< आस्त 2 >

1 इन बातों के बाद जब अख़्सूयरस बादशाह का ग़ुस्सा ठंडा हुआ, तो उसने वश्ती को और जो कुछ उसने किया था, और जो कुछ उसके ख़िलाफ़ हुक्म हुआ था याद किया।
ਇਨ੍ਹਾਂ ਗੱਲਾਂ ਦੇ ਬਾਅਦ ਜਦ ਰਾਜਾ ਅਹਸ਼ਵੇਰੋਸ਼ ਦਾ ਗੁੱਸਾ ਠੰਡਾ ਪੈ ਗਿਆ, ਤਾਂ ਉਸ ਨੇ ਰਾਣੀ ਵਸ਼ਤੀ ਨੂੰ ਅਤੇ ਜੋ ਕੁਝ ਉਸ ਨੇ ਕੀਤਾ ਸੀ ਅਤੇ ਜੋ ਕੁਝ ਉਸ ਦੇ ਵਿਰੁੱਧ ਹੁਕਮ ਜਾਰੀ ਕੀਤਾ ਗਿਆ ਸੀ ਯਾਦ ਕੀਤਾ।
2 तब बादशाह के मुलाज़िम जो उसकी ख़िदमत करते थे कहने लगे, “बादशाह के लिए जवान ख़ूबसूरत कुंवारियाँ ढूँढी जाएँ।
ਪਾਤਸ਼ਾਹ ਦੇ ਸੇਵਕਾਂ ਨੇ ਜਿਹੜੇ ਉਸ ਦੀ ਸੇਵਾ ਕਰਦੇ ਹੁੰਦੇ ਸਨ, ਕਹਿਣ ਲੱਗੇ, “ਰਾਜਾ ਦੇ ਲਈ ਜੁਆਨ ਅਤੇ ਸੋਹਣੀਆਂ ਕੁਆਰੀਆਂ ਲੱਭੀਆਂ ਜਾਣ,
3 और बादशाह अपनी बादशाहत के सब सूबों में मन्सबदारों को मुक़र्रर करे, ताकि वह सब जवान ख़ूबसूरत कुँवारियों को क़स्र — ए — सोसन के बीच हरमसरा में इकट्ठा करके बादशाह के ख़्वाजासरा हैजा के ज़िम्मा करें, जो 'औरतों का मुहाफ़िज़ है; और पाकी के लिए उनका सामान उनको दिया जाए।
ਅਤੇ ਰਾਜਾ ਆਪਣੇ ਰਾਜ ਦੇ ਸਾਰੇ ਸੂਬਿਆਂ ਵਿੱਚ ਹਾਕਮਾਂ ਨੂੰ ਨਿਯੁਕਤ ਕਰੇ ਤਾਂ ਜੋ ਉਹ ਸਾਰੀਆਂ ਸੋਹਣੀਆਂ ਜੁਆਨ ਕੁਆਰੀਆਂ ਨੂੰ ਸ਼ੂਸ਼ਨ ਦੇ ਮਹਿਲ ਵਿੱਚ ਰਾਣੀਆਂ ਦੇ ਨਿਵਾਸ ਸਥਾਨ ਵਿੱਚ ਇਕੱਠੀਆਂ ਕਰਨ ਅਤੇ ਰਾਜਾ ਦੇ ਖੁਸਰੇ ਹੇਗਈ ਨੂੰ ਜਿਹੜਾ ਇਸਤਰੀਆਂ ਦਾ ਪ੍ਰਬੰਧਕ ਸੀ ਸੌਂਪ ਦੇਣ, ਅਤੇ ਉਨ੍ਹਾਂ ਨੂੰ ਸੁੰਦਰਤਾ ਵਧਾਉਣ ਦੀਆਂ ਸਾਰੀਆਂ ਵਸਤੂਆਂ ਦਿੱਤੀਆਂ ਜਾਣ।
4 और जो कुँवारी बादशाह को पसन्द हो, वह वश्ती की जगह मलिका हो।” यह बात बादशाह को पसन्द आई, और उसने ऐसा ही किया।
ਤਦ ਜਿਹੜੀ ਕੁਆਰੀ ਰਾਜਾ ਦੀ ਨਿਗਾਹ ਵਿੱਚ ਸਭ ਤੋਂ ਚੰਗੀ ਹੋਵੇ, ਉਹ ਰਾਣੀ ਵਸ਼ਤੀ ਦੇ ਸਥਾਨ ਤੇ ਮਹਾਰਾਣੀ ਬਣਾਈ ਜਾਵੇ।” ਇਹ ਗੱਲ ਰਾਜਾ ਨੂੰ ਚੰਗੀ ਲੱਗੀ ਅਤੇ ਉਸ ਨੇ ਇਸੇ ਤਰ੍ਹਾਂ ਹੀ ਕੀਤਾ।
5 क़स्र — ए — सोसन में एक यहूदी था जिसका नाम मर्दकै था, जो या'इर बिन सिम'ई बिन क़ीस का बेटा था, जो बिनयमीनी था;
ਸ਼ੂਸ਼ਨ ਦੇ ਮਹਿਲ ਵਿੱਚ ਮਾਰਦਕਈ ਨਾਮ ਦਾ ਇੱਕ ਯਹੂਦੀ ਰਹਿੰਦਾ ਸੀ, ਉਹ ਬਿਨਯਾਮੀਨ ਦੇ ਗੋਤ ਵਿੱਚੋਂ ਯਾਈਰ ਦਾ ਪੁੱਤਰ, ਸ਼ਿਮਈ ਦਾ ਪੋਤਾ ਅਤੇ ਕੀਸ਼ ਦਾ ਪੜਪੋਤਾ ਸੀ।
6 और येरूशलेम से उन ग़ुलामों के साथ गया था जो शाह — ए — यहूदाह यकूनियाह के साथ ग़ुलामी में गए थे, जिनको शाह — ए — बाबुल नबूकदनज़र ग़ुलाम करके ले गया था।
ਇਹ ਯਰੂਸ਼ਲਮ ਤੋਂ ਉਨ੍ਹਾਂ ਗ਼ੁਲਾਮਾਂ ਨਾਲ ਗ਼ੁਲਾਮ ਹੋ ਕੇ ਆਇਆ ਸੀ, ਜਿਨ੍ਹਾਂ ਨੂੰ ਬਾਬਲ ਦਾ ਰਾਜਾ ਨਬੂਕਦਨੱਸਰ ਯਹੂਦਾਹ ਦੇ ਰਾਜਾ ਯਕਾਨਯਾਹ ਦੇ ਨਾਲ ਗ਼ੁਲਾਮ ਬਣਾ ਕੇ ਲੈ ਗਿਆ ਸੀ।
7 उसने अपने चचा की बेटी हदस्साह या'नी आस्तर को पाला था; क्यूँकि उसके माँ — बाप न थे, और वह लड़की हसीन और ख़ूबसूरत थी; और जब उसके माँ — बाप मर गए तो मर्दकै ने उसे अपनी बेटी करके पाला।
ਮਾਰਦਕਈ ਨੇ ਹੱਦਸਾਹ ਨਾਮਕ ਚਾਚੇ ਦੀ ਧੀ ਨੂੰ, ਜੋ ਇਬਰਾਨੀ ਭਾਸ਼ਾ ਵਿੱਚ ਅਸਤਰ ਵੀ ਕਹਾਉਂਦੀ ਸੀ ਪਾਲਿਆ ਪੋਸਿਆ ਕਿਉਂਕਿ ਉਸ ਦੇ ਮਾਤਾ-ਪਿਤਾ ਨਹੀਂ ਸਨ, ਅਤੇ ਉਹ ਕੁੜੀ ਵੇਖਣ ਵਿੱਚ ਬਹੁਤ ਸੋਹਣੀ ਸੀ ਅਤੇ ਜਦ ਉਸ ਦੇ ਮਾਤਾ-ਪਿਤਾ ਮਰ ਗਏ ਤਾਂ ਮਾਰਦਕਈ ਨੇ ਉਸ ਨੂੰ ਆਪਣੀ ਧੀ ਬਣਾ ਕੇ ਪਾਲਿਆ।
8 तब ऐसा हुआ कि जब बादशाह का हुक्म और फ़रमान सुनने में आया, और बहुत सी कुँवारियाँ क़स्र — ए — सोसन में इकट्ठी होकर हैजा के ज़िम्मा हुईं, तो आस्तर भी बादशाह के महल में पहुँचाई गई, और 'औरतों के मुहाफ़िज़ हैजा के ज़िम्मा हुई।
ਤਦ ਇਸ ਤਰ੍ਹਾਂ ਹੋਇਆ ਕਿ ਜਦ ਰਾਜਾ ਦਾ ਹੁਕਮ ਅਤੇ ਨਿਯਮ ਸੁਣਨ ਵਿੱਚ ਆਇਆ ਅਤੇ ਜਦ ਬਹੁਤ ਸਾਰੀਆਂ ਕੁਆਰੀਆਂ ਸ਼ੂਸ਼ਨ ਦੇ ਮਹਿਲ ਵਿੱਚ ਇਕੱਠੀਆਂ ਕੀਤੀਆਂ ਗਈਆਂ ਅਤੇ ਹੇਗਈ ਦੇ ਹਵਾਲੇ ਕੀਤੀਆਂ ਗਈਆਂ ਤਦ ਅਸਤਰ ਵੀ ਸ਼ਾਹੀ ਮਹਿਲ ਵਿੱਚ ਲਿਆਂਦੀ ਗਈ ਅਤੇ ਇਸਤਰੀਆਂ ਦੇ ਪ੍ਰਬੰਧਕ ਹੇਗਈ ਦੇ ਹਵਾਲੇ ਕੀਤੀ ਗਈ।
9 और वह लड़की उसे पसन्द आई और उसने उस पर महेरबानी की, और फ़ौरन उसे शाही महल में से पाकी के लिए उसके सामान और खाने के हिस्से, और ऐसी सात सहेलियाँ जो उसके लायक़ थीं उसे दीं, और उसे और उसकी सहेलियों को हरमसरा की सबसे अच्छी जगह में ले जाकर रख्खा।
ਹੇਗਈ ਨੂੰ ਅਸਤਰ ਚੰਗੀ ਲੱਗੀ, ਅਤੇ ਉਹ ਉਸ ਤੋਂ ਖੁਸ਼ ਹੋਇਆ, ਤਦ ਉਸ ਨੇ ਛੇਤੀ ਨਾਲ ਉਸ ਨੂੰ ਸੁੰਦਰਤਾ ਵਧਾਉਣ ਦੀਆਂ ਸਾਰੀਆਂ ਚੀਜ਼ਾਂ ਦਿੱਤੀਆਂ ਅਤੇ ਰੋਜ਼ ਦਾ ਭੋਜਨ ਅਤੇ ਨਾਲ ਹੀ ਰਾਜਾ ਦੇ ਮਹਿਲ ਵਿੱਚੋਂ ਚੁਣ ਕੇ ਸੱਤ ਸਹੇਲੀਆਂ ਵੀ ਉਸ ਨੂੰ ਦਿੱਤੀਆਂ ਅਤੇ ਉਸ ਨੂੰ ਅਤੇ ਉਸ ਦੀਆਂ ਸਹੇਲੀਆਂ ਨੂੰ ਰਾਣੀਆਂ ਦੇ ਨਿਵਾਸ ਸਥਾਨ ਵਿੱਚ ਸਭ ਤੋਂ ਚੰਗਾ ਸਥਾਨ ਰਹਿਣ ਲਈ ਦਿੱਤਾ।
10 आस्तर ने न अपनी क़ौम न अपना ख़ान्दान ज़ाहिर किया था; क्यूँकि मर्दकै ने उसे नसीहत कर दी थी कि न बताए;
੧੦ਅਸਤਰ ਨੇ ਨਾ ਆਪਣੀ ਜਾਤੀ ਅਤੇ ਨਾ ਹੀ ਆਪਣੇ ਘਰਾਣੇ ਦਾ ਕੋਈ ਪਤਾ ਦੱਸਿਆ ਕਿਉਂਕਿ ਮਾਰਦਕਈ ਨੇ ਉਸ ਨੂੰ ਹੁਕਮ ਦਿੱਤਾ ਸੀ ਕਿ ਉਹ ਇਸ ਬਾਰੇ ਕਿਸੇ ਨੂੰ ਨਾ ਦੱਸੇ।
11 और मर्दकै हर रोज़ हरमसरा के सहन के आगे फिरता था, ताकि मा'लूम करे कि आस्तर कैसी है और उसका क्या हाल होगा।
੧੧ਮਾਰਦਕਈ ਹਰ ਰੋਜ਼ ਰਾਣੀਆਂ ਦੇ ਨਿਵਾਸ ਸਥਾਨ ਦੇ ਵਿਹੜੇ ਦੇ ਅੱਗੇ ਟਹਿਲਦਾ ਰਹਿੰਦਾ ਸੀ ਤਾਂ ਜੋ ਅਸਤਰ ਦੀ ਸੁੱਖ-ਸਾਂਦ ਨੂੰ ਜਾਣੇ ਅਤੇ ਪਤਾ ਕਰੇ ਕਿ ਉਸ ਦੇ ਨਾਲ ਕੀ ਬੀਤੇਗਾ?
12 जब एक एक कुँवारी की बारी आई कि 'औरतों के दस्तूर के मुताबिक़ बारह महीने की सफ़ाई के बाद अख़्सूयरस बादशाह के पास जाए क्यूँकि इतने ही दिन उनकी पाकिज़गी में लग जाते थे, या'नी छ: महीने मुर्र का तेल लगाने में और छ: महीने इत्र और 'औरतों की सफ़ाई की चीज़ों के लगाने में
੧੨ਇਸ ਤੋਂ ਪਹਿਲਾਂ ਕਿ ਹਰੇਕ ਕੁਆਰੀ ਆਪਣੀ ਵਾਰੀ ਅਨੁਸਾਰ ਅਹਸ਼ਵੇਰੋਸ਼ ਰਾਜਾ ਦੇ ਕੋਲ ਜਾਵੇ, ਉਸ ਨੂੰ ਇਸਤਰੀਆਂ ਦੇ ਲਈ ਬਣਾਏ ਹੋਏ ਨਿਯਮ ਦੇ ਅਨੁਸਾਰ ਬਾਰਾਂ ਮਹੀਨਿਆਂ ਤੱਕ ਸੁੰਦਰਤਾ ਵਧਾਉਣ ਦੀ ਪ੍ਰਕਿਰਿਆ ਨੂੰ ਪੂਰਾ ਕਰਨਾ ਪੈਂਦਾ ਸੀ, ਕਿਉਂ ਜੋ ਐਨਾ ਸਮਾਂ ਉਨ੍ਹਾਂ ਨੂੰ ਸ਼ੁੱਧ ਕਰਨ ਵਿੱਚ ਲੱਗ ਜਾਂਦਾ ਸੀ ਅਰਥਾਤ ਛੇ ਮਹੀਨੇ ਤੱਕ ਮੁਰ ਦਾ ਤੇਲ ਮਲਿਆ ਜਾਂਦਾ ਸੀ, ਅਤੇ ਛੇ ਮਹੀਨੇ ਅਤਰ ਅਤੇ ਇਸਤਰੀਆਂ ਨੂੰ ਸੁੰਦਰ ਬਣਾਉਣ ਲਈ ਹੋਰ ਚੀਜ਼ਾਂ ਮਲੀਆਂ ਜਾਂਦੀਆਂ ਸਨ।
13 तब इस तरह से वह कुँवारी बादशाह के पास जाती थी कि जो कुछ वो चाहती कि हरमसरा से बादशाह के महल में ले जाए, वह उसको दिया जाता था।
੧੩ਇਸ ਤਰ੍ਹਾਂ ਜਦ ਉਹ ਕੁਆਰੀ ਰਾਜਾ ਦੇ ਕੋਲ ਜਾਂਦੀ ਸੀ, ਤਦ ਜੋ ਵੀ ਚੀਜ਼ ਉਹ ਚਾਹੁੰਦੀ ਸੀ ਕਿ ਰਾਣੀਆਂ ਦੇ ਨਿਵਾਸ ਤੋਂ ਰਾਜਾ ਦੇ ਮਹਿਲ ਨੂੰ ਲੈ ਜਾਵੇ, ਉਹ ਉਸ ਨੂੰ ਦਿੱਤੀ ਜਾਂਦੀ ਸੀ।
14 शाम को वह जाती थी और सुबह को लौटकर दूसरे बाँदीसरा में बादशाह के ख़्वाजासरा शासजज़ के ज़िम्मा हो जाती थी, जो बाँदियों का मुहाफ़िज़ था; वह बादशाह के पास फिर नहीं जाती थी, मगर जब बादशाह उसे चाहता तब वह नाम लेकर बुलाई जाती थी।
੧੪ਉਹ ਸ਼ਾਮ ਨੂੰ ਜਾਂਦੀ ਸੀ ਅਤੇ ਸਵੇਰ ਨੂੰ ਵਾਪਿਸ ਆ ਕੇ ਰਾਣੀਆਂ ਦੇ ਨਿਵਾਸ ਦੇ ਦੂਸਰੇ ਘਰ ਵਿੱਚ ਚਲੀ ਜਾਂਦੀ ਸੀ ਅਤੇ ਰਾਜਾ ਦੇ ਖੁਸਰੇ ਸ਼ਅਸ਼ਗਜ ਦੇ ਹਵਾਲੇ ਕੀਤੀ ਜਾਂਦੀ ਸੀ, ਜਿਹੜਾ ਰਖ਼ੈਲਾਂ ਦਾ ਪ੍ਰਬੰਧਕ ਸੀ, ਅਤੇ ਉਹ ਫੇਰ ਕਦੀ ਰਾਜਾ ਦੇ ਕੋਲ ਨਹੀਂ ਜਾਂਦੀ ਸੀ, ਪਰ ਜੇਕਰ ਰਾਜਾ ਉਸ ਤੋਂ ਪ੍ਰਸੰਨ ਹੁੰਦਾ ਸੀ ਤਾਂ ਉਸ ਨੂੰ ਨਾਮ ਲੈ ਕੇ ਬੁਲਾਇਆ ਜਾਂਦਾ ਸੀ।
15 जब मर्दकै के चचा अबीख़ैल की बेटी आस्तर की, जिसे मर्दकै ने अपनी बेटी करके रख्खा था, बादशाह के पास जाने की बारी आई तो जो कुछ बादशाह के ख़्वाजासरा और 'औरतों के मुहाफ़िज़ हैजा ने ठहराया था, उसके अलावा उसने और कुछ न माँगा। और आस्तर उन सबकी जिनकी निगाह उस पर पड़ी, मन्ज़ूर — ए — नज़र हुई।
੧੫ਹੁਣ ਜਦ ਅਸਤਰ ਦੀ ਜਿਹੜੀ ਮਾਰਦਕਈ ਦੇ ਚਾਚੇ ਅਬੀਹੈਲ ਦੀ ਧੀ ਸੀ, ਜਿਸ ਨੂੰ ਮਾਰਦਕਈ ਨੇ ਆਪਣੀ ਧੀ ਬਣਾ ਲਿਆ ਸੀ, ਰਾਜਾ ਦੇ ਕੋਲ ਜਾਣ ਦੀ ਵਾਰੀ ਆਈ ਤਾਂ ਉਸ ਨੇ ਉਨ੍ਹਾਂ ਚੀਜ਼ਾਂ ਤੋਂ ਵੱਧ ਜੋ ਇਸਤਰੀਆਂ ਦੇ ਪ੍ਰਬੰਧਕ ਰਾਜਾ ਦੇ ਖੁਸਰੇ ਹੇਗਈ ਨੇ ਉਸ ਦੇ ਲਈ ਠਹਿਰਾਇਆ ਸੀ, ਹੋਰ ਕੁਝ ਨਾ ਮੰਗਿਆ। ਜਿੰਨ੍ਹਿਆਂ ਨੇ ਅਸਤਰ ਨੂੰ ਵੇਖਿਆ, ਉਹ ਸਭ ਉਸ ਤੋਂ ਪ੍ਰਸੰਨ ਹੋਏ।
16 इसलिए आस्तर अख़्सूयरस बादशाह के पास उसके शाही महल में उसकी हुकूमत के सातवें साल के दसवें महीने में, जो तैबत महीना है पहुँचाई गई।
੧੬ਇਸ ਤਰ੍ਹਾਂ ਅਸਤਰ ਅਹਸ਼ਵੇਰੋਸ਼ ਰਾਜਾ ਦੇ ਕੋਲ ਉਸ ਦੇ ਸ਼ਾਹੀ ਮਹਿਲ ਵਿੱਚ, ਉਸ ਦੇ ਰਾਜ ਦੇ ਸੱਤਵੇਂ ਸਾਲ ਦੇ ਟੇਬੇਥ ਨਾਮਕ ਦਸਵੇਂ ਮਹੀਨੇ ਵਿੱਚ ਪਹੁੰਚਾਈ ਗਈ।
17 और बादशाह ने आस्तर को सब 'औरतों से ज़्यादा प्यार किया, और वह उसकी नज़र में उन सब कुँवारियों से ज़्यादा प्यारी और पसंदीदा ठहरी; तब उसने शाही ताज उसके सिर पर रख दिया, और वश्ती की जगह उसे मलिका बनाया।
੧੭ਤਦ ਰਾਜੇ ਨੇ ਸਾਰੀਆਂ ਇਸਤਰੀਆਂ ਨਾਲੋਂ ਵੱਧ ਅਸਤਰ ਨੂੰ ਪਿਆਰ ਕੀਤਾ, ਅਤੇ ਉਸ ਨੂੰ ਬਾਕੀ ਸਾਰੀਆਂ ਕੁਆਰੀਆਂ ਨਾਲੋਂ ਜ਼ਿਆਦਾ ਰਾਜਾ ਦਾ ਪੱਖ ਅਤੇ ਕਿਰਪਾ ਪ੍ਰਾਪਤ ਹੋਈ, ਇਸ ਲਈ ਉਸ ਨੇ ਰਾਜ ਮੁਕਟ ਅਸਤਰ ਦੇ ਸਿਰ ਉੱਤੇ ਰੱਖ ਦਿੱਤਾ ਅਤੇ ਉਸ ਨੂੰ ਵਸ਼ਤੀ ਦੇ ਸਥਾਨ ਤੇ ਮਹਾਰਾਣੀ ਬਣਾਇਆ।
18 और बादशाह ने अपने सब हाकिमों और मुलाज़िमों के लिए एक बड़ी मेहमान नवाज़ी, या'नी आस्तर की मेहमान नवाज़ी की; और सूबों में मु'आफ़ी की, और शाही करम के मुताबिक़ इन'आम बाँटे।
੧੮ਤਦ ਰਾਜਾ ਨੇ ਆਪਣੇ ਸਾਰੇ ਹਾਕਮਾਂ ਅਤੇ ਕਰਮਚਾਰੀਆਂ ਲਈ ਇੱਕ ਵੱਡੀ ਦਾਵਤ ਕੀਤੀ ਅਤੇ ਉਸ ਨੂੰ ਅਸਤਰ ਦੀ ਦਾਵਤ ਕਿਹਾ, ਅਤੇ ਸੂਬਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਅਤੇ, ਅਤੇ ਆਪਣੇ ਸ਼ਾਹੀ ਨਿਯਮ ਦੇ ਅਨੁਸਾਰ ਇਨਾਮ ਵੀ ਵੰਡੇ।
19 जब कुँवारियाँ दूसरी बार इकट्ठी की गईं, तो मर्दकै बादशाह के फाटक पर बैठा था।
੧੯ਜਦ ਦੂਸਰੀ ਵਾਰ ਕੁਆਰੀਆਂ ਇਕੱਠੀਆਂ ਕੀਤੀਆਂ ਗਈਆਂ, ਤਾਂ ਮਾਰਦਕਈ ਸ਼ਾਹੀ ਫਾਟਕ ਤੇ ਬੈਠਾ ਸੀ।
20 आस्तर ने न तो अपने ख़ान्दान और न अपनी क़ौम का पता दिया था, जैसा मर्दकै ने उसे नसीहत कर दी थी; इसलिए कि आस्तर मर्दकै का हुक्म ऐसा ही मानती थी जैसा उस वक़्त जब वह उसके यहाँ परवरिश पा रही थी।
੨੦ਅਸਤਰ ਨੇ ਨਾ ਆਪਣੇ ਘਰਾਣੇ ਦਾ, ਅਤੇ ਨਾ ਹੀ ਆਪਣੀ ਜਾਤੀ ਦਾ ਪਤਾ ਦੱਸਿਆ ਕਿਉਂ ਜੋ ਮਾਰਦਕਈ ਨੇ ਉਸ ਨੂੰ ਹੁਕਮ ਦਿੱਤਾ ਹੋਇਆ ਸੀ ਕਿ ਉਹ ਇਸ ਬਾਰੇ ਨਾ ਦੱਸੇ, ਅਤੇ ਅਸਤਰ ਮਾਰਦਕਈ ਦਾ ਹੁਕਮ ਉਸੇ ਤਰ੍ਹਾਂ ਹੀ ਮੰਨਦੀ ਸੀ, ਜਿਵੇਂ ਉਹ ਉਸ ਦੇ ਕੋਲ ਰਹਿੰਦੇ ਹੋਏ ਮੰਨਦੀ ਸੀ।
21 उन ही दिनों में, जब मर्दकै बादशाह के फाटक पर बैठा करता था, बादशाह के ख़्वाजासराओं में से जो दरवाज़े पर पहरा देते थे, दो शख़्सों या'नी बिगतान और तरश ने बिगड़कर चाहा कि अख़्सूयरस बादशाह पर हाथ चलाएँ।
੨੧ਉਨ੍ਹਾਂ ਦਿਨਾਂ ਵਿੱਚ ਜਦ ਮਾਰਦਕਈ ਸ਼ਾਹੀ ਫਾਟਕ ਉੱਤੇ ਬੈਠਦਾ ਹੁੰਦਾ ਸੀ, ਤਾਂ ਰਾਜਾ ਦੇ ਖੁਸਰਿਆਂ ਵਿੱਚੋਂ ਜਿਹੜੇ ਦਰਬਾਨ ਵੀ ਸਨ, ਬਿਗਥਾਨ ਅਤੇ ਤਰਸ਼ ਨਾਮਕ ਦੋ ਖੁਸਰਿਆਂ ਨੇ ਰਾਜਾ ਦੇ ਵਿਰੁੱਧ ਹੋ ਕੇ ਰਾਜਾ ਅਹਸ਼ਵੇਰੋਸ਼ ਦਾ ਕਤਲ ਕਰਨ ਦੀ ਯੋਜਨਾ ਬਣਾਈ।
22 यह बात मर्दके को मा'लूम हुई और उसने आस्तर मलिका को बताई, और आस्तर ने मर्दकै का नाम लेकर बादशाह को ख़बर दी।
੨੨ਇਹ ਗੱਲ ਮਾਰਦਕਈ ਨੂੰ ਪਤਾ ਲੱਗ ਗਈ ਤਾਂ ਉਸ ਨੇ ਰਾਣੀ ਅਸਤਰ ਨੂੰ ਇਸ ਦੀ ਖ਼ਬਰ ਦਿੱਤੀ, ਅਤੇ ਅਸਤਰ ਨੇ ਮਾਰਦਕਈ ਦਾ ਨਾਮ ਲੈ ਕੇ ਰਾਜਾ ਨੂੰ ਦੱਸਿਆ।
23 जब उस मु'आमिले की तहक़ीक़ात की गई और वह बात साबित हुई, तो वह दोनों एक दरख़्त पर लटका दिए गए; और यह बादशाह के सामने तवारीख़ की किताब में लिख लिया गया।
੨੩ਜਦ ਇਸ ਗੱਲ ਦੀ ਜਾਂਚ-ਪੜਤਾਲ ਕੀਤੀ ਗਈ ਤਾਂ ਇਹ ਗੱਲ ਸੱਚ ਨਿੱਕਲੀ ਅਤੇ ਉਹ ਦੋਵੇਂ ਰੁੱਖ ਉੱਤੇ ਫਾਂਸੀ ਚੜ੍ਹਾ ਦਿੱਤੇ ਗਏ, ਅਤੇ ਇਹ ਘਟਨਾ ਰਾਜਾ ਦੇ ਸਾਹਮਣੇ ਇਤਿਹਾਸ ਦੀ ਪੁਸਤਕ ਵਿੱਚ ਲਿਖੀ ਗਈ।

< आस्त 2 >