< आमाल 11 >
1 रसूलों और भाइयों ने जो यहूदिया में थे, सुना कि ग़ैर क़ौमों ने भी ख़ुदा का कलाम क़ुबूल किया है।
੧ਰਸੂਲਾਂ ਅਤੇ ਭਰਾਵਾਂ ਨੇ ਜੋ ਯਹੂਦਿਯਾ ਵਿੱਚ ਸਨ, ਸੁਣਿਆ ਕਿ ਪਰਾਈਆਂ ਕੌਮਾਂ ਦੇ ਲੋਕਾਂ ਨੇ ਵੀ ਪਰਮੇਸ਼ੁਰ ਦਾ ਬਚਨ ਮੰਨ ਲਿਆ ਹੈ।
2 जब पतरस येरूशलेम में आया तो मख़्तून ईमानदार उस से ये बहस करने लगे
੨ਅਤੇ ਜਦੋਂ ਪਤਰਸ ਯਰੂਸ਼ਲਮ ਵਿੱਚ ਆਇਆ, ਤਦ ਉਹ ਜਿਹੜੇ ਸੁੰਨਤੀਆਂ ਵਿੱਚੋਂ ਸਨ
3 “तू, ना मख़्तून ईमानदारों के पास गया और उन के साथ खाना खाया।”
੩ਉਹ ਦੇ ਨਾਲ ਇਹ ਕਹਿ ਕੇ ਲੜਨ ਲੱਗੇ, ਕਿ ਤੂੰ ਬੇਸੁੰਨਤੀਆਂ ਕੋਲ ਜਾ ਕੇ ਉਨ੍ਹਾਂ ਨਾਲ ਖਾਧਾ!
4 पतरस ने शुरू से वो काम तरतीबवार उन से बयान किया कि।
੪ਤਦ ਪਤਰਸ ਸ਼ੁਰੂ ਤੋਂ, ਜੋ ਹੋਇਆ ਸੀ, ਤਿਵੇਂ ਉਨ੍ਹਾਂ ਦੇ ਅੱਗੇ ਬਿਆਨ ਕਰਕੇ ਕਹਿਣ ਲੱਗਾ
5 मै याफ़ा शहर में दुआ कर रहा था, और बेख़ुदी की हालत में एक ख़्वाब देखा। कि कोई चीज़ बड़ी चादर की तरह चारों कोनों से लटकती हुई आसमान से उतर कर मुझ तक आई।
੫ਕਿ ਮੈਂ ਯਾਪਾ ਦੇ ਨਗਰ ਵਿੱਚ ਪ੍ਰਾਰਥਨਾ ਕਰਦਾ ਸੀ ਅਤੇ ਬੇਹੋਸ਼ੀ ਵਿੱਚ ਦਰਸ਼ਣ ਵੇਖਿਆ, ਕਿ ਇੱਕ ਚੀਜ਼, ਵੱਡੀ ਚਾਦਰ ਦੇ ਸਮਾਨ, ਜਿਸ ਦੇ ਚਾਰ ਪੱਲੇ ਸਨ ਅਕਾਸ਼ ਤੋਂ ਧਰਤੀ ਦੀ ਵੱਲ ਉਤਰਦੀ ਮੇਰੇ ਕੋਲ ਆਈ।
6 उस पर जब मैने ग़ौर से नज़र की तो ज़मीन के चौपाए और जंगली जानवर और कीड़े मकोड़े और हवा के परिन्दे देखे।
੬ਜਦੋਂ ਮੈਂ ਉਹ ਦੀ ਵੱਲ ਧਿਆਨ ਦਿੱਤਾ ਤਾਂ ਧਰਤੀ ਦੇ ਚੌਪਾਏ ਅਤੇ ਜੰਗਲੀ ਜਾਨਵਰ, ਘਿੱਸਰਨ ਵਾਲੇ ਜੀਵ-ਜੰਤੂ ਅਤੇ ਅਕਾਸ਼ ਦੇ ਪੰਛੀ ਵੇਖੇ,
7 और ये आवाज़ भी सुनी कि “ऐ पतरस उठ ज़बह कर और खा!”
੭ਅਤੇ ਮੈਂ ਇੱਕ ਅਵਾਜ਼ ਵੀ ਸੁਣੀ ਜੋ ਮੈਨੂੰ ਆਖਦੀ ਸੀ, ਹੇ ਪਤਰਸ ਉੱਠ, ਮਾਰ ਅਤੇ ਖਾ।
8 लेकिन मै ने कहा “ऐ ख़ुदावन्द हरगिज़ नहीं 'क्यूँकि कभी कोई हराम या नापाक चीज़ खाया ही नहीं।”
੮ਪਰ ਮੈਂ ਆਖਿਆ, ਨਾ ਪ੍ਰਭੂ ਜੀ ਇਸ ਤਰ੍ਹਾਂ ਨਹੀਂ ਹੋ ਸਕਦਾ ਕਿਉਂ ਜੋ ਕੋਈ ਅਸ਼ੁੱਧ ਜਾਂ ਬੁਰੀ ਚੀਜ਼ ਮੈਂ ਕਦੇ ਨਹੀਂ ਖਾਧੀ!
9 इसके जावाब में दूसरी बार आसमान से आवाज़ आई; “जिनको ख़ुदा ने पाक ठहराया है; तू उन्हें हराम न कह।”
੯ਅਤੇ ਦੂਜੀ ਵਾਰ ਅਕਾਸ਼ ਤੋਂ ਅਵਾਜ਼ ਆਈ ਕਿ ਜੋ ਕੁਝ ਪਰਮੇਸ਼ੁਰ ਨੇ ਸ਼ੁੱਧ ਕੀਤਾ ਹੈ ਉਹ ਨੂੰ ਤੂੰ ਅਸ਼ੁੱਧ ਨਾ ਕਹਿ।
10 तीन बार ऐसा ही हुआ, फिर वो सब चीज़ें आसमान की तरफ़ खींच ली गई।
੧੦ਇਸ ਤਰ੍ਹਾਂ ਤਿੰਨ ਵਾਰੀ ਹੋਇਆ ਅਤੇ ਉਹ ਸਭ ਕੁਝ ਫੇਰ ਅਕਾਸ਼ ਵੱਲ ਖਿੱਚਿਆ ਗਿਆ।
11 और देखो' उसी वक़्त तीन आदमी जो क़ैसरिया से मेरे पास भेजे गए थे, उस घर के पास आ खड़े हुए जिस में हम थे।
੧੧ਅਤੇ ਵੇਖੋ ਕਿ ਉਸੇ ਵੇਲੇ ਉਸ ਘਰ ਦੇ ਅੱਗੇ ਜਿੱਥੇ ਅਸੀਂ ਠਹਿਰੇ ਹੋਏ ਸੀ, ਤਿੰਨ ਮਨੁੱਖ ਆ ਖੜੇ ਹੋਏ, ਜਿਹੜੇ ਕੈਸਰਿਯਾ ਤੋਂ ਮੇਰੇ ਕੋਲ ਭੇਜੇ ਗਏ ਸਨ।
12 रूह ने मुझ से कहा कि तू बिला इम्तियाज़ उनके साथ चला जा और ये छे: भाई भी मेरे साथ हो लिए और हम उस शख़्स के घर में दाख़िल हुए।
੧੨ਅਤੇ ਆਤਮਾ ਨੇ ਮੈਨੂੰ ਕਿਹਾ ਕਿ ਤੂੰ ਉਨ੍ਹਾਂ ਦੇ ਨਾਲ ਬੇਝਿਝਕ ਚੱਲਿਆ ਜਾ ਅਤੇ ਇਹ ਛੇ ਭਾਈ ਵੀ ਮੇਰੇ ਨਾਲ ਤੁਰ ਪਏ ਅਤੇ ਅਸੀਂ ਉਸ ਮਨੁੱਖ ਦੇ ਘਰ ਜਾ ਵੜੇ।
13 उस ने हम से बयान किया कि मैने फ़रिश्ते को अपने घर में खड़े हुए देखा'जिसने मुझ से कहा, याफ़ा में आदमी भेजकर शमौन को बुलवा ले जो पतरस कहलाता है।
੧੩ਤਦ ਉਸ ਨੇ ਸਾਨੂੰ ਦੱਸਿਆ ਕਿ ਕਿਵੇਂ ਉਸ ਨੇ ਆਪਣੇ ਘਰ ਵਿੱਚ ਦੂਤ ਨੂੰ ਖੜੇ ਵੇਖਿਆ, ਜਿਸ ਨੇ ਆਖਿਆ ਯਾਪਾ ਵੱਲ ਮਨੁੱਖ ਭੇਜ ਕੇ ਸ਼ਮਊਨ ਨੂੰ ਜਿਹੜਾ ਪਤਰਸ ਅਖਵਾਉਂਦਾ ਹੈ, ਬੁਲਵਾ ਲੈ।
14 वो तुझ से ऐसी बातें कहेगा जिससे तू और तेरा सारा घराना नजात पाएगा।
੧੪ਉਹ ਤੈਨੂੰ ਅਜਿਹੀਆਂ ਗੱਲਾਂ ਸੁਣਾਵੇਗਾ ਜਿਨ੍ਹਾਂ ਤੋਂ ਤੂੰ ਅਤੇ ਤੇਰਾ ਸਾਰਾ ਘਰਾਣਾ ਬਚਾਏ ਜਾਓਗੇ।
15 जब मै कलाम करने लगा तो रूह — उल — क़ुद्दूस उन पर इस तरह नाज़िल हुआ जिस तरह शुरू में हम पर नाज़िल हुआ था।
੧੫ਅਤੇ ਜਦੋਂ ਮੈਂ ਗੱਲਾਂ ਕਰਨ ਲੱਗਾ ਤਾਂ ਪਵਿੱਤਰ ਆਤਮਾ ਉਨ੍ਹਾਂ ਤੇ ਉਤਰਿਆ, ਜਿਸ ਤਰ੍ਹਾਂ ਪਹਿਲਾਂ ਸਾਡੇ ਉੱਤੇ ਉਤਰਿਆ ਸੀ।
16 और मुझे ख़ुदावन्द की वो बात याद आई, जो उसने कही थी “यूहन्ना ने तो पानी से बपतिस्मा दिया मगर तुम रूह — उल — क़ुद्दूस से बपतिस्मा पाओगे।”
੧੬ਤਦ ਮੈਨੂੰ ਪ੍ਰਭੂ ਦਾ ਬਚਨ ਚੇਤੇ ਆਇਆ ਕਿ ਕਿਸ ਤਰ੍ਹਾਂ ਉਹ ਨੇ ਆਖਿਆ ਸੀ ਕਿ ਯੂਹੰਨਾ ਨੇ ਤਾਂ ਪਾਣੀ ਨਾਲ ਬਪਤਿਸਮਾ ਦਿੱਤਾ, ਪਰ ਤੁਹਾਨੂੰ ਪਵਿੱਤਰ ਆਤਮਾ ਨਾਲ ਬਪਤਿਸਮਾ ਦਿੱਤਾ ਜਾਵੇਗਾ।
17 पस जब ख़ुदा ने उस को भी वही ने'मत दी जो हम को ख़ुदावन्द ईसा मसीह पर ईमान लाकर मिली थी? तो मै कौन था कि ख़ुदा को रोक सकता।
੧੭ਇਸ ਲਈ ਜਦੋਂ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਸੇ ਤਰ੍ਹਾਂ ਦੀ ਦਾਤ ਦਿੱਤੀ ਜਿਸ ਤਰ੍ਹਾਂ ਦੀ ਸਾਨੂੰ ਵੀ ਦਿੱਤੀ, ਜਦੋਂ ਅਸੀਂ ਪ੍ਰਭੂ ਯਿਸੂ ਮਸੀਹ ਉੱਤੇ ਵਿਸ਼ਵਾਸ ਕੀਤਾ ਤਾਂ ਫੇਰ ਮੈਂ ਕੌਣ ਸੀ ਜੋ ਪਰਮੇਸ਼ੁਰ ਨੂੰ ਰੋਕ ਸਕਦਾ?
18 वो ये सुनकर चुप रहे और ख़ुदा की बड़ाई करके कहने लगे, “फिर तो बेशक ख़ुदा ने ग़ैर क़ौमों को भी ज़िन्दगी के लिए तौबा की तौफ़ीक़ दी है।”
੧੮ਜਦੋਂ ਉਨ੍ਹਾਂ ਇਹ ਗੱਲਾਂ ਸੁਣੀਆਂ ਤਾਂ ਚੁੱਪ ਹੋ ਗਏ ਅਤੇ ਇਹ ਕਹਿ ਕੇ ਪਰਮੇਸ਼ੁਰ ਦੀ ਵਡਿਆਈ ਕੀਤੀ ਕਿ, ਫਿਰ ਤਾਂ ਪਰਮੇਸ਼ੁਰ ਨੇ ਪਰਾਈਆਂ ਕੌਮਾਂ ਨੂੰ ਵੀ ਜੀਵਨ ਲਈ ਤੋਬਾ ਦੀ ਦਾਤ ਬਖ਼ਸ਼ੀ ਹੈ!।
19 पस, जो लोग उस मुसीबत से इधर उधर हो गए थे जो स्तिफ़नुस कि ज़रिए पड़ी थी वो फिरते फिरते फ़ीनिके सूबा और कुप्रुस टापू और आन्ताकिया शहर में पहूँचे; मगर यहूदियों के सिवा और किसी को कलाम न सुनाते थे।
੧੯ਉਪਰੰਤ ਉਹ ਲੋਕ ਜਿਹੜੇ ਉਸ ਬਿਪਤਾ ਤੋਂ ਜੋ ਇਸਤੀਫ਼ਾਨ ਦੇ ਕਾਰਨ ਹੋਈ ਸੀ ਤਿੱਤਰ-ਬਿੱਤਰ ਹੋ ਗਏ ਸਨ, ਉਹ ਫ਼ੈਨੀਕੇ, ਕੁਪਰੁਸ ਅਤੇ ਅੰਤਾਕਿਯਾ ਤੱਕ ਫਿਰਦਿਆਂ ਹੋਇਆਂ ਯਹੂਦੀਆਂ ਤੋਂ ਬਿਨ੍ਹਾਂ ਹੋਰ ਕਿਸੇ ਨੂੰ ਬਚਨ ਨਹੀਂ ਸੁਣਾਉਂਦੇ।
20 लेकिन उन में से चन्द कुप्रुसी और कुरेनी थे, जो आन्ताकिया में आकर यूनानियों को भी ख़ुदावन्द ईसा मसीह की ख़ुशख़बरी की बातें सुनाने लगे।
੨੦ਪਰ ਉਨ੍ਹਾਂ ਵਿੱਚੋਂ ਕਈ ਕੁਪਰੁਸ ਅਤੇ ਕੁਰੇਨੇ ਦੇ ਮਨੁੱਖ ਸਨ, ਜਿਨ੍ਹਾਂ ਅੰਤਾਕਿਯਾ ਵਿੱਚ ਆ ਕੇ ਪ੍ਰਭੂ ਯਿਸੂ ਦੀ ਖੁਸ਼ਖਬਰੀ ਸੁਣਾਉਂਦੇ ਹੋਏ ਯੂਨਾਨੀਆਂ ਨਾਲ ਵੀ ਗੱਲਾਂ ਕੀਤੀਆਂ।
21 और ख़ुदावन्द का हाथ उन पर था और बहुत से लोग ईमान लाकर ख़ुदावन्द की तरफ़ रुजू हुए।
੨੧ਅਤੇ ਪ੍ਰਭੂ ਦਾ ਹੱਥ ਉਨ੍ਹਾਂ ਦੇ ਨਾਲ ਸੀ ਅਤੇ ਬਹੁਤ ਲੋਕ ਵਿਸ਼ਵਾਸ ਕਰ ਕੇ ਪ੍ਰਭੂ ਵੱਲ ਮੁੜੇ।
22 उन लोगों की ख़बर येरूशलेम की कलीसिया के कानों तक पहूँची और उन्हों ने बरनबास को आन्ताकिया तक भेजा।
੨੨ਉਨ੍ਹਾਂ ਦੀ ਖ਼ਬਰ ਯਰੂਸ਼ਲਮ ਦੀ ਕਲੀਸਿਯਾ ਦੇ ਕੰਨਾਂ ਤੱਕ ਪਹੁੰਚੀ। ਤਾਂ ਉਨ੍ਹਾਂ ਨੇ ਬਰਨਬਾਸ ਨੂੰ ਅੰਤਾਕਿਯਾ ਤੱਕ ਭੇਜਿਆ।
23 वो पहूँचकर और ख़ुदा का फ़ज़ल देख कर ख़ुश हुआ, और उन सब को नसीहत की कि दिली इरादे से ख़ुदावन्द से लिपटे रहो।
੨੩ਸੋ ਜਦੋਂ ਉਹ ਉੱਥੇ ਪਹੁੰਚਿਆ ਅਤੇ ਪਰਮੇਸ਼ੁਰ ਦੀ ਕਿਰਪਾ ਵੇਖੀ ਤਾਂ ਅਨੰਦ ਹੋਇਆ, ਉਨ੍ਹਾਂ ਸਾਰਿਆਂ ਨੂੰ ਉਪਦੇਸ਼ ਦਿੱਤਾ ਕਿ ਦਿਲ ਤੋਂ ਪ੍ਰਭੂ ਵਿੱਚ ਵਧਦੇ ਜਾਓ।
24 क्यूँकि वो नेक मर्द और रूह — उल — क़ुद्दूस और ईमान से मा'मूर था, और बहुत से लोग ख़ुदावन्द की कलीसिया में आ मिले।
੨੪ਕਿਉਂਕਿ ਉਹ ਭਲਾ ਮਨੁੱਖ, ਪਵਿੱਤਰ ਆਤਮਾ ਅਤੇ ਵਿਸ਼ਵਾਸ ਨਾਲ ਭਰਪੂਰ ਸੀ, ਬਹੁਤ ਸਾਰੇ ਲੋਕ ਪ੍ਰਭੂ ਦੇ ਨਾਲ ਮਿਲ ਗਏ।
25 फिर वो साऊल की तलाश में तरसुस को चला गया।
੨੫ਤਦ ਉਹ ਸੌਲੁਸ ਨੂੰ ਲੱਭਣ ਲਈ ਤਰਸੁਸ ਨੂੰ ਗਿਆ।
26 और जब वो मिला तो उसे आन्ताकिया में लाया और ऐसा हुआ कि वो साल भर तक कलीसिया की जमा'अत में शामिल होते और बहुत से लोगों को ता'लीम देते रहे और शागिर्द पहले आन्ताकिया में ही मसीही कहलाए।
੨੬ਅਤੇ ਉਹ ਨੂੰ ਲੱਭ ਕੇ ਅੰਤਾਕਿਯਾ ਵਿੱਚ ਲਿਆਇਆ ਅਤੇ ਇਸ ਤਰ੍ਹਾਂ ਹੋਇਆ ਜੋ ਉਹ ਪੂਰਾ ਇੱਕ ਸਾਲ ਕਲੀਸਿਯਾ ਦੇ ਨਾਲ ਇਕੱਠੇ ਰਹੇ ਅਤੇ ਬਹੁਤ ਸਾਰੇ ਲੋਕਾਂ ਨੂੰ ਉਪਦੇਸ਼ ਦਿੱਤਾ ਅਤੇ ਸਭ ਤੋਂ ਪਹਿਲਾਂ ਅੰਤਾਕਿਯਾ ਵਿੱਚ ਚੇਲੇ ਮਸੀਹੀ ਅਖਵਾਏ।
27 उन ही दिनों में चन्द नबी येरूशलेम से आन्ताकिया में आए।
੨੭ਉਹਨਾਂ ਦਿਨਾਂ ਵਿੱਚ ਕਈ ਨਬੀ ਯਰੂਸ਼ਲਮ ਤੋਂ ਅੰਤਾਕਿਯਾ ਵਿੱਚ ਆਏ।
28 उन में से एक जिसका नाम अग्बुस था खड़े होकर रूह की हिदायत से ज़ाहिर किया कि तमाम दुनियाँ में बड़ा काल पड़ेगा और क्लोदियुस के अहद में वाक़े हुआ।
੨੮ਇੱਕ ਨੇ ਉਨ੍ਹਾਂ ਵਿੱਚੋਂ ਜਿਸ ਦਾ ਨਾਮ ਆਗਬੁਸ ਸੀ, ਉੱਠ ਕੇ ਆਤਮਾ ਦੇ ਰਾਹੀਂ ਇਹ ਪਤਾ ਦਿੱਤਾ ਜੋ ਸਾਰੀ ਦੁਨੀਆਂ ਵਿੱਚ ਇੱਕ ਵੱਡਾ ਕਾਲ ਪਵੇਗਾ ਜਿਹੜਾ ਕਲੌਦਿਯੁਸ ਦੇ ਸਮੇਂ ਵਿੱਚ ਪੈ ਗਿਆ।
29 पस, शागिर्दों ने तजवीज़ की अपने अपने हैसियत कि मुवाफ़िक़ यहूदिया में रहने वाले भाइयों की ख़िदमत के लिए कुछ भेजें।
੨੯ਅਤੇ ਚੇਲਿਆਂ ਵਿੱਚੋਂ ਹਰੇਕ ਨੇ ਆਪੋ-ਆਪਣੀ ਪਹੁੰਚ ਦੇ ਅਨੁਸਾਰ ਉਨ੍ਹਾਂ ਭਰਾਵਾਂ ਦੀ ਮਦਦ ਲਈ ਜਿਹੜੇ ਯਹੂਦਿਯਾ ਵਿੱਚ ਰਹਿੰਦੇ ਸਨ ਕੁਝ ਭੇਜਣ ਦਾ ਹੌਂਸਲਾ ਕੀਤਾ।
30 चुनाँचे उन्होंने ऐसा ही किया और बरनबास और साऊल के हाथ बुज़ुर्गों के पास भेजा।
੩੦ਸੋ ਉਨ੍ਹਾਂ ਨੇ ਇਸ ਤਰ੍ਹਾਂ ਹੀ ਕੀਤਾ, ਬਰਨਬਾਸ ਅਤੇ ਸੌਲੁਸ ਦੇ ਹੱਥੀਂ ਬਜ਼ੁਰਗਾਂ ਦੇ ਕੋਲ ਉਹ ਸਭ ਕੁਝ ਭੇਜਿਆ।