< 2 समु 11 >
1 और ऐसा हुआ कि दूसरे साल जिस वक़्त बादशाह जंग के लिए निकलते हैं, दाऊद ने योआब और उसके साथ अपने ख़ादिमों और सब इस्राईलियों को भेजा, और उन्होंने बनी अम्मोन को क़त्ल किया और रब्बा को जा घेरा पर दाऊद येरूशलेम ही में रहा।
੧ਜਦ ਸਾਲ ਦੇ ਅਰੰਭ ਦੇ ਦਿਨ ਆ ਗਏ, ਜਦੋਂ ਰਾਜੇ ਯੁੱਧ ਕਰਨ ਨੂੰ ਬਾਹਰ ਨਿੱਕਲਦੇ ਹਨ ਤਾਂ ਦਾਊਦ ਨੇ ਯੋਆਬ ਅਤੇ ਉਹ ਦੇ ਨਾਲ ਆਪਣੇ ਸੇਵਕਾਂ ਅਤੇ ਸਾਰੇ ਇਸਰਾਏਲ ਨੂੰ ਭੇਜਿਆ ਅਤੇ ਉਨ੍ਹਾਂ ਨੇ ਅੰਮੋਨੀਆਂ ਨੂੰ ਤਬਾਹ ਕਰ ਸੁੱਟਿਆ ਅਤੇ ਰੱਬਾਹ ਨੂੰ ਚਾਰੋਂ ਪਾਸਿਓਂ ਘੇਰ ਲਿਆ, ਪਰ ਦਾਊਦ ਯਰੂਸ਼ਲਮ ਵਿੱਚ ਹੀ ਰਿਹਾ।
2 और शाम के वक़्त दाऊद अपने पलंग पर से उठकर बादशाही महल की छत पर टहलने लगा, और छत पर से उसने एक 'औरत को देखा जो नहा रही थी, और वह 'औरत निहायत ख़ूबसूरत थी।
੨ਇੱਕ ਦਿਨ ਸ਼ਾਮ ਦੇ ਵੇਲੇ ਅਜਿਹਾ ਹੋਇਆ ਕਿ ਦਾਊਦ ਆਪਣੇ ਮੰਜੇ ਉੱਤੋਂ ਉੱਠ ਕੇ ਸ਼ਾਹੀ ਮਹਿਲ ਦੀ ਛੱਤ ਉੱਤੇ ਤੁਰਨ ਫਿਰਨ ਲੱਗਾ ਅਤੇ ਉੱਥੋਂ ਉਸ ਨੇ ਇੱਕ ਇਸਤਰੀ ਨੂੰ ਨਹਾਉਂਦੇ ਦੇਖਿਆ ਅਤੇ ਉਹ ਇਸਤਰੀ ਵੇਖਣ ਵਿੱਚ ਬਹੁਤ ਸੋਹਣੀ ਸੀ।
3 तब दाऊद ने लोग भेजकर उस 'औरत का हाल दरयाफ़्त किया, और किसी ने कहा, “क्या वह इलीआम की बेटी बतसबा नहीं जो हित्ती ऊरिय्याह की बीवी है?”
੩ਤਦ ਦਾਊਦ ਨੇ ਉਸ ਇਸਤਰੀ ਦਾ ਪਤਾ ਕਰਨ ਲਈ ਸੇਵਕਾਂ ਨੂੰ ਭੇਜਿਆ। ਉਨ੍ਹਾਂ ਨੇ ਆਖਿਆ, ਭਲਾ, ਉਹ ਅਲੀਆਮ ਦੀ ਧੀ ਬਥ-ਸ਼ਬਾ ਹਿੱਤੀ ਊਰਿੱਯਾਹ ਦੀ ਇਸਤਰੀ ਨਹੀਂ?
4 और दाऊद ने लोग भेजकर उसे बुला लिया, वह उसके पास आई और उसने उससे सोहबत की (क्यूँकि वह अपनी नापाकी से पाक हो चुकी थी) फिर वह अपने घर को चली गई।
੪ਦਾਊਦ ਨੇ ਉਸ ਇਸਤਰੀ ਨੂੰ ਬੁਲਵਾ ਲਿਆ ਇਸ ਲਈ ਉਹ ਉਸ ਦੇ ਕੋਲ ਆਈ ਅਤੇ ਉਸ ਨੇ ਉਹ ਦੇ ਨਾਲ ਸੰਗ ਕੀਤਾ ਕਿਉਂ ਜੋ ਉਹ ਆਪਣੀ ਅਸ਼ੁੱਧਤਾਈ ਤੋਂ ਸ਼ੁੱਧ ਹੋਈ ਸੀ ਤਾਂ ਉਹ ਆਪਣੇ ਘਰ ਚੱਲੀ ਗਈ।
5 और वह औरत हाम्ला हो गई, तब उसने दाऊद के पास ख़बर भेजी कि “मैं हाम्ला हूँ।”
੫ਉਹ ਇਸਤਰੀ ਗਰਭਵਤੀ ਹੋ ਗਈ ਸੋ ਉਸ ਨੇ ਦਾਊਦ ਕੋਲ ਸੁਨੇਹਾ ਭੇਜਿਆ ਕਿ ਮੈਂ ਗਰਭਵਤੀ ਹਾਂ।
6 और दाऊद ने योआब को कहला भेजा कि “हित्ती ऊरिय्याह को मेरे पास भेज दे।” इसलिए योआब ने ऊरिय्याह को दाऊद के पास भेज दिया।
੬ਦਾਊਦ ਨੇ ਯੋਆਬ ਨੂੰ ਸੁਨੇਹਾ ਭੇਜਿਆ ਕਿ ਹਿੱਤੀ ਊਰਿੱਯਾਹ ਨੂੰ ਮੇਰੇ ਕੋਲ ਭੇਜ ਸੋ ਯੋਆਬ ਨੇ ਊਰਿੱਯਾਹ ਨੂੰ ਦਾਊਦ ਕੋਲ ਭੇਜਿਆ।
7 और जब ऊरिय्याह आया तो दाऊद ने पूछा कि योआब कैसा है और लोगों का क्या हाल है और जंग कैसी हो रही है?
੭ਜਦ ਊਰਿੱਯਾਹ ਆਇਆ ਤਾਂ ਦਾਊਦ ਨੇ ਪੁੱਛਿਆ, ਉਸ ਤੋਂ ਯੋਆਬ ਦੇ ਵਿਖੇ, ਸੈਨਾਂ ਦੇ ਵਿਖੇ ਅਤੇ ਯੁੱਧ ਦੇ ਹਲਾਤ ਬਾਰੇ ਪੁੱਛਿਆ?
8 फिर दाऊद ने ऊरिय्याह से कहा कि “अपने घर जा और अपने पाँव धो।” और ऊरिय्याह बादशाह के महल से निकला और बादशाह की तरफ़ से उसके पीछे पीछे एक ख़्वान भेजा गया।
੮ਫਿਰ ਦਾਊਦ ਨੇ ਊਰਿੱਯਾਹ ਨੂੰ ਆਖਿਆ, ਜਾ ਆਪਣੇ ਘਰ ਪੈਰ ਧੋ। ਊਰਿੱਯਾਹ ਜਦ ਰਾਜੇ ਦੇ ਮਹਿਲ ਤੋਂ ਨਿੱਕਲਿਆ ਤਾਂ ਰਾਜੇ ਵੱਲੋਂ ਉਹ ਦੇ ਪਿੱਛੇ ਕੁਝ ਤੋਹਫ਼ੇ ਭੇਜੇ ਗਏ।
9 लेकिन ऊरिय्याह बादशाह के घर के आस्ताना पर अपने मालिक के और सब ख़ादिमों के साथ सोया और अपने घर न गया।
੯ਇਸ ਲਈ ਊਰਿੱਯਾਹ ਰਾਜਾ ਦੇ ਮਹਿਲ ਦੇ ਬੂਹੇ ਉੱਤੇ ਆਪਣੇ ਮਾਲਕ ਦੇ ਸੇਵਕਾਂ ਨਾਲ ਸੌਂ ਗਿਆ ਅਤੇ ਆਪਣੇ ਘਰ ਨਾ ਗਿਆ।
10 और जब उन्होंने दाऊद को यह बताया कि “ऊरिय्याह अपने घर नहीं गया। तो दाऊद ने ऊरिय्याह से कहा, क्या तू सफ़र से नहीं आया? तब तू अपने घर क्यों नहीं गया?”
੧੦ਜਦ ਉਨ੍ਹਾਂ ਨੇ ਦਾਊਦ ਨੂੰ ਖ਼ਬਰ ਦਿੱਤੀ ਕਿ ਊਰਿੱਯਾਹ ਆਪਣੇ ਘਰ ਨਹੀਂ ਗਿਆ ਤਾਂ ਦਾਊਦ ਨੇ ਊਰਿੱਯਾਹ ਨੂੰ ਆਖਿਆ, ਭਲਾ, ਤੂੰ ਸਫ਼ਰ ਕਰ ਕੇ ਨਹੀਂ ਆਇਆ ਫਿਰ ਤੂੰ ਆਪਣੇ ਘਰ ਕਿਉਂ ਨਹੀਂ ਗਿਆ?
11 ऊरिय्याह ने दाऊद से कहा कि “संदूक़ और इस्राईल और यहूदाह झोंपड़ियों में रहते हैं और मेरा मालिक योआब और मेरे मालिक के ख़ादिम खुले मैदान में डेरे डाले हुए हैं तो क्या मैं अपने घर जाऊँ और खाऊँ पियूँ और अपनी बीवी के साथ सोऊँ? तेरी हयात और तेरी जान की क़सम मुझसे यह बात न होगी।”
੧੧ਤਦ ਊਰਿੱਯਾਹ ਨੇ ਦਾਊਦ ਨੂੰ ਆਖਿਆ, ਸੰਦੂਕ ਅਤੇ ਇਸਰਾਏਲ ਅਤੇ ਯਹੂਦਾਹ ਤੰਬੂਆਂ ਵਿੱਚ ਰਹਿੰਦੇ ਸਨ ਅਤੇ ਮੇਰਾ ਮਾਲਕ ਯੋਆਬ ਅਤੇ ਮੇਰੇ ਮਹਾਰਾਜ ਦੇ ਦਾਸ ਖੁੱਲ੍ਹੇ ਮੈਦਾਨ ਵਿੱਚ ਪਏ ਹੋਏ ਹਨ, ਫਿਰ ਮੈਂ ਕਿਵੇਂ ਆਪਣੇ ਘਰ ਵਿੱਚ ਜਾ ਕੇ ਖਾਵਾਂ-ਪੀਵਾਂ ਅਤੇ ਆਪਣੀ ਇਸਤਰੀ ਨਾਲ ਸੌਂ ਜਾਂਵਾਂ? ਤੇਰੀ ਜਾਨ ਅਤੇ ਤੇਰੇ ਪ੍ਰਾਣ ਦੀ ਸਹੁੰ ਮੈਂ ਅਜਿਹਾ ਕਦੀ ਨਾ ਕਰਾਂਗਾ!
12 फिर दाऊद ने ऊरिय्याह से कहा कि “आज भी तू यहीं रह जा, कल मैं तुझे रवाना कर दूँगा।” इसलिए ऊरिय्याह उस दिन और दूसरे दिन भी येरूशलेम में रहा।
੧੨ਫਿਰ ਦਾਊਦ ਨੇ ਊਰਿੱਯਾਹ ਨੂੰ ਆਖਿਆ, ਅੱਜ ਵੀ ਏਥੇ ਰਹਿ ਅਤੇ ਸਵੇਰੇ ਮੈਂ ਤੈਨੂੰ ਵਿਦਾ ਕਰਾਂਗਾ। ਸੋ ਊਰਿੱਯਾਹ ਉਸ ਦਿਨ ਅਤੇ ਦੂਜੇ ਦਿਨ ਵੀ ਯਰੂਸ਼ਲਮ ਵਿੱਚ ਹੀ ਠਹਿਰ ਗਿਆ।
13 और जब दाऊद ने उसे बुलाया तो उसने उसके सामने खाया पिया और उसने उसे पिलाकर मतवाला किया और शाम को वह बाहर जाकर अपने मालिक के और ख़ादिमों के साथ अपने बिस्तर पर सो रहा पर अपने घर को न गया।
੧੩ਤਦ ਦਾਊਦ ਨੇ ਉਹ ਨੂੰ ਸੱਦਿਆ ਤਾਂ ਉਹ ਨੇ ਉਸ ਦੇ ਅੱਗੇ ਖਾਧਾ ਅਤੇ ਪੀਤਾ ਅਤੇ ਉਸ ਨੇ ਉਹ ਨੂੰ ਮਤਵਾਲਾ ਕੀਤਾ ਅਤੇ ਉਹ ਸ਼ਾਮ ਨੂੰ ਬਾਹਰ ਜਾ ਕੇ ਆਪਣੇ ਮਾਲਕ ਦੇ ਸੇਵਕਾਂ ਦੇ ਨਾਲ ਮੰਜੇ ਉੱਤੇ ਸੁੱਤਾ ਰਿਹਾ, ਪਰ ਆਪਣੇ ਘਰ ਨਾ ਗਿਆ।
14 सुबह को दाऊद ने योआब के लिए ख़त लिखा और उसे ऊरिय्याह के हाथ भेजा।
੧੪ਸਵੇਰ ਨੂੰ ਦਾਊਦ ਨੇ ਯੋਆਬ ਦੇ ਲਈ ਚਿੱਠੀ ਲਿਖੀ ਅਤੇ ਊਰਿੱਯਾਹ ਦੇ ਹੱਥੀਂ ਉਹ ਨੂੰ ਭੇਜੀ।
15 और उसने ख़त में यह लिखा कि “ऊरिय्याह को जंग में सबसे आगे रखना और तुम उसके पास से हट जाना ताकि वह मारा जाए और जाँ बहक़ हो।”
੧੫ਅਤੇ ਉਸ ਨੇ ਚਿੱਠੀ ਵਿੱਚ ਇਹ ਲਿਖਿਆ ਕਿ ਊਰਿੱਯਾਹ ਨੂੰ ਡਾਢੀ ਲੜਾਈ ਦੇ ਵੇਲੇ ਅੱਗੇ ਰੱਖਿਓ ਅਤੇ ਉਹ ਦੇ ਕੋਲੋਂ ਪਿੱਛੇ ਹੱਟ ਜਾਇਓ ਤਾਂ ਜੋ ਉਹ ਮਾਰਿਆ ਜਾਵੇ।
16 और यूँ हुआ कि जब योआब ने उस शहर का जाइज़ा कर लिया तो उसने ऊरिय्याह को ऐसी जगह रख्खा जहाँ वह जानता था कि बहादुर मर्द हैं।
੧੬ਤਦ ਅਜਿਹਾ ਹੋਇਆ ਕਿ ਯੋਆਬ ਨੇ ਸ਼ਹਿਰ ਨੂੰ ਚੰਗੀ ਤਰ੍ਹਾਂ ਵੇਖਿਆ ਅਤੇ ਉਸ ਨੇ ਊਰਿੱਯਾਹ ਨੂੰ ਅਜਿਹੇ ਥਾਂ ਵਿੱਚ ਠਹਿਰਾ ਦਿੱਤਾ ਜਿੱਥੇ ਉਸ ਨੇ ਜਾਣਿਆ ਕਿ ਉੱਥੇ ਸੂਰਮੇ ਹਨ।
17 और उस शहर के लोग निकले ओर योआब से लड़े और वहाँ दाऊद के ख़ादिमों में से थोड़े से लोग काम आए और हित्ती ऊरिय्याह भी मर गया।
੧੭ਤਦ ਉਸ ਸ਼ਹਿਰ ਦੇ ਲੋਕ ਨਿੱਕਲੇ ਅਤੇ ਯੋਆਬ ਦੇ ਨਾਲ ਲੜਾਈ ਕੀਤੀ ਅਤੇ ਉੱਥੇ ਦਾਊਦ ਦੇ ਸੇਵਕਾਂ ਵਿੱਚੋਂ ਕਈ ਡਿੱਗ ਪਏ ਅਤੇ ਹਿੱਤੀ ਊਰਿੱਯਾਹ ਵੀ ਮਾਰਿਆ ਗਿਆ
18 तब योआब ने आदमी भेज कर जंग का सब हाल दाऊद को बताया।
੧੮ਤਦ ਯੋਆਬ ਨੇ ਸੁਨੇਹਾ ਦੇਣ ਵਾਲੇ ਭੇਜ ਕੇ ਲੜਾਈ ਦੀ ਸਾਰੀ ਖ਼ਬਰ ਦਾਊਦ ਨੂੰ ਦੱਸੀ।
19 और उसने क़ासिद को नसीहत कर दी कि “जब तू बादशाह से जंग का सब हाल बयां कर चुके।
੧੯ਉਸ ਨੂੰ ਇਸ ਤਰ੍ਹਾਂ ਸਮਝਾ ਕੇ ਆਖਿਆ, ਜਦ ਤੂੰ ਰਾਜਾ ਨੂੰ ਲੜਾਈ ਦੀ ਗੱਲ ਸੁਣਾ ਦੇਵੇਂ।
20 तब अगर ऐसा हो कि बादशाह को ग़ुस्सा आ जाये और वह तुझसे कहने लगे कि तुम लड़ने को शहर के ऐसे नज़दीक क्यों चले गये? क्या तुम नहीं जानते थे कि वह दीवार पर से तीर मारेंगे?
੨੦ਜੇਕਰ ਅਜਿਹਾ ਹੋਵੇ ਕਿ ਰਾਜੇ ਦਾ ਕ੍ਰੋਧ ਭੜਕੇ ਅਤੇ ਉਹ ਤੈਨੂੰ ਆਖੇ ਕਿ ਜਦ ਤੁਸੀਂ ਲੜਨ ਨੂੰ ਗਏ ਤਾਂ ਸ਼ਹਿਰ ਦੇ ਇਨ੍ਹਾਂ ਨੇੜੇ ਕਿਉਂ ਗਏ? ਭਲਾ ਤੁਸੀਂ ਨਹੀਂ ਜਾਣਦੇ ਸੀ ਜੋ ਉਹ ਕੰਧ ਉੱਤੋਂ ਦੀ ਤੀਰ ਚਲਾਉਣਗੇ?
21 यरोब्बुसत के बेटे अबीमलिक को किसने मारा? क्या एक 'औरत ने चक्की का पात दीवार परसे उसके ऊपर ऐसा नहीं फेंका कि वह तैबिज़ में मर गया? इसलिए तुम शहर की दीवार के नज़दीक क्यों गये? तो फिर तू कहना कि तेरा ख़ादिम हित्ती ऊरिय्याह भी मर गया।”
੨੧ਯਰੂਬਸ਼ਥ ਦੇ ਪੁੱਤਰ ਅਬੀਮਲਕ ਨੂੰ ਕਿਸ ਨੇ ਮਾਰਿਆ? ਕੀ, ਇੱਕ ਇਸਤਰੀ ਨੇ ਚੱਕੀ ਦਾ ਉੱਪਰਲਾ ਹਿੱਸਾ ਉਹ ਦੇ ਉੱਤੇ ਕੱਢ ਕਿ ਮਾਰਿਆ ਜੋ ਉਹ ਤੇਬੇਸ ਵਿੱਚ ਮਰ ਗਿਆ? ਸੋ ਤੁਸੀਂ ਸ਼ਹਿਰ ਦੀ ਕੰਧ ਹੇਠ ਕਿਉਂ ਗਏ ਸੀ? ਤਦ ਆਖਿਓ, ਜੋ ਤੇਰਾ ਸੇਵਕ ਹਿੱਤੀ ਊਰਿੱਯਾਹ ਵੀ ਮਾਰਿਆ ਗਿਆ।
22 तब वह क़ासिद चला और आकर जिस काम के लिए योआब ने उसे भेजा था वह सब दाऊद को बताया।
੨੨ਸੋ ਦੂਤ ਚਲਾ ਗਿਆ ਅਤੇ ਜੋ ਕੁਝ ਯੋਆਬ ਨੇ ਆਖਿਆ ਸੀ ਸੋ ਦਾਊਦ ਨੂੰ ਆਖ ਸੁਣਾਇਆ।
23 और उस क़ासिद ने दाऊद से कहा “कि वह लोग हमपर ग़ालिब हुए और निकल कर मैदान में हमारे पास आगए, फिर हम उनको दौड़ाते हुए फाटक के मदख़ल तक चले गये।
੨੩ਅਤੇ ਦੂਤ ਨੇ ਦਾਊਦ ਨੂੰ ਆਖਿਆ ਕਿ ਸੱਚ-ਮੁੱਚ ਲੋਕ ਸਾਡੇ ਉੱਤੇ ਭਾਰੀ ਪੈ ਗਏ ਅਤੇ ਉਹ ਮੈਦਾਨ ਵਿੱਚ ਸਾਡੇ ਕੋਲ ਆਏ ਸੋ ਅਸੀਂ ਉਨ੍ਹਾਂ ਨੂੰ ਫਾਟਕ ਤੱਕ ਮਾਰਦੇ ਗਏ।
24 तब तीरंदाज़ों ने दीवार पर से तेरे ख़ादिमों पर तीर छोड़े, इसलिए बादशाह के थोड़े ख़ादिम भी मरे और तेरा ख़ादिम हित्ती ऊरिय्याह भी मर गया।”
੨੪ਤਦ ਤੀਰ-ਅੰਦਾਜ਼ਾਂ ਨੇ ਕੰਧ ਉੱਤੇ ਦੀ ਤੁਹਾਡੇ ਲੋਕਾਂ ਤੇ ਨਿਸ਼ਾਨਾ ਲਾਇਆ। ਰਾਜਾ ਦੇ ਕਈ ਸਿਪਾਹੀ ਮਰ ਗਏ ਅਤੇ ਤੁਹਾਡਾ ਸੇਵਕ ਹਿੱਤੀ ਊਰਿੱਯਾਹ ਵੀ ਮਰ ਗਿਆ।
25 तब दाऊद ने क़ासिद से कहा कि, “तू योआब से यूँ कहना कि तुझे इस बात से ना ख़ुशी न हो इसलिए कि तलवार जैसा एक को उड़ाती है वैसा ही दूसरे को, इसलिए तू शहर से और सख़्त जंग करके उसे ढा दे और तू उसे हिम्मत देना।”
੨੫ਸੋ ਦਾਊਦ ਨੇ ਦੂਤ ਨੂੰ ਆਖਿਆ, ਕਿ ਯੋਆਬ ਨੂੰ ਜਾ ਕੇ ਇਸ ਤਰ੍ਹਾਂ ਆਖ ਜੋ ਇਹ ਗੱਲ ਤੈਨੂੰ ਬੁਰੀ ਨਾ ਲੱਗੇ ਕਿਉਂ ਜੋ ਤਲਵਾਰ ਹਰੇਕ ਨੂੰ ਇੱਕੋ ਜਿਹਾ ਵੱਢਦੀ ਹੈ। ਤੂੰ ਸ਼ਹਿਰ ਦੇ ਵਿਰੁੱਧ ਦਲੇਰੀ ਨਾਲ ਲੜਾਈ ਕਰ ਅਤੇ ਉਹ ਨੂੰ ਢਾਹ ਦੇਹ। ਸੋ ਤੂੰ ਉਹ ਨੂੰ ਹੋਂਸਲਾ ਦੇਵੀਂ।
26 जब और्य्याह की बीवी ने सुना कि उसका शौहर ऊरिय्याह मर गया तो वह अपने शौहर के लिए मातम करने लगी।
੨੬ਜਦ ਊਰਿੱਯਾਹ ਦੀ ਪਤਨੀ ਨੇ ਆਪਣੇ ਪਤੀ ਦੀ ਮੌਤ ਬਾਰੇ ਜਾਣਿਆ ਤਦ ਉਹ ਅਫ਼ਸੋਸ ਵਿੱਚ ਬੈਠੀ।
27 और जब मातम के दिन गुज़र गए तो दाऊद ने बुलवाकर उसको अपने महल में रख लिया और वह उसकी बीवी हो गई और उससे उसके एक लड़का हुआ पर उस काम से जिसे दाऊद ने किया था ख़ुदावन्द नाराज़ हुआ।
੨੭ਅਤੇ ਜਦ ਵਿਰਲਾਪ ਦੇ ਦਿਨ ਲੰਘ ਗਏ ਤਾਂ ਦਾਊਦ ਨੇ ਉਸ ਨੂੰ ਆਪਣੇ ਮਹਿਲ ਵਿੱਚ ਸੱਦਿਆ ਅਤੇ ਉਹ ਉਸ ਦੀ ਪਤਨੀ ਬਣੀ ਅਤੇ ਉਹ ਨੇ ਉਸ ਦੇ ਲਈ ਪੁੱਤਰ ਨੂੰ ਜਨਮ ਦਿੱਤਾ ਪਰ ਜੋ ਕੰਮ ਦਾਊਦ ਨੇ ਕੀਤਾ ਸੋ ਯਹੋਵਾਹ ਨੂੰ ਬੁਰਾ ਲੱਗਾ।