< 2 समु 18 >
1 और दाऊद ने उन लोगों को जो उसके साथ थे गिना और हज़ारों के और सैकड़ों के सरदार मुक़र्रर किए।
੧ਦਾਊਦ ਨੇ ਉਨ੍ਹਾਂ ਲੋਕਾਂ ਦਾ ਜੋ ਉਸ ਦੇ ਨਾਲ ਇਕੱਠੇ ਸਨ, ਲੇਖਾ ਕੀਤਾ ਅਤੇ ਉਨ੍ਹਾਂ ਦੇ ਹਜ਼ਾਰਾਂ ਉੱਤੇ ਪ੍ਰਧਾਨ ਅਤੇ ਸੈਂਕੜਿਆਂ ਉੱਤੇ ਪ੍ਰਧਾਨ ਨਿਯੁਕਤ ਕਰ ਦਿੱਤੇ।
2 और दाऊद ने लोगों की एक तिहाई योआब के मातहत और एक तिहाई योआब के भाई अबीशै बिन ज़रोयाह के मातहत और तिहाई जाती इत्ती के मातहत करके उनको रवाना किया और बादशाह ने लोगों से कहा कि “मैं ख़ुद भी ज़रूर तुम्हारे साथ चलूँगा।”
੨ਦਾਊਦ ਨੇ ਲੋਕਾਂ ਦੀ ਇੱਕ ਤਿਹਾਈ ਯੋਆਬ ਦੇ ਹੱਥ ਵਿੱਚ ਅਤੇ ਇੱਕ ਤਿਹਾਈ ਯੋਆਬ ਦੇ ਭਰਾ ਸਰੂਯਾਹ ਦੇ ਪੁੱਤਰ ਅਬੀਸ਼ਈ ਦੇ ਹੱਥ ਵਿੱਚ ਅਤੇ ਇੱਕ ਤਿਹਾਈ ਗਿੱਤੀ ਇੱਤਈ ਦੇ ਹੱਥ ਕਰਕੇ ਉਨ੍ਹਾਂ ਨੂੰ ਬਾਹਰ ਭੇਜਿਆ। ਤਦ ਰਾਜਾ ਨੇ ਲੋਕਾਂ ਨੂੰ ਆਖਿਆ, ਮੈਂ ਵੀ ਜ਼ਰੂਰ ਤੁਹਾਡੇ ਨਾਲ ਚੱਲਾਂਗਾ।
3 लेकिन लोगों ने कहा कि “तू नहीं जाने पायेगा क्यूँकि हम अगर भागें तो उनको कुछ हमारी परवा न होगी और अगर हम में से आधे मारे जायें तो भी उनको कुछ परवा न होगी लेकिन तू हम जैसे दस हज़ार के बराबर है इसलिए बेहतर यह है कि तू शहर में से हमारी मदद करने को तैयार रहे।”
੩ਪਰ ਲੋਕਾਂ ਨੇ ਆਖਿਆ, ਤੁਸੀਂ ਨਾ ਚੱਲੋ ਕਿਉਂ ਜੋ ਜੇਕਰ ਸਾਨੂੰ ਨੱਠਣਾ ਪਵੇ ਤਾਂ ਉਨ੍ਹਾਂ ਨੂੰ ਸਾਡੀ ਕੋਈ ਲੋੜ ਨਹੀਂ ਅਤੇ ਜੇ ਕਦੀ ਅਸੀਂ ਅੱਧੇ ਮਾਰੇ ਵੀ ਜਾਈਏ ਤਾਂ ਵੀ ਉਨ੍ਹਾਂ ਨੂੰ ਸਾਡੀ ਲੋੜ ਨਹੀਂ, ਪਰ ਹੁਣ ਤੁਸੀਂ ਸਾਡੇ ਲਈ ਦਸ ਹਜ਼ਾਰ ਮਨੁੱਖਾਂ ਵਰਗੇ ਹੋ। ਸੋ ਹੁਣ ਚੰਗੀ ਗੱਲ ਇਹ ਹੈ ਜੋ ਤੁਸੀਂ ਸ਼ਹਿਰ ਵਿੱਚ ਰਹਿ ਕੇ ਉੱਥੋਂ ਸਾਡੀ ਸਹਾਇਤਾ ਕਰੋ।
4 बादशाह ने उनसे कहा, “जो तुमको बेहतर मा'लूम होता है मैं वही करूँगा।” इसलिए बादशाह शहर के फाटक की एक तरफ़ खड़ा रहा और सब लोग सौ सौ और हज़ार हज़ार करके निकलने लगे।
੪ਤਦ ਰਾਜਾ ਨੇ ਉਨ੍ਹਾਂ ਨੂੰ ਆਖਿਆ, ਜੋ ਗੱਲ ਤੁਹਾਡੀ ਨਿਗਾਹ ਵਿੱਚ ਚੰਗੀ ਲੱਗੇ ਮੈਂ ਉਹੋ ਕਰਾਂਗਾ। ਸੋ ਰਾਜਾ ਸ਼ਹਿਰ ਦੇ ਫਾਟਕ ਦੇ ਕੋਲ ਖੜ੍ਹਾ ਹੋ ਗਿਆ ਅਤੇ ਸਾਰੇ ਲੋਕ ਸੌ-ਸੌ ਅਤੇ ਹਜ਼ਾਰ-ਹਜ਼ਾਰ ਕਰ ਕੇ ਨਿੱਕਲ ਪਏ।
5 और बादशाह ने योआब और अबीशै और इती को फ़रमाया कि “मेरी ख़ातिर उस जवान अबीसलोम के साथ नरमी से पेश आना।” जब बादशाह ने सब सरदारों को अबीसलोम के हक़ में नसीहत की तो सब लोगों ने सुना।
੫ਉਸ ਵੇਲੇ ਰਾਜਾ ਨੇ ਯੋਆਬ ਅਤੇ ਅਬੀਸ਼ਈ ਅਤੇ ਇੱਤਈ ਨੂੰ ਹੁਕਮ ਦਿੱਤਾ ਕਿ ਮੇਰੇ ਕਾਰਨ ਉਸ ਜਵਾਨ ਅਬਸ਼ਾਲੋਮ ਨਾਲ ਨਰਮ ਵਰਤਾਓ ਕਰਨਾ ਅਤੇ ਜਿਸ ਵੇਲੇ ਰਾਜਾ ਨੇ ਸਾਰੇ ਪ੍ਰਧਾਨਾਂ ਨੂੰ ਅਬਸ਼ਾਲੋਮ ਦੇ ਲਈ ਆਗਿਆ ਦਿੱਤੀ ਤਾਂ ਸਾਰਿਆਂ ਲੋਕਾਂ ਨੇ ਸੁਣੀ।
6 इसलिए वह लोग निकल कर मैदान में इस्राईल के मुक़ाबिले को गये और इफ़्राईम के जंगल में हुई।
੬ਲੋਕ ਮੈਦਾਨ ਦੇ ਵਿੱਚ ਨਿੱਕਲ ਕੇ ਇਸਰਾਏਲ ਦਾ ਸਾਹਮਣਾ ਕਰਨ ਲਈ ਆਏ ਅਤੇ ਇਫ਼ਰਾਈਮ ਨਾਮ ਦੇ ਜੰਗਲ ਵਿੱਚ ਲੜਾਈ ਹੋਈ।
7 और वहाँ इस्राईल के लोगों ने दाऊद के ख़ादिमों से शिकस्त खाई और उस दिन ऐसी बड़ी खूँरेज़ी हुई कि बीस हज़ार आदमी मारे गए।
੭ਇਸਰਾਏਲ ਦੇ ਲੋਕ ਦਾਊਦ ਦੇ ਸੇਵਕਾਂ ਦੇ ਅੱਗੇ ਮਾਰੇ ਗਏ ਅਤੇ ਉਸ ਦਿਨ ਵੀਹ ਹਜ਼ਾਰ ਮਨੁੱਖਾਂ ਦੀ ਡਾਢੀ ਮਾਰ ਹੋਈ।
8 इसलिए कि उस दिन सारी बादशाहत में जंग थी और लोग इतने तलवार का लुक़मा नहीं बने जितने बन का शिकार हुए।
੮ਕਿਉਂ ਜੋ ਉਸ ਦਿਨ ਲੜਾਈ ਸਾਰੇ ਦੇਸ਼ ਵਿੱਚ ਫੈਲ ਗਈ, ਜਿਹੜੇ ਜੰਗਲ ਵਿੱਚ ਨਾਸ ਹੋਏ ਉਨ੍ਹਾਂ ਨਾਲੋਂ ਬਹੁਤ ਜਿਆਦਾ ਸਨ, ਜਿਹੜੇ ਤਲਵਾਰ ਨਾਲ ਮਾਰੇ ਗਏ।
9 और अचानक अबीसलोम दौड़ के दाऊद के ख़ादिमों के सामने आ गया और अबीसलोम अपने खच्चर पर सवार था और वह खच्चर एक बड़े बलूत के दरख़्त की घनी डालियों के नीचे से गया, इसलिए उसका सिर बलूत में अटक गया और वह आसमान और ज़मीन के बीच में लटका रह गया और वह खच्चर जो उसके रान तले था निकल गया।
੯ਉਸ ਵੇਲੇ ਅਬਸ਼ਾਲੋਮ ਦਾਊਦ ਦੇ ਸੇਵਕਾਂ ਨੂੰ ਟੱਕਰ ਗਿਆ। ਅਬਸ਼ਾਲੋਮ ਇੱਕ ਖੱਚਰ ਉੱਤੇ ਚੜ੍ਹਿਆ ਹੋਇਆ ਸੀ। ਅਤੇ ਉਹ ਖੱਚਰ ਇੱਕ ਵੱਡੇ ਬਲੂਤ ਦੇ ਬਿਰਛ ਦੇ ਮੋਟੇ ਟਾਹਣੇ ਹੇਠੋਂ ਲੰਘੀ। ਤਦ ਉਹ ਦਾ ਸਿਰ ਬਲੂਤ ਵਿੱਚ ਫਸ ਗਿਆ ਅਤੇ ਉਹ ਆਕਾਸ਼ ਅਤੇ ਧਰਤੀ ਦੇ ਵਿਚਕਾਰ ਲਟਕਦਾ ਰਹਿ ਗਿਆ ਅਤੇ ਖੱਚਰ ਉਹ ਦੇ ਹੇਠੋਂ ਨਿੱਕਲ ਕੇ ਚੱਲੀ ਗਈ।
10 किसी शख़्स ने यह देखा और योआब को ख़बर दी कि “मैंने अबीसलोम को बलूत के दरख्त़ में लटका हुआ देखा।”
੧੦ਸੋ ਇੱਕ ਜਣੇ ਨੇ ਵੇਖ ਕੇ ਯੋਆਬ ਨੂੰ ਜਾ ਖ਼ਬਰ ਦੱਸੀ ਕਿ ਵੇਖ, ਮੈਂ ਅਬਸ਼ਾਲੋਮ ਨੂੰ ਬਲੂਤ ਦੇ ਬਿਰਛ ਨਾਲ ਫਸਿਆ ਹੋਇਆ ਵੇਖਿਆ!
11 और योआब ने उस शख़्स से जिसने उसे ख़बर दी थी कहा, “तूने यह देखा फिर क्यों नहीं तूने उसे मार कर वहीं ज़मीन पर गिरा दिया? क्यूँकि मैं तुझे चाँदी के दस टुकड़े और कमर बंद देता।”
੧੧ਤਦ ਯੋਆਬ ਨੇ ਉਸ ਨੂੰ ਜਿਸ ਨੇ ਉਹ ਨੂੰ ਖ਼ਬਰ ਦੱਸੀ ਸੀ ਆਖਿਆ ਵਾਹ! ਤੂੰ ਉਹ ਨੂੰ ਵੇਖਿਆ ਅਤੇ ਉਹ ਨੂੰ ਮਾਰ ਕੇ ਧਰਤੀ ਦੇ ਉੱਤੇ ਕਿਉਂ ਨਾ ਸੁੱਟ ਦਿੱਤਾ? ਤਾਂ ਮੈਂ ਤੈਨੂੰ ਦਸ ਟੁੱਕੜੇ ਚਾਂਦੀ ਅਤੇ ਇੱਕ ਪੇਟੀ ਦਿੰਦਾ।
12 उस शख़्स ने योआब से कहा कि “अगर मुझे चाँदी के हज़ार टुकड़े भी मेरे हाथ में मिलते तो भी मैं बादशाह के बेटे पर हाथ न उठाता क्यूँकि बादशाह ने हमारे सुनते तुझे और अबीशै और इती को नसीहत की थी कि ख़बरदार कोई उस जवान अबीसलोम को न छुए।
੧੨ਉਸ ਮਨੁੱਖ ਨੇ ਯੋਆਬ ਨੂੰ ਆਖਿਆ, ਭਾਵੇਂ ਤੂੰ ਹਜ਼ਾਰ ਟੁੱਕੜੇ ਚਾਂਦੀ ਮੇਰੇ ਹੱਥ ਵਿੱਚ ਤੋਲ ਕੇ ਦਿੰਦਾ ਤਾਂ ਵੀ ਮੈਂ ਰਾਜਾ ਦੇ ਪੁੱਤਰ ਉੱਤੇ ਹੱਥ ਨਾ ਚੁੱਕਦਾ ਕਿਉਂ ਜੋ ਰਾਜਾ ਨੇ ਸਾਨੂੰ ਲੋਕਾਂ ਦੇ ਸੁਣਦਿਆਂ ਤੈਨੂੰ ਅਤੇ ਅਬੀਸ਼ਈ ਅਤੇ ਇੱਤਈ ਨੂੰ ਆਖਿਆ ਸੀ ਕਿ ਧਿਆਨ ਰੱਖਣਾ ਜੋ ਅਬਸ਼ਾਲੋਮ ਜੁਆਨ ਨੂੰ ਕੋਈ ਨਾ ਛੂਹੇ।
13 वरना अगर मैं उसकी जान के साथ दग़ा खेलता और बादशाह से तो कोई बात छुपी भी नहीं तो तू ख़ुद भी किनारा कर लेता।”
੧੩ਜੇ ਮੈਂ ਅਜਿਹਾ ਕਰਦਾ ਤਾਂ ਆਪਣੇ ਪ੍ਰਾਣਾਂ ਨਾਲ ਛਲ ਕਰਦਾ ਕਿਉਂ ਜੋ ਪਾਤਸ਼ਾਹ ਕੋਲੋਂ ਕੋਈ ਗੱਲ ਲੁਕੀ ਹੋਈ ਨਹੀਂ ਰਹਿੰਦੀ ਸਗੋਂ ਤੂੰ ਵੀ ਮੇਰੇ ਨਾਲ ਵੈਰ ਕਰਦਾ।
14 तब योआब ने कहा, “मैं तेरे साथ यूँ ही ठहरा नहीं रह सकता।” फिर उसने तीन तीर हाथ में लिए और उनसे अबीसलोम के दिल को जो अभी बलूत के दरख्त़ के बीच ज़िन्दा ही था छेद डाला।
੧੪ਤਦ ਯੋਆਬ ਨੇ ਆਖਿਆ, ਮੈਂ ਤੇਰੇ ਨਾਲ ਹੁਣ ਜਿਆਦਾ ਸਮਾਂ ਨਹੀਂ ਲਾਉਂਦਾ ਸੋ ਉਸ ਨੇ ਤਿੰਨ ਤੀਰ ਹੱਥ ਵਿੱਚ ਲਏ ਅਤੇ ਅਬਸ਼ਾਲੋਮ ਦੇ ਦਿਲ ਵਿੱਚ ਜਦ ਉਹ ਬਲੂਤ ਦੇ ਵਿਚਕਾਰ ਜੀਉਂਦਾ ਹੀ ਸੀ, ਧਸਾ ਦਿੱਤੇ।
15 और दस जवानों ने जो योआब के सलह बरदार थे अबीसलोम को घेर कर उसे मारा और क़त्ल कर दिया।
੧੫ਦਸਾਂ ਜੁਆਨਾਂ ਨੇ ਜੋ ਯੋਆਬ ਦੇ ਸ਼ਸਤਰ ਚੁੱਕਣ ਵਾਲੇ ਸਨ ਅਬਸ਼ਾਲੋਮ ਨੂੰ ਘੇਰ ਕੇ ਉਹ ਨੂੰ ਮਾਰਿਆ ਅਤੇ ਵੱਢ ਸੁੱਟਿਆ।
16 तब योआब ने नरसिंगा फूँका और लोग इस्राईलियों का पीछा करने से लौटे क्यूँकि योआब ने लोगों को रोक लिया।
੧੬ਤਦ ਯੋਆਬ ਨੇ ਤੁਰ੍ਹੀ ਵਜਾਈ ਅਤੇ ਲੋਕ ਇਸਰਾਏਲ ਦਾ ਪਿੱਛਾ ਕਰਨ ਤੋਂ ਮੁੜੇ ਕਿਉਂ ਜੋ ਯੋਆਬ ਨੇ ਲੋਕਾਂ ਨੂੰ ਰੋਕਿਆ।
17 और उन्होंने अबीसलोम को लेकर बन के उस बड़े गढ़े में डाल दिया और उस पर पत्थरों का एक बहुत बड़ा ढेर लगा दिया और सब इस्राईली अपने अपने डेरे को भाग गये।
੧੭ਅਤੇ ਉਨ੍ਹਾਂ ਨੇ ਅਬਸ਼ਾਲੋਮ ਨੂੰ ਲੈ ਕੇ ਜੰਗਲ ਦੇ ਵਿੱਚ ਇੱਕ ਵੱਡੇ ਸਾਰੇ ਟੋਏ ਦੇ ਵਿੱਚ ਸੁੱਟ ਦਿੱਤਾ ਅਤੇ ਉਹ ਦੇ ਉੱਤੇ ਪੱਥਰਾਂ ਦਾ ਇੱਕ ਵੱਡਾ ਢੇਰ ਲਾਇਆ ਅਤੇ ਸਾਰਾ ਇਸਰਾਏਲ ਭੱਜ ਕੇ ਆਪੋ ਆਪਣੇ ਡੇਰੇ ਵੱਲ ਗਿਆ।
18 और अबीसलोम ने अपने जीते जी एक लाट लेकर खड़ी कराई थी जो शाही वादी में है क्यूँकि उसने कहा, मेरे कोई बेटा नहीं जिससे मेरे नाम की यादगार रहे इसलिए उसने उस लाट को अपना नाम दिया। और वह आज तक अबीसलोम की यादगार कहलाती है।
੧੮ਅਬਸ਼ਾਲੋਮ ਨੇ ਆਪਣੇ ਜੀਉਂਦੇ ਜੀਅ ਆਪਣੇ ਲਈ ਸ਼ਾਹੀ ਵਾਦੀ ਵਿੱਚ ਇੱਕ ਥੰਮ੍ਹ ਬਣਾਇਆ ਸੀ ਕਿਉਂ ਜੋ ਉਸ ਨੇ ਆਖਿਆ, ਕਿ ਮੇਰੇ ਕੋਈ ਪੁੱਤਰ ਨਹੀਂ ਹੈ ਜਿਸ ਨਾਲ ਮੇਰਾ ਨਾਮ ਯਾਦ ਰੱਖਿਆ ਜਾਵੇ ਅਤੇ ਉਸ ਨੇ ਆਪਣੇ ਨਾਮ ਉੱਤੇ ਉਸ ਥੰਮ੍ਹ ਦਾ ਨਾਮ ਰੱਖਿਆ ਅਤੇ ਅੱਜ ਦੇ ਦਿਨ ਤੱਕ ਉਹ ਅਬਸ਼ਾਲੋਮ ਦਾ ਥੰਮ੍ਹ ਸਦਾਉਂਦਾ ਹੈ।
19 तब सदूक़ के बेटे अख़ीमा'ज़ ने कहा कि “मुझे दौड़ कर बादशाह को ख़बर पहुँचाने दे कि ख़ुदावन्द ने उसके दुश्मनों से उसका बदला ले लिया।”
੧੯ਤਦ ਸਾਦੋਕ ਦੇ ਪੁੱਤਰ ਅਹੀਮਅਸ ਨੇ ਆਖਿਆ, ਮੈਨੂੰ ਹੁਣ ਦੌੜ ਕੇ ਰਾਜਾ ਨੂੰ ਇਹ ਖ਼ਬਰ ਦੇਣ ਲਈ ਜਾਣ ਦੇ ਕਿ ਜੋ ਯਹੋਵਾਹ ਨੇ ਉਹ ਦੇ ਵੈਰੀਆਂ ਤੋਂ ਉਹ ਦਾ ਬਦਲਾ ਲਿਆ ਹੈ।
20 लेकिन योआब ने उससे कहा कि आज के दिन तू कोई ख़बर न पहुँचा बल्कि दूसरे दिन ख़बर पहुँचा देना लेकिन आज तुझे कोई ख़बर नहीं ले जाना होगा इसलिए बादशाह का बेटा मर गया है।
੨੦ਯੋਆਬ ਨੇ ਉਸ ਨੂੰ ਆਖਿਆ, ਅੱਜ ਦੇ ਦਿਨ ਤੂੰ ਖ਼ਬਰ ਨਾ ਦੱਸ। ਕਿਸੇ ਹੋਰ ਦਿਨ ਤੈਨੂੰ ਖ਼ਬਰ ਦੱਸਣ ਦੀ ਆਗਿਆ ਹੋਵੇਗੀ ਪਰ ਅੱਜ ਤੂੰ ਕੋਈ ਖ਼ਬਰ ਨਾ ਦੇਵੀਂ ਕਿਉਂ ਜੋ ਰਾਜਾ ਦਾ ਪੁੱਤਰ ਮਰ ਗਿਆ ਹੈ।
21 तब योआब ने कूशी से कहा कि जा कर जो कुछ तूने देखा है इसलिए बादशाह को जाकर बता दे। तब वह कूशी योआब को सज्दा करके दौड़ गया।
੨੧ਤਦ ਯੋਆਬ ਨੇ ਕੂਸ਼ੀ ਨੂੰ ਆਖਿਆ, ਤੂੰ ਜਾ ਅਤੇ ਜੋ ਕੁਝ ਤੂੰ ਵੇਖਿਆ ਹੈ ਸੋ ਰਾਜਾ ਨੂੰ ਦੱਸ ਦੇ! ਤਦ ਕੂਸ਼ੀ ਨੇ ਯੋਆਬ ਨੂੰ ਮੱਥਾ ਟੇਕਿਆ ਅਤੇ ਦੌੜ ਪਿਆ।
22 तब सदूक़ के बेटे अख़ीमा'ज़ ने फिर योआब से कहा, “चाहे कुछ ही हो तू मुझे भी उस कूशी के पीछे दौड़ जाने दे।” योआब ने कहा, “ऐ मेरे बेटे तू क्यूँ दौड़ जाना चाहता है जिस हाल कि इस ख़बर के बदले तुझे कोई इन'आम नहीं मिलेगा?”
੨੨ਫਿਰ ਸਾਦੋਕ ਦੇ ਪੁੱਤਰ ਅਹੀਮਅਸ ਨੇ ਦੂਜੀ ਵਾਰੀ ਯੋਆਬ ਨੂੰ ਆਖਿਆ, ਜੋ ਵੀ ਹੋਵੇ, ਪਰ ਮੈਨੂੰ ਵੀ ਆਗਿਆ ਦੇ ਤਾਂ ਜੋ ਮੈਂ ਕੂਸ਼ੀ ਦੇ ਪਿੱਛੇ ਦੌੜਾਂ ਸੋ ਯੋਆਬ ਨੇ ਆਖਿਆ, ਮੇਰੇ ਪੁੱਤਰ, ਤੈਨੂੰ ਭੱਜਣ ਕੀ ਲੋੜ ਹੈ ਕਿਉਂ ਜੋ ਇਸ ਖ਼ਬਰ ਦਾ ਤੈਨੂੰ ਕੋਈ ਲਾਭ ਨਾ ਹੋਵੇਗਾ?
23 उसने कहा, चाहे कुछ ही हो मैं तो जाऊँगा “उसने कहा, दौड़ जा।” तब अख़ीमा'ज़ मैदान से होकर दौड़ गया और कूशी से आगे बढ़ गया।
੨੩ਫਿਰ ਉਸ ਨੇ ਆਖਿਆ, ਜੋ ਵੀ ਹੋਵੇ, ਪਰ ਮੈਨੂੰ ਦੌੜਨ ਦੇ। ਉਹ ਨੇ ਆਖਿਆ ਦੌੜ! ਅਤੇ ਅਹੀਮਅਸ ਮੈਦਾਨ ਦੇ ਰਾਹ ਤੋਂ ਗਿਆ ਅਤੇ ਕੂਸ਼ੀ ਤੋਂ ਅੱਗੇ ਨਿੱਕਲ ਗਿਆ
24 और दाऊद दोनों फाटकों के दरमियान बैठा था और पहरे वाला फाटक की छत से होकर दीवार पर गया और क्या देखता है कि एक शख़्स अकेला दौड़ा आता है।
੨੪ਅਤੇ ਉਸ ਵੇਲੇ ਦਾਊਦ ਦੋਹਾਂ ਫਾਟਕਾਂ ਦੇ ਵਿਚਕਾਰ ਬੈਠਾ ਸੀ ਅਤੇ ਰਾਖ਼ਾ ਫਾਟਕ ਦੀ ਛੱਤ ਦੇ ਬੰਨੇ ਉੱਤੇ ਚੜ੍ਹਿਆ ਹੋਇਆ ਸੀ ਉਸ ਨੇ ਅੱਖਾਂ ਚੁੱਕ ਕੇ ਵੇਖਿਆ ਅਤੇ ਵੇਖੋ, ਇੱਕ ਜਣਾ ਇਕੱਲਾ ਦੌੜਿਆ ਆਉਂਦਾ ਸੀ।
25 उस पहरे वाले ने पुकार कर बादशाह को ख़बर दी, बादशाह ने फ़रमाया, “अगर वह अकेला है तो मुँह ज़बानी ख़बर लाता होगा।” और वह तेज़ आया और नज़दीक पहुँचा।
੨੫ਰਾਖੇ ਨੇ ਪੁਕਾਰ ਕੇ ਰਾਜਾ ਨੂੰ ਖ਼ਬਰ ਕੀਤੀ ਸੋ ਰਾਜਾ ਨੇ ਆਖਿਆ, ਜੇ ਉਹ ਇਕੱਲਾ ਹੈ ਤਾਂ ਉਹ ਦੇ ਕੋਲ ਕੋਈ ਖ਼ਬਰ ਹੋਵੇਗੀ। ਉਹ ਭੱਜਦਾ-ਭੱਜਦਾ ਨੇੜੇ ਢੁੱਕਦਾ ਆਉਂਦਾ ਸੀ
26 और पहरे वाले ने एक और आदमी को देखा कि दौड़ा आता है, तब उस पहरे वाले ने दरबान को पुकार कर कहा कि “देख एक शख़्स और अकेला दौड़ा आता है।” बादशाह ने कहा, “वह भी ख़बर लाता होगा।”
੨੬ਤਦ ਰਾਖੇ ਨੇ ਇੱਕ ਹੋਰ ਮਨੁੱਖ ਨੂੰ ਨੱਠੇ ਆਉਂਦਿਆਂ ਵੇਖਿਆ ਅਤੇ ਰਾਖੇ ਨੇ ਫਾਟਕ ਦੇ ਰਖਵਾਲੇ ਨੂੰ ਸੱਦ ਕੇ ਕਿਹਾ, ਵੇਖ ਇੱਕ ਜਣਾ ਹੋਰ ਇਕੱਲਾ ਨੱਠਾ ਆਉਂਦਾ ਹੈ। ਤਦ ਰਾਜਾ ਨੇ ਆਖਿਆ, ਉਹ ਵੀ ਖ਼ਬਰ ਲਿਆਉਂਦਾ ਹੋਵੇਗਾ
27 और पहरे वाले ने कहा, “मुझे अगले का दौड़ना सदूक़ के बेटे अख़ीमा'ज़ के दौड़ने की तरह मा'लूम देता है।” तब बादशाह ने कहा, “वह भला आदमी है और अच्छी ख़बर लाता होगा।”
੨੭ਤਦ ਰਾਖੇ ਨੇ ਆਖਿਆ, ਮੈਨੂੰ ਅਗਲੇ ਦਾ ਭੱਜਣਾ ਸਾਦੋਕ ਦੇ ਪੁੱਤਰ ਅਹੀਮਅਸ ਦੇ ਭੱਜਣ ਵਰਗਾ ਲੱਗਦਾ ਹੈ। ਤਦ ਰਾਜਾ ਨੇ ਆਖਿਆ, ਉਹ ਭਲਾ ਮਨੁੱਖ ਹੈ ਅਤੇ ਭਲੀ ਖ਼ਬਰ ਲਿਆਉਂਦਾ ਹੋਵੇਗਾ।
28 और अख़ीमा'ज़ ने पुकार कर बादशाह से कहा, “ख़ैर है!” और बादशाह के आगे ज़मीन पर झुक कर सिज्दा किया और कहा कि “ख़ुदावन्द तेरा ख़ुदा मुबारक हो जिसने उन आदमियों को जिन्होंने मेरे मालिक बादशाह के ख़िलाफ़ हाथ उठाये थे क़ाबू में कर दिया है।”
੨੮ਅਹੀਮਅਸ ਨੇ ਪੁਕਾਰ ਕੇ ਰਾਜਾ ਨੂੰ ਆਖਿਆ, ਸਭ ਸੁੱਖ ਹੈ ਅਤੇ ਰਾਜਾ ਦੇ ਅੱਗੇ ਮੂੰਹ ਭਰ ਡਿੱਗ ਪਿਆ ਅਤੇ ਮੱਥਾ ਟੇਕ ਆਖਿਆ, ਯਹੋਵਾਹ ਤੁਹਾਡਾ ਪਰਮੇਸ਼ੁਰ ਧੰਨ ਹੋਵੇ ਜਿਸ ਨੇ ਉਨ੍ਹਾਂ ਮਨੁੱਖਾਂ ਨੂੰ ਜਿਨ੍ਹਾਂ ਨੇ ਮੇਰੇ ਮਹਾਰਾਜ ਰਾਜਾ ਉੱਤੇ ਹੱਥ ਚੁੱਕਿਆ ਸੀ ਤੁਹਾਡੇ ਹੱਥ ਵਿੱਚ ਸੌਂਪ ਦਿੱਤਾ ਹੈ।
29 बादशाह ने पूछा क्या वह जवान अबीसलोम सलामत है? अख़ीमा'ज़ ने कहा कि “जब योआब ने बादशाह के ख़ादिम को या'नी मुझको जो तेरा ख़ादिम हूँ रवाना किया तो मैंने एक बड़ी हलचल तो देखी लेकिन मैं नहीं जानता कि वह क्या थी।”
੨੯ਤਾਂ ਰਾਜਾ ਨੇ ਪੁੱਛਿਆ, ਕੀ ਅਬਸ਼ਾਲੋਮ ਜੁਆਨ ਠੀਕ-ਠਾਕ ਹੈ? ਅਹੀਮਅਸ ਨੇ ਉੱਤਰ ਦਿੱਤਾ, ਜਿਸ ਵੇਲੇ ਯੋਆਬ ਨੇ ਰਾਜਾ ਦੇ ਸੇਵਕ ਨੂੰ ਭੇਜਿਆ ਉਸ ਵੇਲੇ ਮੈਂ ਇੱਕ ਵੱਡੀ ਭੀੜ ਡਿੱਠੀ ਪਰ ਮੈਨੂੰ ਖ਼ਬਰ ਨਹੀਂ ਸੀ ਜੋ ਕੀ ਹੋਇਆ ਹੈ।
30 तब बादशाह ने कहा, “एक तरफ़ हो जा और यहीं खड़ा रह।” इसलिए वह एक तरफ़ होकर चुप चाप खड़ा हो गया।
੩੦ਤਦ ਰਾਜਾ ਨੇ ਆਖਿਆ, ਇੱਕ ਪਾਸੇ ਹੋ ਕੇ ਖੜ੍ਹਾ ਹੋ ਜਾ, ਤਦ ਉਹ ਇੱਕ ਪਾਸੇ ਹੋ ਕੇ ਖੜ੍ਹਾ ਹੋ ਗਿਆ।
31 फिर वह कूशी आया और कूशी ने कहा, “मेरे मालिक बादशाह के लिए ख़बर है क्यूँकि ख़ुदावन्द ने आज के दिन उन सबसे जो तेरे ख़िलाफ़ उठे थे तेरा बदला लिया।”
੩੧ਤਦ ਵੇਖੋ, ਉਹ ਕੂਸ਼ੀ ਆਇਆ ਅਤੇ ਉਸ ਕੂਸ਼ੀ ਨੇ ਆਖਿਆ, ਮੇਰੇ ਮਹਾਰਾਜ ਰਾਜਾ ਮੈਂ ਚੰਗੀ ਖ਼ਬਰ ਲਿਆਇਆ ਹਾਂ ਕਿ ਯਹੋਵਾਹ ਨੇ ਅੱਜ ਦੇ ਦਿਨ ਉਨ੍ਹਾਂ ਸਾਰਿਆਂ ਤੋਂ ਜੋ ਤੁਹਾਡੇ ਵਿਰੁੱਧ ਉੱਠੇ ਸਨ, ਤੁਹਾਡਾ ਬਦਲਾ ਲਿਆ।
32 तब बादशाह ने कूशी से पूछा, “क्या वह जवान अबीसलोम सलामत है?” कूशी ने जवाब दिया कि “मेरे मालिक बादशाह के दुश्मन और जितने तुझे तकलीफ़ पहुँचाने को तेरे ख़िलाफ़ उठें वह उसी जवान की तरह हो जायें।”
੩੨ਜਦ ਰਾਜਾ ਨੇ ਉਸ ਕੂਸ਼ੀ ਨੂੰ ਪੁੱਛਿਆ ਕਿ ਅਬਸ਼ਾਲੋਮ ਜੁਆਨ ਠੀਕ-ਠਾਕ ਹੈ? ਤਦ ਉਸ ਕੂਸ਼ੀ ਨੇ ਉੱਤਰ ਦੇ ਕੇ ਆਖਿਆ, ਮੇਰੇ ਮਹਾਰਾਜ ਰਾਜਾ ਦੇ ਵੈਰੀ ਅਤੇ ਓਹ ਸੱਭੇ ਜੋ ਰਾਜਾ ਦੇ ਵਿਰੋਧ ਵਿੱਚ ਤੁਹਾਡੀ ਹਾਨੀ ਕਰਨ ਲਈ ਉੱਠਦੇ ਹਨ ਸੋ ਉਸ ਜੁਆਨ ਵਰਗੇ ਹੋ ਜਾਣ!
33 तब बादशाह बहुत बेचैन हो गया और उस कोठरी की तरफ़ जो फाटक के ऊपर थी रोता हुआ चला और चलते चलते यूँ कहता जाता था, “हाय मेरे बेटे अबीसलोम! मेरे बेटे! मेरे बेटे अबीसलोम! काश मैं तेरे बदले मर जाता! ऐ अबीसलोम! मेरे बेटे! मेरे बेटे।”
੩੩ਤਦ ਰਾਜਾ ਕੰਬ ਉੱਠਿਆ ਅਤੇ ਉਸ ਚੁਬਾਰੇ ਵਿੱਚ ਜੋ ਫਾਟਕ ਦੇ ਉੱਤੇ ਸੀ ਰੋਂਦਾ-ਰੋਂਦਾ ਚੜ੍ਹ ਗਿਆ ਅਤੇ ਚੜ੍ਹਦੇ ਹੋਏ ਇਸ ਤਰ੍ਹਾਂ ਆਖਦਾ ਜਾਂਦਾ ਸੀ ਹਾਏ ਮੇਰੇ ਪੁੱਤਰ ਅਬਸ਼ਾਲੋਮ! ਹੇ ਮੇਰੇ ਪੁੱਤਰ, ਮੇਰੇ ਪੁੱਤਰ ਅਬਸ਼ਾਲੋਮ! ਚੰਗਾ ਹੁੰਦਾ ਜੇਕਰ ਮੈਂ ਤੇਰੇ ਥਾਂ ਮਰਦਾ! ਹੇ ਅਬਸ਼ਾਲੋਮ, ਮੇਰੇ ਪੁੱਤਰ, ਮੇਰੇ ਪੁੱਤਰ!