< 2 समु 8 >
1 इसके बाद दाऊद ने फ़िलिस्तियों को मारा, और उनको मग़लूब किया और दाऊद ने दारुल हुकूमत 'इनान फ़िलिस्तियों के हाथ से छीन ली।
੧ਇਸ ਤੋਂ ਬਾਅਦ ਅਜਿਹਾ ਹੋਇਆ ਕਿ ਦਾਊਦ ਨੇ ਫ਼ਲਿਸਤੀਆਂ ਨੂੰ ਮਾਰਿਆ ਅਤੇ ਉਨ੍ਹਾਂ ਨੂੰ ਆਪਣੇ ਅਧੀਨ ਕਰ ਲਿਆ ਅਤੇ ਦਾਊਦ ਨੇ ਰਾਜਧਾਨੀ ਫ਼ਲਿਸਤੀਆਂ ਦੇ ਹੱਥ ਵਿੱਚੋਂ ਖੋਹ ਲਈ।
2 और उसने मोआब को मारा और उनको ज़मीन पर लिटा कर रस्सी से नापा, तब उसने क़त्ल करने के लिए दो रस्सियों से नापा और जीता छोड़ने के लिए एक पूरी रस्सी से, यूँ मोआबी दाऊद के ख़ादिम बनकर हदिये लाने लगे।
੨ਅਤੇ ਉਸ ਨੇ ਮੋਆਬ ਦੇਸ ਨੂੰ ਜਿੱਤ ਲਿਆ ਅਤੇ ਉਨ੍ਹਾਂ ਨੂੰ ਧਰਤੀ ਉੱਤੇ ਲੰਮੇ ਪਾ ਕੇ ਡੋਰੀ ਨਾਲ ਉਨ੍ਹਾਂ ਨੂੰ ਮਿਣਿਆ ਅਰਥਾਤ ਦੋ ਡੋਰੀਆਂ ਤੱਕ ਮਿਣੇ ਗਏ ਲੋਕਾਂ ਨੂੰ ਘਾਤ ਕੀਤਾ ਅਤੇ ਇੱਕ ਡੋਰੀ ਤੱਕ ਮਿਣੇ ਗਏ ਲੋਕਾਂ ਨੂੰ ਜੀਉਂਦੇ ਛੱਡ ਦਿੱਤਾ, ਤਦ ਮੋਆਬੀ ਦਾਊਦ ਦੇ ਦਾਸ ਬਣ ਗਏ ਅਤੇ ਨਜ਼ਰਾਨੇ ਲਿਆਉਣ ਲੱਗੇ।
3 और दाऊद ने ज़ोबाह के बादशाह रहोब के बेटे हदद'अज़र को भी जब वह दरिया — ए — फ़रात पर बादशाहत पर भी क़ब्ज़ा करने को जा रहा था मार लिया।
੩ਦਾਊਦ ਨੇ ਸੋਬਾਹ ਦੇ ਰਾਜਾ ਰਹੋਬ ਦੇ ਪੁੱਤਰ ਹਦਦਅਜ਼ਰ ਨੂੰ ਵੀ ਜਿੱਤ ਲਿਆ, ਜਦ ਉਹ ਫ਼ਰਾਤ ਦਰਿਆ ਉੱਤੇ ਆਪਣੇ ਦੇਸ ਨੂੰ ਛੁਡਾਉਣ ਨਿੱਕਲਿਆ ਸੀ।
4 और दाऊद ने उसके एक हज़ार सात सौ सवार और बीस हज़ार पियादे पकड़ लिए और दाऊद ने रथों के सब घोड़ों की नालें काटीं पर उनमें से सौ रथों के लिए घोड़े बचा रख्खे।
੪ਦਾਊਦ ਨੇ ਉਸ ਦੇ ਇੱਕ ਹਜ਼ਾਰ ਸੱਤ ਸੌ ਸਵਾਰ ਅਤੇ ਵੀਹ ਹਜ਼ਾਰ ਪਿਆਦੇ ਫੜ ਲਏ। ਦਾਊਦ ਨੇ ਰਥਾਂ ਦੇ ਸਾਰੇ ਘੋੜਿਆਂ ਦੀਆਂ ਨਾੜਾਂ ਨੂੰ ਵੱਡ ਸੁੱਟਿਆ ਪਰ ਉਨ੍ਹਾਂ ਵਿੱਚੋਂ ਸੌ ਰਥਾਂ ਦੇ ਲਈ ਘੋੜੇ ਬਚਾ ਰੱਖੇ।
5 और जब दमिश्क़ के अरामी ज़ोबाह के बादशाह हदद अज़र की मदद को आए तो दाऊद ने अरामियों के बाईस हज़ार आदमी क़त्ल किए।
੫ਜਦੋਂ ਦੰਮਿਸ਼ਕ ਦੇ ਅਰਾਮੀ ਲੋਕ, ਸੋਬਾਹ ਦੇ ਰਾਜਾ ਹਦਦਅਜ਼ਰ ਦੀ ਸਹਾਇਤਾ ਕਰਨ ਨੂੰ ਆਏ ਤਾਂ ਦਾਊਦ ਨੇ ਅਰਾਮੀਆਂ ਦੇ ਬਾਈ ਹਜ਼ਾਰ ਮਨੁੱਖ ਮਾਰ ਸੁੱਟੇ।
6 जब दाऊद ने दमिश्क़ के आराम में सिपाहियों की चौकियाँ बिठाईं तब अरामी भी दाऊद के ख़ादिम बन कर हदिये लाने लगे, और ख़ुदावन्द ने दाऊद को जहाँ कहीं वह गया फ़तह बख़्शी।
੬ਤਦ ਦਾਊਦ ਨੇ ਦੰਮਿਸ਼ਕ ਦੇ ਅਰਾਮੀਆਂ ਦੇ ਵਿਚਕਾਰ ਚੌਂਕੀਆਂ ਬੈਠਾ ਦਿੱਤੀਆਂ, ਸੋ ਅਰਾਮੀ ਵੀ ਦਾਊਦ ਦੇ ਅਧੀਨ ਹੋ ਗਏ ਅਤੇ ਨਜ਼ਰਾਨੇ ਲਿਆਉਣ ਲੱਗੇ। ਜਿੱਥੇ ਵੀ ਦਾਊਦ ਜਾਂਦਾ ਸੀ, ਯਹੋਵਾਹ ਉਸ ਨੂੰ ਜਿੱਤ ਬਖਸ਼ਦਾ ਸੀ।
7 और दाऊद ने हदद'अज़र के मुलाज़िमों की सोने की ढालें छीन लीं और उनको येरूशलेम में ले आया।
੭ਦਾਊਦ ਨੇ ਹਦਦਅਜ਼ਰ ਦੇ ਸੇਵਕਾਂ ਦੀਆਂ ਸੁਨਹਿਰੀ ਢਾਲਾਂ ਖੋਹ ਲਈਆਂ ਅਤੇ ਉਨ੍ਹਾਂ ਨੂੰ ਯਰੂਸ਼ਲਮ ਵਿੱਚ ਲੈ ਆਇਆ।
8 और दाऊद बादशाह बताह और बैरूती से जो हदद'अज़र के शहर थे बहुत सा पीतल ले आया।
੮ਅਤੇ ਬਟਹ ਅਤੇ ਬੇਰੋਤਈ ਤੋਂ ਜੋ ਹਦਦਅਜ਼ਰ ਦੇ ਸ਼ਹਿਰਾਂ ਵਿੱਚੋਂ ਸਨ, ਦਾਊਦ ਰਾਜਾ ਢੇਰ ਸਾਰਾ ਪਿੱਤਲ ਲੈ ਆਇਆ।
9 और जब हमात के बादशाह तूग़ी ने सुना कि दाऊद ने हदद'अज़र का सारा लश्कर मार लिया।
੯ਜਦ ਹਮਾਥ ਦੇ ਰਾਜਾ ਤੋਈ ਨੇ ਸੁਣਿਆ ਕਿ ਦਾਊਦ ਨੇ ਹਦਦਅਜ਼ਰ ਦੀ ਸਾਰੀ ਫ਼ੌਜ ਨੂੰ ਨਸ਼ਟ ਕਰ ਦਿੱਤਾ ਹੈ,
10 तो तूग़ी ने अपने बेटे यूराम को दाऊद बादशाह के पास भेजा, कि उसे सलाम कहे और मुबारकबाद दे, इसलिए कि उसने हदद’अज़र तूग़ी से लड़ा करता था और यूराम चाँदी और सोने और पीतल के बरतन अपने साथ लाया।
੧੦ਤਦ ਤੋਈ ਨੇ ਆਪਣੇ ਪੁੱਤਰ ਯੋਰਾਮ ਨੂੰ ਦਾਊਦ ਰਾਜਾ ਕੋਲ ਭੇਜਿਆ ਜੋ ਉਸ ਦੀ ਸੁੱਖ-ਸਾਂਦ ਪੁੱਛੇ ਅਤੇ ਵਧਾਈ ਦੇਵੇ ਕਿਉਂ ਜੋ ਉਸ ਨੇ ਹਦਦਅਜ਼ਰ ਨਾਲ ਯੁੱਧ ਕਰ ਕੇ ਉਹ ਨੂੰ ਮਾਰ ਲਿਆ ਸੀ, ਕਿਉਂ ਜੋ ਹਦਦਅਜ਼ਰ ਤੋਈ ਨਾਲ ਵੀ ਲੜਾਈ ਕਰਦਾ ਰਹਿੰਦਾ ਸੀ। ਸੋ ਯੋਰਾਮ ਚਾਂਦੀ, ਅਤੇ ਪਿੱਤਲ ਦੇ ਭਾਂਡੇ ਆਪਣੇ ਨਾਲ ਲੈ ਆਇਆ।
11 और दाऊद बादशाह ने उनको ख़ुदावन्द के लिए मख़्सूस किया, ऐसे ही उसने उनसब क़ौमों के सोने चाँदी को मख़्सूस किया जिनको उसने मग़लूब किया था।
੧੧ਦਾਊਦ ਰਾਜਾ ਨੇ ਉਹ ਸਭ ਕੁਝ ਜੋ ਉਸਨੇ ਕੌਮਾਂ ਤੋਂ ਜਿੱਤਿਆ ਸੀ, ਉਹਨਾਂ ਦੀ ਚਾਂਦੀ ਅਤੇ ਸੋਨੇ ਸਮੇਤ, ਇਨ੍ਹਾਂ ਨੂੰ ਵੀ ਯਹੋਵਾਹ ਦੇ ਲਈ ਪਵਿੱਤਰ ਕਰ ਕੇ ਰੱਖ ਛੱਡਿਆ।
12 या'नी अरामियों और मोआबियों और बनी अम्मोन और फ़िलिस्तियों और 'अमालीकियों के सोने चाँदी और ज़ोबाह के बादशाह रहोब के बेटे हदद'अज़र की लूट को।
੧੨ਅਰਥਾਤ ਅਰਾਮੀਆਂ, ਮੋਆਬੀਆਂ, ਅੰਮੋਨੀਆਂ, ਫ਼ਲਿਸਤੀਆਂ, ਅਮਾਲੇਕੀਆਂ, ਅਤੇ ਸੋਬਾਹ ਦੇ ਰਾਜਾ ਰਹੋਬ ਦੇ ਪੁੱਤਰ ਹਦਦਅਜ਼ਰ ਦੀ ਲੁੱਟ ਵਿੱਚੋਂ ਰੱਖਿਆ,
13 और दाऊद का बड़ा नाम हुआ जब वह नमक की वादी में अरामियों के अठारह हज़ार आदमी मार कर लौटा।
੧੩ਜਦ ਦਾਊਦ ਲੂਣ ਦੀ ਵਾਦੀ ਵਿੱਚ ਅਠਾਰਾਂ ਹਜ਼ਾਰ ਅਰਾਮੀਆਂ ਨੂੰ ਮਾਰ ਕੇ ਮੁੜ ਆਇਆ ਤਦ ਉਸਦਾ ਨਾਮ ਵੱਡਾ ਹੋਇਆ।
14 और उसने अदोम में चौकियाँ बिठायीं बल्कि सारे अदोम में चौकियाँ बिठायीं और सब अदूमी दाऊद के ख़ादिम बने और ख़ुदावन्द ने दाऊद को जहाँ कहीं वह गया फ़तह बख़्शी।
੧੪ਉਸ ਨੇ ਅਦੋਮ ਵਿੱਚ ਚੌਂਕੀਆਂ ਬਿਠਾਈਆਂ, ਸਗੋਂ ਸਾਰੇ ਅਦੋਮ ਵਿੱਚ ਚੌਂਕੀਆਂ ਬਿਠਾਈਆਂ। ਸਾਰੇ ਅਦੋਮੀ ਵੀ ਦਾਊਦ ਦੇ ਅਧੀਨ ਹੋ ਗਏ। ਜਿੱਥੇ-ਜਿੱਥੇ ਵੀ ਦਾਊਦ ਗਿਆ, ਯਹੋਵਾਹ ਉਸ ਨੂੰ ਜਿੱਤ ਬਖ਼ਸ਼ਦਾ ਸੀ।
15 और दाऊद ने कुल इस्राईल पर बादशाहत की और दाऊद अपनी सब र’इयत के साथ अदल — ओ — इन्साफ़ करता था
੧੫ਦਾਊਦ ਨੇ ਸਾਰੇ ਇਸਰਾਏਲ ਉੱਤੇ ਰਾਜ ਕੀਤਾ ਅਤੇ ਦਾਊਦ ਆਪਣੀ ਸਾਰੀ ਪਰਜਾ ਨਾਲ ਧਰਮ ਅਤੇ ਨਿਆਂ ਦੇ ਕੰਮ ਕਰਦਾ ਸੀ।
16 और ज़रोयाह का बेटा योआब लश्कर का सरदार था, और अख़ीलूद का बेटा यहूसफ़त मुवर्रिख़ था।
੧੬ਸਰੂਯਾਹ ਦਾ ਪੁੱਤਰ ਯੋਆਬ ਸੈਨਾਪਤੀ ਸੀ ਅਤੇ ਅਹੀਲੂਦ ਦਾ ਪੁੱਤਰ ਯਹੋਸ਼ਾਫ਼ਾਤ ਇਤਿਹਾਸ ਦਾ ਲਿਖਾਰੀ ਸੀ।
17 और अख़ीतोब का बेटा सदूक़ और अबीयातर का बेटा अख़ीमलिक काहिन थे और सिरायाह मुंशी था।
੧੭ਅਹੀਟੂਬ ਦਾ ਪੁੱਤਰ ਸਾਦੋਕ ਅਤੇ ਅਬਯਾਥਾਰ ਦਾ ਪੁੱਤਰ ਅਹੀਮਲਕ ਜਾਜਕ ਸਨ, ਅਤੇ ਸਰਾਯਾਹ ਮੁਨਸ਼ੀ ਸੀ,
18 और यहूयदाह का बेटा बनायाह करेतियों और फ़िलिस्तियों का सरदार था, और दाऊद के बेटे कहिन थे।
੧੮ਅਤੇ ਯਹੋਯਾਦਾ ਦਾ ਪੁੱਤਰ ਬਨਾਯਾਹ ਕਰੇਤੀਆਂ ਅਤੇ ਫਲੇਤੀਆਂ ਉੱਤੇ ਪ੍ਰਧਾਨ ਸੀ ਅਤੇ ਦਾਊਦ ਦੇ ਪੁੱਤਰ ਵਜ਼ੀਰ ਸਨ।