< आस्त 1 >

1 अख़्सूयरस के दिनों में ऐसा हुआ यह वही अख़्सूयरस है जो हिन्दोस्तान से कूश तक एक सौ सताईस सूबों पर हुकूमत करता था
ਅਹਸ਼ਵੇਰੋਸ਼ ਰਾਜਾ ਦੇ ਦਿਨਾਂ ਵਿੱਚ ਇਸ ਤਰ੍ਹਾਂ ਹੋਇਆ (ਇਹ ਉਹ ਅਹਸ਼ਵੇਰੋਸ਼ ਹੈ, ਜਿਹੜਾ ਭਾਰਤ ਤੋਂ ਕੂਸ਼ ਦੇਸ਼ ਤੱਕ ਇੱਕ ਸੌ ਸਤਾਈ ਸੂਬਿਆਂ ਉੱਤੇ ਰਾਜ ਕਰਦਾ ਸੀ)
2 कि उन दिनों में जब अख़्सूयरस बादशाह अपने तख़्त — ए — हुकूमत पर, जो क़स्र — सोसन में था बैठा।
ਕਿ ਉਨ੍ਹਾਂ ਦਿਨਾਂ ਵਿੱਚ ਜਦੋਂ ਅਹਸ਼ਵੇਰੋਸ਼ ਰਾਜਾ ਆਪਣੀ ਰਾਜ ਗੱਦੀ ਉੱਤੇ ਜਿਹੜੀ ਸ਼ੂਸ਼ਨ ਦੇ ਮਹਿਲ ਵਿੱਚ ਸੀ, ਬਿਰਾਜਮਾਨ ਸੀ,
3 तो उसने अपनी हुकूमत के तीसरे साल अपने सब हाकिमों और ख़ादिमों की मेहमान नवाज़ी की। और फ़ारस और मादै की ताक़त और सूबों के हाकिम और सरदार उसके सामने हाज़िर थे।
ਤਦ ਉਸ ਨੇ ਆਪਣੇ ਰਾਜ ਦੇ ਤੀਸਰੇ ਸਾਲ ਵਿੱਚ ਆਪਣਿਆਂ ਸਾਰਿਆਂ ਹਾਕਮਾਂ ਅਤੇ ਅਧਿਕਾਰੀਆਂ ਦੀ ਦਾਵਤ ਕੀਤੀ। ਫ਼ਾਰਸ ਅਤੇ ਮਾਦਾ ਦੇ ਸੈਨਾਪਤੀ ਅਤੇ ਸੂਬਿਆਂ ਦੇ ਪ੍ਰਧਾਨ ਅਤੇ ਹਾਕਮ ਵੀ ਉੱਥੇ ਹਾਜ਼ਰ ਸਨ।
4 तब वह बहुत दिन या'नी एक सौ अस्सी दिन तक अपनी जलीलुल क़द्र हुकूमत की दौलत अपनी 'आला 'अज़मत की शान उनको दिखाता रहा
ਉਹ ਉਨ੍ਹਾਂ ਨੂੰ ਬਹੁਤ ਦਿਨਾਂ ਅਰਥਾਤ ਇੱਕ ਸੌ ਅੱਸੀ ਦਿਨਾਂ ਤੱਕ ਆਪਣੇ ਪਰਤਾਪੀ ਰਾਜ ਦਾ ਧਨ ਅਤੇ ਬਹੁਮੁੱਲੇ ਪਦਾਰਥ ਆਪਣੀ ਮਹਾਨਤਾ ਦਰਸਾਉਣ ਲਈ ਵਿਖਾਉਂਦਾ ਰਿਹਾ।
5 जब यह दिन गुज़र गए तो बादशाह ने सब लोगों की, क्या बड़े क्या छोटे जो क़स्र — ए — सोसन में मौजूद थे, शाही महल के बाग़ के सहन में सात दिन तक मेहमान नवाज़ी की।
ਜਦ ਇਹ ਦਿਨ ਬੀਤ ਗਏ, ਤਾਂ ਰਾਜੇ ਨੇ ਭਾਵੇਂ ਵੱਡਾ ਭਾਵੇਂ ਛੋਟਾ ਅਰਥਾਤ ਉਨ੍ਹਾਂ ਸਾਰਿਆਂ ਲੋਕਾਂ ਦੀ ਜਿਹੜੇ ਸ਼ੂਸ਼ਨ ਦੇ ਮਹਿਲ ਵਿੱਚ ਇਕੱਠੇ ਹੋਏ ਸਨ, ਸੱਤ ਦਿਨ ਤੱਕ ਸ਼ਾਹੀ ਬਾਗ਼ ਦੇ ਵਿਹੜੇ ਵਿੱਚ ਦਾਵਤ ਕੀਤੀ।
6 वहाँ सफ़ेद और सब्ज़ और आसमानी रंग के पर्दे थे, जो कतानी और अर्गवानी डोरियों से चाँदी के हल्कों और संग — ए — मरमर के सुतूनों से बन्धे थे; और सुर्ख़ और सफ़ेद और ज़र्द और सियाह संग — ए — मरमर के फ़र्श पर सोने और चाँदी के तख़्त थे।
ਉੱਥੇ ਸਫ਼ੇਦ ਅਤੇ ਨੀਲੇ ਰੰਗ ਦੇ ਮਹੀਨ ਪਰਦੇ ਸਨ, ਜੋ ਮਹੀਨ ਸਫ਼ੇਦ ਅਤੇ ਬੈਂਗਣੀ ਰੰਗ ਦੀਆਂ ਡੋਰੀਆਂ ਨਾਲ ਚਾਂਦੀ ਦੇ ਛੱਲਿਆਂ ਵਿੱਚ, ਸੰਗਮਰਮਰ ਦੇ ਥੰਮ੍ਹਾਂ ਨਾਲ ਬੰਨ੍ਹੇ ਹੋਏ ਸਨ, ਅਤੇ ਉੱਥੇ ਦੀਆਂ ਚੌਂਕੀਆਂ ਸੋਨੇ ਅਤੇ ਚਾਂਦੀ ਦੀਆਂ ਸਨ ਅਤੇ ਲਾਲ ਤੇ ਚਿੱਟੇ ਤੇ ਪੀਲੇ ਤੇ ਕਾਲੇ ਸੰਗਮਰਮਰ ਨਾਲ ਬਣੇ ਹੋਏ ਫ਼ਰਸ਼ ਉੱਤੇ ਰੱਖੀਆਂ ਹੋਈਆਂ ਸਨ।
7 उन्होंने उनको सोने के प्यालों में, जो अलग अलग शक्लों के थे, पीने को दिया और शाही मय बादशाह के करम के मुताबिक़ कसरत से पिलाई।
ਉਸ ਦਾਵਤ ਵਿੱਚ ਸ਼ਾਹੀ ਮਧ ਭਿੰਨ-ਭਿੰਨ ਪ੍ਰਕਾਰ ਦੇ ਭਾਂਡਿਆਂ ਵਿੱਚ ਰਾਜਾ ਦੀ ਰੀਤ ਅਨੁਸਾਰ ਵੱਡੀ ਮਾਤਰਾ ਵਿੱਚ ਪੀਣ ਨੂੰ ਦਿੱਤੀ ਗਈ।
8 और मय नौशी इस क़ाइदे से थी कि कोई मजबूर नहीं कर सकता था; क्यूँकि बादशाह ने अपने महल के सब 'उहदे दारों को नसीहत फ़रमाई थी, कि वह हर शख़्स की मर्ज़ी के मुताबिक़ करें।
ਦਾਖ਼ਰਸ ਦਾ ਪੀਣਾ ਰੀਤ ਦੇ ਅਨੁਸਾਰ ਹੁੰਦਾ ਸੀ, ਕੋਈ ਕਿਸੇ ਨੂੰ ਜ਼ਬਰਦਸਤੀ ਨਹੀਂ ਪਿਲਾ ਸਕਦਾ ਸੀ, ਕਿਉਂਕਿ ਰਾਜਾ ਨੇ ਆਪਣੇ ਮਹਿਲ ਦੇ ਸਾਰੇ ਭੰਡਾਰੀਆਂ ਨੂੰ ਹੁਕਮ ਦਿੱਤਾ ਸੀ ਕਿ ਹਰੇਕ ਮਹਿਮਾਨ ਨਾਲ ਉਸ ਦੀ ਮਰਜ਼ੀ ਦੇ ਅਨੁਸਾਰ ਹੀ ਵਰਤਾਉ ਕੀਤਾ ਜਾਵੇ।
9 वश्ती मलिका ने भी अख़्सूयरस बादशाह के शाही महल में 'औरतों की मेहमान नवाज़ी की।
ਰਾਣੀ ਵਸ਼ਤੀ ਨੇ ਵੀ ਰਾਜਾ ਅਹਸ਼ਵੇਰੋਸ਼ ਦੇ ਸ਼ਾਹੀ ਮਹਿਲ ਵਿੱਚ ਇਸਤਰੀਆਂ ਲਈ ਦਾਵਤ ਕੀਤੀ।
10 सात दिन जब बादशाह का दिल मय से मसरूर था, तो उसने सातों ख़्वाजा सराओं या'नी महूमान और बिज़ता और ख़रबूनाह और बिगता और अबग्ता और ज़ितार और करकस को, जो अख़्सूयरस बादशाह के सामने ख़िदमत करते थे हुक्म दिया,
੧੦ਸੱਤਵੇਂ ਦਿਨ, ਜਦੋਂ ਰਾਜਾ ਦਾ ਦਿਲ ਮਧ ਨਾਲ ਮਗਨ ਸੀ, ਤਦ ਉਸ ਨੇ ਮਹੂਮਾਨ, ਬਿਜ਼ਥਾ, ਹਰਬੋਨਾ, ਬਿਗਥਾ, ਅਬਗਥਾ, ਜ਼ੇਥਰ ਅਤੇ ਕਰਕਸ ਨਾਮਕ ਸੱਤਾਂ ਖੁਸਰਿਆਂ ਨੂੰ ਜਿਹੜੇ ਅਹਸ਼ਵੇਰੋਸ਼ ਰਾਜਾ ਦੇ ਸਨਮੁਖ ਸੇਵਾ ਕਰਦੇ ਸਨ, ਹੁਕਮ ਦਿੱਤਾ
11 कि वश्ती मलिका को शाही ताज पहनाकर बादशाह के सामने लाएँ, ताकि उसकी ख़ूबसूरती लोगों और हाकिमों को दिखाए क्यूँकि वह देखने में ख़ूबसूरत थी।
੧੧ਕਿ ਰਾਣੀ ਵਸ਼ਤੀ ਨੂੰ ਸ਼ਾਹੀ ਮੁਕਟ ਪਹਿਨਾ ਕੇ ਰਾਜਾ ਦੇ ਸਨਮੁਖ ਲਿਆਉਣ, ਤਾਂ ਜੋ ਦੇਸ਼-ਦੇਸ਼ ਦੇ ਲੋਕਾਂ ਨੂੰ ਅਤੇ ਹਾਕਮਾਂ ਨੂੰ ਉਸ ਦੀ ਸੁੰਦਰਤਾ ਵਿਖਾਏ ਕਿਉਂ ਜੋ ਉਹ ਵੇਖਣ ਵਿੱਚ ਸੋਹਣੀ ਸੀ।
12 लेकिन वशती मलिका ने शाही हुक्म पर जो ख़्वाजासराओं की ज़रिए' मिला था, आने से इन्कार किया। इसलिए बादशाह बहुत झल्लाया और दिल ही दिल में उसका ग़ुस्सा भड़का।
੧੨ਪਰ ਰਾਣੀ ਵਸ਼ਤੀ ਨੇ ਰਾਜਾ ਦੇ ਹੁਕਮ ਅਨੁਸਾਰ ਜਿਹੜਾ ਖੁਸਰਿਆਂ ਦੇ ਰਾਹੀਂ ਦਿੱਤਾ ਸੀ, ਆਉਣ ਤੋਂ ਇਨਕਾਰ ਕਰ ਦਿੱਤਾ। ਇਸ ਲਈ ਰਾਜਾ ਬਹੁਤ ਗੁੱਸੇ ਹੋਇਆ ਅਤੇ ਗੁੱਸੇ ਨਾਲ ਭੜਕ ਉੱਠਿਆ।
13 तब बादशाह ने उन 'अक़्लमन्दों से जिनको वक़्तों के जानने का 'इल्म था पूछा, क्यूँकि बादशाह का दस्तूर सब क़ानून दानों और 'अदलशनासों के साथ ऐसा ही था,
੧੩ਤਦ ਰਾਜਾ ਨੇ ਸਾਰੇ ਕਨੂੰਨਾਂ ਅਤੇ ਨਿਯਮਾਂ ਨੂੰ ਜਾਣਨ ਵਾਲੇ ਬੁੱਧਵਾਨਾਂ ਨੂੰ ਪੁੱਛਿਆ ਕਿਉਂਕਿ ਉਹ ਸਾਰੇ ਕਨੂੰਨ ਬਣਾਉਣ ਅਤੇ ਨਿਆਂ ਕਰਨ ਲਈ ਇਸੇ ਤਰ੍ਹਾਂ ਹੀ ਕਰਦਾ ਸੀ।
14 और फ़ारस और मादै के सातों अमीर या'नी कारशीना और सितार और अदमाता और तरसीस और मरस और मरसिना और ममूकान उसके नज़दीकी थे, जो बादशाह का दीदार हासिल करते और ममलुकत में 'उहदे पर थे
੧੪ਰਾਜਾ ਦੇ ਨਜ਼ਦੀਕ ਰਹਿਣ ਵਾਲੇ ਫ਼ਾਰਸ ਅਤੇ ਮਾਦਾ ਦੇ ਸੱਤ ਹਾਕਮ ਸਨ, ਅਰਥਾਤ ਕਰਸ਼ਨਾ, ਸ਼ੇਥਾਰ, ਅਧਮਾਥਾ, ਤਰਸ਼ੀਸ਼, ਮਰਸ, ਮਰਸਨਾ, ਅਤੇ ਮਮੂਕਾਨ, ਇਹਨਾਂ ਨੂੰ ਰਾਜਾ ਕੋਲ ਜਾਣ ਦਾ ਖ਼ਾਸ ਅਧਿਕਾਰ ਪ੍ਰਾਪਤ ਸੀ ਅਤੇ ਇਹ ਰਾਜ ਵਿੱਚ ਉੱਚੀਆਂ-ਉੱਚੀਆਂ ਪਦਵੀਆਂ ਉੱਤੇ ਨਿਯੁਕਤ ਸਨ।
15 “क़ानून के मुताबिक़ वश्ती मलिका से क्या करना चाहिए; क्यूँकि उसने अख़्सूयरस बादशाह का हुक्म जो ख़वाजासराओं के ज़रिए' मिला नहीं माना है?”
੧੫ਰਾਜੇ ਨੇ ਉਨ੍ਹਾਂ ਨੂੰ ਪੁੱਛਿਆ, “ਅਸੀਂ ਰਾਣੀ ਵਸ਼ਤੀ ਨਾਲ ਕਨੂੰਨ ਦੇ ਅਨੁਸਾਰ ਕੀ ਕਰੀਏ? ਕਿਉਂ ਜੋ ਉਸ ਨੇ ਰਾਜਾ ਅਹਸ਼ਵੇਰੋਸ਼ ਦਾ ਹੁਕਮ ਜਿਹੜਾ ਖੁਸਰਿਆਂ ਦੇ ਰਾਹੀਂ ਦਿੱਤਾ ਗਿਆ ਸੀ, ਨਹੀਂ ਮੰਨਿਆ?”
16 और ममूकान ने बादशाह और अमीरों के सामने जवाब दिया, वश्ती मलिका ने सिर्फ़ बादशाह ही का नहीं, बल्कि सब उमरा और सब लोगों का भी जो अख़्सूयरस बादशाह के कुल सूबों में हैं क़ुसूर किया है।
੧੬ਤਦ ਮਮੂਕਾਨ ਨੇ ਰਾਜਾ ਅਤੇ ਹਾਕਮਾਂ ਦੇ ਸਨਮੁਖ ਉੱਤਰ ਦਿੱਤਾ, “ਰਾਣੀ ਵਸ਼ਤੀ ਨੇ ਸਿਰਫ਼ ਰਾਜਾ ਦਾ ਹੀ ਨਹੀਂ ਪਰ ਸਾਰੇ ਹਾਕਮਾਂ ਅਤੇ ਸਾਰੀ ਪਰਜਾ ਦਾ ਜਿਹੜੀ ਅਹਸ਼ਵੇਰੋਸ਼ ਰਾਜਾ ਦੇ ਸਾਰੇ ਸੂਬਿਆਂ ਵਿੱਚ ਹੈ, ਅਪਮਾਨ ਕੀਤਾ ਹੈ
17 क्यूँकि मलिका की यह बात बाहर सब 'औरतों तक पहुँचेगी जिससे उनके शौहर उनकी नज़र में ज़लील हो जाएँगे, जब यह ख़बर फैलेगी, 'अख़्सूयरस बादशाह ने हुक्म दिया कि वश्ती मलिका उसके सामने लाई जाए, लेकिन वह न आई।
੧੭ਕਿਉਂਕਿ ਰਾਣੀ ਦੀ ਇਸ ਹਰਕਤ ਦੀ ਚਰਚਾ ਸਾਰੀਆਂ ਇਸਤਰੀਆਂ ਵਿੱਚ ਹੋਵੇਗੀ ਅਤੇ ਜਦ ਉਹ ਸੁਣਨਗੀਆਂ ਕਿ ਰਾਜਾ ਅਹਸ਼ਵੇਰੋਸ਼ ਨੇ ਰਾਣੀ ਵਸ਼ਤੀ ਨੂੰ ਆਪਣੇ ਸਨਮੁਖ ਲਿਆਉਣ ਦਾ ਹੁਕਮ ਦਿੱਤਾ ਪਰ ਉਹ ਨਾ ਆਈ, ਤਾਂ ਉਨ੍ਹਾਂ ਦੀ ਨਿਗਾਹ ਵਿੱਚ ਉਨ੍ਹਾਂ ਦੇ ਪਤੀ ਤੁੱਛ ਜਾਣੇ ਜਾਣਗੇ।
18 और आज के दिन फ़ारस और मादै की सब बेग़में जो मलिका की बात सुन चुकी हैं, बादशाह के सब उमरा से ऐसा ही कहने लगेंगी। यूँ बहुत नफ़रत और ग़ुस्सा पैदा होगा।
੧੮ਅੱਜ ਦੇ ਦਿਨ ਫ਼ਾਰਸ ਅਤੇ ਮਾਦਾ ਦੇ ਹਾਕਮਾਂ ਦੀਆਂ ਪਤਨੀਆਂ ਜਿਨ੍ਹਾਂ ਨੇ ਰਾਣੀ ਦੀ ਇਹ ਗੱਲ ਸੁਣੀ ਹੈ, ਉਹ ਵੀ ਰਾਜਾ ਅਤੇ ਹਾਕਮਾਂ ਨੂੰ ਅਜਿਹਾ ਹੀ ਆਖਣਗੀਆਂ, ਇਸ ਤਰ੍ਹਾਂ ਨਿਰਾਦਰ ਅਤੇ ਕ੍ਰੋਧ ਦਾ ਕੋਈ ਅੰਤ ਨਾ ਹੋਵੇਗਾ।
19 अगर बादशाह को मन्ज़ूर हो तो उसकी तरफ़ से शाही फ़रमान निकले, और वो फ़ारसियों और मादियों के क़ानून में दर्ज हो, ताकि बदला न जाए कि वश्ती अख़्सूयरस बादशाह के सामने फिर कभी न आए, और बादशाह उसका शाहाना रुतबा किसी और को जो उससे बेहतर है 'इनायत करे।
੧੯ਜੇਕਰ ਰਾਜਾ ਨੂੰ ਇਹ ਗੱਲ ਚੰਗੀ ਲੱਗੇ ਤਾਂ ਉਸ ਦੀ ਵੱਲੋਂ ਇੱਕ ਸ਼ਾਹੀ ਹੁਕਮ ਜਾਰੀ ਕੀਤਾ ਜਾਵੇ, ਅਤੇ ਉਹ ਫ਼ਾਰਸੀਆਂ ਅਤੇ ਮਾਦੀਆਂ ਦੇ ਕਨੂੰਨਾਂ ਵਿੱਚ ਲਿਖਿਆ ਵੀ ਜਾਵੇ ਤਾਂ ਜੋ ਉਸ ਨੂੰ ਬਦਲਿਆ ਨਾ ਜਾ ਸਕੇ ਕਿ ਹੁਣ ਤੋਂ ਰਾਣੀ ਵਸ਼ਤੀ ਰਾਜਾ ਅਹਸ਼ਵੇਰੋਸ਼ ਦੇ ਸਨਮੁਖ ਕਦੀ ਨਾ ਆਵੇ, ਅਤੇ ਰਾਜਾ ਉਸ ਦੀ ਸ਼ਾਹੀ ਪਦਵੀ ਕਿਸੇ ਹੋਰ ਨੂੰ ਦੇ ਦੇਵੇ ਜਿਹੜੀ ਉਸ ਤੋਂ ਚੰਗੀ ਹੋਵੇ।
20 और जब बादशाह का फ़रमान जिसे वह लागू करेगा, उसकी सारी हुकूमत में जो बड़ी है शोहरत पाएगा तो सब बीवियाँ अपने अपने शौहर की क्या बड़ा क्या छोटा 'इज़्ज़त करेंगी।
੨੦ਜਦ ਰਾਜਾ ਦਾ ਇਹ ਹੁਕਮ ਉਸ ਦੇ ਸਾਰੇ ਰਾਜ ਵਿੱਚ ਜੋ ਕਿ ਬਹੁਤ ਵੱਡਾ ਹੈ, ਜਾਰੀ ਕੀਤਾ ਜਾਵੇਗਾ ਤਦ ਸਾਰੀਆਂ ਇਸਤਰੀਆਂ ਸੁਣਨਗੀਆਂ ਅਤੇ ਆਪਣੇ-ਆਪਣੇ ਪਤੀਆਂ ਦਾ ਭਾਵੇਂ ਛੋਟਾ ਹੋਵੇ ਭਾਵੇਂ ਵੱਡਾ, ਆਦਰ ਕਰਨਗੀਆਂ।”
21 यह बात बादशाह और हाकिमों को पसन्द आई, और बादशाह ने ममूकान के कहने के मुताबिक़ किया;
੨੧ਇਹ ਗੱਲ ਰਾਜਾ ਨੂੰ ਅਤੇ ਹਾਕਮਾਂ ਨੂੰ ਚੰਗੀ ਲੱਗੀ ਅਤੇ ਰਾਜਾ ਨੇ ਮਮੂਕਾਨ ਦੇ ਆਖੇ ਅਨੁਸਾਰ ਕੀਤਾ।
22 क्यूँकि उसने सब शाही सूबों में सूबे — सूबे के हुरूफ़, और क़ौम — क़ौम की बोली के मुताबिक़ ख़त भेज दिए, कि हर आदमी अपने घर में हुकूमत करे, और अपनी क़ौम की ज़बान में इसका चर्चा करे।
੨੨ਤਾਂ ਉਸ ਨੇ ਰਾਜਾ ਦੇ ਸਾਰੇ ਸੂਬਿਆਂ ਵਿੱਚ ਹਰ ਸੂਬੇ ਦੀ ਭਾਸ਼ਾ ਅਨੁਸਾਰ ਹੁਕਮਨਾਮੇ ਭੇਜੇ ਤਾਂ ਜੋ ਹਰ ਪੁਰਖ ਆਪਣੇ-ਆਪਣੇ ਘਰ ਉੱਤੇ ਅਧਿਕਾਰ ਰੱਖੇ ਅਤੇ ਆਪਣੀ ਜਾਤੀ ਦੀ ਭਾਸ਼ਾ ਵਿੱਚ ਇਸ ਗੱਲ ਦਾ ਪ੍ਰਚਾਰ ਕਰੇ।

< आस्त 1 >