< ख़ुरु 36 >
1 फिर बज़लीएल और अहलियाब और सब रोशन ज़मीर आदमी काम करें, जिनको ख़ुदावन्द ने हिकमत और समझ से मालामाल किया है ताकि वह मक़दिस की' इबादत के सब काम को ख़ुदावन्द के हुक्म के मुताबिक़ अन्जाम दें।
੧ਬਸਲਏਲ ਆਹਾਲੀਆਬ ਅਤੇ ਸਾਰੇ ਬੁੱਧਵਾਨ ਮਨੁੱਖ ਕੰਮ ਕਰਨ। ਯਹੋਵਾਹ ਨੇ ਉਨ੍ਹਾਂ ਨੂੰ ਬੁੱਧ ਅਤੇ ਸਮਝ ਦਿੱਤੀ ਕਿ ਉਹ ਜਾਣਨ ਕਿ ਪਵਿੱਤਰ ਸਥਾਨ ਦੀ ਉਪਾਸਨਾ ਦਾ ਸਾਰਾ ਕੰਮ ਯਹੋਵਾਹ ਦੇ ਸਾਰੇ ਹੁਕਮਾਂ ਅਨੁਸਾਰ ਕਿਵੇਂ ਕਰਨਾ ਹੈ।
2 तब मूसा ने बज़लीएल और अहलियाब और सब रोशन ज़मीर आदमियों को बुलाया, जिनके दिल में ख़ुदावन्द ने हिकमत भर दी थी, या'नी जिनके दिल में तहरीक हुई कि जाकर काम करें।
੨ਫੇਰ ਮੂਸਾ ਨੇ ਬਸਲਏਲ ਅਤੇ ਆਹਾਲੀਆਬ ਅਤੇ ਸਾਰੇ ਬੁੱਧਵਾਨ ਮਨੁੱਖਾਂ ਨੂੰ ਜਿਨ੍ਹਾਂ ਦੇ ਮਨਾਂ ਵਿੱਚ ਯਹੋਵਾਹ ਨੇ ਬੁੱਧ ਦਿੱਤੀ ਸੀ ਸੱਦਿਆ ਅਰਥਾਤ ਸਾਰੇ ਜਿਨ੍ਹਾਂ ਦੇ ਮਨਾਂ ਨੇ ਉਨ੍ਹਾਂ ਨੂੰ ਪਰੇਰਿਆ ਕਿ ਉਹ ਨੇੜੇ ਆ ਕੇ ਇਹ ਕੰਮ ਕਰਨ
3 और जो — जो हदिये बनी — इस्राईल लाए थे कि उनसे मक़दिस की इबादत की चीज़ें बनाई जाएँ, वह सब उन्होंने मूसा से ले लिए, और लोग फिर भी अपनी खु़शी से हर सुबह उसके पास हदिये लाते रहे।
੩ਉਨ੍ਹਾਂ ਨੇ ਮੂਸਾ ਦੇ ਅੱਗੋਂ ਸਾਰੀਆਂ ਭੇਟਾਂ ਨੂੰ ਜਿਨ੍ਹਾਂ ਨੂੰ ਇਸਰਾਏਲੀਆਂ ਨੇ ਪਵਿੱਤਰ ਸਥਾਨ ਦੀ ਉਪਾਸਨਾ ਦੇ ਕੰਮ ਨੂੰ ਪੂਰਾ ਕਰਨ ਲਈ ਲਿਆਂਦਾ ਸੀ ਲੈ ਲਿਆ ਪਰ ਉਹ ਉਸ ਦੇ ਕੋਲ ਹਰ ਸਵੇਰ ਨੂੰ ਖੁਸ਼ੀ ਦੀਆਂ ਭੇਟਾਂ ਵਾਫ਼ਰ ਲਿਆਉਂਦੇ ਰਹੇ।
4 तब वह सब 'अक़्लमन्द कारीगर जो मक़दिस के सब काम बना रहे थे, अपने — अपने काम को छोड़कर मूसा के पास आए,
੪ਤਾਂ ਸਾਰੇ ਬੁੱਧਵਾਨ ਜਿਹੜੇ ਪਵਿੱਤਰ ਸਥਾਨ ਦਾ ਸਾਰਾ ਕੰਮ ਕਰਦੇ ਸਨ ਆਪੋ ਆਪਣੇ ਕੰਮ ਤੋਂ ਜਿਹੜਾ ਉਹ ਕਰਦੇ ਸਨ ਆਏ
5 और वह मूसा से कहने लगे, “कि लोग इस काम के सरअन्जाम के लिए, जिसके बनाने का हुक्म ख़ुदावन्द ने दिया है, ज़रूरत से बहुत ज़्यादा ले आए हैं।”
੫ਅਤੇ ਉਨ੍ਹਾਂ ਨੇ ਮੂਸਾ ਨੂੰ ਆਖਿਆ ਕਿ ਲੋਕ ਉਪਾਸਨਾ ਦੇ ਕੰਮ ਦੀ ਲੋੜ ਤੋਂ ਜਿਹ ਦਾ ਯਹੋਵਾਹ ਨੇ ਬਣਾਉਣ ਦਾ ਹੁਕਮ ਦਿੱਤਾ ਹੈ ਵਧੇਰੇ ਲਿਆਉਂਦੇ ਹਨ।
6 तब मूसा ने जो हुक्म दिया उसका 'ऐलान उन्होंने तमाम लश्करगाह में करा दिया: “कि कोई मर्द या 'औरत अब से मक़दिस के लिए हदिया देने की ग़र्ज़ से कुछ और काम न बनाएँ।” यूँ वह लोग और लाने से रोक दिए गए।
੬ਤਾਂ ਮੂਸਾ ਨੇ ਹੁਕਮ ਦਿੱਤਾ ਅਤੇ ਉਨ੍ਹਾਂ ਨੇ ਇਹ ਆਖ ਕੇ ਸਾਰੇ ਡੇਰੇ ਵਿੱਚ ਹੋਕਾ ਫਿਰਾਇਆ ਕਿ ਮਨੁੱਖ ਅਤੇ ਇਸਤਰੀਆਂ ਪਵਿੱਤਰ ਸਥਾਨ ਦੀ ਭੇਟਾਂ ਲਈ ਹੋਰ ਪ੍ਰਬੰਧ ਨਾ ਕਰਨ। ਸੋ ਲੋਕ ਲਿਆਉਣ ਤੋਂ ਹਟ ਗਏ
7 क्यूँकि जो सामान उनके पास पहुँच चुका था वह सारे काम को तैयार करने के लिए न सिर्फ़ काफ़ी बल्कि ज़्यादा था।
੭ਕਿਉਂ ਜੋ ਉਸ ਸਾਰੇ ਕੰਮ ਦੇ ਬਣਾਉਣ ਲਈ ਮਸਾਲਾ ਬਹੁਤ ਸੀ ਸਗੋਂ ਵਧੇਰੇ ਵੀ ਸੀ।
8 और काम करनेवालों में जितने रोशन ज़मीर थे, उन्होंने मक़दिस के लिए बारीक बटे हुए कतान के और आसमानी और अर्ग़वानी और सुर्ख़ रंग के कपड़ों के दस पर्दे बनाए, जिन पर माहिर उस्ताद के हाथ के कढ़े हुए करूबी थे।
੮ਤਾਂ ਉਨ੍ਹਾਂ ਸਾਰਿਆਂ ਬੁੱਧਵਾਨਾਂ ਨੇ ਜਿਹੜੇ ਇਹ ਕੰਮ ਕਰਦੇ ਸਨ ਡੇਰੇ ਦੇ ਦਸ ਪਰਦੇ ਉਣੀ ਹੋਈ ਮਹੀਨ ਕਤਾਨ ਦੇ ਨੀਲੇ ਬੈਂਗਣੀ ਅਤੇ ਕਿਰਮਚੀ ਰੰਗ ਦੇ ਬਣਾਏ। ਉਸ ਨੇ ਉਨ੍ਹਾਂ ਨੂੰ ਕਰੂਬੀਆਂ ਨਾਲ ਕਾਰੀਗਰੀ ਦਾ ਕੰਮ ਬਣਾਇਆ।
9 हर पर्दे की लम्बाई अट्ठाईस हाथ और चौड़ाई चार हाथ थी और वह सब पर्दे एक ही नाप के थे।
੯ਹਰ ਇੱਕ ਪਰਦੇ ਦੀ ਲੰਬਾਈ ਅਠਾਈ ਹੱਥ ਅਤੇ ਹਰ ਪਰਦੇ ਦੀ ਚੌੜਾਈ ਚਾਰ ਹੱਥ ਸੀ ਅਤੇ ਇੱਕੋ ਹੀ ਨਾਪ ਸਾਰਿਆਂ ਪਰਦਿਆਂ ਦਾ ਸੀ।
10 और उसने पाँच पर्दे एक दूसरे के साथ जोड़ दिए और दूसरे पाँच पर्दे भी एक दूसरे के साथ जोड़ दिए।
੧੦ਉਸ ਨੇ ਪੰਜ ਪਰਦੇ ਇੱਕ ਦੂਜੇ ਨਾਲ ਜੋੜੇ ਅਤੇ ਦੂਜੇ ਪੰਜ ਪਰਦੇ ਵੀ ਇੱਕ ਦੂਜੇ ਨਾਲ ਜੋੜੇ
11 और उसने एक बड़े पर्दे के हाशिये में उसके मिलाने के रुख़ पर आसमानी रंग के तुकमे बनाए। ऐसे ही तुकमे उसने दूसरे बड़े पर्दे की उस तरफ़ के हाशिये में बनाए जिधर मिलाने का रुख़ था।
੧੧ਅਤੇ ਉਸ ਨੇ ਨੀਲੇ ਰੰਗ ਦੇ ਬੀੜੇ ਹਰ ਇੱਕ ਪਰਦੇ ਦੀ ਸੰਜਾਫ਼ ਵਿੱਚ ਜੋੜ ਕੇ ਸਿਰੇ ਵੱਲ ਬਣਾਏ ਅਤੇ ਇਸ ਤਰ੍ਹਾਂ ਹੀ ਉਸ ਪਰਦੇ ਦੀ ਸੰਜਾਫ਼ ਦੇ ਦੂਜੇ ਬਾਹਰਲੇ ਜੋੜ ਦੇ ਸਿਰੇ ਉੱਤੇ ਬਣਾਏ।
12 पचास तुकमे उसने एक पर्दे में और पचास ही दूसरे पर्दे के हाशिये में उसके मिलाने के रुख़ पर बनाए, यह तुकमे आपस में एक दूसरे के सामने थे।
੧੨ਪੰਜਾਹ ਬੀੜੇ ਉਸ ਨੇ ਪਹਿਲੇ ਪਰਦੇ ਵਿੱਚ ਅਤੇ ਪੰਜਾਹ ਬੀੜੇ ਉਸ ਨੇ ਸਿਰੇ ਵੱਲ ਜਿਹੜਾ ਦੂਜੇ ਜੋੜ ਵਿੱਚ ਸੀ ਬਣਾਏ। ਉਹ ਬੀੜੇ ਇੱਕ ਦੂਜੇ ਦੇ ਆਹਮੋ-ਸਾਹਮਣੇ ਸਨ
13 और उसने सोने की पचास घुन्डियाँ बनाई और उन्हीं घुन्डियों से पर्दों को आपस में ऐसा जोड़ दिया कि घर मिलकर एक हो गया।
੧੩ਅਤੇ ਉਸ ਨੇ ਪੰਜਾਹ ਕੁੰਡੀਆਂ ਸੋਨੇ ਦੀਆਂ ਬਣਾਈਆਂ ਅਤੇ ਪਰਦਿਆਂ ਨੂੰ ਇੱਕ ਦੂਜੇ ਨਾਲ ਕੁੰਡੀਆਂ ਨਾਲ ਜੋੜਿਆ। ਇਸ ਤਰ੍ਹਾਂ ਡੇਰਾ ਇੱਕੋ ਜਿਹਾ ਹੀ ਸੀ।
14 और बकरी के बालों से ग्यारह पर्दे घर के ऊपर के ख़ेमे के लिए बनाए।
੧੪ਅਤੇ ਉਸ ਨੇ ਪਸ਼ਮ ਦੇ ਪਰਦੇ ਡੇਰੇ ਦੇ ਉੱਪਰਲੇ ਤੰਬੂ ਲਈ ਬਣਾਏ ਅਤੇ ਉਸ ਨੇ ਉਹ ਗਿਆਰ੍ਹਾਂ ਪਰਦੇ ਬਣਾਏ।
15 हर पर्दे की लम्बाई तीस हाथ और चौड़ाई चार हाथ थी, और वह ग्यारह पर्दे एक ही नाप के थे।
੧੫ਹਰ ਇੱਕ ਪਰਦੇ ਦੀ ਲੰਬਾਈ ਤੀਹ ਹੱਥ ਅਤੇ ਹਰ ਇੱਕ ਪਰਦੇ ਦੀ ਚੌੜਾਈ ਚਾਰ ਹੱਥ ਅਤੇ ਇਹ ਗਿਆਰ੍ਹਾਂ ਪਰਦੇ ਇੱਕੋ ਨਾਪ ਦੇ ਸਨ।
16 और उसने पाँच पर्दे तो एक साथ जोड़े और छ: एक साथ।
੧੬ਉਸ ਨੇ ਪੰਜ ਪਰਦੇ ਵੱਖਰੇ ਜੋੜੇ ਅਤੇ ਛੇ ਪਰਦੇ ਵੱਖਰੇ।
17 और पचास तुकमे उन जुड़े हुए पर्दों में से किनारे के पर्दे के हाशिये में बनाए और पचास ही तुकमे उन दूसरे जुड़े हुए पर्दों में से किनारे के पर्दे के हाशिये में बनाए।
੧੭ਉਸ ਨੇ ਪੰਜਾਹ ਬੀੜੇ ਉਸ ਪਰਦੇ ਦੀ ਸੰਜਾਫ਼ ਵਿੱਚ ਜਿਹੜੀ ਜੋੜ ਦੇ ਸਿਰੇ ਉੱਤੇ ਸੀ ਅਤੇ ਪੰਜਾਹ ਬੀੜੇ ਦੂਜੇ ਜੋੜ ਦੇ ਪਰਦੇ ਦੀ ਸੰਜਾਫ਼ ਵਿੱਚ ਬਣਾਏ
18 और उसने पीतल की पचास घुन्डियाँ भी बनाई ताकि उनसे उस ख़ेमे को ऐसा जोड़ दे कि वह एक हो जाए।
੧੮ਅਤੇ ਉਸ ਨੇ ਪੰਜਾਹ ਕੁੰਡੀਆਂ ਪਿੱਤਲ ਦੀਆਂ ਤੰਬੂ ਦੇ ਜੋੜਨ ਲਈ ਬਣਾਈਆਂ ਤਾਂ ਜੋ ਉਹ ਇੱਕੋ ਹੀ ਹੋ ਜਾਵੇ
19 और ख़ेमे के लिए एक ग़िलाफ़ मेंढों की सुर्ख़ रंगी हुई खालों का और उसके लिए ग़िलाफ़ तुख़स की खालों का बनाया।
੧੯ਅਤੇ ਉਸ ਨੇ ਤੰਬੂ ਦਾ ਢੱਕਣ ਛੱਤ੍ਰਿਆਂ ਦੀਆਂ ਲਾਲ ਰੰਗੀਆਂ ਹੋਈਆਂ ਖੱਲਾਂ ਦਾ ਅਤੇ ਉੱਪਰਲਾ ਢੱਕਣ ਸਮੁੰਦਰੀ ਜੀਵ ਦੀਆਂ ਖੱਲਾਂ ਦਾ ਬਣਾਇਆ।
20 और उसने घर के लिए कीकर की लकड़ी के तख़्ते बनाए कि खड़े किए जाएँ।
੨੦ਉਸ ਨੇ ਸ਼ਿੱਟੀਮ ਦੀ ਲੱਕੜੀ ਦੇ ਖੜਵੇਂ ਫੱਟੇ ਡੇਰੇ ਲਈ ਬਣਾਏ।
21 हर तख़्ते की लम्बाई दस हाथ और चौड़ाई डेढ़ हाथ थी।
੨੧ਹਰ ਫੱਟੇ ਦੀ ਲੰਬਾਈ ਦਸ ਹੱਥ ਅਤੇ ਹਰ ਫੱਟੇ ਦੀ ਚੌੜਾਈ ਡੇਢ ਹੱਥ ਸੀ
22 और उसने एक एक तख़्ते के लिए दो — दो जुड़ी हुई चूलें बनाई, घर के सब तख़्तों की चूलें ऐसी ही बनाई।
੨੨ਅਤੇ ਹਰ ਫੱਟੇ ਵਿੱਚ ਦੋ ਚੂਲਾਂ ਇੱਕ ਦੂਜੇ ਨੂੰ ਜੋੜਨ ਲਈ ਸਨ। ਇਸ ਤਰ੍ਹਾਂ ਉਸ ਨੇ ਡੇਰੇ ਦੇ ਸਾਰੇ ਫੱਟੇ ਬਣਾਏ।
23 और घर के लिए जो तख़्ते बने थे उनमें से बीस तख़्ते दाख्खिनी रुख़ में लगाए।
੨੩ਉਸ ਨੇ ਡੇਰੇ ਦੇ ਫੱਟੇ ਇਸ ਤਰ੍ਹਾਂ ਬਣਾਏ - ਵੀਹ ਫੱਟੇ ਦੱਖਣ ਵਾਲੇ ਪਾਸੇ ਲਈ
24 और उसने उन बीसों तख़्तों के नीचे चाँदी के चालीस ख़ाने बनाए, या'नी हर तख़्ते की दोनों चूलों के लिए दो — दो ख़ाने।
੨੪ਅਤੇ ਉਸ ਨੇ ਚਾਂਦੀ ਦੀਆਂ ਚਾਲ੍ਹੀ ਚੀਥੀਆਂ ਉਨ੍ਹਾਂ ਵੀਹਾਂ ਫੱਟਿਆਂ ਦੇ ਹੇਠ ਅਰਥਾਤ ਹਰ ਇੱਕ ਫੱਟੇ ਹੇਠ ਦੋ ਚੀਥੀਆਂ ਉਨ੍ਹਾਂ ਦੀਆਂ ਦੋਹਾਂ ਚੂਲਾਂ ਲਈ ਬਣਾਈਆਂ ਅਤੇ ਦੂਜੇ ਫੱਟੇ ਲਈ ਦੋ ਚੀਥੀਆਂ ਉਸ ਦੀਆਂ ਦੋਹਾਂ ਚੂਲਾਂ ਲਈ।
25 और घर की दूसरी तरफ़ या'नी उत्तरी रुख़ के लिए बीस तख़्ते बनाए।
੨੫ਅਤੇ ਡੇਰੇ ਦੇ ਦੂਜੇ ਪਾਸੇ ਲਈ ਉੱਤਰ ਵੱਲ ਵੀਹ ਫੱਟੇ ਬਣਾਏ
26 और उनके लिए भी चाँदी के चालीस ही ख़ाने बनाए, या'नी एक — एक तख़्ते के नीचे दो — दो ख़ाने।
੨੬ਅਤੇ ਉਨ੍ਹਾਂ ਦੀਆਂ ਚਾਂਦੀ ਦੀਆਂ ਚਾਲ੍ਹੀ ਚੀਥੀਆਂ ਅਰਥਾਤ ਹਰ ਇੱਕ ਫੱਟੇ ਹੇਠ ਦੋ ਚੀਥੀਆਂ
27 और घर के पिछले हिस्से या'नी पश्चिमी रुख़ के लिए छ: तख़्ते बनाए।
੨੭ਅਤੇ ਡੇਰੇ ਦੇ ਸਿਰੇ ਤੇ ਪੱਛਮ ਵਾਲੇ ਪਾਸੇ ਵੱਲ ਉਸ ਨੇ ਛੇ ਫੱਟੇ ਬਣਾਏ।
28 और दो तख़्ते घर के दोनों कोनों के लिए पिछले हिस्से में बनाए।
੨੮ਉਸ ਨੇ ਦੋ ਫੱਟੇ ਡੇਰੇ ਦੇ ਪਿਛਵਾੜੇ ਦੇ ਖੂੰਜਿਆਂ ਲਈ ਬਣਾਏ।
29 यह नीचे से दोहरे थे और इसी तरह ऊपर के सिरे तक आकर एक ही हल्के में मिला दिए गए थे, उसने दोनों कोनों के दोनों तख़्ते इसी ढब के बनाए।
੨੯ਉਹ ਹੇਠੋਂ ਦੋਹਰੇ ਸਨ ਅਤੇ ਉਹ ਇਸ ਪਰਕਾਰ ਆਪਣਿਆਂ ਸਿਰਿਆਂ ਤੱਕ ਇੱਕ ਕੜੇ ਨਾਲ ਸਾਬਤ ਰਹਿੰਦੇ ਸਨ। ਇਸ ਤਰ੍ਹਾਂ ਉਸ ਨੇ ਉਨ੍ਹਾਂ ਦੋਹਾਂ ਨੂੰ ਦੋਹਾਂ ਖੂੰਜਿਆਂ ਵਿੱਚ ਬਣਾਇਆ
30 वह, आठ तख़्ते थे और उनके लिए चाँदी के सोलह ख़ाने, या'नी एक — एक तख़्ते के लिए दो — दो ख़ाने।
੩੦ਅਤੇ ਉਹ ਅੱਠ ਫੱਟੇ ਸਨ ਅਤੇ ਉਨ੍ਹਾਂ ਦੀਆਂ ਚਾਂਦੀ ਦੀਆਂ ਸੋਲਾਂ ਚੀਥੀਆਂ ਸਨ ਅਰਥਾਤ ਹਰ ਇੱਕ ਫੱਟੇ ਹੇਠ ਦੋ ਚੀਥੀਆਂ।
31 और उसने कीकर की लकड़ी के बेन्डे बनाये पाँच बेन्डे घर के एक तरफ़ के तख़्तों के लिए,
੩੧ਅਤੇ ਉਸ ਨੇ ਸ਼ਿੱਟੀਮ ਦੀ ਲੱਕੜੀ ਦੇ ਹੋੜੇ ਬਣਾਏ ਡੇਰੇ ਦੇ ਇੱਕ ਪਾਸੇ ਦੇ ਫੱਟਿਆਂ ਲਈ ਪੰਜ ਹੋੜੇ ਅਤੇ ਦੂਜੇ ਪਾਸੇ ਦੇ ਫੱਟਿਆਂ ਲਈ ਪੰਜ ਹੋੜੇ
32 और पाँच बेन्डे घर के दूसरी तरफ़ के तख़्तों के लिए, और पाँच बेन्डे घर के पिछले हिस्से में पश्चिम की तरफ़ के तख़्तों के लिए बनाए।
੩੨ਅਤੇ ਡੇਰੇ ਦੇ ਪਿਛਵਾੜੇ ਲਹਿੰਦੇ ਪਾਸੇ ਦੇ ਫੱਟਿਆਂ ਲਈ ਪੰਜ ਹੋੜੇ
33 और उसने वस्ती बेन्डे को ऐसा बनाया कि तख़्तों के बीच में से होकर एक सिरे से दूसरे सिरे तक पहुँचे।
੩੩ਅਤੇ ਵਿਚਲਾ ਹੋੜਾ ਫੱਟਿਆਂ ਦੇ ਵਿਚਕਾਰੋਂ ਆਰ-ਪਾਰ ਲੰਘਾਇਆ
34 और तख़्तों को सोने से मंढ़ा और सोने के कड़े बनाए, ताकि बेन्डों के लिए ख़ानों का काम दें और बेन्डों को सोने से मंढ़ा।
੩੪ਅਤੇ ਉਸ ਨੇ ਫੱਟਿਆਂ ਨੂੰ ਸੋਨੇ ਨਾਲ ਮੜ੍ਹਿਆ ਅਤੇ ਹੋੜਿਆਂ ਦੇ ਥਾਵਾਂ ਲਈ ਸੋਨੇ ਦੇ ਕੜੇ ਬਣਾਏ ਅਤੇ ਉਸ ਨੇ ਹੋੜਿਆਂ ਨੂੰ ਸੋਨੇ ਨਾਲ ਮੜ੍ਹਿਆ।
35 और उसने बीच का पर्दा आसमानी, अर्ग़वानी और सुर्ख़ रंग के कपड़ों और बारीक बटे हुए कतान का बनाया जिस पर माहिर उस्ताद के हाथ के करूबी कढ़े हुए थे।
੩੫ਉਸ ਨੇ ਨੀਲੇ, ਬੈਂਗਣੀ, ਕਿਰਮਚੀ ਅਤੇ ਮਹੀਨ ਉਣੇ ਹੋਏ ਕਤਾਨ ਦਾ ਇੱਕ ਪਰਦਾ ਬਣਾਇਆ। ਉਸ ਨੇ ਉਹ ਨੂੰ ਕਰੂਬੀਆਂ ਨਾਲ ਕਾਰੀਗਰੀ ਦਾ ਕੰਮ ਬਣਾਇਆ।
36 और उसके लिए कीकर के चार सुतून बनाए और उनको सोने से मंढ़ा, उनके कुन्डे सोने के थे और उसने उनके लिए चाँदी के चार ख़ाने ढाल कर बनाए।
੩੬ਉਸ ਨੇ ਸ਼ਿੱਟੀਮ ਦੀ ਲੱਕੜੀ ਦੀਆਂ ਚਾਰ ਥੰਮ੍ਹੀਆਂ ਬਣਾਈਆਂ ਅਤੇ ਉਨ੍ਹਾਂ ਨੂੰ ਸੋਨੇ ਨਾਲ ਮੜ੍ਹਿਆ ਅਤੇ ਉਨ੍ਹਾਂ ਦੇ ਕੁੰਡੇ ਸੋਨੇ ਦੇ ਸਨ ਅਤੇ ਉਸ ਨੇ ਚਾਂਦੀ ਦੀਆਂ ਚਾਰ ਚੀਥੀਆਂ ਉਨ੍ਹਾਂ ਲਈ ਢਾਲੀਆਂ।
37 और उसने ख़ेमे के दरवाज़े के लिए एक पर्दा आसमानी, अर्ग़वानी और सुर्ख़ रंग के कपड़ों और बारीक बटे हुए कतान का बनाया, वह बेल — बूटेदार था।
੩੭ਅਤੇ ਉਸ ਨੇ ਤੰਬੂ ਦੇ ਦਰਵਾਜ਼ੇ ਲਈ ਇੱਕ ਓਟ ਨੀਲੇ ਬੈਂਗਣੀ ਅਤੇ ਕਿਰਮਚੀ ਰੰਗ ਦੇ ਮਹੀਨ ਉਣੇ ਹੋਏ ਕਤਾਨ ਦੀ ਬਣਾਈ। ਇਹ ਕਸੀਦੇਕਾਰ ਦਾ ਕੰਮ ਸੀ।
38 और उसके लिए पाँच सुतून कुन्डों समेत बनाए और उनके सिरों और पट्टियों को सोने से मंढ़ा, उनके लिए जो पाँच ख़ाने थे वह पीतल के बने हुए थे।
੩੮ਉਸ ਨੇ ਪੰਜ ਥੰਮ੍ਹੀਆਂ ਉਹ ਦੇ ਲਈ ਕੁੰਡਿਆਂ ਸਣੇ ਬਣਾਈਆਂ ਅਤੇ ਉਨ੍ਹਾਂ ਦੇ ਸਿਰਿਆਂ ਅਤੇ ਕੜਿਆਂ ਨੂੰ ਸੋਨੇ ਨਾਲ ਮੜ੍ਹਿਆ ਅਤੇ ਉਨ੍ਹਾਂ ਦੀਆਂ ਪੰਜ ਚੀਥੀਆਂ ਪਿੱਤਲ ਦੀਆਂ ਸਨ।