< दानि 5 >
1 बेलशज़र बादशाह ने अपने एक हज़ार हाकिमों की बड़ी धूमधाम से मेहमान नवाज़ी की, और उनके सामने शराबनोशी की।
੧ਕਈ ਸਾਲਾਂ ਮਗਰੋਂ, ਬੇਲਸ਼ੱਸਰ ਰਾਜਾ ਨੇ ਆਪਣੇ ਹਜ਼ਾਰ ਪਰਧਾਨਾਂ ਦੇ ਲਈ ਵੱਡੀ ਦਾਵਤ ਕੀਤੀ ਅਤੇ ਉਹਨਾਂ ਦੇ ਸਾਹਮਣੇ ਨਸ਼ਾ ਪੀਤਾ।
2 बेलशज़र ने शराब से मसरूर होकर हुक्म किया कि सोने चाँदी के बर्तन जो नबूकदनज़र उसका बाप येरूशलेम की हैकल से निकाल लाया था, लाएँ ताकि बादशाह और उसके हाकिमों और उसकी बीवियाँ और बाँदियाँ उनमें मयख़्वारी करें।
੨ਬੇਲਸ਼ੱਸਰ ਨੇ ਨਸ਼ਾ ਚੱਖਦੇ ਹੋਏ ਆਗਿਆ ਦਿੱਤੀ ਕਿ ਸੋਨੇ ਤੇ ਚਾਂਦੀ ਦੇ ਭਾਂਡੇ ਜਿਹੜੇ ਨਬੂਕਦਨੱਸਰ ਉਹ ਦੇ ਪਿਤਾ ਨੇ ਯਰੂਸ਼ਲਮ ਦੀ ਹੈਕਲ ਵਿੱਚੋਂ ਕੱਢੇ ਸਨ, ਲਿਆਂਦੇ ਜਾਣ ਤਾਂ ਜੋ ਰਾਜਾ, ਉਹ ਦੇ ਪਰਧਾਨ, ਉਹ ਦੀਆਂ ਰਾਣੀਆਂ ਤੇ ਉਹ ਦੀਆਂ ਰਖ਼ੈਲਾਂ ਉਹਨਾਂ ਵਿੱਚੋਂ ਨਸ਼ਾ ਪੀਣ।
3 तब सोने के बर्तन को जो हैकल से, या'नी ख़ुदा के घर से जो येरूशलेम में हैं ले गए थे, लाए और बादशाह और उसके हाकिमों और उसकी बीवियों और बाँदियों ने उनमें शराब पी।
੩ਤਦ ਉਹ ਸੋਨੇ ਦੇ ਭਾਂਡਿਆਂ ਨੂੰ ਜਿਹੜੇ ਪਰਮੇਸ਼ੁਰ ਦੇ ਭਵਨ ਦੀ ਹੈਕਲ ਵਿੱਚੋਂ ਕੱਢੇ ਗਏ ਸਨ ਲਿਆਏ ਗਏ ਅਤੇ ਰਾਜਾ ਤੇ ਉਹ ਦੇ ਪਰਧਾਨਾਂ, ਉਹ ਦੀਆਂ ਰਾਣੀਆਂ ਤੇ ਉਹ ਦੀਆਂ ਰਖ਼ੈਲਾਂ ਨੇ ਉਹਨਾਂ ਵਿੱਚੋਂ ਪੀਤੀ।
4 उन्होंने शराब पी और सोने और चाँदी और पीतल और लोहे और लकड़ी और पत्थर के बुतों की बड़ाई की।
੪ਉਹਨਾਂ ਨੇ ਸ਼ਰਾਬ ਪੀਤੀ ਅਤੇ ਸੋਨੇ, ਚਾਂਦੀ, ਪਿੱਤਲ, ਲੋਹੇ, ਕਾਠ ਤੇ ਪੱਥਰ ਦੇ ਦੇਵਤਿਆਂ ਦੀ ਵਡਿਆਈ ਕੀਤੀ।
5 उसी वक़्त आदमी के हाथ की उंगलियाँ ज़ाहिर हुईं और उन्होंने शमा'दान के मुक़ाबिल बादशाही महल की दीवार के गच पर लिखा, और बादशाह ने हाथ का वह हिस्सा जो लिखता था देखा।
੫ਉਸੇ ਘੜੀ ਵਿੱਚ ਮਨੁੱਖ ਦੇ ਹੱਥ ਦੀਆਂ ਉਂਗਲੀਆਂ ਪਰਗਟ ਹੋਈਆਂ ਅਤੇ ਉਹਨਾਂ ਦੇ ਸ਼ਮਾਦਾਨ ਦੇ ਅੱਗੇ ਰਾਜੇ ਦੇ ਮਹਿਲ ਦੀ ਕੰਧ ਉੱਤੇ ਲਿਖਿਆ ਅਤੇ ਰਾਜੇ ਨੇ ਹੱਥ ਦਾ ਉਹ ਹਿੱਸਾ ਜੋ ਲਿਖਦਾ ਸੀ ਵੇਖਿਆ।
6 तब बादशाह के चेहरे का रंग उड़ गया और उसके ख़्यालात उसको परेशान करने लगे, यहाँ तक कि उसकी कमर के जोड़ ढीले हो गए और उसके घुटने एक दूसरे से टकराने लगे।
੬ਤਦ ਰਾਜਾ ਘਬਰਾ ਗਿਆ ਅਤੇ ਉਹ ਦੀਆਂ ਚਿੰਤਾਂ ਨੇ ਉਹ ਨੂੰ ਪਰੇਸ਼ਾਨ ਕੀਤਾ ਐਥੋਂ ਤੱਕ ਕਿ ਉਹ ਦੇ ਲੱਕ ਦੇ ਜੋੜ ਢਿੱਲੇ ਪੈ ਗਏ ਤੇ ਉਹ ਦੇ ਗੋਡੇ ਇੱਕ ਦੂਜੇ ਨਾਲ ਟਕਰਾਉਣ ਲੱਗ ਪਏ।
7 बादशाह ने चिल्ला कर कहा कि नजूमियों और कसदियों और फ़ालगीरों को हाज़िर करें। बादशाह ने बाबुल के हकीमों से कहा, जो कोई इस लिखे हुए को पढ़े और इसका मतलब मुझ से बयान करे, अर्ग़वानी ख़िल'अत पाएगा और उसकी गर्दन में ज़र्रीन तौक़ पहनाया जाएगा, और वह ममलुकत में तीसरे दर्जे का हाकिम होगा।
੭ਰਾਜੇ ਨੇ ਉੱਚੀ ਅਵਾਜ਼ ਨਾਲ ਚਿੱਲਾ ਕੇ ਆਖਿਆ ਕਿ ਜੋਤਸ਼ੀਆਂ, ਕਸਦੀਆਂ ਤੇ ਅਗੰਮ ਵਿਦਵਾਨਾਂ ਨੂੰ ਲਿਆਓ! ਰਾਜੇ ਨੇ ਬਾਬਲ ਦੇ ਵਿਦਵਾਨਾਂ ਨੂੰ ਆਖਿਆ ਕਿ ਜੋ ਕੋਈ ਇਸ ਲਿਖਤ ਨੂੰ ਪੜ੍ਹੇ ਅਤੇ ਇਹ ਦਾ ਅਰਥ ਮੈਨੂੰ ਦੱਸੇ ਉਹ ਨੂੰ ਕਿਰਮਚੀ ਰੰਗ ਦਾ ਚੋਗਾ ਪਹਿਨਾਇਆ ਜਾਵੇਗਾ, ਉਹ ਦੇ ਗਲ਼ ਵਿੱਚ ਸੋਨੇ ਦਾ ਕੈਂਠਾ ਪਾਇਆ ਜਾਵੇਗਾ ਅਤੇ ਰਾਜ ਵਿੱਚ ਤੀਜੇ ਦਰਜੇ ਦਾ ਹਾਕਮ ਬਣੇਗਾ।
8 तब बादशाह के तमाम हकीम हाज़िर हुए, लेकिन न उस लिखे हुए को पढ़ सके और न बादशाह से उसका मतलब बयान कर सके।
੮ਤਦ ਰਾਜੇ ਦੇ ਸਾਰੇ ਵਿਦਵਾਨ ਸਾਹਮਣੇ ਆਏ ਪਰ ਨਾ ਉਸ ਲਿਖਤ ਨੂੰ ਪੜ੍ਹ ਸਕੇ, ਨਾ ਰਾਜੇ ਨੂੰ ਉਹ ਦਾ ਅਰਥ ਦੱਸ ਸਕੇ।
9 तब बेलशज़र बादशाह बहुत घबराया और उसके चेहरे का रंग उड़ गया, और उसके हाकिम परेशान हो गए।
੯ਤਦ ਬੇਲਸ਼ੱਸਰ ਰਾਜਾ ਬਹੁਤ ਘਬਰਾ ਗਿਆ ਅਤੇ ਉਹ ਦਾ ਚਿਹਰਾ ਬਦਲ ਗਿਆ ਅਤੇ ਉਹ ਦੇ ਪਰਧਾਨ ਹੱਕੇ-ਬੱਕੇ ਰਹਿ ਗਏ।
10 अब बादशाह और उसके हाकिमों की बातें सुनकर बादशाह की वालिदा जश्नगाह में आई और कहने लगी, ऐ बादशाह, हमेशा तक जीता रह! तेरे ख़्यालात तुझको परेशान न करें और तेरा चेहरा उदास न हो।
੧੦ਫਿਰ ਰਾਜੇ ਤੇ ਉਸ ਦੇ ਪਰਧਾਨਾਂ ਦੀਆਂ ਗੱਲਾਂ ਸੁਣ ਕੇ ਮਹਾਰਾਣੀ ਦਾਵਤ ਦੇ ਘਰ ਵਿੱਚ ਆਈ ਅਤੇ ਮਹਾਰਾਣੀ ਆਖਣ ਲੱਗੀ, ਹੇ ਰਾਜਾ, ਜੁੱਗੋ-ਜੁੱਗ ਜੀਉਂਦਾ ਰਹਿ! ਤੇਰੀਆਂ ਚਿੰਤਾਂ ਤੈਨੂੰ ਹੱਕਾ-ਬੱਕਾ ਨਾ ਕਰਨ ਅਤੇ ਨਾ ਤੇਰਾ ਚਿਹਰਾ ਬਦਲੇ!
11 तेरी ममलुकत में एक शख़्स है जिसमें पाक इलाहों की रूह है, और तेरे बाप के दिनों में नूर और 'अक़्ल और हिकमत, इलाहों की हिकमत की तरह उसमें पाई जाती थी; और उसको नबूकदनज़र बादशाह, तेरे बाप ने जादूगरों और नजूमियों और कसदियों और फ़ालगीरों का सरदार बनाया था।
੧੧ਤੇਰੇ ਰਾਜ ਵਿੱਚ ਇੱਕ ਮਨੁੱਖ ਹੈ, ਜਿਸ ਵਿੱਚ ਪਵਿੱਤਰ ਦੇਵਤਿਆਂ ਦਾ ਆਤਮਾ ਹੈ ਅਤੇ ਤੇਰੇ ਪਿਤਾ ਦੇ ਦਿਨਾਂ ਵਿੱਚ ਚਾਨਣ ਤੇ ਸਮਝ ਤੇ ਬੁੱਧ ਦੇਵਤਿਆਂ ਦੀ ਬੁੱਧ ਵਰਗੀ ਉਸ ਵਿੱਚ ਪਾਈ ਜਾਂਦੀ ਸੀ ਜਿਹ ਨੂੰ ਤੇਰੇ ਪਿਤਾ ਮਹਾਰਾਜਾ ਨਬੂਕਦਨੱਸਰ ਨੇ, ਹਾਂ, ਤੇਰੇ ਪਿਤਾ ਨੇ ਜਾਦੂਗਰਾਂ, ਜੋਤਸ਼ੀਆਂ, ਕਸਦੀਆਂ ਤੇ ਅਗੰਮ ਵਿਦਵਾਨਾਂ ਦਾ ਮੁਖੀਆ ਨਿਯੁਕਤ ਕੀਤਾ ਸੀ।
12 क्यूँकि उसमें एक फ़ाज़िल रूह और दानिश और 'अक़्ल और ख़्वाबों की ता'बीर और 'उक़्दा कुशाई और मुश्किलात के हल की ताक़त थी — उसी दानीएल में जिसका नाम बादशाह ने बेल्तशज़र रख्खा था — इसलिए दानीएल को बुलवा, वह मतलब बताएगा।
੧੨ਕਿਉਂ ਜੋ ਉਸ ਵਿੱਚ ਇੱਕ ਚੰਗਾ ਆਤਮਾ, ਗਿਆਨ ਤੇ ਸਮਝ ਅਤੇ ਸੁਫ਼ਨਿਆਂ ਦੇ ਅਰਥ ਦੱਸਣ ਦੀ ਸ਼ਕਤੀ ਤੇ ਔਖੀਆਂ ਗੱਲਾਂ ਦਾ ਭੇਤ ਖੋਲ੍ਹਣ ਤੇ ਵਹਿਮਾਂ ਨੂੰ ਹੱਲ ਕਰਨ ਦੀ ਸਮਰੱਥਾ ਸੀ, ਉਸੇ ਦਾਨੀਏਲ ਜਿਸ ਦਾ ਨਾਮ ਰਾਜੇ ਨੇ ਬੇਲਟਸ਼ੱਸਰ ਰੱਖਿਆ ਸੀ। ਹੁਣ ਦਾਨੀਏਲ ਨੂੰ ਸਦਵਾ ਲੈ ਉਹ ਅਰਥ ਦੱਸੇਗਾ।
13 तब दानीएल बादशाह के सामने हाज़िर किया गया। बादशाह ने दानीएल से पूछा, क्या तू वही दानीएल है जो यहूदाह के ग़ुलामों में से है, जिनको बादशाह मेरा बाप यहूदाह से लाया?
੧੩ਤਦ ਦਾਨੀਏਲ ਰਾਜੇ ਦੇ ਅੱਗੇ ਲਿਆਂਦਾ ਗਿਆ। ਤਦ ਰਾਜੇ ਨੇ ਦਾਨੀਏਲ ਨੂੰ ਇਉਂ ਆਖਿਆ, ਕੀ ਤੂੰ ਉਹੀ ਦਾਨੀਏਲ ਹੈਂ ਜੋ ਯਹੂਦਾਹ ਦੇ ਕੈਦੀਆਂ ਵਿੱਚੋਂ ਹੈਂ ਜਿਹਨਾਂ ਨੂੰ ਮੇਰਾ ਪਿਤਾ ਯਹੂਦਾਹ ਤੋਂ ਲਿਆਇਆ ਸੀ?
14 मैने तेरे बारे में सुना है कि इलाहों की रूह तुझमें है, और नूर और 'अक़्ल और कामिल हिकमत तुझ में है।
੧੪ਮੈਂ ਤੇਰੇ ਬਾਰੇ ਵਿੱਚ ਸੁਣਿਆ ਹੈ ਕਿ ਦੇਵਤਿਆਂ ਦਾ ਆਤਮਾ ਤੇਰੇ ਵਿੱਚ ਹੈ, ਚਾਨਣ ਤੇ ਸਮਝ ਤੇ ਚੰਗੀ ਬੁੱਧ ਤੇਰੇ ਵਿੱਚ ਹੈ।
15 हकीम और नजूमी मेरे सामने हाज़िर किए गए, ताकि इस लिखे हुए को पढ़ें और इसका मतलब मुझ से बयान करें, लेकिन वह इसका मतलब बयान नहीं कर सके।
੧੫ਅਤੇ ਹੁਣ ਵਿਦਵਾਨ ਤੇ ਜੋਤਸ਼ੀ ਮੇਰੇ ਸਾਹਮਣੇ ਲਿਆਏ ਗਏ ਸਨ ਇਸ ਕਰਕੇ ਜੋ ਉਸ ਲਿਖਤ ਨੂੰ ਪੜ੍ਹਨ ਅਤੇ ਉਹ ਦਾ ਅਰਥ ਮੇਰੇ ਉੱਤੇ ਪਰਗਟ ਕਰਨ, ਪਰ ਉਹ ਉਸ ਦਾ ਅਰਥ ਨਾ ਕਰ ਸਕੇ।
16 और मैने तेरे बारे में सुना है कि तू ता'बीर और मुश्किलात के हल पर क़ादिर है। इसलिए अगर तू इस लिखे हुए को पढ़े और इसका मतलब मुझ से बयान करे, तो अर्ग़वानी खिल'अत पाएगा और तेरी गर्दन में ज़र्रीन तौक़ पहनाया जाएगा और तू ममलुकत में तीसरे दर्जे का हाकिम होगा।
੧੬ਮੈਂ ਤੇਰੇ ਬਾਰੇ ਵਿੱਚ ਸੁਣਿਆ ਹੈ ਜੋ ਤੂੰ ਅਰਥ ਦੱਸ ਸਕਦਾ ਹੈਂ ਅਤੇ ਭਰਮ ਹਟਾ ਦਿੰਦਾ ਹੈਂ। ਹੁਣ ਜੇ ਤੂੰ ਉਸ ਲਿਖਤ ਨੂੰ ਪੜ੍ਹੇ ਅਤੇ ਉਹ ਦਾ ਅਰਥ ਮੈਨੂੰ ਦੱਸੇ ਤਾਂ ਤੈਨੂੰ ਕਿਰਮਚੀ ਰੰਗ ਦਾ ਚੋਗਾ ਪਹਿਨਾਇਆ ਜਾਵੇਗਾ ਅਤੇ ਤੇਰੇ ਗਲ਼ ਵਿੱਚ ਸੋਨੇ ਦਾ ਕੈਂਠਾ ਪਾਇਆ ਜਾਵੇਗਾ ਅਤੇ ਤੂੰ ਰਾਜ ਵਿੱਚ ਤੀਜੇ ਦਰਜੇ ਦਾ ਹਾਕਮ ਬਣਾਇਆ ਜਾਏਂਗਾ।
17 तब दानीएल ने बादशाह को जवाब दिया, तेरा इन'आम तेरे ही पास रहे और अपना सिला किसी दूसरे को दे, तोभी मैं बादशाह के लिए इस लिखे हुए को पढूँगा और इसका मतलब उससे बयान करूँगा।
੧੭ਤਦ ਦਾਨੀਏਲ ਨੇ ਉੱਤਰ ਦੇ ਕੇ ਰਾਜੇ ਦੇ ਸਾਹਮਣੇ ਆਖਿਆ, ਤੇਰੇ ਇਨਾਮ ਤੇਰੇ ਹੀ ਕੋਲ ਰਹਿਣ ਅਤੇ ਆਪਣੀਆਂ ਦਾਤਾਂ ਕਿਸੇ ਹੋਰ ਨੂੰ ਦੇ ਤਾਂ ਵੀ ਮੈਂ ਰਾਜੇ ਦੇ ਲਈ ਇਸ ਲਿਖਤ ਨੂੰ ਪੜ੍ਹਾਂਗਾ ਅਤੇ ਉਹ ਦਾ ਅਰਥ ਦੱਸਾਂਗਾ।
18 ऐ बादशाह, ख़ुदा त'आला ने नबूकदनज़र, तेरे बाप को सल्तनत और हशमत और शौकत और 'इज़्ज़त बख़्शी।
੧੮ਹੇ ਰਾਜਾ, ਅੱਤ ਮਹਾਨ ਪਰਮੇਸ਼ੁਰ ਨੇ ਨਬੂਕਦਨੱਸਰ ਤੇਰੇ ਪਿਤਾ ਨੂੰ ਰਾਜ, ਬਜ਼ੁਰਗੀ, ਮਹਿਮਾ ਤੇ ਪਰਤਾਪ ਦਿੱਤਾ
19 और उस हशमत की वजह से जो उसने उसे बख़्शी तमाम लोग और उम्मतें और अहल — ए — ज़ुबान उसके सामने काँपने और डरने लगे। उसने जिसको चाहा हलाक किया और जिसको चाहा ज़िन्दा रख्खा, जिसको चाहा सरफ़राज़ किया और जिसको चाहा ज़लील किया।
੧੯ਅਤੇ ਉਸ ਬਜ਼ੁਰਗੀ ਦੇ ਕਾਰਨ ਜੋ ਉਸ ਨੇ ਤੈਨੂੰ ਦਿੱਤੀ ਸਾਰੇ ਲੋਕ ਅਤੇ ਕੌਮਾਂ ਅਤੇ ਭਾਖਿਆਂ ਉਹ ਦੇ ਸਾਹਮਣੇ ਕੰਬੀਆਂ ਅਤੇ ਡਰੀਆਂ। ਜਿਸ ਨੂੰ ਚਾਹਿਆ ਉਹ ਨੂੰ ਉਸ ਨੇ ਮਾਰ ਸੁੱਟਿਆ ਅਤੇ ਜਿਸ ਨੂੰ ਚਾਹਿਆ ਉਹ ਨੂੰ ਉਸ ਨੇ ਜੀਉਂਦਾ ਛੱਡਿਆ। ਜਿਸ ਨੂੰ ਚਾਹਿਆ ਉਸ ਨੂੰ ਵਧਾਇਆ ਅਤੇ ਜਿਸ ਨੂੰ ਚਾਹਿਆ ਉਸ ਨੂੰ ਘਟਾਇਆ।
20 लेकिन जब उसकी तबी'अत में ग़ुरूर समाया और उसका दिल ग़ुरूर से सख़्त हो गया, तो वह तख़्त — ए — सल्तनत से उतार दिया गया और उसकी हशमत जाती रही।
੨੦ਪਰ ਜਦੋਂ ਉਸ ਦਾ ਸੁਭਾਅ ਹੰਕਾਰੀ ਹੋ ਗਿਆ ਅਤੇ ਉਸ ਦਾ ਆਤਮਾ ਕਠੋਰ ਹੋਇਆ ਐਥੋਂ ਤੱਕ ਕਿ ਉਹ ਘਮੰਡ ਕਰਨ ਲੱਗਾ ਤਦ ਉਹ ਆਪਣੇ ਰਾਜ ਸਿੰਘਾਸਣ ਤੋਂ ਹਟਾਇਆ ਗਿਆ ਅਤੇ ਉਹ ਦੀ ਮਹਿਮਾ ਉਸ ਤੋਂ ਲੈ ਲਈ ਗਈ।
21 और वह बनी आदम के बीच से हॉक कर निकाल दिया गया, और उसका दिल हैवानों का सा बना और गोरख़रों के साथ रहने लगा और उसे बैलों की तरह घास खिलाते थे और उसका बदन आसमान की शबनम से तर हुआ; जब तक उसने मा'लूम न किया कि ख़ुदा — त'आला इंसान की ममलुकत में हुक्मरानी करता है, और जिसको चाहता है उस पर क़ाईम करता है।
੨੧ਉਹ ਮਨੁੱਖ ਵੰਸ਼ੀਆਂ ਵਿੱਚੋਂ ਛੇਕਿਆ ਗਿਆ ਅਤੇ ਉਸ ਦਾ ਮਨ ਪਸ਼ੂਆਂ ਜਿਹਾ ਬਣਿਆ ਅਤੇ ਉਜਾੜ ਦੇ ਗਧਿਆਂ ਨਾਲ ਵੱਸਦਾ ਸੀ ਅਤੇ ਉਹ ਨੂੰ ਬਲਦਾਂ ਵਾਂਗੂੰ ਘਾਹ ਚਰਾਉਂਦੇ ਸਨ ਅਤੇ ਉਹ ਦਾ ਸਰੀਰ ਅਕਾਸ਼ ਦੀ ਤ੍ਰੇਲ ਨਾਲ ਗਿੱਲਾ ਹੋਇਆ ਐਥੋਂ ਤੱਕ ਜੋ ਉਹ ਨੇ ਨਹੀਂ ਜਾਣਿਆ ਜੋ ਅੱਤ ਮਹਾਨ ਪਰਮੇਸ਼ੁਰ ਮਨੁੱਖਾਂ ਦੇ ਰਾਜ ਉੱਤੇ ਪ੍ਰਭੂਤਾ ਕਰਦਾ ਹੈ ਅਤੇ ਜਿਸ ਨੂੰ ਚਾਹੇ ਉਹ ਨੂੰ ਉਸ ਦੇ ਉੱਤੇ ਅਟੱਲ ਕਰਦਾ ਹੈ।
22 लेकिन तू, ऐ बेलशज़र, जो उसका बेटा है; बावजूद यह कि तू इस सब को जानता था तोभी तूने अपने दिल से 'आजिज़ी न की।
੨੨ਪਰ ਹੇ ਬੇਲਸ਼ੱਸਰ, ਤੂੰ ਜੋ ਉਹ ਦਾ ਪੁੱਤਰ ਹੈਂ ਭਾਵੇਂ ਜੇ ਤੂੰ ਇਸ ਸਾਰੀ ਗੱਲ ਨੂੰ ਜਾਣ ਵੀ ਲਿਆ ਤਦ ਵੀ ਤੂੰ ਆਪਣੇ ਮਨ ਨੂੰ ਨਿਮਾਣਾ ਨਾ ਕੀਤਾ।
23 बल्कि आसमान के ख़ुदावन्द के सामने अपने आप को बलन्द किया, और उसकी हैकल के बर्तन तेरे पास लाए और तूने अपने हाकिमों और अपनी बीवियों और बाँदियों के साथ उनमें मय — ख़्वारी की, और तूने सोने और चाँदी और पीतल और लोहे और लकड़ी और पत्थर के बुतों की बड़ाई की, जो न देखते न सुनते और न जानते हैं; और उस ख़ुदा की तम्जीद न की जिसके हाथ में तेरा दम है, और जिसके क़ाबू में तेरी सब राहें हैं।
੨੩ਸਗੋਂ ਅਕਾਸ਼ਾਂ ਦੇ ਪ੍ਰਭੂ ਦੇ ਸਨਮੁਖ ਆਪਣੇ ਆਪ ਨੂੰ ਅਕੜਾਇਆ ਅਤੇ ਉਹ ਦੇ ਘਰ ਦੇ ਭਾਂਡੇ ਓਹ ਤੇਰੇ ਅੱਗੇ ਲਿਆਏ ਅਤੇ ਤੂੰ ਆਪਣੇ ਸਰਦਾਰਾਂ, ਆਪਣੀਆਂ ਰਾਣੀਆਂ ਅਤੇ ਆਪਣੀਆਂ ਰਖੇਲੀਆਂ ਦੇ ਨਾਲ ਉਹਨਾਂ ਵਿੱਚ ਨਸ਼ਾ ਪੀਤਾ ਅਤੇ ਤੂੰ ਚਾਂਦੀ ਅਤੇ ਸੋਨੇ ਅਤੇ ਪਿੱਤਲ, ਲੋਹੇ ਅਤੇ ਲੱਕੜੀ ਅਤੇ ਪੱਥਰ ਦੇ ਦੇਵਤਿਆਂ ਦੀ ਜੋ ਨਾ ਵੇਖਦੇ, ਨਾ ਹੀ ਸੁਣਦੇ ਅਤੇ ਨਾ ਜਾਣਦੇ ਹਨ ਉਹਨਾਂ ਦੀ ਵਡਿਆਈ ਕੀਤੀ ਅਤੇ ਉਸ ਪਰਮੇਸ਼ੁਰ ਦਾ ਜਿਹ ਦੇ ਹੱਥ ਵਿੱਚ ਤੇਰਾ ਦਮ ਅਤੇ ਤੇਰੇ ਸਾਰੇ ਰਾਹ ਹਨ ਉਹ ਦਾ ਆਦਰ ਨਾ ਕੀਤਾ।
24 “इसलिए उसकी तरफ से हाथ का वह हिस्सा भेजा गया, और यह नविश्ता लिखा गया।
੨੪ਸੋ ਉਹ ਦੀ ਵੱਲੋਂ ਉਸ ਹੱਥ ਦਾ ਸਿਰਾ ਭੇਜਿਆ ਗਿਆ ਅਤੇ ਇਹ ਲਿਖ਼ਤ ਲਿਖੀ ਗਈ।
25 और यूँ लिखा है: मिने, मिने, तक़ील — ओ — फ़रसीन।
੨੫ਲਿਖ਼ਤ ਜੋ ਲਿਖੀ ਗਈ ਸੋ ਇਹ ਹੈ, “ਮਨੇ ਮਨੇ ਤਕੇਲ ਊਫਰਸੀਨ”
26 और उसके मानी यह हैं: मिने, या'नी ख़ुदा ने तेरी ममलुकत महसूब किया और उसे तमाम कर डाला।
੨੬ਅਤੇ “ਮਨੇ” ਪਦ ਦਾ ਇਹ ਅਰਥ ਹੈ ਪਰਮੇਸ਼ੁਰ ਨੇ ਤੇਰੇ ਰਾਜ ਦਾ ਲੇਖਾ ਕੀਤਾ ਅਤੇ ਉਹ ਦਾ ਅੰਤ ਕਰ ਦਿੱਤਾ ਹੈ।
27 तक़ील, या'नी तू तराज़ू में तोला गया और कम निकला।
੨੭“ਤਕੇਲ” ਦਾ ਇਹ ਅਰਥ ਹੈ ਜੋ ਤੂੰ ਤੱਕੜੀ ਵਿੱਚ ਤੋਲਿਆ ਗਿਆ ਅਤੇ ਘੱਟ ਨਿੱਕਲਿਆ।
28 फ़रीस, या'नी तेरी ममलुकत फ़ारसियों को दी गई।”
੨੮“ਪਰੇਸ” ਦਾ ਇਹ ਅਰਥ ਹੈ ਜੋ ਤੇਰਾ ਰਾਜ ਵੰਡਿਆ ਗਿਆ ਅਤੇ ਮਾਦੀਆਂ ਅਤੇ ਫ਼ਾਰਸੀਆਂ ਨੂੰ ਦਿੱਤਾ ਗਿਆ।
29 तब बेलशज़र ने हुक्म किया, और दानीएल को अर्ग़वानी लिबास पहनाया गया और ज़र्रीन तौक़ उसके गले में डाला गया, और 'ऐलान कराया गया कि वह ममलुकत में तीसरे दर्जे का हाकिम हो।
੨੯ਤਦ ਬੇਲਸ਼ੱਸਰ ਨੇ ਆਗਿਆ ਦਿੱਤੀ ਅਤੇ ਉਹਨਾਂ ਨੇ ਦਾਨੀਏਲ ਨੂੰ ਕਿਰਮਚੀ ਚੋਗਾ ਪਹਿਨਾਇਆ ਅਤੇ ਸੋਨੇ ਦਾ ਕੈਂਠਾ ਉਸ ਦੇ ਗਲ਼ ਵਿੱਚ ਪਾਇਆ ਅਤੇ ਉਸ ਦੇ ਲਈ ਢੰਡੋਰਾ ਫਿਰਾਇਆ ਕਿ ਉਹ ਰਾਜ ਵਿੱਚ ਤੀਜੇ ਦਰਜੇ ਦਾ ਹਾਕਮ ਬਣਾਇਆ ਗਿਆ ਹੈ।
30 उसी रात को बेलशज़र, कसदियों का बादशाह क़त्ल हुआ।
੩੦ਉਸੇ ਰਾਤ ਨੂੰ ਬੇਲਸ਼ੱਸਰ ਜੋ ਕਸਦੀਆਂ ਦਾ ਰਾਜਾ ਸੀ ਵੱਢਿਆ ਗਿਆ
31 और दारा मादी ने बासठ बरस की उम्र में उसकी सल्तनत हासिल की।
੩੧ਅਤੇ ਦਾਰਾ ਮਾਦੀ ਨੇ ਬਾਹਠ ਸਾਲ ਦੀ ਉਮਰ ਵਿੱਚ ਰਾਜ ਲੈ ਲਿਆ।