< यर्म 17 >
1 “यहूदाह का गुनाह लोहे के क़लम और हीरे की नोक से लिखा गया है; उनके दिल की तख़्ती पर, और उनके मज़बहों के सींगों पर खुदवाया गया है;
੧ਯਹੂਦਾਹ ਦਾ ਪਾਪ, ਲੋਹੇ ਦੀ ਕਲਮ ਅਤੇ ਹੀਰੇ ਦੀ ਨੋਕ ਨਾਲ ਲਿਖਿਆ ਗਿਆ, ਉਹਨਾਂ ਦੇ ਦਿਲ ਦੀ ਤਖ਼ਤੀ ਉੱਤੇ ਅਤੇ ਤੁਹਾਡੀਆਂ ਜਗਵੇਦੀਆਂ ਦੇ ਸਿੰਗਾਂ ਉੱਤੇ ਉੱਕਰਿਆ ਗਿਆ
2 क्यूँकि उनके बेटे अपने मज़बहों और यसीरतों को याद करते हैं, जो हरे दरख़्तों के पास ऊँचे पहाड़ों पर हैं।
੨ਉਹਨਾਂ ਦੇ ਪੁੱਤਰ ਹਰੇ ਰੁੱਖਾਂ ਕੋਲ ਪਹਾੜੀਆਂ ਉੱਤੇ ਅਤੇ ਉੱਚਿਆਈਆਂ ਉੱਤੇ ਉਹਨਾਂ ਦੀਆਂ ਜਗਵੇਦੀਆਂ ਅਤੇ ਟੁੰਡਾਂ ਨੂੰ ਚੇਤੇ ਕਰਦੇ ਹਨ
3 ऐ मेरे पहाड़, जो मैदान में है; मैं तेरा माल और तेरे सब ख़ज़ाने और तेरे ऊँचे मक़ाम जिनको तूने अपनी तमाम सरहदों पर गुनाह के लिए बनाया, लुटाऊँगा।
੩ਹੇ ਖੇਤ ਵਿਚਲੇ ਮੇਰੇ ਪਰਬਤ, ਤੇਰਾ ਮਾਲ ਅਤੇ ਤੇਰੇ ਸਾਰੇ ਖਜ਼ਾਨੇ, ਤੇਰੇ ਉੱਚੇ ਸਥਾਨ ਤੇਰੀਆਂ ਸਾਰੀਆਂ ਹੱਦਾਂ ਵਿੱਚ ਪਾਪ ਦੇ ਕਾਰਨ ਮੈਂ ਲੁੱਟੇ ਜਾਣ ਲਈ ਦੇ ਦਿਆਂਗਾ
4 और तू अज़ख़ुद उस मीरास से जो मैंने तुझे दी, अपने क़ुसूर की वजह से हाथ उठाएगा; और मैं उस मुल्क में जिसे तू नहीं जानता, तुझ से तेरे दुश्मनों की ख़िदमत कराऊँगा; क्यूँकि तुमने मेरे क़हर की आग भड़का दी है जो हमेशा तक जलती रहेगी।”
੪ਤੂੰ ਆਪ ਹੀ ਆਪਣੀ ਮਿਰਾਸ ਨੂੰ ਜਿਹੜੀ ਮੈਂ ਤੈਨੂੰ ਦਿੱਤੀ ਛੱਡ ਦੇਵੇਂਗਾ ਅਤੇ ਉਸ ਦੇਸ ਵਿੱਚ ਜਿਹ ਨੂੰ ਤੂੰ ਨਹੀਂ ਜਾਣਦਾ ਮੈਂ ਤੈਥੋਂ ਤੇਰੇ ਵੈਰੀਆਂ ਦੀ ਟਹਿਲ ਕਰਾਵਾਂਗਾ ਕਿਉਂ ਜੋ ਤੁਸੀਂ ਮੇਰੇ ਕ੍ਰੋਧ ਦੀ ਅੱਗ ਭੜਕਾਈ ਹੈ ਜਿਹੜੀ ਸਦਾ ਬਲਦੀ ਰਹੇਗੀ।
5 ख़ुदावन्द यूँ फ़रमाता है: मला'ऊन है वह आदमी जो इंसान पर भरोसा करता है, और बशर को अपना बाज़ू जानता है, और जिसका दिल ख़ुदावन्द से फिर जाता है।
੫ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਸਰਾਪ ਉਸ ਮਰਦ ਉੱਤੇ ਜਿਹੜਾ ਆਦਮੀ ਦਾ ਭਰੋਸਾ ਕਰਦਾ ਹੈ, ਅਤੇ ਬਸ਼ਰ ਨੂੰ ਆਪਣੀ ਬਾਂਹ ਬਣਾਉਂਦਾ ਹੈ, ਜਿਹ ਦਾ ਦਿਲ ਯਹੋਵਾਹ ਵੱਲੋਂ ਫਿਰ ਜਾਂਦਾ ਹੈ!
6 क्यूँकि वह रतमा की तरह, होगा जो वीराने में है और कभी भलाई न देखेगा; बल्कि वीराने की बे पानी जगहों में और ग़ैर — आबाद ज़मीन — ए — शोर में रहेगा।
੬ਉਹ ਥਲ ਦੇ ਰਤਮੇ ਵਾਂਗੂੰ ਹੈ, ਉਹ ਕੋਈ ਭਲਿਆਈ ਆਉਂਦੀ ਨਾ ਵੇਖੇਗਾ, ਉਹ ਉਜਾੜ ਦੇ ਸੜੇ ਹੋਏ ਥਾਵਾਂ ਵਿੱਚ ਵੱਸੇਗਾ, ਵਿਰਾਨ ਕੱਲਰ ਸ਼ੋਰ ਵਿੱਚ।
7 “मुबारक है वह आदमी जो ख़ुदावन्द पर भरोसा करता है, और जिसकी उम्मीदगाह ख़ुदावन्द है।
੭ਮੁਬਾਰਕ ਹੈ ਉਹ ਮਰਦ ਜਿਹ ਦਾ ਭਰੋਸਾ ਯਹੋਵਾਹ ਉੱਤੇ ਹੈ, ਜਿਹ ਦਾ ਭਰੋਸਾ ਯਹੋਵਾਹ ਹੈ!
8 क्यूँकि वह उस दरख़्त की तरह होगा जो पानी के पास लगाया जाए, और अपनी जड़ दरिया की तरफ़ फैलाए, और जब गर्मी आए तो उसे कुछ ख़तरा न हो बल्कि उसके पत्ते हरे रहें, और ख़ुश्कसाली का उसे कुछ ख़ौफ़ न हो, और फल लाने से बाज़ न रहे।”
੮ਉਹ ਉਸ ਰੁੱਖ ਵਾਂਗੂੰ ਹੈ ਜਿਹੜਾ ਪਾਣੀ ਉੱਤੇ ਲੱਗਿਆ ਹੋਇਆ ਹੈ, ਜਿਹੜਾ ਨਦੀ ਵੱਲ ਆਪਣੀਆਂ ਜੜ੍ਹਾਂ ਫੈਲਾਉਂਦਾ ਹੈ। ਜਦ ਗਰਮੀ ਆਵੇ ਤਾਂ ਉਸ ਨੂੰ ਡਰ ਨਹੀਂ, ਸਗੋਂ ਉਹ ਦੇ ਪੱਤੇ ਹਰੇ ਰਹਿੰਦੇ ਹਨ, ਔੜ ਦੇ ਸਾਲ ਉਹ ਨੂੰ ਚਿੰਤਾ ਨਾ ਹੋਵੇਗੀ, ਨਾ ਉਹ ਫਲ ਲਿਆਉਣ ਤੋਂ ਰੁਕੇਗਾ।
9 दिल सब चीज़ों से ज़्यादा हीलाबाज़ और ला'इलाज है, उसको कौन दरियाफ़्त कर सकता है?
੯ਦਿਲ ਸਭ ਚੀਜ਼ਾਂ ਨਾਲੋਂ ਧੋਖੇਬਾਜ਼ ਹੈ, ਉਹ ਪੁੱਜ ਕੇ ਖ਼ਰਾਬ ਹੈ, ਉਹ ਨੂੰ ਕੌਣ ਜਾਣ ਸਕਦਾ ਹੈ?
10 “मैं ख़ुदावन्द दिल — ओ — दिमाग़ को जाँचता और आज़माता हूँ, ताकि हर एक आदमी को उसकी चाल के मुवाफ़िक़ और उसके कामों के फल के मुताबिक़ बदला दूँ।”
੧੦ਮੈਂ ਯਹੋਵਾਹ ਦਿਲ ਨੂੰ ਪਰਖਦਾ ਹਾਂ, ਅਤੇ ਗੁਰਦਿਆਂ ਨੂੰ ਪਰਤਾਉਂਦਾ ਹਾਂ, ਭਈ ਹਰ ਮਨੁੱਖ ਨੂੰ ਉਹ ਦੇ ਚਾਲ-ਚਲਣ ਅਨੁਸਾਰ, ਅਤੇ ਉਹ ਦੇ ਕੰਮਾਂ ਦੇ ਫਲਾਂ ਅਨੁਸਾਰ ਬਦਲਾ ਦੇ।
11 बेइन्साफ़ी से दौलत हासिल करनेवाला, उस तीतर की तरह है जो किसी दूसरे के अंडों पर बैठे; वह आधी उम्र में उसे खो बैठेगा और आख़िर को बेवक़ूफ़ ठहरेगा।
੧੧ਉਹ ਆਦਮੀ ਜਿਹੜਾ ਇਨਸਾਫ਼ ਦੇ ਬਿਨਾਂ ਧਨ ਇਕੱਠਾ ਕਰਦਾ ਹੈ, ਉਸ ਤਿੱਤਰ ਵਰਗਾ ਹੋਵੇਗਾ ਜੋ ਉਹਨਾਂ ਆਂਡਿਆਂ ਉੱਤੇ ਬੈਠੇ ਜਿਹੜੇ ਉਹ ਨੇ ਨਹੀਂ ਦਿੱਤੇ। ਉਹ ਦੇ ਦਿਨਾਂ ਦੇ ਅੱਧ ਵਿੱਚ ਉਹ ਉਸ ਤੋਂ ਛੁੱਟ ਜਾਵੇਗਾ, ਅਤੇ ਓੜਕ ਨੂੰ ਉਹ ਮੂਰਖ ਬਣੇਗਾ।
12 हमारे हैकल का मकान इब्तिदा ही से मुक़र्रर किया हुआ जलाली तख़्त है।
੧੨ਇੱਕ ਪਰਤਾਪ ਵਾਲਾ ਸਿੰਘਾਸਣ ਆਦ ਤੋਂ ਉਚਿਆਈ ਤੋਂ ਥਾਪਿਆ ਹੋਇਆ ਸਾਡਾ ਪਵਿੱਤਰ ਸਥਾਨ ਹੈ।
13 ऐ ख़ुदावन्द, इस्राईल की उम्मीदगाह, तुझको छोड़ने वाले सब शर्मिन्दा होंगे; मुझको छोड़ने वाले ख़ाक में मिल जाएँगे, क्यूँकि उन्होंने ख़ुदावन्द को, जो आब — ए — हयात का चश्मा है छोड़ दिया।
੧੩ਹੇ ਯਹੋਵਾਹ ਇਸਰਾਏਲ ਦੀ ਆਸਾ, ਤੇਰੇ ਸਾਰੇ ਤਿਆਗਣ ਵਾਲੇ ਲੱਜਿਆਵਾਨ ਹੋਣਗੇ। ਉਹ “ਮੇਰੇ ਫਿਰਤੂ” ਧਰਤੀ ਵਿੱਚ ਲਿਖੇ ਜਾਣਗੇ, ਕਿਉਂ ਜੋ ਉਹਨਾਂ ਨੇ ਯਹੋਵਾਹ ਨੂੰ ਤਿਆਗ ਦਿੱਤਾ, ਜਿਹੜਾ ਜਿਉਂਦੇ ਪਾਣੀ ਦਾ ਸੋਤਾ ਹੈ।
14 ऐ ख़ुदावन्द, तू मुझे शिफ़ा बख़्शे तो मैं शिफ़ा पाऊँगा; तू ही बचाए तो बचूँगा, क्यूँकि तू मेरा फ़ख़्र है'।
੧੪ਹੇ ਯਹੋਵਾਹ, ਮੈਨੂੰ ਵੱਲ ਕਰ ਤਾਂ ਮੈਂ ਵਲ ਹੋਵਾਂਗਾ! ਮੈਨੂੰ ਬਚਾ ਤਾਂ ਮੈਂ ਬਚਾਂਗਾ! ਕਿਉਂ ਜੋ ਤੂੰ ਮੇਰੀ ਉਸਤਤ ਹੈਂ।
15 देख, वह मुझे कहते हैं, ख़ुदावन्द का कलाम कहाँ है? अब नाज़िल हो।
੧੫ਵੇਖ, ਉਹ ਮੈਨੂੰ ਆਖਦੇ ਹਨ, ਯਹੋਵਾਹ ਦਾ ਬਚਨ ਕਿੱਥੇ ਹੈ? ਉਹ ਆਵੇ ਤਾਂ ਸਹੀ!
16 मैंने तो तेरी पैरवी में गड़रिया बनने से इन्कार नहीं किया, और मुसीबत के दिन की आरज़ू नहीं की; तू ख़ुद जानता है कि जो कुछ मेरे लबों से निकला, तेरे सामने था।
੧੬ਮੈਂ ਤੇਰੇ ਪਿੱਛੇ ਆਜੜੀ ਹੋਣ ਲਈ ਸ਼ਤਾਬੀ ਨਹੀਂ ਕੀਤੀ, ਨਾ ਸੋਗ ਦੇ ਦਿਨ ਦੀ ਚਾਹ ਕੀਤੀ ਹੈ, ਤੂੰ ਇਹ ਜਾਣਦਾ ਹੈ। ਜੋ ਕੁਝ ਮੇਰੇ ਬੁੱਲ੍ਹਾਂ ਤੋਂ ਨਿੱਕਲਿਆ, ਉਹ ਤੇਰੇ ਮੂੰਹ ਦੇ ਸਨਮੁਖ ਸੀ।
17 तू मेरे लिए दहशत की वजह न हो, मुसीबत के दिन तू ही मेरी पनाह है।
੧੭ਤੂੰ ਮੇਰੇ ਲਈ ਡਰਾਉਣਾ ਨਾ ਬਣ, ਬਿਪਤਾ ਦੇ ਦਿਨ ਤੂੰ ਮੇਰੀ ਪਨਾਹ ਹੈ।
18 मुझ पर सितम करने वाले शर्मिन्दा हों, लेकिन मुझे शर्मिन्दा न होने दे; वह हिरासान हों, लेकिन मुझे हिरासान न होने दे; मुसीबत का दिन उन पर ला और उनको शिकस्त पर शिकस्त दे!
੧੮ਜਿਹੜੇ ਮੈਨੂੰ ਸਤਾਉਂਦੇ ਹਨ ਉਹ ਲੱਜਿਆਵਾਨ ਹੋਣ, ਪਰ ਮੈਨੂੰ ਲੱਜਿਆਵਾਨ ਨਾ ਹੋਣ ਦੇਹ, ਉਹ ਘਬਰਾਉਣ, ਪਰ ਮੈਨੂੰ ਘਬਰਾਉਣ ਨਾ ਦੇ। ਉਹਨਾਂ ਉੱਤੇ ਬਿਪਤਾ ਦਾ ਦਿਨ ਲਿਆ, ਉਹਨਾਂ ਨੂੰ ਦੁੱਗਣੀ ਮਾਰ ਨਾਲ ਭੰਨ ਸੁੱਟ!।
19 ख़ुदावन्द ने मुझसे यूँ फ़रमाया है कि: 'जा और उस फाटक पर जिससे 'आम लोग और शाहान — ए — यहूदाह आते जाते हैं, बल्कि येरूशलेम के सब फाटकों पर खड़ा हो
੧੯ਯਹੋਵਾਹ ਨੇ ਮੈਨੂੰ ਆਖਿਆ ਕਿ ਜਾ, ਆਮ ਲੋਕਾਂ ਦੇ ਫਾਟਕ ਉੱਤੇ ਜਿਹ ਦੇ ਵਿੱਚੋਂ ਦੀ ਯਹੂਦਾਹ ਦੇ ਰਾਜਾ ਅੰਦਰ ਆਉਂਦੇ ਹਨ ਅਤੇ ਜਿਹ ਦੇ ਵਿੱਚੋਂ ਦੀ ਬਾਹਰ ਜਾਂਦੇ ਹਨ ਸਗੋਂ ਯਰੂਸ਼ਲਮ ਦੇ ਫਾਟਕਾਂ ਉੱਤੇ ਖਲੋ
20 और उनसे कह दे, 'ऐ शाहान — ए — यहूदाह, और ऐ सब बनी यहूदाह, और येरूशलेम के सब बाशिन्दों, जो इन फाटकों में से आते जाते हो, ख़ुदावन्द का कलाम सुनो।
੨੦ਤੂੰ ਉਹਨਾਂ ਨੂੰ ਆਖ, ਹੇ ਯਹੂਦਾਹ ਦੇ ਪਾਤਸ਼ਾਹੋ ਅਤੇ ਹੇ ਸਾਰੇ ਯਹੂਦਾਹ ਅਤੇ ਯਰੂਸ਼ਲਮ ਦੇ ਸਾਰੇ ਵਾਸੀਓ ਜਿਹੜੇ ਇਹਨਾਂ ਫਾਟਕਾਂ ਦੇ ਵਿੱਚੋਂ ਦੀ ਅੰਦਰ ਆਉਂਦੇ ਹਨ, ਯਹੋਵਾਹ ਦਾ ਬਚਨ ਸੁਣੋ!
21 ख़ुदावन्द यू फ़रमाता है कि तुम ख़बरदार रहो, और सबत के दिन बोझ न उठाओ और येरूशलेम के फाटकों की राह से अन्दर न लाओ;
੨੧ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਤੁਸੀਂ ਆਪਣੀਆਂ ਜਾਨਾਂ ਲਈ ਖ਼ਬਰਦਾਰ ਹੋਵੋ ਅਤੇ ਸਬਤ ਦੇ ਦਿਨ ਕੋਈ ਭਾਰ ਨਾ ਚੁੱਕੋ ਅਤੇ ਨਾ ਯਰੂਸ਼ਲਮ ਦੇ ਫਾਟਕਾਂ ਵਿੱਚ ਦੀ ਅੰਦਰ ਲਿਆਓ
22 और तुम सबत के दिन बोझ अपने घरों से उठा कर बाहर न ले जाओ, और किसी तरह का काम न करो; बल्कि सबत के दिन को पाक जानो, जैसा मैंने तुम्हारे बाप — दादा को हुक्म दिया था।
੨੨ਨਾ ਤੁਸੀਂ ਸਬਤ ਦੇ ਦਿਨ ਆਪਣੇ ਘਰਾਂ ਤੋਂ ਭਾਰ ਚੁੱਕ ਕੇ ਬਾਹਰ ਲੈ ਜੋ ਅਤੇ ਨਾ ਕੋਈ ਕੰਮ-ਧੰਦਾ ਕਰੋ। ਤੁਸੀਂ ਸਬਤ ਦੇ ਦਿਨ ਨੂੰ ਪਵਿੱਤਰ ਮੰਨੋ ਜਿਵੇਂ ਮੈਂ ਤੁਹਾਡੇ ਪੁਰਖਿਆਂ ਨੂੰ ਹੁਕਮ ਦਿੱਤਾ ਸੀ
23 लेकिन उन्होंने न सुना, न कान लगाया, बल्कि अपनी गर्दन को सख़्त किया कि सुनने न हों और तरबियत न पाएँ।
੨੩ਪਰ ਉਹਨਾਂ ਨੇ ਨਾ ਸੁਣਿਆ ਨਾ ਆਪਣਾ ਕੰਨ ਲਾਇਆ ਸਗੋਂ ਆਪਣੀਆਂ ਧੌਣਾਂ ਨੂੰ ਅਕੜਾ ਲਿਆ ਭਈ ਉਹ ਨਾ ਸੁਣਨ, ਨਾ ਮੱਤ ਲੈਣ।
24 “और यूँ होगा कि अगर तुम दिल लगाकर मेरी सुनोगे, ख़ुदावन्द फ़रमाता है, और सबत के दिन तुम इस शहर के फाटकों के अन्दर बोझ न लाओगे बल्कि सबत के दिन को पाक जानोगे, यहाँ तक कि उसमें कुछ काम न करो;
੨੪ਤਾਂ ਇਸ ਤਰ੍ਹਾਂ ਹੋਵੇਗਾ, ਯਹੋਵਾਹ ਦਾ ਵਾਕ ਹੈ, ਜੇ ਤੁਸੀਂ ਦਿਲ ਲਾ ਕੇ ਮੇਰੀ ਸੁਣੋਗੇ ਅਤੇ ਸਬਤ ਦੇ ਦਿਨ ਇਸ ਸ਼ਹਿਰ ਦੇ ਫਾਟਕਾਂ ਦੇ ਵਿੱਚ ਭਾਰ ਨਾ ਲਿਆਓਗੇ ਅਤੇ ਸਬਤ ਦੇ ਦਿਨ ਨੂੰ ਪਵਿੱਤਰ ਰੱਖੋਗੇ ਅਤੇ ਉਸ ਵਿੱਚ ਕੋਈ ਕੰਮ-ਧੰਦਾ ਨਾ ਕਰੋਗੇ
25 तो इस शहर के फाटकों से दाऊद के जानशीन बादशाह और हाकिम दाख़िल होंगे; वह और उनके हाकिम यहूदाह के लोग और येरूशलेम के बाशिन्दे, रथों और घोड़ों पर सवार होंगे और यह शहर हमेशा तक आबाद रहेगा।
੨੫ਤਦ ਇਸ ਸ਼ਹਿਰ ਦੇ ਫਾਟਕਾਂ ਦੇ ਵਿੱਚੋਂ ਦੀ ਰਾਜਾ ਅਤੇ ਸਰਦਾਰ, ਦਾਊਦ ਦੇ ਸਿੰਘਾਸਣ ਉੱਤੇ ਬੈਠਣ ਵਾਲੇ, ਰੱਥਾਂ ਉੱਤੇ ਤੇ ਘੋੜਿਆਂ ਉੱਤੇ ਚੜ੍ਹ ਕੇ, ਉਹ ਅਤੇ ਉਹਨਾਂ ਦੇ ਸਰਦਾਰ ਯਹੂਦਾਹ ਦੇ ਮਨੁੱਖ ਅਤੇ ਯਰੂਸ਼ਲਮ ਦੇ ਵਾਸੀ ਇਸ ਵਿੱਚ ਵੜਨਗੇ, ਅਤੇ ਇਹ ਸ਼ਹਿਰ ਸਦਾ ਤੱਕ ਵੱਸਿਆ ਰਹੇਗਾ
26 और यहूदाह के शहरों और येरूशलेम के 'इलाक़े और बिनयमीन की सरज़मीन, और मैदान और पहाड़ और दख्खिन से सोख़्तनी क़ुर्बानियाँ और ज़बीहे और हदिये और लुबान लेकर आएँगे, और ख़ुदावन्द के घर में शुक्रगुज़ारी के हदिये लाएँगे।
੨੬ਤਾਂ ਯਹੂਦਾਹ ਦੇ ਸ਼ਹਿਰ ਤੋਂ ਅਤੇ ਯਰੂਸ਼ਲਮ ਦੇ ਆਲੇ-ਦੁਆਲੇ ਤੋਂ, ਬਿਨਯਾਮੀਨ ਦੇ ਇਲਾਕੇ ਤੋਂ, ਮੈਦਾਨ ਤੋਂ, ਪਰਬਤ ਤੋਂ ਅਤੇ ਦੱਖਣ ਤੋਂ, ਉਹ ਆਉਣਗੇ ਅਤੇ ਹੋਮ ਦੀਆਂ ਭੇਟਾਂ ਅਤੇ ਬਲੀਆਂ ਅਤੇ ਮੈਦੇ ਦੀਆਂ ਭੇਟਾਂ ਅਤੇ ਲੁਬਾਨ ਲੈ ਕੇ ਆਉਣਗੇ ਅਤੇ ਯਹੋਵਾਹ ਦੇ ਭਵਨ ਵਿੱਚ ਧੰਨਵਾਦ ਦੀਆਂ ਭੇਟਾਂ ਲਿਆਉਣਗੇ
27 लेकिन अगर तुम मेरी न सुनोगे कि सबत के दिन को पाक जानो, और बोझ उठा कर सबत के दिन येरूशलेम के फाटकों में दाख़िल होने से बाज़ न रहो; तो मैं उसके फाटकों में आग सुलगाऊँगा, जो उसके क़स्रों को भसम कर देगी और हरगिज़ न बुझेगी।”
੨੭ਪਰ ਜੇ ਤੁਸੀਂ ਮੇਰੀ ਨਾ ਸੁਣੋ ਅਤੇ ਸਬਤ ਦੇ ਦਿਨ ਨੂੰ ਪਵਿੱਤਰ ਨਾ ਰੱਖੋ ਪਰ ਸਬਤ ਦੇ ਦਿਨ ਯਰੂਸ਼ਲਮ ਦੇ ਫਾਟਕਾਂ ਵਿੱਚੋਂ ਦੀ ਭਾਰ ਚੁੱਕ ਕੇ ਵੜਨ ਤੋਂ ਨਾ ਰੁਕੋ ਤਦ ਮੈਂ ਇਸ ਦੇ ਫਾਟਕਾਂ ਨੂੰ ਅੱਗ ਲਾਵਾਂਗਾ। ਅਤੇ ਉਹ ਯਰੂਸ਼ਲਮ ਦੇ ਮਹਿਲਾਂ ਨੂੰ ਭਸਮ ਕਰੇਗੀ ਅਤੇ ਉਹ ਬੁਝੇਗੀ ਨਹੀਂ।