< यर्म 36 >

1 शाह — ए — यहूदाह यहूयक़ीम — बिन — यूसियाह के चौथे बरस में यह कलाम ख़ुदावन्द की तरफ़ से यरमियाह पर नाज़िल हुआ:
ਤਦ ਇਸ ਤਰ੍ਹਾਂ ਹੋਇਆ ਕਿ ਯਹੂਦਾਹ ਦੇ ਰਾਜਾ ਯੋਸ਼ੀਯਾਹ ਦੇ ਪੁੱਤਰ ਯਹੋਯਾਕੀਮ ਦੇ ਸ਼ਾਸਨ ਦੇ ਚੌਥੇ ਸਾਲ ਯਿਰਮਿਯਾਹ ਨੂੰ ਯਹੋਵਾਹ ਵੱਲੋਂ ਇਹ ਬਚਨ ਆਇਆ ਕਿ
2 कि “किताब का एक तूमार ले और वह सब कलाम जो मैंने इस्राईल और यहूदाह और तमाम क़ौमों के ख़िलाफ़ तुझ से किया, उस दिन से लेकर जब से मैं तुझ से कलाम करने लगा, या'नी यूसियाह के दिन से आज के दिन तक उसमें लिख।
ਆਪਣੇ ਲਈ ਇੱਕ ਲਪੇਟਵੀਂ ਪੱਤ੍ਰੀ ਲੈ ਅਤੇ ਉਹ ਸਾਰੀਆਂ ਗੱਲਾਂ ਜਿਹੜੀਆਂ ਮੈਂ ਤੈਨੂੰ ਇਸਰਾਏਲ ਦੇ ਵਿਖੇ, ਯਹੂਦਾਹ ਦੇ ਬਾਰੇ ਅਤੇ ਸਾਰੀਆਂ ਕੌਮਾਂ ਦੇ ਬਾਰੇ ਉਸ ਦਿਨ ਤੋਂ ਜਦ ਮੈਂ ਤੇਰੇ ਨਾਲ ਬੋਲਿਆ ਅਰਥਾਤ ਯੋਸ਼ੀਯਾਹ ਦੇ ਦਿਨਾਂ ਤੋਂ ਅੱਜ ਦੇ ਦਿਨ ਤੱਕ ਆਖੀਆਂ ਉਹ ਦੇ ਵਿੱਚ ਲਿਖ ਲੈ
3 शायद यहूदाह का घराना उस तमाम मुसीबत का हाल जो मैं उन पर लाने का इरादा रखता हूँ सुने, ताकि वह सब अपनी बुरे चाल चलन से बाज़ आएँ; और मैं उनकी बदकिरदारी और गुनाह को मु'आफ़ करूँ।”
ਕੀ ਜਾਣੀਏ ਕਿ ਯਹੂਦਾਹ ਦਾ ਘਰਾਣਾ ਉਸ ਸਾਰੀ ਬੁਰਿਆਈ ਨੂੰ ਜਿਹ ਦਾ ਮੈਂ ਉਹਨਾਂ ਉੱਤੇ ਲਿਆਉਣ ਦਾ ਮਤਾ ਕੀਤਾ ਹੈ ਸੁਣੇ ਅਤੇ ਹਰ ਮਨੁੱਖ ਆਪਣੇ ਬੁਰੇ ਰਾਹ ਤੋਂ ਮੁੜੇ ਤਾਂ ਮੈਂ ਉਹਨਾਂ ਦੀ ਬਦੀ ਅਤੇ ਪਾਪ ਮਾਫ਼ ਕਰ ਦੇਵਾਂ
4 तब यरमियाह ने बारूक — बिन — नेयिरियाह को बुलाया, और बारूक ने ख़ुदावन्द का वह सब कलाम जो उसने यरमियाह से किया था, उसकी ज़बानी किताब के उस तूमार में लिखा।
ਤਾਂ ਯਿਰਮਿਯਾਹ ਨੇ ਨੇਰੀਯਾਹ ਦੇ ਪੁੱਤਰ ਬਾਰੂਕ ਨੂੰ ਬੁਲਾਇਆ ਅਤੇ ਬਾਰੂਕ ਨੇ ਯਿਰਮਿਯਾਹ ਦੇ ਮੂੰਹ ਤੋਂ ਯਹੋਵਾਹ ਦੀਆਂ ਸਾਰੀਆਂ ਗੱਲਾਂ ਜਿਹੜੀਆਂ ਉਹ ਉਸ ਨੂੰ ਬੋਲਿਆ ਲਪੇਟਵੀਂ ਪੱਤ੍ਰੀ ਵਿੱਚ ਲਿਖ ਲਈਆਂ
5 और यरमियाह ने बारूक को हुक्म दिया और कहा, मैं तो मजबूर हूँ, मैं ख़ुदावन्द के घर में नहीं जा सकता;
ਯਿਰਮਿਯਾਹ ਨੇ ਬਾਰੂਕ ਨੂੰ ਹੁਕਮ ਦੇ ਕੇ ਆਖਿਆ, ਮੈਂ ਰੋਕਿਆ ਗਿਆ ਹਾਂ ਅਤੇ ਯਹੋਵਾਹ ਦੇ ਭਵਨ ਵਿੱਚ ਜਾ ਨਹੀਂ ਸਕਦਾ
6 लेकिन तू जा और ख़ुदावन्द का वह कलाम जो तूने मेरे मुँह से इस तूमार में लिखा है, ख़ुदावन्द के घर में रोज़े के दिन लोगों को पढ़ कर सुना; और तमाम यहूदाह के लोगों को भी जो अपने शहरों से आए हों, तू वही कलाम पढ़ कर सुना।
ਇਸ ਲਈ ਤੂੰ ਜਾ ਅਤੇ ਯਹੋਵਾਹ ਦੀਆਂ ਉਹ ਗੱਲਾਂ ਜਿਹੜੀਆਂ ਤੂੰ ਮੇਰੇ ਮੂੰਹੋਂ ਉਸ ਲਪੇਟੇ ਹੋਏ ਪੱਤਰ ਵਿੱਚ ਲਿਖੀਆਂ ਹਨ ਯਹੋਵਾਹ ਦੇ ਭਵਨ ਵਿੱਚ ਵਰਤ ਵਾਲੇ ਦਿਨ ਪੜ੍ਹ ਕੇ ਪਰਜਾ ਦੇ ਕੰਨਾਂ ਵਿੱਚ ਸੁਣਾ, ਨਾਲੇ ਸਾਰੇ ਯਹੂਦਾਹ ਦੇ ਕੰਨਾਂ ਵਿੱਚ ਜਿਹੜੇ ਆਪਣੇ ਸ਼ਹਿਰਾਂ ਤੋਂ ਆਏ ਹੋਏ ਹਨ ਪੜ੍ਹ ਕੇ ਸੁਣਾ
7 शायद वह ख़ुदा के सामने मिन्नत करें और सब के सब अपनी बुरे चाल चलन से बाज़ आएँ, क्यूँकि ख़ुदावन्द का क़हर — ओ — ग़ज़ब जिसका उसने इन लोगों के ख़िलाफ़ 'ऐलान किया है, शदीद है।
ਕੀ ਜਾਣੀਏ ਭਈ ਉਹਨਾਂ ਦਾ ਤਰਲਾ ਯਹੋਵਾਹ ਅੱਗੇ ਆਵੇ ਅਤੇ ਉਹਨਾਂ ਵਿੱਚੋਂ ਹਰੇਕ ਆਪਣੇ ਬੁਰੇ ਰਾਹ ਤੋਂ ਫਿਰੇ ਕਿਉਂ ਜੋ ਉਹ ਕ੍ਰੋਧ ਅਤੇ ਗੁੱਸਾ ਜਿਹ ਦੇ ਬਾਰੇ ਉਹ ਇਸ ਪਰਜਾ ਨਾਲ ਬੋਲਿਆ ਹੈ ਵੱਡਾ ਹੈ
8 और बारूक — बिन — नेयिरियाह ने सब कुछ जैसा यरमियाह नबी ने उसको फ़रमाया था वैसा ही किया, और ख़ुदावन्द के घर में ख़ुदावन्द का कलाम उस किताब से पढ़ कर सुनाया।
ਤਾਂ ਨੇਰੀਯਾਹ ਦੇ ਪੁੱਤਰ ਬਾਰੂਕ ਨੇ ਸਭ ਕੁਝ ਉਵੇਂ ਹੀ ਕੀਤਾ ਜਿਵੇਂ ਯਿਰਮਿਯਾਹ ਨਬੀ ਨੇ ਉਹ ਨੂੰ ਹੁਕਮ ਦਿੱਤਾ ਸੀ ਅਤੇ ਯਹੋਵਾਹ ਦੇ ਭਵਨ ਵਿੱਚ ਯਹੋਵਾਹ ਦੀਆਂ ਗੱਲਾਂ ਪੱਤਰੀ ਵਿੱਚੋਂ ਪੜ੍ਹੀਆਂ
9 और शाह — ए — यहूदाह यहूयक़ीम — बिन — यूसियाह के पाँचवें बरस के नौवें महीने में यूँ हुआ कि येरूशलेम के सब लोगों ने और उन सब ने जो यहूदाह के शहरों से येरूशलेम में आए थे, ख़ुदावन्द के सामने रोज़े का 'ऐलान किया।
ਤਾਂ ਇਸ ਤਰ੍ਹਾਂ ਹੋਇਆ ਕਿ ਯਹੂਦਾਹ ਦੇ ਰਾਜਾ ਯੋਸ਼ੀਯਾਹ ਦੇ ਪੁੱਤਰ ਯਹੋਯਾਕੀਮ ਦੇ ਸ਼ਾਸਨ ਦੇ ਪੰਜਵੇਂ ਸਾਲ ਦੇ ਨੌਵੇਂ ਮਹੀਨੇ ਯਰੂਸ਼ਲਮ ਦੀ ਸਾਰੀ ਪਰਜਾ ਨੇ ਅਤੇ ਸਾਰੀ ਪਰਜਾ ਨੇ ਜਿਹੜੀ ਯਹੂਦਾਹ ਦੇ ਸ਼ਹਿਰਾਂ ਤੋਂ ਯਰੂਸ਼ਲਮ ਨੂੰ ਆਈ ਹੋਈ ਸੀ ਵਰਤ ਦੀ ਡੌਂਡੀ ਯਹੋਵਾਹ ਦੇ ਸਨਮੁਖ ਪਿੱਟੀ
10 तब बारूक ने किताब से यरमियाह की बातें, ख़ुदावन्द के घर में जमरियाह — बिन — साफ़न मुन्शी की कोठरी में ऊपर के सहन के बीच, ख़ुदावन्द के घर के नये फाटक के मदख़ल पर सब लोगों के सामने पढ़ सुनाईं।
੧੦ਤਦ ਬਾਰੂਕ ਨੇ ਯਹੋਵਾਹ ਦੇ ਭਵਨ ਵਿੱਚ ਯਿਰਮਿਯਾਹ ਦੀਆਂ ਗੱਲਾਂ ਪੱਤ੍ਰੀ ਵਿੱਚੋਂ ਸ਼ਾਫਾਨ ਦੇ ਪੁੱਤਰ ਗਮਰਯਾਹ ਲਿਖਾਰੀ ਦੀ ਕੋਠੜੀ ਦੇ ਵਿੱਚ ਉੱਪਰਲੇ ਵਿਹੜੇ ਦੇ ਵਿਚਕਾਰ ਯਹੋਵਾਹ ਦੇ ਭਵਨ ਨੇ ਨਵੇਂ ਫਾਟਕ ਦੇ ਦਰ ਉੱਤੇ ਸਾਰੀ ਪਰਜਾ ਦੇ ਕੰਨਾਂ ਵਿੱਚ ਪੜ੍ਹ ਕੇ ਸੁਣਾਈਆਂ।
11 जब मीकायाह — बिन — जमरियाह — बिनसाफ़न ने ख़ुदावन्द का वह सब कलाम जो उस किताब में था सुना,
੧੧ਜਦ ਸ਼ਾਫਾਨ ਦੇ ਪੋਤੇ ਗਮਰਯਾਹ ਦੇ ਪੁੱਤਰ ਮੀਕਾਯਾਹ ਨੇ ਯਹੋਵਾਹ ਦੀਆਂ ਸਾਰੀਆਂ ਗੱਲਾਂ ਜਿਹੜੀਆਂ ਉਸ ਪੱਤ੍ਰੀ ਵਿੱਚ ਸਨ ਸੁਣੀਆਂ
12 तो वह उतर कर बादशाह के घर मुन्शी की कोठरी में गया, और सब हाकिम या'नी इलीसमा' मुन्शी, और दिलायाह बिन समयाह और इलनातन बिन अकबूर और जमरियाह बिन साफ़न और सिदक़ियाह — बिन — हननियाह, और सब हाकिम वहाँ बैठे थे।
੧੨ਤਾਂ ਉਹ ਉਤਰ ਕੇ ਰਾਜਾ ਦੇ ਮਹਿਲ ਵਿੱਚ ਲਿਖਾਰੀ ਦੀ ਕੋਠੜੀ ਉੱਤੇ ਗਿਆ। ਵੇਖੋ, ਉੱਥੇ ਸਾਰੇ ਸਰਦਾਰ ਬੈਠੇ ਸਨ, ਅਲੀਸ਼ਾਮਾ ਲਿਖਾਰੀ, ਸ਼ਮਆਯਾਹ ਦਾ ਪੁੱਤਰ ਦਲਾਯਾਹ, ਅਕਬੋਰ ਦਾ ਪੁੱਤਰ ਅਲਨਾਥਾਨ, ਸ਼ਾਫਾਨ ਦਾ ਪੁੱਤਰ ਗਮਰਯਾਹ, ਹਨਨਯਾਹ ਦਾ ਪੁੱਤਰ ਸਿਦਕੀਯਾਹ ਅਤੇ ਸਾਰੇ ਸਰਦਾਰ
13 तब मीकायाह ने वह सब बातें जो उसने सुनी थीं, जब बारूक किताब से पढ़ कर लोगों को सुनाता था, उनसे बयान कीं।
੧੩ਮੀਕਾਯਾਹ ਨੇ ਸਾਰੀਆਂ ਗੱਲਾਂ ਉਹਨਾਂ ਨੂੰ ਦੱਸੀਆਂ ਜਿਹੜੀਆਂ ਬਾਰੂਕ ਨੇ ਪੱਤ੍ਰੀ ਵਿੱਚੋਂ ਪੜ੍ਹੀਆਂ ਅਤੇ ਪਰਜਾ ਦੇ ਕੰਨੀਂ ਸੁਣਾਈਆਂ ਸਨ
14 और सब हाकिम ने यहूदी — बिन — नतनियाह — बिन — सलमियाह — बिन — कूशी को बारूक के पास यह कहकर भेजा, कि “वह तूमार जो तूने लोगों को पढ़कर सुनाया है, अपने हाथ में ले और चला आ।” तब बारूक — बिन — नेयिरियाह वह तूमार लेकर उनके पास आया।
੧੪ਤਾਂ ਸਾਰੇ ਸਰਦਾਰਾਂ ਨੇ ਕੂਸ਼ੀ ਦੇ ਪੜਪੋਤੇ ਸ਼ਲਮਯਾਹ ਦੇ ਪੋਤੇ ਨਥਨਯਾਹ ਦੇ ਪੁੱਤਰ ਯਹੂਦੀ ਨੂੰ ਬਾਰੂਕ ਕੋਲ ਭੇਜਿਆ ਕਿ ਉਹ ਲਪੇਟਿਆ ਹੋਇਆ ਪੱਤਰ ਜਿਹੜਾ ਤੂੰ ਪੜ੍ਹ ਕੇ ਪਰਜਾ ਦੇ ਕੰਨੀਂ ਸੁਣਾਇਆ ਹੈ ਆਪਣੇ ਹੱਥ ਵਿੱਚ ਲੈ ਕੇ ਤੁਰ ਆ। ਤਾਂ ਨੇਰੀਯਾਹ ਦਾ ਪੁੱਤਰ ਬਾਰੂਕ ਉਹ ਲਪੇਟਿਆ ਹੋਇਆ ਆਪਣੇ ਹੱਥ ਵਿੱਚ ਲੈ ਕੇ ਉਹਨਾਂ ਕੋਲ ਗਿਆ
15 और उन्होंने उसे कहा, कि “अब बैठ जा और हमको यह पढ़ कर सुना।” और बारूक ने उनको पढ़कर सुनाया।
੧੫ਉਹਨਾਂ ਉਸ ਨੂੰ ਆਖਿਆ, ਜ਼ਰਾ ਬੈਠ ਜਾ ਅਤੇ ਪੜ੍ਹ ਕੇ ਸਾਨੂੰ ਸੁਣਾ। ਤਾਂ ਬਾਰੂਕ ਨੇ ਪੜ੍ਹ ਕੇ ਉਹਨਾਂ ਨੂੰ ਸੁਣਾਇਆ
16 जब उन्होंने वह सब बातें सुनीं, तो डरकर एक दूसरे का मुँह ताकने लगे और बारूक से कहा कि “हम यक़ीनन यह सब बातें बादशाह से बयान करेंगे।”
੧੬ਤਾਂ ਇਸ ਤਰ੍ਹਾਂ ਹੋਇਆ ਕਿ ਜਦ ਉਹਨਾਂ ਇਹ ਗੱਲਾਂ ਸੁਣੀਆਂ ਤਾਂ ਹਰੇਕ ਆਪਣੇ ਸਾਥੀ ਵੱਲ ਵੇਖ ਕੇ ਕੰਬਣ ਲੱਗ ਪਿਆ। ਉਹਨਾਂ ਨੇ ਬਾਰੂਕ ਨੂੰ ਆਖਿਆ ਕਿ ਸਾਨੂੰ ਇਹ ਸਾਰੀਆਂ ਗੱਲਾਂ ਰਾਜਾ ਨੂੰ ਦੱਸਣੀਆਂ ਪੈਣਗੀਆਂ
17 और उन्होंने यह कह कर बारूक से पूछा, हम से कह कि तूने यह सब बातें उसकी ज़बानी क्यूँकर लिखीं?
੧੭ਉਹਨਾਂ ਨੇ ਬਾਰੂਕ ਨੂੰ ਪੁੱਛਿਆ ਕਿ ਸਾਨੂੰ ਦੱਸ ਭਈ ਇਹ ਸਾਰੀਆਂ ਗੱਲਾਂ ਤੂੰ ਉਹ ਦੇ ਮੂੰਹੋਂ ਕਿਵੇਂ ਲਿਖੀਆਂ?
18 तब बारूक ने उनसे कहा, “वह यह सब बातें मुझे अपने मुँह से कहता गया और मैं स्याही से किताब में लिखता गया।”
੧੮ਤਾਂ ਬਾਰੂਕ ਨੇ ਉਹਨਾਂ ਨੂੰ ਆਖਿਆ ਕਿ ਉਹ ਇਹ ਸਾਰੀਆਂ ਗੱਲਾਂ ਆਪਣੇ ਮੂੰਹੋਂ ਉੱਚਰਦਾ ਗਿਆ ਅਤੇ ਮੈਂ ਸਿਆਹੀ ਨਾਲ ਪੱਤ੍ਰੀ ਉੱਤੇ ਲਿਖਦਾ ਗਿਆ
19 तब हाकिम ने बारूक से कहा, “जा, अपने आपको और यरमियाह को छिपा, और कोई न जाने कि तुम कहाँ हो।”
੧੯ਤਦ ਸਰਦਾਰਾਂ ਨੇ ਬਾਰੂਕ ਨੂੰ ਆਖਿਆ, ਜਾ ਤੂੰ ਅਤੇ ਯਿਰਮਿਯਾਹ, ਆਪਣੇ ਆਪ ਨੂੰ ਲੁਕਾ ਲਓ ਅਤੇ ਕੋਈ ਨਾ ਜਾਣੇ ਕਿ ਤੁਸੀਂ ਕਿੱਥੇ ਹੋ!
20 और वह बादशाह के पास सहन में गए, लेकिन उस तूमार को इलीसमा' मुन्शी की कोठरी में रख गए, और वह बातें बादशाह को कह सुनाईं।
੨੦ਉਹ ਵਿਹੜੇ ਵਿੱਚ ਰਾਜਾ ਕੋਲ ਗਏ ਪਰ ਉਸ ਲਪੇਟੇ ਹੋਏ ਪੱਤਰ ਨੂੰ ਅਲੀਸ਼ਾਮਾ ਲਿਖਾਰੀ ਦੀ ਕੋਠੜੀ ਵਿੱਚ ਰਖਵਾ ਗਏ। ਉਹਨਾਂ ਨੇ ਉਹ ਸਾਰੀਆਂ ਗੱਲਾਂ ਰਾਜਾ ਨੂੰ ਸੁਣਾਈਆਂ ਅਤੇ ਦੱਸੀਆਂ
21 तब बादशाह ने यहूदी को भेजा कि तूमार लाए, और वह उसे इलीसमा' मुन्शी की कोठरी में से ले आया। और यहूदी ने बादशाह और सब हाकिम को जो बादशाह के सामने खड़े थे, उसे पढ़कर सुनाया।
੨੧ਤਾਂ ਰਾਜਾ ਨੇ ਯਹੂਦੀ ਨੂੰ ਭੇਜਿਆ ਕਿ ਉਸ ਲਪੇਟੇ ਹੋਏ ਪੱਤਰ ਨੂੰ ਲਿਆਵੇ ਤਾਂ ਉਹ ਉਸ ਨੂੰ ਅਲੀਸ਼ਾਮਾ ਲਿਖਾਰੀ ਦੀ ਕੋਠੜੀ ਵਿੱਚੋਂ ਲੈ ਆਇਆ। ਯਹੂਦੀ ਨੇ ਰਾਜਾ ਦੇ ਕੰਨੀਂ ਅਤੇ ਸਾਰੇ ਸਰਦਾਰਾਂ ਦੇ ਕੰਨੀਂ ਜਿਹੜੇ ਰਾਜਾ ਦੇ ਅੱਗੇ ਖਲੋਤੇ ਸਨ ਉਸ ਨੂੰ ਪੜ੍ਹ ਕੇ ਸੁਣਾਇਆ
22 और बादशाह ज़मिस्तानी महल में बैठा था, क्यूँकि नवाँ महीना था और उसके सामने अंगेठी जल रही थी।
੨੨ਰਾਜਾ ਸਿਆਲ ਵਾਲੇ ਮਹਿਲ ਵਿੱਚ ਬੈਠਾ ਹੋਇਆ ਸੀ। ਨੌਵਾਂ ਮਹੀਨਾ ਸੀ ਅਤੇ ਉਹ ਦੇ ਅੱਗੇ ਅੰਗੀਠੀ ਬਲਦੀ ਸੀ
23 जब यहूदी ने तीन चार वर्क़ पढ़े, तो उसने उसे मुन्शी के क़लम तराश से काटा और अंगेठी की आग में डाल दिया, यहाँ तक कि तमाम तूमार अंगेठी की आग में भसम हो गया।
੨੩ਤਾਂ ਇਸ ਤਰ੍ਹਾਂ ਹੋਇਆ ਕਿ ਜਦ ਯਹੂਦੀ ਤਿੰਨ ਚਾਰ ਕਾਂਡ ਪੜ੍ਹ ਚੁੱਕਾ ਤਾਂ ਉਸ ਨੂੰ ਲਿਖਾਰੀ ਦੇ ਚਾਕੂ ਨਾਲ ਕੱਟ ਕੇ ਅੱਗ ਵਿੱਚ ਪਾ ਦਿੱਤਾ ਜਿਹੜੀ ਅੰਗੀਠੀ ਵਿੱਚ ਸੀ ਐਥੋਂ ਤੱਕ ਕਿ ਉਹ ਲਪੇਟਿਆ ਹੋਇਆ ਪੱਤਰ ਸਾਰੇ ਦਾ ਸਾਰਾ ਅੰਗੀਠੀ ਦੀ ਅੱਗ ਵਿੱਚ ਭਸਮ ਹੋ ਗਿਆ
24 लेकिन वह न डरे, न उन्होंने अपने कपड़े फाड़े, न बादशाह ने न उसके मुलाज़िमों में से किसी ने जिन्होंने यह सब बातें सुनी थीं।
੨੪ਨਾ ਉਹ ਡਰੇ, ਨਾ ਉਹਨਾਂ ਆਪਣੇ ਕੱਪੜੇ ਪਾੜੇ, ਨਾ ਰਾਜਾ ਨੇ ਨਾ ਉਹ ਦੇ ਸਾਰੇ ਟਹਿਲੂਆਂ ਨੇ ਜਿਹਨਾਂ ਨੇ ਇਹ ਸਾਰੀਆਂ ਗੱਲਾਂ ਸੁਣੀਆਂ
25 लेकिन इलनातन, और दिलायाह, और जमरियाह ने बादशाह से 'अर्ज़ की कि तूमार को न जलाए, लेकिन उसने उनकी एक न सुनी।
੨੫ਨਾਲੇ ਅਲਨਾਥਾਨ ਅਤੇ ਦਲਾਯਾਹ ਅਤੇ ਗਮਰਯਾਹ ਨੇ ਰਾਜਾ ਅੱਗੇ ਬੇਨਤੀ ਕੀਤੀ ਕਿ ਇਸ ਲਪੇਟੇ ਹੋਏ ਪੱਤਰ ਨੂੰ ਅੱਗ ਵਿੱਚ ਨਾ ਸਾੜੋ ਪਰ ਉਸ ਉਹਨਾਂ ਦੀ ਨਾ ਸੁਣੀ
26 और बादशाह ने शाहज़ादे यरहमिएल को और शिरायाह — बिन अज़रिएल और सलमियाह बिन अबदिएल को हुक्म दिया कि बारूक मुन्शी और यरमियाह नबी को गिरफ़्तार करें, लेकिन ख़ुदावन्द ने उनको छिपाया।
੨੬ਤਾਂ ਰਾਜਾ ਨੇ ਰਾਜਾ ਦੇ ਪੁੱਤਰ ਯਰਹਮਏਲ ਨੂੰ ਅਤੇ ਅਜ਼ਰੀਏਲ ਦੇ ਪੁੱਤਰ ਸਰਾਯਾਹ ਨੂੰ ਅਤੇ ਅਬਦਏਲ ਦੇ ਪੁੱਤਰ ਸਰਾਯਾਹ ਨੂੰ ਅਤੇ ਅਬਦਏਲ ਦੇ ਪੁੱਤਰ ਸ਼ਲਮਯਾਹ ਨੂੰ ਹੁਕਮ ਦਿੱਤਾ ਕਿ ਬਾਰੂਕ ਲਿਖਾਰੀ ਨੂੰ ਯਿਰਮਿਯਾਹ ਨਬੀ ਨੂੰ ਫੜ ਲੈਣ ਪਰ ਯਹੋਵਾਹ ਨੇ ਉਹਨਾਂ ਨੂੰ ਲੁਕਾ ਦਿੱਤਾ।
27 और जब बादशाह तूमार और उन बातों को जो बारूक ने यरमियाह की ज़बानी लिखी थीं, जला चुका तो ख़ुदावन्द का यह कलाम यरमियाह पर नाज़िल हुआ:
੨੭ਇਸ ਦੇ ਪਿੱਛੇ ਕਿ ਰਾਜਾ ਨੇ ਉਹ ਲਪੇਟਿਆ ਹੋਇਆ ਪੱਤਰ ਅਤੇ ਯਿਰਮਿਯਾਹ ਦੇ ਮੂੰਹ ਦੀਆਂ ਗੱਲਾਂ ਜਿਹੜੀਆਂ ਬਾਰੂਕ ਨੇ ਲਿਖੀਆਂ ਸਨ ਉਹ ਸਾੜ ਦਿੱਤੀਆਂ, ਤਾਂ ਯਹੋਵਾਹ ਦਾ ਬਚਨ ਯਿਰਮਿਯਾਹ ਦੇ ਕੋਲ ਆਇਆ ਕਿ
28 कि “तू दूसरा तूमार ले, और उसमें वह सब बातें लिख जो पहले तूमार में थीं, जिसे शाह — ए — यहूदाह यहूयक़ीम ने जला दिया।
੨੮ਫਿਰ ਆਪਣੇ ਲਈ ਦੂਜਾ ਲਪੇਟਿਆ ਹੋਇਆ ਪੱਤਰ ਲੈ ਅਤੇ ਉਹ ਦੇ ਵਿੱਚ ਉਹ ਸਾਰੀਆਂ ਪਹਿਲੀਆਂ ਗੱਲਾਂ ਜਿਹੜੀਆਂ ਅਗਲੇ ਲਪੇਟੇ ਹੋਏ ਪੱਤਰ ਵਿੱਚ ਸਨ ਜਿਹ ਨੂੰ ਯਹੂਦਾਹ ਦੇ ਰਾਜਾ ਯਹੋਯਾਕੀਮ ਨੇ ਸਾੜ ਸੁੱਟਿਆ ਹੈ ਲਿਖ
29 और शाह — ए — यहूदाह यहूयक़ीम से कह कि 'ख़ुदावन्द यूँ फ़रमाता है: तूने तूमार को जला दिया और कहा है, तू ने उसमें यूँ क्यूँ लिखा कि शाह — ए — बाबुल यक़ीनन आएगा और इस मुल्क को हलाक करेगा, और न इसमें इंसान बाक़ी छोड़ेगा न हैवान?”
੨੯ਯਹੂਦਾਹ ਦੇ ਰਾਜਾ ਯਹੋਯਾਕੀਮ ਦੇ ਬਾਰੇ ਤੂੰ ਆਖ, ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਤੂੰ ਇਹ ਲਪੇਟਿਆ ਹੋਇਆ ਪੱਤਰ ਇਹ ਆਖ ਕੇ ਸਾੜ ਸੁੱਟਿਆ ਭਈ ਤੂੰ ਉਹ ਦੇ ਉੱਤੇ ਕਿਉਂ ਲਿਖਿਆ ਕਿ ਬਾਬਲ ਦਾ ਰਾਜਾ ਜ਼ਰੂਰ ਆਵੇਗਾ ਅਤੇ ਇਸ ਦੇਸ ਦਾ ਨਾਸ ਕਰੇਗਾ ਅਤੇ ਇਸ ਵਿੱਚੋਂ ਆਦਮੀ ਅਤੇ ਡੰਗਰ ਮੁਕਾ ਦੇਵੇਗਾ?
30 इसलिए शाह — ए — यहूदाह यहूयक़ीम के बारे में ख़ुदावन्द यूँ फ़रमाता है कि: उसकी नसल में से कोई न रहेगा जो दाऊद के तख़्त पर बैठे, और उसकी लाश फेंकी जाएगी, ताकि दिन की गर्मी में और रात को पाले में पड़ी रहे;
੩੦ਇਸ ਲਈ ਯਹੋਵਾਹ ਯਹੂਦਾਹ ਦੇ ਰਾਜਾ ਯਹੋਯਾਕੀਮ ਦੇ ਬਾਰੇ ਇਸ ਤਰ੍ਹਾਂ ਆਖਦਾ ਹੈ ਕਿ ਦਾਊਦ ਦੇ ਸਿੰਘਾਸਣ ਉੱਤੇ ਬੈਠਣ ਲਈ ਉਹ ਦਾ ਕੋਈ ਨਾ ਹੋਵੇਗਾ, ਅਤੇ ਉਹ ਦੀ ਲੋਥ ਦਿਨ ਦੀ ਗਰਮੀ ਵਿੱਚ ਅਤੇ ਰਾਤ ਦੇ ਪਾਲੇ ਵਿੱਚ ਸੁੱਟੀ ਜਾਵੇਗੀ
31 और मैं उसको और उसकी नसल को और उसके मुलाज़िमों को उनकी बदकिरदारी की सज़ा दूँगा। मैं उन पर और येरूशलेम के बाशिन्दों पर और यहूदाह के लोगों पर वह सब मुसीबत लाऊँगा, जिसका मैंने उनके ख़िलाफ़ 'ऐलान किया लेकिन उन्होंने न सुना।
੩੧ਮੈਂ ਉਹ ਨੂੰ, ਉਹ ਦੀ ਨਸਲ ਨੂੰ, ਉਹ ਦੇ ਟਹਿਲੂਆਂ ਨੂੰ ਉਹਨਾਂ ਦੀ ਬਦੀ ਦੇ ਕਾਰਨ ਸਜ਼ਾ ਦਿਆਂਗਾ। ਮੈਂ ਉਹਨਾਂ ਉੱਤੇ, ਯਰੂਸ਼ਲਮ ਦੇ ਵਾਸੀਆਂ ਉੱਤੇ ਅਤੇ ਯਹੂਦਾਹ ਦੇ ਮਨੁੱਖਾਂ ਉੱਤੇ ਉਹ ਸਾਰੀ ਬੁਰਿਆਈ ਜਿਹੜੀ ਮੈਂ ਉਹਨਾਂ ਨੂੰ ਆਖੀ ਹੈ ਲਿਆਵਾਂਗਾ ਪਰ ਉਹਨਾਂ ਨਾ ਸੁਣਿਆ।
32 तब यरमियाह ने दूसरा तूमार लिया और बारूक — बिन — नेयिरियाह मुन्शी को दिया, और उसने उस किताब की सब बातें जिसे शाह — ए — यहूदाह यहूयक़ीम ने आग में जलाया था, यरमियाह की ज़बानी उसमें लिखीं और उनके अलावा वैसी ही और बहुत सी बातें उनमें बढ़ा दी गईं।
੩੨ਤਦ ਯਿਰਮਿਯਾਹ ਨੇ ਦੂਜਾ ਲਪੇਟਣ ਵਾਲਾ ਪੱਤਰ ਲਿਆ ਅਤੇ ਨੇਰੀਯਾਹ ਦੇ ਪੁੱਤਰ ਬਾਰੂਕ ਲਿਖਾਰੀ ਨੂੰ ਦਿੱਤਾ, ਤਾਂ ਉਹ ਦੇ ਉੱਤੇ ਯਿਰਮਿਯਾਹ ਦੇ ਮੂੰਹੋਂ ਉਸ ਪੋਥੀ ਦੀਆਂ ਸਾਰੀਆਂ ਗੱਲਾਂ ਲਿਖੀਆਂ ਜਿਹ ਨੂੰ ਯਹੂਦਾਹ ਦੇ ਰਾਜਾ ਯਹੋਯਾਕੀਮ ਨੇ ਅੱਗ ਵਿੱਚ ਸਾੜ ਦਿੱਤਾ ਸੀ ਅਤੇ ਹੋਰ ਉਹਨਾਂ ਵਰਗੀਆਂ ਬਹੁਤ ਗੱਲਾਂ ਉਹਨਾਂ ਵਿੱਚ ਮਿਲਾਈਆਂ ਗਈਆਂ।

< यर्म 36 >