< हिज़ि 4 >
1 और ऐ आदमज़ाद, तू एक खपरा ले और अपने सामने रख कर उस पर एक शहर, हाँ, येरूशलेम ही की तस्वीर खींच।
੧ਹੇ ਮਨੁੱਖ ਦੇ ਪੁੱਤਰ, ਤੂੰ ਇੱਕ ਇੱਟ ਲੈ ਅਤੇ ਆਪਣੇ ਅੱਗੇ ਰੱਖ ਕੇ ਉਸ ਉੱਤੇ ਇੱਕ ਸ਼ਹਿਰ, ਹਾਂ, ਯਰੂਸ਼ਲਮ ਦੀ ਤਸਵੀਰ ਬਣਾ।
2 और उसका घेराव कर, और उसके सामने बुर्ज बना, और उसके सामने दमदमा बाँध और उसके चारों तरफ़ ख़ेमें खड़े कर और उसके चारों तरफ़ मन्जनीक लगा।
੨ਉਸ ਦੇ ਦੁਆਲੇ ਘੇਰਾ ਪਾ, ਅਤੇ ਉਸ ਦੇ ਸਾਹਮਣੇ ਗੜ੍ਹ ਬਣਾ ਅਤੇ ਉਸ ਦੇ ਸਾਹਮਣੇ ਘੇਰਾ ਬੰਦੀ ਕਰ ਅਤੇ ਉਸ ਦੇ ਦੁਆਲੇ ਤੰਬੂ ਖੜ੍ਹੇ ਕਰ, ਅਤੇ ਚਾਰੋਂ ਪਾਸੇ ਕਿਲ੍ਹਾ ਤੋੜਨ ਵਾਲੇ ਹਥਿਆਰ ਰੱਖ।
3 फिर तू लोहे का एक तवा ले, और अपने और शहर के बीच उसे नस्ब कर कि वह लोहे की दीवार ठहरे और तू अपना मुँह उसके सामने कर और वह घेराव की हालत में हो, और तू उसको घेरने वाला होगा; यह बनी इस्राईल के लिए निशान है।
੩ਫਿਰ ਤੂੰ ਲੋਹੇ ਦਾ ਇੱਕ ਤਵਾ ਲੈ ਕੇ ਆਪਣੇ ਅਤੇ ਸ਼ਹਿਰ ਦੇ ਵਿਚਾਲੇ ਉਹ ਨੂੰ ਗੱਡ। ਉਹ ਲੋਹੇ ਦੀ ਕੰਧ ਬਣ ਜਾਵੇ ਅਤੇ ਆਪਣਾ ਮੂੰਹ ਉਸ ਦੇ ਵੱਲ ਕਰ। ਉਹ ਘੇਰੇ ਵਿੱਚ ਆਇਆ ਹੋਵੇਗਾ ਅਤੇ ਤੂੰ ਉਸ ਨੂੰ ਘੇਰਨ ਵਾਲਾ ਹੋਵੇਂਗਾ। ਇਹ ਇਸਰਾਏਲ ਦੇ ਘਰਾਣੇ ਲਈ ਨਿਸ਼ਾਨ ਹੈ।
4 फिर तू अपनी ईं करवट पर लेट रह और बनी — इस्राईल की बदकिरदारी इस पर रख दे; जितने दिनों तक तू लेटा रहेगा, तू उनकी बदकिरदारी बर्दाश्त करेगा।
੪ਉਸ ਤੋਂ ਬਾਅਦ ਤੂੰ ਆਪਣੇ ਖੱਬੇ ਪਾਸੇ ਲੇਟ ਅਤੇ ਇਸਰਾਏਲ ਦੇ ਘਰਾਣੇ ਦਾ ਅਪਰਾਧ ਆਪਣੇ ਉੱਤੇ ਲੈ। ਜਿੰਨੇ ਦਿਨ ਤੱਕ ਤੂੰ ਲੇਟਿਆ ਰਹੇਂਗਾ, ਤੂੰ ਉਹਨਾਂ ਦਾ ਪਾਪ ਆਪਣੇ ਉੱਤੇ ਝੱਲੇਂਗਾ।
5 और मैंने उनकी बदकिरदारी के बरसों को उन दिनों के शुमार के मुताबिक़ जो तीन — सौ — नब्बे दिन हैं तुझ पर रख्खा है, इसलिए तू बनी — इस्राईल की बदकिरदारी बर्दाश्त करेगा।
੫ਕਿਉਂ ਜੋ ਮੈਂ ਉਹਨਾਂ ਦੇ ਪਾਪਾਂ ਦੇ ਸਾਲਾਂ ਦੀ ਗਿਣਤੀ ਦੇ ਅਨੁਸਾਰ ਦਿਨ ਠਹਿਰਾਏ ਹਨ, ਇੱਕ ਸਾਲ ਦੇ ਲਈ ਇੱਕ ਦਿਨ, ਜੋ ਤਿੰਨ ਸੌ ਨੱਬੇ ਦਿਨ ਹਨ। ਇਸ ਤਰ੍ਹਾਂ ਤੂੰ ਇਸਰਾਏਲ ਦੇ ਘਰਾਣੇ ਦਾ ਪਾਪ ਝੱਲੇਂਗਾ।
6 और जब तू इनको पूरा कर चुके तो फिर अपनी दहनी करवट पर लेट रह, और चालीस दिन तक बनी यहूदाह की बदकिरदारी को बर्दाश्त कर; मैंने तेरे लिए एक एक साल के बदले एक एक दिन मुक़र्रर किया है।
੬ਜਦ ਤੂੰ ਉਹਨਾਂ ਦਿਨਾਂ ਨੂੰ ਪੂਰਾ ਕਰ ਲਵੇਂ, ਤਾਂ ਫਿਰ ਆਪਣੇ ਸੱਜੇ ਪਾਸੇ ਵੱਲ ਲੇਟ ਜਾਵੀਂ ਅਤੇ ਚਾਲ੍ਹੀ ਦਿਨਾਂ ਤੱਕ ਯਹੂਦਾਹ ਦੇ ਘਰਾਣੇ ਦੇ ਪਾਪਾਂ ਨੂੰ ਝੱਲੀਂ। ਮੈਂ ਤੇਰੇ ਲਈ ਇੱਕ-ਇੱਕ ਸਾਲ ਬਦਲੇ ਇੱਕ-ਇੱਕ ਦਿਨ ਠਹਿਰਾਇਆ ਹੈ।
7 फिर तू येरूशलेम के घेराव की तरफ़ मुँह कर और अपना बाज़ू नंगा कर और उसके ख़िलाफ़ नबुव्वत कर।
੭ਫਿਰ ਤੂੰ ਯਰੂਸ਼ਲਮ ਦੇ ਘੇਰੇ ਵੱਲ ਮੂੰਹ ਕਰ ਅਤੇ ਆਪਣੀ ਬਾਂਹ ਨੰਗੀ ਕਰ ਅਤੇ ਉਹ ਦੇ ਵਿਰੁੱਧ ਭਵਿੱਖਬਾਣੀ ਕਰ
8 और देख, मैं तुझ पर बन्धन डालूँगा कि तू करवट न ले सके, जब तक अपने घेराव के दिनों को पूरा न कर ले।
੮ਅਤੇ ਵੇਖ, ਮੈਂ ਤੇਰੇ ਉੱਤੇ ਬੰਧਨ ਪਾਵਾਂਗਾ ਤਾਂ ਜੋ ਤੂੰ ਪਾਸਾ ਨਾ ਪਰਤ ਸਕੇਂ, ਜਦੋਂ ਤੱਕ ਤੂੰ ਆਪਣੇ ਘੇਰੇ ਦੇ ਦਿਨਾਂ ਨੂੰ ਪੂਰਾ ਨਾ ਕਰ ਲਵੇਂ।
9 और तू अपने लिए गेहूँ और जौ और बाक़ला और मसूर और चना और बाजरा ले, और उनको एक ही बर्तन में रख, और उनकी इतनी रोटियाँ पका जितने दिनों तक तू पहली करवट पर लेटा रहेगा; तू तीन सौ नब्बे दिन तक उनको खाना।
੯ਤੂੰ ਆਪਣੇ ਲਈ ਕਣਕ, ਜੌਂ, ਫਲੀਆਂ, ਦਾਲ, ਚੀਣਾ ਅਤੇ ਬਾਜਰਾ ਲੈ ਅਤੇ ਉਹਨਾਂ ਨੂੰ ਇੱਕ ਭਾਂਡੇ ਵਿੱਚ ਰੱਖ ਅਤੇ ਉਹਨਾਂ ਦੀਆਂ ਐਨੀਆਂ ਰੋਟੀਆਂ ਪਕਾ ਜਿੰਨੇ ਦਿਨਾਂ ਤੱਕ ਤੂੰ ਪਾਸੇ ਪਰਨੇ ਲੇਟਿਆ ਰਹੇਂਗਾ, ਤੂੰ ਤਿੰਨ ਸੌ ਨੱਬੇ ਦਿਨਾਂ ਤੱਕ ਉਹਨਾਂ ਨੂੰ ਖਾਵੀਂ।
10 और तेरा खाना वज़न करके बीस मिस्काल “रोज़ाना होगा जो तू खाएगा, तू थोड़ा — थोड़ा खाना।
੧੦ਤੇਰਾ ਖਾਣਾ ਜੋ ਤੂੰ ਖਾਵੇਂਗਾ ਤੋਲ ਅਨੁਸਾਰ ਪਾਉ ਪੱਕਾ ਰੋਜ਼ ਦਾ ਹੋਵੇਗਾ। ਤੂੰ ਕਦੇ-ਕਦੇ ਖਾਈਂ।
11 तू पानी भी नाप कर एक हीन का छटा हिस्सा पिएगा, तू थोड़ा — थोड़ा पीना।
੧੧ਤੂੰ ਪਾਣੀ ਵੀ ਮਿਣ ਕੇ ਇੱਕ ਸੇਰ ਪੀਵੇਂਗਾ। ਤੂੰ ਕਦੇ-ਕਦੇ ਪੀਣਾ।
12 और तू जौ के फुल्के खाना, और तू उनकी आँखों के सामने इंसान की नजासत से उनको पकाना।”
੧੨ਤੂੰ ਜੌਂ ਦੇ ਫੁਲਕੇ ਖਾਵੀਂ ਅਤੇ ਉਹਨਾਂ ਨੂੰ ਤੂੰ ਉਹਨਾਂ ਦੀਆਂ ਅੱਖਾਂ ਦੇ ਸਾਹਮਣੇ ਮਨੁੱਖ ਦੇ ਮਲ ਦੀ ਅੱਗ ਉੱਤੇ ਪਕਾਵੀਂ।
13 और ख़ुदावन्द ने फ़रमाया, कि “इसी तरह से बनी — इस्राईल अपनी नापाक रोटियों को उन क़ौमों के बीच जिनमें मैं उनको आवारा करूँगा, खाया करेंगे।”
੧੩ਯਹੋਵਾਹ ਨੇ ਆਖਿਆ ਕਿ ਇਸ ਤਰ੍ਹਾਂ ਇਸਰਾਏਲ ਉਹਨਾਂ ਕੌਮਾਂ ਦੇ ਵਿਚਕਾਰ ਆਪਣੀ ਅਸ਼ੁੱਧ ਰੋਟੀ ਖਾਇਆ ਕਰੇਗਾ, ਜਿਹਨਾਂ ਵਿੱਚ ਮੈਂ ਉਹਨਾਂ ਨੂੰ ਧੱਕਾਂਗਾ।
14 तब मैंने कहा, कि “हाय, ख़ुदावन्द ख़ुदा! देख, मेरी जान कभी नापाक नहीं हुई; और अपनी जवानी से अब तक कोई मुरदार चीज़ जो आप ही मर जाए या किसी जानवर से फाड़ी जाए, मैंने हरगिज़ नहीं खाई, और हराम गोश्त मेरे मुँह में कभी नहीं गया।”
੧੪ਤਾਂ ਮੈਂ ਆਖਿਆ, ਹਾਏ ਪ੍ਰਭੂ ਯਹੋਵਾਹ! ਵੇਖ, ਮੇਰੀ ਜਾਨ ਕਦੇ ਅਸ਼ੁੱਧ ਨਹੀਂ ਹੋਈ ਅਤੇ ਮੈਂ ਆਪਣੀ ਜੁਆਨੀ ਤੋਂ ਲੈ ਕੇ ਅਸ਼ੁੱਧ ਨਹੀਂ ਹੋਇਆ। ਆਪਣੀ ਜਵਾਨੀ ਤੋਂ ਲੈ ਕੇ ਅੱਜ ਤੱਕ ਕੋਈ ਮਰੀ ਹੋਈ ਚੀਜ਼ ਮੈਂ ਕਦੇ ਨਹੀਂ ਖਾਧੀ, ਜਿਹੜੀ ਆਪ ਹੀ ਮਰ ਜਾਵੇ ਜਾਂ ਪਾੜੀ ਗਈ ਹੋਵੇ। ਅਸ਼ੁੱਧ ਮਾਸ ਮੇਰੇ ਮੂੰਹ ਵਿੱਚ ਕਦੇ ਨਹੀਂ ਪਿਆ।
15 तब उसने मुझे फ़रमाया, देख, मैं इंसान की नजासत के बदले तुझे गोबर देता हूँ, इसलिए तू अपनी रोटी उससे पकाना।
੧੫ਤਦ ਉਸ ਨੇ ਮੈਨੂੰ ਕਿਹਾ, ਵੇਖ, ਮੈਂ ਤੈਨੂੰ ਮਨੁੱਖ ਦੇ ਮਲ ਦੇ ਥਾਂ ਗਾਂ ਦਾ ਗੋਹਾ ਦਿੰਦਾ ਹੈ, ਸੋ ਤੂੰ ਆਪਣੀ ਰੋਟੀ ਉਹ ਦੀ ਅੱਗ ਉੱਤੇ ਪਕਾਵੀਂ।
16 उसने मुझे फ़रमाया, कि ऐ आदमज़ाद, देख, मैं येरूशलेम में रोटी का 'असा तोड़ डालूँगा; और वह रोटी तौल कर फ़िक्रमन्दी से खाएँगे, और पानी नाप कर हैरत से पिएँगे।
੧੬ਉਸ ਨੇ ਮੈਨੂੰ ਆਖਿਆ ਕਿ ਹੇ ਮਨੁੱਖ ਦੇ ਪੁੱਤਰ, ਵੇਖ, ਮੈਂ ਯਰੂਸ਼ਲਮ ਵਿੱਚ ਰੋਟੀ ਦੇ ਸਾਧਨ ਤੋੜ ਦਿਆਂਗਾ। ਇਸ ਲਈ ਉਹ ਰੋਟੀ ਤੋਲ ਕੇ ਚਿੰਤਾ ਨਾਲ ਖਾਣਗੇ ਅਤੇ ਪਾਣੀ ਵੀ ਦੁੱਖ ਨਾਲ ਮਿਣ-ਮਿਣ ਕੇ ਪੀਣਗੇ।
17 ताकि वह रोटी पानी के मोहताज हों, और एक साथ शर्मिन्दा हों और अपनी बदकिरदारी में हलाक हों।
੧੭ਇਹ ਇਸ ਲਈ ਹੋਵੇਗਾ, ਤਾਂ ਜੋ ਉਹਨਾਂ ਨੂੰ ਰੋਟੀ ਅਤੇ ਪਾਣੀ ਦੀ ਥੁੜ ਹੋਵੇ ਅਤੇ ਆਪੋ ਵਿੱਚ ਲਚਾਰ ਹੋਣ ਅਤੇ ਆਪਣੀ ਬੁਰਿਆਈ ਵਿੱਚ ਲਿੱਸੇ ਪੈ ਜਾਣ।