< दानि 6 >
1 दारा को पसन्द आया कि ममलुकत पर एक सौ बीस नाज़िम मुक़र्रर करे, जो सारी ममलुकत पर हुकूमत करें।
੧ਦਾਰਾ ਰਾਜਾ ਨੂੰ ਚੰਗਾ ਲੱਗਾ ਜੋ ਉਸ ਰਾਜ ਉੱਤੇ ਇੱਕ ਸੌ ਵੀਹ ਰਾਜਪਾਲ ਠਹਿਰਾਏ, ਜੋ ਸਾਰੇ ਰਾਜ ਪ੍ਰਬੰਧ ਨੂੰ ਚਲਾਉਣ।
2 और उन पर तीन वज़ीर हों जिनमें से एक दानीएल था, ताकि नाज़िम उनको हिसाब दें और बादशाह नुक़सान न उठाए।
੨ਉਹਨਾਂ ਉੱਤੇ ਤਿੰਨ ਪ੍ਰਮੁੱਖ ਅਧਿਕਾਰੀ ਨਿਯੁਕਤ ਕੀਤੇ ਜਿਹਨਾਂ ਵਿੱਚੋਂ ਇੱਕ ਦਾਨੀਏਲ ਸੀ ਇਸ ਕਰਕੇ ਜੋ ਰਾਜਪਾਲ ਉਹਨਾਂ ਨੂੰ ਲੇਖਾ ਦੇਣ ਤਾਂ ਜੋ ਰਾਜੇ ਨੂੰ ਘਾਟਾ ਨਾ ਪਵੇ।
3 और चूँकि दानीएल में फ़ाज़िल रूह थी, इसलिए वह उन वज़ीरों और नाज़िमों पर सबक़त ले गया और बादशाह ने चाहा कि उसे सारे मुल्क पर मुख़्तार ठहराए।
੩ਇੱਕ ਚੰਗਾ ਆਤਮਾ ਦਾਨੀਏਲ ਵਿੱਚ ਸੀ ਇਸੇ ਕਰਕੇ ਉਸ ਨੂੰ ਰਾਜਪਾਲਾਂ ਤੇ ਪ੍ਰਮੁੱਖ ਅਧਿਕਾਰੀਆਂ ਨਾਲੋਂ ਵਡਿਆਈ ਮਿਲੀ ਅਤੇ ਰਾਜੇ ਨੇ ਚਾਹਿਆ ਜੋ ਉਹ ਨੂੰ ਸਾਰੇ ਰਾਜ ਉੱਤੇ ਪ੍ਰਮੁੱਖ ਅਧਿਕਾਰੀ ਬਣਾਏ।
4 तब उन वज़ीरों और नाज़िमों ने चाहा कि हाकिमदारी में दानीएल पर कु़सूर साबित करें, लेकिन वह कोई मौक़ा' या कु़सूर न पा सके, क्यूँकि वह ईमानदार था और उसमें कोई ख़ता या बुराई न थी।
੪ਤਦ ਉਹਨਾਂ ਰਾਜਪਾਲਾਂ ਤੇ ਪਰਧਾਨਾਂ ਨੇ ਚਾਹਿਆ ਕਿ ਕਿਵੇਂ ਨਾ ਕਿਵੇਂ ਦਾਨੀਏਲ ਦੇ ਕੰਮ ਵਿੱਚ ਕੋਈ ਕਮੀ ਲੱਭੀਏ ਅਤੇ ਉਸ ਉੱਤੇ ਕੋਈ ਦੋਸ਼ ਲਾਈਏ ਪਰ ਉਹਨਾਂ ਨੂੰ ਕੋਈ ਦੋਸ਼ ਜਾਂ ਕੋਈ ਖੋਟ ਨਾ ਲੱਭਾ ਕਿਉਂ ਜੋ ਓਹ ਵਫ਼ਾਦਾਰ ਸੀ।
5 तब उन्होंने कहा, कि “हम इस दानीएल को उसके ख़ुदा की शरी'अत के अलावा किसी और बात में कु़सूरवार न पाएँगे।”
੫ਤਦ ਉਹਨਾਂ ਮਨੁੱਖਾਂ ਨੇ ਆਖਿਆ ਕਿ ਅਸੀਂ ਇਸ ਦਾਨੀਏਲ ਨੂੰ ਉਹ ਦੇ ਪਰਮੇਸ਼ੁਰ ਦੀ ਬਿਵਸਥਾ ਦੇ ਬਿਨਾਂ ਹੋਰ ਕਿਸੇ ਗੱਲ ਵਿੱਚ ਦੋਸ਼ੀ ਨਾ ਲੱਭਾਂਗੇ।
6 इसलिए यह वज़ीर और नाज़िम बादशाह के सामने जमा' हुए और उससे इस तरह कहने लगे, कि “ऐ दारा बादशाह, हमेशा तक जीता रह!
੬ਤਦ ਇਹ ਪਰਧਾਨ ਤੇ ਰਾਜਪਾਲ ਇਕੱਠੇ ਹੋ ਕੇ ਰਾਜਾ ਕੋਲ ਆਏ ਅਤੇ ਉਹ ਨੂੰ ਇਉਂ ਆਖਿਆ, ਹੇ ਦਾਰਾ ਮਹਾਰਾਜ, ਜੁੱਗੋ-ਜੁੱਗ ਜੀਉਂਦੇ ਰਹੋ!
7 ममलुकत के तमाम वज़ीरों और हाकिमों और नाज़िमों और सलाहकारों और सरदारों ने एक साथ मशवरा किया है कि एक ख़ुस्रवाना तरीक़ा मुक़र्रर करें, और एक इम्तिनाई फ़रमान जारी करें, ताकि ऐ बादशाह, तीस रोज़ तक जो कोई तेरे अलावा किसी मा'बूद या आदमी से कोई दरख़्वास्त करे, शेरों की माँद में डाल दिया जाए।
੭ਰਾਜ ਦੇ ਸਾਰੇ ਪ੍ਰਮੁੱਖ ਅਧਿਕਾਰੀਆਂ, ਦੀਵਾਨਾਂ, ਰਾਜਪਾਲਾਂ, ਸਲਾਹਕਾਰਾਂ ਤੇ ਸਰਦਾਰਾਂ ਨੇ ਆਪੋ ਵਿੱਚ ਸਲਾਹ ਕੀਤੀ ਕਿ ਇੱਕ ਸ਼ਾਹੀ ਬਿਧੀ ਠਹਿਰਾਈ ਜਾਵੇ ਅਤੇ ਮਨਾਹੀ ਦਾ ਇੱਕ ਪੱਕਾ ਕਨੂੰਨ ਬਣਾਇਆ ਜਾਵੇ ਭਈ ਜਿਹੜਾ ਕੋਈ ਤੀਹ ਦਿਨਾਂ ਤੱਕ ਤੁਹਾਡੇ ਤੋਂ ਇਲਾਵਾ, ਹੇ ਰਾਜਾ, ਕਿਸੇ ਦੇਵਤੇ ਜਾਂ ਮਨੁੱਖ ਅੱਗੇ ਬੇਨਤੀ ਕਰੇ, ਉਸ ਨੂੰ ਸ਼ੇਰਾਂ ਦੇ ਘੁਰੇ ਵਿੱਚ ਸੁੱਟਿਆ ਜਾਵੇ।
8 अब ऐ बादशाह, इस फ़रमान को क़ायम कर और लिखे हुए पर दस्तख़त कर, ताकि तब्दील न हो जैसे मादियों और फ़ारसियों के तौर तरीक़े जो तब्दील नहीं होते।”
੮ਹੁਣ ਹੇ ਰਾਜਾ, ਇਹ ਹੁਕਮ ਦੇ ਕੇ ਇਸ ਉੱਤੇ ਆਪਣੇ ਦਸਖ਼ਤ ਕਰ ਦਿਓ, ਇਸ ਨੂੰ ਕੋਈ ਨਾ ਬਦਲੇ ਇਸ ਦੀ ਪਾਲਣਾ ਮਾਦੀਆਂ ਅਤੇ ਫ਼ਾਰਸੀਆਂ ਵਿੱਚ ਕੀਤੀ ਜਾਵੇ।
9 तब दारा बदशाह ने उस लिखे हुए और फ़रमान पर दस्तख़त कर दिए।
੯ਸੋ ਦਾਰਾ ਰਾਜਾ ਨੇ ਉਸ ਲਿਖਤ ਅਤੇ ਹੁਕਮ ਉੱਤੇ ਦਸਖ਼ਤ ਕੀਤੇ।
10 और जब दानीएल ने मा'लूम किया कि उस लिखे हुए पर दस्तख़त हो गए, तो अपने घर में आया और उसकी कोठरी का दरीचा येरूशलेम की तरफ़ खुला था, वह दिन में तीन मरतबा हमेशा की तरह घुटने टेक कर ख़ुदा के सामने दुआ और उसकी शुक्रगुज़ारी करता रहा।
੧੦ਜਦ ਦਾਨੀਏਲ ਨੂੰ ਪਤਾ ਲੱਗਿਆ ਕਿ ਉਸ ਲਿਖਤ ਉੱਤੇ ਦਸਖ਼ਤ ਹੋ ਗਏ ਹਨ ਤਦ ਉਹ ਆਪਣੇ ਘਰ ਵਿੱਚ ਆਇਆ ਅਤੇ ਆਪਣੀ ਕੋਠੜੀ ਦੀ ਬਾਰੀ ਖੋਲ੍ਹ ਕੇ ਜਿਹੜੀ ਯਰੂਸ਼ਲਮ ਵੱਲ ਸੀ, ਦਿਨ ਵਿੱਚ ਤਿੰਨ ਵਾਰੀ ਗੋਡੇ ਨਿਵਾ ਕੇ ਪਰਮੇਸ਼ੁਰ ਦੇ ਸਾਹਮਣੇ ਜਿਵੇਂ ਅੱਗੇ ਕਰਦਾ ਸੀ ਬੇਨਤੀ ਕੀਤੀ ਅਤੇ ਸ਼ੁਕਰ ਮਨਾਇਆ।
11 तब यह लोग जमा' हुए और देखा कि दानीएल अपने ख़ुदा के सामने दुआ और इल्तिमास कर रहा है।
੧੧ਤਦ ਇਹ ਲੋਕ ਇਕੱਠੇ ਹੋਏ ਅਤੇ ਦਾਨੀਏਲ ਨੂੰ ਆਪਣੇ ਪਰਮੇਸ਼ੁਰ ਦੇ ਸਾਹਮਣੇ ਬੇਨਤੀਆਂ ਅਤੇ ਤਰਲੇ ਕਰਦਿਆਂ ਪਾਇਆ।
12 तब उन्होंने बादशाह के पास आकर उसके सामने उसके फ़रमान का यूँ ज़िक्र किया, कि “ऐ बादशाह, क्या तूने इस फ़रमान पर दस्तख़त नहीं किए, कि तीस रोज़ तक जो कोई तेरे अलावा किसी मा'बूद या आदमी से कोई दरख़्वास्त करे, शेरों की मान्द में डाल दिया जाएगा? बादशाह ने जवाब दिया, मादियों और फ़ारसियों के ना बदलने वाले तौर तरीक़े के मुताबिक़ यह बात सच है।”
੧੨ਫਿਰ ਉਹ ਨੇੜੇ ਆਏ ਅਤੇ ਰਾਜੇ ਦੇ ਸਾਹਮਣੇ ਰਾਜੇ ਦੇ ਪੱਕੇ ਕਨੂੰਨ ਲਈ ਆਖਿਆ ਭਈ ਹੇ ਰਾਜਾ, ਕੀ ਤੁਸੀਂ ਉਸ ਲਿਖਤ ਉੱਤੇ ਦਸਖ਼ਤ ਨਹੀਂ ਕੀਤੇ ਕਿ ਜਿਹੜਾ ਕੋਈ ਤੀਹ ਦਿਨਾਂ ਤੱਕ ਤੁਹਾਡੇ ਤੋਂ ਇਲਾਵਾ ਕਿਸੇ ਦੇਵਤੇ ਜਾਂ ਮਨੁੱਖ ਅੱਗੇ ਬੇਨਤੀ ਕਰੇ, ਉਹ ਸ਼ੇਰਾਂ ਦੇ ਘੁਰੇ ਵਿੱਚ ਸੁੱਟਿਆ ਜਾਵੇਗਾ? ਰਾਜੇ ਨੇ ਉੱਤਰ ਦੇ ਕੇ ਆਖਿਆ ਕਿ ਇਹ ਗੱਲ ਸੱਚ ਹੈ, ਮਾਦੀਆਂ ਅਤੇ ਫ਼ਾਰਸੀਆਂ ਦੇ ਕਨੂੰਨ ਅਨੁਸਾਰ ਜੋ ਬਦਲਦੇ ਨਹੀਂ।
13 तब उन्होंने बादशाह के सामने 'अर्ज़ किया, कि “ऐ बादशाह, यह दानीएल जो यहूदाह के ग़ुलामों में से है, न तेरी परवा करता है और न उस इम्तिनाई फ़रमान को जिस पर तूने दस्तख़त किए हैं काम में लाता है, बल्कि हर रोज़ तीन बार दुआ करता है।”
੧੩ਉਹਨਾਂ ਨੇ ਉੱਤਰ ਦਿੱਤਾ ਅਤੇ ਰਾਜੇ ਦੇ ਅੱਗੇ ਬੇਨਤੀ ਕੀਤੀ ਭਈ ਹੇ ਰਾਜਾ, ਉਹ ਦਾਨੀਏਲ ਜੋ ਯਹੂਦੀਆਂ ਦੇ ਗੁਲਾਮਾਂ ਵਿੱਚੋਂ ਹੈ ਉਹ ਤੁਹਾਨੂੰ ਨਹੀਂ ਮੰਨਦਾ ਅਤੇ ਨਾ ਹੀ ਉਸ ਕਨੂੰਨ ਨੂੰ ਜਿਹ ਦੇ ਉੱਤੇ ਤੁਸੀਂ ਦਸਖ਼ਤ ਕੀਤੇ ਹਨ, ਪਰ ਹਰ ਰੋਜ਼ ਤਿੰਨ ਵਾਰੀ ਬੇਨਤੀ ਕਰਦਾ ਹੈ।
14 जब बादशाह ने यह बातें सुनीं, तो निहायत रन्जीदा हुआ और उसने दिल में चाहा कि दानीएल को छुड़ाए, और सूरज डूबने तक उसके छुड़ाने में कोशिश करता रहा।
੧੪ਜਦ ਰਾਜੇ ਨੇ ਇਹ ਗੱਲ ਸੁਣੀ ਤਦ ਆਪਣੇ ਆਪ ਵਿੱਚ ਵੱਡਾ ਦੁੱਖੀ ਹੋਇਆ ਅਤੇ ਉਸ ਨੇ ਮਨ ਵਿੱਚ ਚਾਹਿਆ ਭਈ ਦਾਨੀਏਲ ਨੂੰ ਛੁਡਾਵੇ ਅਤੇ ਸੂਰਜ ਦੇ ਛਿਪਣ ਤੱਕ ਉਹ ਦੇ ਛੁਡਾਉਣ ਲਈ ਜਤਨ ਕਰਦਾ ਰਿਹਾ।
15 फिर यह लोग बादशाह के सामने जमा' हुए और बादशाह से कहने लगे, कि “ऐ बादशाह, तू समझ ले कि मादियों और फ़ारसियों के तौर तरीक़े यूँ हैं कि जो फ़रमान और क़ानून बादशाह मुक़र्रर करे कभी नहीं बदलता।”
੧੫ਫਿਰ ਉਹ ਮਨੁੱਖ ਰਾਜੇ ਦੇ ਸਾਹਮਣੇ ਇਕੱਠੇ ਹੋਏ ਅਤੇ ਰਾਜੇ ਨੂੰ ਆਖਣ ਲੱਗੇ, ਹੇ ਰਾਜਾ, ਤੁਸੀਂ ਜਾਣ ਲਓ ਕਿ ਮਾਦੀਆਂ ਅਤੇ ਫ਼ਾਰਸੀਆਂ ਦਾ ਇਹ ਕਨੂੰਨ ਹੈ ਜੋ ਮਨਾਹੀ ਦਾ ਪੱਕਾ ਕਨੂੰਨ ਅਤੇ ਸ਼ਾਹੀ ਬਿਧੀ ਰਾਜਾ ਠਹਿਰਾਵੇ ਸੋ ਬਦਲੀ ਨਾ ਜਾਵੇ।
16 तब बादशाह ने हुक्म दिया, और वह दानीएल को लाए और शेरों की माँद में डाल दिया, पर बादशाह ने दानीएल से कहा, 'तेरा खुदा, जिसकी तू हमेशा इबादत करता है तुझे छुड़ाएगा।
੧੬ਤਾਂ ਰਾਜੇ ਨੇ ਆਗਿਆ ਕੀਤੀ ਅਤੇ ਉਹ ਦਾਨੀਏਲ ਨੂੰ ਲੈ ਆਏ ਅਤੇ ਉਸ ਨੂੰ ਸ਼ੇਰਾਂ ਦੇ ਘੁਰੇ ਵਿੱਚ ਸੁੱਟ ਦਿੱਤਾ, ਪਰ ਰਾਜੇ ਨੇ ਦਾਨੀਏਲ ਨੂੰ ਆਖਿਆ ਸੀ ਕਿ ਤੇਰਾ ਪਰਮੇਸ਼ੁਰ ਜਿਹ ਦੀ ਉਪਾਸਨਾ ਤੂੰ ਸਦਾ ਕਰਦਾ ਹੈਂ ਉਹ ਤੈਨੂੰ ਛੁਡਾਵੇ!
17 और एक पत्थर लाकर उस माँद के मुँह पर रख दिया, और बादशाह ने अपनी और अपने अमीरों की मुहर उस पर कर दी, ताकि वह बात जो दानीएल के हक़ में ठहराई गई थी न बदले।
੧੭ਇੱਕ ਪੱਥਰ ਲਿਆਂਦਾ ਗਿਆ ਅਤੇ ਉਸ ਘੁਰੇ ਦੇ ਮੂੰਹ ਉੱਤੇ ਰੱਖਿਆ ਗਿਆ ਅਤੇ ਰਾਜੇ ਨੇ ਆਪਣੀ ਅਤੇ ਪ੍ਰਮੁੱਖ ਅਧਿਕਾਰੀਆਂ ਦੀ ਮੋਹਰ ਉਹ ਦੇ ਉੱਤੇ ਲਾ ਦਿੱਤੀ ਇਸ ਲਈ ਭਈ ਜੋ ਗੱਲ ਦਾਨੀਏਲ ਲਈ ਠਹਿਰਾਈ ਗਈ ਹੈ ਨਾ ਬਦਲੇ।
18 तब बादशाह अपने महल में गया और उसने सारी रात फ़ाक़ा किया, और मूसीक़ी के साज़ उसके सामने न लाए और उसकी नींद जाती रही।
੧੮ਤਦ ਰਾਜਾ ਆਪਣੇ ਮਹਿਲ ਵਿੱਚ ਗਿਆ ਅਤੇ ਉਸ ਨੇ ਸਾਰੀ ਰਾਤ ਵਰਤ ਰੱਖਿਆ ਅਤੇ ਉਸ ਦੇ ਅੱਗੇ ਕੋਈ ਮਨ ਪਰਚਾਵੇ ਵਾਲੀ ਚੀਜ਼ ਨਾ ਲਿਆਂਦੀ ਗਈ ਅਤੇ ਉਸ ਦੀ ਨੀਂਦ ਜਾਂਦੀ ਰਹੀ।
19 और बादशाह सुबह बहुत सवेरे उठा, और जल्दी से शेरों की माँद की तरफ़ चला।
੧੯ਤਦ ਰਾਜਾ ਮੂੰਹ ਹਨੇਰੇ ਹੀ ਉੱਠਿਆ ਅਤੇ ਛੇਤੀ ਨਾਲ ਸ਼ੇਰਾਂ ਦੇ ਘੁਰੇ ਵੱਲ ਗਿਆ
20 और जब माँद पर पहुँचा, तो ग़मनाक आवाज़ से दानीएल को पुकारा। बादशाह ने दानीएल को ख़िताब करके कहा, ऐ दानीएल, ज़िन्दा ख़ुदा के बन्दे, क्या तेरा ख़ुदा जिसकी तू हमेशा इबादत करता है, क़ादिर हुआ कि तुझे शेरों से छुड़ाए?
੨੦ਅਤੇ ਜਦੋਂ ਉਹ ਘੁਰੇ ਮੁੱਢ ਦਾਨੀਏਲ ਕੋਲ ਜਾ ਪਹੁੰਚਿਆ ਤਾਂ ਚਿੰਤਾ ਦੀ ਅਵਾਜ਼ ਨਾਲ ਪੁਕਾਰਿਆ। ਰਾਜੇ ਨੇ ਦਾਨੀਏਲ ਨੂੰ ਆਖਿਆ, ਹੇ ਦਾਨੀਏਲ, ਜੀਉਂਦੇ ਪਰਮੇਸ਼ੁਰ ਦੇ ਉਪਾਸਕ, ਕੀ ਤੇਰਾ ਪਰਮੇਸ਼ੁਰ ਜਿਹ ਦੀ ਉਪਾਸਨਾ ਤੂੰ ਸਦਾ ਕਰਦਾ ਹੈਂ ਤੈਨੂੰ ਸ਼ੇਰਾਂ ਤੋਂ ਛੁਡਾਉਣ ਜੋਗ ਹੋਇਆ?
21 तब दानीएल ने बादशाह से कहा, ऐ बादशाह, हमेशा तक जीता रह!
੨੧ਤਦ ਦਾਨੀਏਲ ਨੇ ਰਾਜੇ ਨੂੰ ਆਖਿਆ, ਹੇ ਰਾਜਾ, ਜੁੱਗੋ-ਜੁੱਗ ਜੀ।
22 मेरे ख़ुदा ने अपने फ़रिश्ते को भेजा और शेरों के मुँह बन्द कर दिए, और उन्होंने मुझे नुक़सान नहीं पहुँचाया क्यूँकि मैं उसके सामने बे — गुनाह साबित हुआ, और तेरे सामने भी ऐ बादशाह, मैने ख़ता नहीं की।
੨੨ਮੇਰੇ ਪਰਮੇਸ਼ੁਰ ਨੇ ਆਪਣੇ ਦੂਤ ਨੂੰ ਭੇਜਿਆ ਹੈ ਅਤੇ ਸ਼ੇਰਾਂ ਦੇ ਮੂੰਹ ਨੂੰ ਬੰਦ ਰੱਖਿਆ ਹੈ ਐਥੋਂ ਤੱਕ ਕਿ ਉਹਨਾਂ ਨੇ ਮੈਨੂੰ ਰੱਤੀ ਭਰ ਵੀ ਦੁੱਖ ਨਹੀਂ ਦਿੱਤਾ ਇਸ ਕਰਕੇ ਜੋ ਉਸ ਦੇ ਸਨਮੁਖ ਮੇਰੇ ਵਿੱਚ ਬੇਦੋਸ਼ੀ ਪਾਈ ਗਈ ਅਤੇ ਤੇਰੇ ਅੱਗੇ ਵੀ ਹੇ ਰਾਜਾ, ਮੈਂ ਦੋਸ਼ ਨਹੀਂ ਕੀਤਾ।
23 इसलिए बादशाह निहायत ख़ुश हुआ और हुक्म दिया कि दानीएल को उस माँद से निकालें। तब दानीएल उस माँद से निकाला गया, और मा'लूम हुआ कि उसे कुछ नुक़सान नहीं पहुँचा, क्यूँकि उसने अपने ख़ुदा पर भरोसा किया था।
੨੩ਤਦ ਰਾਜਾ ਆਪਣੇ ਆਪ ਵਿੱਚ ਉਹ ਦੇ ਲਈ ਬਹੁਤ ਖੁਸ਼ ਹੋਇਆ ਅਤੇ ਆਗਿਆ ਦਿੱਤੀ ਕਿ ਦਾਨੀਏਲ ਨੂੰ ਉਸ ਘੁਰੇ ਤੋਂ ਕੱਢੋ, ਸੋ ਦਾਨੀਏਲ ਉਸ ਘੁਰੇ ਤੋਂ ਕੱਢਿਆ ਗਿਆ ਅਤੇ ਸ਼ੇਰਾਂ ਨੇ ਉਸਦਾ ਕੋਈ ਨੁਕਸਾਨ ਨਹੀਂ ਕੀਤਾ ਇਸ ਕਰਕੇ ਜੋ ਉਸ ਨੇ ਆਪਣੇ ਪਰਮੇਸ਼ੁਰ ਉੱਤੇ ਪਰਤੀਤ ਕੀਤੀ।
24 और बादशाह ने हुक्म दिया और वह उन शख़्सों को जिन्होंने दानीएल की शिकायत की थी लाए, और उनके बच्चों और बीवियों के साथ उनको शेरों की मान्द में डाल दिया; और शेर उन पर ग़ालिब आए और इससे पहले कि मान्द की तह तक पहुँचें, शेरों ने उनकी सब हड्डियाँ तोड़ डालीं।
੨੪ਤਦ ਰਾਜੇ ਨੇ ਹੁਕਮ ਦਿੱਤਾ ਅਤੇ ਉਹ ਉਹਨਾਂ ਮਨੁੱਖਾਂ ਨੂੰ ਜਿਹਨਾਂ ਨੇ ਦਾਨੀਏਲ ਉੱਤੇ ਦੋਸ਼ ਲਾਇਆ ਸੀ ਲੈ ਆਏ ਅਤੇ ਉਹਨਾਂ ਨੂੰ ਉਹਨਾਂ ਦੇ ਬਾਲ ਬੱਚਿਆਂ ਅਤੇ ਔਰਤਾਂ ਸਣੇ ਸ਼ੇਰਾਂ ਦੇ ਘੁਰੇ ਵਿੱਚ ਸੁੱਟ ਦਿੱਤਾ ਤਾਂ ਸ਼ੇਰ ਉਹਨਾਂ ਉੱਤੇ ਬਲਵਾਨ ਹੋਏ ਅਤੇ ਘੁਰੇ ਦੇ ਥੱਲੇ ਤੱਕ ਪਹੁੰਚਣ ਤੋਂ ਪਹਿਲਾਂ ਹੀ ਸ਼ੇਰਾਂ ਨੇ ਉਹਨਾਂ ਦੀਆਂ ਹੱਡੀਆਂ ਤੋੜ ਤਾੜ ਸੁੱਟੀਆਂ।
25 तब दारा बादशाह ने सब लोगों और क़ौमों और अहल — ए — ज़ुबान को जो इस ज़मीन पर बसते थे, ख़त लिखा: “तुम्हारी सलामती बढ़ती जाये!
੨੫ਤਦ ਦਾਰਾ ਰਾਜਾ ਨੇ ਸਾਰਿਆਂ ਲੋਕਾਂ ਅਤੇ ਕੌਮਾਂ ਅਤੇ ਭਾਖਿਆਂ ਨੂੰ ਜੋ ਸਾਰੇ ਸੰਸਾਰ ਵਿੱਚ ਵੱਸਦੇ ਹਨ ਲਿਖਤ ਕਰ ਘੱਲੀ ਕਿ ਤੁਹਾਡੀ ਸੁੱਖ-ਸਾਂਦ ਵਧੇ:
26 मैं यह फ़रमान जारी करता हूँ कि मेरी ममलुकत के हर एक सूबे के लोग, दानीएल के ख़ुदा के सामने डरते और काँपते हों क्यूँकि वही ज़िन्दा ख़ुदा है और हमेशा क़ायम है; और उसकी सल्तनत लाज़वाल है और उसकी ममलुकत हमेशा तक रहेगी।
੨੬ਮੈਂ ਇਹ ਆਗਿਆ ਕਰਦਾ ਹਾਂ ਕਿ ਮੇਰੇ ਸਾਰੇ ਸ਼ਾਹੀ ਰਾਜ ਵਿੱਚ ਲੋਕ ਦਾਨੀਏਲ ਦੇ ਪਰਮੇਸ਼ੁਰ ਅੱਗੇ ਕੰਬਣ ਅਤੇ ਡਰਨ, ਉਹ ਜੀਉਂਦਾ ਪਰਮੇਸ਼ੁਰ ਹੈ, ਅਤੇ ਸਦਾ ਲਈ ਕਾਇਮ ਹੈ। ਉਸ ਦਾ ਰਾਜ ਅਟੱਲ ਹੈ, ਅਤੇ ਉਸ ਦੀ ਪਾਤਸ਼ਾਹੀ ਆਖ਼ਿਰ ਤੱਕ ਰਹੇਗੀ।
27 वही छुड़ाता और बचाता है, और आसमान और ज़मीन में वही निशान और 'अजायब दिखाता है, उसीने दानीएल को शेरों के पंजों से छुड़ाया है।”
੨੭ਉਹੋ ਹੀ ਛੁਡਾਉਂਦਾ ਅਤੇ ਬਚਾਉਂਦਾ ਹੈ, ਅਕਾਸ਼ ਅਤੇ ਧਰਤੀ ਵਿੱਚ ਉਹੋ ਹੀ ਨਿਸ਼ਾਨ ਅਤੇ ਅਚੰਭੇ ਕਰਦਾ ਹੈ, ਜਿਸ ਨੇ ਦਾਨੀਏਲ ਨੂੰ ਸ਼ੇਰਾਂ ਦੇ ਪੰਜਿਆਂ ਤੋਂ ਛੁਡਾਇਆ ਹੈ!
28 इसलिए यह दानीएल दारा की सल्तनत और ख़ोरस फ़ारसी की सल्तनत में कामयाब रहा।
੨੮ਇਸ ਲਈ ਦਾਨੀਏਲ, ਦਾਰਾ ਮਾਦੀ ਦੇ ਰਾਜ ਵੇਲੇ ਅਤੇ ਉਸ ਵੇਲੇ ਜਦੋਂ ਫ਼ਾਰਸੀ ਕੋਰਸ਼ ਰਾਜਾ, ਸਫ਼ਲ ਹੋਇਆ ਸੀ।