< हिज़ि 31 >
1 फिर ग्यारहवें बरस के तीसरे महीने की पहली तारीख़ को, ख़ुदावन्द का कलाम मुझ पर नाज़िल हुआ:
੧ਫੇਰ ਬਾਰਵੇਂ ਸਾਲ ਦੇ ਤੀਜੇ ਮਹੀਨੇ ਦੀ ਪਹਿਲੀ ਤਾਰੀਖ਼ ਨੂੰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
2 कि 'ऐ आदमज़ाद शाह — ए — मिस्र फ़िर'औन और उसके लोगों से कह, तुम अपनी बुजु़र्गी में किसकी तरह हो?
੨ਹੇ ਮਨੁੱਖ ਦੇ ਪੁੱਤਰ, ਮਿਸਰ ਦੇ ਰਾਜਾ ਫ਼ਿਰਊਨ ਅਤੇ ਉਸ ਦੀ ਭੀੜ ਨੂੰ ਆਖ, ਤੁਸੀਂ ਆਪਣੀ ਵਡਿਆਈ ਵਿੱਚ ਕਿਹ ਦੇ ਵਰਗੇ ਹੋ?
3 देख असूर लुबनान का बुलन्द देवदार था, जिसकी डालियाँ ख़ूबसूरत थीं, और पत्तियों की कसरत से वह ख़ूब सायादार था और उसका क़द बुलन्द था, और उसकी चोटी घनी शाख़ों के बीच थी।
੩ਵੇਖ, ਅੱਸ਼ੂਰੀ ਲਬਾਨੋਨ ਵਿੱਚ ਦਿਆਰ ਸੀ, ਜਿਸ ਦੀਆਂ ਟਹਿਣੀਆਂ ਸੁੰਦਰ ਸਨ ਅਤੇ ਸੰਘਣੀ ਛਾਂ ਵਾਲਾ ਸੀ, ਉਹ ਦਾ ਕੱਦ ਉੱਚਾ ਸੀ ਅਤੇ ਉਹ ਦੀ ਟੀਸੀ ਸੰਘਣੀਆਂ ਟਹਿਣੀਆਂ ਵਿਚਕਾਰ ਖੜੀ ਸੀ।
4 पानी ने उसकी परवरिश की, गहराव ने उसे बढ़ाया, उसकी नहरें चारों तरफ़ जारी थीं, और उसने अपनी नालियों को मैदान के सब दरख़्तों तक पहुँचाया।
੪ਪਾਣੀਆਂ ਨੇ ਉਹ ਨੂੰ ਵੱਡਾ ਕੀਤਾ, ਡੂੰਘਿਆਈ ਨੇ ਉਹ ਨੂੰ ਉੱਚਾ ਕੀਤਾ। ਉਹ ਦੇ ਉੱਗੇ ਹੋਏ ਥਾਂ ਦੇ ਦੁਆਲੇ ਨਹਿਰਾਂ ਵਗਦੀਆਂ ਸਨ ਅਤੇ ਉਹ ਦੀਆਂ ਨਾਲੀਆਂ ਖੇਤ ਦੇ ਸਾਰੇ ਰੁੱਖਾਂ ਤੱਕ ਪਹੁੰਚਦੀਆਂ ਸਨ।
5 इसलिए पानी की कसरत से उसका क़द मैदान के सब दरख़्तों से बुलन्द हुआ, और जब वह लहलहाने लगा, तो उसकी शाख़ें फ़िरावान और उसकी डालियाँ दराज़ हुई।
੫ਇਸ ਲਈ ਪਾਣੀ ਬਹੁਤਾ ਫੁੱਟ ਨਿੱਕਲਣ ਕਰਕੇ ਉਸ ਦਾ ਕੱਦ ਖੇਤ ਦੇ ਸਾਰੇ ਰੁੱਖਾਂ ਨਾਲੋਂ ਉੱਚਾ ਹੋ ਗਿਆ ਅਤੇ ਉਸ ਦੀਆਂ ਟਹਿਣੀਆਂ ਬਹੁਤੀਆਂ ਤੇ ਲੰਮੀਆਂ ਹੋ ਗਈਆਂ।
6 हवा के सब परिन्दे उसकी शाख़ों पर अपने घोंसले बनाते थे, और उसकी डालियों के नीचे सब दश्ती हैवान बच्चे देते थे, और सब बड़ी बड़ी क़ौमें उसके साये में बसती थीं।
੬ਅਕਾਸ਼ ਦੇ ਸਾਰੇ ਪੰਛੀ ਉਹ ਦੀਆਂ ਟਹਿਣੀਆਂ ਤੇ ਆਪਣੇ ਆਲ੍ਹਣੇ ਬਣਾਉਂਦੇ ਸਨ ਅਤੇ ਉਹ ਦੀਆਂ ਡਾਲੀਆਂ ਦੇ ਹੇਠਾਂ, ਖੇਤ ਦੇ ਸਾਰੇ ਦਰਿੰਦੇ ਬੱਚਿਆਂ ਨੂੰ ਜਨਮ ਦਿੰਦੇ ਸਨ। ਸਾਰੀਆਂ ਵੱਡੀਆਂ ਕੌਮਾਂ ਉਸ ਦੇ ਪਰਛਾਵੇਂ ਵਿੱਚ ਵੱਸਦੀਆਂ ਸਨ।
7 यूँ वह अपनी बुजु़र्गी में अपनी डलियों की दराज़ी की वजह से ख़ुशनुमा था, क्यूँकि उसकी जड़ों के पास पानी की कसरत थी।
੭ਇਸ ਪ੍ਰਕਾਰ ਉਹ ਆਪਣੀ ਵਡਿਆਈ ਵਿੱਚ ਆਪਣੀਆਂ ਡਾਲੀਆਂ ਦੇ ਲੰਮੇ ਹੋਣ ਕਰਕੇ ਸੁੰਦਰ ਸੀ, ਕਿਉਂ ਜੋ ਉਹ ਦੀ ਜੜ੍ਹ ਪਾਣੀ ਦੇ ਬਹੁਤ ਨੇੜੇ ਸੀ।
8 ख़ुदा के बाग़ के देवदार उसे छिपा न सके, सरो उसकी शाख़ों और चिनार उसकी डालियों के बराबर न थे और ख़ुदा के बाग़ का कोई दरख़्त ख़ूबसूरती में उसकी तरह न था।
੮ਪਰਮੇਸ਼ੁਰ ਦੇ ਬਾਗ਼ ਦੇ ਦਿਆਰ ਉਹ ਨੂੰ ਲੁਕਾ ਨਾ ਸਕੇ, ਸਰੂ ਉਹ ਦੀਆਂ ਟਹਿਣੀਆਂ ਅਤੇ ਅਰਮੋਨ ਦਾ ਰੁੱਖ, ਉਹ ਦੀਆਂ ਡਾਲੀਆਂ ਦੇ ਬਰਾਬਰ ਨਾ ਸਨ ਅਤੇ ਪਰਮੇਸ਼ੁਰ ਦੇ ਬਾਗ਼ ਦਾ ਕੋਈ ਰੁੱਖ, ਸੁੰਦਰਤਾ ਵਿੱਚ ਉਸ ਵਰਗਾ ਨਹੀਂ ਸੀ।
9 मैंने उसकी डालियों की फ़िरावानी से उसे हुस्न बख़्शा, यहाँ तक कि अदन के सब दरख़्तों को जो ख़ुदा के बाग़ में थे उस पर रश्क आता था।
੯ਮੈਂ ਉਹ ਨੂੰ ਬਹੁਤੀਆਂ ਡਾਲੀਆਂ ਦੇ ਕੇ ਸੁੰਦਰਤਾ ਬਖ਼ਸ਼ੀ, ਇੱਥੋਂ ਤੱਕ ਕਿ ਅਦਨ ਦੇ ਬਾਗ਼ ਦੇ ਸਾਰੇ ਰੁੱਖ ਜੋ ਪਰਮੇਸ਼ੁਰ ਦੇ ਬਾਗ਼ ਵਿੱਚ ਸਨ, ਉਸ ਨਾਲ ਖਾਰ ਕਰਦੇ ਸਨ।
10 इसलिए ख़ुदावन्द ख़ुदा यूँ फ़रमाता है: कि चूँकि उसने आपको बुलन्द और अपनी चोटी को घनी शाख़ों के बीच ऊँचा किया, और उसके दिल में उसकी बूलन्दी पर गु़रूर समाया।
੧੦ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਸ ਲਈ ਕਿ ਉਹ ਨੇ ਆਪਣੇ ਆਪ ਨੂੰ ਉੱਚਾ ਅਤੇ ਆਪਣੀ ਟੀਸੀ ਨੂੰ ਸੰਘਣੀਆਂ ਟਹਿਣੀਆਂ ਦੇ ਵਿੱਚ ਉੱਚਾ ਕੀਤਾ ਅਤੇ ਉਹ ਦੇ ਮਨ ਵਿੱਚ ਆਪਣੀ ਉਚਾਈ ਦਾ ਘਮੰਡ ਆਇਆ।
11 इसलिए मैं उसको क़ौमों में से एक उहदे दार के हवाले कर दूँगा, यक़ीनन वह उसका फ़ैसला करेगा, मैंने उसे उसकी शरारत की वजह से निकाल दिया।
੧੧ਇਸ ਲਈ ਮੈਂ ਉਹ ਨੂੰ ਕੌਮਾਂ ਵਿੱਚੋਂ ਇੱਕ ਜ਼ੋਰਾਵਰ ਦੇ ਹਵਾਲੇ ਕਰਾਂਗਾ। ਜ਼ਰੂਰ ਉਹ ਉਸ ਨਾਲ ਵਰਤੇਗਾ। ਮੈਂ ਉਹ ਦੀ ਦੁਸ਼ਟਤਾ ਦੇ ਕਾਰਨ ਉਹ ਨੂੰ ਕੱਢ ਦਿੱਤਾ ਹੈ।
12 और अजनबी लोग जो क़ौमों में से हैबतनाक हैं, उसे काट डालेंगे और फेंक देंगे पहाड़ों और सब वादियों पर उसकी शाख़ें गिर पड़ेगी, और ज़मीन की सब नहरों के आस — पास उसकी डालियाँ तोड़ी जाएँगी, और इस ज़मीन के सब लोग उसके साये से निकल जाएँगे और उसे छोड़ देंगे।
੧੨ਓਪਰੇ ਲੋਕ ਜੋ ਕੌਮਾਂ ਵਿੱਚ ਭਿਆਨਕ ਹਨ, ਉਹ ਨੂੰ ਵੱਢ ਸੁੱਟਣਗੇ ਅਤੇ ਉਹ ਨੂੰ ਛੱਡ ਦੇਣਗੇ। ਪਹਾੜਾਂ ਅਤੇ ਸਾਰੀਆਂ ਵਾਦੀਆਂ ਵਿੱਚ ਉਹ ਦੀਆਂ ਟਹਿਣੀਆਂ ਡਿੱਗਣਗੀਆਂ ਅਤੇ ਧਰਤੀ ਦੀਆਂ ਸਾਰੀਆਂ ਨਹਿਰਾਂ ਦੇ ਵਿੱਚ ਉਹ ਦੀਆਂ ਡਾਲੀਆਂ ਭੰਨੀਆਂ ਜਾਣਗੀਆਂ। ਧਰਤੀ ਦੇ ਸਾਰੇ ਲੋਕ ਉਸ ਦੇ ਪਰਛਾਵੇਂ ਹੇਠੋਂ ਨਿੱਕਲ ਜਾਣਗੇ ਅਤੇ ਉਹ ਨੂੰ ਛੱਡ ਦੇਣਗੇ।
13 हवा के सब परिन्दे उसके टूटे तने में बसेंगे, और तमाम दश्ती जानवर उसकी शाख़ों पर होंगे।
੧੩ਅਕਾਸ਼ ਦੇ ਸਾਰੇ ਪੰਛੀ ਉਸ ਟੁੱਟੇ ਹੋਏ ਉੱਤੇ ਵੱਸਣਗੇ ਅਤੇ ਸਾਰੇ ਖੇਤ ਦੇ ਸਾਰੇ ਦਰਿੰਦੇ ਉਹ ਦੀਆਂ ਟਹਿਣੀਆਂ ਉੱਤੇ ਹੋਣਗੇ,
14 ताकि लब — ए — आब के सब बलूतों के दरख़्तों में से कोई अपनी बुलन्दी पर मग़रूर न हो, और अपनी चोटी घनी शाख़ों के बीच ऊँची न करे, और उनमें से बड़े बड़े और पानी जज़्ब करने वाले सीधे खड़े न हों, क्यूँकि वह सबके सब मौत के हवाले किए जाएँगे, या'नी ज़मीन के तह में बनी आदम के बीच जो पाताल में उतरते हैं।
੧੪ਤਾਂ ਜੋ ਪਾਣੀ ਦੇ ਸਾਰੇ ਰੁੱਖਾਂ ਵਿੱਚੋਂ ਕੋਈ ਆਪਣੀ ਉਚਾਈ ਉੱਤੇ ਆਕੜ ਨਾ ਕਰੇ ਅਤੇ ਆਪਣੀ ਟੀਸੀ ਸੰਘਣੀਆਂ ਟਹਿਣੀਆਂ ਦੇ ਵਿਚਕਾਰ ਨਾ ਰੱਖੇ। ਉਹਨਾਂ ਵਿੱਚੋਂ ਵੱਡੇ-ਵੱਡੇ ਅਤੇ ਸਾਰੇ ਪਾਣੀ ਪੀਣ ਵਾਲੇ ਰੁੱਖ ਸਿੱਧੇ ਨਾ ਖਲੋਣ, ਕਿਉਂ ਜੋ ਉਹ ਸਾਰੇ ਦੇ ਸਾਰੇ ਮੌਤ ਲਈ ਦਿੱਤੇ ਗਏ ਹਨ ਅਰਥਾਤ ਧਰਤੀ ਦੇ ਹੇਠ ਆਦਮ ਵੰਸ਼ੀਆਂ ਦੇ ਵਿਚਕਾਰ ਕਬਰ ਵਿੱਚ ਉਤਰਨਗੇ।
15 ख़ुदावन्द ख़ुदा यूँ फ़रमाता है: कि जिस रोज़ वह पाताल में उतरे मैं मातम कराऊँगा, मैं उसकी वजह से गहराव को छिपा दूँगा और उसकी नहरों को रोक दूँगा और बड़े सैलाब थम जाएँगे; हाँ, मैं लुबनान को उसके लिए सियाह पोश कराऊँगा, और उसके लिए मैदान के सब दरख़्त ग़शी में आएँगे। (Sheol )
੧੫ਪ੍ਰਭੂ ਯਹੋਵਾਹ ਇਹ ਆਖਦਾ ਹੈ, ਜਿਸ ਦਿਨ ਉਹ ਪਤਾਲ ਵਿੱਚ ਉਤਰਨਗੇ, ਮੈਂ ਸੋਗ ਕਰਾਵਾਂਗਾ, ਮੈਂ ਉਸ ਦੇ ਲਈ ਡੂੰਘਿਆਈ ਨੂੰ ਲੁਕਾ ਦਿਆਂਗਾ ਅਤੇ ਉਹ ਦੀਆਂ ਨਹਿਰਾਂ ਨੂੰ ਰੋਕ ਦਿਆਂਗਾ ਅਤੇ ਬਹੁਤੇ ਪਾਣੀ ਰੁਕ ਜਾਣਗੇ, ਹਾਂ, ਮੈਂ ਲਬਾਨੋਨ ਤੋਂ ਉਹ ਦੇ ਲਈ ਵਿਰਲਾਪ ਕਰਾਵਾਂਗਾ ਅਤੇ ਉਹ ਦੇ ਲਈ ਖੇਤ ਦੇ ਸਾਰੇ ਰੁੱਖ ਗ਼ਸ਼ੀਆਂ ਖਾਣਗੇ। (Sheol )
16 जिस वक़्त मैं उसे उन सब के साथ जो गढ़े में गिरते हैं, पाताल में डालूँगा, तो उसके गिरने के शोर से तमाम क़ौम लरज़ाँ होंगी; और अदन के सब दरख़्त, लुबनान के चीदा और नफ़ीस, वह सब जो पानी जज़्ब करते हैं ज़मीन के तह में तसल्ली पाएँगे। (Sheol )
੧੬ਜਿਸ ਵੇਲੇ ਮੈਂ ਉਹ ਨੂੰ ਉਹਨਾਂ ਸਾਰਿਆਂ ਦੇ ਨਾਲ ਜੋ ਕਬਰ ਵਿੱਚ ਡਿੱਗਦੇ ਹਨ ਪਤਾਲ ਵਿੱਚ ਧੱਕਾਂਗਾ, ਤਾਂ ਉਹ ਦੇ ਡਿੱਗਣ ਦੇ ਰੌਲ਼ੇ ਨਾਲ ਸਾਰੀਆਂ ਕੌਮਾਂ ਕੰਬਣਗੀਆਂ ਅਤੇ ਅਦਨ ਦੇ ਸਾਰੇ ਰੁੱਖ, ਲਬਾਨੋਨ ਦੇ ਚੁਣਵੇਂ ਚੰਗੇ ਰੁੱਖ, ਉਹ ਸਾਰੇ ਜੋ ਪਾਣੀ ਪੀਂਦੇ ਹਨ, ਧਰਤੀ ਦੇ ਪਤਾਲ ਵਿੱਚ ਸ਼ਾਂਤੀ ਪਾਉਣਗੇ। (Sheol )
17 वह भी उसके साथ उन तक, जो तलवार से मारे गए, पाताल में उतर जाएँगे और वह भी जो उसके बाज़ू थे, और क़ौमों के बीच उसके साये में बसते थे वहीं होंगे। (Sheol )
੧੭ਉਹ ਵੀ ਉਹ ਦੇ ਨਾਲ ਉਹਨਾਂ ਤੱਕ ਜੋ ਤਲਵਾਰ ਨਾਲ ਵੱਢੇ ਗਏ, ਪਤਾਲ ਵਿੱਚ ਉਤਰ ਜਾਣਗੇ ਅਤੇ ਉਹ ਵੀ ਜਿਹੜੇ ਉਸ ਦੀ ਬਾਂਹ ਸਨ ਅਤੇ ਕੌਮਾਂ ਦੇ ਵਿੱਚ ਉਸ ਦੀ ਛਾਂ ਹੇਠਾਂ ਵੱਸਦੇ ਸਨ। (Sheol )
18 “तू शान — ओ — शौकत में अदन के दरख़्तों में से किसकी तरह है? लेकिन तू अदन के दरख़्तों के साथ ज़मीन के तह में डाला जाएगा, तू उनके साथ जो तलवार से क़त्ल हुए, नामख़्तूनों के बीच पड़ा रहेगा; यही फ़िर'औन और उसके सब लोग हैं, ख़ुदावन्द ख़ुदा फ़रमाता है।”
੧੮ਤੂੰ ਮਹਿਮਾ ਤੇ ਡੂੰਘਿਆਈ ਵਿੱਚ ਅਦਨ ਦੇ ਰੁੱਖਾਂ ਵਿੱਚੋਂ ਕਿਹ ਦੇ ਵਰਗਾ ਹੈਂ? ਪਰ ਤੂੰ ਅਦਨ ਦੇ ਰੁੱਖਾਂ ਦੇ ਨਾਲ ਧਰਤੀ ਦੇ ਪਤਾਲ ਵਿੱਚ ਧੱਕਿਆ ਜਾਵੇਂਗਾ, ਤੂੰ ਉਨਾਂ ਦੇ ਨਾਲ ਜੋ ਤਲਵਾਰ ਨਾਲ ਵੱਢੇ ਗਏ, ਬੇਸੁੰਨਤਿਆਂ ਵਿੱਚ ਪਿਆ ਰਹੇਂਗਾ, ਇਹੀ ਫ਼ਿਰਊਨ ਅਤੇ ਉਸ ਦੀ ਸਾਰੀ ਭੀੜ ਹੈ, ਪ੍ਰਭੂ ਯਹੋਵਾਹ ਦਾ ਵਾਕ ਹੈ।