< 2 पतरस 1 >
1 शमौन पतरस की तरफ़ से, जो ईसा मसीह का बन्दा और रसूल है, उन लोगों के नाम ख़त, जिन्होंने हमारे ख़ुदा और मुंजी ईसा मसीह की रास्तबाज़ी में हमारा सा क़ीमती ईमान पाया है।
੧ਸ਼ਮਊਨ ਪਤਰਸ, ਜਿਹੜਾ ਯਿਸੂ ਮਸੀਹ ਦਾ ਦਾਸ ਅਤੇ ਰਸੂਲ ਹਾਂ। ਅੱਗੇ ਯੋਗ ਜਿਨ੍ਹਾਂ ਨੂੰ ਸਾਡੇ ਪਰਮੇਸ਼ੁਰ ਅਤੇ ਮੁਕਤੀਦਾਤੇ ਯਿਸੂ ਮਸੀਹ ਦੀ ਧਾਰਮਿਕਤਾ ਦੇ ਰਾਹੀਂ ਸਾਡੇ ਵਾਂਗੂੰ ਵਡਮੁੱਲਾ ਵਿਸ਼ਵਾਸ ਪ੍ਰਾਪਤ ਹੋਇਆ ਹੈ ।
2 ख़ुदा और हमारे ख़ुदावन्द ईसा की पहचान की वजह से फ़ज़ल और इत्मीनान तुम्हें ज़्यादा होता रहे।
੨ਪਰਮੇਸ਼ੁਰ ਅਤੇ ਸਾਡੇ ਪ੍ਰਭੂ ਯਿਸੂ ਦੇ ਗਿਆਨ ਦੇ ਰਾਹੀਂ ਕਿਰਪਾ ਅਤੇ ਸ਼ਾਂਤੀ ਤੁਹਾਡੇ ਲਈ ਵੱਧ ਤੋਂ ਵੱਧ ਹੁੰਦੀ ਜਾਵੇ।
3 क्यूँकि ख़ुदा की इलाही क़ुदरत ने वो सब चीज़ें जो ज़िन्दगी और दीनदारी के मुता'ल्लिक़ हैं, हमें उसकी पहचान के वसीले से 'इनायत की, जिसने हम को अपने ख़ास जलाल और नेकी के ज़रिए से बुलाया।
੩ਉਸ ਦੀ ਰੂਹਾਨੀ ਸਮਰੱਥਾ ਨੇ ਉਹ ਸਭ ਕੁਝ ਜੋ ਜੀਵਨ ਅਤੇ ਭਗਤੀ ਲਈ ਚਾਹੀਦਾ ਹੈ, ਸਾਨੂੰ ਪਰਮੇਸ਼ੁਰ ਦੇ ਗਿਆਨ ਦੇ ਦੁਆਰਾ ਦਿੱਤਾ ਹੈ, ਜਿਸ ਨੇ ਆਪਣੀ ਮਹਿਮਾ ਅਤੇ ਗੁਣ ਨਾਲ ਸਾਨੂੰ ਸੱਦਿਆ ਹੈ ।
4 जिनके ज़रिए उसने हम से क़ीमती और निहायत बड़े वा'दे किए; ताकि उनके वसीले से तुम उस ख़राबी से छूटकर, जो दुनिया में बुरी ख़्वाहिश की वजह से है, ज़ात — ए — इलाही में शरीक हो जाओ।
੪ਜਿਹਨਾਂ ਦੇ ਰਾਹੀਂ ਉਹਨਾਂ ਨੇ ਸਾਨੂੰ ਵਡਮੁੱਲੇ ਵੱਡੇ-ਵੱਡੇ ਵਾਅਦੇ ਦਿੱਤੇ ਹਨ ਕਿ ਤੁਸੀਂ ਉਸ ਵਿਨਾਸ਼ ਤੋਂ ਛੁੱਟ ਕੇ ਜੋ ਕਾਮਨਾਂ ਦੇ ਕਾਰਨ ਸੰਸਾਰ ਵਿੱਚ ਹੈ, ਉਹਨਾਂ ਦੇ ਦੁਆਰਾ ਪਰਮੇਸ਼ੁਰਤਾਈ ਦੇ ਸੁਭਾਅ ਵਿੱਚ ਸਾਂਝੀ ਹੋ ਜਾਓ ।
5 पस इसी ज़रिए तुम अपनी तरफ़ से पूरी कोशिश करके अपने ईमान से नेकी, और नेकी से मा'रिफ़त,
੫ਸੋ ਇਸੇ ਕਾਰਨ ਤੁਸੀਂ ਆਪਣੇ ਵੱਲੋਂ ਵੱਡਾ ਯਤਨ ਕਰ ਕੇ ਆਪਣੇ ਵਿਸ਼ਵਾਸ ਨਾਲ ਨੇਕੀ ਅਤੇ ਨੇਕੀ ਨਾਲ ਗਿਆਨ
6 और मा'रिफ़त से परहेज़गारी, और परहेज़गारी से सब्र और सब्र सेदीनदारी,
੬ਅਤੇ ਗਿਆਨ ਨਾਲ ਸੰਜਮ ਅਤੇ ਸੰਜਮ ਨਾਲ ਭਗਤੀ
7 और दीनदारी से बिरादराना उल्फ़त, और बिरादराना उल्फ़त से मुहब्बत बढ़ाओ।
੭ਅਤੇ ਭਗਤੀ ਨਾਲ ਭਾਈਚਾਰੇ ਦੇ ਪਿਆਰ ਨਾਲ ਪਿਆਰ ਨੂੰ ਵਧਾਈ ਜਾਓ ।
8 क्यूँकि अगर ये बातें तुम में मौजूद हों और ज़्यादा भी होती जाएँ, तो तुम को हमारे ख़ुदावन्द ईसा मसीह के पहचानने में बेकार और बेफल न होने देंगी।
੮ਕਿਉਂ ਜੋ ਇਹ ਗੁਣ ਜੋ ਤੁਹਾਡੇ ਵਿੱਚ ਹੋਣ ਅਤੇ ਵਧਦੇ ਜਾਣ ਤਾਂ ਉਹ ਤੁਹਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੇ ਗਿਆਨ ਵਿੱਚ ਆਲਸੀ ਅਤੇ ਬੇਫਲ ਨਾ ਹੋਣ ਦੇਣਗੇ ।
9 और जिसमें ये बातें न हों, वो अन्धा है और कोताह नज़र अपने पहले गुनाहों के धोए जाने को भूले बैठा है।
੯ਪਰ ਜਿਸ ਦੇ ਵਿੱਚ ਇਹ ਗੱਲਾਂ ਨਹੀਂ ਉਹ ਅੰਨ੍ਹਾ ਹੈ, ਉਹ ਨੂੰ ਧੁੰਦਲਾ ਵਿਖਾਈ ਦਿੰਦਾ ਹੈ ਅਤੇ ਭੁੱਲ ਗਿਆ ਹੈ ਕਿ ਮੈਂ ਆਪਣੇ ਪਹਿਲੇ ਪਾਪਾਂ ਤੋਂ ਸ਼ੁੱਧ ਕੀਤਾ ਗਿਆ ਸੀ ।
10 पस ऐ भाइयों! अपने बुलावे और बरगुज़ीदगी को साबित करने की ज़्यादा कोशिश करो, क्यूँकि अगर ऐसा करोगे तो कभी ठोकर न खाओगे;
੧੦ਇਸ ਕਾਰਨ ਹੇ ਭਰਾਵੋ, ਆਪਣੇ ਸੱਦੇ ਜਾਣ ਅਤੇ ਚੁਣੇ ਜਾਣ ਨੂੰ ਪੱਕਿਆਂ ਕਰਨ ਦਾ ਹੋਰ ਵੀ ਯਤਨ ਕਰੋ, ਕਿਉਂਕਿ ਜੇ ਤੁਸੀਂ ਇਹ ਕੰਮ ਕਰੋ ਤਾਂ ਕਦੇ ਠੋਕਰ ਨਾ ਖਾਓਗੇ ।
11 बल्कि इससे तुम हमारे ख़ुदावन्द और मुन्जी ईसा मसीह की हमेशा बादशाही में बड़ी 'इज़्ज़त के साथ दाख़िल किए जाओगे। (aiōnios )
੧੧ਕਿਉਂ ਜੋ ਇਸੇ ਪ੍ਰਕਾਰ ਤੁਸੀਂ ਸਾਡੇ ਪ੍ਰਭੂ ਅਤੇ ਮੁਕਤੀਦਾਤੇ ਯਿਸੂ ਮਸੀਹ ਦੇ ਸਦੀਪਕ ਰਾਜ ਵਿੱਚ ਦਾਖਿਲ ਹੋ ਸਕੋਗੇ। (aiōnios )
12 इसलिए मैं तुम्हें ये बातें याद दिलाने को हमेशा मुस्त'इद रहूँगा, अगरचे तुम उनसे वाक़िफ़ और उस हक़ बात पर क़ाईम हो जो तुम्हें हासिल है।
੧੨ਇਸ ਲਈ ਮੈਂ ਤੁਹਾਨੂੰ ਸਦਾ ਇਹ ਗੱਲਾਂ ਚੇਤੇ ਕਰਾਉਣ ਦਾ ਧਿਆਨ ਰੱਖਾਂਗਾ, ਭਾਵੇਂ ਤੁਸੀਂ ਇਹਨਾਂ ਨੂੰ ਜਾਣਦੇ ਹੀ ਹੋ ਅਤੇ ਉਸ ਸਚਿਆਈ ਉੱਤੇ ਜਿਹੜੀ ਤੁਹਾਡੇ ਕੋਲ ਹੈ, ਸਥਿਰ ਕੀਤੇ ਹੋਏ ਹੋ ।
13 और जब तक मैं इस ख़ेमे में हूँ, तुम्हें याद दिला दिला कर उभारना अपने ऊपर वाजिब समझता हूँ।
੧੩ਪਰ ਮੈਂ ਇਹ ਯੋਗ ਸਮਝਦਾ ਹਾਂ ਕਿ ਜਦੋਂ ਤੱਕ ਮੈਂ ਇਸ ਤੰਬੂ ਵਿੱਚ ਹਾਂ, ਮੈਂ ਤੁਹਾਨੂੰ ਯਾਦ ਕਰਾ ਕੇ ਪ੍ਰੇਰਨਾਂ ਦਿੰਦਾ ਰਹਾਂਗਾ ।
14 क्यूँकि हमारे ख़ुदावन्द ईसा मसीह के बताने के मुवाफ़िक़, मुझे मा'लूम है कि मेरे ख़ेमे के गिराए जाने का वक़्त जल्द आनेवाला है।
੧੪ਕਿਉਂ ਜੋ ਮੈਂ ਜਾਣਦਾ ਹਾਂ ਜੋ ਮੇਰੇ ਤੰਬੂ ਦੇ ਡਿੱਗਣ ਦਾ ਸਮਾਂ ਆ ਗਿਆ ਹੈ ਜਿਵੇਂ ਸਾਡੇ ਪ੍ਰਭੂ ਯਿਸੂ ਮਸੀਹ ਨੇ ਮੇਰੇ ਉੱਤੇ ਇਹ ਪਹਿਲਾਂ ਹੀ ਪਰਗਟ ਕੀਤਾ ਸੀ ।
15 पस मैं ऐसी कोशिश करूँगा कि मेरे इन्तक़ाल के बाद तुम इन बातों को हमेशा याद रख सको।
੧੫ਸਗੋਂ ਮੈਂ ਯਤਨ ਕਰਾਂਗਾ ਜੋ ਤੁਸੀਂ ਮੇਰੇ ਜਾਣ ਦੇ ਮਗਰੋਂ ਇਹਨਾਂ ਗੱਲਾਂ ਨੂੰ ਹਰ ਵੇਲੇ ਚੇਤੇ ਰੱਖੋ।
16 क्यूँकि जब हम ने तुम्हें अपने ख़ुदा वन्द ईसा मसीह की क़ुदरत और आमद से वाक़िफ़ किया था, तो दग़ाबाज़ी की गढ़ी हुई कहानियों की पैरवी नहीं की थी बल्कि ख़ुद उस कि अज़मत को देखा था
੧੬ਕਿਉਂ ਜੋ ਅਸੀਂ ਤੁਹਾਨੂੰ ਆਪਣੇ ਪ੍ਰਭੂ ਯਿਸੂ ਮਸੀਹ ਦੀ ਸਮਰੱਥਾ ਅਤੇ ਉਸ ਦੇ ਆਉਣ ਤੋਂ ਜਾਣੂ ਕਰਵਾਇਆ, ਚਤਰਾਈ ਦੀਆਂ ਬਣਾਉਟੀ ਕਹਾਣੀਆਂ ਦੇ ਮਗਰ ਲੱਗ ਕੇ ਨਹੀਂ ਸਗੋਂ ਉਹ ਦੀ ਮਹਾਨਤਾ ਨੂੰ ਆਪਣੀ ਅੱਖੀਂ ਵੇਖ ਕੇ ਕੀਤਾ ।
17 कि उसने ख़ुदा बाप से उस वक़्त 'इज़्ज़त और जलाल पाया, जब उस अफ़ज़ल जलाल में से उसे ये आवाज़ आई, “ये मेरा प्यारा बेटा है, जिससे मैं ख़ुश हूँ।”
੧੭ਕਿਉਂ ਜੋ ਉਹ ਨੂੰ ਪਿਤਾ ਪਰਮੇਸ਼ੁਰ ਕੋਲੋਂ ਆਦਰ ਅਤੇ ਵਡਿਆਈ ਮਿਲੀ ਸੀ, ਜਿਸ ਵੇਲੇ ਉਸ ਪਰਤਾਪੀ ਮਹਿਮਾ ਤੋਂ ਉਹ ਨੂੰ ਇਹ ਸ਼ਬਦ ਆਇਆ ਕਿ ਇਹ ਮੇਰਾ ਪਿਆਰਾ ਪੁੱਤਰ ਹੈ ਜਿਸ ਤੋਂ ਮੈਂ ਪ੍ਰਸੰਨ ਹਾਂ ।
18 और जब हम उसके साथ मुक़द्दस पहाड़ पर थे, तो आसमान से यही आवाज़ आती सुनी।
੧੮ਅਤੇ ਅਸੀਂ ਇਹ ਸ਼ਬਦ ਸਵਰਗ ਤੋਂ ਆਉਂਦਾ ਸੁਣਿਆ ਜਿਸ ਵੇਲੇ ਅਸੀਂ ਪਵਿੱਤਰ ਪਹਾੜ ਉੱਤੇ ਉਹ ਦੇ ਨਾਲ ਸੀ ।
19 और हमारे पास नबियों का वो कलाम है जो ज़्यादा मौ'तबर ठहरा। और तुम अच्छा करते हो, जो ये समझ कर उसी पर ग़ौर करते हो कि वो एक चराग़ है जो अन्धेरी जगह में रौशनी बख़्शता है, जब तक सुबह की रौशनी और सुबह का सितारा तुम्हारे दिलों में न चमके।
੧੯ਅਤੇ ਭਵਿੱਖਬਾਣੀ ਦਾ ਬਚਨ ਸਾਡੇ ਕੋਲ ਹੋਰ ਵੀ ਪੱਕਾ ਕੀਤਾ ਹੋਇਆ ਹੈ ਅਤੇ ਤੁਸੀਂ ਚੰਗਾ ਕਰਦੇ ਹੋ ਜੋ ਉਸ ਵੱਲ ਧਿਆਨ ਲਾਉਂਦੇ ਹੋ ਜਿਵੇਂ ਇੱਕ ਦੀਵੇ ਵੱਲ ਜੋ ਹਨੇਰੇ ਥਾਂ ਵਿੱਚ ਚਮਕਦਾ ਹੈ, ਜਦੋਂ ਤੱਕ ਪਹੁ ਨਾ ਫੁੱਟੇ ਅਤੇ ਦਿਨ ਦਾ ਤਾਰਾ ਤੁਹਾਡਿਆਂ ਦਿਲਾਂ ਵਿੱਚ ਨਾ ਚੜ੍ਹ ਆਵੇ
20 और पहले ये जान लो कि किताब — ए — मुक़द्दस की किसी नबुव्वत की बात की तावील किसी के ज़ाती इख़्तियार पर मौक़ूफ़ नहीं,
੨੦ਕਿ ਪਹਿਲਾਂ ਤੁਸੀਂ ਇਹ ਜਾਣਦੇ ਹੋ ਕਿ ਪਵਿੱਤਰ ਸ਼ਾਸਤਰ ਦੇ ਕਿਸੇ ਭਵਿੱਖਬਾਣੀ ਦਾ ਅਰਥ ਆਪਣੇ ਯਤਨ ਨਾਲ ਨਹੀਂ ਹੁੰਦਾ ।
21 क्यूँकि नबुव्वत की कोई बात आदमी की ख़्वाहिश से कभी नहीं हुई, बल्कि आदमी रूह — उल — क़ुद्दुस की तहरीक की वजह से ख़ुदा की तरफ़ से बोलते थे।
੨੧ਕਿਉਂਕਿ ਕੋਈ ਭਵਿੱਖਬਾਣੀ ਮਨੁੱਖ ਦੀ ਮਰਜ਼ੀ ਤੋਂ ਕਦੇ ਨਹੀਂ ਹੋਈ ਸਗੋਂ ਮਨੁੱਖ ਪਵਿੱਤਰ ਆਤਮਾ ਦੀ ਪ੍ਰੇਰਨਾ ਨਾਲ ਪਰਮੇਸ਼ੁਰ ਦੀ ਵੱਲੋਂ ਬੋਲਦੇ ਸਨ।