< ख़ुरु 12 >
1 फिर ख़ुदावन्द ने मुल्क — ए — मिस्र में मूसा और हारून से कहा कि
੧ਯਹੋਵਾਹ ਨੇ ਮਿਸਰ ਦੇਸ ਵਿੱਚ ਮੂਸਾ ਅਤੇ ਹਾਰੂਨ ਨੂੰ ਆਖਿਆ ਕਿ
2 “यह महीना तुम्हारे लिए महीनों का शुरू' और साल का पहला महीना हो।
੨ਇਹ ਮਹੀਨਾ ਤੁਹਾਡੇ ਮਹੀਨਿਆਂ ਦਾ ਅਰੰਭ ਹੋਵੇਗਾ ਅਤੇ ਇਹ ਤੁਹਾਡੇ ਸਾਲ ਦੇ ਮਹੀਨਿਆਂ ਵਿੱਚੋਂ ਪਹਿਲਾ ਹੈ।
3 तब इस्राईलियों की सारी जमा'अत से यह कह दो कि इसी महीने के दसवें दिन, हर शख़्स अपने आबाई ख़ान्दान के मुताबिक़ घर पीछे एक बर्रा ले;
੩ਇਸਰਾਏਲ ਦੀ ਸਾਰੀ ਮੰਡਲੀ ਨੂੰ ਇਹ ਬੋਲੋ ਕਿ ਇਸ ਮਹੀਨੇ ਦੀ ਦਸਵੀਂ ਨੂੰ ਇੱਕ-ਇੱਕ ਜਣਾ ਆਪੋ ਆਪਣੇ ਪੁਰਖਿਆਂ ਦੇ ਘਰਾਣੇ ਅਨੁਸਾਰ ਹਰ ਘਰ ਪਿੱਛੇ ਇੱਕ-ਇੱਕ ਲੇਲਾ ਲਵੇ।
4 और अगर किसी के घराने में बर्रे को खाने के लिए आदमी कम हों, तो वह और उसका पड़ोसी जो उसके घर के बराबर रहता हो, दोनों मिल कर नफ़री के शुमार के मुवाफ़िक़ एक बर्रा ले रख्खें, तुम हर एक आदमी के खाने की मिक़्दार के मुताबिक़ बर्रे का हिसाब लगाना।
੪ਜੇਕਰ ਕੋਈ ਟੱਬਰ ਇੱਕ ਲੇਲੇ ਲਈ ਛੋਟਾ ਹੋਵੇ ਤਾਂ ਉਹ ਅਤੇ ਉਸ ਦਾ ਗੁਆਂਢੀ ਜਿਹੜਾ ਉਸ ਦੇ ਘਰ ਕੋਲ ਰਹਿੰਦਾ ਹੈ ਪ੍ਰਾਣੀਆਂ ਦੇ ਲੇਖੇ ਦੇ ਅਨੁਸਾਰ ਲਵੇ ਅਤੇ ਤੁਸੀਂ ਇੱਕ ਮਨੁੱਖ ਦੇ ਖਾਣ ਦੇ ਅਨੁਸਾਰ ਲੇਲੇ ਦਾ ਲੇਖਾ ਠਹਿਰਾਇਓ।
5 तुम्हारा बर्रा बे “ऐब और यक साला नर हो, और ऐसा बच्चा या तो भेड़ों में से चुन कर लेना या बकरियों में से।
੫ਤੁਹਾਡਾ ਲੇਲਾ ਬੱਜ ਤੋਂ ਰਹਿਤ ਅਤੇ ਇੱਕ ਸਾਲ ਦਾ ਨਰ ਹੋਵੇ। ਤੁਸੀਂ ਭੇਡਾਂ ਜਾਂ ਬੱਕਰੀਆਂ ਤੋਂ ਲਿਓ
6 और तुम उसे इस महीने की चौदहवीं तक रख छोड़ना, और इस्राईलियों के क़बीलों की सारी जमा'अत शाम को उसे ज़बह करे।
੬ਅਤੇ ਤੁਸੀਂ ਉਸ ਨੂੰ ਇਸ ਮਹੀਨੇ ਦੀ ਚੌਧਵੀਂ ਤੱਕ ਰੱਖ ਛੱਡਣਾ ਅਤੇ ਇਸਰਾਏਲ ਦੀ ਮੰਡਲੀ ਦੀ ਸਾਰੀ ਸਭਾ ਸ਼ਾਮ ਨੂੰ ਉਸ ਨੂੰ ਕੱਟੇ
7 और थोड़ा सा ख़ून लेकर जिन घरों में वह उसे खाएँ, उनके दरवाज़ों के दोनों बाजु़ओं और ऊपर की चौखट पर लगा दें।
੭ਅਤੇ ਉਹ ਉਸ ਦੇ ਲਹੂ ਵਿੱਚੋਂ ਲੈ ਕੇ ਉਨ੍ਹਾਂ ਘਰਾਂ ਦੇ ਜਿੱਥੇ ਉਹ ਖਾਣਗੇ ਦੋਹੀਂ ਬਾਹੀਂ ਅਤੇ ਸੇਰੂ ਉੱਤੇ ਲਾਉਣ।
8 और वह उसके गोश्त को उसी रात आग पर भून कर बेख़मीरी रोटी और कड़वे साग पात के साथ खा लें।
੮ਫੇਰ ਉਹ ਸ਼ਾਮ ਨੂੰ ਉਸੇ ਰਾਤ ਅੱਗ ਨਾਲ ਭੁੰਨ ਕੇ ਪਤੀਰੀ ਰੋਟੀ ਨਾਲ ਖਾਣ ਨਾਲੇ ਕੌੜੀ ਭਾਜੀ ਨਾਲ ਖਾਣ।
9 उसे कच्चा या पानी में उबाल कर हरगिज़ न खाना, बल्कि उसको सिर और पाये और अन्दरूनी 'आज़ा समेत आग पर भून कर खाना।
੯ਉਸ ਵਿੱਚੋਂ ਕੱਚਾ ਅਥਵਾ ਪਾਣੀ ਵਿੱਚ ਰਿੰਨ੍ਹਿਆ ਹੋਇਆ ਕਦੀ ਨਾ ਖਾਓ ਸਗੋਂ ਅੱਗ ਨਾਲ ਭੁੰਨਿਆ ਹੋਇਆ ਸਿਰ ਅਤੇ ਪੈਰਾਂ ਅਤੇ ਆਂਦਰਾਂ ਸਣੇ।
10 और उसमें से कुछ भी सुबह तक बाक़ी न छोड़ना और अगर कुछ उसमें से सुबह तक बाक़ी रह जाए तो उसे आग में जला देना।
੧੦ਤੁਸੀਂ ਸਵੇਰ ਤੱਕ ਉਹ ਦੇ ਵਿੱਚੋਂ ਬਚਾ ਕੇ ਨਾ ਰੱਖਿਓ ਪਰ ਜੇ ਉਸ ਤੋਂ ਸਵੇਰ ਤੱਕ ਕੁਝ ਬਚ ਰਹੇ ਤਾਂ ਉਸ ਨੂੰ ਅੱਗ ਵਿੱਚ ਸਾੜ ਦਿਓ।
11 और तुम उसे इस तरह खाना अपनी कमर बाँधे और अपनी जूतियाँ पाँव में पहने और अपनी लाठी हाथ में लिए हुए तुम उसे जल्दी — जल्दी खाना, क्यूँकि यह फ़सह ख़ुदावन्द की है।
੧੧ਤੁਸੀਂ ਉਸ ਨੂੰ ਇਸ ਤਰ੍ਹਾਂ ਖਾਣਾ, ਆਪਣੇ ਲੱਕ ਬੰਨ੍ਹ ਕੇ ਅਤੇ ਆਪਣੀ ਜੁੱਤੀ ਪੈਰੀਂ ਪਾ ਕੇ ਅਤੇ ਆਪਣੀ ਲਾਠੀ ਆਪਣੇ ਹੱਥ ਵਿੱਚ ਲੈ ਕੇ ਉਹ ਨੂੰ ਛੇਤੀ-ਛੇਤੀ ਖਾਣਾ ਕਿਉਂਕਿ ਇਹ ਯਹੋਵਾਹ ਦਾ ਪਸਾਹ ਹੈ।
12 इसलिए कि मैं उस रात मुल्क — ए — मिस्र में से होकर गुज़रूँगा और इंसान और हैवान के सब पहलौठों को जो मुल्क — ए — मिस्र में हैं, मारूँगा और मिस्र के सब मा'बूदों को भी सज़ा दूँगा; मैं ख़ुदावन्द हूँ।
੧੨ਮੈਂ ਉਸ ਰਾਤ ਮਿਸਰ ਦੇਸ ਦੇ ਵਿੱਚ ਦੀ ਲੰਘਾਂਗਾ ਅਤੇ ਮਿਸਰ ਦੇਸ ਦੇ ਪਹਿਲੌਠੇ ਭਾਵੇਂ ਮਨੁੱਖ ਨੂੰ ਭਾਵੇਂ ਡੰਗਰ ਨੂੰ ਮਾਰ ਸੁੱਟਾਂਗਾ ਅਤੇ ਮਿਸਰ ਦੇ ਸਾਰੇ ਦੇਵਤਿਆਂ ਦਾ ਨਿਆਂ ਕਰਾਂਗਾ। ਮੈਂ ਯਹੋਵਾਹ ਹਾਂ।
13 और जिन घरों में तुम हो उन पर वह ख़ून तुम्हारी तरफ़ से निशान ठहरेगा और मैं उस ख़ून को देख कर तुम को छोड़ता जाऊँगा, और जब मैं मिस्रियों को मारूँगा तो वबा तुम्हारे पास फटकने की भी नहीं कि तुम को हलाक करे।
੧੩ਅਤੇ ਉਹ ਲਹੂ ਤੁਹਾਡੇ ਲਈ ਘਰਾਂ ਉੱਤੇ ਜਿੱਥੇ ਤੁਸੀਂ ਹੋਵੋਗੇ ਨਿਸ਼ਾਨ ਹੋਵੇਗਾ ਅਤੇ ਜਦ ਮੈਂ ਲਹੂ ਨੂੰ ਵੇਖਾਂਗਾ ਮੈਂ ਤੁਹਾਡੇ ਉੱਤੋਂ ਦੀ ਲੰਘ ਜਾਂਵਾਂਗਾ ਅਤੇ ਤੁਹਾਡੇ ਉੱਤੇ ਕੋਈ ਬਵਾ ਜਦ ਮੈਂ ਮਿਸਰ ਦੇਸ ਨੂੰ ਮਾਰਾਂਗਾ ਨਾ ਪਵੇਗੀ ਜਿਹੜੀ ਤੁਹਾਡਾ ਨਾਸ ਕਰੇ।
14 और वह दिन तुम्हारे लिए एक यादगार होगा और तुम उसको ख़ुदावन्द की 'ईद का दिन समझ कर मानना। तुम उसे हमेशा की रस्म करके उस दिन को नसल दर नसल 'ईद का दिन मानना।
੧੪ਅਤੇ ਇਹ ਦਿਨ ਤੁਹਾਡੇ ਲਈ ਇੱਕ ਯਾਦਗਾਰ ਹੋਵੇਗਾ ਅਤੇ ਤੁਸੀਂ ਇਹ ਦਿਨ ਯਹੋਵਾਹ ਲਈ ਪਰਬ ਕਰਕੇ ਮਨਾਇਓ ਅਤੇ ਆਪਣੀਆਂ ਪੀੜ੍ਹੀਆਂ ਵਿੱਚ ਇਸ ਨੂੰ ਸਦਾ ਦੀ ਬਿਧੀ ਦਾ ਪਰਬ ਮਨਾਇਓ।
15 'सात दिन तक तुम बेख़मीरी रोटी खाना, और पहले ही दिन से ख़मीर अपने अपने घर से बाहर कर देना; इसलिए कि जो कोई पहले दिन से सातवें दिन तक ख़मीरी रोटी खाए वह शख़्स इस्राईल में से काट डाला जाएगा।
੧੫ਤੁਸੀਂ ਸੱਤ ਦਿਨ ਤੱਕ ਪਤੀਰੀ ਰੋਟੀ ਖਾਓ। ਪਹਿਲੇ ਹੀ ਦਿਨ ਖ਼ਮੀਰ ਆਪਣਿਆਂ ਘਰਾਂ ਤੋਂ ਬਾਹਰ ਕੱਢ ਦੇਣਾ ਕਿਉਂਕਿ ਜਿਹੜਾ ਪਹਿਲੇ ਦਿਨ ਤੋਂ ਸੱਤਵੇਂ ਦਿਨ ਤੱਕ ਕਦੀ ਖ਼ਮੀਰੀ ਰੋਟੀ ਖਾਵੇਗਾ ਉਹ ਪ੍ਰਾਣੀ ਇਸਰਾਏਲ ਵਿੱਚੋਂ ਛੇਕਿਆ ਜਾਵੇਗਾ।
16 और पहले दिन तुम्हारा मुक़द्दस मजमा' हो, और सातवें दिन भी मुक़द्दस मजमा' हो; उन दोनों दिनों में कोई काम न किया जाए सिवा उस खाने के जिसे हर एक आदमी खाए, सिर्फ़ यही किया जाए।
੧੬ਅਤੇ ਪਹਿਲੇ ਦਿਨ ਤੁਹਾਡੀ ਪਵਿੱਤਰ ਸਭਾ ਹੋਵੇਗੀ ਅਤੇ ਸੱਤਵੇਂ ਦਿਨ ਵੀ ਤੁਹਾਡੀ ਪਵਿੱਤਰ ਸਭਾ ਹੋਵੇਗੀ ਇਨ੍ਹਾਂ ਵਿੱਚ ਕੋਈ ਕੰਮ-ਧੰਦਾ ਨਾ ਕੀਤਾ ਜਾਵੇ ਨਿਰਾ ਉਹੋ ਜਿਹੜਾ ਹਰ ਇੱਕ ਪ੍ਰਾਣੀ ਦੇ ਖਾਣ ਲਈ ਹੋਵੇ, ਤੁਸੀਂ ਓਨਾ ਹੀ ਕਰਿਓ।
17 और तुम बेख़मीरी रोटी की यह 'ईद मनाना, क्यूँकि मैं उसी दिन तुम्हारे लश्कर को मुल्क — ए — मिस्र से निकालूँगा; इस लिए तुम उस दिन को हमेशा की रस्म करके नसल दर नसल मानना।
੧੭ਅਤੇ ਤੁਸੀਂ ਇਹ ਪਤੀਰੀ ਰੋਟੀ ਦਾ ਪਰਬ ਮਨਾਇਆ ਕਰੋ ਕਿਉਂਕਿ ਇਸੇ ਹੀ ਦਿਨ ਮੈਂ ਤੁਹਾਡੀਆਂ ਸੈਨਾਂ ਨੂੰ ਮਿਸਰ ਦੇਸ ਤੋਂ ਬਾਹਰ ਕੱਢ ਲਿਆਇਆ ਸੀ ਇਸ ਕਰਕੇ ਤੁਸੀਂ ਇਹ ਦਿਨ ਆਪਣੀਆਂ ਪੀੜ੍ਹੀਆਂ ਤੱਕ ਸਦਾ ਦੀ ਬਿਧੀ ਲਈ ਮਨਾਇਆ ਕਰੋ।
18 पहले महीने की चौदहवीं तारीख़ की शाम से इक्कीसवीं तारीख़ की शाम तक तुम बेख़मीरी रोटी खाना।
੧੮ਪਹਿਲੇ ਮਹੀਨੇ ਦੀ ਚੌਧਵੀਂ ਦੀ ਸ਼ਾਮ ਤੋਂ ਇੱਕੀ ਤਾਰੀਖ਼ ਦੀ ਸ਼ਾਮ ਤੱਕ ਤੁਸੀਂ ਪਤੀਰੀ ਰੋਟੀ ਖਾਓ।
19 सात दिन तक तुम्हारे घरों में कुछ भी ख़मीर न हो, क्यूँकि जो कोई किसी ख़मीरी चीज़ को खाए, वह चाहे मुसाफ़िर हो चाहे उसकी पैदाइश उसी मुल्क की हो, इस्राईल की जमा'अत से काट डाला जाएगा।
੧੯ਸੱਤਾਂ ਦਿਨਾਂ ਤੱਕ ਤੁਹਾਡਿਆਂ ਘਰਾਂ ਵਿੱਚ ਖ਼ਮੀਰ ਨਾ ਲੱਭੇ ਕਿਉਂਕਿ ਜਿਹੜਾ ਖ਼ਮੀਰੀ ਚੀਜ਼ ਖਾਵੇਗਾ ਉਹ ਪ੍ਰਾਣੀ ਇਸਰਾਏਲ ਦੀ ਮੰਡਲੀ ਵਿੱਚੋਂ ਬਾਹਰ ਕੱਢਿਆ ਜਾਵੇਗਾ ਭਾਵੇਂ ਓਪਰਾ ਹੋਵੇ ਭਾਵੇਂ ਦੇਸ ਵਿੱਚ ਜੰਮਿਆ ਹੋਇਆ ਹੋਵੇ।
20 तुम कोई ख़मीरी चीज़ न खाना बल्कि अपनी सब बस्तियों में बेख़मीरी रोटी खाना।”
੨੦ਤੁਸੀਂ ਕੋਈ ਖ਼ਮੀਰੀ ਵਸਤ ਨਾ ਖਾਓ ਅਤੇ ਤੁਸੀਂ ਆਪਣਿਆਂ ਸਾਰਿਆਂ ਟਿਕਾਣਿਆਂ ਵਿੱਚ ਪਤੀਰੀ ਰੋਟੀ ਖਾਇਓ।
21 तब मूसा ने इस्राईल के सब बुज़ुर्गों को बुलवाकर उनको कहा, कि अपने — अपने ख़ान्दान के मुताबिक़ एक — एक बर्रा निकाल रख्खो, और यह फ़सह का बर्रा ज़बह करना।
੨੧ਤਦ ਮੂਸਾ ਨੇ ਇਸਰਾਏਲ ਦੇ ਸਾਰੇ ਬਜ਼ੁਰਗਾਂ ਨੂੰ ਬੁਲਵਾ ਕੇ ਆਖਿਆ, ਆਪੋ ਆਪਣੇ ਟੱਬਰ ਅਨੁਸਾਰ ਲੇਲਿਆਂ ਨੂੰ ਕੱਢ ਲਵੋ ਅਤੇ ਪਸਾਹ ਲਈ ਵੱਢੋ।
22 और तुम ज़ूफ़े का एक गुच्छा लेकर उस ख़ून में जो तसले में होगा डुबोना और उसी तसले के ख़ून में से कुछ ऊपर की चौखट और दरवाज़े के दोनों बाजु़ओं पर लगा देना; और तुम में से कोई सुबह तक अपने घर के दरवाज़े से बाहर न जाए।
੨੨ਤੁਸੀਂ ਇੱਕ ਜੂਫ਼ੇ ਦੀ ਗੁੱਛੀ ਲੈ ਕੇ ਉਸ ਨੂੰ ਲਹੂ ਵਿੱਚ ਜਿਹੜਾ ਭਾਂਡੇ ਵਿੱਚ ਹੈ ਡਬੋ ਕੇ, ਸੇਰੂ ਅਤੇ ਦਰਵਾਜ਼ੇ ਦੀਆਂ ਦੋਹਾਂ ਬਾਹੀਆਂ ਉੱਤੇ ਲਾਓ ਅਤੇ ਤੁਹਾਡੇ ਵਿੱਚੋਂ ਕੋਈ ਸਵੇਰ ਤੱਕ ਆਪਣੇ ਘਰ ਦੇ ਦਰਵਾਜ਼ੇ ਤੋਂ ਬਾਹਰ ਨਾ ਜਾਵੇ।
23 क्यूँकि ख़ुदावन्द मिस्रियों को मारता हुआ गुज़रेगा, और जब ख़ुदावन्द ऊपर की चौखट और दरवाज़े के दोनों बाज़ुओं पर ख़ून देखेगा तो वह उस दरवाज़े को छोड़ जाएगा; और हलाक करने वाले को तुम को मारने के लिए घर के अन्दर आने न देगा।
੨੩ਕਿਉਂਕਿ ਯਹੋਵਾਹ ਮਿਸਰੀਆਂ ਦੇ ਮਾਰਨ ਲਈ ਲੰਘੇਗਾ ਅਤੇ ਜਦ ਉਹ ਸੇਰੂ ਅਤੇ ਦੋਹਾਂ ਬਾਹੀਆਂ ਉੱਤੇ ਲਹੂ ਨੂੰ ਵੇਖੇਗਾ ਤਾਂ ਯਹੋਵਾਹ ਉਸ ਦਰਵਾਜ਼ੇ ਤੋਂ ਪਾਸਾ ਦੇ ਕੇ ਲੰਘ ਜਾਵੇਗਾ ਅਤੇ ਨਾਸ ਕਰਨ ਵਾਲੇ ਨੂੰ ਤੁਹਾਡੇ ਮਾਰਨ ਲਈ ਤੁਹਾਡਿਆਂ ਘਰਾਂ ਵਿੱਚ ਨਾ ਆਉਣ ਦੇਵੇਗਾ।
24 और तुम इस बात को अपने और अपनी औलाद के लिए हमेशा की रिवायत करके मानना।
੨੪ਤੁਸੀਂ ਆਪਣੇ ਅਤੇ ਆਪਣੇ ਪੁੱਤਰਾਂ ਲਈ ਇਸ ਗੱਲ ਨੂੰ ਸਦਾ ਦੀ ਬਿਧੀ ਮਨਾਇਆ ਕਰੋ।
25 और जब तुम उस मुल्क में जो ख़ुदावन्द तुम को अपने वा'दे के मुवाफ़िक़ देगा दाख़िल हो जाओ, तो इस इबादत को बराबर जारी रखना।
੨੫ਅਤੇ ਇਸ ਤਰ੍ਹਾਂ ਹੋਵੇ ਕਿ ਜਦ ਤੁਸੀਂ ਉਸ ਦੇਸ ਵਿੱਚ ਵੜੋ ਜਿਹੜਾ ਯਹੋਵਾਹ ਆਪਣੇ ਕੀਤੇ ਹੋਏ ਬਚਨ ਦੇ ਅਨੁਸਾਰ ਤੁਹਾਨੂੰ ਦੇਵੇਗਾ ਤਾਂ ਤੁਸੀਂ ਇਸ ਰੀਤੀ ਨੂੰ ਮਨਾਇਆ ਕਰਿਓ
26 और जब तुम्हारी औलाद तुम से पूछे, कि इस इबादत से तुम्हारा मक़सद क्या है?
੨੬ਅਤੇ ਅਜਿਹਾ ਹੋਵੇਗਾ ਕਿ ਜਾਂ ਤੁਹਾਡੇ ਪੁੱਤਰ ਤੁਹਾਨੂੰ ਪੁੱਛਣ ਕਿ ਤੁਹਾਡਾ ਇਸ ਰੀਤੀ ਤੋਂ ਕੀ ਮਤਲਬ ਹੈ?
27 तो तुम यह कहना, कि 'यह ख़ुदावन्द की फ़सह की क़ुर्बानी है, जो मिस्र में मिस्रियों को मारते वक़्त बनी — इस्राईल के घरों को छोड़ गया और यूँ हमारे घरों को बचा लिया'। तब लोगों ने सिर झुका कर सिज्दा किया।
੨੭ਤਾਂ ਤੁਸੀਂ ਆਖਿਓ ਕਿ ਇਹ ਯਹੋਵਾਹ ਦੀ ਪਸਾਹ ਦਾ ਬਲੀਦਾਨ ਹੈ ਜੋ ਮਿਸਰ ਵਿੱਚ ਇਸਰਾਏਲੀਆਂ ਦੇ ਘਰਾਂ ਦੇ ਉੱਤੋਂ ਦੀ ਲੰਘਿਆ ਜਦ ਉਸ ਨੇ ਮਿਸਰੀਆਂ ਨੂੰ ਮਾਰਿਆ ਪਰ ਸਾਡੇ ਘਰਾਂ ਨੂੰ ਬਚਾਇਆ। ਤਾਂ ਪਰਜਾ ਨੇ ਸੀਸ ਨਿਵਾ ਕੇ ਮੱਥਾ ਟੇਕਿਆ।
28 और बनी — इस्राईल ने जाकर, जैसा ख़ुदावन्द ने मूसा और हारून को फ़रमाया था वैसा ही किया।
੨੮ਫੇਰ ਇਸਰਾਏਲੀਆਂ ਨੇ ਜਾ ਕੇ ਓਵੇਂ ਹੀ ਕੀਤਾ ਜਿਵੇਂ ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਹੁਕਮ ਦਿੱਤਾ ਸੀ ਤਿਵੇਂ ਹੀ ਕੀਤਾ।
29 और आधी रात को ख़ुदावन्द ने मुल्क — ए — मिस्र के सब पहलौठों को फ़िर'औन जो अपने तख़्त पर बैठा था उसके पहलौठे से लेकर वह कै़दी जो कै़दखानें में था उसके पहलौठे तक, बल्कि चौपायों के पहलौठों को भी हलाक कर दिया।
੨੯ਤਾਂ ਅੱਧੀ ਰਾਤ ਨੂੰ ਇਸ ਤਰ੍ਹਾਂ ਹੋਇਆ ਕਿ ਯਹੋਵਾਹ ਨੇ ਮਿਸਰ ਦੇਸ ਦੇ ਹਰ ਇੱਕ ਪਹਿਲੌਠੇ ਨੂੰ ਫ਼ਿਰਊਨ ਦੇ ਪਹਿਲੌਠੇ ਤੋਂ ਲੈ ਕੇ ਜਿਹੜਾ ਉਹ ਦੇ ਸਿੰਘਾਸਣ ਉੱਤੇ ਬੈਠਣ ਵਾਲਾ ਸੀ ਉਸ ਬੰਦੀ ਦੇ ਪਹਿਲੌਠੇ ਤੱਕ ਜਿਹੜਾ ਭੋਰੇ ਵਿੱਚ ਸੀ ਨਾਲੇ ਡੰਗਰ ਦੇ ਹਰ ਇੱਕ ਪਹਿਲੌਠੇ ਨੂੰ ਮਾਰ ਸੁੱਟਿਆ।
30 और फ़िर'औन और उसके सब नौकर और सब मिस्री रात ही को उठ बैठे और मिस्र में बड़ा कोहराम मचा, क्यूँकि एक भी ऐसा घर न था जिसमें कोई न मरा हो।
੩੦ਤਾਂ ਫ਼ਿਰਊਨ ਉਸ ਰਾਤ ਨੂੰ ਉੱਠਿਆ ਨਾਲੇ ਉਸ ਦੇ ਸਾਰੇ ਟਹਿਲੂਏ ਅਤੇ ਸਾਰੇ ਮਿਸਰੀ ਅਤੇ ਮਿਸਰ ਵਿੱਚ ਵੱਡਾ ਸਿਆਪਾ ਹੋਇਆ ਕਿਉਂਕਿ ਕੋਈ ਘਰ ਨਹੀਂ ਸੀ ਜਿੱਥੇ ਕੋਈ ਮਰਿਆ ਨਾ ਹੋਵੇ।
31 तब उसने रात ही रात में मूसा और हारून को बुलवा कर कहा, कि “तुम बनी — इस्राईल को लेकर मेरी क़ौम के लोगों में से निकल जाओ और जैसा कहते हो जाकर ख़ुदावन्द की इबादत करो।
੩੧ਤਾਂ ਉਸ ਨੇ ਮੂਸਾ ਅਤੇ ਹਾਰੂਨ ਨੂੰ ਰਾਤੀਂ ਬੁਲਵਾ ਕੇ ਆਖਿਆ, ਉੱਠੋ ਅਤੇ ਮੇਰੇ ਲੋਕਾਂ ਵਿੱਚੋਂ ਨਿੱਕਲ ਜਾਓ ਤੁਸੀਂ ਵੀ ਅਤੇ ਇਸਰਾਏਲੀ ਵੀ ਅਤੇ ਜਾ ਕੇ ਆਪਣੀ ਗੱਲ ਦੇ ਅਨੁਸਾਰ ਯਹੋਵਾਹ ਦੀ ਉਪਾਸਨਾ ਕਰੋ।
32 और अपने कहने के मुताबिक़ अपनी भेड़ बकरियाँ और गाय बैल भी लेते जाओ और मेरे लिए भी दुआ' करना।”
੩੨ਆਪਣੇ ਇੱਜੜ ਵੀ ਅਤੇ ਆਪਣੇ ਵੱਗ ਵੀ ਲੈ ਜਾਓ ਜਿਵੇਂ ਤੁਸੀਂ ਬੋਲੇ ਸੀ ਅਤੇ ਚਲੇ ਜਾਓ, ਨਾਲੇ ਮੈਨੂੰ ਵੀ ਅਸੀਸ ਦੇਣੀ।
33 और मिस्री उन लोगों से बजिद्द होने लगे, ताकि उनको मुल्क — ए — मिस्र से जल्द बाहर चलता करें, क्यूँकि वह समझे कि हम सब मर जाएँगे।
੩੩ਅਤੇ ਉਨ੍ਹਾਂ ਲੋਕਾਂ ਉੱਤੇ ਮਿਸਰੀ ਕੱਸ ਪਾਉਣ ਲੱਗੇ ਕਿ ਉਹ ਉਨ੍ਹਾਂ ਨੂੰ ਉਸ ਦੇਸ ਵਿੱਚੋਂ ਛੇਤੀ ਕੱਢ ਲੈਣ ਕਿਉਂਕਿ ਉਨ੍ਹਾਂ ਨੇ ਆਖਿਆ, ਅਸੀਂ ਸਾਰੇ ਮਰ ਗਏ!
34 तब इन लोगों ने अपने गुन्धे गुन्धाए आटे को बग़ैर ख़मीर दिए लगनों समेत कपड़ों में बाँध कर अपने कंधों पर धर लिया।
੩੪ਉਨ੍ਹਾਂ ਲੋਕਾਂ ਨੇ ਗੁੰਨ੍ਹਿਆ ਹੋਇਆ ਆਟਾ ਖ਼ਮੀਰ ਹੋਣ ਤੋਂ ਪਹਿਲਾਂ ਹੀ ਪਰਾਤੜਿਆਂ ਸਣੇ ਆਪਣਿਆਂ ਲੀੜਿਆਂ ਵਿੱਚ ਬੰਨ੍ਹ ਕੇ ਆਪਣੇ ਮੋਢਿਆਂ ਉੱਤੇ ਚੁੱਕ ਲਿਆ
35 और बनी — इस्राईल ने मूसा के कहने के मुवाफ़िक यह भी किया, कि मिस्रियों से सोने चाँदी के ज़ेवर और कपड़े माँग लिए।
੩੫ਅਤੇ ਇਸਰਾਏਲੀਆਂ ਨੇ ਮੂਸਾ ਦੇ ਬੋਲਣ ਦੇ ਅਨੁਸਾਰ ਕੀਤਾ ਅਤੇ ਮਿਸਰੀਆਂ ਤੋਂ ਚਾਂਦੀ ਦੇ ਗਹਿਣੇ ਅਤੇ ਸੋਨੇ ਦੇ ਗਹਿਣੇ ਅਤੇ ਲੀੜੇ ਉਨ੍ਹਾਂ ਨੇ ਮੰਗ ਲਏ।
36 और ख़ुदावन्द ने उन लोगों को मिस्रियों की निगाह में ऐसी 'इज़्ज़त बख़्शी कि जो कुछ उन्होंने माँगा उन्होंने दे दिया। तब उन्होंने मिस्रियों को लूट लिया।
੩੬ਯਹੋਵਾਹ ਨੇ ਉਨ੍ਹਾਂ ਲੋਕਾਂ ਨੂੰ ਮਿਸਰੀਆਂ ਦੀ ਨਿਗਾਹ ਵਿੱਚ ਆਦਰ ਮਾਣ ਦਿੱਤਾ ਸੋ ਉਨ੍ਹਾਂ ਨੇ ਜੋ ਮੰਗਿਆ ਉਨ੍ਹਾਂ ਨੇ ਦੇ ਦਿੱਤਾ। ਇਸ ਤਰ੍ਹਾਂ ਉਨ੍ਹਾਂ ਨੇ ਮਿਸਰੀਆਂ ਨੂੰ ਲੁੱਟ ਲਿਆ।
37 और बनी — इस्राईल ने रा'मसीस से सुक्कात तक पैदल सफ़र किया और बाल बच्चों को छोड़ कर वह कोई छः लाख मर्द थे।
੩੭ਇਸਰਾਏਲੀਆਂ ਨੇ ਰਾਮਸੇਸ ਤੋਂ ਸੁੱਕੋਥ ਵੱਲ ਕੂਚ ਕੀਤਾ ਅਤੇ ਨਿਆਣਿਆਂ ਤੋਂ ਬਿਨਾਂ ਛੇ ਕੁ ਲੱਖ ਮਨੁੱਖ ਪਿਆਦੇ ਸਨ।
38 और उनके साथ एक मिली — जुली गिरोह भी गई और भेड़ — बकरियाँ और गाय — बैल और बहुत चौपाये उनके साथ थे।
੩੮ਉਨ੍ਹਾਂ ਦੇ ਨਾਲ ਮਿਲੀ-ਜੁਲੀ ਭੀੜ ਵੀ ਗਈ ਨਾਲੇ ਇੱਜੜ ਅਤੇ ਚੌਣੇ ਅਰਥਾਤ ਢੇਰ ਸਾਰੇ ਪਸ਼ੂ ਸਨ।
39 और उन्होंने उस गुन्धे हुए आटे की जिसे वह मिस्र से लाए थे बेख़मीरी रोटियाँ पकाई, क्यूँकि वह उसमें ख़मीर देने न पाए थे इसलिए कि वह मिस्र से ऐसे जबरन निकाल दिए गए कि वहाँ ठहर न सके और न कुछ खाना अपने लिए तैयार करने पाए।
੩੯ਅਤੇ ਉਨ੍ਹਾਂ ਨੇ ਗੁੰਨ੍ਹੇ ਹੋਏ ਆਟੇ ਦੀਆਂ ਜਿਹੜਾ ਮਿਸਰ ਤੋਂ ਲਿਆਏ ਸਨ ਪਤੀਰੀਆਂ ਰੋਟੀਆਂ ਪਕਾਈਆਂ ਕਿਉਂ ਜੋ ਉਹ ਇਸ ਲਈ ਖ਼ਮੀਰ ਨਹੀਂ ਹੋਇਆ ਸੀ ਕਿ ਉਹ ਮਿਸਰੋਂ ਧੱਕੇ ਗਏ ਸਨ ਅਤੇ ਉੱਥੇ ਠਹਿਰ ਨਾ ਸਕੇ ਨਾ ਆਪਣੇ ਲਈ ਰੋਟੀ ਬਣਾ ਸਕੇ।
40 और बनी — इस्राईल को मिस्र में रहते हुए चार सौ तीस बरस हुए थे।
੪੦ਇਸਰਾਏਲੀਆਂ ਦੇ ਮਿਸਰ ਵਿੱਚ ਵਸੇਬੇ ਦਾ ਸਮਾਂ ਚਾਰ ਸੌ ਤੀਹ ਸਾਲ ਸੀ।
41 और उन चार सौ तीस बरसों के गुज़र जाने पर ठीक उसी दिन ख़ुदावन्द का सारा लश्कर मुल्क — ए — मिस्र से निकल गया।
੪੧ਚਾਰ ਸੌ ਤੀਹ ਸਾਲਾਂ ਦੇ ਅੰਤ ਵਿੱਚ ਇਸ ਤਰ੍ਹਾਂ ਹੋਇਆ ਕਿ ਉਸੇ ਦਿਨ ਯਹੋਵਾਹ ਦੀਆਂ ਸਾਰੀਆਂ ਸੈਨਾਂ ਮਿਸਰ ਦੇਸ ਤੋਂ ਨਿੱਕਲ ਗਈਆਂ।
42 ये वह रात है जिसे ख़ुदावन्द की ख़ातिर मानना बहुत मुनासिब है क्यूँकि इसमें वह उनको मुल्क — ए — मिस्र से निकाल लाया, ख़ुदावन्द की यह वही रात है जिसे ज़रूरी है कि सब बनी इस्राईल नसल — दर — नसल ख़ूब मानें।
੪੨ਉਨ੍ਹਾਂ ਨੂੰ ਮਿਸਰ ਦੇਸ ਤੋਂ ਕੱਢਣ ਦੇ ਕਾਰਨ ਇਹ ਇੱਕ ਰਾਤ ਹੈ ਜਿਹੜੀ ਯਹੋਵਾਹ ਲਈ ਮਨਾਉਣ ਵਾਲੀ ਹੈ। ਇਹੋ ਯਹੋਵਾਹ ਦੀ ਉਹ ਰਾਤ ਹੈ ਜਿਹੜੀ ਸਾਰੇ ਇਸਰਾਏਲੀਆਂ ਦੀਆਂ ਕੁੱਲ ਪੀੜ੍ਹੀਆਂ ਤੱਕ ਮਨਾਉਣ ਵਾਲੀ ਹੈ।
43 फिर ख़ुदावन्द ने मूसा और हारून से कहा, कि 'फ़सह की रिवायत यह है, कि कोई बेगाना उसे खाने न पाए।
੪੩ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਆਖਿਆ, ਇਹ ਪਸਾਹ ਦੀ ਬਿਧੀ ਹੈ। ਕੋਈ ਓਪਰਾ ਉਸ ਵਿੱਚੋਂ ਨਾ ਖਾਵੇ
44 लेकिन अगर कोई शख़्स किसी का ख़रीदा हुआ ग़ुलाम हो, और तूने उसका ख़तना कर दिया हो तो वह उसे खाए।
੪੪ਪਰ ਮਨੁੱਖ ਦਾ ਹਰ ਟਹਿਲੂਆ ਚਾਂਦੀ ਨਾਲ ਮੁੱਲ ਲਿਆ ਹੋਇਆ ਜਦ ਉਸ ਦੀ ਸੁੰਨਤ ਕਰ ਦਿੱਤੀ ਹੋਵੇ ਤਦ ਉਹ ਉਸ ਵਿੱਚੋਂ ਖਾਵੇ।
45 पर अजनबी और मज़दूर उसे खाने न पाए।
੪੫ਪਰਦੇਸੀ ਅਤੇ ਮਜ਼ਦੂਰ ਉਸ ਵਿੱਚੋਂ ਨਾ ਖਾਣ।
46 और उसे एक ही घर में खाएँ या'नी उसका ज़रा भी गोश्त तू घर से बाहर न ले जाना और न तुम उसकी कोई हड्डी तोड़ना।
੪੬ਇੱਕੋ ਹੀ ਘਰ ਵਿੱਚ ਉਹ ਖਾਧਾ ਜਾਵੇ। ਤੁਸੀਂ ਉਸ ਘਰ ਤੋਂ ਬਾਹਰ ਮਾਸ ਵਿੱਚੋਂ ਕੁਝ ਨਾ ਲੈ ਜਾਇਓ, ਨਾ ਉਸ ਦੀ ਕੋਈ ਹੱਡੀ ਤੋੜਿਓ।
47 इस्राईल की सारी जमा'अत इस पर 'अमल करे।
੪੭ਇਸਰਾਏਲ ਦੀ ਸਾਰੀ ਮੰਡਲੀ ਉਸ ਨੂੰ ਮਨਾਇਆ ਕਰੇ।
48 और अगर कोई अजनबी तेरे साथ मुक़ीम हो और ख़ुदावन्द की फ़सह को मानना चाहता हो उसके यहाँ के सब मर्द अपना ख़तना कराएँ, तब वह पास आकर फ़सह करे; यूँ वह ऐसा समझा जाएगा जैसे उसी मुल्क की उसकी पैदाइश है लेकिन कोई नामख़्तून आदमी उसे खाने न पाए।
੪੮ਜਦ ਤੁਹਾਡੇ ਨਾਲ ਕੋਈ ਓਪਰਾ ਟਿਕਿਆ ਹੋਇਆ ਹੋਵੇ ਅਤੇ ਉਹ ਯਹੋਵਾਹ ਲਈ ਪਸਾਹ ਕਰਨੀ ਚਾਹੇ ਤਦ ਉਸ ਦੇ ਹਰ ਇੱਕ ਨਰ ਦੀ ਸੁੰਨਤ ਕੀਤੀ ਜਾਵੇ ਫੇਰ ਉਹ ਨੇੜੇ ਆ ਕੇ ਉਹ ਨੂੰ ਮਨਾਵੇ ਅਤੇ ਇਸ ਤਰ੍ਹਾਂ ਉਹ ਦੇਸ ਦੇ ਜੰਮੇ ਹੋਏ ਵਾਂਗੂੰ ਹੋਵੇਗਾ ਪਰ ਅਸੁੰਨਤੀ ਨਰ ਉਸ ਵਿੱਚੋਂ ਨਾ ਖਾਵੇ।
49 वतनी और उस अजनबी के लिए जो तुम्हारे बीच मुक़ीम हो एक ही शरी'अत होगी।
੪੯ਦੇਸੀ ਅਤੇ ਪਰਦੇਸੀ ਲਈ ਜਿਹੜਾ ਤੁਹਾਡੇ ਵਿੱਚ ਵੱਸਦਾ ਹੈ ਇੱਕੋ ਹੀ ਬਿਵਸਥਾ ਹੋਵੇਗੀ।
50 तब सब बनी — इस्राईल ने जैसा ख़ुदावन्द ने मूसा और हारून को फ़रमाया वैसा ही किया।
੫੦ਤਾਂ ਸਾਰੇ ਇਸਰਾਏਲੀਆਂ ਨੇ ਓਵੇਂ ਹੀ ਕੀਤਾ ਜਿਵੇਂ ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਹੁਕਮ ਦਿੱਤਾ ਸੀ ਉਨ੍ਹਾਂ ਨੇ ਤਿਵੇਂ ਹੀ ਕੀਤਾ।
51 और ठीक उसी दिन ख़ुदावन्द बनी — इस्राईल के सब लश्करों को मुल्क — ए — मिस्र से निकाल ले गया।
੫੧ਅਤੇ ਉਸੇ ਦਿਨ ਇਸ ਤਰ੍ਹਾਂ ਹੋਇਆ ਕਿ ਯਹੋਵਾਹ ਇਸਰਾਏਲੀਆਂ ਦੇ ਦਲਾਂ ਦੇ ਦਲ ਮਿਸਰ ਦੇਸ ਤੋਂ ਕੱਢ ਲਿਆਇਆ।