< यसा 11 >
1 और यस्सी के तने से एक कोंपल निकलेगी और उसकी जड़ों से एक बारआवर शाख़ पैदा होगी।
੧ਯੱਸੀ ਦੇ ਟੁੰਡ ਤੋਂ ਇੱਕ ਟਾਹਣੀ ਫੁੱਟ ਨਿੱਕਲੇਗੀ, ਅਤੇ ਉਹ ਦੀਆਂ ਜੜ੍ਹਾਂ ਵਿੱਚੋਂ ਇੱਕ ਟਹਿਣੀ ਨਿੱਕਲ ਕੇ ਫਲ ਦੇਵੇਗੀ।
2 और ख़ुदावन्द की रूह उस पर ठहरेगी हिकमत और ख़िरद की रूह, मसलहत और क़ुदरत की रूह, मा'रिफ़त और ख़ुदावन्द के ख़ौफ़ की रूह।
੨ਯਹੋਵਾਹ ਦਾ ਆਤਮਾ ਉਸ ਉੱਤੇ ਠਹਿਰੇਗਾ, ਬੁੱਧ ਤੇ ਸਮਝ ਦਾ ਆਤਮਾ, ਸਲਾਹ ਦੇ ਸਮਰੱਥਾ ਦਾ ਆਤਮਾ, ਯਹੋਵਾਹ ਦੇ ਗਿਆਨ ਅਤੇ ਭੈਅ ਦਾ ਆਤਮਾ।
3 और उसकी शादमानी ख़ुदावन्द के ख़ौफ़ में होगी। और वह न अपनी आँखों के देखने के मुताबिक़ इन्साफ़ करेगा, और न अपने कानों के सुनने के मुवाफ़िक़ फ़ैसला करेगा;
੩ਅਤੇ ਯਹੋਵਾਹ ਦੇ ਭੈਅ ਵਿੱਚ ਉਹ ਮਗਨ ਰਹੇਗਾ, ਉਹ ਨਾ ਆਪਣੀਆਂ ਅੱਖਾਂ ਦੇ ਵੇਖਣ ਅਨੁਸਾਰ ਨਿਆਂ ਕਰੇਗਾ, ਨਾ ਆਪਣੇ ਕੰਨਾਂ ਦੇ ਸੁਣਨ ਅਨੁਸਾਰ ਫ਼ੈਸਲਾ ਦੇਵੇਗਾ।
4 बल्कि वह रास्ती से ग़रीबों का इन्साफ़ करेगा, और 'अद्ल से ज़मीन के ख़ाकसारों का फ़ैसला करेगा; और वह अपनी ज़बान के 'असा से ज़मीन को मारेगा, और अपने लबों के दम से शरीरों को फ़ना कर डालेगा।
੪ਪਰ ਉਹ ਗਰੀਬਾਂ ਦਾ ਨਿਆਂ ਧਰਮ ਨਾਲ, ਇਨਸਾਫ਼ ਨਾਲ ਧਰਤੀ ਦੇ ਮਸਕੀਨਾਂ ਦਾ ਫ਼ੈਸਲਾ ਕਰੇਗਾ, ਉਹ ਧਰਤੀ ਨੂੰ ਆਪਣੇ ਬਚਨ ਦੇ ਡੰਡੇ ਨਾਲ ਮਾਰੇਗਾ, ਅਤੇ ਆਪਣੇ ਬੁੱਲ੍ਹਾਂ ਦੇ ਸਾਹ ਨਾਲ ਦੁਸ਼ਟਾਂ ਨੂੰ ਜਾਨੋਂ ਮਾਰ ਸੁੱਟੇਗਾ।
5 उसकी कमर का पटका रास्तबाज़ी होगी और उसके पहलू पर वफ़ादारी का पटका होगा।
੫ਧਰਮ ਉਹ ਦੀ ਕਮਰ ਦਾ ਪਟਕਾ ਹੋਵੇਗਾ, ਅਤੇ ਵਫ਼ਾਦਾਰੀ ਉਹ ਦੇ ਲੱਕ ਦੀ ਪੇਟੀ ਹੋਵੇਗੀ।
6 तब भेड़िया बर्रे के साथ रहेगा, और चीता बकरी के बच्चे के साथ बैठेगा, और बछड़ा और शेर बच्चा और पला हुआ बैल पेशरवी करेगा।
੬ਬਘਿਆੜ ਲੇਲੇ ਨਾਲ ਰਹੇਗਾ, ਅਤੇ ਚੀਤਾ ਮੇਮਣੇ ਨਾਲ ਬੈਠੇਗਾ, ਵੱਛਾ, ਜੁਆਨ ਸ਼ੇਰ ਅਤੇ ਪਾਲਤੂ ਪਸ਼ੂ ਇਕੱਠੇ ਰਹਿਣਗੇ, ਅਤੇ ਇੱਕ ਛੋਟਾ ਬੱਚਾ ਉਹਨਾਂ ਨੂੰ ਲਈ ਫਿਰੇਗਾ।
7 गाय और रीछनी मिलकर चरेंगी उनके बच्चे इकट्ठे बैठेंगे और शेर — ए — बबर बैल की तरह भूसा खाएगा।
੭ਗਾਂ ਤੇ ਰਿੱਛਣੀ ਚਰਨਗੀਆਂ, ਅਤੇ ਉਨ੍ਹਾਂ ਦੇ ਬੱਚੇ ਇਕੱਠੇ ਬੈਠਣਗੇ, ਬੱਬਰ ਸ਼ੇਰ ਬਲ਼ਦ ਵਾਂਗੂੰ ਘਾਹ ਖਾਵੇਗਾ।
8 और दूध पीता बच्चा सॉंप के बिल के पास खेलेगा, और वह लड़का जिसका दूध छुड़ाया गया हो अफ़ई के बिल में हाथ डालेगा।
੮ਦੁੱਧ ਚੁੰਘਦਾ ਬੱਚਾ ਸੱਪ ਦੀ ਖੁੱਡ ਉੱਤੇ ਖੇਡੇਗਾ, ਅਤੇ ਦੁੱਧੋਂ ਛੁਡਾਇਆ ਹੋਇਆ ਬੱਚਾ ਆਪਣਾ ਹੱਥ ਨਾਗ ਦੀ ਵਰਮੀ ਉੱਤੇ ਰੱਖੇਗਾ।
9 वह मेरे तमाम पाक पहाड़ पर न नुक़्सान पहुँचाएँगें न हलाक करेंगे क्यूँकि जिस तरह समन्दर पानी से भरा है उसी तरह ज़मीन ख़ुदावन्द के इरफ़ान से मा'मूर होगी।
੯ਮੇਰੇ ਸਾਰੇ ਪਵਿੱਤਰ ਪਰਬਤ ਵਿੱਚ ਨਾ ਕੋਈ ਦੁੱਖ ਦੇਵੇਗਾ, ਨਾ ਨਾਸ ਕਰੇਗਾ, ਕਿਉਂ ਜੋ ਧਰਤੀ ਯਹੋਵਾਹ ਦੇ ਗਿਆਨ ਨਾਲ ਅਜਿਹੀ ਭਰੀ ਹੋਈ ਹੋਵੇਗੀ, ਜਿਵੇਂ ਸਮੁੰਦਰ ਪਾਣੀ ਨਾਲ ਭਰਿਆ ਹੋਇਆ ਹੈ।
10 और उस वक़्त यूँ होगा कि लोग यस्सी की उस जड़ के तालिब होंगे, जो लोगों के लिए एक निशान है; और उसकी आरामगाह जलाली होगी।
੧੦ਉਸ ਦਿਨ ਅਜਿਹਾ ਹੋਵੇਗਾ ਕਿ ਯੱਸੀ ਦੀ ਜੜ੍ਹ ਲੋਕਾਂ ਦੇ ਝੰਡੇ ਲਈ ਖੜ੍ਹੀ ਹੋਵੇਗੀ, - ਉਹ ਨੂੰ ਕੌਮਾਂ ਭਾਲਣਗੀਆਂ ਅਤੇ ਉਹ ਦਾ ਅਰਾਮ ਸਥਾਨ ਪਰਤਾਪਵਾਨ ਹੋਵੇਗਾ।
11 उस वक़्त यूँ होगा कि ख़ुदावन्द दूसरी मर्तबा अपना हाथ बढ़ाएगा कि अपने लोगों का बक़िया या जो बच रहा हो, असूर और मिस्र और फ़त्रूस और कूश और इलाम और सिन'आर और हमात और समन्दर की अतराफ़ से वापस लाए।
੧੧ਅਤੇ ਉਸ ਦਿਨ ਪ੍ਰਭੂ ਦੂਸਰੀ ਵਾਰੀ ਆਪਣਾ ਹੱਥ ਵਧਾ ਕੇ ਆਪਣੀ ਪਰਜਾ ਦੇ ਬਚੇ ਹੋਏ ਲੋਕਾਂ ਨੂੰ ਅੱਸ਼ੂਰ ਤੋਂ, ਮਿਸਰ ਤੋਂ, ਪਥਰੋਸ ਤੋਂ, ਕੂਸ਼ ਤੋਂ, ਏਲਾਮ ਤੋਂ, ਸ਼ਿਨਾਰ ਤੋਂ, ਹਮਾਥ ਤੋਂ ਅਤੇ ਸਮੁੰਦਰ ਦੇ ਟਾਪੂਆਂ ਤੋਂ ਮੁੱਲ ਲੈ ਕੇ ਛੁਡਾਵੇਗਾ।
12 और वह क़ौमों के लिए एक झंडा खड़ा करेगा और उन इस्राईलियों को जो ख़ारिज किए गए हों जमा' करेगा; और सब बनी यहूदाह को जो तितर बितर होंगे, ज़मीन के चारों तरफ़ से इकठ्ठा करेगा।
੧੨ਉਹ ਕੌਮਾਂ ਲਈ ਇੱਕ ਝੰਡਾ ਖੜ੍ਹਾ ਕਰੇਗਾ, ਅਤੇ ਇਸਰਾਏਲ ਦੇ ਕੱਢੇ ਹੋਇਆਂ ਨੂੰ ਇਕੱਠਾ ਕਰੇਗਾ, ਅਤੇ ਯਹੂਦਾਹ ਦੇ ਖਿੱਲਰਿਆਂ ਹੋਇਆਂ ਨੂੰ ਧਰਤੀ ਦੀਆਂ ਚਾਰੇ ਕੋਨਿਆਂ ਤੋਂ ਇਕੱਠਾ ਕਰੇਗਾ।
13 तब बनी इफ़्राईम में हसद न रहेगा और बनी यहूदाह के दुश्मन काट डाले जाएँगे, बनी इफ़्राईम बनी यहूदाह पर हसद न करेंगे और बनी यहूदाह बनी इफ़्राईम से कीना न रख्खेंगे।
੧੩ਇਫ਼ਰਾਈਮ ਦੀ ਖੁਣਸ ਮੁੱਕ ਜਾਵੇਗੀ ਅਤੇ ਯਹੋਵਾਹ ਦੇ ਵੈਰੀ ਨਾਸ ਹੋ ਜਾਣਗੇ, ਇਫ਼ਰਾਈਮ ਯਹੂਦਾਹ ਨਾਲ ਖੁਣਸ ਨਾ ਕਰੇਗਾ, ਅਤੇ ਯਹੂਦਾਹ ਇਫ਼ਰਾਈਮ ਨਾਲ ਵੈਰ ਨਾ ਰੱਖੇਗਾ।
14 और वह पश्चिम की तरफ़ फ़िलिस्तियों के कंधों पर झपटेंगे, और वह मिलकर पूरब के बसनेवालों को लूटेंगे, और अदोम और मोआब पर हाथ डालेंगे; और बनी 'अम्मोन उनके फ़रमाबरदार होंगे।
੧੪ਪਰ ਉਹ ਪੱਛਮ ਵੱਲ ਫ਼ਲਿਸਤੀਆਂ ਦੇ ਮੋਢੇ ਉੱਤੇ ਝਪੱਟਾ ਮਾਰਨਗੇ, ਅਤੇ ਉਹ ਇਕੱਠੇ ਹੋ ਕੇ ਪੂਰਬੀਆਂ ਨੂੰ ਲੁੱਟ ਲੈਣਗੇ, ਉਹ ਆਪਣਾ ਹੱਥ ਅਦੋਮ ਅਤੇ ਮੋਆਬ ਉੱਤੇ ਪਾਉਣਗੇ, ਅਤੇ ਅੰਮੋਨੀ ਉਨ੍ਹਾਂ ਦੇ ਅਧੀਨ ਹੋ ਜਾਣਗੇ।
15 तब ख़ुदावन्द बहर — ए — मिस्र की ख़लीज को बिल्कुल हलाक कर देगा, और अपनी बाद — ए — समूम से दरिया — ए — फ़रात पर हाथ चलाएगा और उसको सात नाले कर देगा, ऐसा करेगा कि लोग जूते पहने हुऐ पार चले जाएँगे।
੧੫ਯਹੋਵਾਹ ਮਿਸਰ ਦੀ ਸਮੁੰਦਰੀ ਖਾੜੀ ਦਾ ਸੱਤਿਆਨਾਸ ਕਰ ਦੇਵੇਗਾ, ਉਹ ਆਪਣਾ ਹੱਥ ਦਰਿਆ ਉੱਤੇ ਵਧਾ ਕੇ ਲੂ ਵਗਾਵੇਗਾ, ਅਤੇ ਉਹ ਨੂੰ ਮਾਰ ਕੇ ਉਹ ਦੇ ਸੱਤ ਨਾਲੇ ਬਣਾ ਦੇਵੇਗਾ, ਅਤੇ ਲੋਕ ਆਪਣੀਆਂ ਜੁੱਤੀਆਂ ਪਹਿਨੇ ਹੋਏ ਵੀ ਪਾਰ ਲੰਘ ਸਕਣਗੇ।
16 और उसके बाक़ी लोगों के लिए जो असूर में से बच रहेंगे, एक ऐसी शाहराह होगी जैसी बनी — इस्राईल के लिए थी, जब वह मुल्क — ए — मिस्र से निकले।
੧੬ਮੇਰੀ ਪਰਜਾ ਦੇ ਬਚੇ ਹੋਏ ਲੋਕਾਂ ਲਈ ਜਿਹੜੇ ਅੱਸ਼ੂਰ ਤੋਂ ਬਚ ਗਏ, ਇੱਕ ਅਜਿਹੀ ਸੜਕ ਹੋਵੇਗੀ, ਜਿਵੇਂ ਇਸਰਾਏਲ ਲਈ ਸੀ, ਜਦ ਉਹ ਮਿਸਰ ਦੇ ਦੇਸ ਤੋਂ ਉਤਾਹਾਂ ਆਏ ਸਨ।