< यसा 53 >
1 हमारे पैग़ाम पर कौन ईमान लाया? और ख़ुदावन्द का बाज़ू किस पर ज़ाहिर हुआ?
੧ਸਾਡੇ ਸੰਦੇਸ਼ ਦੀ ਕਿਸ ਨੇ ਪਰਤੀਤ ਕੀਤੀ? ਅਤੇ ਯਹੋਵਾਹ ਦੀ ਭੁਜਾ ਕਿਸ ਦੇ ਉੱਤੇ ਪਰਗਟ ਹੋਈ?
2 लेकिन वह उसके आगे कोंपल की तरह, और ख़ुश्क ज़मीन से जड़ की तरह फूट निकला है; न उसकी कोई शक्ल और सूरत है, न ख़ूबसूरती; और जब हम उस पर निगाह करें, तो कुछ हुस्न — ओ — जमाल नहीं कि हम उसके मुश्ताक़ हों।
੨ਉਹ ਤਾਂ ਉਸ ਦੇ ਸਾਹਮਣੇ ਕੂੰਬਲ ਵਾਂਗੂੰ, ਅਤੇ ਸੁੱਕੀ ਧਰਤੀ ਵਿੱਚੋਂ ਜੜ੍ਹ ਵਾਂਗੂੰ ਫੁੱਟ ਨਿੱਕਲਿਆ, ਉਸ ਦਾ ਨਾ ਕੋਈ ਰੂਪ ਸੀ ਨਾ ਕੋਈ ਸਰੂਪ ਸੀ, ਕਿ ਅਸੀਂ ਉਸ ਨੂੰ ਵੇਖਦੇ, ਅਤੇ ਨਾ ਕੋਈ ਸੁਹੱਪਣ ਸੀ ਕਿ ਅਸੀਂ ਉਸ ਨੂੰ ਪਸੰਦ ਕਰਦੇ।
3 वह आदमियों में हक़ीर — ओ — मर्दूद; मर्द — ए — ग़मनाक, और रंज का आशना था; लोग उससे जैसे रूपोश थे। उसकी तहक़ीर की गई, और हम ने उसकी कुछ क़द्र न जानी।
੩ਉਹ ਤੁੱਛ ਅਤੇ ਮਨੁੱਖਾਂ ਵੱਲੋਂ ਤਿਆਗਿਆ ਹੋਇਆ ਸੀ, ਇੱਕ ਦੁਖੀਆ ਮਨੁੱਖ, ਸੋਗ ਦਾ ਜਾਣੂ, ਅਤੇ ਉਸ ਵਾਂਗੂੰ ਜਿਸ ਤੋਂ ਲੋਕ ਮੂੰਹ ਲੁਕਾਉਂਦੇ, ਉਹ ਤੁੱਛ ਜਾਣਿਆ ਗਿਆ ਅਤੇ ਅਸੀਂ ਉਸ ਦੀ ਕਦਰ ਨਾ ਕੀਤੀ।
4 तोभी उसने हमारी मशक़्क़तें उठा लीं, और हमारे ग़मों को बर्दाश्त किया; लेकिन हमने उसे ख़ुदा का मारा — कूटा और सताया हुआ समझा।
੪ਸੱਚ-ਮੁੱਚ ਉਸ ਨੇ ਸਾਡੇ ਰੋਗ ਚੁੱਕ ਲਏ, ਅਤੇ ਸਾਡੇ ਦੁੱਖ ਉਠਾਏ, ਪਰ ਅਸੀਂ ਉਸ ਨੂੰ ਮਾਰਿਆ ਹੋਇਆ, ਪਰਮੇਸ਼ੁਰ ਦਾ ਕੁੱਟਿਆ ਅਤੇ ਭੰਨਿਆ ਹੋਇਆ ਸਮਝਿਆ।
5 हालाँकी वह हमारी ख़ताओं की वजह से घायल किया गया, और हमारी बदकिरदारी के ज़रिए' कुचला गया। हमारी ही सलामती के लिए उस पर सियासत हुई, ताकि उसके मार खाने से हम शिफ़ा पाएँ।
੫ਪਰ ਉਹ ਸਾਡੇ ਅਪਰਾਧਾਂ ਲਈ ਘਾਇਲ ਕੀਤਾ ਗਿਆ, ਅਤੇ ਸਾਡੀਆਂ ਬਦੀਆਂ ਦੇ ਕਾਰਨ ਕੁਚਲਿਆ ਗਿਆ, ਸਾਡੀ ਸ਼ਾਂਤੀ ਲਈ ਉਸ ਉੱਤੇ ਤਾੜਨਾ ਹੋਈ, ਅਤੇ ਉਸ ਦੇ ਮਾਰ ਖਾਣ ਤੋਂ ਅਸੀਂ ਨਰੋਏ ਕੀਤੇ ਗਏ ਹਾਂ।
6 हम सब भेड़ों की तरह भटक गए, हम में से हर एक अपनी राह को फिरा; लेकिन ख़ुदावन्द ने हम सबकी बदकिरदारी उस पर लादी।
੬ਅਸੀਂ ਸਾਰੇ ਦੇ ਸਾਰੇ ਭੇਡਾਂ ਵਾਂਗੂੰ ਭੁੱਲੇ ਫਿਰਦੇ ਸੀ, ਅਸੀਂ ਆਪਣੇ-ਆਪਣੇ ਰਾਹਾਂ ਨੂੰ ਮੁੜੇ, ਅਤੇ ਯਹੋਵਾਹ ਨੇ ਸਾਡੀ ਸਾਰਿਆਂ ਦੀ ਬਦੀ ਉਸ ਉੱਤੇ ਲੱਦੀ।
7 वह सताया गया, तोभी उसने बर्दाश्त की और मुँह न खोला; जिस तरह बर्रा जिसे ज़बह करने को ले जाते हैं, और जिस तरह भेड़ अपने बाल कतरनेवालों के सामने बेज़बान है, उसी तरह वह ख़ामोश रहा।
੭ਉਹ ਸਤਾਇਆ ਗਿਆ ਅਤੇ ਦੁਖੀ ਹੋਇਆ, ਪਰ ਉਸ ਨੇ ਆਪਣਾ ਮੂੰਹ ਨਾ ਖੋਲ੍ਹਿਆ, ਉਸ ਲੇਲੇ ਵਾਂਗੂੰ ਜਿਹੜਾ ਵੱਢੇ ਜਾਣ ਲਈ ਲੈ ਜਾਇਆ ਜਾਂਦਾ ਹੈ, ਅਤੇ ਭੇਡ ਵਾਂਗੂੰ ਜਿਹੜੀ ਉੱਨ ਕਤਰਨ ਵਾਲਿਆਂ ਦੇ ਅੱਗੇ ਗੂੰਗੀ ਹੈ, ਉਸੇ ਤਰ੍ਹਾਂ ਉਸ ਨੇ ਆਪਣਾ ਮੂੰਹ ਨਾ ਖੋਲ੍ਹਿਆ।
8 वह ज़ुल्म करके और फ़तवा लगाकर उसे ले गए; फ़िर उसके ज़माने के लोगों में से किसने ख़याल किया कि वह ज़िन्दों की ज़मीन से काट डाला गया? मेरे लोगों की ख़ताओं की वजह से उस पर मार पड़ी।
੮ਜ਼ੁਲਮ ਕਰਕੇ ਅਤੇ ਦੋਸ਼ ਲਾ ਕੇ ਉਹ ਨੂੰ ਫੜ੍ਹਿਆ ਗਿਆ, ਉਸ ਦੀ ਪੀੜ੍ਹੀ ਵਿੱਚੋਂ ਕਿਸ ਨੇ ਧਿਆਨ ਦਿੱਤਾ ਕਿ ਉਹ ਜੀਉਂਦਿਆਂ ਦੀ ਧਰਤੀ ਤੋਂ ਉਠਾ ਲਿਆ ਗਿਆ? ਮੇਰੀ ਪਰਜਾ ਦੇ ਅਪਰਾਧ ਦੇ ਕਾਰਨ ਉਸ ਨੂੰ ਮਾਰ ਪਈ,
9 उसकी क़ब्र भी शरीरों के बीच ठहराई गई, और वह अपनी मौत में दौलतमन्दों के साथ हुआ; हालाँकि उसने किसी तरह का ज़ुल्म न किया, और उसके मुँह में हरगिज़ छल न था।
੯ਉਸ ਦੀ ਕਬਰ ਦੁਸ਼ਟਾਂ ਦੇ ਨਾਲ ਠਹਿਰਾਈ ਗਈ ਅਤੇ ਮੌਤ ਦੇ ਵੇਲੇ ਉਹ ਧਨਵਾਨ ਦਾ ਸੰਗੀ ਹੋਇਆ, ਭਾਵੇਂ ਉਸ ਨੇ ਕਦੀ ਜ਼ੁਲਮ ਨਹੀਂ ਕੀਤਾ, ਨਾ ਉਸ ਦੇ ਮੂੰਹ ਵਿੱਚ ਕੋਈ ਛਲ ਸੀ।
10 लेकिन ख़ुदावन्द को पसन्द आया कि उसे कुचले, उसने उसे ग़मगीन किया; जब उसकी जान गुनाह की क़ुर्बानी के लिए पेश की जाएगी, तो वह अपनी नस्ल को देखेगा; उसकी उम्र दराज़ होगी और ख़ुदावन्द की मर्ज़ी उसके हाथ के वसीले से पूरी होगी।
੧੦ਪਰ ਯਹੋਵਾਹ ਨੂੰ ਭਾਇਆ ਕਿ ਉਸ ਨੂੰ ਕੁਚਲੇ ਅਤੇ ਸੋਗ ਵਿੱਚ ਪਾਵੇ। ਜਦ ਤੂੰ ਉਸ ਦੀ ਜਾਨ ਨੂੰ ਦੋਸ਼ ਦੀ ਬਲੀ ਠਹਿਰਾਵੇਂ, ਤਾਂ ਉਹ ਆਪਣੀ ਅੰਸ ਨੂੰ ਵੇਖੇਗਾ, ਉਹ ਆਪਣੇ ਦਿਨ ਲੰਮੇ ਕਰੇਗਾ, ਅਤੇ ਯਹੋਵਾਹ ਦੀ ਇੱਛਾ ਉਸ ਦੇ ਹੱਥ ਵਿੱਚ ਸਫ਼ਲ ਹੋਵੇਗੀ।
11 अपनी जान ही का दुख उठाकर वह उसे देखेगा और सेर होगा; अपने ही इरफ़ान से मेरा सादिक़ ख़ादिम बहुतों को रास्तबाज़ ठहराएगा, क्यूँकि वह उनकी बदकिरदारी खुद उठा लेगा।
੧੧ਆਪਣੀ ਜਾਨ ਦਾ ਦੁੱਖ ਝੱਲਣ ਤੋਂ ਬਾਅਦ ਉਹ ਵੇਖੇਗਾ ਅਤੇ ਤ੍ਰਿਪਤ ਹੋਵੇਗਾ, ਆਪਣੇ ਗਿਆਨ ਨਾਲ ਮੇਰਾ ਧਰਮੀ ਦਾਸ ਬਹੁਤਿਆਂ ਨੂੰ ਧਰਮੀ ਠਹਿਰਾਵੇਗਾ, ਅਤੇ ਉਹਨਾਂ ਦੀਆਂ ਬਦੀਆਂ ਨੂੰ ਚੁੱਕ ਲਵੇਗਾ।
12 इसलिए मैं उसे बुज़ुर्गों के साथ हिस्सा दूँगा, और वह लूट का माल ताक़तवरों के साथ बाँट लेगा; क्यूँकि उसने अपनी जान मौत के लिए उडेल दी, और वह ख़ताकारों के साथ शुमार किया गया, तोभी उसने बहुतों के गुनाह उठा लिए और ख़ताकारों की शफ़ा'अत की।
੧੨ਇਸ ਲਈ ਮੈਂ ਉਸ ਨੂੰ ਵੱਡਿਆਂ ਦੇ ਨਾਲ ਹਿੱਸਾ ਵੰਡ ਦਿਆਂਗਾ, ਅਤੇ ਬਲਵੰਤਾਂ ਦੇ ਨਾਲ ਉਹ ਲੁੱਟ ਵੰਡੇਗਾ, ਕਿਉਂ ਜੋ ਉਸ ਨੇ ਆਪਣੀ ਜਾਨ ਮੌਤ ਲਈ ਡੋਲ੍ਹ ਦਿੱਤੀ, ਅਤੇ ਅਪਰਾਧੀਆਂ ਨਾਲ ਗਿਣਿਆ ਗਿਆ, ਉਸ ਨੇ ਬਹੁਤਿਆਂ ਦੇ ਪਾਪ ਚੁੱਕੇ, ਅਤੇ ਅਪਰਾਧੀਆਂ ਲਈ ਸਿਫ਼ਾਰਿਸ਼ ਕੀਤੀ।