< यसा 44 >
1 “लेकिन अब ऐ या'क़ूब, मेरे ख़ादिम और इस्राईल, मेरे बरगुज़ीदा, सुन!
੧ਹੁਣ ਹੇ ਯਾਕੂਬ ਮੇਰੇ ਦਾਸ, ਹੇ ਇਸਰਾਏਲ ਜਿਸ ਨੂੰ ਮੈਂ ਚੁਣਿਆ, ਸੁਣ!
2 ख़ुदावन्द तेरा ख़ालिक़ जिसने रहम ही से तुझे बनाया और तेरी मदद करेगा, यूँ फ़रमाता है: कि ऐ या'क़ूब, मेरे ख़ादिम और यसूरून मेरे बरगुज़ीदा, ख़ौफ़ न कर!
੨ਯਹੋਵਾਹ ਜਿਸ ਨੇ ਤੈਨੂੰ ਬਣਾਇਆ, ਤੈਨੂੰ ਕੁੱਖ ਤੋਂ ਹੀ ਸਿਰਜਿਆ ਅਤੇ ਜੋ ਤੇਰੀ ਸਹਾਇਤਾ ਕਰੇਗਾ, ਉਹ ਆਖਦਾ ਹੈ, ਨਾ ਡਰ, ਹੇ ਯਾਕੂਬ ਮੇਰੇ ਦਾਸ, ਅਤੇ ਯਸ਼ੁਰੂਨ ਜਿਸ ਨੂੰ ਮੈਂ ਚੁਣਿਆ ਹੈ।
3 क्यूँकि मैं प्यासी ज़मीन पर पानी उँडेलूँगा, और ख़ुश्क ज़मीन में नदियाँ जारी करूँगा; मैं अपनी रूह तेरी नस्ल पर और अपनी बरकत तेरी औलाद पर नाज़िल करूँगा
੩ਮੈਂ ਤਾਂ ਤਿਹਾਈ ਜ਼ਮੀਨ ਉੱਤੇ ਪਾਣੀ, ਅਤੇ ਸੁੱਕੀ ਸੜੀ ਭੂਮੀ ਉੱਤੇ ਨਦੀਆਂ ਵਗਾਵਾਂਗਾ, ਮੈਂ ਆਪਣਾ ਆਤਮਾ ਤੇਰੀ ਅੰਸ ਉੱਤੇ, ਅਤੇ ਤੇਰੀ ਸੰਤਾਨ ਉੱਤੇ ਆਪਣੀ ਬਰਕਤ ਵਹਾਵਾਂਗਾ।
4 और वह घास के बीच उगेंगे, जैसे बहते पानी के किनारे पर बेद हो।
੪ਉਹ ਘਾਹ ਦੇ ਵਿੱਚ ਉਪਜਣਗੇ, ਜਿਵੇਂ ਵਗਦੇ ਪਾਣੀਆਂ ਉੱਤੇ ਬੈਂਤਾਂ।
5 एक तो कहेगा, 'मैं ख़ुदावन्द का हूँ, और दूसरा अपने आपको या'क़ूब के नाम का ठहराएगा, और तीसरा अपने हाथ पर लिखेगा, 'मैं ख़ुदावन्द का हूँ,' और अपने आपको इस्राईल के नाम से मुलक़्क़ब करेगा।”
੫ਕੋਈ ਆਖੇਗਾ, “ਮੈਂ ਯਹੋਵਾਹ ਦਾ ਹਾਂ,” ਕੋਈ ਆਪਣੇ ਆਪ ਨੂੰ ਯਾਕੂਬ ਦੇ ਨਾਮ ਤੋਂ ਸਦਾਵੇਗਾ, ਕੋਈ ਆਪਣੇ ਹੱਥ ਉੱਤੇ ਲਿਖੇਗਾ, “ਯਹੋਵਾਹ ਦਾ,” ਅਤੇ ਆਪ ਨੂੰ ਇਸਰਾਏਲ ਦੇ ਨਾਮ ਦੀ ਪਦਵੀ ਦੇਵੇਗਾ।
6 ख़ुदावन्द, इस्राईल का बादशाह और उसका फिदया देने वाला रब्ब — उल — अफ़वाज यूँ फ़रमाता है, कि “मैं ही अव्वल और मैं ही आख़िर हूँ; और मेरे सिवा कोई ख़ुदा नहीं।
੬ਯਹੋਵਾਹ ਇਸਰਾਏਲ ਦਾ ਰਾਜਾ ਅਤੇ ਉਹ ਦਾ ਛੁਡਾਉਣ ਵਾਲਾ, ਸੈਨਾਂ ਦਾ ਯਹੋਵਾਹ, ਇਹ ਫ਼ਰਮਾਉਂਦਾ ਹੈ, ਮੈਂ ਆਦ ਹਾਂ ਅਤੇ ਮੈਂ ਅੰਤ ਹਾਂ, ਮੇਰੇ ਬਿਨ੍ਹਾਂ ਹੋਰ ਕੋਈ ਪਰਮੇਸ਼ੁਰ ਨਹੀਂ।
7 और जब से मैंने पुराने लोगों की बिना डाली, कौन मेरी तरह बुलाएगा और उसको बयान करके मेरे लिए तरतीब देगा? हाँ, जो कुछ हो रहा है और जो कुछ होने वाला है, उसका बयान करे।
੭ਮੇਰੇ ਵਰਗਾ ਕੌਣ ਹੈ, ਜੋ ਇਸ ਦਾ ਪਰਚਾਰ ਕਰੇਗਾ? ਉਹ ਇਸ ਦੀ ਘੋਸ਼ਣਾ ਕਰੇ ਅਤੇ ਮੇਰੇ ਸਾਹਮਣੇ ਦੱਸੇ ਕਿ ਜਿਸ ਸਮੇਂ ਤੋਂ ਮੈਂ ਆਪਣੀ ਸਨਾਤਨ ਪਰਜਾ ਨੂੰ ਕਾਇਮ ਕੀਤਾ ਉਸ ਸਮੇਂ ਕੀ ਹੋਇਆ ਅਤੇ ਆਉਣ ਵਾਲੀਆਂ ਗੱਲਾਂ ਦੱਸੇ - ਹਾਂ ਉਹ ਦੱਸੇ ਜੋ ਕੀ ਹੋਵੇਗਾ।
8 तुम न डरो, और परेशान न हो; क्या मैंने पहले ही से तुझे ये नहीं बताया और ज़ाहिर नहीं किया? तुम मेरे गवाह हो। क्या मेरे 'अलावाह कोई और ख़ुदा है? नहीं, कोई चट्टान नहीं; मैं तो कोई नहीं जानता।”
੮ਭੈਅ ਨਾ ਖਾਓ, ਨਾ ਡਰੋ, ਕੀ ਮੈਂ ਮੁੱਢ ਤੋਂ ਤੈਨੂੰ ਨਹੀਂ ਸੁਣਾਇਆ ਅਤੇ ਦੱਸਿਆ? ਤੁਸੀਂ ਮੇਰੇ ਗਵਾਹ ਹੋ। ਕੀ ਮੇਰੇ ਬਿਨ੍ਹਾਂ ਕੋਈ ਹੋਰ ਪਰਮੇਸ਼ੁਰ ਹੈ? ਕੋਈ ਹੋਰ ਚੱਟਾਨ ਨਹੀਂ, ਮੈਂ ਤਾਂ ਕਿਸੇ ਨੂੰ ਨਹੀਂ ਜਾਣਦਾ।
9 खोदी हुई मूरतों के बनानेवाले, सबके सब बेकार हैं और उनकी पसंदीदा चीज़ें बे नफ़ा; उन ही के गवाह देखते नहीं और समझते नहीं, ताकि पशेमाँ हों।
੯ਬੁੱਤਾਂ ਦੇ ਘੜਨ ਵਾਲੇ ਸਾਰੇ ਵਿਅਰਥ ਹਨ, ਉਹਨਾਂ ਦੀਆਂ ਮਨ ਭਾਉਂਦੀਆਂ ਰੀਝਾਂ ਲਾਭਦਾਇਕ ਨਹੀਂ, ਉਹਨਾਂ ਦੇ ਗਵਾਹ ਨਾ ਵੇਖਦੇ ਨਾ ਜਾਣਦੇ ਹਨ, ਇਸ ਲਈ ਉਹ ਸ਼ਰਮਿੰਦੇ ਹੋਣਗੇ।
10 किसने कोई बुत ख़ुदा के नाम से बनाया या कोई मूरत ढाली जिससे कुछ फ़ाइदा हो?
੧੦ਕਿਸ ਨੇ ਦੇਵਤਾ ਘੜਿਆ ਜਾਂ ਬੁੱਤ ਢਾਲਿਆ, ਜਿਸ ਤੋਂ ਕੋਈ ਲਾਭ ਨਹੀਂ?
11 देख, उसके सब साथी शर्मिन्दा होंगे क्यूँकि बनानेवाले तो इंसान हैं; वह सब के सब जमा' होकर खड़े हों, वह डर जाएँगे, वह सब के सब शर्मिन्दा होंगे।
੧੧ਵੇਖੋ, ਉਹ ਦੇ ਸਾਰੇ ਸਾਥੀ ਸ਼ਰਮਿੰਦੇ ਹੋਣਗੇ, ਇਹ ਕਾਰੀਗਰ ਮਨੁੱਖ ਹੀ ਹਨ! ਇਹ ਸਾਰੇ ਇਕੱਠੇ ਹੋ ਕੇ ਖੜ੍ਹੇ ਹੋਣ, ਉਹ ਭੈਅ ਖਾਣਗੇ, ਉਹ ਇਕੱਠੇ ਸ਼ਰਮਿੰਦੇ ਹੋਣਗੇ।
12 लुहार कुल्हाड़ा बनाता है और अपना काम अंगारों से करता है, और उसे हथौड़ों से दुरुस्त करता और अपने बाज़ू की क़ुव्वत से गढ़ता है; हाँ वह भूका हो जाता हैं और उसका ज़ोर घट जाता है वह पानी नहीं पीता और थक जाता है।
੧੨ਲੁਹਾਰ ਆਪਣਾ ਸੰਦ ਤਿੱਖਾ ਕਰਦਾ ਹੈ, ਉਹ ਕੋਲਿਆਂ ਨਾਲ ਕੰਮ ਕਰਦਾ, ਅਤੇ ਹਥੌੜਿਆਂ ਨਾਲ ਉਹ ਨੂੰ ਘੜ੍ਹਦਾ, ਉਹ ਆਪਣੀ ਬਲਵੰਤ ਬਾਂਹ ਨਾਲ ਉਹ ਨੂੰ ਬਣਾਉਂਦਾ ਹੈ, ਪਰ ਉਹ ਭੁੱਖਾ ਹੋ ਜਾਂਦਾ ਅਤੇ ਉਹ ਦਾ ਬਲ ਘੱਟ ਜਾਂਦਾ ਹੈ, ਉਹ ਪਾਣੀ ਨਹੀਂ ਪੀਂਦਾ ਅਤੇ ਥੱਕ ਜਾਂਦਾ ਹੈ।
13 बढ़ई सूत फैलाता है और नुकेले हथियार से उसकी सूरत खींचता है, वह उसको रंदे से साफ़ करता है और परकार से उस पर नक़्श बनाता है; वह उसे इंसान की शक्ल बल्कि आदमी की ख़ूबसूरत शबीह बनाता है, ताकि उसे घर में खड़ा करें।
੧੩ਤਰਖਾਣ ਸੂਤ ਤਾਣਦਾ ਹੈ, ਉਹ ਕਲਮ ਨਾਲ ਉਸ ਉੱਤੇ ਨਿਸ਼ਾਨ ਲਾਉਂਦਾ ਹੈ, ਉਹ ਉਸ ਨੂੰ ਰੰਦਿਆਂ ਨਾਲ ਬਣਾਉਂਦਾ, ਅਤੇ ਪਰਕਾਰ ਨਾਲ ਉਸ ਦੇ ਨਿਸ਼ਾਨ ਲਾਉਂਦਾ, ਉਹ ਉਸ ਨੂੰ ਮਨੁੱਖ ਦੇ ਰੂਪ ਵਿੱਚ ਆਦਮੀ ਦੇ ਸੁਹੱਪਣ ਵਾਂਗੂੰ, ਮੰਦਰ ਵਿੱਚ ਬਿਰਾਜਮਾਨ ਹੋਣ ਲਈ ਬਣਾਉਂਦਾ ਹੈ!
14 वह देवदारों को अपने लिए काटता है और क़िस्म — क़िस्म के बलूत को लेता है, और जंगल के दरख़्तों से जिसको पसन्द करता है; वह सनोबर का दरख़्त लगाता है और मेंह उसे सींचता है।
੧੪ਉਹ ਆਪਣੇ ਲਈ ਦਿਆਰ ਵੱਢਦਾ ਹੈ, ਉਹ ਸਰੂ ਜਾਂ ਬਲੂਤ ਲੈਂਦਾ ਹੈ, ਅਤੇ ਉਹਨਾਂ ਨੂੰ ਜੰਗਲ ਦੇ ਰੁੱਖਾਂ ਵਿੱਚ ਵਧਣ ਦਿੰਦਾ ਹੈ, ਉਹ ਚੀਲ ਦਾ ਰੁੱਖ ਲਾਉਂਦਾ ਅਤੇ ਮੀਂਹ ਉਹ ਨੂੰ ਵਧਾਉਂਦਾ ਹੈ।
15 तब वह आदमी के लिए ईधन होता है; वह उसमें से कुछ सुलगाकर तापता है, वह उसको जलाकर रोटी पकाता है, बल्कि उससे बुत बना कर उसको सिज्दा करता वह खोदी हुई मूरत ख़ुदा के नाम से बनाता है और उसके आगे मुँह के बल गिरता है।
੧੫ਤਦ ਉਹ ਮਨੁੱਖ ਦੇ ਬਾਲਣ ਲਈ ਹੋ ਜਾਂਦਾ ਹੈ, ਉਹ ਉਸ ਦੇ ਵਿੱਚੋਂ ਲੈ ਕੇ ਅੱਗ ਸੇਕਦਾ ਹੈ, ਸਗੋਂ ਉਸ ਨੂੰ ਬਾਲ ਕੇ ਰੋਟੀ ਪਕਾਉਂਦਾ ਹੈ, ਪਰ, ਉਸੇ ਵਿੱਚੋਂ ਉਹ ਇੱਕ ਦੇਵਤਾ ਬਣਾਉਂਦਾ ਹੈ, ਅਤੇ ਉਸ ਨੂੰ ਮੱਥਾ ਟੇਕਦਾ ਹੈ! ਉਹ ਬੁੱਤ ਬਣਾਉਂਦਾ ਹੈ, ਅਤੇ ਉਹ ਉਸ ਦੇ ਅੱਗੇ ਮੱਥਾ ਰਗੜਦਾ ਹੈ!
16 उसका एक टुकड़ा लेकर आग में जलाता है, और उसी के एक टुकड़े पर गोश्त कबाब करके खाता और सेर होता है; फिर वह तापता और कहता है, “अहा, मैं गर्म हो गया, मैंने आग देखी!”
੧੬ਇੱਕ ਹਿੱਸੇ ਦੀ ਉਹ ਅੱਗ ਬਾਲਦਾ ਹੈ, ਇੱਕ ਹਿੱਸੇ ਉੱਤੇ ਉਹ ਕਬਾਬ ਭੁੰਨ ਕੇ ਮਾਸ ਖਾਂਦਾ ਹੈ ਅਤੇ ਰੱਜ ਜਾਂਦਾ ਹੈ, ਨਾਲੇ ਉਹ ਸੇਕਦਾ ਅਤੇ ਆਖਦਾ ਹੈ, ਆਹਾ! ਮੈਂ ਗਰਮ ਹੋ ਗਿਆ, ਮੈਂ ਅੱਗ ਵੇਖੀ।
17 फिर उसकी बाक़ी लकड़ी से देवता या'नी खोदी हुई मूरत बनाता है, और उसके आगे मुँह के बल गिर जाता है और उसे सिज्दा करता है और उससे इल्तिजा करके कहता है “मुझे नजात दे, क्यूँकि तू मेरा ख़ुदा है!”
੧੭ਉਸੇ ਦਾ ਬਚਿਆ ਹੋਇਆ ਟੁੱਕੜਾ ਲੈ ਕੇ ਉਹ ਇੱਕ ਦੇਵਤਾ, ਇੱਕ ਬੁੱਤ ਬਣਾਉਂਦਾ ਹੈ, ਅਤੇ ਉਹ ਦੇ ਅੱਗੇ ਮੱਥਾ ਟੇਕਦਾ ਸਗੋਂ ਮੱਥਾ ਰਗੜਦਾ ਹੈ, ਅਤੇ ਉਸ ਤੋਂ ਪ੍ਰਾਰਥਨਾ ਕਰਦਾ ਅਤੇ ਆਖਦਾ ਹੈ, ਮੈਨੂੰ ਛੁਡਾ, ਕਿਉਂ ਜੋ ਤੂੰ ਮੇਰਾ ਦੇਵਤਾ ਹੈਂ!
18 वह नहीं जानते और नहीं समझते; क्यूँकि उनकी आँखें बन्द हैं तब वह देखते नहीं, और उनके दिल सख़्त हैं लेकिन वह समझते नहीं।
੧੮ਉਹ ਨਹੀਂ ਜਾਣਦੇ, ਉਹ ਨਹੀਂ ਸਮਝਦੇ, ਕਿਉਂ ਜੋ ਉਸ ਨੇ ਉਹਨਾਂ ਦੀਆਂ ਅੱਖਾਂ ਨੂੰ ਵੇਖਣ ਤੋਂ ਅਤੇ ਉਹਨਾਂ ਦਿਆਂ ਮਨਾਂ ਨੂੰ ਸਮਝਣ ਤੋਂ ਬੰਦ ਕਰ ਦਿੱਤਾ ਹੈ।
19 बल्कि कोई अपने दिल में नहीं सोचता़ और न किसी को मा'रिफ़त और तमीज़ है कि “मैंने तो इसका एक टुकड़ा आग में जलाया, और मैंने इसके अंगारों पर रोटी भी पकाई, और मैंने गोश्त भूना और खाया; अब क्या मैं इसके बक़िये से एक मकरूह चीज़ बनाऊँ? क्या मैं दरख़्त के कुन्दे को सिज्दा करूँ?”
੧੯ਕੋਈ ਉਸ ਉੱਤੇ ਧਿਆਨ ਨਹੀਂ ਦਿੰਦਾ, ਨਾ ਕਿਸੇ ਨੂੰ ਗਿਆਨ ਹੈ, ਨਾ ਸਮਝ, ਕਿ ਉਹ ਆਖੇ, ਉਸ ਦਾ ਇੱਕ ਹਿੱਸਾ ਮੈਂ ਅੱਗ ਵਿੱਚ ਬਾਲ ਲਿਆ, ਹਾਂ, ਮੈਂ ਉਸ ਦੇ ਕੋਲਿਆਂ ਉੱਤੇ ਰੋਟੀ ਪਕਾਈ, ਮੈਂ ਮਾਸ ਭੁੰਨ ਕੇ ਖਾਧਾ, ਭਲਾ, ਮੈਂ ਉਸ ਦੇ ਬਚੇ ਹੋਏ ਟੁੱਕੜੇ ਤੋਂ ਇੱਕ ਘਿਣਾਉਣੀ ਚੀਜ਼ ਬਣਾਵਾਂ? ਕੀ ਮੈਂ ਲੱਕੜ ਦੇ ਟੁੰਡ ਅੱਗੇ ਮੱਥਾ ਰਗੜਾਂ?
20 वह राख खाता है; फ़रेबख़ुर्दा ने उसको ऐसा गुमराह कर दिया है कि वह अपनी जान बचा नहीं सकता और नहीं कहता क्या मेरे दहने हाथ में बतालत नहीं?
੨੦ਉਹ ਸੁਆਹ ਖਾਂਦਾ ਹੈ, ਇੱਕ ਛਲੀਏ ਦਿਲ ਨੇ ਉਹ ਨੂੰ ਕੁਰਾਹੇ ਪਾਇਆ, ਉਹ ਆਪਣੀ ਜਾਨ ਨੂੰ ਛੁਡਾ ਨਹੀਂ ਸਕਦਾ, ਨਾ ਕਹਿ ਸਕਦਾ ਹੈ, ਕੀ ਮੇਰੇ ਸੱਜੇ ਹੱਥ ਵਿੱਚ ਇਹ ਚੀਜ਼ ਝੂਠ ਨਹੀਂ?
21 ऐ या'क़ूब, ऐ इस्राईल, इन बातों को याद रख; क्यूँकि तू मेरा बन्दा है, मैंने तुझे बनाया है, तू मेरा ख़ादिम है; ऐ इस्राईल, मैं तुझ को फ़रामोश न करूँगा।
੨੧ਹੇ ਯਾਕੂਬ, ਇਹਨਾਂ ਗੱਲਾਂ ਨੂੰ ਯਾਦ ਰੱਖ, ਅਤੇ ਤੂੰ ਵੀ ਹੇ ਇਸਰਾਏਲ, ਤੂੰ ਮੇਰਾ ਦਾਸ ਜੋ ਹੈਂ, ਮੈਂ ਤੈਨੂੰ ਸਿਰਜਿਆ, ਤੂੰ ਮੇਰਾ ਦਾਸ ਹੈਂ, ਹੇ ਇਸਰਾਏਲ, ਮੈਂ ਤੈਨੂੰ ਨਾ ਵਿਸਾਰਾਂਗਾ।
22 मैंने तेरी ख़ताओं को घटा की तरह और तेरे गुनाहों को बादल की तरह मिटा डाला; मेरे पास वापस आ जा, क्यूँकि मैंने तेरा फ़िदिया दिया है।
੨੨ਮੈਂ ਤੇਰੇ ਅਪਰਾਧਾਂ ਨੂੰ ਘਟਾ ਵਾਂਗੂੰ, ਅਤੇ ਤੇਰੇ ਪਾਪਾਂ ਨੂੰ ਬੱਦਲ ਵਾਂਗੂੰ ਮਿਟਾ ਦਿੱਤਾ, ਮੇਰੀ ਵੱਲ ਮੁੜ ਆ, ਕਿਉਂ ਜੋ ਮੈਂ ਤੇਰਾ ਨਿਸਤਾਰਾ ਕੀਤਾ ਹੈ।
23 ऐ आसमानो, गाओ कि ख़ुदावन्द ने ये किया, ऐ असफ़ल — ए — ज़मीन, ललकार; ऐ पहाड़ो, ऐ जंगल और उसके सब दरख़्तो, नग़मापरदाज़ी करो! क्यूँकि ख़ुदावन्द ने या'क़ूब का फ़िदिया दिया, और इस्राईल में अपना जलाल ज़ाहिर करेगा।
੨੩ਹੇ ਅਕਾਸ਼ੋ, ਜੈਕਾਰਾ ਗਜਾਓ, ਕਿਉਂਕਿ ਯਹੋਵਾਹ ਨੇ ਇਹ ਕੀਤਾ ਹੈ, ਹੇ ਧਰਤੀ ਦੇ ਹੇਠਲੇ ਸਥਾਨੋਂ, ਲਲਕਾਰੋ, ਪਰਬਤ ਖੁੱਲ੍ਹ ਕੇ ਜੈ-ਜੈਕਾਰ ਕਰਨ, ਜੰਗਲ ਅਤੇ ਉਹ ਦੇ ਸਾਰੇ ਰੁੱਖ, ਕਿਉਂ ਜੋ ਯਹੋਵਾਹ ਨੇ ਯਾਕੂਬ ਦਾ ਨਿਸਤਾਰਾ ਕੀਤਾ ਹੈ, ਅਤੇ ਉਹ ਇਸਰਾਏਲ ਵਿੱਚ ਆਪਣੀ ਸੁੰਦਰਤਾ ਪਰਗਟ ਕਰੇਗਾ।
24 ख़ुदावन्द तेरा फ़िदिया देनेवाला, जिसने रहम ही से तुझे बनाया यूँ फ़रमाता है, कि मैं ख़ुदावन्द सबका ख़ालिक़ हूँ, मैं ही अकेला आसमान को तानने और ज़मीन को बिछाने वाला हूँ, कौन मेरा शरीक है?
੨੪ਯਹੋਵਾਹ ਤੇਰਾ ਛੁਡਾਉਣ ਵਾਲਾ, ਜਿਸ ਨੇ ਤੈਨੂੰ ਕੁੱਖ ਵਿੱਚ ਸਿਰਜਿਆ ਇਹ ਆਖਦਾ ਹੈ, ਮੈਂ ਯਹੋਵਾਹ ਸਾਰੀਆਂ ਚੀਜ਼ਾਂ ਦਾ ਕਰਤਾ ਹਾਂ, ਮੈਂ ਇਕੱਲਾ ਅਕਾਸ਼ਾਂ ਦਾ ਤਾਣਨ ਵਾਲਾ ਹਾਂ, ਅਤੇ ਮੈਂ ਆਪ ਹੀ ਧਰਤੀ ਦਾ ਵਿਛਾਉਣ ਵਾਲਾ ਹਾਂ।
25 मैं झूटों के निशान — आत को बातिल करता, और फ़ालगीरों को दीवाना बनाता हूँ और हिकमत वालों को रद्द करता और उनकी हिकमत को हिमाक़त ठहराता हूँ
੨੫ਮੈਂ ਝੂਠੇ ਨਬੀਆਂ ਦੇ ਨਿਸ਼ਾਨ ਵਿਅਰਥ ਕਰਦਾ ਹਾਂ, ਅਤੇ ਭਵਿੱਖ ਦੱਸਣ ਵਾਲਿਆਂ ਨੂੰ ਮੂਰਖ ਬਣਾਉਂਦਾ ਹਾਂ, ਮੈਂ ਸਿਆਣਿਆਂ ਨੂੰ ਪਿੱਛੇ ਹਟਾਉਂਦਾ, ਅਤੇ ਉਹਨਾਂ ਦਾ ਗਿਆਨ ਬੇਵਕੂਫ਼ੀ ਬਣਾ ਦਿੰਦਾ ਹਾਂ।
26 अपने ख़ादिम के कलाम को साबित करता, और अपने रसूलों की मसलहत को पूरा करता हूँ जो येरूशलेम के ज़रिए' कहता हूँ, कि' वह आबाद हो जाएगा, और यहूदाह के शहरों के ज़रिए', कि' वह ता'मीर किए जाएँगे, और मैं उसके खण्डरों को ता'मीर करूँगा।
੨੬ਮੈਂ ਆਪਣੇ ਦਾਸ ਦੇ ਬਚਨ ਕਾਇਮ ਰੱਖਦਾ, ਅਤੇ ਆਪਣੇ ਦੂਤਾਂ ਦੀ ਯੋਜਨਾ ਪੂਰੀ ਕਰਦਾ ਹਾਂ, ਮੈਂ ਯਰੂਸ਼ਲਮ ਦੇ ਵਿਖੇ ਆਖਦਾ ਹਾਂ, ਉਹ ਆਬਾਦ ਹੋ ਜਾਵੇਗਾ, ਅਤੇ ਯਹੂਦਾਹ ਦੇ ਸ਼ਹਿਰਾਂ ਦੇ ਵਿਖੇ, ਉਹ ਉਸਾਰੇ ਜਾਣਗੇ ਅਤੇ ਮੈਂ ਉਨ੍ਹਾਂ ਦੇ ਖੰਡਰਾਂ ਨੂੰ ਖੜ੍ਹਾ ਕਰਾਂਗਾ, -
27 जो समन्दर को कहता हूँ, 'सूख जा और मैं तेरी नदियाँ सुखा डालूँगा;
੨੭ਮੈਂ ਜੋ ਸਾਗਰ ਨੂੰ ਆਖਦਾ ਹਾਂ, ਸੁੱਕ ਜਾ! ਅਤੇ ਮੈਂ ਤੇਰੀਆਂ ਨਦੀਆਂ ਨੂੰ ਵੀ ਸੁਕਾ ਦਿਆਂਗਾ।
28 जो ख़ोरस के हक़ में कहता हूँ, कि वह मेरा चरवाहा है और मेरी मर्ज़ी बिल्कुल पूरी करेगा; और येरूशलेम के ज़रिए' कहता हूँ,' वह ता'मीर किया जाएगा, और हैकल के ज़रिए' कि उसकी बुनियाद डाली जायेगी।
੨੮ਮੈਂ ਜੋ ਕੋਰਸ਼ ਵਿਖੇ ਆਖਦਾ ਹਾਂ, ਉਹ ਮੇਰਾ ਠਹਿਰਾਇਆ ਹੋਇਆ ਅਯਾਲੀ ਹੈ, ਅਤੇ ਉਹ ਮੇਰੀ ਸਾਰੀ ਇੱਛਿਆ ਨੂੰ ਪੂਰੀ ਕਰੇਗਾ, ਉਹ ਯਰੂਸ਼ਲਮ ਦੇ ਵਿਖੇ ਆਖੇਗਾ, ਉਹ ਉਸਾਰਿਆ ਜਾਵੇਗਾ, ਅਤੇ ਹੈਕਲ ਦੀ ਨੀਂਹ ਰੱਖੀ ਜਾਵੇਗੀ।