< हिज़ि 46 >

1 ख़ुदावन्द ख़ुदा यूँ फ़रमाता है, कि अन्दरूनी सहन का फाटक जिसका रुख़ पूरब की तरफ़ है, काम काज के छ: बन्द रहेगा; लेकिन सबत के दिन खोला जाएगा, और नए चाँद के दिन भी खोला जाएगा।
ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਅੰਦਰਲੇ ਵੇਹੜੇ ਦਾ ਫਾਟਕ ਜਿਸ ਦਾ ਮੂੰਹ ਪੂਰਬ ਵੱਲ ਹੈ, ਕੰਮ ਕਾਜ ਦੇ ਛੇ ਦਿਨ ਬੰਦ ਰਹੇਗਾ, ਪਰ ਸਬਤ ਦੇ ਦਿਨ ਖੋਲ੍ਹਿਆ ਜਾਵੇਗਾ ਅਤੇ ਨਵੇਂ ਚੰਦ ਦੇ ਦਿਨ ਵੀ ਖੋਲ੍ਹਿਆ ਜਾਵੇਗਾ।
2 और फ़रमारवा बैरूनी फाटक के आस्ताने के रास्ते से दाख़िल होगा, फाटक की चौखट के पास खड़ा रहेगा; और काहिन उसकी सोख़्तनी क़ुर्बानी और उसकी सलामती की क़ुर्बानियाँ पेशकरेंगे, वह फाटक के आसताने पर सिज्दा करके बाहर निकलेगा लेकिन फाटक शाम तक बन्द न होगा।
ਰਾਜਕੁਮਾਰ ਬਾਹਰਲੇ ਫਾਟਕ ਦੀ ਡਿਉੜ੍ਹੀ ਦੇ ਰਾਹ ਵਿੱਚੋਂ ਅੰਦਰ ਆਵੇਗਾ ਅਤੇ ਫਾਟਕ ਦੀ ਚੁਗਾਠ ਦੇ ਕੋਲ ਖਲੋਤਾ ਰਹੇਗਾ। ਜਾਜਕ ਉਸ ਦੀਆਂ ਹੋਮ ਦੀਆਂ ਬਲੀਆਂ ਅਤੇ ਸੁੱਖ ਦੀਆਂ ਭੇਟਾਂ ਚੜ੍ਹਾਉਣਗੇ ਅਤੇ ਉਹ ਫਾਟਕ ਦੀ ਸਰਦਲ ਤੇ ਮੱਥਾ ਟੇਕ ਕੇ ਬਾਹਰ ਨਿੱਕਲੇਗਾ, ਪਰ ਫਾਟਕ ਸ਼ਾਮ ਤੱਕ ਬੰਦ ਨਾ ਹੋਵੇਗਾ।
3 और मुल्क के लोग उसी फाटक के दरवाज़े पर, सबतों और नए चाँद के वक़्तों में ख़ुदावन्द के सामने सिज्दा किया करेंगे
ਦੇਸ ਦੇ ਲੋਕ ਉਸ ਫਾਟਕ ਦੇ ਦਰਵਾਜ਼ੇ ਤੇ ਸਬਤਾਂ ਅਤੇ ਨਵੇਂ ਚੰਦ ਵਿੱਚ ਯਹੋਵਾਹ ਦੇ ਸਾਹਮਣੇ ਮੱਥਾ ਟੇਕਿਆ ਕਰਨਗੇ।
4 और सोख़्तनी क़ुर्बानी जो फ़रमारवा सबत के दिन ख़ुदावन्द के सामने पेश करेगा, छ: बे'ऐब बर्रे और एक बे'ऐब मेंढा,
ਹੋਮ ਦੀ ਬਲੀ ਜਿਹੜੀ ਰਾਜਕੁਮਾਰ ਸਬਤ ਦੇ ਦਿਨ ਯਹੋਵਾਹ ਦੇ ਕੋਲ ਚੜ੍ਹਾਵੇਗਾ ਇਹ ਹੈ, - ਛੇ ਦੋਸ਼ ਰਹਿਤ ਲੇਲੇ ਅਤੇ ਇੱਕ ਦੋਸ਼ ਰਹਿਤ ਮੇਂਢਾ।
5 और नज़र की कु़र्बानी मेंढे के लिए एक एफ़ा और बर्रों के लिए नज़र की कु़र्बानी उसकी तौफ़ीक़ के एक एफ़ा के लिए एक हीन तेल।
ਮੈਦੇ ਦੀ ਭੇਟ ਮੇਂਢੇ ਦੇ ਲਈ ਇੱਕ ਏਫ਼ਾਹ ਅਤੇ ਲੇਲਿਆਂ ਦੇ ਲਈ ਮੈਦੇ ਦੀ ਭੇਟ ਉਸ ਦੀ ਪਹੁੰਚ ਅਨੁਸਾਰ ਅਤੇ ਇੱਕ ਏਫਾਹ ਦੇ ਲਈ ਇੱਕ ਹੀਨ ਤੇਲ।
6 और नए चाँद के रोज़ एक बे'ऐब बछड़ा और छ: बर्रे और एक मेंढा, सब के सब बे'ऐब
ਨਵੇਂ ਚੰਦ ਦੇ ਦਿਨ ਇੱਕ ਦੋਸ਼ ਰਹਿਤ ਵੱਛਾ, ਛੇ ਦੋਸ਼ ਰਹਿਤ ਭੇਡ ਦੇ ਬੱਚੇ ਅਤੇ ਇੱਕ ਦੋਸ਼ ਰਹਿਤ ਮੇਂਢਾ ਹੋਣਗੇ।
7 और वह नज़र की कु़र्बानी तैयार करेगा या'नी बछड़े के लिए एक एफ़ा और मेंढे के लिए एक एफ़ा और बर्रों के लिए उसकी तौफ़ीक़ के मुताबिक़, हर एक एफ़ा के लिए एक हीन तेल।
ਉਹ ਮੈਦੇ ਦੀ ਭੇਟ ਤਿਆਰ ਕਰੇਗਾ, ਅਰਥਾਤ ਵੱਛੇ ਦੇ ਲਈ ਇੱਕ ਏਫਾਹ ਅਤੇ ਮੇਂਢੇ ਦੇ ਲਈ ਇੱਕ ਏਫਾਹ ਅਤੇ ਲੇਲਿਆਂ ਦੇ ਲਈ ਉਸ ਦੀ ਪਹੁੰਚ ਦੇ ਅਨੁਸਾਰ ਅਤੇ ਹਰੇਕ ਏਫਾਹ ਦੇ ਲਈ ਇੱਕ ਹੀਨ ਤੇਲ।
8 जब फ़रमारवा अन्दर आए, फाटक के आस्ताने के रास्ते से दाख़िल होगा और उसी रास्ते से निकलेगा।
ਜਦੋਂ ਰਾਜਕੁਮਾਰ ਅੰਦਰ ਆਵੇ ਤਾਂ ਫਾਟਕ ਦੀ ਡਿਉੜ੍ਹੀ ਦੇ ਰਾਹ ਅੰਦਰ ਆਵੇਗਾ ਅਤੇ ਉਸੇ ਰਾਹ ਵਿੱਚੋਂ ਨਿੱਕਲੇਗਾ।
9 लेकिन जब मुल्क के लोग मुक़र्ररा ईदों के वक़्त ख़ुदावन्द के सामने हाज़िर होंगे, जो उत्तरी फाटक के रास्ते से सिज्दा करने को दाख़िल होगा वह दक्खिन फाटक के रास्ते से बाहर जाएगा, जो दक्खिनी फाटक के रास्ते से अन्दर आता है वह उत्तरी फाटक के रास्ते से बाहर जाएगा; जिस फाटक के रास्ते से वह अन्दर आया उससे वापस न जाएगा, बल्कि सीधा अपने सामने के फाटक के रास्ते से निकल जाएगा।
ਜਦੋਂ ਦੇਸ ਦੇ ਲੋਕ ਠਹਿਰਾਏ ਹੋਏ ਪਰਬਾਂ ਦੇ ਸਮੇਂ ਯਹੋਵਾਹ ਦੇ ਸਨਮੁਖ ਹਾਜ਼ਰ ਹੋਣਗੇ, ਤਾਂ ਜਿਹੜਾ ਉੱਤਰੀ ਫਾਟਕ ਦੇ ਰਸਤੇ ਮੱਥਾ ਟੇਕਣ ਲਈ ਆਵੇਗਾ ਉਹ ਦੱਖਣੀ ਫਾਟਕ ਦੇ ਰਸਤੇ ਬਾਹਰ ਜਾਵੇਗਾ ਅਤੇ ਜਿਹੜਾ ਦੱਖਣੀ ਫਾਟਕ ਦੇ ਰਸਤੇ ਅੰਦਰ ਆਉਂਦਾ ਹੈ ਉਹ ਉੱਤਰੀ ਫਾਟਕ ਦੇ ਰਸਤੇ ਬਾਹਰ ਜਾਵੇਗਾ। ਜਿਸ ਫਾਟਕ ਦੇ ਰਸਤੇ ਉਹ ਅੰਦਰ ਆਇਆ ਉਸ ਦੇ ਵਿੱਚੋਂ ਮੁੜ ਕੇ ਨਾ ਜਾਵੇਗਾ ਸਗੋਂ ਸਿੱਧਾ ਆਪਣੇ ਸਾਹਮਣੇ ਦੇ ਫਾਟਕ ਵਿੱਚੋਂ ਦੀ ਲੰਘ ਕੇ ਨਿੱਕਲ ਜਾਵੇਗਾ।
10 और जब वह अन्दर जाएँगे तो फ़रमारवा भी उनके बीच होकर जाएगा, और जब वह बाहर निकलेंगे तो सब इकट्ठे जाएँगे।
੧੦ਜਦੋਂ ਉਹ ਅੰਦਰ ਜਾਣਗੇ ਤਾਂ ਰਾਜਕੁਮਾਰ ਵੀ ਉਹਨਾਂ ਦੇ ਵਿੱਚ ਮਿਲ ਕੇ ਜਾਵੇਗਾ ਅਤੇ ਜਦੋਂ ਉਹ ਬਾਹਰ ਨਿੱਕਲਣਗੇ ਤਾਂ ਸਾਰੇ ਇਕੱਠੇ ਜਾਣਗੇ।
11 और ईदों और मज़हबी तहवारों के वक़्त में नज़र की कु़र्बानी बैल के लिए एक एफ़ा, मेंढे के लिए एक एफ़ा होगी, और बर्रों के लिए उसकी तौफ़ीक़ के मुताबिक़ और हर एक एफ़ा के लिए एक हीन तेल।
੧੧ਠਹਿਰਾਏ ਹੋਏ ਪਰਬਾਂ ਉੱਤੇ ਮੈਦੇ ਦੀ ਭੇਟ ਵਹਿੜੇ ਦੇ ਲਈ ਇੱਕ ਏਫਾਹ ਅਤੇ ਮੇਂਢੇ ਦੇ ਲਈ ਇੱਕ ਏਫਾਹ ਹੋਵੇਗੀ ਅਤੇ ਲੇਲਿਆਂ ਦੇ ਲਈ ਉਸ ਦੀ ਪਹੁੰਚ ਦੇ ਅਨੁਸਾਰ ਅਤੇ ਹਰੇਕ ਏਫਾਹ ਦੇ ਲਈ ਇੱਕ ਹੀਨ ਤੇਲ।
12 और जब फ़रमारवा रज़ा की कु़र्बानी तैयार करे या'नी सोख़्तनी कु़बानी या सलामती की कु़र्बानी ख़ुदावन्द के सामने रज़ा की कु़र्बानी के तौर पर लाए तो वह फाटक जिसका रुख पूरब की तरफ़ उसके लिए खोला जाएगा और सबत के दिन की तरह वह अपनी सोख़्तनी कु़र्बानी और सलामती की कु़र्बानी पेश करेगा, तब वह बाहर निकल आएगा और उसके निकलने के बाद फाटक बन्द किया जाएगा।
੧੨ਜਦੋਂ ਰਾਜਕੁਮਾਰ ਖੁਸ਼ੀ ਦੀ ਭੇਟ ਤਿਆਰ ਕਰੇ ਅਥਵਾ ਹੋਮ ਦੀ ਬਲੀ ਜਾਂ ਸੁੱਖ ਦੀ ਭੇਟ ਯਹੋਵਾਹ ਦੇ ਲਈ ਖੁਸ਼ੀ ਦੀ ਭੇਟ ਦੇ ਤੌਰ ਤੇ ਲਿਆਵੇ, ਤਾਂ ਉਹ ਫਾਟਕ ਜਿਸ ਦਾ ਮੂੰਹ ਪੂਰਬ ਵੱਲ ਹੈ ਉਹ ਦੇ ਲਈ ਖੋਲ੍ਹਿਆ ਜਾਵੇਗਾ, ਅਤੇ ਸਬਤ ਦੇ ਦਿਨ ਵਾਂਗੂੰ ਉਹ ਆਪਣੀ ਹੋਮ ਦੀ ਬਲੀ ਅਤੇ ਸੁੱਖ ਦੀ ਭੇਟ ਚੜ੍ਹਾਵੇਗਾ। ਤਦ ਉਹ ਬਾਹਰ ਨਿੱਕਲ ਆਵੇਗਾ ਅਤੇ ਨਿੱਕਲਣ ਦੇ ਮਗਰੋਂ ਫਾਟਕ ਬੰਦ ਕਰ ਦਿੱਤਾ ਜਾਵੇਗਾ।
13 तो हर रोज़ ख़ुदावन्द के सामने पहले साल का एक बे'ऐब बर्रा सोख़्तनी कु़र्बानी के लिए पेश करेगा, तू हर सुबह पेश करेगा।
੧੩ਤੂੰ ਹਰ ਦਿਨ ਯਹੋਵਾਹ ਦੇ ਲਈ ਪਹਿਲੇ ਸਾਲ ਦਾ ਇੱਕ ਦੋਸ਼ ਰਹਿਤ ਲੇਲਾ ਹੋਮ ਦੀ ਬਲੀ ਲਈ ਚੜ੍ਹਾਵੇਂਗਾ, ਤੂੰ ਹਰ ਸਵੇਰ ਨੂੰ ਚੜ੍ਹਾਵੇਂਗਾ।
14 और तू उसके साथ हर सुबह नज़र की कु़र्बानी पेश करेगा या'नी एफ़ा का छटा हिस्सा, और मैदे के साथ मिलाने को तेल के हीन की एक तिहाई, दाइमी हुक्म के मुताबिक़ हमेशा के लिए ख़ुदावन्द के सामने यह नज़र की कु़र्बानी होगी।
੧੪ਤੂੰ ਉਹ ਦੇ ਨਾਲ ਹਰ ਸਵੇਰ ਨੂੰ ਮੈਦੇ ਦੀ ਭੇਟ ਚੜ੍ਹਾਵੇਂਗਾ, ਅਰਥਾਤ ਏਫਾਹ ਦਾ ਛੇਵਾਂ ਭਾਗ ਅਤੇ ਮੈਦੇ ਦੇ ਨਾਲ ਮਿਲਾਉਣ ਦੇ ਲਈ ਤੇਲ ਦੇ ਹੀਨ ਦਾ ਇੱਕ ਤਿਹਾਈ ਭਾਗ। ਸਦਾ ਦੀ ਬਿਧੀ ਦੇ ਅਨੁਸਾਰ ਸਦਾ ਦੇ ਲਈ ਯਹੋਵਾਹ ਦੇ ਲਈ ਇਹ ਮੈਦੇ ਦੀ ਭੇਟ ਹੋਵੇਗੀ।
15 इसी तरह वह बर्रे और नज़र की कु़र्बानी और तेल हर सुबह हमेशा की सोख़्तनी कु़र्बानी के लिए अदा करेंगे।
੧੫ਇਸ ਤਰ੍ਹਾਂ ਉਹ ਲੇਲਾ ਅਤੇ ਮੈਦੇ ਦੀ ਭੇਟ ਅਤੇ ਤੇਲ ਹਰ ਸਵੇਰੇ ਸਦਾ ਦੀ ਹੋਮ ਦੀ ਬਲੀ ਦੇ ਲਈ ਚੜ੍ਹਾਉਣਗੇ।
16 ख़ुदावन्द ख़ुदा यूँ फ़रमाता है: कि अगर फ़रमारवा अपने बेटों में से किसी को कोई हदिया दे, वह उसकी मीरास उसके बेटों की होगी; वह उनका मौरूसी माल है।
੧੬ਪ੍ਰਭੂ ਯਹੋਵਾਹ ਇਹ ਆਖਦਾ ਹੈ, - ਜੇਕਰ ਰਾਜਕੁਮਾਰ ਆਪਣੇ ਪੁੱਤਰਾਂ ਵਿੱਚੋਂ ਕਿਸੇ ਨੂੰ ਕੋਈ ਸੁਗ਼ਾਤ ਦੇਵੇ, ਤਾਂ ਉਹ ਉਸ ਦੇ ਪੁੱਤਰਾਂ ਦੀ ਮਿਰਾਸ ਹੋਵੇਗੀ। ਉਹ ਉਹਨਾਂ ਦੀ ਜੱਦੀ ਮਿਰਾਸ ਹੈ।
17 लेकिन अगर वह अपने गु़लामों में से किसी को अपनी मीरास में से हदिया दे, तो वह आज़ादी के साल तक उसका होगा; उसके बाद फिर फ़रमारवा का हो जाएगा। मगर उसकी मीरास उसके बेटों के लिए होगी।
੧੭ਪਰ ਜੇਕਰ ਉਹ ਆਪਣੇ ਟਹਿਲੂਆਂ ਵਿੱਚੋਂ ਕਿਸੇ ਇੱਕ ਨੂੰ ਆਪਣੀ ਮਿਰਾਸ ਵਿੱਚੋਂ ਸੁਗ਼ਾਤ ਦੇਵੇਂ, ਤਾਂ ਉਹ ਅਜ਼ਾਦੀ ਦੇ ਸਾਲ ਤੱਕ ਉਸ ਦੀ ਹੋਵੇਗੀ। ਉਸ ਦੇ ਬਾਅਦ ਫੇਰ ਰਾਜਕੁਮਾਰ ਦੀ ਹੋ ਜਾਵੇਗੀ, ਪਰ ਉਸ ਦੀ ਆਪਣੀ ਮਿਰਾਸ ਉਹ ਦੇ ਪੁੱਤਰਾਂ ਲਈ ਹੋਵੇਗੀ।
18 और फ़रमारवा लोगों की मीरास में से ज़ुल्म करके न लेगा, ताकि उनको उनकी मिल्कियत से बेदख़्ल करे; लेकिन वह अपनी ही मिल्कियत में से अपने बेटों को मीरास देगा, ताकि मेरे लोग अपनी अपनी मिलिकयत से जुदा न हो जाएँ।
੧੮ਰਾਜਕੁਮਾਰ ਧੱਕਾ ਕਰ ਕੇ ਲੋਕਾਂ ਦੀ ਮਿਰਾਸ ਵਿੱਚੋਂ ਨਾ ਲਵੇਗਾ, ਤਾਂ ਜੋ ਉਹਨਾਂ ਨੂੰ ਉਹਨਾਂ ਦੇ ਕਬਜ਼ੇ ਤੋਂ ਬੇਦਖ਼ਲ ਕਰੇ, ਪਰ ਉਹ ਆਪਣੀ ਹੀ ਮਿਰਾਸ ਵਿੱਚੋਂ ਆਪਣੇ ਪੁੱਤਰਾਂ ਨੂੰ ਮਿਰਾਸ ਦੇਵੇਗਾ, ਤਾਂ ਜੋ ਲੋਕ ਆਪਣੇ-ਆਪਣੇ ਕਬਜ਼ੇ ਤੋਂ ਵਾਂਜੇ ਨਾ ਹੋ ਜਾਣ।
19 फिर वह मुझे उस मदख़ल के रास्ते से जो फाटक के पहलू में था, काहिनों के पाक कमरों में जिनका रुख उत्तर की तरफ़ था, लाया और क्या देखता हूँ कि पच्छिम की तरफ़ पीछे कुछ ख़ाली जगह है।
੧੯ਫੇਰ ਉਹ ਮੈਨੂੰ ਉਸ ਦਰਵਾਜ਼ੇ ਦੇ ਰਾਹ ਜੋ ਫਾਟਕ ਦੇ ਇੱਕ ਪਾਸੇ ਸੀ, ਜਾਜਕਾਂ ਦੀਆਂ ਪਵਿੱਤਰ ਕੋਠੜੀਆਂ ਵਿੱਚ ਜਿਹਨਾਂ ਦਾ ਮੂੰਹ ਉਤਰ ਵੱਲ ਸੀ ਲੈ ਆਇਆ, ਅਤੇ ਵੇਖੋ, ਪੱਛਮ ਵੱਲ ਪਿੱਛੇ ਇੱਕ ਥਾਂ ਸੀ।
20 तब उसने मुझे फ़रमाया, देख, यह वह जगह है जिसमें काहिन जुर्म की क़ुर्बानी और ख़ता की क़ुर्बानी को जोश देंगे और नज़र की क़ुर्बानी पकायेंगे ताकि उनको बैरूनी सहन में ले जाकर लोगों की तक़दीस करें।
੨੦ਤਦ ਉਹ ਨੇ ਮੈਨੂੰ ਆਖਿਆ, ਇਹ ਉਹ ਥਾਂ ਹੈ ਜਿਸ ਵਿੱਚ ਜਾਜਕ ਦੋਸ਼ ਦੀ ਬਲੀ ਅਤੇ ਪਾਪ ਬਲੀ ਨੂੰ ਉਬਾਲਣਗੇ, ਅਤੇ ਮੈਦੇ ਦੀ ਭੇਟ ਪਕਾਉਣਗੇ, ਕਿਤੇ ਉਹ ਉਹਨਾਂ ਨੂੰ ਬਾਹਰਲੇ ਵੇਹੜੇ ਵਿੱਚ ਲੈ ਜਾ ਕੇ ਲੋਕਾਂ ਨੂੰ ਪਵਿੱਤਰ ਕਰਨ।
21 फिर वह मुझे बैरूनी सहन में लाया और सहन के चारों कोनों की तरफ़ मुझे ले गया, और देखो, सहन के हर कोने में एक और सहन था;
੨੧ਫੇਰ ਉਹ ਮੈਨੂੰ ਬਾਹਰਲੇ ਵੇਹੜੇ ਵਿੱਚ ਲੈ ਆਇਆ ਅਤੇ ਵੇਹੜੇ ਦੇ ਚਾਰਾਂ ਖੂੰਜਿਆਂ ਵੱਲ ਮੈਨੂੰ ਲੈ ਗਿਆ, ਅਤੇ ਵੇਖੋ, ਵੇਹੜੇ ਦੇ ਹਰੇਕ ਖੂੰਜੇ ਵਿੱਚ ਇੱਕ ਹੋਰ ਵੇਹੜਾ ਸੀ।
22 सहन के चारों कोनों में चालीस चालीस हाथ लम्बे और तीस तीस हाथ चौड़े सहन मुत्तसिल थे, यह चारों कोने वाले एक ही नाप के थे।
੨੨ਵੇਹੜੇ ਦੇ ਚਾਰਾਂ ਖੂੰਜਿਆਂ ਵਿੱਚ ਚਾਲ੍ਹੀ-ਚਾਲ੍ਹੀ ਹੱਥ ਲੰਮੇ ਅਤੇ ਤੀਹ-ਤੀਹ ਹੱਥ ਚੌੜੇ ਵੇਹੜੇ ਨਾਲ ਲਗਵੇਂ ਸਨ, ਇਹ ਚਾਰ ਕੋਨਿਆਂ ਵਾਲੇ ਇੱਕੋ ਹੀ ਨਾਪ ਦੇ ਸਨ।
23 और उनके चारों तरफ़ या'नी उन चारों के चारों तरफ़ दीवार थी, और चारों तरफ़ दीवार के नीचे चूल्हे बने थे।
੨੩ਉਹਨਾਂ ਦੇ ਚੁਫ਼ੇਰੇ ਅਰਥਾਤ ਉਹਨਾਂ ਚਾਰਾਂ ਦੇ ਚੁਫ਼ੇਰੇ ਕੰਧ ਸੀ ਅਤੇ ਚੁਫ਼ੇਰੇ ਕੰਧ ਦੇ ਹੇਠਾਂ ਉਬਾਲਣ ਦੇ ਥਾਂ ਬਣੇ ਹੋਏ ਸਨ।
24 तब उसने मुझे फ़रमाया, कि “यह चूल्हे हैं, जहाँ हैकल के ख़ादिम लोगों के ज़बीहे उबालेंगे।”
੨੪ਤਦ ਉਹ ਨੇ ਮੈਨੂੰ ਆਖਿਆ ਕਿ ਇਹ ਉਬਾਲਣ ਦੇ ਘਰ ਹਨ, ਜਿੱਥੇ ਭਵਨ ਦੇ ਸੇਵਾਦਾਰ ਲੋਕਾਂ ਦੀਆਂ ਬਲੀਆਂ ਉਬਾਲਣਗੇ।

< हिज़ि 46 >