< ख़ुरु 3 >
1 और मूसा के ससुर यित्रो कि जो मिदियान का काहिन था, भेड़ — बकारियाँ चराता था। और वह भेड़ — बकरियों को हंकाता हुआ उनको वीराने की परली तरफ़ से ख़ुदा के पहाड़ होरिब के नज़दीक ले आया।
੧ਮੂਸਾ ਆਪਣੇ ਸੌਹਰੇ ਯਿਥਰੋ ਮਿਦਯਾਨੀ ਜਾਜਕ ਦੇ ਇੱਜੜ ਨੂੰ ਚਾਰਦਾ ਸੀ। ਉਸ ਨੇ ਇੱਜੜ ਨੂੰ ਉਜਾੜ ਦੇ ਪਿਛਲੀ ਵੱਲ ਹੱਕ ਦਿੱਤਾ ਅਤੇ ਉਹ ਪਰਮੇਸ਼ੁਰ ਦੇ ਪਰਬਤ ਹੋਰੇਬ ਦੇ ਕੋਲ ਆਇਆ।
2 और ख़ुदावन्द का फ़रिश्ता एक झाड़ी में से आग के शो'ले में उस पर ज़ाहिर हुआ। उसने निगाह की और क्या देखता है, कि एक झाड़ी में आग लगी हुई है पर वह झाड़ी भसम नहीं होती।
੨ਤਦ ਯਹੋਵਾਹ ਦੇ ਇੱਕ ਦੂਤ ਨੇ ਇੱਕ ਝਾੜੀ ਵਿੱਚੋਂ ਅੱਗ ਦੀ ਲਾਟ ਵਿੱਚ ਉਸ ਨੂੰ ਦਰਸ਼ਣ ਦਿੱਤਾ। ਜਦ ਉਸ ਨੇ ਵੇਖਿਆ ਤਾਂ ਵੇਖੋ, ਉਹ ਝਾੜੀ ਅੱਗ ਵਿੱਚ ਬਲ ਰਹੀ ਸੀ ਪਰ ਝਾੜੀ ਭਸਮ ਨਹੀਂ ਹੁੰਦੀ ਸੀ।
3 तब मूसा ने कहा, “मैं अब ज़रा उधर कतरा कर इस बड़े मन्ज़र को देखूँ कि यह झाड़ी क्यूँ नहीं जल जाती।”
੩ਤਦ ਮੂਸਾ ਨੇ ਆਖਿਆ, ਮੈਂ ਇੱਕ ਪਾਸੇ ਵੱਲੋਂ ਹੋ ਕੇ ਜਾਂਵਾਂਗਾ ਅਤੇ ਇਸ ਵੱਡੇ ਨਜ਼ਾਰੇ ਨੂੰ ਵੇਖਾਂਗਾ ਕਿ ਕਿਉਂ ਝਾੜੀ ਨਹੀਂ ਸੜਦੀ।
4 जब ख़ुदावन्द ने देखा कि वह देखने को कतरा कर आ रहा है, तो ख़ुदा ने उसे झाड़ी में से पुकारा और कहा, ऐ मूसा! ऐ मूसा! “उसने कहा, मैं हाज़िर हूँ।”
੪ਯਹੋਵਾਹ ਨੇ ਵੇਖਿਆ ਕਿ ਉਹ ਵੇਖਣ ਨੂੰ ਇੱਕ ਪਾਸੇ ਨੂੰ ਮੁੜਿਆ ਤਦ ਪਰਮੇਸ਼ੁਰ ਨੇ ਉਸ ਝਾੜੀ ਵਿੱਚੋਂ ਪੁਕਾਰ ਕੇ ਉਸ ਨੂੰ ਆਖਿਆ, “ਹੇ ਮੂਸਾ, ਹੇ ਮੂਸਾ!” ਤਦ ਉਸ ਨੇ ਆਖਿਆ, “ਮੈਂ ਹਾਜ਼ਰ ਹਾਂ।”
5 तब उसने कहा, “इधर पास मत आ। अपने पाँव से जूता उतार, क्यूँकि जिस जगह तू खड़ा है वह पाक ज़मीन है।”
੫ਫਿਰ ਉਸ ਨੇ ਆਖਿਆ, ਇੱਧਰ ਨੇੜੇ ਨਾ ਆ। ਆਪਣਿਆਂ ਪੈਰਾਂ ਦੀ ਜੁੱਤੀ ਲਾਹ ਦੇ ਕਿਉਂ ਜੋ ਇਹ ਥਾਂ ਜਿੱਥੇ ਤੂੰ ਖੜ੍ਹਾ ਹੈਂ, ਪਵਿੱਤਰ ਭੂਮੀ ਹੈ।
6 फिर उसने कहा कि मैं तेरे बाप का ख़ुदा, या'नी अब्रहाम का ख़ुदा और इस्हाक़ का ख़ुदा और या'क़ूब का ख़ुदा हूँ। मूसा ने अपना मुँह छिपाया क्यूँकि वह ख़ुदा पर नज़र करने से डरता था।
੬ਉਸਨੇ ਇਹ ਵੀ ਆਖਿਆ, “ਮੈਂ ਤੇਰੇ ਪਿਤਾ ਦਾ ਪਰਮੇਸ਼ੁਰ, ਅਬਰਾਹਾਮ ਦਾ ਪਰਮੇਸ਼ੁਰ, ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ਹਾਂ।” ਮੂਸਾ ਨੇ ਆਪਣਾ ਮੂੰਹ ਢੱਕ ਲਿਆ ਕਿਉਂ ਜੋ ਉਹ ਪਰਮੇਸ਼ੁਰ ਵੱਲ ਦੇਖਣ ਤੋਂ ਡਰਦਾ ਸੀ।
7 और ख़ुदावन्द ने कहा, “मैंने अपने लोगों की तक्लीफ़ जो मिस्र में हैं ख़ूब देखी, और उनकी फ़रियाद जो बेगार लेने वालों की वजह से है सुनी, और मैं उनके दुखों को जानता हूँ।
੭ਯਹੋਵਾਹ ਨੇ ਆਖਿਆ ਕਿ ਮੈਂ ਆਪਣੀ ਪਰਜਾ ਦੀ ਮੁਸੀਬਤ ਨੂੰ ਜਿਹੜੀ ਮਿਸਰ ਵਿੱਚ ਹੈ, ਸੱਚ-ਮੁੱਚ ਵੇਖਿਆ ਹੈ ਅਤੇ ਉਨ੍ਹਾਂ ਦੀ ਦੁਹਾਈ ਜੋ ਉਨ੍ਹਾਂ ਤੋਂ ਬੇਗ਼ਾਰ ਕਰਾਉਣ ਵਾਲਿਆਂ ਦੇ ਕਾਰਨ ਹੈ, ਸੁਣੀ ਕਿਉਂ ਜੋ ਮੈਂ ਉਨ੍ਹਾਂ ਦੇ ਦੁੱਖਾਂ ਨੂੰ ਜਾਣਦਾ ਹਾਂ।
8 और मैं उतरा हूँ कि उनको मिस्रियों के हाथ से छुड़ाऊँ, और उस मुल्क से निकाल कर उनको एक अच्छे और बड़े मुल्क में जहाँ दूध और शहद बहता है या'नी कना'नियों और हित्तियों और अमोरियों और फ़रिज़्ज़ीयों और हव्वियों और यबूसियों के मुल्क में पहुँचाऊँ।
੮ਮੈਂ ਉਤਰਿਆ ਹਾਂ, ਤਾਂ ਜੋ ਉਨ੍ਹਾਂ ਨੂੰ ਮਿਸਰੀਆਂ ਦੇ ਹੱਥੋਂ ਛੁਡਾਵਾਂ ਅਤੇ ਉਸ ਧਰਤੀ ਵਿੱਚੋਂ ਕੱਢ ਕੇ ਚੰਗੀ ਅਤੇ ਉਪਜਾਊ ਧਰਤੀ ਵਿੱਚ ਜਿੱਥੇ ਦੁੱਧ ਅਤੇ ਸ਼ਹਿਦ ਵਗਦਾ ਹੈ ਅਰਥਾਤ ਕਨਾਨੀਆਂ, ਹਿੱਤੀਆਂ, ਅਮੋਰੀਆਂ, ਫ਼ਰਿੱਜ਼ੀਆਂ, ਹਿੱਵੀਆਂ ਅਤੇ ਯਬੂਸੀਆਂ ਦੀ ਥਾਂ ਵਿੱਚ ਉਤਾਹਾਂ ਲਿਆਵਾਂ।
9 देख बनी — इस्राईल की फ़रियाद मुझ तक पहुँची है, और मैंने वह जु़ल्म भी जो मिस्री उन पर करते हैं देखा है।
੯ਸੋ ਹੁਣ ਵੇਖ, ਇਸਰਾਏਲੀਆਂ ਦੀ ਦੁਹਾਈ ਮੇਰੇ ਤੱਕ ਪਹੁੰਚੀ ਅਤੇ ਮੈਂ ਉਸ ਅਨ੍ਹੇਰ ਨੂੰ ਵੀ ਜੋ ਮਿਸਰੀ ਉਨ੍ਹਾਂ ਉੱਤੇ ਕਰਦੇ ਹਨ, ਵੇਖਿਆ ਹੈ।
10 इसलिए अब आ मैं तुझे फ़िर'औन के पास भेजता हूँ कि तू मेरी क़ौम बनी — इस्राईल को मिस्र से निकाल लाए।”
੧੦ਹੁਣ ਤੂੰ ਆ। ਮੈਂ ਤੈਨੂੰ ਫ਼ਿਰਊਨ ਕੋਲ ਭੇਜਾਂਗਾ ਤਾਂ ਜੋ ਤੂੰ ਮੇਰੀ ਪਰਜਾ ਅਰਥਾਤ ਇਸਰਾਏਲੀਆਂ ਨੂੰ ਮਿਸਰ ਵਿੱਚੋਂ ਕੱਢ ਲਿਆਵੇਂ।
11 मूसा ने ख़ुदा से कहा, “मैं कौन हूँ जो फ़िर'औन के पास जाऊँ और बनी — इस्राईल को मिस्र से निकाल लाऊँ?”
੧੧ਤਦ ਮੂਸਾ ਨੇ ਪਰਮੇਸ਼ੁਰ ਨੂੰ ਆਖਿਆ, “ਮੈਂ ਕੌਣ ਹਾਂ ਜੋ ਮੈਂ ਫ਼ਿਰਊਨ ਕੋਲ ਜਾਂਵਾਂ ਅਤੇ ਇਸਰਾਏਲੀਆਂ ਨੂੰ ਮਿਸਰ ਤੋਂ ਕੱਢ ਲਿਆਵਾਂ?”
12 उसने कहा, “मैं ज़रूर तेरे साथ रहूँगा और इसका कि मैंने तुझे भेजा है तेरे लिए यह निशान होगा, कि जब तू उन लोगों को मिस्र से निकाल लाएगा तो तुम इस पहाड़ पर ख़ुदा की इबादत करोगे।”
੧੨ਉਸ ਨੇ ਆਖਿਆ, ਮੈਂ ਤੇਰੇ ਨਾਲ ਹੀ ਹੋਵਾਂਗਾ ਅਤੇ ਤੇਰੇ ਲਈ ਇਹ ਚਿੰਨ੍ਹ ਹੋਵੇਗਾ ਕਿ ਮੈਂ ਤੈਨੂੰ ਭੇਜਿਆ ਕਿ ਜਦ ਤੂੰ ਇਸ ਪਰਜਾ ਨੂੰ ਮਿਸਰ ਤੋਂ ਕੱਢ ਲਿਆਵੇਂਗਾ ਤਦ ਤੁਸੀਂ ਇਸ ਪਰਬਤ ਉੱਤੇ ਪਰਮੇਸ਼ੁਰ ਦੀ ਉਪਾਸਨਾ ਕਰੋਗੇ।
13 तब मूसा ने ख़ुदा से कहा, “जब मैं बनी — इस्राईल के पास जाकर उनको कहूँ कि तुम्हारे बाप — दादा के ख़ुदा ने मुझे तुम्हारे पास भेजा है, और वह मुझे कहें कि उसका नाम क्या है? तो मैं उनको क्या बताऊँ?”
੧੩ਫਿਰ ਮੂਸਾ ਨੇ ਪਰਮੇਸ਼ੁਰ ਨੂੰ ਆਖਿਆ, ਵੇਖ, ਜਦ ਮੈਂ ਇਸਰਾਏਲੀਆਂ ਦੇ ਕੋਲ ਜਾਂਵਾਂ ਅਤੇ ਉਨ੍ਹਾਂ ਨੂੰ ਆਖਾਂ ਕਿ ਤੁਹਾਡੇ ਪੁਰਖਿਆਂ ਦੇ ਪਰਮੇਸ਼ੁਰ ਨੇ ਮੈਨੂੰ ਤੁਹਾਡੇ ਕੋਲ ਭੇਜਿਆ ਹੈ ਤਦ ਉਹ ਮੈਨੂੰ ਆਖਣਗੇ ਕਿ ਉਸ ਦਾ ਨਾਮ ਕੀ ਹੈ? ਤਾਂ ਮੈਂ ਉਨ੍ਹਾਂ ਨੂੰ ਕੀ ਦੱਸਾਂ?
14 ख़ुदा ने मूसा से कहा, “मैं जो हूँ सो मैं हूँ। इसलिए तू बनी — इस्राईल से यूँ कहना, 'मैं जो हूँ ने मुझे तुम्हारे पास भेजा है'।”
੧੪ਪਰਮੇਸ਼ੁਰ ਨੇ ਮੂਸਾ ਨੂੰ ਆਖਿਆ, “ਮੈਂ ਹਾਂ ਜੋ ਮੈਂ ਹਾਂ” ਅਤੇ ਤੂੰ ਇਸਰਾਏਲੀਆਂ ਨੂੰ ਇਸ ਤਰ੍ਹਾਂ ਆਖੀਂ ਕਿ ਜਿਸ ਦਾ ਨਾਮ ਮੈਂ ਹਾਂ ਜੋ ਮੈਂ ਹਾਂ, ਉਸੇ ਨੇ ਮੈਨੂੰ ਤੁਹਾਡੇ ਕੋਲ ਭੇਜਿਆ ਹੈ।
15 फिर ख़ुदा ने मूसा से यह भी कहा कि तू बनी — इस्राईल से यूँ कहना कि ख़ुदावन्द तुम्हारे बाप — दादा के ख़ुदा, अब्रहाम के ख़ुदा और इस्हाक़ के ख़ुदा और या'क़ूब के ख़ुदा ने मुझे तुम्हारे पास भेजा है। हमेशा तक मेरा यही नाम है और सब नसलों में इसी से मेरा ज़िक्र होगा।
੧੫ਪਰਮੇਸ਼ੁਰ ਨੇ ਮੂਸਾ ਨੂੰ ਹੋਰ ਇਹ ਆਖਿਆ, “ਤੂੰ ਇਸਰਾਏਲੀਆਂ ਨੂੰ ਅਜਿਹਾ ਆਖੀਂ ਕਿ ਯਹੋਵਾਹ ਤੁਹਾਡੇ ਪੁਰਖਿਆਂ ਦੇ ਪਰਮੇਸ਼ੁਰ, ਅਬਰਾਹਾਮ ਦੇ ਪਰਮੇਸ਼ੁਰ, ਇਸਹਾਕ ਦੇ ਪਰਮੇਸ਼ੁਰ ਅਤੇ ਯਾਕੂਬ ਦੇ ਪਰਮੇਸ਼ੁਰ ਨੇ ਮੈਨੂੰ ਤੁਹਾਡੇ ਕੋਲ ਭੇਜਿਆ ਹੈ। ਸਦੀਪਕਾਲ ਤੋਂ ਮੇਰਾ ਇਹੋ ਹੀ ਨਾਮ ਹੈ ਅਤੇ ਪੀੜ੍ਹੀਓਂ ਪੀੜ੍ਹੀ ਮੇਰੀ ਇਹੋ ਹੀ ਯਾਦਗਿਰੀ ਹੈ।”
16 जा कर इस्राईली बुजु़र्गों को एक जगह जमा' कर और उनको कह, 'ख़ुदावन्द तुम्हारे बाप — दादा के ख़ुदा, अब्रहाम और इस्हाक़ और या'क़ूब के ख़ुदा ने मुझे दिखाई देकर यह कहा है कि मैंने तुम को भी, और जो कुछ बरताव तुम्हारे साथ मिस्र में किया जा रहा है उसे भी ख़ूब देखा है।
੧੬ਜਾ, ਇਸਰਾਏਲ ਦੇ ਬਜ਼ੁਰਗਾਂ ਨੂੰ ਇਕੱਠੇ ਕਰ ਅਤੇ ਉਨ੍ਹਾਂ ਨੂੰ ਆਖ ਕਿ ਯਹੋਵਾਹ ਤੁਹਾਡੇ ਪੁਰਖਿਆਂ ਦੇ ਪਰਮੇਸ਼ੁਰ, ਅਬਰਾਹਾਮ, ਇਸਹਾਕ ਅਤੇ ਯਾਕੂਬ ਦੇ ਪਰਮੇਸ਼ੁਰ ਨੇ ਇਸ ਤਰ੍ਹਾਂ ਆਖ ਕੇ ਮੈਨੂੰ ਦਰਸ਼ਣ ਦਿੱਤਾ ਕਿ ਮੈਂ ਜ਼ਰੂਰ ਤੁਹਾਡੀ ਖ਼ਬਰ ਲਈ ਹੈ ਅਤੇ ਜੋ ਕੁਝ ਮਿਸਰ ਵਿੱਚ ਤੁਹਾਡੇ ਉੱਤੇ ਬੀਤਿਆ ਹੈ, ਉਹ ਸਭ ਵੇਖਿਆ ਹੈ।
17 और मैंने कहा है कि मैं तुम को मिस्र के दुख में से निकाल कर कना'नियों और हित्तियों और अमोरियोंऔर फ़रिज़्ज़ियों और हव्वियों और यबूसियों के मुल्क में ले चलूँगा, जहाँ दूध और शहद बहता है।
੧੭ਮੈਂ ਆਖਿਆ ਹੈ ਕਿ ਮੈਂ ਤੁਹਾਨੂੰ ਮਿਸਰ ਦੇ ਦੁੱਖਾਂ ਤੋਂ ਕਨਾਨੀਆਂ, ਹਿੱਤੀਆਂ, ਅਮੋਰੀਆਂ, ਫ਼ਰਿੱਜ਼ੀਆਂ, ਹਿੱਵੀਆਂ ਅਤੇ ਯਬੂਸੀਆਂ ਦੇ ਦੇਸ ਵਿੱਚ ਅਰਥਾਤ ਅਜਿਹੇ ਦੇਸ ਵਿੱਚ ਜਿੱਥੇ ਦੁੱਧ ਅਤੇ ਸ਼ਹਿਦ ਵਗਦਾ ਹੈ, ਉਤਾਹਾਂ ਲਿਆਵਾਂਗਾ।
18 और वह तेरी बात मानेंगे और तू इस्राईली बुज़ुर्गों को साथ लेकर मिस्र के बादशाह के पास जाना और उससे कहना कि 'ख़ुदावन्द इब्रानियों के ख़ुदा की हम से मुलाक़ात हुई। अब तू हम को तीन दिन की मंज़िल तक वीराने में जाने दे ताकि हम ख़ुदावन्द अपने ख़ुदा के लिए क़ुर्बानी करें।
੧੮ਉਹ ਤੇਰੀ ਗੱਲ ਨੂੰ ਸੁਣਨਗੇ, ਤੂੰ ਅਤੇ ਇਸਰਾਏਲ ਦੇ ਬਜ਼ੁਰਗ ਮਿਸਰ ਦੇ ਰਾਜੇ ਦੇ ਕੋਲ ਜਾ ਕੇ ਉਸ ਨੂੰ ਆਖਿਓ ਕਿ ਯਹੋਵਾਹ ਇਬਰਾਨੀਆਂ ਦਾ ਪਰਮੇਸ਼ੁਰ ਸਾਨੂੰ ਮਿਲਿਆ ਹੈ। ਹੁਣ ਤੂੰ ਸਾਨੂੰ ਤਿੰਨ ਦਿਨਾਂ ਦੇ ਰਸਤੇ ਲਈ ਉਜਾੜ ਵਿੱਚ ਜਾਣ ਦੇ ਤਾਂ ਜੋ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਬਲੀਆਂ ਚੜ੍ਹਾਈਏ।
19 और मैं जानता हूँ कि मिस्र का बादशाह तुम को न यूँ जाने देगा, न बड़े ज़ोर से।
੧੯ਪਰ ਮੈਂ ਜਾਣਦਾ ਹਾਂ ਕਿ ਮਿਸਰ ਦਾ ਰਾਜਾ ਤੁਹਾਨੂੰ ਨਾ ਜਾਣ ਦੇਵੇਗਾ। ਹਾਂ, ਬਹੁਤ ਜਿਆਦਾ ਦਬਾਓ ਪਾਉਣ ਤੇ ਵੀ ਉਹ ਜਾਣ ਨਹੀਂ ਦੇਵੇਗਾ।
20 तब मैं अपना हाथ बढ़ाऊँगा और मिस्र को उन सब 'अजायब से जो मैं उसमें करूँगा, मुसीबत में डाल दूँगा। इसके बाद वह तुम को जाने देगा।
੨੦ਮੈਂ ਆਪਣਾ ਹੱਥ ਵਧਾਵਾਂਗਾ ਅਤੇ ਮਿਸਰ ਨੂੰ ਆਪਣਿਆਂ ਸਭ ਅਚਰਜ਼ ਕੰਮਾਂ ਨਾਲ ਜੋ ਮੈਂ ਉਸ ਵਿੱਚ ਵਿਖਾਵਾਂਗਾ, ਮਾਰਾਂਗਾ। ਉਸ ਦੇ ਪਿੱਛੋਂ ਉਹ ਤੁਹਾਨੂੰ ਜਾਣ ਦੇਵੇਗਾ।
21 और मैं उन लोगों को मिस्रियों की नज़र में इज़्ज़त बख़्शूँगा और यूँ होगा कि जब तुम निकलोगे तो ख़ाली हाथ न निकलोगे।
੨੧ਮੈਂ ਇਸ ਪਰਜਾ ਲਈ ਮਿਸਰੀਆਂ ਦੀਆਂ ਅੱਖਾਂ ਵਿੱਚ ਦਯਾ ਪਾਵਾਂਗਾ ਅਤੇ ਅਜਿਹਾ ਹੋਵੇਗਾ ਕਿ ਜਦ ਤੁਸੀਂ ਜਾਓਗੇ ਤਾਂ ਖਾਲੀ ਹੱਥ ਨਾ ਜਾਓਗੇ।
22 बल्कि तुम्हारी एक — एक 'औरत अपनी अपनी पड़ौसन से और अपने — अपने घर की मेहमान से सोने चाँदी के ज़ेवर और लिबास माँग लेगी। इनको तुम अपने बेटों और बेटियों को पहनाओगे और मिस्रियों को लूट लोगे।
੨੨ਸਗੋਂ ਇੱਕ-ਇੱਕ ਔਰਤ ਆਪਣੀ ਗੁਆਂਢਣ ਤੋਂ ਅਤੇ ਉਸ ਤੋਂ ਜੋ ਉਸ ਦੇ ਘਰ ਵਿੱਚ ਰਹਿੰਦੀ ਹੈ, ਚਾਂਦੀ ਦੇ ਗਹਿਣੇ, ਸੋਨੇ ਦੇ ਗਹਿਣੇ ਅਤੇ ਬਸਤਰ ਮੰਗੇਗੀ ਅਤੇ ਤੁਸੀਂ ਆਪਣੇ ਪੁੱਤਰਾਂ ਅਤੇ ਧੀਆਂ ਦੇ ਪਾਓਗੇ ਅਤੇ ਮਿਸਰੀਆਂ ਨੂੰ ਲੁੱਟ ਲਓਗੇ।