< यसा 26 >
1 उस वक़्त यहूदाह के मुल्क में ये गीत गाया जाएगा: हमारा एक मुहकम शहर है, जिसकी फ़सील और नसलों की जगह वह नजात ही को मुक़र्रर करेगा।
੧ਉਸ ਦਿਨ ਯਹੂਦਾਹ ਦੇ ਦੇਸ ਵਿੱਚ ਇਹ ਗੀਤ ਗਾਇਆ ਜਾਵੇਗਾ, - ਸਾਡਾ ਇੱਕ ਤਕੜਾ ਸ਼ਹਿਰ ਹੈ, ਉਹ ਦੀਆਂ ਕੰਧਾਂ ਅਤੇ ਸ਼ਹਿਰਪਨਾਹ ਨੂੰ ਉਸ ਨੇ ਮੁਕਤੀ ਠਹਿਰਾਇਆ।
2 तुम दरवाज़े खोलो ताकि सादिक़ क़ौम जो वफ़ादार रही दाख़िल हो।
੨ਫਾਟਕ ਖੋਲ੍ਹੋ! ਤਾਂ ਜੋ ਉਹ ਧਰਮੀ ਕੌਮ ਜਿਹੜੀ ਵਫ਼ਾਦਾਰੀ ਦੀ ਪਾਲਣਾ ਕਰਦੀ ਹੈ ਅੰਦਰ ਆਵੇ।
3 जिसका दिल क़ाईम है तू उसे सलामत रख्खेगा क्यूँकि उसका भरोसा तुझ पर है।
੩ਜਿਹੜਾ ਤੇਰੇ ਵਿੱਚ ਲਵਲੀਨ ਹੈ, ਤੂੰ ਉਹ ਦੀ ਪੂਰੀ ਸ਼ਾਂਤੀ ਨਾਲ ਰਾਖੀ ਕਰਦਾ ਹੈਂ, ਇਸ ਲਈ ਭਈ ਉਹ ਦਾ ਭਰੋਸਾ ਤੇਰੇ ਉੱਤੇ ਹੈ।
4 हमेशा तक ख़ुदावन्द पर ऐ'तमाद रख्खो क्यूँकि ख़ुदावन्द यहूदाह हमेशा की चट्टान है।
੪ਸਦਾ ਤੱਕ ਯਹੋਵਾਹ ਉੱਤੇ ਭਰੋਸਾ ਰੱਖੋ, ਕਿਉਂ ਜੋ ਪ੍ਰਭੂ ਯਹੋਵਾਹ ਸਨਾਤਨ ਚੱਟਾਨ ਹੈ।
5 क्यूँकि उसने बुलन्दी पर बसनेवालों को नीचे उतारा, बुलन्द शहर को ज़ेर किया, उसने उसे ज़ेर करके ख़ाक में मिलाया।
੫ਉਹ ਤਾਂ ਉਤਾਹਾਂ ਰਹਿਣ ਵਾਲਿਆਂ ਨੂੰ, ਉੱਚੇ ਨਗਰ ਸਮੇਤ ਹੇਠਾਂ ਝੁਕਾਉਂਦਾ ਹੈ, ਉਹ ਉਸ ਨੂੰ ਹੇਠਾਂ ਕਰਦਾ ਹੈ, ਉਹ ਉਸ ਨੂੰ ਧਰਤੀ ਤੱਕ ਹੇਠਾਂ ਕਰਦਾ ਹੈ, ਸਗੋਂ ਉਸ ਨੂੰ ਖ਼ਾਕ ਤੱਕ ਲਾਹ ਦਿੰਦਾ ਹੈ।
6 वह पाँव तले रौदा जाएगा; हाँ, ग़रीबों के पाँव और मोहताजों के क़दमों से।
੬ਉਹ ਪੈਰਾਂ ਨਾਲ, ਸਗੋਂ ਮਸਕੀਨਾਂ ਅਤੇ ਗਰੀਬਾਂ ਦੇ ਪੈਰਾਂ ਨਾਲ ਮਿੱਧਿਆ ਜਾਵੇਗਾ।
7 सादिक़ की राह रास्ती है; तू जो हक़ है, सादिक़ की रहबरी करता है।
੭ਧਰਮੀ ਦਾ ਮਾਰਗ ਸਿੱਧਾ ਹੈ, ਤੂੰ ਜੋ ਆਪ ਸਿੱਧਾ ਹੈਂ ਧਰਮੀ ਦਾ ਰਾਹ ਪੱਧਰਾ ਕਰਦਾ ਹੈਂ।
8 हाँ तेरी 'अदालत की राह में, ऐ ख़ुदावन्द, हम तेरे मुन्तज़िर रहे; हमारी जान का इश्तियाक़ तेरे नाम और तेरी याद की तरफ़ है।
੮ਹਾਂ ਤੇਰੇ ਨਿਆਂ ਦੇ ਮਾਰਗ ਵਿੱਚ, ਹੇ ਯਹੋਵਾਹ, ਅਸੀਂ ਤੈਨੂੰ ਉਡੀਕਦੇ ਹਾਂ, ਤੇਰਾ ਨਾਮ ਅਤੇ ਤੇਰੀ ਯਾਦ ਸਾਡੇ ਦਿਲ ਦੀ ਇੱਛਿਆ ਹੈ।
9 रात को मेरी जान तेरी मुश्ताक़ है; हाँ, मेरी रूह तेरी जुस्तजू में कोशाँ रहेगी; क्यूँकि जब तेरी 'अदालत ज़मीन पर जारी है, तो दुनिया के बाशिन्दे सदाक़त सीखते हैं।
੯ਰਾਤ ਨੂੰ ਮੇਰਾ ਪ੍ਰਾਣ ਤੈਨੂੰ ਉਡੀਕਦਾ ਹੈ, ਹਾਂ, ਮੇਰਾ ਆਤਮਾ ਮੇਰੇ ਅੰਦਰ ਤੇਰੇ ਲਈ ਤਰਸਦਾ ਹੈ, ਜਦੋਂ ਤੇਰਾ ਨਿਆਂ ਧਰਤੀ ਉੱਤੇ ਪਰਗਟ ਹੁੰਦਾ ਹੈ, ਤਾਂ ਜਗਤ ਦੇ ਵਾਸੀ ਧਰਮ ਸਿੱਖਦੇ ਹਨ।
10 हर चन्द शरीर पर मेहरबानी की जाए, लेकिन वह सदाक़त न सीखेगा; रास्ती के मुल्क में नारास्ती करेगा, और ख़ुदावन्द की 'अज़मत को न देखेगा।
੧੦ਭਾਵੇਂ ਦੁਸ਼ਟ ਉੱਤੇ ਕਿਰਪਾ ਕੀਤੀ ਜਾਵੇ, ਤਾਂ ਵੀ ਉਹ ਧਰਮ ਨਹੀਂ ਸਿੱਖੇਗਾ, ਸਿਧਿਆਈ ਦੇ ਦੇਸ ਵਿੱਚ ਵੀ ਉਹ ਬੁਰਿਆਈ ਹੀ ਕਰੇਗਾ, ਅਤੇ ਯਹੋਵਾਹ ਦੇ ਤੇਜ ਦੀ ਪਰਵਾਹ ਨਹੀਂ ਕਰਦਾ।
11 ऐ ख़ुदावन्द, तेरा हाथ बुलन्द है लेकिन वह नहीं देखते, लेकिन वह लोगों के लिए तेरी गै़रत को देखेंगे और शर्मसार होंगे, बल्कि आग तेरे दुश्मनों को खा जाएगी।
੧੧ਹੇ ਯਹੋਵਾਹ, ਤੇਰਾ ਹੱਥ ਚੁੱਕਿਆ ਹੋਇਆ ਹੈ, ਪਰ ਉਹ ਵੇਖਦੇ ਨਹੀਂ, ਉਹ ਪਰਜਾ ਲਈ ਤੇਰੀ ਅਣਖ ਨੂੰ ਵੇਖਣਗੇ ਅਤੇ ਸ਼ਰਮਿੰਦੇ ਹੋਣਗੇ, ਹਾਂ, ਅੱਗ ਤੇਰੇ ਵਿਰੋਧੀਆਂ ਨੂੰ ਭਸਮ ਕਰੇ!
12 ऐ ख़ुदावन्द, तू ही हम को सलामती बख़्शेगा; क्यूँकि तू ही ने हमारे सब कामों को हमारे लिए अन्जाम दिया है।
੧੨ਹੇ ਯਹੋਵਾਹ, ਤੂੰ ਸਾਡੇ ਲਈ ਸ਼ਾਂਤੀ ਠਹਿਰਾਵੇਂਗਾ, ਸਾਡੇ ਸਾਰੇ ਕੰਮ ਜੋ ਅਸੀਂ ਕੀਤੇ, ਉਹ ਤੂੰ ਪੂਰੇ ਕੀਤੇ।
13 ऐ ख़ुदावन्द हमारे ख़ुदा, तेरे अलावा दूसरे हाकिमों ने हम पर हुकूमत की है; लेकिन तेरी मदद से हम सिर्फ़ तेरा ही नाम लिया करेंगे।
੧੩ਹੇ ਯਹੋਵਾਹ ਸਾਡੇ ਪਰਮੇਸ਼ੁਰ, ਤੇਰੇ ਬਿਨ੍ਹਾਂ ਹੋਰਨਾਂ ਪ੍ਰਭੂਆਂ ਨੇ ਸਾਡੇ ਉੱਤੇ ਹਕੂਮਤ ਕੀਤੀ, ਪਰ ਅਸੀਂ ਤੇਰੇ ਹੀ ਨਾਮ ਦਾ ਹੀ ਆਦਰ ਕਰਾਂਗੇ।
14 वह मर गए, फिर ज़िन्दा न होंगे; वह रहलत कर गए, फिर न उठेंगे; क्यूँकि तूने उन पर नज़र की और उनको हलाक किया, और उनकी याद को भी मिटा दिया है।
੧੪ਉਹ ਮੁਰਦੇ ਹਨ, ਉਹ ਨਾ ਜੀਉਣਗੇ, ਜਿਨ੍ਹਾਂ ਦੀ ਆਤਮਾ ਨਿੱਕਲ ਗਈ, ਉਹ ਨਾ ਉੱਠਣਗੇ, ਇਸ ਤਰ੍ਹਾਂ ਤੂੰ ਉਹਨਾਂ ਦੀ ਖ਼ਬਰ ਲਈ ਅਤੇ ਉਹਨਾਂ ਦਾ ਨਾਸ ਕਰ ਦਿੱਤਾ, ਅਤੇ ਉਹਨਾਂ ਦੀ ਸਾਰੀ ਯਾਦ ਮਿਟਾ ਦਿੱਤੀ।
15 ऐ ख़ुदावन्द तूने इस क़ौम को कसरत बख़्शी है; तूने इस क़ौम को बढ़ाया है, तूही ज़ुल — जलाल है तूही ने मुल्क की हदों को बढ़ा दिया है।
੧੫ਯਹੋਵਾਹ, ਤੂੰ ਕੌਮ ਨੂੰ ਵਧਾਇਆ, ਤੂੰ ਕੌਮ ਨੂੰ ਵਧਾਇਆ, ਤੂੰ ਜਲਾਲ ਪਾਇਆ, ਤੂੰ ਹੀ ਦੇਸ ਦੀਆਂ ਹੱਦਾਂ ਨੂੰ ਦੂਰ-ਦੂਰ ਫੈਲਾਇਆ।
16 ऐ ख़ुदावन्द, वह मुसीबत में तेरे तालिब हुए जब तूने उनको तादीब की तो उन्होंने गिरया — ओ — ज़ारी की।
੧੬ਹੇ ਯਹੋਵਾਹ, ਦੁੱਖ ਵਿੱਚ ਉਹਨਾਂ ਨੇ ਤੈਨੂੰ ਤੱਕਿਆ, ਜਦ ਤੇਰਾ ਦਬਕਾ ਉਹਨਾਂ ਉੱਤੇ ਹੋਇਆ, ਤਾਂ ਉਹ ਹੌਲੀ-ਹੌਲੀ ਪ੍ਰਾਰਥਨਾ ਕਰਨ ਲੱਗੇ।
17 ऐ ख़ुदावन्द तेरे सामने हम उस हामिला की तरह हैं, जिसकी विलादत का वक़्त नज़दीक हो, जो दुख में है और अपने दर्द से चिल्लाती है।
੧੭ਜਿਵੇਂ ਗਰਭਵਤੀ ਜਦ ਉਹ ਜਣਨ ਦੇ ਨੇੜੇ ਹੁੰਦੀ ਹੈ, ਆਪਣੀਆਂ ਪੀੜਾਂ ਵਿੱਚ ਤੜਫ਼ਦੀ ਅਤੇ ਚਿੱਲਾਉਂਦੀ ਹੈ, ਉਸੇ ਤਰ੍ਹਾਂ ਹੀ ਹੇ ਯਹੋਵਾਹ ਅਸੀਂ ਵੀ ਤੇਰੇ ਹਜ਼ੂਰ ਸੀ!
18 हम हामिला हुए, हम को दर्द — ए — ज़िह लगा, लेकिन पैदा क्या हुआ? हवा! हम ने ज़मीन पर आज़ादी को क़ाईम नहीं किया, और न दुनिया में बसनेवाले ही पैदा हुए।
੧੮ਅਸੀਂ ਗਰਭੀ ਹੋਏ, ਅਸੀਂ ਤੜਫ਼ੇ, ਪਰ ਜਾਣੋ ਅਸੀਂ ਹਵਾ ਹੀ ਜਣੀ! ਅਸੀਂ ਧਰਤੀ ਵਿੱਚ ਬਚਾਓ ਦਾ ਕੋਈ ਕੰਮ ਨਹੀਂ ਕੀਤਾ, ਅਤੇ ਨਾ ਜਗਤ ਦੇ ਵਾਸੀਆਂ ਨੂੰ ਜਨਮ ਦਿੱਤਾ।
19 तेरे मुर्दे जी उठेंगे, मेरी लाशें उठ खड़ी होंगी। तुम जो ख़ाक में जा बसे हो, जागो और गाओ! क्यूँकि तेरी ओस उस ओस की तरह है जो नबातात पर पड़ती है, और ज़मीन मुर्दों को उगल देगी।
੧੯ਤੇਰੇ ਮੁਰਦੇ ਜੀਉਣਗੇ, ਉਨ੍ਹਾਂ ਦੀਆਂ ਲੋਥਾਂ ਉੱਠਣਗੀਆਂ। ਹੇ ਖ਼ਾਕ ਦੇ ਵਾਸੀਓ, ਜਾਗੋ, ਜੈਕਾਰਾ ਗਜਾਓ! ਕਿਉਂ ਜੋ ਤੇਰੀ ਤ੍ਰੇਲ ਬੂਟੀਆਂ ਦੀ ਤ੍ਰੇਲ ਵਰਗੀ ਹੈ, ਅਤੇ ਧਰਤੀ ਮਰੇ ਹੋਇਆਂ ਨੂੰ ਮੋੜ ਦੇਵੇਗੀ।
20 ऐ मेरे लोगो! अपने ख़िलवत ख़ानों में दाख़िल हो, और अपने पीछे दरवाज़े बन्द कर लो और अपने आपको थोड़ी देर तक छिपा रख्खो जब तक कि ग़ज़ब टल न जाए।
੨੦ਹੇ ਮੇਰੀ ਪਰਜਾ, ਆਪਣੀਆਂ ਕੋਠੜੀਆਂ ਵਿੱਚ ਵੜ, ਆਪਣੇ ਬੂਹੇ ਬੰਦ ਕਰ ਲੈ, ਥੋੜ੍ਹੇ ਸਮੇਂ ਲਈ ਆਪਣੇ ਆਪ ਨੂੰ ਲੁਕਾ ਲੈ, ਜਦ ਤੱਕ ਕਹਿਰ ਟਲ ਨਾ ਜਾਵੇ।
21 क्यूँकि देखो, ख़ुदावन्द अपने मक़ाम से चला आता है, ताकि ज़मीन के बाशिन्दों को उनकी बदकिरदारी की सज़ा दे; और ज़मीन उस ख़ून को ज़ाहिर करेगी जो उसमें है और अपने मक़तूलों को हरगिज़ न छिपाएगी।
੨੧ਵੇਖੋ, ਯਹੋਵਾਹ ਆਪਣੇ ਸਥਾਨ ਤੋਂ ਨਿੱਕਲ ਰਿਹਾ ਹੈ, ਤਾਂ ਜੋ ਉਹ ਧਰਤੀ ਦੇ ਵਾਸੀਆਂ ਦੇ ਉੱਤੇ ਉਨ੍ਹਾਂ ਦੀ ਬਦੀ ਦੀ ਸਜ਼ਾ ਦੇਵੇ। ਧਰਤੀ ਆਪਣੇ ਉੱਤੇ ਵਹਾਇਆ ਹੋਇਆ ਖੂਨ ਪਰਗਟ ਕਰੇਗੀ, ਅਤੇ ਫੇਰ ਆਪਣੇ ਵੱਢੇ ਹੋਇਆਂ ਨੂੰ ਨਾ ਢੱਕੇਗੀ।