< यसा 32 >
1 देख एक बादशाह सदाक़त से सल्तनत करेगा और शहज़ादे 'अदालत से हुक्मरानी करेंगे।
੧ਵੇਖੋ, ਇੱਕ ਰਾਜਾ ਧਰਮ ਨਾਲ ਰਾਜ ਕਰੇਗਾ, ਅਤੇ ਹਾਕਮ ਨਿਆਂ ਨਾਲ ਹਕੂਮਤ ਕਰਨਗੇ।
2 और एक शख़्स ऑधी से पनाहगाह की तरह होगा, और तूफ़ान से छिपने की जगह; और ख़ुश्क ज़मीन में पानी की नदियों की तरह और मान्दिगी की ज़मीन में बड़ी चट्टान के साये की तरह होगा
੨ਹਰੇਕ ਹਨੇਰੀ ਤੋਂ ਲੁੱਕਣ ਦੇ ਥਾਂ ਜਿਹਾ ਹੋਵੇਗਾ, ਵਾਛੜ ਤੋਂ ਓਟ, ਸੁੱਕੇ ਵਿੱਚ ਪਾਣੀ ਦੀਆਂ ਨਾਲੀਆਂ ਜਿਹਾ, ਬੰਜਰ ਧਰਤੀ ਵਿੱਚ ਵੱਡੀ ਚੱਟਾਨ ਦੇ ਸਾਯੇ ਜਿਹਾ।
3 उस वक़्त देखनेवालों की आँखें धुन्धली न होंगी, और सुननेवालों के कान सुनने वाले होंगे।
੩ਵੇਖਣ ਵਾਲਿਆਂ ਦੀਆਂ ਅੱਖਾਂ ਬੰਦ ਨਾ ਹੋਣਗੀਆਂ, ਅਤੇ ਸੁਣਨ ਵਾਲਿਆਂ ਦੇ ਕੰਨ ਸੁਣਨਗੇ।
4 जल्दबाज़ का दिल इरफ़ान हासिल करेगा, और लुकनती की ज़बान साफ़ बोलने में मुस्त'इद होगी।
੪ਕਾਹਲਿਆਂ ਦਾ ਮਨ ਗਿਆਨ ਸਮਝੇਗਾ, ਅਤੇ ਥਥਲਿਆਂ ਦੀ ਜ਼ਬਾਨ ਸਪੱਸ਼ਟ ਬੋਲਣ ਲਈ ਤਿਆਰ ਰਹੇਗੀ।
5 तब बेवक़ूफ़ बा — मुरव्वत न कहलाएगा और बख़ील को कोई सखी न कहेगा।
੫ਮੂਰਖ ਅੱਗੇ ਨੂੰ ਪਤਵੰਤ ਨਾ ਕਹਾਵੇਗਾ, ਨਾ ਦੁਸ਼ਟ ਨੇਕ ਅਖਵਾਏਗਾ।
6 क्यूँकि बेवक़ूफ़ हिमाक़त की बातें करेगा और उसका दिल बदी का मंसूबा बाँधेगा कि बेदीनी करे और ख़ुदावन्द के ख़िलाफ़ दरोग़गोई करे और भूके के पेट को ख़ाली करे और प्यासे को पानी से महरूम रख्खे
੬ਮੂਰਖ ਤਾਂ ਮੂਰਖਤਾਈ ਦੀਆਂ ਗੱਲਾਂ ਕਰੇਗਾ, ਅਤੇ ਉਹ ਦਾ ਮਨ ਬਦੀ ਸੋਚੇਗਾ, ਭਈ ਉਹ ਕੁਫ਼ਰ ਬਕੇ ਅਤੇ ਯਹੋਵਾਹ ਦੇ ਵਿਖੇ ਗਲਤ ਬਚਨ ਬੋਲੇ, ਅਤੇ ਭੁੱਖੇ ਦੀ ਜਾਨ ਨੂੰ ਖਾਲੀ ਰੱਖੇ, ਅਤੇ ਤਿਹਾਏ ਦਾ ਪਾਣੀ ਰੋਕ ਲਵੇ।
7 और बख़ील के हथियार ज़बून हैं; वह बुरे मंसूबे बाँधा करता है ताकि झूटी बातों से ग़रीब को और मोहताज को, जब कि वह हक़ बयान करता हो, हलाक करे।
੭ਬਦਮਾਸ਼ਾਂ ਦੀਆਂ ਚਾਲਾਂ ਬੁਰੀਆਂ ਹਨ, ਉਹ ਯੋਜਨਾ ਬਣਾਉਂਦੇ ਹਨ ਤਾਂ ਜੋ ਕੰਗਾਲਾਂ ਨੂੰ ਝੂਠੀਆਂ ਗੱਲਾਂ ਨਾਲ ਬਰਬਾਦ ਕਰਨ, ਭਾਵੇਂ ਕੰਗਾਲ ਇਨਸਾਫ਼ ਦੀਆਂ ਗੱਲਾਂ ਵੀ ਕਰੇ।
8 लेकिन साहब — ए — मुरव्वत सख़ावत की बातें सोचता है, और वह सख़ावत के कामों में साबित क़दम रहेगा।
੮ਪਰ ਪਤਵੰਤ ਭਲੀ ਯੋਜਨਾ ਬਣਾਉਂਦਾ ਹੈ, ਭਲੇ ਕੰਮਾਂ ਨਾਲ ਹੀ ਉਹ ਕਾਇਮ ਹੈ।
9 ऐ 'औरतों तुम जो आराम में हो, उठो मेरी आवाज़ सुनो; ऐ बे परवा बेटियो, मेरी बातों पर कान लगाओ।
੯ਹੇ ਲਾਪਰਵਾਹ ਔਰਤੋਂ ਉੱਠੋ, ਮੇਰੀ ਅਵਾਜ਼ ਸੁਣੋ! ਹੇ ਬੇਫ਼ਿਕਰ ਧੀਓ, ਮੇਰੇ ਬਚਨ ਉੱਤੇ ਕੰਨ ਲਾਓ!
10 ऐ बे परवाह 'औरतो, साल से कुछ ज़्यादा 'अर्से में तुम बेआराम हो जाओगी; क्यूँकि अंगूर की फ़स्ल जाती रहेगी फल जमा' करने की नौबत न आयेगी।
੧੦ਸਾਲ ਤੋਂ ਕੁਝ ਦਿਨ ਉੱਤੇ ਹੋਇਆਂ ਹੀ ਤੁਸੀਂ ਘਬਰਾ ਜਾਓਗੀਆਂ, ਹੇ ਨਿਸਚਿੰਤ ਔਰਤੋਂ! ਕਿਉਂ ਜੋ ਅੰਗੂਰ ਦਾ ਚੁਗਣਾ ਘੱਟ ਜਾਵੇਗਾ, ਅਤੇ ਕੋਈ ਫਲ ਹੱਥ ਨਾ ਆਵੇਗਾ।
11 ऐ 'औरतों तुम जो आराम में हो थरथराओ, ऐ बेपर्वाओ मुज़्तरिब हो कपड़े उतार कर बरहना हो जाओ, कमर पर टाट बाँधो।
੧੧ਹੇ ਲਾਪਰਵਾਹੋ, ਕੰਬੋ! ਹੇ ਨਿਸਚਿੰਤਣੀਓ, ਘਬਰਾ ਜਾਓ! ਆਪਣੇ ਸੋਹਣੇ ਕੱਪੜੇ ਲਾਹ ਸੁੱਟੋ, ਆਪਣੇ ਲੱਕਾਂ ਉੱਤੇ ਤੱਪੜ ਬੰਨ੍ਹ ਲਓ!
12 वह दिल पज़ीर खेतों और मेवादार ताकों के लिए छाती पीटेंगी।
੧੨ਉਹ ਫਲਦਾਰ ਵੇਲ ਅਤੇ ਮਨਭਾਉਂਦੇ ਖੇਤਾਂ ਦੇ ਕਾਰਨ ਛਾਤੀਆਂ ਪਿੱਟਣਗੀਆਂ।
13 मेरे लोगों की सर ज़मीन में काँटे और झाड़ियाँ होंगी बल्कि ख़ुशवक़्त शहर के तमाम ख़ुश घरों में भी।
੧੩ਮੇਰੀ ਪਰਜਾ ਦੇ ਖੇਤਾਂ ਵਿੱਚ ਕੰਡੇ ਅਤੇ ਕੰਡਿਆਲੇ ਉੱਗਣਗੇ, ਸਗੋਂ ਅਨੰਦਮਈ ਨਗਰ ਦੇ ਸਾਰੇ ਖੁਸ਼ ਹਾਲ ਘਰਾਂ ਉੱਤੇ ਵੀ।
14 क्यूँकि क़स्र ख़ाली हो जाएगा, और आबाद शहर तर्क किया जाएगा; 'ओफल और दीद बानी का बुर्ज हमेशा तक मांद बनकर गोख़रों की आरामगाहें और गल्लों की चरागाहें होंगे।
੧੪ਮਹਿਲ ਤਾਂ ਛੱਡਿਆ ਜਾਵੇਗਾ, ਸੰਘਣੀ ਅਬਾਦੀ ਵਾਲਾ ਸ਼ਹਿਰ ਬੇ-ਚਰਾਗ ਹੋ ਜਾਵੇਗਾ, ਟਿੱਬਾ ਅਤੇ ਰਾਖੀ ਦਾ ਬੁਰਜ ਸਦਾ ਲਈ ਘੁਰਨੇ, ਜੰਗਲੀ ਗਧਿਆਂ ਦੀ ਖੁਸ਼ੀ ਅਤੇ ਇੱਜੜਾਂ ਦੀ ਚਾਰਗਾਹ ਹੋ ਜਾਣਗੇ।
15 ता वक़्त ये कि आलम — ए — बाला से हम पर रूह नाज़िल न हो और वीरान शादाब मैदान न बने, और शादाब मैदान जंगल न गिना जाए।
੧੫ਜਦੋਂ ਤੱਕ ਸਾਡੇ ਉੱਤੇ ਉੱਪਰੋਂ ਪਰਮੇਸ਼ੁਰ ਦਾ ਆਤਮਾ ਵਹਾਇਆ ਨਾ ਜਾਵੇ, ਅਤੇ ਉਜਾੜ ਫਲਦਾਰ ਖੇਤ ਨਾ ਹੋ ਜਾਵੇ, ਅਤੇ ਫਲਦਾਰ ਖੇਤ ਇੱਕ ਬਣ ਨਾ ਗਿਣਿਆ ਜਾਵੇ।
16 तब वीरान में 'अद्ल बसेगा और सदाक़त शादाब मैदान में रहा करेगी।
੧੬ਤਦ ਇਨਸਾਫ਼ ਉਜਾੜ ਵਿੱਚ ਵੱਸੇਗਾ, ਅਤੇ ਧਰਮ ਫਲਦਾਰ ਖੇਤ ਵਿੱਚ ਰਹੇਗਾ।
17 और सदाक़त का अंजाम सुलह होगा, और सदाक़त का फल हमेशा आराम — ओ — इत्मीनान होगा
੧੭ਧਰਮ ਦਾ ਕੰਮ ਸ਼ਾਂਤੀ ਹੋਵੇਗਾ, ਧਰਮ ਦਾ ਫਲ ਸਦੀਪਕ ਚੈਨ ਅਤੇ ਆਸ ਹੋਵੇਗਾ।
18 और मेरे लोग सलामती के मकानों में और बेख़तर घरों में, और आसूदगी और आसाइश के काशानों में रहेंगे।
੧੮ਮੇਰੀ ਪਰਜਾ ਸ਼ਾਂਤੀ ਦੇ ਭਵਨਾਂ ਵਿੱਚ, ਅਮਨ ਦੇ ਵਾਸਾਂ ਵਿੱਚ, ਅਰਾਮ ਅਤੇ ਚੈਨ ਦੇ ਸਥਾਨਾਂ ਵਿੱਚ ਵੱਸੇਗੀ।
19 लेकिन जंगल की बर्बादी के वक़्त ओले पड़ेंगे औए शहर बिलकुल पस्त हो जायेगा।
੧੯ਜੰਗਲ ਦੇ ਡਿੱਗਣ ਦੇ ਸਮੇਂ ਗੜੇ ਪੈਣਗੇ, ਅਤੇ ਸ਼ਹਿਰ ਪੂਰੀ ਤਰ੍ਹਾਂ ਹੀ ਢਹਿ ਜਾਵੇਗਾ।
20 तुम ख़ुशनसीब हो, जो सब नहरों के आसपास बोते हो और बैलों और गधों को उधर ले जाते हो।
੨੦ਧੰਨ ਹੋ ਤੁਸੀਂ ਸਾਰੇ ਜਿਹੜੇ ਪਾਣੀਆਂ ਦੇ ਲਾਗੇ ਬੀਜਦੇ ਹੋ, ਅਤੇ ਬਲ਼ਦ ਅਤੇ ਗਧੇ ਖੁਲ੍ਹੇ ਛੱਡ ਦਿੰਦੇ ਹੋ!।