह से शर्मिन्दा हो।
੪ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਜੇ ਮਕਦੂਨਿਯਾ ਦੇ ਵਾਸੀ ਮੇਰੇ ਨਾਲ ਆ ਜਾਣ ਅਤੇ ਤੁਹਾਨੂੰ ਤਿਆਰ ਨਾ ਵੇਖਣ ਤਾਂ ਆਪਾਂ ਉਸ ਪੱਕੇ ਭਰੋਸੇ ਤੋਂ ਉਨ੍ਹਾਂ ਅੱਗੇ ਲੱਜਿਆਵਾਨ ਹੋਈਏ।
5 इसलिए मैंने भाइयों से ये दरख़्वास्त करना ज़रूरी समझा कि वो पहले से तुम्हारे पास जाकर तुम्हारी मो'ऊदा बख़्शिश को पहले से तैयार कर रखें ताकि वो बख़्शिश की तरह तैयार रहें न कि ज़बरदस्ती के तौर पर।
੫ਇਸ ਕਾਰਨ ਮੈਂ ਭਰਾਵਾਂ ਦੇ ਅੱਗੇ ਇਹ ਬੇਨਤੀ ਕਰਨੀ ਜ਼ਰੂਰੀ ਸਮਝੀ, ਜੋ ਉਹ ਪਹਿਲਾਂ ਤੁਹਾਡੇ ਕੋਲ ਜਾਣ ਅਤੇ ਤੁਹਾਡੇ ਉਸ ਦਾਨ ਨੂੰ ਜਿਸ ਦਾ ਤੁਸੀਂ ਪਹਿਲਾਂ ਹੀ ਬਚਨ ਦਿੱਤਾ ਹੋਇਆ ਹੈ ਪਹਿਲਾਂ ਹੀ ਤਿਆਰ ਕਰ ਰੱਖਣਾ ਤਾਂ ਜੋ ਉਹ ਖੁੱਲ੍ਹੇ ਦਿਲ ਦੇ ਦਾਨ ਵਰਗਾ ਹੋਵੇ ਨਾ ਕਿ ਬੰਦਿਸ਼ ਦੇ ਦਾਨ ਵਰਗਾ।
6 लेकिन बात ये है कि जो थोड़ा बोता है वो थोड़ा काटेगा और जो बहुत बोता है वो बहुत काटेगा।
੬ਪਰ ਗੱਲ ਇਹ ਹੈ ਕਿ ਜਿਹੜਾ ਘੱਟ ਬੀਜਦਾ ਹੈ ਉਹ ਘੱਟ ਵੱਢੇਗਾ ਅਤੇ ਜਿਹੜਾ ਖੁੱਲ੍ਹੇ ਦਿਲ ਨਾਲ ਬੀਜਦਾ ਹੈ ਉਹ ਖੁੱਲ੍ਹੇ ਦਿਲ ਨਾਲ ਵੱਢੇਗਾ।
7 जिस क़दर हर एक ने अपने दिल में ठहराया है उसी क़दर दे, न दरेग़ करके न लाचारी से क्यूँकि ख़ुदा ख़ुशी से देने वाले को अज़ीज़ रखता है।
੭ਹਰੇਕ ਜਿਸ ਤਰ੍ਹਾਂ ਉਹ ਨੇ ਦਿਲ ਵਿੱਚ ਧਾਰਿਆ ਹੈ ਉਸੇ ਤਰ੍ਹਾਂ ਕਰੇ, ਰੰਜ ਨਾਲ ਅਥਵਾ ਲਚਾਰੀ ਨਾਲ ਨਹੀਂ, ਕਿਉਂ ਜੋ ਪਰਮੇਸ਼ੁਰ ਖੁਸ਼ੀ ਨਾਲ ਦੇਣ ਵਾਲੇ ਨੂੰ ਪਿਆਰ ਕਰਦਾ ਹੈ।
8 और ख़ुदा तुम पर हर तरह का फ़ज़ल कसरत से कर सकता है। ताकि तुम को हमेशा हर चीज़ ज़्यादा तौर पर मिला करे और हर नेक काम के लिए तुम्हारे पास बहुत कुछ मौजूद रहा करे।
੮ਅਤੇ ਪਰਮੇਸ਼ੁਰ ਤੁਹਾਡੇ ਉੱਤੇ ਸਾਰੀ ਕਿਰਪਾ ਬਹੁਤੀ ਕਰ ਸਕਦਾ ਹੈ ਜੋ ਹਰ ਪਰਕਾਰ ਨਾਲ ਸਦਾ ਸਭ ਕੁਝ ਤੁਹਾਡੇ ਕੋਲ ਹੋਵੇ ਕਿ ਹਰ ਚੰਗੇ ਕੰਮ ਲਈ ਤੁਹਾਡੇ ਕੋਲ ਭਰਪੂਰੀ ਵੀ ਹੋਵੇ।
9 चुनाँचे कलाम में लिखा है कि उसने बिखेरा है उसने कंगालों को दिया है उसकी रास्तबाज़ी हमेशा तक बाक़ी रहेगी। (aiōn )
੯ਜਿਵੇਂ ਲਿਖਿਆ ਹੋਇਆ ਹੈ - ਉਸ ਨੇ ਖਿਲਾਰਿਆ ਅਤੇ ਕੰਗਾਲਾਂ ਨੂੰ ਦਿੱਤਾ ਅਤੇ ਉਸ ਦਾ ਧਰਮ ਸਦਾ ਤੱਕ ਬਣਿਆ ਰਹਿੰਦਾ ਹੈ । (aiōn )
10 पस जो बोने वाले के लिए बीज और खाने के लिए रोटी एक दुसरे को पहुँचाता है वही तुम्हारे लिए बीज बहम पहुँचाए गा; और उसी में तरक़्क़ी देगा और तुम्हारी रास्तबाज़ी के फलों को बढ़ाएगा।
੧੦ਅਤੇ ਜਿਹੜਾ ਬੀਜਣ ਵਾਲੇ ਨੂੰ ਬੀਜ ਅਤੇ ਖਾਣ ਲਈ ਰੋਟੀ ਦਿੰਦਾ ਹੈ ਉਹ ਤੁਹਾਨੂੰ ਬੀਜਣ ਲਈ ਬੀਜ ਦੇਵੇਗਾ ਅਤੇ ਉਸ ਨੂੰ ਵਧਾਵੇਗਾ ਅਤੇ ਤੁਹਾਡੇ ਧਾਰਮਿਕਤਾ ਦੇ ਫਲ ਵਿੱਚ ਵਾਧਾ ਕਰੇਗਾ।
11 और तुम हर चीज़ को बहुतायत से पाकर सब तरह की सख़ावत करोगे; जो हमारे वसीले से ख़ुदा की शुक्रगुज़ारी के ज़रिए होती है।
੧੧ਜੋ ਤੁਸੀਂ ਸਭਨਾਂ ਗੱਲਾਂ ਵਿੱਚ ਹਰ ਪਰਕਾਰ ਦੀ ਉਦਾਰਤਾ ਲਈ ਧਨੀ ਹੋ ਜਾਓ, ਜਿਹੜੀ ਸਾਡੇ ਰਾਹੀਂ ਪਰਮੇਸ਼ੁਰ ਦੇ ਧੰਨਵਾਦ ਲਈ ਗੁਣਕਾਰੀ ਹੈ।
12 क्यूँकि इस ख़िदमत के अन्जाम देने से न सिर्फ़ मुक़द्दसों की ज़रूरते पूरी होती हैं बल्कि बहुत लोगों की तरफ़ से ख़ुदा की शुक्रगुज़ारी होती है।
੧੨ਕਿਉਂ ਜੋ ਇਸ ਸੇਵਕਾਈ ਦਾ ਪੁੰਨ ਨਾ ਕੇਵਲ ਸੰਤਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਦਾ ਸਗੋਂ ਪਰਮੇਸ਼ੁਰ ਦਾ ਧੰਨਵਾਦ ਕਰਨ ਰਾਹੀਂ ਵੱਧਦਾ ਵੀ ਜਾਂਦਾ ਹੈ।
13 इस लिए कि जो नियत इस ख़िदमत से साबित हुई उसकी वजह से वो ख़ुदा की बड़ाई करते हैं कि तुम मसीह की ख़ुशख़बरी का इक़रार करके उस पर ता'बेदारी से अमल करते हो और उनकी और सब लोगों की मदद करने में सख़ावत करते हो।
੧੩ਕਿਉਂ ਜੋ ਤੁਹਾਡੀ ਇਸ ਸੇਵਕਾਈ ਦਾ ਪਰਮਾਣ ਪਾ ਕੇ ਉਹ ਇਸ ਲਈ ਪਰਮੇਸ਼ੁਰ ਦੀ ਵਡਿਆਈ ਕਰਦੇ ਹਨ, ਜੋ ਤੁਸੀਂ ਮਸੀਹ ਦੀ ਖੁਸ਼ਖਬਰੀ ਦੇ ਵਾਇਦੇ ਵਿੱਚ ਅਧੀਨ ਹੋ ਅਤੇ ਉਨ੍ਹਾਂ ਲਈ ਸਗੋਂ ਸਭਨਾਂ ਲਈ ਦਾਨ ਉਦਾਰਤਾ ਨਾਲ ਦਿੰਦੇ ਹੋ।
14 और वो तुम्हारे लिए दुआ करते हैं और तुम्हारे मुश्ताक़ हैं इसलिए कि तुम पर ख़ुदा का बड़ा ही फ़ज़ल है।
੧੪ਅਤੇ ਉਹ ਆਪ ਤੁਹਾਡੇ ਲਈ ਪ੍ਰਾਰਥਨਾ ਕਰਦਿਆਂ ਪਰਮੇਸ਼ੁਰ ਦੀ ਵੱਡੀ ਕਿਰਪਾ ਦੇ ਕਾਰਨ, ਜਿਹੜੀ ਤੁਹਾਡੇ ਉੱਤੇ ਹੋਈ ਹੈ ਤੁਹਾਨੂੰ ਬਹੁਤ ਲੋਚਦੇ ਹਨ।
15 शुक्र ख़ुदा का उसकी उस बख़्शिश पर जो बयान से बाहर है।
੧੫ਪਰਮੇਸ਼ੁਰ ਦਾ ਉਸ ਦੇ ਉਸ ਦਾਨ ਲਈ ਧੰਨਵਾਦ ਹੈ, ਜਿਹੜਾ ਵਰਣਨ ਤੋਂ ਬਾਹਰ ਹੈ।