< हिज़ि 17 >
1 और ख़ुदावन्द का कलाम मुझ पर नाज़िल हुआ।
੧ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
2 “कि ऐ आदमज़ाद, एक पहेली निकाल और अहल — ए — इस्राईल से एक मिसाल बयान कर,
੨ਹੇ ਮਨੁੱਖ ਦੇ ਪੁੱਤਰ, ਇੱਕ ਬੁਝਾਰਤ ਬੁੱਝ ਅਤੇ ਇਸਰਾਏਲ ਦੇ ਘਰਾਣੇ ਅੱਗੇ ਇੱਕ ਕਹਾਵਤ ਆਖ।
3 और कह, ख़ुदावन्द ख़ुदा यूँ फ़रमाता है: एक बड़ा उक़ाब जो बड़े बाज़ू और लम्बे पर रखता था, अपने रंगा — रंग के बाल — ओ — पर में छिपा हुआ लुबनान में आया, और उसने देवदार की चोटी तोड़ ली।
੩ਆਖ, ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਇੱਕ ਵੱਡਾ ਉਕਾਬ, ਜਿਸ ਦੇ ਵੱਡੇ ਖੰਭ ਅਤੇ ਲੰਮੀਆਂ ਬਾਹਾਂ ਸਨ, ਜੋ ਰੰਗ-ਬਿਰੰਗੇ ਖੰਭਾਂ ਨਾਲ ਭਰਿਆ ਹੋਇਆ ਸੀ, ਉਹ ਲਬਾਨੋਨ ਕੋਲ ਆਇਆ ਅਤੇ ਉਹ ਨੇ ਦਿਆਰ ਰੁੱਖ ਦੀ ਟੀਸੀ ਲਈ।
4 वह सब से ऊँची डाली तोड़ कर सौदागरी के मुल्क में ले गया, और सौदागरों के शहर में उसे लगाया।
੪ਉਹ ਸਭ ਤੋਂ ਉੱਚੀ ਟਹਿਣੀ ਭੰਨ ਕੇ ਵਪਾਰ ਕਰਨ ਵਾਲੇ ਦੇ ਦੇਸ ਵਿੱਚ ਲੈ ਗਿਆ ਅਤੇ ਵਪਾਰੀਆਂ ਦੇ ਸ਼ਹਿਰ ਵਿੱਚ ਉਸ ਨੂੰ ਲਾ ਦਿੱਤਾ।
5 और वह उस सर — ज़मीन में से बीज ले गया और उसे ज़रखेज़ ज़मीन में बोया; उसने उसे आब — ए — फ़िरावाँ के किनारे, बेद के दरख़्त की तरह लगाया।
੫ਨਾਲੇ ਉਹ ਉਸ ਧਰਤੀ ਦਾ ਬੀਜ ਵੀ ਲੈ ਗਿਆ ਅਤੇ ਉਹ ਨੂੰ ਉਪਜਾਊ ਖੇਤ ਵਿੱਚ ਬੀਜਿਆ। ਉਸ ਨੇ ਉਹ ਨੂੰ ਬਹੁਤਿਆਂ ਪਾਣੀਆਂ ਦੇ ਕੰਢੇ ਬੇਦ ਦੇ ਰੁੱਖ ਵਾਂਗੂੰ ਲਾਇਆ।
6 और वह उगा और अंगूर का एक पस्त — क़द शाख़दार दरख़्त हो गया और उसकी शाख़ें उसकी तरफ़ झुकी थीं, और उसकी जड़ें उसके नीचे थीं, चुनाँचे वह अँगूर का एक दरख़्त हुआ; उसकी शाख़ें निकलीं और उसकी कोपलें बढ़ीं
੬ਉਹ ਵਧਿਆ ਅਤੇ ਉਹ ਅੰਗੂਰ ਦਾ ਛਤਰੀਧਾਰ ਇੱਕ ਛੋਟਾ ਜਿਹਾ ਰੁੱਖ ਬਣ ਗਿਆ, ਉਸ ਦੀਆਂ ਟਹਿਣੀਆਂ ਉਹ ਦੇ ਵੱਲ ਝੁਕੀਆਂ ਹੋਈਆਂ ਸਨ ਅਤੇ ਉਸ ਦੀਆਂ ਜੜ੍ਹਾਂ ਉਹ ਦੇ ਹੇਠਾਂ ਸਨ, ਸੋ ਉਹ ਅੰਗੂਰੀ ਬੇਲ ਬਣੀ। ਉਸ ਦੀਆਂ ਟਹਿਣੀਆਂ ਨਿੱਕਲੀਆਂ ਅਤੇ ਉਸ ਦੀਆਂ ਪੱਤੀਆਂ ਵਧੀਆਂ।
7 'और एक और बड़ा 'उक़ाब था, जिसके बाज़ू बड़े बड़े और पर — ओ — बाल बहुत थे, और इस ताक ने अपनी जड़ें उसकी तरफ़ झुकाई और अपनी क्यारियों से अपनी शाख़ें उसकी तरफ़ बढ़ईं ताकि वह उसे सींचे।
੭ਇੱਕ ਹੋਰ ਵੱਡਾ ਉਕਾਬ ਸੀ, ਜਿਸ ਦੇ ਖੰਭ ਵੱਡੇ ਅਤੇ ਵਾਲ਼ ਬਹੁਤ ਸਨ, ਤਾਂ ਵੇਖੋ, ਇਸ ਅੰਗੂਰੀ ਬੇਲ ਨੇ ਆਪਣੀਆਂ ਜੜ੍ਹਾਂ ਉਸ ਵੱਲ ਮੋੜੀਆਂ ਅਤੇ ਆਪਣੀ ਕਿਆਰੀ ਵਿੱਚੋਂ ਜਿੱਥੇ ਉਹ ਲਾਇਆ ਹੋਇਆ ਸੀ, ਆਪਣੀਆਂ ਟਹਿਣੀਆਂ ਉਸ ਵੱਲ ਵਧਾਈਆਂ, ਤਾਂ ਜੋ ਉਕਾਬ ਉਸ ਨੂੰ ਸਿੰਜੇ।
8 यह आब — ए — फ़िरावाँ के किनारे ज़रखेज़ ज़मीन में लगाई गई थी, ताकि उसकी शाख़ें निकलें और इसमें फल लगें और यह नफ़ीस ताक हो।
੮ਇਹ ਚੰਗੇ ਖੇਤ ਵਿੱਚ ਬਹੁਤੇ ਪਾਣੀਆਂ ਦੇ ਕੋਲ ਲਾਇਆ ਗਿਆ ਸੀ, ਤਾਂ ਜੋ ਉਸ ਦੀਆਂ ਟਹਿਣੀਆਂ ਨਿੱਕਲਣ, ਉਹ ਦੇ ਵਿੱਚ ਫਲ ਲੱਗਣ ਅਤੇ ਇਹ ਵਧੀਆ ਅੰਗੂਰ ਹੋਵੇ।
9 तू कह, ख़ुदावन्द ख़ुदा यूँ फ़रमाता है: कि क्या यह कामयाब होगी? क्या वह इसको उखाड़ न डालेगा और इसका फल न तोड़ डालेगा कि यह ख़ुश्क हो जाए, और इसके सब ताज़ा पत्ते मुरझा जाएँ? इसे जड़ से उखाड़ने के लिए बहुत ताक़त और बहुत से आदमियों की ज़रूरत न होगी।
੯ਤੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਕੀ ਇਹ ਖੁਸ਼ਹਾਲ ਹੋਵੇਗੀ? ਕੀ ਉਹ ਉਸ ਨੂੰ ਜੜ੍ਹਾਂ ਤੋਂ ਨਾ ਪੁੱਟ ਸੁੱਟੇਗਾ ਅਤੇ ਇਸ ਦਾ ਫਲ ਨਾ ਤੋੜ ਸੁੱਟੇਗਾ ਭਈ ਇਹ ਸੁੱਕ ਜਾਵੇ ਅਤੇ ਇਹ ਦੇ ਸਾਰੇ ਹਰੇ ਪੱਤੇ ਸੁੱਕ ਜਾਣ? ਇਸ ਨੂੰ ਜੜ੍ਹਾਂ ਤੋਂ ਪੁੱਟਣ ਦੇ ਲਈ ਬਹੁਤੇ ਲੋਕਾਂ ਅਤੇ ਬਹੁਤੇ ਜ਼ੋਰ ਦੀ ਲੋੜ ਨਾ ਹੋਵੇਗੀ।
10 देख, यह लगाई तो गई, पर क्या यह कामयाब होगी? क्या यह पूरबी हवा लगते ही बिल्कुल सूख न जाएगी? यह अपनी क्यारियों ही में पज़मुर्दा हो जाएगी।”
੧੦ਵੇਖੋ, ਇਹ ਲਾਈ ਤਾਂ ਗਈ ਹੈ ਪਰ ਕੀ ਇਹ ਫਲ ਵੀ ਦੇਵੇਗੀ? ਕੀ ਇਹ ਪੁਰੇ ਦੀ ਹਵਾ ਲੱਗਦਿਆਂ ਹੀ ਇਹ ਪੂਰੀ ਤਰ੍ਹਾਂ ਨਾਲ ਸੁੱਕ ਨਾ ਜਾਵੇਗੀ? ਇਹ ਆਪਣੀਆਂ ਕਿਆਰੀਆਂ ਵਿੱਚ ਹੀ ਸੁੱਕ ਜਾਵੇਗੀ।
11 और ख़ुदावन्द का कलाम मुझ पर नाज़िल हुआ
੧੧ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
12 इस बाग़ी ख़ान्दान से कह, क्या तुम इन बातों का मतलब नहीं जानते? इनसे कह, देखो, शाह — ए — बाबुल ने येरूशलेम पर चढ़ाई की और उसके बादशाह को और उसके 'हाकिमों को ग़ुलाम करके अपने साथ बाबुल को ले गया।
੧੨ਇਸ ਵਿਦਰੋਹੀ ਘਰਾਣੇ ਨੂੰ ਤੂੰ ਆਖ, ਕੀ ਤੁਸੀਂ ਇਹਨਾਂ ਗੱਲਾਂ ਦਾ ਅਰਥ ਨਹੀਂ ਜਾਣਦੇ? ਉਹਨਾਂ ਨੂੰ ਆਖ ਕਿ ਵੇਖੋ, ਬਾਬਲ ਦੇ ਰਾਜੇ ਨੇ ਯਰੂਸ਼ਲਮ ਉੱਤੇ ਹਮਲਾ ਕੀਤਾ, ਉਸ ਦੇ ਰਾਜੇ ਨੂੰ ਅਤੇ ਉਸ ਦੇ ਹਾਕਮਾਂ ਨੂੰ ਫੜ੍ਹ ਕੇ ਆਪਣੇ ਨਾਲ ਬਾਬਲ ਨੂੰ ਲੈ ਗਿਆ।
13 और उसने शाही नसल में से एक को लिया और उसके साथ 'अहद बाँधा और उससे क़सम ली और मुल्क के उहदे दारों को भी ले गया,
੧੩ਉਹ ਨੇ ਸ਼ਾਹੀ ਵੰਸ਼ ਵਿੱਚੋਂ ਇੱਕ ਨੂੰ ਲੈ ਕੇ ਉਸ ਦੇ ਨਾਲ ਨੇਮ ਬੰਨ੍ਹਿਆ ਅਤੇ ਉਸ ਤੋਂ ਸਹੁੰ ਲਈ ਅਤੇ ਦੇਸ ਦੇ ਸੂਰਮਿਆਂ ਨੂੰ ਵੀ ਲੈ ਗਿਆ,
14 ताकि वह मम्लकत पस्त हो जाए और फिर सिर न उठा सके, बल्कि उसके 'अहद को क़ायम रखने से क़ायम रहे।
੧੪ਤਾਂ ਜੋ ਉਹ ਰਾਜ ਪੂਰੀ ਤਰ੍ਹਾਂ ਅਧੀਨ ਹੋ ਜਾਵੇ ਅਤੇ ਫਿਰ ਸਿਰ ਨਾ ਚੁੱਕੇ, ਸਗੋਂ ਉਹ ਦੇ ਨੇਮ ਨੂੰ ਕਾਇਮ ਰੱਖ ਕੇ ਖੜਾ ਰਹੇ।
15 लेकिन उसने बहुत से आदमी और घोड़े लेने के लिए मिस्र में क़ासिद भेज कर उससे शरकशी की क्या वह कामयाब होगा क्या ऐसे काम करने वाला बच सकता है क्या वह 'अहद शिकनी करके बच जाएगा।
੧੫ਪਰ ਉਹ ਨੇ ਬਹੁਤ ਸਾਰੇ ਮਨੁੱਖ ਤੇ ਘੋੜੇ ਲੈਣ ਲਈ ਮਿਸਰ ਵਿੱਚ ਸੰਦੇਸ਼ਵਾਹਕ ਭੇਜ ਕੇ ਉਸ ਦੇ ਵਿਰੁੱਧ ਵਿਦਰੋਹੀ ਹੋ ਗਿਆ। ਕੀ ਉਹ ਸਫ਼ਲ ਹੋਵੇਗਾ? ਕੀ ਅਜਿਹਾ ਕਰਨ ਵਾਲਾ ਬਚ ਸਕਦਾ ਹੈ? ਕੀ ਉਹ ਨੇਮ ਭੰਨ ਕੇ ਵੀ ਬਚ ਜਾਵੇਗਾ?
16 ख़ुदावन्द ख़ुदा फ़रमाता है, मुझे अपनी हयात की क़सम, वह उसी जगह जहाँ उस बादशाह का घर है जिसने उसे बादशाह बनाया और जिसकी क़सम को उसने बेकार जाना और जिसका 'अहद उसने तोड़ा, या'नी बाबुल में उसी के पास मरेगा।
੧੬ਪ੍ਰਭੂ ਯਹੋਵਾਹ ਦਾ ਵਾਕ ਹੈ ਕਿ ਮੈਨੂੰ ਆਪਣੀ ਜਾਨ ਦੀ ਸਹੁੰ! ਉਹ ਉਸੇ ਥਾਂ ਜਿੱਥੇ ਉਸ ਰਾਜੇ ਦਾ ਵਾਸ ਹੈ, ਜਿਸ ਨੇ ਉਹ ਨੂੰ ਰਾਜਾ ਬਣਾਇਆ, ਜਿਸ ਦੀ ਸਹੁੰ ਨੂੰ ਉਸ ਨੇ ਤੁੱਛ ਜਾਣਿਆ ਅਤੇ ਜਿਹੜਾ ਨੇਮ ਉਹ ਨੇ ਭੰਗ ਕੀਤਾ ਅਰਥਾਤ ਬਾਬਲ ਵਿੱਚ ਉਸੇ ਦੇ ਕੋਲ ਮਰੇਗਾ।
17 और फ़िर'औन अपने बड़े लश्कर और बहुत से लोगों को लेकर लड़ाई में उसके साथ शरीक न होगा, जब दमदमा बाँधते हों और बुर्ज बनाते हों कि बहुत से लोगों को क़त्ल करें।
੧੭ਨਾ ਫ਼ਿਰਊਨ ਆਪਣੇ ਵੱਡਿਆਂ ਸੂਰਮਿਆਂ ਨੂੰ ਅਤੇ ਬਹੁਤੀ ਸਭਾ ਨੂੰ ਲੈ ਕੇ ਲੜਾਈ ਵਿੱਚ ਉਹ ਦੇ ਲਈ ਕੁਝ ਕਰ ਸਕੇਗਾ, ਜਦੋਂ ਬਾਬੁਲ ਦੇ ਲੋਕ ਮੋਰਚਾ ਬੰਨ੍ਹਦੇ ਹੋਣ ਅਤੇ ਬੁਰਜ ਬਣਾਉਂਦੇ ਹੋਣ ਕਿ ਬਹੁਤ ਸਾਰੀਆਂ ਜਾਨਾਂ ਨੂੰ ਮਾਰ ਦੇਣ।
18 चूँकि उसने क़सम को बेकार जाना और उस 'अहद को तोड़ा, और हाथ पर हाथ मार कर भी यह सब कुछ किया, इसलिए वह बच न सकेगा।
੧੮ਕਿਉਂ ਜੋ ਉਸ ਨੇ ਸਹੁੰ ਨੂੰ ਤੁੱਛ ਜਾਣਿਆ ਅਤੇ ਉਸ ਨੇਮ ਨੂੰ ਤੋੜਿਆ ਅਤੇ ਹੱਥ ਤੇ ਹੱਥ ਮਾਰ ਕੇ ਉਸ ਨੇ ਇਹ ਸਭ ਕੁਝ ਕੀਤਾ, ਇਸ ਲਈ ਉਹ ਬਚ ਨਹੀਂ ਸਕੇਗਾ।
19 इसलिए ख़ुदावन्द ख़ुदा यूँ फ़रमाता है: कि मुझे अपनी हयात की क़सम वह मेरी ही क़सम है, जिसको उसने बेकार जाना और वह मेरा ही 'अहद है जो उसने तोड़ा; मैं ज़रूर यह उसके सिर पर लाऊँगा।
੧੯ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਮੈਨੂੰ ਆਪਣੀ ਜਾਨ ਦੀ ਸਹੁੰ, ਉਹ ਮੇਰੀ ਹੀ ਸਹੁੰ ਹੈ ਜਿਹ ਨੂੰ ਉਹ ਨੇ ਤੁੱਛ ਜਾਣਿਆ ਅਤੇ ਉਹ ਮੇਰਾ ਹੀ ਨੇਮ ਹੈ ਜਿਹੜਾ ਉਹ ਨੇ ਤੋੜਿਆ। ਮੈਂ ਜ਼ਰੂਰ ਇਹ ਸਭ ਕੁਝ ਉਹ ਦੇ ਸਿਰ ਉੱਤੇ ਲਿਆਵਾਂਗਾ
20 और मैं अपना जाल उस पर फैलाऊँगा और वह मेरे फन्दे में पकड़ा जाएगा, और मैं उसे बाबुल को ले आऊँगा, और जो मेरा गुनाह उसने किया है उसके बारे मैं वहाँ उससे हुज्जत करूँगा।
੨੦ਅਤੇ ਮੈਂ ਆਪਣਾ ਜਾਲ਼ ਉਹ ਦੇ ਉੱਤੇ ਪਾਵਾਂਗਾ ਅਤੇ ਉਹ ਮੇਰੀ ਫਾਹੀ ਵਿੱਚ ਫਸ ਜਾਵੇਗਾ ਅਤੇ ਮੈਂ ਉਹ ਨੂੰ ਬਾਬਲ ਲੈ ਆਵਾਂਗਾ ਅਤੇ ਜਿਹੜੀ ਉਸ ਨੇ ਮੇਰੇ ਵਿਰੁੱਧ ਬੇਈਮਾਨੀ ਕੀਤੀ ਹੈ, ਉਹ ਦੀ ਬੇਈਮਾਨੀ ਦੇ ਬਾਰੇ ਉੱਥੇ ਉਸ ਦੇ ਕੋਲੋਂ ਪੁੱਛ-ਗਿੱਛ ਕਰਾਂਗਾ।
21 और उसके लश्कर के सब फ़रारी तलवार से क़त्ल होंगे, और जो बच रहेंगे वह चारों तरफ़ तितर बितर हो जाएँगे; और तुम जानोगे कि मैं ख़ुदावन्द ने यह फ़रमाया है।
੨੧ਉਹ ਦੇ ਜੱਥੇ ਦੇ ਸਾਰੇ ਭਗੌੜੇ ਤਲਵਾਰ ਨਾਲ ਮਾਰੇ ਜਾਣਗੇ ਅਤੇ ਜੋ ਬਚ ਰਹਿਣਗੇ ਉਹ ਸਾਰੀਆਂ ਦਿਸ਼ਾਵਾਂ ਵਿੱਚ ਖਿਲਾਰੇ ਜਾਣਗੇ ਭਈ ਤੁਸੀਂ ਜਾਣੋਗੇ, ਕਿ ਮੈਂ ਯਹੋਵਾਹ ਨੇ ਇਹ ਫ਼ਰਮਾਇਆ ਹੈ।
22 ख़ुदावन्द ख़ुदा फ़रमाता है: “मैं भी देवदार की बुलन्द चोटी लूँगा और उसे लगाऊँगा, फिर उसकी नर्म शाख़ों में से एक कोंपल काट लूँगा और उसे एक ऊँचे और बुलन्द पहाड़ पर लगाऊँगा।
੨੨ਪ੍ਰਭੂ ਯਹੋਵਾਹ ਇਹ ਆਖਦਾ ਹੈ, ਮੈਂ ਵੀ ਦਿਆਰ ਦੀ ਟੀਸੀ ਲਵਾਂਗਾ ਅਤੇ ਉਹ ਨੂੰ ਲਾਵਾਂਗਾ, ਫੇਰ ਉਹ ਦੀਆਂ ਨਰਮ ਟਹਿਣੀਆਂ ਵਿੱਚੋਂ ਇੱਕ ਕਰੂੰਬਲ ਸਿਰ ਉੱਤੋਂ ਕੱਟ ਲਵਾਂਗਾ ਅਤੇ ਉਹ ਨੂੰ ਇੱਕ ਉੱਚੇ ਪਰਬਤ ਦੀ ਚੋਟੀ ਤੇ ਲਾਵਾਂਗਾ।
23 मैं उसे इस्राईल के ऊँचे पहाड़ पर लगाऊँगा, और वह शाख़ें निकालेगा और फल लाएगा और 'आलीशान देवदार होगा। और हर क़िस्म के परिन्दे उसके नीचे बसेंगे, वह उसकी डालियों के साये में बसेरा करेंगे।
੨੩ਮੈਂ ਉਹ ਨੂੰ ਇਸਰਾਏਲ ਦੇ ਉੱਚੇ ਪਰਬਤ ਉੱਤੇ ਲਾਵਾਂਗਾ ਅਤੇ ਉਹ ਕਰੂੰਬਲਾਂ ਕੱਢੇਗਾ ਅਤੇ ਫਲੇਗਾ ਅਤੇ ਵਧੀਆ ਦਿਆਰ ਹੋਵੇਗਾ ਅਤੇ ਹਰ ਪ੍ਰਕਾਰ ਦੇ ਖੰਭ ਵਾਲੇ ਪੰਛੀ ਉਹ ਦੇ ਹੇਠਾਂ ਵੱਸਣਗੇ, ਉਹ ਉਸ ਦੀਆਂ ਟਹਿਣੀਆਂ ਦੀ ਛਾਂ ਵਿੱਚ ਵੱਸਣਗੇ।
24 और मैदान के सब दरख़्त जानेंगे कि मैं ख़ुदावन्द ने बड़े दरख़्त को पस्त किया और छोटे दरख़्त को बुलन्द किया; हरे दरख़्त को सुखा दिया और सूखे दरख़्त को हरा किया; मैं ख़ुदावन्द ने फ़रमाया और कर दिखाया।”
੨੪ਖੇਤ ਦੇ ਸਾਰੇ ਰੁੱਖ ਜਾਣਨਗੇ ਕਿ ਮੈਂ ਯਹੋਵਾਹ ਨੇ ਉੱਚੇ ਰੁੱਖ ਨੂੰ ਨਿੱਕਾ ਕੀਤਾ ਅਤੇ ਨਿੱਕੇ ਨੂੰ ਉੱਚਾ ਕੀਤਾ, ਹਰੇ ਰੁੱਖ ਨੂੰ ਸੁਕਾ ਦਿੱਤਾ ਅਤੇ ਸੁੱਕੇ ਰੁੱਖ ਨੂੰ ਹਰਾ ਕੀਤਾ। ਮੈਂ ਯਹੋਵਾਹ ਨੇ ਆਖਿਆ ਅਤੇ ਕਰ ਵਿਖਾਇਆ।