< गलातियों 1 >

1 पौलुस की तरफ़ से जो ना इंसान ों की जानिब से ना इंसान की वजह से, बल्कि ईसा 'मसीह और ख़ुदा बाप की वजह से जिसने उसको मुर्दों में से जिलाया, रसूल है;
ਪੌਲੁਸ, ਜਿਹੜਾ ਮਨੁੱਖਾਂ ਦੇ ਵੱਲੋਂ ਨਹੀਂ, ਨਾ ਕਿਸੇ ਮਨੁੱਖ ਦੇ ਰਾਹੀਂ, ਸਗੋਂ ਯਿਸੂ ਮਸੀਹ ਅਤੇ ਪਿਤਾ ਪਰਮੇਸ਼ੁਰ ਦੇ ਰਾਹੀਂ ਰਸੂਲ ਹਾਂ, ਜਿਸ ਨੇ ਯਿਸੂ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ।
2 और सब भाइयों की तरफ़ से जो मेरे साथ हैं, ग़लतिया सूबे की कलीसियाओं को ख़त:
ਅਤੇ ਉਹਨਾਂ ਸਾਰਿਆਂ ਭਰਾਵਾਂ ਵੱਲੋਂ ਜਿਹੜੇ ਮੇਰੇ ਨਾਲ ਹਨ, ਗਲਾਤੀਆਂ ਦੀਆਂ ਕਲੀਸਿਯਾ ਨੂੰ
3 ख़ुदा बाप और हमारे ख़ुदावन्द ईसा मसीह की तरफ़ से तुम्हें फ़ज़ल और इतमिनान हासिल होता रहे।
ਕਿਰਪਾ ਅਤੇ ਸ਼ਾਂਤੀ ਪਿਤਾ ਪਰਮੇਸ਼ੁਰ ਅਤੇ ਸਾਡੇ ਪ੍ਰਭੂ ਯਿਸੂ ਮਸੀਹ ਦੀ ਵੱਲੋਂ ਮਿਲਦੀ ਰਹੇ।
4 उसी ने हमारे गुनाहों के लिए अपने आप को दे दिया; ताकि हमारे ख़ुदा और बाप की मर्ज़ी के मुवाफ़िक़ हमें इस मौजूदा ख़राब जहान से ख़लासी बख़्शे। (aiōn g165)
ਜਿਸ ਨੇ ਸਾਡਿਆਂ ਪਾਪਾਂ ਦੇ ਕਾਰਨ ਆਪਣੇ ਆਪ ਨੂੰ ਦੇ ਦਿੱਤਾ, ਤਾਂ ਜੋ ਸਾਡੇ ਪਰਮੇਸ਼ੁਰ ਅਤੇ ਪਿਤਾ ਦੀ ਮਰਜ਼ੀ ਦੇ ਅਨੁਸਾਰ ਸਾਨੂੰ ਇਸ ਵਰਤਮਾਨ ਬੁਰੇ ਸੰਸਾਰ ਤੋਂ ਬਚਾ ਲਵੇ। (aiōn g165)
5 उसकी बड़ाई हमेशा से हमेशा तक होती रहे आमीन। (aiōn g165)
ਉਸ ਦੀ ਵਡਿਆਈ ਜੁੱਗੋ-ਜੁੱਗ ਹੋਵੇ। ਆਮੀਨ। (aiōn g165)
6 मैं ताअ'ज्जुब करता हूँ कि जिसने तुम्हें मसीह के फ़ज़ल से बुलाया, उससे तुम इस क़दर जल्द फिर कर किसी और तरह की ख़ुशख़बरी की तरफ़ माइल होने लगे,
ਮੈਂ ਹੈਰਾਨ ਹੁੰਦਾ ਹਾਂ ਕਿ ਜਿਸ ਨੇ ਮਸੀਹ ਦੀ ਕਿਰਪਾ ਵਿੱਚ ਤੁਹਾਨੂੰ ਸੱਦਿਆ, ਐਨੀ ਛੇਤੀ ਕਿਉਂ ਕਿਸੇ ਹੋਰ ਖੁਸ਼ਖਬਰੀ ਵੱਲ ਮਨ ਲਗਾਉਂਦੇ ਹੋ।
7 मगर वो दूसरी नहीं; अलबत्ता कुछ ऐसे हैं जो तुम्हें उलझा देते और मसीह की ख़ुशख़बरी को बिगाड़ना चाहते हैं।
ਜਦ ਕਿ ਕੋਈ ਦੂਸਰੀ ਖੁਸ਼ਖਬਰੀ ਹੈ ਹੀ ਨਹੀਂ, ਪਰ ਕਈ ਅਜਿਹੇ ਹਨ ਜਿਹੜੇ ਤੁਹਾਨੂੰ ਪਰੇਸ਼ਾਨ ਕਰਨਾ ਅਤੇ ਮਸੀਹ ਦੀ ਖੁਸ਼ਖਬਰੀ ਨੂੰ ਬਦਲਣਾ ਚਾਹੁੰਦੇ ਹਨ।
8 लेकिन हम या आसमान का कोई फ़रिश्ता भी उस ख़ुशख़बरी के सिवा जो हमने तुम्हें सुनाई, कोई और ख़ुशख़बरी सुनाए तो मला'उन हो।
ਪਰ ਜੇਕਰ ਅਸੀਂ ਵੀ ਜਾਂ ਸਵਰਗ ਤੋਂ ਕੋਈ ਦੂਤ ਉਸ ਖੁਸ਼ਖਬਰੀ ਤੋਂ ਬਿਨ੍ਹਾਂ ਜਿਹੜੀ ਅਸੀਂ ਤੁਹਾਨੂੰ ਸੁਣਾਈ ਸੀ, ਕੋਈ ਹੋਰ ਖੁਸ਼ਖਬਰੀ ਤੁਹਾਨੂੰ ਸੁਣਾਵੇ ਤਾਂ ਉਹ ਸਰਾਪਤ ਹੋਵੇ!
9 जैसा हम पहले कह चुके हैं, वैसा ही मैं अब फिर कहता हूँ कि उस ख़ुशख़बरी के सिवा जो तुम ने क़ुबूल की थी, अगर तुम्हें और कोई ख़ुशख़बरी सुनाता है तो मला'उन हो।
ਜਿਵੇਂ ਅਸੀਂ ਪਹਿਲਾਂ ਕਿਹਾ ਹੈ ਉਵੇਂ ਮੈਂ ਹੁਣ ਫੇਰ ਆਖਦਾ ਹਾਂ ਭਈ ਜੇ ਕੋਈ ਉਸ ਖੁਸ਼ਖਬਰੀ ਜਿਹੜੀ ਤੁਸੀਂ ਕਬੂਲ ਕੀਤੀ, ਇਸ ਤੋਂ ਇਲਾਵਾ ਤੁਹਾਨੂੰ ਕੋਈ ਹੋਰ ਖੁਸ਼ਖਬਰੀ ਸੁਣਾਵੇ ਤਾਂ ਉਹ ਸਰਾਪਤ ਹੋਵੇ।
10 अब मैं आदमियों को दोस्त बनाता हूँ या ख़ुदा को? क्या आदमियों को ख़ुश करना चाहता हूँ? अगर अब तक आदिमयों को ख़ुश करता रहता, तो मसीह का बन्दा ना होता।
੧੦ਕੀ ਮੈਂ ਹੁਣ ਮਨੁੱਖਾਂ ਨੂੰ ਮਨਾਉਂਦਾ ਹਾਂ ਜਾਂ ਪਰਮੇਸ਼ੁਰ ਨੂੰ? ਕੀ ਮੈਂ ਮਨੁੱਖਾਂ ਨੂੰ ਖੁਸ਼ ਕਰਨਾ ਚਾਹੁੰਦਾ ਹਾਂ? ਜੇ ਮੈਂ ਹੁਣ ਤੱਕ ਮਨੁੱਖਾਂ ਨੂੰ ਖੁਸ਼ ਕਰਦਾ ਰਹਿੰਦਾ ਤਾਂ ਮੈਂ ਮਸੀਹ ਦਾ ਦਾਸ ਨਾ ਹੁੰਦਾ।
11 ऐ भाइयों! मैं तुम्हें बताए देता हूँ कि जो ख़ुशख़बरी मैं ने सुनाई वो इंसान की नहीं।
੧੧ਹੇ ਭਰਾਵੋ, ਮੈਂ ਚਾਹੁੰਦਾ ਹਾਂ ਕਿ ਤੁਸੀਂ ਇਹ ਜਾਣ ਲਓ ਕਿ ਜਿਹੜੀ ਖੁਸ਼ਖਬਰੀ ਮੈਂ ਤੁਹਾਨੂੰ ਸੁਣਾਈ ਉਹ ਮਨੁੱਖ ਦੇ ਵਲੋਂ ਨਹੀਂ ਹੈ।
12 क्यूँकि वो मुझे इंसान की तरफ़ से नहीं पहूँची, और न मुझे सिखाई गई, बल्कि ख़ुदा' मसीह की तरफ़ से मुझे उसका मुक़ाशिफ़ा हुआ।
੧੨ਉਹ ਮੈਨੂੰ ਨਾ ਤਾਂ ਕਿਸੇ ਇਨਸਾਨ ਕੋਲੋਂ ਮਿਲੀ, ਅਤੇ ਨਾ ਮੈਂਨੂੰ ਇਹ ਸਿਖਾਈ ਗਈ ਸਗੋਂ ਯਿਸੂ ਮਸੀਹ ਦੇ ਪਰਕਾਸ਼ ਦੇ ਰਾਹੀਂ ਮੈਨੂੰ ਪ੍ਰਾਪਤ ਹੋਈ।
13 चुनाँचे यहूदी तरीक़े में जो पहले मेरा चाल — चलन था, तुम सुन चुके हो कि मैं ख़ुदा की कलीसिया को अज़ हद सताता और तबाह करता था।
੧੩ਕਿਉਂ ਜੋ ਯਹੂਦੀਆਂ ਦੇ ਮਤ ਜੋ ਮੇਰਾ ਪਹਿਲਾਂ ਚਾਲ-ਚਲਣ ਸੀ, ਤੁਸੀਂ ਉਹ ਦੀ ਖ਼ਬਰ ਸੁਣ ਹੀ ਲਈ ਭਈ ਮੈਂ ਪਰਮੇਸ਼ੁਰ ਦੀ ਕਲੀਸਿਯਾ ਨੂੰ ਬਹੁਤ ਸਤਾਉਂਦਾ ਅਤੇ ਨਾਸ ਕਰਦਾ ਸੀ।
14 और मैं यहूदी तरीक़े में अपनी क़ौम के अक्सर हम उम्रों से बढ़ता जाता था, और अपने बुज़ुर्गों की रिवायतों में निहायत सरगर्म था।
੧੪ਅਤੇ ਆਪਣੇ ਪੁਰਖਿਆਂ ਦੀਆਂ ਰੀਤਾਂ ਲਈ ਬੜਾ ਅਣਖੀ ਹੋ ਕੇ ਮੈਂ ਯਹੂਦੀਆਂ ਦੇ ਧਰਮ ਵਿੱਚ ਆਪਣੀ ਕੌਮ ਦੇ ਮੰਨਣ ਵਾਲਿਆਂ ਨਾਲੋਂ ਜਿਆਦਾ ਉਤਸ਼ਾਹੀ ਸੀ।
15 लेकिन जिस ख़ुदा ने मेरी माँ के पेट ही से मख़्सूस कर लिया, और अपने फ़ज़ल से बुला लिया, जब उसकी ये मर्ज़ी हुई
੧੫ਪਰ ਜਿਸ ਪਰਮੇਸ਼ੁਰ ਨੇ ਮੈਨੂੰ ਮੇਰੀ ਮਾਤਾ ਦੀ ਕੁੱਖੋਂ ਹੀ ਵੱਖਰਾ ਕੀਤਾ, ਅਤੇ ਜਦੋਂ ਉਹ ਦੀ ਮਰਜ਼ੀ ਪੂਰੀ ਹੋਈ ਉਸ ਨੇ ਮੈਨੂੰ ਆਪਣੀ ਵੱਡੀ ਕਿਰਪਾ ਨਾਲ ਸੱਦਿਆ।
16 कि अपने बेटे को मुझ में ज़ाहिर करे ताकि मैं ग़ैर — क़ौमों में उसकी ख़ुशख़बरी दूँ, तो न मैंने गोश्त और ख़ून से सलाह ली,
੧੬ਕਿ ਆਪਣੇ ਪੁੱਤਰ ਦਾ ਮੇਰੇ ਵਿੱਚ ਪਰਕਾਸ਼ ਕਰੇ ਕਿ ਮੈਂ ਉਹ ਦੀ ਖੁਸ਼ਖਬਰੀ ਪਰਾਈਆਂ ਕੌਮਾਂ ਵਿੱਚ ਸੁਣਾਵਾਂ ਤਦ ਮੈਂ ਮਾਸ ਅਤੇ ਲਹੂ ਤੋਂ ਸਲਾਹ ਨਾ ਲਈ,
17 और न येरूशलेम में उनके पास गया जो मुझ से पहले रसूल थे, बल्कि फ़ौरन अरब मुल्क को चला गया फिर वहाँ से दमिश्क़ शहर को वापस आया
੧੭ਅਤੇ ਨਾ ਯਰੂਸ਼ਲਮ ਵਿੱਚ ਉਹਨਾਂ ਕੋਲ ਗਿਆ ਜਿਹੜੇ ਮੇਰੇ ਤੋਂ ਪਹਿਲਾਂ ਰਸੂਲ ਬਣੇ ਸਨ ਸਗੋਂ ਮੈਂ ਅਰਬ ਨੂੰ ਚੱਲਿਆ ਗਿਆ ਅਤੇ ਫੇਰ ਦੰਮਿਸ਼ਕ ਨੂੰ ਮੁੜ ਆਇਆ।
18 फिर तीन बरस के बाद मै कैफ़ा से मुलाक़ात करने को गया और पन्द्रह दिन तक उसके पास रहा।
੧੮ਤਦ ਤਿੰਨਾਂ ਸਾਲਾਂ ਦੇ ਪਿੱਛੋਂ ਕੇਫ਼ਾਸ ਦੇ ਨਾਲ ਮੁਲਾਕਾਤ ਕਰਨ ਲਈ ਮੈਂ ਯਰੂਸ਼ਲਮ ਨੂੰ ਗਿਆ ਅਤੇ ਉਹ ਦੇ ਕੋਲ ਪੰਦਰਾਂ ਦਿਨ ਰਿਹਾ।
19 मगर और रसूलों में से ख़ुदावन्द के भाई या'क़ूब के सिवा किसी से न मिला।
੧੯ਪਰ ਪ੍ਰਭੂ ਦੇ ਭਰਾ ਯਾਕੂਬ ਤੋਂ ਬਿਨ੍ਹਾਂ ਮੈਂ ਰਸੂਲਾਂ ਵਿੱਚੋਂ ਕਿਸੇ ਹੋਰ ਨੂੰ ਨਹੀਂ ਵੇਖਿਆ।
20 जो बातें मैं तुम को लिखता हूँ, ख़ुदा को हाज़िर जान कर कहता हूँ कि वो झूठी नहीं।
੨੦ਹੁਣ ਜਿਹੜੀਆਂ ਗੱਲਾਂ ਮੈਂ ਤੁਹਾਨੂੰ ਲਿਖਦਾ ਹਾਂ, ਵੇਖੋ, ਪਰਮੇਸ਼ੁਰ ਨੂੰ ਹਾਜ਼ਰ ਜਾਣ ਕੇ ਕਹਿੰਦਾ ਹਾਂ, ਮੈਂ ਝੂਠ ਨਹੀਂ ਬੋਲਦਾ!
21 इसके बाद मैं सीरिया और किलकिया के इलाक़ों में आया;
੨੧ਉਸ ਤੋਂ ਬਾਅਦ ਮੈਂ ਸੀਰੀਯਾ ਅਤੇ ਕਿਲਕਿਯਾ ਦੇ ਇਲਾਕਿਆਂ ਵਿੱਚ ਗਿਆ।
22 और यहूदिया सूबा की कलीसियाएँ, जो मसीह में थीं मुझे सूरत से न जानती थी,
੨੨ਅਤੇ ਯਹੂਦਿਯਾ ਦੀਆਂ ਕਲੀਸਿਯਾ ਨੇ ਜੋ ਮਸੀਹ ਵਿੱਚ ਸਨ, ਕਦੇ ਵੀ ਮੇਰਾ ਚਿਹਰਾ ਨਹੀਂ ਸੀ ਵੇਖਿਆ।
23 मगर ये सुना करती थीं, जो हम को पहले सताता था, वो अब उसी दीन की ख़ुशख़बरी देता है जिसे पहले तबाह करता था।
੨੩ਪਰ ਸਿਰਫ਼ ਉਹਨਾਂ ਨੇ ਇਹ ਸੁਣਿਆ ਸੀ ਕਿ ਜਿਹੜਾ ਸਾਨੂੰ ਪਹਿਲਾਂ ਸਤਾਉਂਦਾ ਹੁੰਦਾ ਸੀ, ਉਹ ਹੁਣ ਉਸ ਵਿਸ਼ਵਾਸ ਦੀ ਖੁਸ਼ਖਬਰੀ ਸੁਣਾਉਂਦਾ ਹੈ ਜਿਸ ਨੂੰ ਪਹਿਲਾਂ ਬਰਬਾਦ ਕਰਦਾ ਸੀ।
24 और वो मेरे ज़रिए ख़ुदा की बड़ाई करती थी।
੨੪ਅਤੇ ਉਹਨਾਂ ਨੇ ਮੇਰੇ ਕਾਰਨ ਪਰਮੇਸ਼ੁਰ ਦੀ ਵਡਿਆਈ ਕੀਤੀ।

< गलातियों 1 >