< यर्म 35 >
1 वह कलाम जो शाह — ए — यहूदाह यहूयक़ीम — बिन — यूसियाह के दिनों में ख़ुदावन्द की तरफ़ से यरमियाह पर नाज़िल हुआ:
੧ਉਹ ਬਚਨ ਜਿਹੜਾ ਯਹੋਵਾਹ ਵੱਲੋਂ ਯਿਰਮਿਯਾਹ ਨੂੰ ਯਹੂਦਾਹ ਦੇ ਰਾਜਾ ਯੋਸ਼ੀਯਾਹ ਦੇ ਪੁੱਤਰ ਯਹੋਯਾਕੀਮ ਦੇ ਦਿਨਾਂ ਵਿੱਚ ਆਇਆ ਕਿ
2 कि “तू रैकाबियों के घर जा और उनसे कलाम कर, और उनको ख़ुदावन्द के घर की एक कोठरी में लाकर मय पिला।”
੨ਤੂੰ ਰੇਕਾਬੀਆਂ ਦੇ ਘਰ ਜਾ ਅਤੇ ਉਹਨਾਂ ਨਾਲ ਗੱਲ ਕਰ ਅਤੇ ਉਹਨਾਂ ਨੂੰ ਯਹੋਵਾਹ ਦੇ ਭਵਨ ਵਿੱਚ ਕਿਸੇ ਕੋਠੜੀ ਵਿੱਚ ਲਿਆ ਅਤੇ ਉਹਨਾਂ ਨੂੰ ਮਧ ਪਿਲਾ
3 तब मैंने याज़नियाह — बिन — यर्मियाह — बिन हबसिनयाह और उसके भाइयों और उसके सब बेटों और रैकाबियों के तमाम घराने को साथ लिया।
੩ਤਾਂ ਮੈਂ ਹੱਬਸਿਨਯਾਹ ਦੇ ਪੋਤੇ ਯਿਰਮਿਯਾਹ ਦੇ ਪੁੱਤਰ ਯਅਜ਼ਨਯਾਹ ਨੂੰ ਅਤੇ ਉਸ ਦੇ ਭਰਾਵਾਂ ਅਤੇ ਉਸ ਦੇ ਸਾਰੇ ਪੁੱਤਰਾਂ ਨੂੰ ਅਤੇ ਰੇਕਾਬੀਆਂ ਦੇ ਸਾਰੇ ਘਰਾਣੇ ਨੂੰ ਲਿਆ
4 और मैं उनको ख़ुदावन्द के घर में बनी हनान — बिन — यजदलियाह मर्द — ए — ख़ुदा की कोठरी में लाया, जो हाकिम की कोठरी के नज़दीक मासियाह — बिन — सलूम दरबान की कोठरी के ऊपर थी।
੪ਅਤੇ ਉਹਨਾਂ ਨੂੰ ਯਹੋਵਾਹ ਦੇ ਭਵਨ ਵਿੱਚ ਪਰਮੇਸ਼ੁਰ ਦੇ ਇੱਕ ਜਨ ਯਿਗਦਲਯਾਹ ਦੇ ਪੁੱਤਰ ਹਾਨਾਨ ਦੇ ਪੁੱਤਰਾਂ ਦੀ ਕੋਠੜੀ ਵਿੱਚ ਲਿਆਂਦਾ ਜਿਹੜੀ ਸਰਦਾਰਾਂ ਦੀ ਕੋਠੜੀ ਦੇ ਲਾਗੇ ਸੀ ਅਤੇ ਜਿਹੜੀ ਸ਼ੱਲੂਮ ਦੇ ਪੁੱਤਰ ਮਅਸੇਯਾਹ ਡਿਉੜ੍ਹੀ ਦੇ ਰਾਖੇ ਦੀ ਕੋਠੜੀ ਦੇ ਉੱਤੇ ਸੀ
5 और मैंने मय से लबरेज़ प्याले और जाम रैकाबियों के घराने के बेटों के आगे रख्खे और उनसे कहा, 'मय पियो।
੫ਤਾਂ ਮੈਂ ਰੇਕਾਬੀਆਂ ਦੇ ਘਰਾਣੇ ਦੇ ਪੁੱਤਰਾਂ ਅੱਗੇ ਮਧ ਨਾਲ ਭਰ ਕੇ ਕਟੋਰੇ ਅਤੇ ਕੌਲ ਰੱਖੋ ਅਤੇ ਉਹਨਾਂ ਨੂੰ ਆਖਿਆ, ਮਧ ਪਿਓ
6 लेकिन उन्होंने कहा, हम मय न पियेंगे, क्यूँकि हमारे बाप यूनादाब — बिन — रैकाब ने हमको यूँ हुक्म दिया, 'तुम हरगिज़ मय न पीना; न तुम न तुम्हारे बेटे;
੬ਪਰ ਉਹਨਾਂ ਆਖਿਆ, ਅਸੀਂ ਮਧ ਨਹੀਂ ਪੀਵਾਂਗੇ ਕਿਉਂ ਜੋ ਸਾਡੇ ਪਿਤਾ ਰੇਕਾਬ ਦੇ ਪੁੱਤਰ ਯੋਨਾਦਾਬ ਨੇ ਸਾਨੂੰ ਹੁਕਮ ਦਿੱਤਾ ਸੀ ਕਿ ਸਦਾ ਤੱਕ ਮਧ ਨਾ ਪਿਓ, ਨਾ ਤੁਸੀਂ ਨਾ ਤੁਹਾਡੇ ਪੁੱਤਰ
7 और न घर बनाना, न बीज बोना, न ताकिस्तान लगाना, न उनके मालिक होना; बल्कि उम्र भर ख़ेमों में रहना ताकि जिस सरज़मीन में तुम मुसाफ़िर हो, तुम्हारी उम्र दराज़ हो।
੭ਨਾ ਘਰ ਬਣਾਓ, ਨਾ ਬੀ ਬੀਜੋ, ਨਾ ਅੰਗੂਰੀ ਬਾਗ਼ ਲਾਓ, ਨਾ ਆਪਣੇ ਕੋਲ ਰੱਖੋ, ਸਗੋਂ ਆਪਣੇ ਸਾਰੇ ਦਿਨ ਤੰਬੂਆਂ ਵਿੱਚ ਵੱਸੋ, ਇਸ ਲਈ ਭਈ ਤੁਸੀਂ ਉਸ ਭੂਮੀ ਉੱਤੇ ਬਹੁਤੇ ਦਿਨ ਜੀਉਂਦੇ ਰਹੋ ਜਿੱਥੇ ਤੁਸੀਂ ਪਰਦੇਸੀ ਹੋਵੋਗੇ
8 चुनाँचे हम ने अपने बाप यूनादाब — बिन — रैकाब की बात मानी; उसके हुक्म के मुताबिक़ हम और हमारी बीवियाँ और हमारे बेटे बेटियाँ कभी मय नहीं पीते।
੮ਅਸੀਂ ਆਪਣੇ ਪਿਤਾ ਰੇਕਾਬ ਦੇ ਪੁੱਤਰ ਯੋਨਾਦਾਬ ਦੀ ਅਵਾਜ਼ ਸਾਰੀਆਂ ਗੱਲਾਂ ਵਿੱਚ ਸੁਣੀ ਜਿਸ ਨੇ ਸਾਨੂੰ ਹੁਕਮ ਦਿੱਤਾ ਸੀ ਕਿ ਆਪਣੇ ਸਾਰੇ ਦਿਨ ਮਧ ਨਾ ਪਿਓ, ਨਾ ਤੁਸੀਂ, ਨਾ ਤੁਹਾਡੀਆਂ ਔਰਤਾਂ ਨਾ ਤੁਹਾਡੇ ਪੁੱਤਰ ਨਾ ਤੁਹਾਡੀਆਂ ਧੀਆਂ
9 और हम न रहने के लिए घर बनाते और न ताकिस्तान और खेत और बीज रखते हैं।
੯ਨਾ ਵੱਸਣ ਲਈ ਘਰ ਬਣਾਓ ਅਤੇ ਅਸੀਂ ਨਾ ਬਾਗ਼ ਨਾ ਖੇਤ ਨਾ ਬੀ ਆਪਣੇ ਕੋਲ ਰੱਖਦੇ ਹਾਂ
10 लेकिन हम ख़ेमों में बसे हैं, और हमने फ़रमाँबरदारी की और जो कुछ हमारे बाप यूनादाब ने हमको हुक्म दिया हम ने उस पर 'अमल किया है।
੧੦ਅਸੀਂ ਤੰਬੂਆਂ ਵਿੱਚ ਵੱਸੇ ਹਾਂ ਅਤੇ ਅਸੀਂ ਸਭ ਕੁਝ ਓਵੇਂ ਮੰਨਿਆ ਅਤੇ ਕੀਤਾ ਜਿਵੇਂ ਸਾਡੇ ਪਿਤਾ ਯੋਨਾਦਾਬ ਨੇ ਸਾਨੂੰ ਹੁਕਮ ਦਿੱਤਾ
11 लेकिन यूँ हुआ कि जब शाह — ए — बाबुल नबूकदनज़र इस मुल्क पर चढ़ आया, तो हम ने कहा कि 'आओ, हम कसदियों और अरामियों की फ़ौज के डर से येरूशलेम को चले जाएँ, यूँ हम येरूशलेम में बसते हैं।
੧੧ਜਦ ਬਾਬਲ ਦਾ ਰਾਜਾ ਨਬੂਕਦਨੱਸਰ ਇਸ ਦੇਸ ਉੱਤੇ ਚੜ੍ਹ ਆਇਆ ਤਦ ਅਸੀਂ ਆਖਿਆ, ਆਓ, ਅਸੀਂ ਕਸਦੀਆਂ ਦੀ ਫੌਜ ਦੇ ਕਾਰਨ ਅਤੇ ਅਰਾਮੀਆਂ ਦੀ ਫੌਜ ਦੇ ਕਾਰਨ ਯਰੂਸ਼ਲਮ ਨੂੰ ਚੱਲੀਏ, ਸੋ ਅਸੀਂ ਯਰੂਸ਼ਲਮ ਵਿੱਚ ਵੱਸ ਗਏ।
12 तब ख़ुदावन्द का कलाम यरमियाह पर नाज़िल हुआ:
੧੨ਤਾਂ ਯਹੋਵਾਹ ਦਾ ਬਚਨ ਯਿਰਮਿਯਾਹ ਕੋਲ ਆਇਆ ਕਿ
13 कि 'रब्ब — उल — अफ़वाज, इस्राईल का ख़ुदा, यूँ फ़रमाता है कि: जा, और यहूदाह के आदमियों और येरूशलेम के बाशिन्दों से यूँ कह कि क्या तुम तरबियत पज़ीर न होगे कि मेरी बातें सुनो, ख़ुदावन्द फ़रमाता है?
੧੩ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਆਖਦਾ ਹੈ ਕਿ ਜਾ ਅਤੇ ਯਹੂਦਾਹ ਦੇ ਮਨੁੱਖਾਂ ਅਤੇ ਯਰੂਸ਼ਲਮ ਦੇ ਵਾਸੀਆਂ ਨੂੰ ਤੂੰ ਆਖ, ਕੀ ਤੁਸੀਂ ਸਿੱਖਿਆ ਨਾ ਲਓਗੇ ਭਈ ਮੇਰੀਆਂ ਗੱਲਾਂ ਸੁਣੋਗੇ? ਯਹੋਵਾਹ ਦਾ ਵਾਕ ਹੈ
14 जो बातें यूनादाब — बिन — रैकाब ने अपने बेटों को फ़रमाईं कि मय न पियो, वह बजा लाए और आज तक मय नहीं पीते, बल्कि उन्होंने अपने बाप के हुक्म को माना; लेकिन मैंने तुम से कलाम किया और वक़्त पर तुम को फ़रमाया, और तुम ने मेरी न सुनी।
੧੪ਰੇਕਾਬ ਦੇ ਪੁੱਤਰ ਯੋਨਾਦਾਬ ਦੀਆਂ ਗੱਲਾਂ ਕਾਇਮ ਰੱਖੀਆਂ ਗਈਆਂ ਜਿਸ ਨੇ ਆਪਣੇ ਪੁੱਤਰਾਂ ਨੂੰ ਹੁਕਮ ਦਿੱਤਾ ਕਿ ਮਧ ਨਾ ਪੀਣੀ। ਉਹਨਾਂ ਨੇ ਅੱਜ ਦੇ ਦਿਨ ਤੱਕ ਨਹੀਂ ਪੀਤੀ ਕਿਉਂ ਜੋ ਉਹਨਾਂ ਨੇ ਆਪਣੇ ਪਿਤਾ ਦਾ ਹੁਕਮ ਮੰਨਿਆ। ਮੈਂ ਤੁਹਾਡੇ ਨਾਲ ਗੱਲ ਕੀਤੀ, ਸਗੋਂ ਜਤਨ ਨਾਲ ਗੱਲ ਕੀਤੀ, ਪਰ ਤੁਸੀਂ ਮੇਰੀ ਨਾ ਸੁਣੀ
15 मैंने अपने तमाम ख़िदमतगुज़ार नबियों को तुम्हारे पास भेजा, और उनको वक़्त पर ये कहते हुए भेजा कि तुम हर एक अपनी बुरी राह से बाज़ आओ, और अपने 'आमाल को दुरुस्त करो और ग़ैर मा'बूदों की पैरवी और इबादत न करो, और जो मुल्क मैंने तुमको और तुम्हारे बाप — दादा को दिया है, तुम उसमें बसोगे; लेकिन तुम ने न कान लगाया न मेरी सुनी।
੧੫ਤਾਂ ਮੈਂ ਆਪਣੇ ਸਾਰੇ ਦਾਸਾਂ ਨੂੰ ਆਪਣੇ ਨਬੀਆਂ ਨੂੰ ਤੁਹਾਡੇ ਕੋਲ ਭੇਜਿਆ, ਸਗੋਂ ਜਤਨ ਨਾਲ ਭੇਜਿਆ ਅਤੇ ਆਖਿਆ ਕਿ ਹਰ ਮਨੁੱਖ ਆਪਣੇ ਬੁਰੇ ਮਾਰਗ ਤੋਂ ਮੁੜੇ ਅਤੇ ਆਪਣੇ ਕਰਤੱਬਾਂ ਨੂੰ ਠੀਕ ਕਰੇ ਅਤੇ ਦੂਜੇ ਦੇਵਤਿਆਂ ਦੇ ਪਿੱਛੇ ਨਾ ਚੱਲੇ ਭਈ ਉਹਨਾਂ ਦੀ ਪੂਜਾ ਕਰੋ, ਤਾਂ ਤੁਸੀਂ ਉਸ ਭੂਮੀ ਵਿੱਚ ਜਿਹੜੀ ਮੈਂ ਤੁਹਾਨੂੰ ਅਤੇ ਤੁਹਾਡੇ ਪਿਓ ਦਾਦਿਆਂ ਨੂੰ ਦਿੱਤੀ ਵੱਸੋਗੇ, ਪਰ ਨਾ ਤੁਸੀਂ ਆਪਣਾ ਕੰਨ ਲਾਇਆ ਅਤੇ ਨਾ ਮੇਰੀ ਸੁਣੀ
16 इस वजह से कि यूनादाब बिन रैकाब के बेटे अपने बाप के हुक्म को जो उसने उनको दिया था बजा लाये लेकिन इन लोगों ने मेरी न सुनी।
੧੬ਰੇਕਾਬ ਦੇ ਪੁੱਤਰ ਯੋਨਾਦਾਬ ਦੇ ਪੁੱਤਰਾਂ ਨੇ ਤਾਂ ਆਪਣੇ ਪਿਤਾ ਦਾ ਹੁਕਮ ਕਾਇਮ ਰੱਖਿਆ ਪਰ ਇਹਨਾਂ ਲੋਕਾਂ ਨੇ ਮੇਰਾ ਹੁਕਮ ਨਾ ਮੰਨਿਆ
17 इसलिए ख़ुदावन्द, रब्ब — उल — अफ़वाज, इस्राईल का ख़ुदा, यूँ फ़रमाता है कि: देख, मैं यहूदाह पर और येरूशलेम के तमाम बाशिन्दों पर वह सब मुसीबत, जिसका मैंने उनके ख़िलाफ़ 'ऐलान किया है, लाऊँगा; क्यूँकि मैंने उनसे कलाम किया लेकिन उन्होंने न सुना, और मैंने उनको बुलाया पर उन्होंने जवाब न दिया।
੧੭ਇਸ ਲਈ ਯਹੋਵਾਹ ਸੈਨਾਂ ਦਾ ਪਰਮੇਸ਼ੁਰ ਅਤੇ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, ਵੇਖ, ਮੈਂ ਯਹੂਦਾਹ ਉੱਤੇ ਅਤੇ ਯਰੂਸ਼ਲਮ ਦੇ ਸਾਰੇ ਵਾਸੀਆਂ ਉੱਤੇ ਉਹ ਸਾਰੀ ਬੁਰਿਆਈ ਜਿਹੜੀ ਮੈਂ ਉਹਨਾਂ ਦੇ ਵਿਰੁੱਧ ਆਖੀ ਹੈ ਲਿਆਵਾਂਗਾ, ਕਿਉਂ ਜੋ ਮੈਂ ਉਹਨਾਂ ਨਾਲ ਗੱਲ ਕੀਤੀ ਪਰ ਉਹਨਾਂ ਨੇ ਸੁਣੀ ਨਹੀਂ, ਮੈਂ ਉਹਨਾਂ ਨੂੰ ਪੁਕਾਰਿਆ ਪਰ ਉਹਨਾਂ ਉੱਤਰ ਨਾ ਦਿੱਤਾ।
18 और यरमियाह ने रैकाबियों के घराने से कहा, 'रब्ब — उल — अफ़वाज, इस्राईल का ख़ुदा, यूँ फ़रमाता है कि: चूँकि तुमने अपने बाप यूनादाब के हुक्म को माना, और उसकी सब वसीयतों पर 'अमल किया है, और जो कुछ उसने तुम को फ़रमाया तुम बजा लाए;
੧੮ਰੇਕਾਬੀਆਂ ਦੇ ਘਰਾਣੇ ਨੂੰ ਯਿਰਮਿਯਾਹ ਨੇ ਆਖਿਆ, ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, ਇਸ ਲਈ ਜੋ ਤੁਸੀਂ ਆਪਣੇ ਪਿਤਾ ਯੋਨਾਦਾਬ ਦਾ ਹੁਕਮ ਮੰਨਿਆ ਅਤੇ ਉਸ ਦੇ ਸਾਰਿਆਂ ਹੁਕਮਾਂ ਦੀ ਪਾਲਣਾ ਕੀਤੀ ਅਤੇ ਉਹ ਸਭ ਕੁਝ ਕੀਤਾ ਜਿਸ ਦਾ ਉਸ ਨੇ ਤੁਹਾਨੂੰ ਹੁਕਮ ਦਿੱਤਾ ਸੀ
19 इसलिए रब्ब — उल — अफ़वाज, इस्राईल का ख़ुदा, यूँ फ़रमाता है कि: यूनादाब — बिन — रैकाब के लिए मेरे सामने में खड़े होने को कभी आदमी की कमी न होगी।
੧੯ਇਸ ਲਈ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਸਾਰੇ ਦਿਨਾਂ ਤੱਕ ਮੇਰੇ ਸਨਮੁਖ ਖੜ੍ਹੇ ਹੋਣ ਲਈ ਰੇਕਾਬ ਦੇ ਪੁੱਤਰ ਯੋਨਾਦਾਬ ਲਈ ਮਨੁੱਖ ਦੀ ਥੁੜ ਨਾ ਹੋਵੇਗੀ।