< इस्त 22 >
1 तू अपने भाई के बैल या भेड़ को भटकती देख कर उस से मुँह न फेरना, बल्कि ज़रूर तू उसको अपने भाई के पास पहुँचा देना।
੧ਤੂੰ ਆਪਣੇ ਭਰਾ ਦੇ ਗਾਂ-ਬਲ਼ਦ ਜਾਂ ਭੇਡ ਬੱਕਰੀ ਨੂੰ ਗੁਆਚਿਆ ਹੋਇਆ ਵੇਖ ਕੇ ਉਸ ਨੂੰ ਅਣਦੇਖਿਆ ਨਾ ਕਰੀਂ, ਤੂੰ ਜ਼ਰੂਰ ਹੀ ਉਨ੍ਹਾਂ ਨੂੰ ਆਪਣੇ ਭਰਾ ਕੋਲ ਮੋੜ ਲੈ ਆਵੀਂ।
2 और अगर तेरा भाई तेरे नज़दीक न रहता हो या तू उससे वाक़िफ़ न हो, तो तू उस जानवर को अपने घर ले आना और वह तेरे पास रहे जब तक तेरा भाई उसकी तलाश न करे, तब तू उसे उसको दे देना।
੨ਪਰ ਜੇਕਰ ਤੇਰਾ ਭਰਾ ਤੇਰੇ ਨੇੜੇ ਨਾ ਰਹਿੰਦਾ ਹੋਏ ਜਾਂ ਤੂੰ ਉਸ ਨੂੰ ਜਾਣਦਾ ਨਾ ਹੋਵੇਂ, ਤਾਂ ਤੂੰ ਉਸ ਪਸ਼ੂ ਨੂੰ ਆਪਣੇ ਘਰ ਲੈ ਜਾਵੀਂ, ਅਤੇ ਜਦ ਤੱਕ ਤੇਰਾ ਭਰਾ ਉਸ ਨੂੰ ਨਾ ਲੱਭੇ, ਉਹ ਤੇਰੇ ਕੋਲ ਰਹੇ, ਫੇਰ ਤੂੰ ਉਸ ਨੂੰ ਮੋੜ ਦੇਵੀਂ।
3 तू उसके गधे और उसके कपड़े से भी ऐसा ही करना; ग़रज़ जो कुछ तेरे भाई से खोया जाए और तुझको मिले, तू उससे ऐसा ही करना और मुँह न फेरना।
੩ਤੂੰ ਉਸ ਦੇ ਗਧੇ ਨਾਲ, ਬਸਤਰਾਂ ਨਾਲ ਸਗੋਂ ਆਪਣੇ ਭਰਾ ਦੀ ਹਰੇਕ ਗੁਆਚੀ ਹੋਈ ਚੀਜ਼ ਨਾਲ ਇਸੇ ਤਰ੍ਹਾਂ ਹੀ ਕਰੀਂ, ਜਿਹੜੀ ਉਸ ਤੋਂ ਗੁਆਚੀ ਹੋਵੇ ਅਤੇ ਤੈਨੂੰ ਲੱਭੀ ਹੋਵੇ। ਤੂੰ ਉਸ ਨੂੰ ਅਣਦੇਖਿਆ ਨਾ ਕਰੀਂ।
4 तू अपने भाई का गधा या बैल रास्ते में गिरा हुआ देखकर उससे मुँह न फेरना, बल्कि ज़रूर उसके उठाने में उसकी मदद करना।
੪ਤੂੰ ਆਪਣੇ ਭਰਾ ਦੇ ਗਧੇ ਜਾਂ ਬਲ਼ਦ ਨੂੰ ਰਾਹ ਵਿੱਚ ਡਿੱਗਿਆ ਹੋਇਆ ਦੇਖ ਕੇ ਅਣਦੇਖਿਆ ਨਾ ਕਰੀਂ। ਤੂੰ ਜ਼ਰੂਰ ਹੀ ਉਸ ਨੂੰ ਚੁੱਕਣ ਵਿੱਚ ਉਸ ਦੀ ਸਹਾਇਤਾ ਕਰੀਂ।
5 'औरत मर्द का लिबास न पहने और न मर्द 'औरत की पोशाक पहने, क्यूँकि जो ऐसा काम करता है वह ख़ुदावन्द तेरे ख़ुदा के नज़दीक मकरूह है।
੫ਕੋਈ ਇਸਤਰੀ ਪੁਰਖਾਂ ਵਾਲੇ ਬਸਤਰ ਨਾ ਪਾਵੇ ਅਤੇ ਨਾ ਕੋਈ ਪੁਰਖ ਇਸਤਰੀਆਂ ਵਾਲੇ ਬਸਤਰ ਪਾਵੇ, ਕਿਉਂ ਜੋ ਹਰ ਇੱਕ ਜਿਹੜਾ ਅਜਿਹਾ ਕੰਮ ਕਰਦਾ ਹੈ, ਉਹ ਯਹੋਵਾਹ ਤੇਰੇ ਪਰਮੇਸ਼ੁਰ ਦੇ ਅੱਗੇ ਘਿਣਾਉਣਾ ਹੈ।
6 अगर राह चलते अचानक किसी परिन्दे का घोंसला दरख़्त या ज़मीन पर बच्चों या अंडों के साथ तुझको मिल जाए, और माँ बच्चों या अंडों पर बैठी हुई हो तो तू बच्चों को माँ के साथ न पकड़ लेना;
੬ਜੇਕਰ ਰਾਹ ਵਿੱਚ ਤੁਹਾਨੂੰ ਰੁੱਖ ਉੱਤੇ ਜਾਂ ਧਰਤੀ ਉੱਤੇ ਕਿਸੇ ਪੰਛੀ ਦਾ ਆਲ੍ਹਣਾ ਮਿਲੇ, ਭਾਵੇਂ ਉਸ ਵਿੱਚ ਬੱਚੇ ਹੋਣ, ਭਾਵੇਂ ਆਂਡੇ ਅਤੇ ਮਾਂ ਬੱਚਿਆਂ ਜਾਂ ਆਂਡਿਆਂ ਦੇ ਉੱਤੇ ਬੈਠੀ ਹੋਵੇ ਤਾਂ ਤੂੰ ਮਾਂ ਨੂੰ ਬੱਚਿਆਂ ਦੇ ਨਾਲ ਨਾ ਫੜ੍ਹੀਂ
7 बच्चों को तू ले तो ले लेकिन माँ को ज़रूर छोड़ देना, ताकि तेरा भला हो और तेरी उम्र दराज़ हो।
੭ਤੂੰ ਬੱਚਿਆਂ ਨੂੰ ਆਪਣੇ ਲਈ ਲੈ ਲੈ, ਪਰ ਮਾਂ ਨੂੰ ਜ਼ਰੂਰ ਹੀ ਛੱਡ ਦੇਵੀਂ, ਤਾਂ ਜੋ ਤੇਰਾ ਭਲਾ ਹੋਵੇ ਅਤੇ ਤੇਰੇ ਜੀਵਨ ਦੇ ਦਿਨ ਲੰਮੇ ਹੋਣ।
8 जब तू कोई नया घर बनाये तो अपनी छत पर मुण्डेर ज़रूर लगाना, ऐसा न हो कि कोई आदमी वहाँ से गिरे और तेरी वजह से वह ख़ून तेरे ही घरवालों पर हो।
੮ਜਦ ਤੂੰ ਕੋਈ ਨਵਾਂ ਘਰ ਬਣਾਵੇਂ ਤਾਂ ਤੂੰ ਆਪਣੀ ਛੱਤ ਉੱਤੇ ਬਨੇਰਾ ਬਣਾਵੀਂ ਤਾਂ ਕਿ ਜੇਕਰ ਕੋਈ ਉੱਥੋਂ ਡਿੱਗ ਪਵੇ ਤਾਂ ਤੂੰ ਉਸ ਦੇ ਖੂਨ ਦਾ ਦੋਸ਼ ਆਪਣੇ ਘਰ ਉੱਤੇ ਨਾ ਲਿਆਵੇਂ।
9 तू अपने ताकिस्तान में दो क़िस्म के बीज न बोना, ऐसा न हो कि सारा फल या'नी जो बीज तूने बोया और ताकिस्तान की पैदावार दोनों ज़ब्त कर लिए जाएँ।
੯ਤੂੰ ਆਪਣੇ ਅੰਗੂਰੀ ਬਾਗ਼ ਵਿੱਚ ਦੋ ਪ੍ਰਕਾਰ ਦੇ ਬੀਜ ਨਾ ਬੀਜੀਂ, ਅਜਿਹਾ ਨਾ ਹੋਵੇ ਕਿ ਸਾਰੀ ਪੈਦਾਵਾਰ ਅਰਥਾਤ ਤੇਰਾ ਬੀਜਿਆ ਹੋਇਆ ਬੀਜ ਅਤੇ ਬਾਗ਼ ਦੀ ਉਪਜ ਦੋਵੇਂ ਭਰਿਸ਼ਟ ਹੋ ਜਾਣ।
10 तू बैल और गधे दोनों को एक साथ जोत कर हल न चलाना।
੧੦ਤੂੰ ਬਲ਼ਦ ਅਤੇ ਗਧੇ ਨਾਲ ਇਕੱਠਾ ਨਾ ਵਾਹੀਂ।
11 तू ऊन और सन दोनों की मिलावट का बुना हुआ कपड़ा न पहनना।
੧੧ਤੂੰ ਕਤਾਨ ਅਤੇ ਉੱਨ ਦਾ ਮਿਲਿਆ ਹੋਇਆ ਕੱਪੜਾ ਨਾ ਪਾਵੀਂ।
12 तू अपने ओढ़ने की चादर के चारों किनारों पर झालर लगाया करना।
੧੨ਤੂੰ ਆਪਣੇ ਉਸ ਕੱਪੜੇ ਦੇ ਚਾਰੇ ਪਾਸੇ ਝਾਲਰ ਲਗਾਈਂ, ਜਿਸ ਨਾਲ ਤੂੰ ਆਪ ਨੂੰ ਢੱਕਦਾ ਹੈਂ।
13 'अगर कोई मर्द किसी 'औरत को ब्याहे और उसके पास जाए, और बाद उसके उससे नफ़रत करके,
੧੩ਜੇ ਕੋਈ ਮਨੁੱਖ ਕਿਸੇ ਇਸਤਰੀ ਨਾਲ ਵਿਆਹ ਕਰੇ ਅਤੇ ਉਸ ਦੇ ਕੋਲ ਜਾਵੇ ਅਤੇ ਫੇਰ ਉਸ ਤੋਂ ਨਫ਼ਰਤ ਕਰਨ ਲੱਗੇ,
14 शर्मनाक बातें उसके हक़ में कहे और उसे बदनाम करने के लिए यह दा'वा करे कि 'मैंने इस 'औरत से ब्याह किया, और जब मैं उसके पास गया तो मैंने कुँवारेपन के निशान उसमें नहीं पाए।
੧੪ਅਤੇ ਉਹ ਉਸ ਉੱਤੇ ਬੇਸ਼ਰਮੀ ਦੇ ਦੋਸ਼ ਲਾਵੇ ਅਤੇ ਇਹ ਆਖ ਕੇ ਉਸ ਨੂੰ ਬਦਨਾਮ ਕਰੇ, “ਮੈਂ ਇਸ ਇਸਤਰੀ ਨਾਲ ਵਿਆਹ ਕੀਤਾ ਪਰ ਜਦ ਮੈਂ ਉਸ ਦੇ ਕੋਲ ਗਿਆ ਤਾਂ ਮੈਂ ਉਸ ਵਿੱਚ ਕੁਆਰਪੁਣੇ ਦੇ ਨਿਸ਼ਾਨ ਨਹੀਂ ਪਾਏ,”
15 तब उस लड़की का बाप और उसकी माँ उस लड़की के कुँवारेपन के निशानों को उस शहर के फाटक पर बुज़ुर्गों के पास ले जाएँ,
੧੫ਤਾਂ ਉਸ ਕੁੜੀ ਦੇ ਮਾਤਾ-ਪਿਤਾ ਉਸ ਦੇ ਕੁਆਰਪੁਣੇ ਦੇ ਨਿਸ਼ਾਨ ਲੈ ਕੇ, ਉਸ ਸ਼ਹਿਰ ਦੇ ਬਜ਼ੁਰਗਾਂ ਕੋਲ ਫਾਟਕ ਉੱਤੇ ਜਾਣ,
16 और उस लड़की का बाप बुज़ुर्गों से कहे कि 'मैंने अपनी बेटी इस शख़्स को ब्याह दी, लेकिन यह उससे नफ़रत रखता है;
੧੬ਅਤੇ ਉਸ ਕੁੜੀ ਦਾ ਪਿਤਾ ਬਜ਼ੁਰਗਾਂ ਨੂੰ ਆਖੇ, “ਮੈਂ ਆਪਣੀ ਧੀ ਦਾ ਵਿਆਹ ਇਸ ਮਨੁੱਖ ਨਾਲ ਕਰ ਦਿੱਤਾ ਪਰ ਉਹ ਉਸ ਤੋਂ ਨਫ਼ਰਤ ਕਰਦਾ ਹੈ,
17 और शर्मनाक बातें उसके हक़ में कहता है, और यह दा'वा करता है कि मैंने तेरी बेटी में कुँवारेपन के निशान नहीं पाए; हालाँकि मेरी बेटी के कुँवारेपन के निशान यह मौजूद हैं। फिर वह उस चादर को शहर के बुज़ुर्गों के आगे फैला दें।
੧੭ਅਤੇ ਵੇਖੋ, ਉਹ ਇਹ ਆਖ ਕੇ ਉਸ ਉੱਤੇ ਬੇਸ਼ਰਮੀ ਦੇ ਦੋਸ਼ ਲਗਾਉਂਦਾ ਹੈ ਕਿ ਮੈਂ ਤੇਰੀ ਧੀ ਵਿੱਚ ਕੁਆਰਪੁਣੇ ਦੇ ਨਿਸ਼ਾਨ ਨਹੀਂ ਪਾਏ, ਪਰ ਇਹ ਮੇਰੀ ਧੀ ਦੇ ਕੁਆਰਪੁਣੇ ਦੇ ਨਿਸ਼ਾਨ ਹਨ।” ਤਦ ਉਸ ਦੇ ਮਾਤਾ-ਪਿਤਾ ਉਸ ਬਸਤਰ ਨੂੰ ਸ਼ਹਿਰ ਦੇ ਬਜ਼ੁਰਗਾਂ ਦੇ ਅੱਗੇ ਵਿਛਾ ਦੇਣ।
18 तब शहर के बुज़ुर्ग उस शख़्स को पकड़ कर उसे कोड़े लगाएँ,
੧੮ਤਦ ਉਸ ਸ਼ਹਿਰ ਦੇ ਬਜ਼ੁਰਗ ਉਸ ਮਨੁੱਖ ਨੂੰ ਫੜ੍ਹ ਕੇ ਉਸ ਨੂੰ ਝਿੜਕਣ,
19 और उससे चाँदी के सौ मिस्क़ाल जुर्माना लेकर उस लड़की के बाप को दें, इसलिए कि उसने एक इस्राईली कुँवारी को बदनाम किया; और वह उसकी बीवी बनी रहे और वह ज़िन्दगी भर उसको तलाक़ न देने पाए।
੧੯ਅਤੇ ਉਸ ਉੱਤੇ ਸੌ ਸ਼ਕੇਲ ਚਾਂਦੀ ਦਾ ਜੁਰਮਾਨਾ ਲਾਉਣ ਅਤੇ ਉਹ ਉਸ ਕੁੜੀ ਦੇ ਪਿਤਾ ਨੂੰ ਦੇ ਦੇਣ, ਕਿਉਂ ਜੋ ਉਸ ਨੇ ਇਸਰਾਏਲ ਦੀ ਇੱਕ ਕੁਆਰੀ ਦੀ ਬਦਨਾਮੀ ਕੀਤੀ ਹੈ, ਅਤੇ ਉਹ ਉਸ ਦੀ ਪਤਨੀ ਬਣੀ ਰਹੇ। ਉਹ ਆਪਣੇ ਜੀਵਨ ਭਰ ਉਸ ਨੂੰ ਛੱਡ ਨਹੀਂ ਸਕੇਗਾ।
20 लेकिन अगर यह बात सच हो कि लड़की में कुँवारेपन के निशान नहीं पाए गए,
੨੦ਪਰ ਜੇਕਰ ਇਹ ਗੱਲ ਸੱਚੀ ਹੋਵੇ ਅਤੇ ਉਸ ਕੁੜੀ ਵਿੱਚ ਕੁਆਰਪੁਣੇ ਦੇ ਨਿਸ਼ਾਨ ਨਾ ਪਾਏ ਗਏ ਹੋਣ,
21 तो वह उस लड़की को उसके बाप के घर के दरवाज़े पर निकाल लाएँ, और उसके शहर के लोग उसे संगसार करें कि वह मर जाए; क्यूँकि उसने इस्राईल के बीच शरारत की, कि अपने बाप के घर में फ़ाहिशापन किया। यूँ तू ऐसी बुराई को अपने बीच से दफ़ा' करना।
੨੧ਤਾਂ ਉਹ ਉਸ ਕੁੜੀ ਨੂੰ ਉਸ ਦੇ ਪਿਤਾ ਦੇ ਘਰ ਦੇ ਦਰਵਾਜ਼ੇ ਉੱਤੇ ਲੈ ਜਾਣ ਅਤੇ ਉਸ ਦੇ ਸ਼ਹਿਰ ਦੇ ਪੁਰਖ ਉਸ ਨੂੰ ਪੱਥਰ ਮਾਰ-ਮਾਰ ਕੇ ਮਾਰ ਸੁੱਟਣ ਕਿਉਂ ਜੋ ਉਸ ਨੇ ਆਪਣੇ ਪਿਤਾ ਦੇ ਘਰ ਵਿੱਚ ਵਿਭਚਾਰ ਕਰਕੇ ਇਸਰਾਏਲ ਵਿੱਚ ਅਜਿਹਾ ਸ਼ਰਮਿੰਦਗੀ ਦਾ ਕੰਮ ਕੀਤਾ। ਇਸ ਤਰ੍ਹਾਂ ਤੁਸੀਂ ਅਜਿਹੀ ਬੁਰਿਆਈ ਨੂੰ ਆਪਣੇ ਵਿੱਚੋਂ ਕੱਢ ਸੁੱਟਿਓ।
22 अगर कोई मर्द किसी शौहर वाली 'औरत से ज़िना करते पकड़ा जाए तो वह दोनों मार डाले जाएँ, या'नी वह मर्द भी जिसने उस 'औरत से सुहबत की और वह 'औरत भी; यूँ तू इस्राईल में से ऐसी बुराई को दफ़ा' करना।
੨੨ਜੇਕਰ ਕੋਈ ਮਨੁੱਖ ਕਿਸੇ ਵਿਆਹੀ ਹੋਈ ਇਸਤਰੀ ਨਾਲ ਸੰਗ ਕਰਦਾ ਫੜ੍ਹਿਆ ਜਾਵੇ ਤਾਂ ਉਹ ਪੁਰਖ ਜਿਹੜਾ ਉਸ ਇਸਤਰੀ ਨਾਲ ਪਿਆ ਹੋਇਆ ਸੀ ਅਤੇ ਉਹ ਇਸਤਰੀ ਦੋਵੇਂ ਮਾਰ ਸੁੱਟੇ ਜਾਣ। ਇਸ ਤਰ੍ਹਾਂ ਤੁਸੀਂ ਅਜਿਹੀ ਬੁਰਿਆਈ ਨੂੰ ਇਸਰਾਏਲ ਵਿੱਚੋਂ ਕੱਢ ਸੁੱਟਿਓ।
23 अगर कोई कुंवारी लड़की किसी शख़्स से मन्सूब हो गई हो, और कोई दूसरा आदमी उसे शहर में पाकर उससे सुहबत करे;
੨੩ਜੇਕਰ ਕਿਸੇ ਕੁਆਰੀ ਕੁੜੀ ਦੀ ਕਿਸੇ ਪੁਰਖ ਨਾਲ ਮੰਗਣੀ ਹੋਈ ਹੋਵੇ ਅਤੇ ਕੋਈ ਹੋਰ ਪੁਰਖ ਉਸ ਨੂੰ ਸ਼ਹਿਰ ਵਿੱਚ ਪਾ ਕੇ ਉਸ ਨਾਲ ਸੰਗ ਕਰੇ,
24 तो तू उन दोनों को उस शहर के फाटक पर निकाल लाना, और उनको तू संगसार कर देना कि वह मर जाएँ, लड़की को इसलिए कि वह शहर में होते हुए न चिल्लाई, और मर्द को इसलिए कि उसने अपने पड़ोसी की बीवी को बेहुरमत किया। यूँ तू ऐसी बुराई को अपने बीच से दफ़ा' करना।
੨੪ਤਾਂ ਤੁਸੀਂ ਉਨ੍ਹਾਂ ਦੋਹਾਂ ਨੂੰ ਉਸ ਸ਼ਹਿਰ ਦੇ ਫਾਟਕ ਕੋਲ ਲੈ ਜਾ ਕੇ ਉਨ੍ਹਾਂ ਨੂੰ ਪੱਥਰਾਂ ਨਾਲ ਅਜਿਹਾ ਮਾਰਿਓ ਕਿ ਉਹ ਮਰ ਜਾਣ, ਉਸ ਕੁੜੀ ਨੂੰ ਤਾਂ ਇਸ ਕਾਰਨ ਕਿ ਸ਼ਹਿਰ ਵਿੱਚ ਹੁੰਦੇ ਹੋਏ ਵੀ ਉਸ ਨੇ ਚੀਕਾਂ ਨਹੀਂ ਮਾਰੀਆਂ ਅਤੇ ਉਸ ਪੁਰਖ ਨੂੰ ਇਸ ਕਾਰਨ ਕਿ ਉਸ ਨੇ ਆਪਣੇ ਗੁਆਂਢੀ ਦੀ ਪਤਨੀ ਦੀ ਬੇਪਤੀ ਕੀਤੀ ਹੈ। ਇਸ ਤਰ੍ਹਾਂ ਤੁਸੀਂ ਅਜਿਹੀ ਬੁਰਿਆਈ ਨੂੰ ਆਪਣੇ ਵਿੱਚੋਂ ਕੱਢ ਸੁੱਟਿਓ।
25 लेकिन अगर उस आदमी को वही लड़की जिसकी निस्बत हो चुकी हो किसी मैदान या खेत में मिल जाए, और वह आदमी जबरन उससे सुहबत करे, तो सिर्फ़ वह आदमी ही जिसने सुहबत की मार डाला जाए:
੨੫ਪਰ ਜੇਕਰ ਕੋਈ ਪੁਰਖ ਕਿਸੇ ਕੁੜੀ ਨੂੰ ਜਿਸ ਦੀ ਮੰਗਣੀ ਹੋ ਚੁੱਕੀ ਹੈ, ਖੇਤ ਵਿੱਚ ਪਾਵੇ ਅਤੇ ਜ਼ਬਰਦਸਤੀ ਉਸ ਨਾਲ ਸੰਗ ਕਰੇ, ਤਾਂ ਸਿਰਫ਼ ਉਹ ਮਨੁੱਖ ਹੀ ਮਾਰਿਆ ਜਾਵੇ ਜਿਸ ਨੇ ਉਹ ਦੇ ਨਾਲ ਸੰਗ ਕੀਤਾ।
26 लेकिन उस लड़की से कुछ न करना क्यूँकि लड़की का ऐसा गुनाह नहीं जिससे वह क़त्ल के लायक ठहरे, इसलिए कि यह बात ऐसी है जैसे कोई अपने पड़ोसी पर हमला करे और उसे मार डाले।
੨੬ਪਰ ਉਸ ਕੁੜੀ ਨਾਲ ਕੁਝ ਨਾ ਕਰੋ। ਉਸ ਕੁੜੀ ਦਾ ਪਾਪ ਮੌਤ ਦੇ ਯੋਗ ਨਹੀਂ ਹੈ, ਕਿਉਂਕਿ ਜਿਵੇਂ ਕੋਈ ਆਪਣੇ ਗੁਆਂਢੀ ਉੱਤੇ ਚੜ੍ਹ ਕੇ ਉਸ ਨੂੰ ਜਾਨ ਤੋਂ ਮਾਰ ਦੇਵੇ, ਉਸੇ ਤਰ੍ਹਾਂ ਹੀ ਇਹ ਗੱਲ ਵੀ ਹੈ,
27 क्यूँकि वह लड़की उसे मैदान में मिली और वह मन्सूबा लड़की चिल्लाई भी लेकिन वहाँ कोई ऐसा न था जो उसे छुड़ाता।
੨੭ਕਿਉਂ ਜੋ ਉਸ ਪੁਰਖ ਨੇ ਉਸ ਨੂੰ ਖੇਤ ਵਿੱਚ ਪਾਇਆ, ਅਤੇ ਉਸ ਮੰਗੀ ਹੋਈ ਕੁੜੀ ਨੇ ਚੀਕਾਂ ਤਾਂ ਮਾਰੀਆਂ, ਪਰ ਉਸ ਨੂੰ ਬਚਾਉਣ ਵਾਲਾ ਕੋਈ ਨਹੀਂ ਸੀ।
28 अगर किसी आदमी को कोई कुँवारी लड़की मिल जाए जिसकी निस्बत न हुई हो, और वह उसे पकड़कर उससे सुहबत करे और दोनों पकड़े जाएँ,
੨੮ਜੇਕਰ ਕੋਈ ਪੁਰਖ ਕਿਸੇ ਕੁਆਰੀ ਨੂੰ ਪਾਵੇ, ਜਿਸ ਦੀ ਮੰਗਣੀ ਅਜੇ ਨਹੀਂ ਹੋਈ ਅਤੇ ਉਸ ਨੂੰ ਫੜ੍ਹ ਕੇ ਉਸ ਨਾਲ ਸੰਗ ਕਰੇ ਅਤੇ ਉਹ ਫੜ੍ਹੇ ਜਾਣ,
29 तो वह मर्द जिसने उससे सुहबत की हो, लड़की के बाप को चाँदी के पचास मिस्क़ाल दे और वह लड़की उसकी बीवी बने; क्यूँकि उसने उसे बेहुरमत किया, और वह उसे अपनी जिन्दगी भर तलाक़ न देने पाए।
੨੯ਤਾਂ ਉਹ ਪੁਰਖ ਜਿਸ ਨੇ ਉਸ ਦੇ ਨਾਲ ਸੰਗ ਕੀਤਾ, ਉਸ ਕੁੜੀ ਦੇ ਪਿਤਾ ਨੂੰ ਪੰਜਾਹ ਸ਼ਕੇਲ ਚਾਂਦੀ ਦੇਵੇ ਅਤੇ ਉਹ ਉਸ ਦੀ ਪਤਨੀ ਹੋਵੇਗੀ, ਕਿਉਂ ਜੋ ਉਸ ਨੇ ਉਹ ਦੀ ਬੇਪਤੀ ਕੀਤੀ। ਉਹ ਆਪਣੇ ਜੀਵਨ ਭਰ ਉਸ ਨੂੰ ਛੱਡ ਨਹੀਂ ਸਕੇਗਾ।
30 कोई शख़्स अपने बाप की बीवी से ब्याह न करे और अपने बाप के दामन को न खोले।
੩੦ਕੋਈ ਮਨੁੱਖ ਆਪਣੀ ਸੌਤੇਲੀ ਮਾਂ ਨੂੰ ਆਪਣੀ ਇਸਤਰੀ ਨਾ ਬਣਾਵੇ, ਨਾ ਹੀ ਆਪਣੇ ਪਿਤਾ ਦੇ ਨੰਗੇਜ਼ ਦਾ ਕੱਪੜਾ ਖੋਲ੍ਹੇ।