< 2 सला 17 >
1 शाह — ए — यहूदाह आख़ज़ के बारहवें बरस से ऐला का बेटा हूसी'अ इस्राईल पर सामरिया में सल्तनत करने लगा, और उसने नौ बरस सल्तनत की।
੧ਯਹੂਦਾਹ ਦੇ ਰਾਜਾ ਆਹਾਜ਼ ਦੇ ਬਾਰ੍ਹਵੇਂ ਸਾਲ ਏਲਾਹ ਦਾ ਪੁੱਤਰ ਹੋਸ਼ੇਆ, ਸਾਮਰਿਯਾ ਵਿੱਚ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਤੇ ਉਸ ਨੇ ਨੌਂ ਸਾਲ ਰਾਜ ਕੀਤਾ।
2 उसने ख़ुदावन्द की नज़र में गुनाह किया, तोभी इस्राईल के उन बादशाहों की तरह नहीं जो उससे पहले हुए।
੨ਉਸ ਨੇ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ, ਪਰ ਇਸਰਾਏਲ ਦੇ ਉਨ੍ਹਾਂ ਰਾਜਿਆਂ ਵਾਂਗੂੰ ਨਹੀਂ ਜੋ ਉਸ ਤੋਂ ਪਹਿਲਾਂ ਸਨ।
3 शाह — ए — असूर सलमनसर ने इस पर चढ़ाई की, और हूसी'अ उसका ख़ादिम हो गया और उसके लिए हदिया लाया।
੩ਅੱਸ਼ੂਰ ਦੇ ਰਾਜਾ ਸ਼ਲਮਨਸਰ ਨੇ ਉਸ ਦੇ ਉੱਤੇ ਹਮਲਾ ਕੀਤਾ। ਹੋਸ਼ੇਆ ਉਸ ਦਾ ਦਾਸ ਹੋ ਗਿਆ ਅਤੇ ਉਸ ਨੂੰ ਨਜ਼ਰਾਨਾ ਦਿੱਤਾ।
4 और शाह — ए — असूर ने हूसी'अ की साज़िश मा'लूम कर ली, क्यूँकि उसने शाह — ए — मिस्र के पास इसलिए क़ासिद भेजे, और शाह — ए — असूर को हदिया न दिया जैसा वह साल — ब — साल देता था, इसलिए शाह — ए — असूर ने उसे बन्द कर दिया और कै़दखाने में उसके बेड़ियाँ डाल दीं।
੪ਅੱਸ਼ੂਰ ਦੇ ਰਾਜਾ ਨੇ ਹੋਸ਼ੇਆ ਦੀ ਚਾਲ ਨੂੰ ਬੁੱਝ ਲਿਆ ਕਿਉਂ ਜੋ ਉਸ ਨੇ ਮਿਸਰ ਦੇ ਰਾਜਾ ਦੇ ਕੋਲ ਦੂਤ ਭੇਜੇ ਸਨ ਅਤੇ ਅੱਸ਼ੂਰ ਦੇ ਰਾਜਾ ਕੋਲ ਉਹ ਨਜ਼ਰਾਨਾ ਲੈ ਕੇ ਨਾ ਗਿਆ, ਜਿਹੜਾ ਉਹ ਹਰ ਸਾਲ ਲੈ ਕੇ ਜਾਂਦਾ ਹੁੰਦਾ ਸੀ। ਇਸ ਕਰਕੇ ਅੱਸ਼ੂਰ ਦੇ ਰਾਜਾ ਨੇ ਉਸ ਨੂੰ ਬੰਦ ਕਰ ਲਿਆ ਅਤੇ ਬੰਨ੍ਹ ਕੇ ਬੰਦੀਖ਼ਾਨੇ ਵਿੱਚ ਪਾ ਦਿੱਤਾ।
5 शाह — ए — असूर ने सारी ममलुकत पर चढ़ाई की, और सामरिया को जाकर तीन बरस उसे घेरे रहा।
੫ਤਦ ਅੱਸ਼ੂਰ ਦੇ ਰਾਜਾ ਨੇ ਸਾਰੇ ਦੇਸ ਉੱਤੇ ਚੜ੍ਹਾਈ ਕੀਤੀ ਅਤੇ ਸਾਮਰਿਯਾ ਉੱਤੇ ਚੜ੍ਹਾਈ ਕਰ ਕੇ ਤਿੰਨ ਸਾਲ ਉਸ ਨੂੰ ਘੇਰੀਂ ਰੱਖਿਆ।
6 और हूसी'अ के नौवें बरस शाह — ए — असूर ने सामरिया को ले लिया और इस्राईल को ग़ुलाम करके असूर में ले गया, और उनको ख़लह में, और जौज़ान की नदी ख़ाबूर पर, और मादियों के शहरों में बसाया।
੬ਹੋਸ਼ੇਆ ਦੇ ਨੌਵੇਂ ਸਾਲ ਅੱਸ਼ੂਰ ਦੇ ਰਾਜਾ ਨੇ ਸਾਮਰਿਯਾ ਨੂੰ ਲੈ ਲਿਆ ਅਤੇ ਇਸਰਾਏਲ ਨੂੰ ਗੁਲਾਮ ਬਣਾ ਕੇ ਅੱਸ਼ੂਰ ਨੂੰ ਲੈ ਗਿਆ ਅਤੇ ਉਨ੍ਹਾਂ ਨੂੰ ਹਲਹ ਵਿੱਚ ਤੇ ਗੋਜ਼ਾਨ ਦੀ ਨਦੀ ਹਾਬੋਰ ਦੇ ਵਿੱਚ ਅਤੇ ਮਾਦੀਆਂ ਦੇ ਸ਼ਹਿਰਾਂ ਵਿੱਚ ਵਸਾ ਦਿੱਤਾ।
7 और ये इसलिए हुआ कि बनी — इस्राईल ने ख़ुदावन्द अपने ख़ुदा के ख़िलाफ़, जिसने उनको मुल्क — ए — मिस्र से निकालकर शाह — ए — मिस्र फ़िर'औन के हाथ से रिहाई दी थी, गुनाह किया और ग़ैर — मा'बूदों का ख़ौफ़ माना।
੭ਇਸ ਦਾ ਕਾਰਨ ਇਹ ਸੀ ਕਿ ਇਸਰਾਏਲ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਵਿਰੁੱਧ ਜੋ ਉਨ੍ਹਾਂ ਨੂੰ ਮਿਸਰ ਦੇ ਦੇਸ ਤੋਂ ਅਤੇ ਮਿਸਰ ਦੇ ਰਾਜਾ ਫ਼ਿਰਊਨ ਦੇ ਹੱਥੋਂ ਕੱਢ ਕੇ ਲਿਆਇਆ ਸੀ, ਪਾਪ ਕੀਤਾ ਅਤੇ ਪਰਾਏ ਦੇਵਤਿਆਂ ਦਾ ਭੈਅ ਮੰਨਿਆ।
8 और उन क़ौमों के तौर पर जिनको ख़ुदावन्द ने बनी — इस्राईल के आगे से ख़ारिज किया, और इस्राईल के बादशाहों के तौर पर जो उन्होंने ख़ुद बनाए थे चलते रहे।
੮ਜਿਨ੍ਹਾਂ ਕੌਮਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਸਾਹਮਣਿਓਂ ਕੱਢ ਦਿੱਤਾ ਸੀ, ਉਨ੍ਹਾਂ ਦੀਆਂ ਅਤੇ ਇਸਰਾਏਲ ਦੇ ਰਾਜਿਆਂ ਦੀਆਂ ਬਣਾਈਆਂ ਹੋਈਆਂ ਬਿਧੀਆਂ ਉੱਤੇ ਚੱਲਦੇ ਸਨ।
9 और बनी इस्राईल ने ख़ुदावन्द अपने ख़ुदा के ख़िलाफ़ छिपकर वह काम किए जो भले न थे, और उन्होंने अपने सब शहरों में, निगहबानों के बुर्ज से फ़सीलदार शहर तक, अपने लिए ऊँचे मक़ाम बनाए
੯ਇਸਰਾਏਲੀਆਂ ਨੇ ਗੁਪਤ ਵਿੱਚ ਯਹੋਵਾਹ ਆਪਣੇ ਪਰਮੇਸ਼ੁਰ ਦੇ ਵਿਰੁੱਧ ਉਹ ਕੰਮ ਕੀਤੇ, ਜੋ ਚੰਗੇ ਨਹੀਂ ਸਨ ਅਤੇ ਉਨ੍ਹਾਂ ਨੇ ਪਹਿਰੇਦਾਰਾਂ ਨੂੰ ਗੁੰਬਦ ਤੋਂ ਲੈ ਕੇ ਗੜ੍ਹ ਵਾਲੇ ਸ਼ਹਿਰ ਤੱਕ ਆਪਣਿਆਂ ਸਾਰਿਆਂ ਸ਼ਹਿਰਾਂ ਵਿੱਚ ਉੱਚੇ ਥਾਂ ਬਣਾ ਲਏ।
10 और हर एक ऊँचे पहाड़ पर, और हर एक हरे दरख़्त के नीचे उन्होंने अपने लिए सुतूनों और यसीरतों को खड़ा किया।
੧੦ਉਨ੍ਹਾਂ ਨੇ ਹਰ ਉੱਚੇ ਟਿੱਲੇ ਉੱਤੇ ਤੇ ਹਰੇਕ ਹਰੇ ਰੁੱਖ ਦੇ ਹੇਠਾਂ ਆਪਣੇ ਲਈ ਥੰਮ੍ਹ ਅਤੇ ਲੱਕੜ ਦੇ ਦੇਵਤੇ ਖੜ੍ਹੇ ਕਰ ਲਏ।
11 और वहीं उन सब ऊँचे मक़ामों पर, उन क़ौमों की तरह जिनको ख़ुदावन्द ने उनके सामने से दफ़ा' किया, ख़ुशबू जलाया और ख़ुदावन्द को ग़ुस्सा दिलाने के लिए शरारतें कीं;
੧੧ਉੱਥੇ ਸਾਰਿਆਂ ਉੱਚਿਆਂ ਥਾਵਾਂ ਦੇ ਉੱਤੇ ਉਹਨਾਂ ਕੌਮਾਂ ਵਾਂਗੂੰ ਜਿਨ੍ਹਾਂ ਨੂੰ ਯਹੋਵਾਹ ਨੇ ਉਨ੍ਹਾਂ ਦੇ ਸਾਹਮਣਿਓਂ ਕੱਢ ਦਿੱਤਾ ਸੀ, ਧੂਪ ਧੁਖਾਈ ਅਤੇ ਯਹੋਵਾਹ ਦੇ ਕ੍ਰੋਧ ਨੂੰ ਭੜਕਾਉਣ ਲਈ ਉਹ ਕੰਮ ਕੀਤੇ, ਜੋ ਭੈੜੇ ਸਨ
12 और बुतों की इबादत की, जिसके बारे में ख़ुदावन्द ने उनसे कहा था, “तुम ये काम न करना।”
੧੨ਅਤੇ ਬੁੱਤਾਂ ਦੀ ਪੂਜਾ ਕੀਤੀ ਜਿਸ ਦੇ ਵਿਖੇ ਯਹੋਵਾਹ ਨੇ ਉਨ੍ਹਾਂ ਨੂੰ ਆਖਿਆ ਸੀ ਕਿ ਤੁਸੀਂ ਇਹ ਕੰਮ ਨਾ ਕਰਿਓ।
13 तोभी ख़ुदावन्द सब नबियों और ग़ैबबीनों के ज़रिए' इस्राईल और यहूदाह को आगाह करता रहा, “तुम अपनी बुरी राहों से बाज़ आओ, और उस सारी शरी'अत के मुताबिक़, जिसका हुक्म मैंने तुम्हारे बाप — दादा को दिया और जिसे मैंने अपने बन्दों नबियों के ज़रिए' तुम्हारे पास भेजा है, मेरे अहकाम और क़ानून को मानो।”
੧੩ਯਹੋਵਾਹ ਸਾਰੇ ਨਬੀਆਂ ਅਤੇ ਸਾਰੇ ਦਰਸ਼ਣ ਵੇਖਣ ਵਾਲਿਆਂ ਦੇ ਰਾਹੀਂ ਇਹ ਕਹਿ ਕੇ ਇਸਰਾਏਲ ਤੇ ਯਹੂਦਾਹ ਨੂੰ ਚਿਤਾਰਦਾ ਰਿਹਾ ਕਿ ਆਪਣਿਆਂ ਭੈੜਿਆਂ ਰਾਹਾਂ ਤੋਂ ਮੁੜੋ ਅਤੇ ਉਸ ਸਾਰੀ ਬਿਵਸਥਾ ਦੇ ਅਨੁਸਾਰ ਜਿਸ ਦੀ ਆਗਿਆ ਮੈਂ ਤੁਹਾਡੇ ਪੁਰਖਿਆਂ ਨੂੰ ਦਿੱਤੀ ਅਤੇ ਜਿਸ ਨੂੰ ਮੈਂ ਆਪਣੇ ਦਾਸਾਂ ਨਬੀਆਂ ਦੇ ਰਾਹੀਂ ਤੁਹਾਡੇ ਕੋਲ ਭੇਜਿਆ, ਮੇਰਿਆਂ ਹੁਕਮਾਂ ਤੇ ਬਿਧੀਆਂ ਨੂੰ ਮੰਨੋ।
14 बावजूद इसके उन्होंने न सुना, बल्कि अपने बाप — दादा की तरह जो ख़ुदावन्द अपने ख़ुदा पर ईमान नहीं लाए थे, गर्दनकशी की,
੧੪ਤਦ ਵੀ ਉਨ੍ਹਾਂ ਨੇ ਨਾ ਸੁਣੀ ਪਰ ਆਪਣੇ ਪੁਰਖਿਆਂ ਵਾਂਗੂੰ ਜਿਨ੍ਹਾਂ ਯਹੋਵਾਹ ਆਪਣੇ ਪਰਮੇਸ਼ੁਰ ਤੇ ਨਿਹਚਾ ਨਾ ਕੀਤੀ, ਢੀਠ ਹੋ ਗਏ।
15 और उसके क़ानून को और उसके 'अहद को, जो उसने उनके बाप — दादा से बाँधा था, और उसकी शहादतों को जो उसने उनको दी थीं रद्द किया; और बेकार बातों के पैरौ होकर निकम्मे हो गए, और अपने आस — पास की क़ौमों की पैरवी की, जिनके बारे में ख़ुदावन्द ने उनको ताकीद की थी कि वह उनके से काम न करें।
੧੫ਪਰ ਉਸ ਦੀਆਂ ਬਿਧੀਆਂ ਅਤੇ ਨੇਮ ਨੂੰ ਜੋ ਉਸ ਨੇ ਉਨ੍ਹਾਂ ਦੇ ਪੁਰਖਿਆਂ ਨਾਲ ਬੰਨ੍ਹਿਆ ਸੀ ਅਤੇ ਉਸ ਦੀਆਂ ਸਾਖੀਆਂ ਨੂੰ ਜੋ ਉਸ ਨੇ ਉਨ੍ਹਾਂ ਨੂੰ ਸੰਭਾਲੀਆਂ ਸਨ, ਓਹ ਨੇ ਰੱਦਿਆ ਅਤੇ ਨਿਕੰਮੀਆਂ ਵਸਤੂਆਂ ਦੇ ਪਿੱਛੇ ਲੱਗ ਕੇ ਨਿਕੰਮੇ ਹੋ ਗਏ ਅਤੇ ਆਪਣੇ ਆਲੇ-ਦੁਆਲੇ ਦੀਆਂ ਕੌਮਾਂ ਦੇ ਪਿੱਛੇ ਲੱਗ ਗਏ, ਜਿਨ੍ਹਾਂ ਦੇ ਵਿਖੇ ਯਹੋਵਾਹ ਨੇ ਉਨ੍ਹਾਂ ਨੂੰ ਕਿਹਾ ਸੀ ਕਿ ਉਹ ਉਨ੍ਹਾਂ ਵਾਂਗੂੰ ਕੰਮ ਨਾ ਕਰਨ।
16 और उन्होंने ख़ुदावन्द अपने ख़ुदा के सब अहकाम छोड़ कर अपने लिए ढाली हुई मूरतें या'नी दो बछड़े बना लिए, और यसीरत तैयार की, और आसमानी फ़ौज की इबादत की, और बा'ल की इबादत की।
੧੬ਪਰ ਉਨ੍ਹਾਂ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਾਰੇ ਹੁਕਮਾਂ ਨੂੰ ਛੱਡ ਕੇ ਆਪਣੇ ਲਈ ਢਾਲੀਆਂ ਹੋਈਆਂ ਮੂਰਤਾਂ ਅਰਥਾਤ ਦੋ ਵੱਛੇ ਬਣਾਏ, ਇੱਕ ਲੱਕੜ ਦਾ ਬੁੱਤ ਤਿਆਰ ਕਰ ਕੇ ਅਕਾਸ਼ ਦੀ ਸਾਰੀ ਸੈਨਾਂ ਨੂੰ ਮੱਥਾ ਟੇਕਿਆ ਅਤੇ ਬਆਲ ਦੀ ਪੂਜਾ ਕੀਤੀ।
17 और उन्होंने अपने बेटे और बेटियों को आग में चलवाया, और फ़ालगीरी और जादूगरी से काम लिया और अपने को बेच डाला, ताकि ख़ुदावन्द की नज़र में गुनाह करके उसे ग़ुस्सा दिलाएँ।
੧੭ਅਤੇ ਆਪਣੇ ਪੁੱਤਰਾਂ ਅਤੇ ਆਪਣੀਆਂ ਧੀਆਂ ਨੂੰ ਅੱਗ ਵਿੱਚ ਦੀ ਲੰਘਾਇਆ ਅਤੇ ਪੁੱਛ ਪੁਆਉਣ ਵਾਲਿਆਂ ਤੇ ਜਾਦੂਗਰਾਂ ਤੋਂ ਕੰਮ ਲਿਆ ਅਤੇ ਆਪਣੇ ਆਪ ਉਨ੍ਹਾਂ ਕੰਮਾਂ ਲਈ ਵਿੱਕ ਗਏ ਜੋ ਯਹੋਵਾਹ ਦੀ ਨਿਗਾਹ ਵਿੱਚ ਬੁਰੇ ਸਨ ਅਤੇ ਉਹ ਦੇ ਕ੍ਰੋਧ ਨੂੰ ਭੜਕਾਇਆ।
18 इसलिए ख़ुदावन्द इस्राईल से बहुत नाराज़ हुआ, और अपनी नज़र से उनको दूर कर दिया; इसलिए यहूदाह के क़बीले के अलावा और कोई न छूटा।
੧੮ਯਹੋਵਾਹ ਇਸਰਾਏਲ ਉੱਤੇ ਅੱਤ ਕ੍ਰੋਧਵਾਨ ਹੋਇਆ ਅਤੇ ਉਨ੍ਹਾਂ ਨੂੰ ਆਪਣੇ ਅੱਗਿਓਂ ਦੂਰ ਕਰ ਦਿੱਤਾ। ਯਹੂਦਾਹ ਦੇ ਗੋਤ ਤੋਂ ਬਿਨ੍ਹਾਂ ਕੋਈ ਨਾ ਛੁੱਟਿਆ।
19 यहूदाह ने भी ख़ुदावन्द अपने ख़ुदा के अहकाम न माने, बल्कि उन तौर तरीक़ों पर चले जिनको इस्राईल ने बनाया था।
੧੯ਯਹੂਦਾਹ ਨੇ ਆਪਣੇ ਪਰਮੇਸ਼ੁਰ ਦੇ ਹੁਕਮਾਂ ਨੂੰ ਨਾ ਮੰਨਿਆ ਪਰ ਉਹ ਉਹਨਾਂ ਬਿਧੀਆਂ ਤੇ ਚੱਲਦੇ ਰਹੇ ਜੋ ਇਸਰਾਏਲ ਨੇ ਬਣਾਈਆਂ ਸਨ।
20 तब ख़ुदावन्द ने इस्राईल की सारी नस्ल को रद्द किया, और उनको दुख दिया और उनको लुटेरों के हाथ में करके आख़िरकार उनको अपनी नज़र से दूर कर दिया।
੨੦ਇਸ ਲਈ ਯਹੋਵਾਹ ਨੇ ਇਸਰਾਏਲ ਦੀ ਸਾਰੀ ਅੰਸ ਨੂੰ ਰੱਦਿਆ ਅਤੇ ਉਨ੍ਹਾਂ ਨੂੰ ਨੀਵੀਆਂ ਕੀਤਾ ਅਤੇ ਉਨ੍ਹਾਂ ਨੂੰ ਲੁਟੇਰਿਆਂ ਦੇ ਹੱਥ ਵਿੱਚ ਦੇ ਕੇ ਅੰਤ ਨੂੰ ਆਪਣੇ ਅੱਗਿਓਂ ਉਨ੍ਹਾਂ ਨੂੰ ਦੂਰ ਕਰ ਦਿੱਤਾ।
21 क्यूँकि उसने इस्राईल को दाऊद के घराने से जुदा किया, और उन्होंने नबात के बेटे युरब'आम को बादशाह बनाया, और युरब'आम ने इस्राईल को ख़ुदावन्द की पैरवी से दूर किया और उनसे बड़ा गुनाह कराया।
੨੧ਕਿਉਂ ਜੋ ਉਸ ਉੱਤਰੀ ਰਾਜ - ਇਸਰਾਏਲ ਨੂੰ ਦਾਊਦ ਦੇ ਘਰਾਣੇ ਤੋਂ ਅਲੱਗ ਕਰ ਦਿੱਤਾ ਅਤੇ ਉਨ੍ਹਾਂ ਨੇ ਨਬਾਟ ਦੇ ਪੁੱਤਰ ਯਾਰਾਬੁਆਮ ਨੂੰ ਰਾਜਾ ਬਣਾ ਲਿਆ ਅਤੇ ਯਾਰਾਬੁਆਮ ਨੇ ਇਸਰਾਏਲ ਨੂੰ ਯਹੋਵਾਹ ਦੇ ਪਿੱਛੇ ਤੁਰਨ ਤੋਂ ਹਟਾ ਕੇ ਉਨ੍ਹਾਂ ਤੋਂ ਵੱਡਾ ਪਾਪ ਕਰਾਇਆ।
22 और बनी इस्राईल उन सब गुनाहों की जो युरब'आम ने किए, पैरवी करते रहे; वह उनसे बाज़ न आए।
੨੨ਅਤੇ ਇਸਰਾਏਲੀ ਉਹਨਾਂ ਸਾਰਿਆਂ ਪਾਪਾਂ ਵਿੱਚ ਤੁਰਦੇ ਰਹੇ ਜੋ ਯਾਰਾਬੁਆਮ ਨੇ ਕੀਤੇ ਸਨ ਅਤੇ ਉਨ੍ਹਾਂ ਨੇ ਉਹਨਾਂ ਨੂੰ ਨਾ ਛੱਡਿਆ।
23 यहाँ तक कि ख़ुदावन्द ने इस्राईल को अपनी नज़र से दूर कर दिया, जैसा उसने अपने सब बन्दों के ज़रिए', जो नबी थे फ़रमाया था। इसलिए इस्राईल अपने मुल्क से असूर को पहुँचाया गया, जहाँ वह आज तक है।
੨੩ਇੱਥੋਂ ਤੱਕ ਕਿ ਯਹੋਵਾਹ ਨੇ ਇਸਰਾਏਲ ਨੂੰ ਆਪਣੇ ਅੱਗਿਓਂ ਹਟਾ ਦਿੱਤਾ ਜਿਵੇਂ ਉਸ ਨੇ ਆਪਣੇ ਸਾਰੇ ਦਾਸਾਂ ਨਬੀਆਂ ਦੇ ਰਾਹੀਂ ਆਖਿਆ ਸੀ। ਇਸਰਾਏਲ ਆਪਣੀ ਧਰਤੀ ਤੋਂ ਕੱਢ ਕੇ ਅੱਸ਼ੂਰ ਵਿੱਚ ਪਹੁੰਚਾਇਆ ਗਿਆ ਜਿੱਥੇ ਉਹ ਅੱਜ ਦੇ ਦਿਨ ਤੱਕ ਹੈ।
24 और शाह — ए — असूर ने बाबुल और कूताह और 'अव्वा और हमात और सिफ़वाइम के लोगों को लाकर बनी — इस्राईल की जगह सामरिया के शहरों में बसाया। इसलिए वह सामरिया के मालिक हुए, और उसके शहरों में बस गए।
੨੪ਅੱਸ਼ੂਰ ਦੇ ਰਾਜਾ ਨੇ ਬਾਬਲ, ਕੂਥਾਹ, ਅੱਵਾ, ਹਮਾਥ ਅਤੇ ਸਫ਼ਰਵਇਮ ਦੇ ਲੋਕਾਂ ਨੂੰ ਲਿਆ ਕੇ, ਸਾਮਰਿਯਾ ਵਿੱਚ ਇਸਰਾਏਲੀਆਂ ਦੇ ਥਾਂ ਵਸਾਇਆ। ਫਿਰ ਉਨ੍ਹਾਂ ਨੇ ਸਾਮਰਿਯਾ ਨੂੰ ਲੈ ਲਿਆ ਤੇ ਉਸ ਦੇ ਸ਼ਹਿਰਾਂ ਵਿੱਚ ਵੱਸ ਗਏ।
25 और अपने बस जाने के शुरू' में उन्होंने ख़ुदावन्द का ख़ौफ़ न माना; इसलिए ख़ुदावन्द ने उनके बीच शेरों को भेजा, जिन्होंने उनमें से कुछ को मार डाला।
੨੫ਤਦ ਅਜਿਹਾ ਹੋਇਆ ਕਿ ਜਦ ਉਹ ਪਹਿਲੇ ਪਹਿਲ ਉੱਥੇ ਵੱਸੇ ਤਦ ਉਹ ਯਹੋਵਾਹ ਦਾ ਭੈਅ ਨਹੀਂ ਮੰਨਦੇ ਸਨ। ਇਸ ਲਈ ਯਹੋਵਾਹ ਨੇ ਉਨ੍ਹਾਂ ਵਿੱਚ ਸ਼ੇਰ ਭੇਜੇ, ਜਿਨ੍ਹਾਂ ਨੇ ਉਨ੍ਹਾਂ ਵਿੱਚੋਂ ਕਈਆਂ ਨੂੰ ਮਾਰਿਆ।
26 तब उन्होंने शाह — ए — असूर से ये कहा, “जिन क़ौमों को तूने ले जाकर सामरिया के शहरों में बसाया है, वह उस मुल्क के ख़ुदा के तरीक़े से वाक़िफ़ नहीं हैं; चुनाँचे उसने उनमें शेर भेज दिए हैं और देख, वह उनको फाड़ते हैं, इसलिए कि वह उस मुल्क के ख़ुदा के तरीक़े से वाक़िफ़ नही हैं।”
੨੬ਇਸ ਲਈ ਉਨ੍ਹਾਂ ਨੇ ਅੱਸ਼ੂਰ ਦੇ ਰਾਜਾ ਨੂੰ ਇਹ ਆਖਿਆ ਕਿ ਜਿਨ੍ਹਾਂ ਕੌਮਾਂ ਨੂੰ ਤੁਸੀਂ ਲੈ ਜਾ ਕੇ ਸਾਮਰਿਯਾ ਵਿੱਚ ਵਸਾਇਆ ਹੈ ਉਹ ਉਸ ਦੇਸ ਦੇ ਪਰਮੇਸ਼ੁਰ ਦੀ ਰੀਤ ਨੂੰ ਨਹੀਂ ਜਾਣਦੀਆਂ, ਇਸ ਲਈ ਉਸ ਨੇ ਉਨ੍ਹਾਂ ਦੇ ਵਿੱਚ ਸ਼ੇਰ ਭੇਜੇ ਹਨ ਅਤੇ ਵੇਖੋ, ਉਹ ਉਨ੍ਹਾਂ ਨੂੰ ਪਾੜਦੇ ਹਨ ਕਿਉਂ ਜੋ ਉਸ ਦੇਸ ਦੇ ਦੇਵਤੇ ਦੀ ਰੀਤ ਨੂੰ ਨਹੀਂ ਜਾਣਦੇ।
27 तब असूर के बादशाह ने ये हुक्म दिया, “जिन काहिनों को तुम वहाँ से ले आए हो, उनमें से एक को वहाँ ले जाओ, और वह जाकर वहीं रहे और ये काहिन उनको उस मुल्क के ख़ुदा का तरीक़ा सिखाए।”
੨੭ਤਦ ਅੱਸ਼ੂਰ ਦੇ ਰਾਜਾ ਨੇ ਆਗਿਆ ਦਿੱਤੀ ਕਿ ਜਿਨ੍ਹਾਂ ਜਾਜਕਾਂ ਨੂੰ ਤੁਸੀਂ ਉਸ ਥਾਂ ਤੋਂ ਗੁਲਾਮ ਬਣਾ ਕੇ ਲੈ ਆਏ ਹੋ, ਉਹਨਾਂ ਵਿੱਚੋਂ ਇੱਕ ਨੂੰ ਉੱਥੇ ਲੈ ਜਾਓ ਕਿ ਉਹ ਉੱਥੇ ਜਾ ਕੇ ਵੱਸੇ ਅਤੇ ਉਨ੍ਹਾਂ ਨੂੰ ਉਸ ਦੇਸ ਦੇ ਦੇਵਤੇ ਦੀ ਰੀਤ ਸਿਖਾਉਣ।
28 इसलिए उन काहिनों में से, जिनको वह सामरिया ले गए थे, एक काहिन आकर बैतएल में रहने लगा, और उनको सिखाया कि उनको ख़ुदावन्द का ख़ौफ़ क्यूँकर मानना चाहिए।
੨੮ਤਦ ਉਹਨਾਂ ਜਾਜਕਾਂ ਵਿੱਚੋਂ ਜਿਨ੍ਹਾਂ ਨੂੰ ਉਹ ਸਾਮਰਿਯਾ ਵਿੱਚ ਗੁਲਾਮ ਬਣਾ ਕੇ ਲਿਆਏ ਸਨ, ਇੱਕ ਜਣਾ ਆ ਕੇ ਬੈਤਏਲ ਵਿੱਚ ਰਹਿਣ ਲੱਗਾ ਅਤੇ ਉਨ੍ਹਾਂ ਨੂੰ ਸਿਖਾਉਣ ਲੱਗ ਪਿਆ ਕਿ ਉਨ੍ਹਾਂ ਨੂੰ ਕਿਵੇਂ ਯਹੋਵਾਹ ਦਾ ਭੈਅ ਮੰਨਣਾ ਚਾਹੀਦਾ ਹੈ।
29 इस पर भी हर क़ौम ने अपने मा'बूद बनाए, और उनको सामरियों के बनाए हुए ऊँचे मक़ामों के बुतख़ानों में रख्खा; हर क़ौम ने अपने शहर में जहाँ उसकी सुकूनत थी ऐसा ही किया।
੨੯ਤਦ ਵੀ ਸਾਰੀਆਂ ਕੌਮਾਂ ਨੇ ਵੱਖੋ-ਵੱਖ ਆਪਣੇ ਦੇਵਤੇ ਬਣਾਏ ਅਤੇ ਉਨ੍ਹਾਂ ਸ਼ਹਿਰਾਂ ਵਿੱਚ ਜਿੱਥੇ ਵੱਸ ਗਏ ਸਨ, ਹਰ ਕੌਮ ਨੇ ਸਾਮਰਿਯਾ ਦੀਆਂ ਬਣਾਈਆਂ ਹੋਈਆਂ ਉੱਚੀਆਂ ਥਾਵਾਂ ਦੇ ਮੰਦਰਾਂ ਵਿੱਚ ਉਨ੍ਹਾਂ ਨੂੰ ਰੱਖ ਦਿੱਤਾ।
30 इसलिए बाबुलियों ने सुकात बनात को, और कूतियों ने नेरगुल को, और हमातियों ने असीमा को,
੩੦ਬਾਬਲ ਦੇ ਮਨੁੱਖਾਂ ਨੇ ਸੁੱਕੋਥ ਬਨੋਥ ਨੂੰ ਬਣਾਇਆ ਅਤੇ ਕੂਥ ਦੇ ਮਨੁੱਖਾਂ ਨੇ ਨੇਰਗਾਲ ਨੂੰ ਬਣਾਇਆ ਅਤੇ ਹਮਾਥ ਦੇ ਮਨੁੱਖਾਂ ਨੇ ਅਸ਼ੀਮਾ ਨੂੰ ਬਣਾਇਆ।
31 और 'अवाइयों ने निबहाज़ और तरताक़ को बनाया; और सिफ़वियों ने अपने बेटों को अदरम्मलिक और 'अनम्मलिक के लिए, जो सिफ़वाइम के मा'बूद थे, आग में जलाया।
੩੧ਅੱਵੀਆਂ ਨੇ ਨਿਬਹਜ਼ ਅਤੇ ਤਰਤਾਕ ਨੂੰ ਬਣਾਇਆ ਅਤੇ ਸਫ਼ਰਵੀਆਂ ਨੇ ਆਪਣੇ ਪੁੱਤਰਾਂ ਨੂੰ ਅਦਰਮਲਕ ਅਤੇ ਅਨਮਲਕ ਦੇ ਲਈ ਜੋ ਸਫ਼ਰਵਇਮ ਦੇ ਦੇਵਤੇ ਸਨ, ਅੱਗ ਵਿੱਚ ਸਾੜਦੇ ਹੁੰਦੇ ਸਨ।
32 इस तरह वह ख़ुदावन्द से भी डरते थे और अपने लिए ऊँचे मक़ामों के काहिन भी अपने ही में से बना लिए, जो ऊँचे मक़ामों के बुतख़ानों में उनके लिए क़ुर्बानी पेश करते थे।
੩੨ਇਸ ਤਰ੍ਹਾਂ ਉਹ ਯਹੋਵਾਹ ਦਾ ਭੈਅ ਮੰਨਣ ਵਾਲੇ ਤਾਂ ਹੋ ਗਏ, ਪਰ ਨਾਲ ਹੀ ਆਪਣੇ ਲਈ ਉੱਚਿਆਂ ਥਾਵਾਂ ਦੇ ਜਾਜਕ ਵੀ ਆਪਣੇ ਵਿੱਚੋਂ ਬਣਾ ਲਏ ਜੋ ਉਨ੍ਹਾਂ ਦੇ ਲਈ ਉੱਚਿਆਂ ਥਾਵਾਂ ਦੇ ਮੰਦਰਾਂ ਵਿੱਚ ਭੇਟਾਂ ਚੜ੍ਹਾਉਂਦੇ ਹੁੰਦੇ ਸਨ।
33 इसलिए वह ख़ुदावन्द से भी डरते थे और अपनी क़ौमों के दस्तूर के मुताबिक़, जिनमें से वह निकाल लिए गए थे, अपने — अपने मा'बूद की इबादत भी करते थे।
੩੩ਉਹ ਯਹੋਵਾਹ ਦਾ ਭੈਅ ਮੰਨਦੇ ਸਨ ਪਰ ਨਾਲ ਹੀ ਉਨ੍ਹਾਂ ਕੌਮਾਂ ਦੀ ਰੀਤ ਅਨੁਸਾਰ ਜਿਨ੍ਹਾਂ ਵਿੱਚੋਂ ਉਹ ਕੱਢ ਕੇ ਲਿਆਂਦੇ ਗਏ ਸਨ, ਆਪਣੇ ਦੇਵਤਿਆਂ ਦੀ ਪੂਜਾ ਵੀ ਕਰਦੇ ਹੁੰਦੇ ਸਨ।
34 आज के दिन तक वह पहले दस्तूर पर चलते हैं, वह ख़ुदावन्द से डरते नहीं, और न तो अपने आईन — ओ — क़वानीन पर और न उस शरा' और फ़रमान पर चलते हैं, जिसका हुक्म ख़ुदावन्द ने या'क़ूब की नसल को दिया था, जिसका नाम उसने इस्राईल रखा था।
੩੪ਅੱਜ ਦੇ ਦਿਨ ਤੱਕ ਉਹ ਪਹਿਲੀਆਂ ਰੀਤਾਂ ਦੇ ਅਨੁਸਾਰ ਕਰਦੇ ਹਨ। ਉਹ ਯਹੋਵਾਹ ਦਾ ਭੈਅ ਨਹੀਂ ਮੰਨਦੇ ਨਾ ਉਹ ਉਹਨਾਂ ਦੀਆਂ ਬਿਧੀਆਂ ਜਾਂ ਰੀਤਾਂ ਅਨੁਸਾਰ ਕਰਦੇ ਹਨ ਅਤੇ ਨਾ ਉਸ ਬਿਵਸਥਾ ਅਤੇ ਹੁਕਮ ਅਨੁਸਾਰ ਜਿਹ ਦਾ ਹੁਕਮ ਯਹੋਵਾਹ ਨੇ ਯਾਕੂਬ ਦੀ ਸੰਤਾਨ ਨੂੰ ਦਿੱਤਾ ਜਿਹ ਦਾ ਨਾਮ ਉਹ ਨੇ ਇਸਰਾਏਲ ਰੱਖਿਆ ਸੀ।
35 उन ही से ख़ुदावन्द ने 'अहद करके उनको ये ताकीद की थी, “तुम गै़र — मा'बूदों से न डरना, और न उनको सिज्दा करना, न इबादत करना, और न उनके लिए क़ुर्बानी करना;
੩੫ਜਿਨ੍ਹਾਂ ਨਾਲ ਯਹੋਵਾਹ ਨੇ ਨੇਮ ਬੱਧਾ ਅਤੇ ਇਹ ਹੁਕਮ ਦਿੱਤਾ ਸੀ ਕਿ ਤੁਸੀਂ ਪਰਾਏ ਦੇਵਤਿਆਂ ਦਾ ਭੈਅ ਨਾ ਮੰਨਿਓ, ਨਾ ਉਨ੍ਹਾਂ ਅੱਗੇ ਮੱਥਾ ਟੇਕਿਓ, ਨਾ ਉਨ੍ਹਾਂ ਦੀ ਪੂਜਾ ਕਰਿਓ ਤੇ ਨਾ ਉਨ੍ਹਾਂ ਅੱਗੇ ਬਲੀ ਚੜ੍ਹਾਇਓ।
36 बल्कि ख़ुदावन्द जो बड़ी क़ुव्वत और बलन्द बाज़ू से तुम को मुल्क — ए — मिस्र से निकाल लाया, तुम उसी से डरना और उसी को सिज्दा करना और उसी के लिए क़ुर्बानी पेश करना।
੩੬ਪਰ ਯਹੋਵਾਹ ਜੋ ਵੱਡੇ ਬਲ ਅਤੇ ਵਧਾਈ ਹੋਈ ਬਾਂਹ ਨਾਲ ਤੁਹਾਨੂੰ ਮਿਸਰ ਦੇ ਦੇਸ ਵਿੱਚੋਂ ਕੱਢ ਲਿਆਇਆ ਕੇਵਲ ਉਸੇ ਦਾ ਭੈਅ ਮੰਨੋ ਅਤੇ ਉਸੇ ਨੂੰ ਤੁਸੀਂ ਮੱਥਾ ਟੇਕੋ ਅਤੇ ਉਸ ਦੇ ਅੱਗੇ ਤੁਸੀਂ ਬਲੀ ਚੜ੍ਹਾਇਓ।
37 और जो — जो क़ानून, और रवायत, और जो शरी'अत, और हुक्म उसने तुम्हारे लिए लिखे, उनको हमेशा मानने के लिए एहतियात रखना; और तुम गै़र — मा'बूदों से न डरना,
੩੭ਅਤੇ ਜੋ ਬਿਧੀਆਂ, ਆਗਿਆਵਾਂ, ਬਿਵਸਥਾ ਅਤੇ ਹੁਕਮਨਾਮਾ ਉਸ ਨੇ ਤੁਹਾਡੇ ਲਈ ਲਿਖੇ ਉਨ੍ਹਾਂ ਨੂੰ ਪੱਕਾ ਕਰ ਕੇ ਮੰਨਿਓ ਅਤੇ ਪਰਾਏ ਦੇਵਤਿਆਂ ਦਾ ਭੈਅ ਨਾ ਮੰਨਿਓ।
38 और उस 'अहद को जो मैंने तुम से किया है तुम भूल न जाना; और न तुम गै़र — मा'बूदों का ख़ौफ़ मानना;
੩੮ਜਿਹੜਾ ਨੇਮ ਮੈਂ ਤੁਹਾਡੇ ਨਾਲ ਬੰਨ੍ਹਿਆ ਹੈ ਤੁਸੀਂ ਨਾ ਭੁੱਲਣਾ ਨਾ ਪਰਾਏ ਦੇਵਤਿਆਂ ਦਾ ਵੀ ਤੁਸੀਂ ਮੰਨਣਾ।
39 बल्कि तुम ख़ुदावन्द अपने ख़ुदा का ख़ौफ़ मानना, और वह तुम को तुम्हारे सब दुश्मनों के हाथ से छुड़ाएगा।”
੩੯ਪਰ ਯਹੋਵਾਹ ਆਪਣੇ ਪਰਮੇਸ਼ੁਰ ਦਾ ਭੈਅ ਮੰਨਿਓ ਤਦ ਉਹ ਤੁਹਾਨੂੰ ਤੁਹਾਡੇ ਸਾਰੇ ਵੈਰੀਆਂ ਦੇ ਹੱਥੋਂ ਛੁਡਾਵੇਗਾ।
40 लेकिन उन्होंने न माना, बल्कि अपने पहले दस्तूर के मुताबिक़ करते रहे।
੪੦ਪਰ ਉਨ੍ਹਾਂ ਨੇ ਨਾ ਸੁਣਿਆ ਸਗੋਂ ਆਪਣੀ ਪਹਿਲੀ ਰੀਤ ਅਨੁਸਾਰ ਕਰਦੇ ਰਹੇ।
41 इसलिए ये क़ौमें ख़ुदावन्द से भी डरती रहीं, और अपनी खोदी हुई मूरतों को भी पूजती रहीं; इसी तरह उनकी औलाद और उनकी औलाद की नसल भी, जैसा उनके बाप — दादा करते थे, वैसा वह भी आज के दिन तक करती हैं।
੪੧ਇਸ ਤਰ੍ਹਾਂ ਉਹ ਕੌਮਾਂ ਯਹੋਵਾਹ ਦਾ ਭੈਅ ਵੀ ਮੰਨਦੀਆਂ ਸਨ ਤੇ ਨਾਲੇ ਆਪਣੀਆਂ ਘੜ੍ਹੀਆਂ ਹੋਇਆਂ ਮੂਰਤਾਂ ਦੀ ਪੂਜਾ ਵੀ ਕਰਦੀਆਂ ਸਨ ਅਤੇ ਜਿਵੇਂ ਪੁਰਖੇ ਭੇਟਾਂ ਚੜ੍ਹਾਉਂਦੇ ਸਨ, ਉਸੇ ਤਰ੍ਹਾਂ ਉਨ੍ਹਾਂ ਦੇ ਪੁੱਤਰ ਪੋਤੇ ਵੀ ਅੱਜ ਦੇ ਦਿਨ ਤੱਕ ਚੜ੍ਹਾਉਂਦੇ ਹਨ।