< पैदाइश 48 >
1 इन बातों के बाद यूँ हुआ कि किसी ने यूसुफ़ से कहा, “तेरा बाप बीमार है।” तब वह अपने दोनो बेटों, मनस्सी और इफ़्राईम को साथ लेकर चला।
੧ਕੁਝ ਦਿਨਾਂ ਤੋਂ ਬਾਅਦ ਇਹ ਹੋਇਆ ਕਿ ਕਿਸੇ ਨੇ ਯੂਸੁਫ਼ ਨੂੰ ਆਖਿਆ, ਵੇਖੋ, ਤੁਹਾਡਾ ਪਿਤਾ ਬਿਮਾਰ ਹੈ। ਤਦ ਉਸ ਨੇ ਆਪਣੇ ਦੋਹਾਂ ਪੁੱਤਰਾਂ ਮਨੱਸ਼ਹ ਅਤੇ ਇਫ਼ਰਾਈਮ ਨੂੰ ਆਪਣੇ ਨਾਲ ਲਿਆ।
2 और या'क़ूब से कहा गया, तेरा बेटा यूसुफ़ तेरे पास आ रहा है, और इस्राईल अपने को संभाल कर पलंग पर बैठ गया।
੨ਕਿਸੇ ਨੇ ਯਾਕੂਬ ਨੂੰ ਦੱਸਿਆ, ਵੇਖੋ ਤੁਹਾਡਾ ਪੁੱਤਰ ਯੂਸੁਫ਼ ਤੁਹਾਡੇ ਕੋਲ ਆਉਂਦਾ ਹੈ। ਤਦ ਇਸਰਾਏਲ ਆਪਣੇ ਆਪ ਨੂੰ ਤਕੜਾ ਕਰ ਕੇ ਆਪਣੇ ਮੰਜੇ ਉੱਤੇ ਬੈਠ ਗਿਆ।
3 और या'क़ूब ने यूसुफ़ से कहा, “खुदा — ए — क़ादिर — ए — मुतलक़ मुझे लूज़ में जो मुल्क — ए — कना'न में है, दिखाई दिया और मुझे बरकत दी।
੩ਯਾਕੂਬ ਨੇ ਯੂਸੁਫ਼ ਨੂੰ ਆਖਿਆ, ਸਰਬ ਸ਼ਕਤੀਮਾਨ ਪਰਮੇਸ਼ੁਰ ਨੇ ਮੈਨੂੰ ਕਨਾਨ ਦੇਸ਼ ਵਿੱਚ ਲੂਜ਼ ਕੋਲ ਦਰਸ਼ਣ ਦਿੱਤਾ ਅਤੇ ਮੈਨੂੰ ਬਰਕਤ ਦਿੱਤੀ
4 और उसने मुझ से कहा मै तुझे कामयाब करूँगा और बढ़ाऊंगा और तुझ से क़ौमों का एक गिरोह पैदा करूँगा; और तेरे बाद यह ज़मीन तेरी नसल को दूँगा, ताकि यह उनकी हमेशा की जायदाद हो जाए।
੪ਅਤੇ ਮੈਨੂੰ ਆਖਿਆ, ਵੇਖ, ਮੈਂ ਤੈਨੂੰ ਫਲਵੰਤ ਕਰਾਂਗਾ ਅਤੇ ਤੈਨੂੰ ਵਧਾਵਾਂਗਾ ਅਤੇ ਤੈਥੋਂ ਬਹੁਤ ਸਾਰੀਆਂ ਕੌਮਾਂ ਬਣਾਵਾਂਗਾ ਅਤੇ ਤੇਰੇ ਬਾਅਦ ਇਹ ਦੇਸ਼ ਸਦਾ ਲਈ ਤੇਰੇ ਵੰਸ਼ ਦੀ ਵਿਰਾਸਤ ਹੋਣ ਲਈ ਦੇ ਦਿਆਂਗਾ।
5 तब तेरे दोनों बेटे, जो मुल्क — ए — मिस्र में मेरे आने से पहले पैदा हुए मेरे हैं, या'नी रूबिन और शमौन की तरह इफ़्राईम और मनस्सी भी मेरे ही होंगे।
੫ਹੁਣ ਤੇਰੇ ਦੋਵੇਂ ਪੁੱਤਰ ਜਿਹੜੇ ਮਿਸਰ ਵਿੱਚ ਮੇਰੇ ਆਉਣ ਤੋਂ ਪਹਿਲਾਂ ਪੈਦਾ ਹੋਏ ਸਨ, ਉਹ ਮੇਰੇ ਹੀ ਹਨ। ਰਊਬੇਨ ਅਤੇ ਸ਼ਿਮਓਨ ਵਾਂਗੂੰ ਇਫ਼ਰਾਈਮ ਅਤੇ ਮਨੱਸ਼ਹ ਮੇਰੇ ਹੀ ਪੁੱਤਰ ਹਨ,
6 और जो औलाद अब उनके बाद तुझ से होगी वह तेरी ठहरेगी, लेकिन अपनी मीरास में अपने भाइयों के नाम से वह लोग नामज़द होंगे।
੬ਅਤੇ ਉਨ੍ਹਾਂ ਦੇ ਬਾਅਦ ਜਿਹੜੀ ਸੰਤਾਨ ਤੈਥੋਂ ਪੈਦਾ ਹੋਵੇਗੀ, ਉਹ ਤੇਰੀ ਹੋਵੇਗੀ। ਪਰ ਓਹ ਆਪਣੇ ਹਿੱਸੇ ਦੀ ਵੰਡ ਵਿੱਚ ਆਪਣੇ ਭਰਾਵਾਂ ਦੇ ਨਾਮ ਤੋਂ ਪੁਕਾਰੀ ਜਾਵੇਗੀ।
7 और मैं जब फ़द्दान से आता था तो राख़िल ने रास्ते ही में जब इफ़रात थोड़ी दूर रह गया था, मेरे सामने मुल्क — ए — कना'न में वफ़ात पाई। और मैंने उसे वहीं इफ़रात के रास्ते में दफ़्न किया। बैतलहम वही है।”
੭ਜਦ ਮੈਂ ਪਦਨ ਤੋਂ ਆ ਰਿਹਾ ਸੀ, ਤਦ ਰਸਤੇ ਵਿੱਚ ਜਦ ਅਫਰਾਥ ਥੋੜ੍ਹੀ ਹੀ ਦੂਰ ਰਹਿ ਗਿਆ ਸੀ ਤਾਂ ਕਨਾਨ ਦੇਸ਼ ਵਿੱਚ ਰਾਖ਼ੇਲ ਮੇਰੇ ਸਾਹਮਣੇ ਮਰ ਗਈ ਅਤੇ ਮੈਂ ਉਸ ਨੂੰ ਉੱਥੇ ਹੀ ਅਫਰਾਥ ਜੋ ਬੈਤਲਹਮ ਵੀ ਅਖਵਾਉਂਦਾ ਹੈ, ਦੇ ਰਸਤੇ ਵਿੱਚ ਦਫ਼ਨਾ ਦਿੱਤਾ।
8 फिर इस्राईल ने यूसुफ़ के बेटों को देख कर पूछा, “यह कौन हैं?”
੮ਇਹੋ ਹੀ ਬੈਤਲਹਮ ਹੈ। ਫੇਰ ਇਸਰਾਏਲ ਨੇ ਯੂਸੁਫ਼ ਦੇ ਪੁੱਤਰਾਂ ਨੂੰ ਵੇਖ ਕੇ ਆਖਿਆ, ਇਹ ਕੌਣ ਹਨ?
9 यूसुफ़ ने अपने बाप से कहा, “यह मेरे बेटे हैं जो ख़ुदा ने मुझे यहाँ दिए हैं।” उसने कहा, “उनको ज़रा मेरे पास ला, मैं उनको बरकत दूँगा।”
੯ਯੂਸੁਫ਼ ਨੇ ਆਪਣੇ ਪਿਤਾ ਨੂੰ ਆਖਿਆ, ਇਹ ਮੇਰੇ ਪੁੱਤਰ ਹਨ, ਜਿਹੜੇ ਪਰਮੇਸ਼ੁਰ ਨੇ ਮੈਨੂੰ ਇੱਥੇ ਦਿੱਤੇ ਹਨ। ਉਸ ਨੇ ਆਖਿਆ, ਉਨ੍ਹਾਂ ਨੂੰ ਮੇਰੇ ਕੋਲ ਲਿਆ ਤਾਂ ਜੋ ਮੈਂ ਉਨ੍ਹਾਂ ਨੂੰ ਬਰਕਤ ਦੇਵਾਂ।
10 लेकिन इस्राईल की आँखें बुढ़ापे की वजह से धुन्धला गई थीं, और उसे दिखाई नहीं देता था। तब यूसुफ़ उनको उसके नज़दीक ले आया। तब उसने उनको चूम कर गले लगा लिया।
੧੦ਪਰ ਬਜ਼ੁਰਗ ਹੋਣ ਦੇ ਕਾਰਨ ਇਸਰਾਏਲ ਦੀਆਂ ਅੱਖਾਂ ਧੁੰਦਲੀਆਂ ਹੋ ਗਈਆਂ ਸਨ, ਕਿ ਉਹ ਵੇਖ ਨਹੀਂ ਸਕਦਾ ਸੀ, ਤਦ ਯੂਸੁਫ਼ ਉਨ੍ਹਾਂ ਨੂੰ ਉਸ ਦੇ ਕੋਲ ਲਿਆਇਆ ਤਾਂ ਉਸ ਨੇ ਉਨ੍ਹਾਂ ਨੂੰ ਚੁੰਮਿਆ ਅਤੇ ਉਨ੍ਹਾਂ ਨੂੰ ਗਲ਼ ਲਾਇਆ
11 और इस्राईल ने यूसुफ़ से कहा, “मुझे तो ख़्याल भी न था कि मैं तेरा मुँह देखूँगा लेकिन ख़ुदा ने तेरी औलाद भी मुझे दिखाई।”
੧੧ਅਤੇ ਇਸਰਾਏਲ ਨੇ ਯੂਸੁਫ਼ ਨੂੰ ਆਖਿਆ, ਮੈਨੂੰ ਤਾਂ ਤੇਰਾ ਮੂੰਹ ਵੇਖਣ ਦੀ ਆਸ ਵੀ ਨਹੀਂ ਸੀ, ਪਰ ਵੇਖ ਤੇਰੀ ਅੰਸ ਵੀ ਪਰਮੇਸ਼ੁਰ ਨੇ ਮੈਨੂੰ ਵਿਖਾਲ ਦਿੱਤੀ ਹੈ।
12 और यूसुफ़ उनको अपने घुटनों के बीच से हटा कर मुँह के बल ज़मीन तक झुका।
੧੨ਤਦ ਯੂਸੁਫ਼ ਨੇ ਉਨ੍ਹਾਂ ਨੂੰ ਆਪਣੇ ਗੋਡਿਆਂ ਵਿੱਚੋਂ ਕੱਢਿਆ ਅਤੇ ਆਪਣਾ ਮੂੰਹ ਧਰਤੀ ਤੱਕ ਨਿਵਾਇਆ
13 और यूसुफ़ उन दोनों को लेकर, या'नी इफ़्राईम को अपने दहने हाथ से इस्राईल के बाएं हाथ के सामने और मनस्सी को अपने बाएं हाथ से इस्राईल के दहने हाथ के सामने करके, उनको उसके नज़दीक लाया।
੧੩ਅਤੇ ਯੂਸੁਫ਼ ਨੇ ਉਨ੍ਹਾਂ ਦੋਹਾਂ ਨੂੰ ਲਿਆ, ਇਫ਼ਰਾਈਮ ਨੂੰ ਆਪਣੇ ਸੱਜੇ ਹੱਥ ਨਾਲ ਇਸਰਾਏਲ ਦੇ ਖੱਬੇ ਪਾਸੇ, ਅਤੇ ਮਨੱਸ਼ਹ ਨੂੰ ਆਪਣੇ ਖੱਬੇ ਹੱਥ ਨਾਲ ਇਸਰਾਏਲ ਦੇ ਸੱਜੇ ਪਾਸੇ ਲਿਆਂਦਾ ਅਤੇ ਉਸ ਦੇ ਨੇੜੇ ਕੀਤਾ।
14 और इस्राईल ने अपना दहना हाथ बढ़ा कर इफ़्राईम के सिर पर जो छोटा था, और बाँया हाथ मनस्सी के सिर पर रख दिया। उसने जान बूझ कर अपने हाथ यूँ रख्खे, क्यूँकि पहलौठा तो मनस्सी ही था।
੧੪ਤਦ ਇਸਰਾਏਲ ਨੇ ਆਪਣਾ ਸੱਜਾ ਹੱਥ ਵਧਾ ਕੇ ਇਫ਼ਰਾਈਮ ਦੇ ਸਿਰ ਉੱਤੇ ਰੱਖਿਆ, ਜਿਹੜਾ ਛੋਟਾ ਪੁੱਤਰ ਸੀ ਅਤੇ ਆਪਣਾ ਖੱਬਾ ਹੱਥ ਮਨੱਸ਼ਹ ਦੇ ਸਿਰ ਉੱਤੇ ਰੱਖਿਆ। ਉਸ ਨੇ ਜਾਣ ਬੁੱਝ ਕੇ ਆਪਣੇ ਹੱਥ ਇਸ ਤਰ੍ਹਾਂ ਰੱਖੇ ਕਿਉਂ ਜੋ ਮਨੱਸ਼ਹ ਪਹਿਲੌਠਾ ਸੀ।
15 और उसने यूसुफ़ को बरकत दी और कहा कि ख़ुदा, जिसके सामने मेरे बाप अब्रहाम और इस्हाक़ ने अपना दौर पूरा किया; वह ख़ुदा, जिसने सारी उम्र आज के दिन तक मेरी रहनुमाई की।
੧੫ਉਸ ਨੇ ਯੂਸੁਫ਼ ਨੂੰ ਬਰਕਤ ਦੇ ਕੇ ਆਖਿਆ, ਪਰਮੇਸ਼ੁਰ ਜਿਸ ਦੇ ਸਨਮੁਖ ਮੇਰਾ ਪਿਤਾ ਅਬਰਾਹਾਮ ਅਤੇ ਇਸਹਾਕ ਚੱਲਦੇ ਰਹੇ ਅਤੇ ਉਹ ਪਰਮੇਸ਼ੁਰ ਜਿਸ ਨੇ ਜੀਵਨ ਭਰ ਅੱਜ ਦੇ ਦਿਨ ਤੱਕ ਮੇਰੀ ਪਾਲਣਾ ਕੀਤੀ,
16 और वह फ़रिश्ता, जिसने मुझे सब बलाओं से बचाया, इन लड़कों को बरकत दे; और जो मेरा और मेरे बाप दादा अब्रहाम और इस्हाक़ का नाम है उसी से यह नामज़द हों, और ज़मीन पर बहुत कसरत से बढ़ जाएँ।
੧੬ਅਤੇ ਉਹੀ ਦੂਤ ਜਿਹੜਾ ਸਾਰੀ ਬੁਰਿਆਈ ਤੋਂ ਮੈਨੂੰ ਛੁਡਾਉਂਦਾ ਆਇਆ ਹੈ, ਉਹ ਹੀ ਇਨ੍ਹਾਂ ਮੁੰਡਿਆਂ ਨੂੰ ਬਰਕਤ ਦੇਵੇ ਅਤੇ ਉਨ੍ਹਾਂ ਨੂੰ ਮੇਰੇ ਨਾਮ ਅਤੇ ਮੇਰੇ ਪਿਤਾ ਅਬਰਾਹਾਮ ਅਤੇ ਇਸਹਾਕ ਦੇ ਨਾਮ ਤੋਂ ਬੁਲਾਇਆ ਜਾਵੇ ਅਤੇ ਇਹ ਧਰਤੀ ਉੱਤੇ ਇੱਕ ਵੱਡਾ ਦਲ ਬਣ ਜਾਣ।
17 और यूसुफ़ यह देखकर कि उसके बाप ने अपना दहना हाथ इफ़्राईम के सिर पर रख्खा, नाखुश हुआ और उसने अपने बाप का हाथ थाम लिया, ताकि उसे इफ़्राईम के सिर पर से हटाकर मनस्सी के सिर पर रख्खे।
੧੭ਜਦ ਯੂਸੁਫ਼ ਨੇ ਵੇਖਿਆ ਕਿ ਮੇਰੇ ਪਿਤਾ ਨੇ ਆਪਣਾ ਸੱਜਾ ਹੱਥ ਇਫ਼ਰਾਈਮ ਦੇ ਸਿਰ ਉੱਤੇ ਰੱਖਿਆ ਹੈ ਤਾਂ ਉਸ ਦੀ ਨਜ਼ਰ ਵਿੱਚ ਇਹ ਗੱਲ ਬੁਰੀ ਲੱਗੀ ਅਤੇ ਉਸ ਨੇ ਆਪਣੇ ਪਿਤਾ ਦਾ ਹੱਥ ਇਸ ਲਈ ਫੜ੍ਹ ਲਿਆ ਤਾਂ ਜੋ ਇਫ਼ਰਾਈਮ ਦੇ ਸਿਰ ਤੋਂ ਹਟਾ ਕੇ ਮਨੱਸ਼ਹ ਦੇ ਸਿਰ ਉੱਤੇ ਰੱਖੇ।
18 और यूसुफ़ ने अपने बाप से कहा कि ऐ मेरे बाप, ऐसा न कर; क्यूँकि पहलौठा यह है, अपना दहना हाथ इसके सिर पर रख।
੧੮ਯੂਸੁਫ਼ ਨੇ ਆਪਣੇ ਪਿਤਾ ਨੂੰ ਆਖਿਆ, ਪਿਤਾ ਜੀ, ਅਜਿਹਾ ਨਾ ਹੋਵੇ, ਕਿਉਂ ਜੋ ਉਹ ਪਹਿਲੌਠਾ ਹੈ। ਆਪਣਾ ਸੱਜਾ ਹੱਥ ਉਸ ਦੇ ਸਿਰ ਉੱਤੇ ਰੱਖ।
19 उसके बाप ने न माना, और कहा, “ऐ मेरे बेटे, मुझे खू़ब मा'लूम है। इससे भी एक गिरोह पैदा होगी और यह भी बुज़ुर्ग होगा, लेकिन इसका छोटा भाई इससे बहुत बड़ा होगा और उसकी नसल से बहुत सी क़ौमें होंगी।”
੧੯ਪਰ ਉਸ ਦੇ ਪਿਤਾ ਨੇ ਇਨਕਾਰ ਕਰਕੇ ਆਖਿਆ, ਮੈਂ ਜਾਣਦਾ ਹਾਂ, ਮੇਰੇ ਪੁੱਤਰ ਮੈਂ ਜਾਣਦਾ ਹਾਂ। ਇਸ ਤੋਂ ਵੀ ਇੱਕ ਕੌਮ ਹੋਵੇਗੀ ਅਤੇ ਇਹ ਵੀ ਵੱਡਾ ਹੋਵੇਗਾ ਪਰ ਉਸ ਦਾ ਛੋਟਾ ਭਰਾ ਇਸ ਨਾਲੋਂ ਵੱਡਾ ਹੋਵੇਗਾ ਅਤੇ ਉਸ ਦੀ ਅੰਸ ਤੋਂ ਬਹੁਤ ਸਾਰੀਆਂ ਕੌਮਾਂ ਹੋਣਗੀਆਂ।
20 और उसने उनको उस दिन बरकत बख़्शी और कहा, इस्राईली तेरा नाम ले लेकर यूँ दुआ दिया करेंगे, 'ख़ुदा तुझ को इफ़्राईम और मनस्सी को तरह कामयाब करे'!' तब उसने इफ़ाईम को मनस्सी पर फ़ज़ीलत दी।
੨੦ਫਿਰ ਉਸ ਨੇ ਉਸੇ ਦਿਨ ਉਨ੍ਹਾਂ ਨੂੰ ਬਰਕਤ ਦੇ ਕੇ ਆਖਿਆ, ਇਸਰਾਏਲ ਤੇਰਾ ਨਾਮ ਲੈ ਕੇ ਅਤੇ ਇਹ ਆਖ ਕੇ ਬਰਕਤ ਦਿਆ ਕਰੇਗਾ ਕਿ ਪਰਮੇਸ਼ੁਰ ਤੈਨੂੰ ਇਫ਼ਰਾਈਮ ਅਤੇ ਮਨੱਸ਼ਹ ਵਰਗਾ ਬਣਾਵੇ। ਸੋ ਉਸ ਨੇ ਇਫ਼ਰਾਈਮ ਨੂੰ ਮਨੱਸ਼ਹ ਨਾਲੋਂ ਅੱਗੇ ਰੱਖਿਆ।
21 और इस्राईल ने यूसुफ़ से कहा, मैं तो मरता हूँ लेकिन ख़ुदा तुम्हारे साथ होगा और तुम को फिर तुम्हारे बाप दादा के मुल्क में ले जाएगा।
੨੧ਇਸਰਾਏਲ ਨੇ ਯੂਸੁਫ਼ ਨੂੰ ਆਖਿਆ, ਵੇਖ, ਮੈਂ ਮਰਨ ਵਾਲਾ ਹਾਂ ਪਰ ਪਰਮੇਸ਼ੁਰ ਤੁਹਾਡੇ ਸੰਗ ਹੋਵੇਗਾ ਅਤੇ ਤੁਹਾਨੂੰ ਤੁਹਾਡੇ ਪਿਓ ਦਾਦਿਆਂ ਦੇ ਦੇਸ਼ ਵਿੱਚ ਮੁੜ ਲੈ ਆਵੇਗਾ।
22 और मैं तुझे तेरे भाइयों से ज़्यादा एक हिस्सा, जो मैने अमोरियों के हाथ से अपनी तलवार और कमान से लिया देता हूँ।
੨੨ਅਤੇ ਮੈਂ ਤੈਨੂੰ ਤੇਰੇ ਭਰਾਵਾਂ ਤੋਂ ਵੱਧ ਇੱਕ ਉਪਜਾਊ ਇਲਾਕਾ ਦਿੱਤਾ ਹੈ, ਜਿਹੜਾ ਮੈਂ ਯੁੱਧ ਵਿੱਚ ਆਪਣੀ ਤਲਵਾਰ ਅਤੇ ਧਣੁੱਖ ਨਾਲ ਅਮੋਰੀਆਂ ਦੇ ਹੱਥੋਂ ਲੈ ਲਿਆ ਸੀ।