< हिज़ि 32 >

1 बारहवें बरस के बारहवें महीने की पहली तारीख़ को, ख़ुदावन्द का कलाम मुझ पर नाज़िल हुआ:
ਬਾਰਵੇਂ ਸਾਲ ਦੇ ਬਾਰਵੇਂ ਮਹੀਨੇ ਦੀ ਪਹਿਲੀ ਤਾਰੀਖ਼ ਨੂੰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
2 कि 'ऐ आदमज़ाद, शाह — ए — मिस्र फ़िर'औन पर नोहा उठा और उसे कह: “तू क़ौमों के बीच जवान शेर — ए — बबर की तरह था, और तू दरियाओं के घड़ियाल जैसा है; तू अपनी नहरों में से नागाह निकल आता है, तूने अपने पाँव से पानी को तह — बाला किया और उनकी नहरों को गदला कर दिया।
ਹੇ ਮਨੁੱਖ ਦੇ ਪੁੱਤਰ, ਮਿਸਰ ਦੇ ਰਾਜਾ ਫ਼ਿਰਊਨ ਉੱਤੇ ਵੈਣ ਪਾ ਅਤੇ ਤੂੰ ਉਹ ਨੂੰ ਆਖ, ਤੂੰ ਕੌਮਾਂ ਦੇ ਵਿੱਚ ਜੁਆਨ ਸ਼ੇਰ ਵਾਂਗੂੰ ਸੀ, ਪਰ ਤੂੰ ਸਮੁੰਦਰਾਂ ਵਿੱਚ ਜਲ ਜੰਤੂ ਵਰਗਾ ਹੈਂ, ਤੂੰ ਆਪਣੀਆਂ ਨਦੀਆਂ ਵਿੱਚੋਂ ਜ਼ੋਰ ਨਾਲ ਨਿੱਕਲ ਆਉਂਦਾ ਹੈਂ, ਤੂੰ ਆਪਣੇ ਪੈਰਾਂ ਨਾਲ ਪਾਣੀ ਨੂੰ ਘਚੋਲ ਸੁੱਟਿਆ ਹੈ ਅਤੇ ਉਹਨਾਂ ਦੀਆਂ ਨਦੀਆਂ ਨੂੰ ਗੰਦਾ ਕਰ ਦਿੱਤਾ ਹੈ।
3 ख़ुदावन्द ख़ुदा यूँ फ़रमाता है: कि मैं उम्मतों के गिरोह के साथ तुझ पर अपना जाल डालूँगा और वह तुझे मेरे ही जाल में बाहर निकालेंगे।
ਪ੍ਰਭੂ ਯਹੋਵਾਹ ਇਹ ਆਖਦਾ ਹੈ, ਮੈਂ ਬਹੁਤਿਆਂ ਲੋਕਾਂ ਦੀ ਸਭਾ ਨਾਲ ਤੇਰੇ ਵਿੱਚ ਆਪਣਾ ਜਾਲ਼ ਵਿਛਾਵਾਂਗਾ ਅਤੇ ਉਹ ਤੈਨੂੰ ਮੇਰੇ ਹੀ ਜਾਲ਼ ਵਿੱਚ ਬਾਹਰ ਕੱਢਣਗੇ।
4 तब मैं तुझे खु़श्की में छोड़ दूँगा और खुले मैदान पर तुझे फेकूँगा, और हवा के सब परिन्दों को तुझ पर बिठाऊँगा और तमाम इस ज़मीन के दरिन्दों को तुझ से सेर करूँगा।
ਤਦ ਮੈਂ ਤੈਨੂੰ ਧਰਤੀ ਤੇ ਛੱਡ ਦਿਆਂਗਾ ਅਤੇ ਖੁੱਲ੍ਹੇ ਖੇਤ ਵਿੱਚ ਤੈਨੂੰ ਸੁੱਟ ਦਿਆਂਗਾ। ਅਕਾਸ਼ ਦੇ ਸਾਰੇ ਪੰਛੀਆਂ ਨੂੰ ਤੇਰੇ ਉੱਤੇ ਬਿਠਾਵਾਂਗਾ ਅਤੇ ਸਾਰੀ ਧਰਤੀ ਦੇ ਦਰਿੰਦਿਆਂ ਨੂੰ ਤੇਰੇ ਨਾਲ ਰਜਾਵਾਂਗਾ।
5 और तेरा गोश्त पहाड़ों पर डालूँगा, और वादियों को तेरी बुलन्दी से भर दूँगा।
ਤੇਰਾ ਮਾਸ ਪਹਾੜਾਂ ਉੱਤੇ ਸੁੱਟਾਂਗਾ ਅਤੇ ਵਾਦੀਆਂ ਨੂੰ ਤੇਰੀਆਂ ਲੋਥਾਂ ਨਾਲ ਭਰ ਦਿਆਂਗਾ।
6 और मैं उस सरज़मीन को जिसे पानी में तू तैरता था, पहाड़ों तक तेरे ख़ून से तर करूँगा और नहरें तुझ से लबरेज़ होंगी।
ਮੈਂ ਉਸ ਧਰਤੀ ਨੂੰ ਜਿਸ ਦੇ ਵਿੱਚ ਤੂੰ ਤੈਰਦਾ ਸੀ, ਪਹਾੜਾਂ ਤੱਕ ਤੇਰੇ ਲਹੂ ਨਾਲ ਸਿੰਜਾਂਗਾ ਅਤੇ ਨਹਿਰਾਂ ਤੇਰੇ ਨਾਲ ਭਰੀਆਂ ਹੋਣਗੀਆਂ।
7 और जब मैं तुझे हलाक करूँगा, तो आसमान को तारीक और उसके सितारों को बे — नूर करूँगा सूरज को बादल से छिपाऊँगा और चाँद अपनी रोशनी न देगा।
ਜਦੋਂ ਮੈਂ ਤੈਨੂੰ ਮਿਟਾ ਦਿਆਂਗਾ ਤਾਂ ਅਕਾਸ਼ ਨੂੰ ਢੱਕਾਂਗਾ ਅਤੇ ਉਹ ਦੇ ਤਾਰਿਆਂ ਨੂੰ ਕਾਲਾ ਕਰ ਦਿਆਂਗਾ। ਸੂਰਜ ਨੂੰ ਬੱਦਲਾਂ ਹੇਠ ਲੁਕਾ ਦਿਆਂਗਾ ਅਤੇ ਚੰਨ ਆਪਣਾ ਚਾਨਣ ਨਾ ਦੇਵੇਗਾ।
8 और मैं तमाम नूरानी अजराम — ए — फ़लक को तुझपर तारीक करूँगा और मेरी तरफ़ से तेरी ज़मीन पर तारीकी छा जायेगी ख़ुदावन्द खुदा फ़रमाता।
ਮੈਂ ਚਾਨਣ ਦੇਣ ਵਾਲੀਆਂ ਸਾਰੀਆਂ ਅਕਾਸ਼ੀ ਜੋਤਾਂ ਨੂੰ ਤੇਰੇ ਉੱਤੇ ਕਾਲਾ ਕਰ ਦਿਆਂਗਾ ਅਤੇ ਮੈਂ ਤੇਰੀ ਧਰਤੀ ਤੇ ਹਨ੍ਹੇਰਾ ਪਾ ਦਿਆਂਗਾ, ਪ੍ਰਭੂ ਯਹੋਵਾਹ ਦਾ ਵਾਕ ਹੈ।
9 और जब मैं तेरी शिकस्ता हाली की ख़बर को क़ौमों के बीच उन मुल्कों में जिनसे तू ना वाक़िफ़ है पहुँचाऊँगा तो उम्मतों का दिल आज़ुर्दा करूँगा
ਜਦੋਂ ਮੈਂ ਤੇਰੀ ਬਰਬਾਦੀ ਕੌਮਾਂ ਦੇ ਵਿੱਚ ਉਹਨਾਂ ਦੇਸਾਂ ਉੱਤੇ ਲਿਆਵਾਂਗਾ, ਜਿਹਨਾਂ ਨੂੰ ਤੁਸੀਂ ਨਹੀਂ ਜਾਣਦੇ, ਤਾਂ ਬਹੁਤਿਆਂ ਲੋਕਾਂ ਦੇ ਦਿਲ ਮੈਂ ਦੁੱਖੀ ਕਰਾਂਗਾ।
10 बल्कि बहुत सी उम्मतों को तेरे हाल से हैरान करूँगा, और उनके बादशाह तेरी वजह से सख़्त परेशान होंगे; जब मैं उनके सामने अपनी तलवार चमकाऊँगा, तो उनमें से हर एक अपनी जान की ख़ातिर तेरे गिरने के दिन हर दम थरथराएगा
੧੦ਸਗੋਂ ਬਹੁਤ ਸਾਰਿਆਂ ਲੋਕਾਂ ਨੂੰ ਤੇਰੇ ਉੱਤੇ ਹੈਰਾਨ ਕਰਾਂਗਾ ਅਤੇ ਉਹਨਾਂ ਦੇ ਰਾਜਾ ਤੇਰੇ ਲਈ ਬਹੁਤ ਡਰਨਗੇ, ਜਦੋਂ ਮੈਂ ਉਹਨਾਂ ਦੇ ਸਾਹਮਣੇ ਆਪਣੀ ਤਲਵਾਰ ਚਮਕਾਵਾਂਗਾ, ਤਾਂ ਉਹਨਾਂ ਵਿੱਚੋਂ ਹਰੇਕ ਮਨੁੱਖ ਆਪਣੀ ਜਾਨ ਦੇ ਲਈ, ਤੇਰੇ ਡਿੱਗਣ ਦੇ ਦਿਨ ਤੋਂ ਹਰ ਘੜੀ ਕੰਬੇਗਾ।
11 क्यूँकि ख़ुदावन्द ख़ुदा यूँ फ़रमाता है: कि शाह — ए — बाबुल की तलवार तुझ पर चलेगी।
੧੧ਕਿਉਂ ਜੋ ਪ੍ਰਭੂ ਯਹੋਵਾਹ ਇਹ ਆਖਦਾ ਹੈ, ਬਾਬਲ ਦੇ ਰਾਜਾ ਦੀ ਤਲਵਾਰ ਤੇਰੇ ਉੱਤੇ ਆਵੇਗੀ।
12 मैं तेरी जमियत को ज़बरदस्तों की तलवार से, जो सब के सब क़ौमों में हैबतनाक हैं हलाक करूँगा, वह मिस्र की शौकत को ख़त्म और उसकी तमाम जमियत को मिटा देंगे।
੧੨ਮੈਂ ਤੇਰੀ ਭੀੜ ਨੂੰ ਜ਼ੋਰਾਵਰਾਂ ਦੀਆਂ ਤਲਵਾਰਾਂ ਨਾਲ ਡੇਗ ਦਿਆਂਗਾ, ਜਿਹੜੇ ਕੌਮਾਂ ਵਿੱਚੋਂ ਭਿਆਨਕ ਹਨ। ਉਹ ਮਿਸਰ ਦੀ ਮਗਰੂਰੀ ਨੂੰ ਨਸ਼ਟ ਕਰਨਗੇ ਅਤੇ ਉਸ ਦੀ ਸਾਰੀ ਭੀੜ ਦਾ ਨਾਸ ਹੋਵੇਗਾ।
13 और मैं उसके सब जानवरों को आब — ए — कसीर के पास से हलाक करूँगा, और आगे को न इंसान के पाँव उसे गदला करेंगे न हैवान के खुर।
੧੩ਮੈਂ ਉਹ ਦੇ ਸਾਰੇ ਪਸ਼ੂਆਂ ਨੂੰ ਬਹੁਤੇ ਪਾਣੀਆਂ ਦੇ ਲਾਗਿਓਂ ਨਾਸ ਕਰ ਦਿਆਂਗਾ ਅਤੇ ਅੱਗੇ ਨੂੰ ਨਾ ਹੀ ਮਨੁੱਖ ਦੇ ਪੈਰ ਉਹਨਾਂ ਨੂੰ ਗੰਦਾ ਕਰਨਗੇ, ਨਾ ਹੀ ਪਸ਼ੂਆਂ ਦੇ ਖੁਰ ਉਹਨਾਂ ਨੂੰ ਗੰਦਾ ਕਰਨਗੇ।
14 तब मैं उनका पानी साफ़ कर दूँगा, और उनकी नदियाँ रौग़न की तरह जारी होंगी, ख़ुदावन्द ख़ुदा फ़रमाता है।
੧੪ਤਦੋਂ ਮੈਂ ਉਹਨਾਂ ਦੇ ਪਾਣੀ ਸਾਫ਼ ਕਰ ਦਿਆਂਗਾ ਅਤੇ ਉਹਨਾਂ ਦੀਆਂ ਨਹਿਰਾਂ ਤੇਲ ਵਾਂਗੂੰ ਵਗਾਈਆਂ ਜਾਣਗੀਆਂ, ਪ੍ਰਭੂ ਯਹੋਵਾਹ ਦਾ ਵਾਕ ਹੈ।
15 जब मैं मुल्क — ए — मिस्र को वीरान और सूनसान करूँगा और वह अपनी मा'मूरी से ख़ाली हो जाएगा, जब मैं उसके तमाम बाशिन्दों को हलाक करूँगा तब वह जानेंगे कि ख़ुदावन्द मैं हूँ।
੧੫ਜਦੋਂ ਮੈਂ ਮਿਸਰ ਦੇ ਦੇਸ ਨੂੰ ਉਜਾੜ ਦਿਆਂਗਾ ਅਤੇ ਦੇਸ ਦੀ ਭਰਪੂਰੀ ਨੂੰ ਵਿਰਾਨ ਕਰ ਦਿਆਂਗਾ, ਜਦੋਂ ਮੈਂ ਉਸ ਦੇ ਵਿੱਚ ਦੇ ਸਾਰੇ ਵਾਸੀਆਂ ਨੂੰ ਮਾਰਾਂਗਾ, ਤਦ ਉਹ ਜਾਣਨਗੇ ਕਿ ਮੈਂ ਯਹੋਵਾਹ ਹੈਂ।
16 ये वह नोहा है जिससे उस पर मातम करेंगे क़ौमों की बेटियाँ इससे मातम करेंगी वह मिस्र और उसकी तमाम जमियत पर इसी से मातम करेंगी, ख़ुदावन्द ख़ुदा फ़रमाता है।”
੧੬ਇਹ ਉਹ ਵੈਣ ਹੈ ਅਤੇ ਉਹ ਵੈਣ ਪਾਉਣਗੀਆਂ, ਕੌਮਾਂ ਦੀਆਂ ਧੀਆਂ ਇਸ ਨਾਲ ਵੈਣ ਪਾਉਣਗੀਆਂ, ਉਹ ਮਿਸਰ ਉੱਤੇ ਅਤੇ ਉਹ ਦੀ ਸਾਰੀ ਭੀੜ ਉੱਤੇ ਇਹੋ ਵੈਣ ਪਾਉਣਗੀਆਂ, ਪ੍ਰਭੂ ਯਹੋਵਾਹ ਦਾ ਵਾਕ ਹੈ।
17 फिर बारहवें बरस में महीने के पन्द्रहवें दिन, ख़ुदावन्द का कलाम मुझ पर नाज़िल हुआ:
੧੭ਫੇਰ ਬਾਰਵੇਂ ਸਾਲ ਵਿੱਚ ਪਹਿਲੇ ਮਹੀਨੇ ਦੇ ਪੰਦਰਵੇਂ ਦਿਨ ਅਜਿਹਾ ਹੋਇਆ ਕਿ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ
18 कि 'ऐ आदमज़ाद, मिस्र की जमियत पर वावैला कर, और उसको और नामदार क़ौमों की बेटियों को पाताल में उतरने वालों के साथ ज़मीन की तह में गिरा दे
੧੮ਕਿ ਹੇ ਮਨੁੱਖ ਦੇ ਪੁੱਤਰ, ਮਿਸਰ ਦੀ ਭੀੜ ਉੱਤੇ ਰੋਣਾ-ਪਿੱਟਣਾ ਕਰ ਅਤੇ ਉਹ ਨੂੰ ਅਤੇ ਪ੍ਰਸਿੱਧ ਕੌਮਾਂ ਦੀਆਂ ਧੀਆਂ ਨੂੰ, ਕਬਰ ਵਿੱਚ ਉੱਤਰਿਆ ਹੋਇਆਂ ਨਾਲ ਧਰਤੀ ਦੇ ਹੇਠਲੇ ਹਿੱਸੇ ਵਿੱਚ ਲਾਹ ਦੇ।
19 तू हुस्न में किस से बढ़कर था? उतर और नामख़्तूनों के साथ पड़ा रह।
੧੯ਤੂੰ ਸੁੰਦਰਤਾ ਵਿੱਚ ਕਿਹ ਦੇ ਨਾਲੋਂ ਵੱਧ ਕੇ ਸੀ? ਹੇਠਾਂ ਉਤਰ ਜਾ ਅਤੇ ਬੇਸੁੰਨਤਿਆਂ ਦੇ ਨਾਲ ਪਿਆ ਰਹਿ।
20 वह उनके बीच गिरेंगे जो तलवार से क़त्ल हुए, वह तलवार के हवाले किया गया है, उसे और उसकी तमाम जमियत को घसीट ले जा।
੨੦ਉਹ ਉਹਨਾਂ ਦੇ ਵਿਚਕਾਰ ਡਿੱਗਣਗੇ, ਜਿਹੜੇ ਤਲਵਾਰ ਨਾਲ ਵੱਢੇ ਗਏ। ਉਹ ਤਲਵਾਰ ਦੇ ਹਵਾਲੇ ਕੀਤੀ ਗਈ। ਉਹ ਨੂੰ ਅਤੇ ਉਹ ਦੀ ਸਾਰੀ ਭੀੜ ਨੂੰ ਘਸੀਟ ਕੇ ਲੈ ਜਾ।
21 वह जो उहदे दारों में सब से तवाना हैं, पाताल में उस से और उसके मददगारों से मुख़ातिब होंगे:'वह पाताल में उतर गए, वह बे हिस पड़े हैं, या'नी वह नामख़्तून जो तलवार से क़त्ल हुए। (Sheol h7585)
੨੧ਉਹ ਜਿਹੜੇ ਜ਼ੋਰਾਵਰਾਂ ਵਿੱਚ ਤਕੜੇ ਹਨ, ਪਤਾਲ ਵਿੱਚ ਉਸ ਨਾਲ ਅਤੇ ਉਸ ਦੇ ਸਹਾਇਕਾਂ ਨਾਲ ਬੋਲਣਗੇ। ਉਹ ਹੇਠਾਂ ਉੱਤਰ ਗਏ ਅਤੇ ਉਹਨਾਂ ਬੇਸੁੰਨਤਿਆਂ ਨਾਲ ਪਏ ਰਹਿੰਦੇ ਹਨ, ਜਿਹੜੇ ਤਲਵਾਰ ਨਾਲ ਵੱਢੇ ਗਏ। (Sheol h7585)
22 असूर और उसकी तमाम जमियत वहाँ हैं उसकी चारों तरफ़ उनकी क़ब्रें हैं सब के सब तलवार से क़त्ल हुए हैं,
੨੨ਅੱਸ਼ੂਰ ਅਤੇ ਉਹ ਦੀ ਸਾਰੀ ਸਭਾ ਉੱਥੇ ਹੈ, ਉਹ ਦੇ ਚੁਫ਼ੇਰੇ ਕਬਰਾਂ ਹਨ, ਸਾਰੇ ਦੇ ਸਾਰੇ ਤਲਵਾਰ ਨਾਲ ਵੱਢੇ ਹੋਏ ਤੇ ਡਿੱਗੇ ਹੋਏ ਹਨ।
23 जिनकी क़ब्रें पाताल की तह में हैं और उसकी तमाम जमियत उसकी क़ब्र के चारो तरफ़ है; सब के सब तलवार से क़त्ल हुए, जो ज़िन्दों की ज़मीन में हैबत का ज़रि'अ थे।
੨੩ਜਿਹਨਾਂ ਦੀਆਂ ਕਬਰਾਂ ਪਤਾਲ ਦੇ ਥੱਲੇ ਹਨ ਅਤੇ ਉਸ ਦੀ ਸਾਰੀ ਸਭਾ ਉਸ ਦੀ ਕਬਰ ਦੇ ਦੁਆਲੇ ਹੈ, ਸਾਰੇ ਦੇ ਸਾਰੇ ਤਲਵਾਰ ਨਾਲ ਵੱਢੇ ਤੇ ਡੇਗੇ ਗਏ, ਜਿਹੜੇ ਜੀਉਂਦਿਆਂ ਦੀ ਧਰਤੀ ਵਿੱਚ ਭੈਅ ਦਾ ਕਾਰਨ ਸਨ।
24 'ऐलाम और उसकी तमाम गिरोह, जो उसकी क़ब्र के चारो तरफ़ हैं वहाँ हैं; सब के सब तलवार से क़त्ल हुए हैं, वह ज़मीन की तह में नामख़्तून उतर गए जो ज़िन्दों की ज़मीन में हैबत के ज़रिए' थे, और उन्होंने पाताल में उतरने वालों के साथ ख़जालत उठाई है।
੨੪ਏਲਾਮ ਅਤੇ ਉਸ ਦੀ ਸਾਰੀ ਭੀੜ ਜੋ ਉਸ ਦੀ ਕਬਰ ਦੇ ਚੁਫ਼ੇਰੇ ਹੈ, ਉੱਥੇ ਹੈ, ਸਾਰੇ ਦੇ ਸਾਰੇ ਤਲਵਾਰ ਨਾਲ ਵੱਢੇ ਗਏ ਤੇ ਡੇਗੇ ਗਏ ਹਨ। ਉਹ ਧਰਤੀ ਦੇ ਪਤਾਲ ਵਿੱਚ ਬੇਸੁੰਨਤੇ ਉੱਤਰ ਗਏ ਹਨ। ਉਹ ਧਰਤੀ ਦੇ ਪਤਾਲ ਵਿੱਚ ਬੇਸੁੰਨਤੇ ਉੱਤਰ ਗਏ, ਜਿਹੜੇ ਜੀਉਂਦਿਆਂ ਦੀ ਧਰਤੀ ਵਿੱਚ ਭੈਅ ਦਾ ਕਾਰਨ ਸਨ ਅਤੇ ਉਹਨਾਂ ਨੇ ਕਬਰ ਵਿੱਚ ਉੱਤਰ ਜਾਣ ਵਾਲਿਆਂ ਨਾਲ ਆਪਣੀ ਨਮੋਸ਼ੀ ਉਠਾਈ ਹੈ।
25 उन्होंने उसके लिए और उसकी तमाम गिरोह के लिए मक़्तूलों के बीच बिस्तर लगाया है, उसकी क़ब्रें उसके चारों तरफ़ हैं, सब के सब नामख़्तून तलवार से क़त्ल हुए हैं; वह ज़िन्दों की ज़मीन में हैबत की वजह थे, और उन्होंने पाताल में उतरने वालों के साथ रुस्वाई उठाई, वह मक़्तूलों में रख्खे गए।
੨੫ਉਹਨਾਂ ਨੇ ਉਹ ਦੇ ਲਈ ਅਤੇ ਉਹ ਦੀ ਸਾਰੀ ਭੀੜ ਲਈ ਵੱਢੇ ਹੋਇਆਂ ਦੇ ਵਿੱਚ ਆਸਣ ਲਾਇਆ ਹੈ। ਉਹ ਦੀਆਂ ਕਬਰਾਂ ਉਹ ਦੇ ਚੁਫ਼ੇਰੇ ਹਨ। ਸਾਰੇ ਦੇ ਸਾਰੇ ਬੇਸੁੰਨਤੇ ਤਲਵਾਰ ਨਾਲ ਵੱਢੇ ਗਏ ਹਨ। ਉਹ ਜੀਉਂਦਿਆਂ ਦੀ ਧਰਤੀ ਵਿੱਚ ਭੈਅ ਦਾ ਕਾਰਨ ਸਨ ਅਤੇ ਉਹਨਾਂ ਨੇ ਕਬਰ ਵਿੱਚ ਉੱਤਰ ਜਾਣ ਵਾਲਿਆਂ ਨਾਲ ਆਪਣੀ ਨਮੋਸ਼ੀ ਚੁੱਕ ਲਈ ਹੈ, ਉਹ ਵੱਢੇ ਹੋਇਆਂ ਵਿੱਚ ਰੱਖੇ ਗਏ।
26 मस्क और तूबल और उसकी तमाम ज'मिय्यत वहाँ हैं, उसकी क़ब्रें उसके चारों तरफ़ हैं, सब के सब नामख़्तून और तलवार के मक़्तूल हैं; अगरचे ज़िन्दों की ज़मीन में हैबत के ज़रिए' थे।
੨੬ਮੇਸ਼ੇਕ, ਤੂਬਲ ਅਤੇ ਉਸ ਦੀ ਸਾਰੀ ਭੀੜ ਉੱਥੇ ਹੈ। ਉਹ ਦੀਆਂ ਕਬਰਾਂ ਉਹ ਦੇ ਚੁਫ਼ੇਰੇ ਹਨ, ਸਾਰੇ ਦੇ ਸਾਰੇ ਬੇਸੁੰਨਤੇ ਅਤੇ ਤਲਵਾਰ ਦੇ ਵੱਢੇ ਹੋਏ ਹਨ, ਕਿਉਂ ਜੋ ਉਹ ਜੀਉਂਦਿਆਂ ਦੀ ਧਰਤੀ ਤੇ ਭੈਅ ਦਾ ਕਾਰਨ ਸਨ।
27 क्या वह उन बहादुरों के साथ जो नामख़्तूनों में से क़त्ल हुए, जो अपने जंग के हथियारों के साथ पाताल में उतर गए पड़े न रहेंगे? उनकी तलवारें उनके सिरों के नीचे रख्खी हैं, और उनकी बदकिरदारी उनकी हड्डियों पर है; क्यूँकि वह ज़िन्दों की ज़मीन में बहादुरों के लिए हैबत का ज़रि'अ थे। (Sheol h7585)
੨੭ਕੀ ਉਹ ਉਹਨਾਂ ਸੂਰਮਿਆਂ ਦੇ ਨਾਲ ਜੋ ਬੇਸੁੰਨਤਿਆਂ ਵਿੱਚੋਂ ਡਿੱਗ ਪਏ, ਜਿਹੜੇ ਆਪਣੇ ਜੰਗੀ ਸ਼ਸਤਰਾਂ ਸਣੇ ਪਤਾਲ ਵਿੱਚ ਉੱਤਰ ਗਏ, ਪਏ ਨਾ ਰਹਿਣਗੇ? ਉਹਨਾਂ ਦੀਆਂ ਤਲਵਾਰਾਂ ਉਹਨਾਂ ਦੇ ਸਿਰਾਂ ਹੇਠਾਂ ਰੱਖੀਆਂ ਗਈਆਂ ਹਨ ਅਤੇ ਉਹਨਾਂ ਦੇ ਔਗੁਣ ਉਹਨਾਂ ਦੀਆਂ ਹੱਡੀਆਂ ਉੱਤੇ ਹਨ, ਕਿਉਂ ਜੋ ਉਹ ਜੀਉਂਦਿਆਂ ਦੀ ਧਰਤੀ ਵਿੱਚ ਸੂਰਮਿਆਂ ਦੇ ਲਈ ਭੈਅ ਦਾ ਕਾਰਨ ਸਨ। (Sheol h7585)
28 और तू नामख़्तूनों के बीच तोड़ा जाएगा, और तलवार के मक़्तूलों के साथ पड़ा रहेगा।
੨੮ਬੇਸੁੰਨਤਿਆਂ ਦੇ ਵਿਚਕਾਰ ਭੰਨਿਆ ਜਾਵੇਗਾ ਅਤੇ ਤਲਵਾਰ ਦੇ ਵੱਢੇ ਹੋਇਆਂ ਦੇ ਨਾਲ ਪਿਆ ਰਹੇਂਗਾ।
29 वहाँ अदोम भी है, उसके बादशाह और उसके सब 'उमरा जो बावजूद अपनी कुव्वत के तलवार के मक़्तूलोंमें रख्खे गए हैं; वह नामख़्तूनों और पाताल में उतरने वालों के साथ पड़े रहेंगे।
੨੯ਉੱਥੇ ਅਦੋਮ ਵੀ ਹੈ। ਉਸ ਦੇ ਰਾਜੇ ਅਤੇ ਉਸ ਦੇ ਰਾਜਕੁਮਾਰ, ਜਿਹੜੇ ਆਪਣੀ ਸ਼ਕਤੀ ਹੁੰਦਿਆਂ ਤਲਵਾਰ ਦੇ ਵੱਢੇ ਹੋਇਆਂ ਵਿੱਚ ਰੱਖੇ ਗਏ ਹਨ, ਉਹ ਬੇਸੁੰਨਤਿਆਂ ਅਤੇ ਕਬਰ ਵਿੱਚ ਉੱਤਰ ਜਾਣ ਵਾਲਿਆਂ ਦੇ ਨਾਲ ਪਏ ਰਹਿਣਗੇ।
30 उत्तर के तमाम 'उमरा और तमाम सैदानी, जो मक़्तूलों के साथ पाताल में उतर गए, बावजूद अपने रौब के अपनी ताक़तवरों से शर्मिन्दा हुए; वह तलवार के मक़्तूलों के साथ नामख्तून पड़े रहेंगे और पाताल में उतरने वालों के साथ रुसवाई उठायेंगे
੩੦ਉੱਤਰ ਦੇ ਸਾਰੇ ਰਾਜਕੁਮਾਰ ਅਤੇ ਸਾਰੇ ਸੀਦੋਨੀ ਜਿਹੜੇ ਵੱਢੇ ਹੋਇਆਂ ਨਾਲ ਹੇਠਾਂ ਉੱਤਰ ਗਏ, ਉਹ ਉੱਥੇ ਹਨ। ਜਿਹੜੇ ਆਪਣੇ ਜ਼ੋਰ ਦੇ ਕਾਰਨ ਭੈਮਾਨ ਸਨ, ਉਹ ਸ਼ਰਮਿੰਦੇ ਹਨ। ਉਹ ਤਲਵਾਰ ਦੇ ਵੱਢੇ ਹੋਇਆਂ ਦੇ ਨਾਲ ਬੇਸੁੰਨਤੇ ਪਏ ਰਹਿਣਗੇ ਅਤੇ ਕਬਰ ਵਿੱਚ ਉੱਤਰਿਆਂ ਹੋਇਆਂ ਨਾਲ ਆਪਣੀ ਨਮੋਸ਼ੀ ਉਠਾਉਣਗੇ।
31 फ़िर'औन उनको देख कर अपनी तमाम जमियत के ज़रिए' तसल्ली पज़ीर होगा हाँ फ़िर'औन और तमाम लश्कर जो तलवार से क़त्ल हुए, ख़ुदावन्द ख़ुदा फ़रमाता है।
੩੧ਫ਼ਿਰਊਨ ਉਹਨਾਂ ਨੂੰ ਵੇਖ ਕੇ ਆਪਣੀ ਸਾਰੀ ਭੀੜ ਉੱਤੇ ਸ਼ਾਂਤੀ ਪਾਵੇਗਾ, ਹਾਂ, ਫ਼ਿਰਊਨ ਅਤੇ ਉਹ ਦੀ ਸਾਰੀ ਫੌਜ ਜਿਹੜੇ ਤਲਵਾਰ ਨਾਲ ਵੱਢੇ ਗਏ, ਪ੍ਰਭੂ ਯਹੋਵਾਹ ਦਾ ਵਾਕ ਹੈ।
32 क्यूँकि मैंने ज़िन्दों की ज़मीन में उसकी हैबत क़ाईम की और वह तलवार के मक़्तूलों के साथ नामख़्तूनों में रख्खा जाएगा; हाँ, फ़िर'औन और उसकी जमियत, ख़ुदावन्द ख़ुदा फ़रमाता है।
੩੨ਕਿਉਂ ਜੋ ਮੈਂ ਜੀਉਂਦਿਆਂ ਦੀ ਧਰਤੀ ਵਿੱਚ ਉਸ ਦਾ ਭੈਅ ਪਾ ਦਿੱਤਾ ਅਤੇ ਉਹ ਤਲਵਾਰ ਦੇ ਵੱਢੇ ਹੋਇਆਂ ਦੇ ਨਾਲ ਬੇਸੁੰਨਤਿਆਂ ਵਿੱਚ ਰਖਾਇਆ ਜਾਵੇਗਾ, ਹਾਂ, ਫ਼ਿਰਊਨ ਅਤੇ ਉਸ ਦੀ ਸਾਰੀ ਭੀੜ, ਪ੍ਰਭੂ ਯਹੋਵਾਹ ਦਾ ਵਾਕ ਹੈ।

< हिज़ि 32 >