< यर्म 52 >
1 जब सिदक़ियाह सल्तनत करने लगा, तो इक्कीस बरस का था; और उसने ग्यारह बरस येरूशलेम में सल्तनत की, और उसकी माँ का नाम हमूतल था जो लिबनाही यरमियाह की बेटी थी।
੧ਜਦ ਸਿਦਕੀਯਾਹ ਰਾਜ ਕਰਨ ਲੱਗਾ ਤਾਂ ਇੱਕੀਆਂ ਸਾਲਾਂ ਦਾ ਸੀ ਅਤੇ ਉਸ ਨੇ ਯਰੂਸ਼ਲਮ ਵਿੱਚ ਗਿਆਰ੍ਹਾਂ ਸਾਲ ਰਾਜ ਕੀਤਾ ਅਤੇ ਉਸ ਦੀ ਮਾਤਾ ਦਾ ਨਾਮ ਹਮੂਟਲ ਸੀ ਜੋ ਲਿਬਨਾਹ ਦੇ ਯਿਰਮਿਯਾਹ ਦੀ ਧੀ ਸੀ
2 और जो कुछ यहूयक़ीम ने किया था, उसी के मुताबिक़ उसने भी ख़ुदावन्द की नज़र में बदी की।
੨ਅਤੇ ਸਭ ਕੁਝ ਜੋ ਯਹੋਯਾਕੀਮ ਨੇ ਕੀਤਾ ਸੀ ਉਸੇ ਦੇ ਅਨੁਸਾਰ ਉਸ ਨੇ ਵੀ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ
3 क्यूँकि ख़ुदावन्द के ग़ज़ब की वजह से येरूशलेम और यहूदाह की यह नौबत आई कि आख़िर उसने उनको अपने सामने से दूर ही कर दिया। और सिदक़ियाह शाह — ए — बाबुल से मुन्हरिफ़ हो गया।
੩ਕਿਉਂ ਜੋ ਯਹੋਵਾਹ ਦੇ ਕ੍ਰੋਧ ਕਰ ਕੇ ਜੋ ਯਰੂਸ਼ਲਮ ਅਤੇ ਯਹੂਦਾਹ ਦੇ ਉੱਤੇ ਸੀ ਇਹ ਹੋਇਆ ਕਿ ਅੰਤ ਨੂੰ ਉਸ ਨੇ ਉਨ੍ਹਾਂ ਨੂੰ ਆਪਣੇ ਸਾਹਮਣਿਓਂ ਕੱਢ ਦਿੱਤਾ ਅਤੇ ਸਿਦਕੀਯਾਹ ਬਾਬਲ ਦੇ ਰਾਜਾ ਤੋਂ ਬੇਮੁੱਖ ਹੋ ਗਿਆ।
4 और उसकी सल्तनत के नवें बरस के दसवें महीने के दसवें दिन यूँ हुआ कि शाह — ए — बाबुल नबूकदनज़र ने अपनी सारी फ़ौज के साथ येरूशलेम पर चढ़ाई की, और उसके सामने खैमाज़न हुआ और उन्होंने उसके सामने हिसार बनाए।
੪ਇਸ ਤਰ੍ਹਾਂ ਹੋਇਆ ਕਿ ਉਹ ਦੇ ਰਾਜ ਦੇ ਨੌਵੇਂ ਸਾਲ ਦੇ ਦਸਵੇਂ ਮਹੀਨੇ ਦੇ ਦਸਵੇਂ ਦਿਨ ਬਾਬਲ ਦੇ ਰਾਜਾ ਨਬੂਕਦਨੱਸਰ ਨੇ ਆਪਣੀ ਸਾਰੀ ਸੈਨਾਂ ਦੇ ਨਾਲ ਯਰੂਸ਼ਲਮ ਉੱਤੇ ਚੜ੍ਹਾਈ ਕੀਤੀ ਅਤੇ ਉਹ ਦੇ ਸਾਹਮਣੇ ਡੇਰੇ ਲਾ ਲਏ ਅਤੇ ਉਨ੍ਹਾਂ ਨੇ ਉਹ ਦੇ ਸਾਹਮਣੇ ਤੇ ਆਲੇ-ਦੁਆਲੇ ਦਮਦਮਾ ਬਣਾਇਆ
5 और सिदक़ियाह बादशाह की सल्तनत के ग्यारहवें बरस तक शहर का घिराव रहा।
੫ਅਤੇ ਸਿਦਕੀਯਾਹ ਰਾਜਾ ਦੇ ਸ਼ਾਸਨ ਦੇ ਗਿਆਰਵੇਂ ਸਾਲ ਤੱਕ ਸ਼ਹਿਰ ਘੇਰਿਆ ਰਿਹਾ
6 चौथे महीने के नवें दिन से शहर में काल ऐसा सख़्त हो गया कि मुल्क के लोगों के लिए ख़ुराक न रही।
੬ਚੌਥੇ ਮਹੀਨੇ ਦੇ ਨੌਵੇਂ ਦਿਨ ਜਦ ਕਾਲ ਸ਼ਹਿਰ ਵਿੱਚ ਡਾਢਾ ਹੋ ਗਿਆ ਅਤੇ ਦੇਸ ਦੇ ਲੋਕਾਂ ਲਈ ਰੋਟੀ ਨਾ ਰਹੀ
7 तब शहरपनाह में रख़ना हो गया, और दोनों दीवारों के बीच जो फाटक शाही बाग़ के बराबर था, उससे सब जंगी मर्द रात ही रात भाग गए इस वक़्त कसदी शहर को घेरे हुए थे और वीराने की राह ली।
੭ਤਦ ਸ਼ਹਿਰ ਤੋੜਿਆ ਗਿਆ ਅਤੇ ਦੋਹਾਂ ਕੰਧਾਂ ਦੇ ਵਿਚਕਾਰ ਜੋ ਫਾਟਕ ਰਾਜਾ ਦੇ ਬਾਗ ਦੇ ਕੋਲ ਸੀ ਉਹ ਦੇ ਰਾਹੀਂ ਸਾਰੇ ਯੋਧੇ ਰਾਤੋਂ-ਰਾਤ ਭੱਜ ਗਏ ਜਦ ਕਸਦੀ ਸ਼ਹਿਰ ਦੇ ਆਲੇ-ਦੁਆਲੇ ਸਨ ਤਾਂ ਉਹ ਮੈਦਾਨ ਦੇ ਰਾਹ ਗਏ
8 लेकिन कसदियों की फ़ौज ने बादशाह का पीछा किया, और उसे यरीहू के मैदान में जा लिया, और उसका सारा लश्कर उसके पास से तितर — बितर हो गया था।
੮ਅਤੇ ਕਸਦੀਆਂ ਦੀ ਸੈਨਾਂ ਨੇ ਰਾਜਾ ਦਾ ਪਿੱਛਾ ਕੀਤਾ ਅਤੇ ਯਰੀਹੋ ਦੇ ਮੈਦਾਨ ਵਿੱਚ ਸਿਦਕੀਯਾਹ ਨੂੰ ਜਾ ਲਿਆ ਅਤੇ ਉਹ ਦੀ ਸਾਰੀ ਸੈਨਾਂ ਉਹ ਦੇ ਕੋਲੋਂ ਖਿੰਡ-ਪੁੰਡ ਗਈ
9 तब वह बादशाह को पकड़ कर रिब्ला में शाह — ए — बाबुल के पास हमात के 'इलाक़े में ले गए, और उसने सिदक़ियाह पर फ़तवा दिया।
੯ਸੋ ਉਨ੍ਹਾਂ ਨੇ ਰਾਜਾ ਨੂੰ ਫੜ੍ਹ ਲਿਆ ਅਤੇ ਉਹ ਨੂੰ ਹਮਾਥ ਦੇਸ ਦੇ ਰਿਬਲਾਹ ਵਿੱਚ ਬਾਬਲ ਦੇ ਰਾਜਾ ਕੋਲ ਲਿਆਏ ਤਾਂ ਉਸ ਨੇ ਉਹ ਦਾ ਨਿਆਂ ਕੀਤਾ
10 और शाह — ए — बाबुल ने सिदक़ियाह के बेटों को उसकी आँखों के सामने ज़बह किया, और यहूदाह के सब हाकिम को भी रिब्ला में क़त्ल किया।
੧੦ਤਾਂ ਬਾਬਲ ਦੇ ਰਾਜਾ ਨੇ ਸਿਦਕੀਯਾਹ ਦੇ ਪੁੱਤਰਾਂ ਨੂੰ ਉਹ ਦੀਆਂ ਅੱਖਾਂ ਦੇ ਸਾਹਮਣੇ ਕੋਹਿਆ ਨਾਲੇ ਯਹੂਦਾਹ ਦੇ ਸਾਰੇ ਸਰਦਾਰਾਂ ਨੂੰ ਰਿਬਲਾਹ ਵਿੱਚ ਵੱਢ ਸੁੱਟਿਆ
11 और उसने सिदक़ियाह की आँखें निकाल डालीं, और शाह — ए — बाबुल उसको ज़ंजीरों से जकड़ कर बाबुल को ले गया, और उसके मरने के दिन तक उसे क़ैदख़ाने में रख्खा।
੧੧ਉਸ ਨੇ ਸਿਦਕੀਯਾਹ ਦੀਆਂ ਅੱਖਾਂ ਕੱਢ ਛੱਡੀਆਂ ਅਤੇ ਉਹ ਨੂੰ ਬੇੜੀਆਂ ਨਾਲ ਜਕੜ ਕੇ ਬਾਬਲ ਵਿੱਚ ਲਿਆਇਆ ਅਤੇ ਉਹ ਨੂੰ ਪਹਿਰੇ ਦੇ ਘਰ ਵਿੱਚ ਉਹ ਦੀ ਮੌਤ ਦੇ ਦਿਨ ਤੱਕ ਰੱਖਿਆ।
12 और शाह — ए — बाबुल नबूकदनज़र के 'अहद के उन्नीसवें बरस के पाँचवें महीने के दसवें दिन जिलौदारों का सरदार नबूज़रादान, जो शाह — ए — बाबुल के सामने में खड़ा रहता था, येरूशलेम में आया।
੧੨ਪੰਜਵੇਂ ਮਹੀਨੇ ਦੇ ਦਸਵੇਂ ਦਿਨ ਜੋ ਬਾਬਲ ਦੇ ਰਾਜਾ ਨਬੂਕਦਨੱਸਰ ਦਾ ਉੱਨੀਵਾਂ ਸਾਲ ਸੀ ਸ਼ਾਹੀ ਜੱਲਾਦਾਂ ਦਾ ਸਰਦਾਰ ਨਬੂਜ਼ਰਦਾਨ ਜੋ ਬਾਬਲ ਦੇ ਰਾਜਾ ਦਾ ਚਾਕਰ ਸੀ ਯਰੂਸ਼ਲਮ ਵਿੱਚ ਆਇਆ
13 उसने ख़ुदावन्द का घर और बादशाह का महल और येरूशलेम के सब घर, या'नी हर एक बड़ा घर आग से जला दिया।
੧੩ਅਤੇ ਯਹੋਵਾਹ ਦਾ ਭਵਨ ਅਤੇ ਰਾਜਾ ਦਾ ਮਹਿਲ ਸਾੜ ਸੁੱਟਿਆ, ਹਾਂ, ਯਰੂਸ਼ਲਮ ਦੇ ਸਾਰੇ ਘਰ, ਨਾਲੇ ਹਰ ਮਹਾਂ ਪੁਰਸ਼ ਦਾ ਘਰ ਉਸ ਨੇ ਅੱਗ ਨਾਲ ਫੂਕ ਦਿੱਤਾ
14 और कसदियों के सारे लश्कर ने जो जिलौदारों के सरदार के हमराह था, येरूशलेम की फ़सील को चारों तरफ़ से गिरा दिया।
੧੪ਅਤੇ ਕਸਦੀਆਂ ਦੀ ਸਾਰੀ ਸੈਨਾਂ ਨੇ ਜੋ ਜੱਲਾਦਾਂ ਦੇ ਸਰਦਾਰ ਦੇ ਨਾਲ ਸੀ, ਯਰੂਸ਼ਲਮ ਦੇ ਆਲੇ-ਦੁਆਲੇ ਦੀਆਂ ਕੰਧਾਂ ਨੂੰ ਢਾਹ ਦਿੱਤਾ
15 और बाक़ी लोगों और मोहताजों को जो शहर में रह गए थे, और उनको जिन्होंने अपनों को छोड़कर शाह — ए — बाबुल की पनाह ली थी, और 'अवाम में से जितने बाक़ी रह गए थे, उन सबको नबूज़रादान जिलौदारों का सरदार ग़ुलाम करके ले गया।
੧੫ਅਤੇ ਲੋਕਾਂ ਦੇ ਅੱਤ ਗਰੀਬਾਂ ਵਿੱਚੋਂ ਅਤੇ ਬਚੇ-ਖੁਚੇ ਲੋਕ ਜੋ ਸ਼ਹਿਰ ਵਿੱਚ ਰਹਿ ਗਏ ਸਨ ਅਤੇ ਭਗੌੜੇ ਜੋ ਬਾਬਲ ਦੇ ਰਾਜਾ ਵੱਲ ਹੋ ਗਏ ਸਨ ਨਾਲੇ ਕਾਰੀਗਰਾਂ ਦੇ ਬਕੀਏ ਨੂੰ ਨਬੂਜ਼ਰਦਾਨ ਜੱਲਾਦਾਂ ਦਾ ਸਰਦਾਰ ਗ਼ੁਲਾਮ ਕਰ ਕੇ ਲੈ ਗਿਆ
16 लेकिन जिलौदारों के सरदार नबूज़रादान ने मुल्क के कंगालों को रहने दिया, ताकि खेती और ताकिस्तानों की बागबानी करें।
੧੬ਪਰ ਨਬੂਜ਼ਰਦਾਨ ਜੱਲਾਦਾਂ ਦੇ ਸਰਦਾਰ ਨੇ ਦੇਸ ਦੇ ਅੱਤ ਕੰਗਾਲਾਂ ਵਿੱਚੋਂ ਕੁਝ ਲੋਕ ਛੱਡ ਦਿੱਤੇ ਕਿ ਦਾਖ ਦੇ ਬਾਗ਼ਾਂ ਦੇ ਰਾਖੇ ਤੇ ਬਾਗਬਾਨ ਹੋਣ
17 और पीतल के उन सुतूनों को जो ख़ुदावन्द के घर में थे, और कुर्सियों को और पीतल के बड़े हौज़ को, जो ख़ुदावन्द के घर में था, कसदियों ने तोड़कर टुकड़े टुकड़े किया और उनका सब पीतल बाबुल को ले गए।
੧੭ਅਤੇ ਪਿੱਤਲ ਦੇ ਉਹਨਾਂ ਥੰਮ੍ਹਾਂ ਨੂੰ ਜੋ ਯਹੋਵਾਹ ਦੇ ਭਵਨ ਵਿੱਚ ਸਨ ਅਤੇ ਕੁਰਸੀਆਂ ਨੂੰ ਅਤੇ ਪਿੱਤਲ ਦੇ ਵੱਡੇ ਹੌਦ ਨੂੰ ਜੋ ਯਹੋਵਾਹ ਦੇ ਭਵਨ ਵਿੱਚ ਸੀ ਕਸਦੀਆਂ ਨੇ ਟੁੱਕੜੇ-ਟੁੱਕੜੇ ਕਰ ਦਿੱਤਾ ਅਤੇ ਉਹ ਉਹਨਾਂ ਦਾ ਸਾਰਾ ਪਿੱਤਲ ਬਾਬਲ ਨੂੰ ਲੈ ਗਏ
18 और देगें और बेल्चे और गुलगीर और लगन और चमचे और पीतल के तमाम बर्तन, जो वहाँ काम आते थे, ले गए।
੧੮ਅਤੇ ਤਸਲੇ, ਕੜਛੇ, ਗੁਲਤਰਾਸ਼, ਕੌਲੀਆਂ ਨਾਲੇ ਪਿੱਤਲ ਦੇ ਉਹ ਸਾਰੇ ਭਾਂਡੇ ਜਿਨ੍ਹਾਂ ਨਾਲ ਸੇਵਾ ਕੀਤੀ ਜਾਂਦੀ ਸੀ ਉਹ ਲੈ ਗਏ
19 और बासन और अंगेठियाँ और लगन और देगें और शमा'दान और चमचे और प्याले ग़र्ज़ जो सोने के थे उनके सोने को, और जो चाँदी के थे उनकी चाँदी को जिलौदारों का सरदार ले गया।
੧੯ਨਾਲੇ ਕਟੋਰੇ, ਅੰਗੀਠੀਆਂ, ਬਾਟੇ, ਵਲਟੋਹੇ, ਸ਼ਮਾਦਾਨ, ਕੌਲੀਆਂ, ਅਤੇ ਕਟੋਰਦਾਨ ਜੋ ਸੋਨੇ ਦੇ ਸਨ ਉਹਨਾਂ ਦਾ ਸੋਨਾ ਅਤੇ ਜੋ ਚਾਂਦੀ ਦੇ ਸਨ ਉਹਨਾਂ ਦੀ ਚਾਂਦੀ ਜੱਲਾਦਾਂ ਦਾ ਸਰਦਾਰ ਲੈ ਗਿਆ
20 वह दो सुतून और वह बड़ा हौज़ और वह पीतल के बारह बैल जो कुर्सियों के नीचे थे, जिनको सुलेमान बादशाह ने ख़ुदावन्द के घर के लिए बनाया था; इन सब चीज़ों के पीतल का वज़्न बेहिसाब था।
੨੦ਰਹੇ ਦੋ ਥੰਮ੍ਹ, ਵੱਡਾ ਹੌਦ, ਉਹ ਦੇ ਹੇਠਾਂ ਦੇ ਬਾਰਾਂ ਸਾਨ੍ਹ, ਅਤੇ ਕੁਰਸੀਆਂ ਜਿਨ੍ਹਾਂ ਨੂੰ ਸੁਲੇਮਾਨ ਨੇ ਯਹੋਵਾਹ ਦੇ ਭਵਨ ਦੇ ਲਈ ਬਣਾਇਆ ਸੀ ਉਹਨਾਂ ਸਾਰੀਆਂ ਵਸਤਾਂ ਦਾ ਪਿੱਤਲ ਤੋਲ ਤੋਂ ਬਾਹਰ ਸੀ
21 हर सुतून अट्ठारह हाथ ऊँचा था, और बारह हाथ का सूत उसके चारों तरफ़ आता था, और वह चार ऊंगल मोटा था; यह खोखला था।
੨੧ਹਰ ਥੰਮ੍ਹ ਅਠਾਰਾਂ ਹੱਥ ਉੱਚਾ ਸੀ ਅਤੇ ਬਾਰਾਂ ਹੱਥ ਦੀ ਰੱਸੀ ਉਹ ਦੇ ਦੁਆਲੇ ਆਉਂਦੀ ਸੀ ਅਤੇ ਉਹ ਚਾਰ ਉਂਗਲ ਮੋਟਾ ਸੀ ਤੇ ਪੋਲਾ ਸੀ
22 और उसके ऊपर पीतल का एक ताज था, और वह ताज पाँच हाथ बुलन्द था, उस ताज पर चारों तरफ़ जालियाँ और अनार की कलियाँ, सब पीतल की बनी हुई थीं, और दूसरे सुतून के लवाज़िम भी जाली के साथ इन्हीं की तरह थे।
੨੨ਉਹ ਦੇ ਉੱਤੇ ਪਿੱਤਲ ਦਾ ਇੱਕ ਕਲਸ ਸੀ ਅਤੇ ਕਲਸ ਪੰਜ ਹੱਥ ਉੱਚਾ ਸੀ ਅਤੇ ਉਹ ਕਲਸ ਉੱਤੇ ਚੁਫ਼ੇਰੇ ਜਾਲੀ ਤੇ ਅਨਾਰ ਸੱਭੇ ਪਿੱਤਲ ਦੇ ਸਨ ਅਤੇ ਦੂਜਾ ਥੰਮ੍ਹ ਵੀ ਇਹੋ ਜਿਹਾ ਸੀ ਅਤੇ ਉਸ ਉੱਤੇ ਵੀ ਅਨਾਰ ਸਨ
23 और चारों हवाओं के रुख़ अनार की कलियाँ छियानवे थीं, और चारों तरफ़ जालियों पर एक सौ थीं।
੨੩ਛਿਆਨਵੇਂ ਅਨਾਰ ਉਸ ਦੇ ਪਾਸੇ ਉੱਤੇ ਸਨ ਅਤੇ ਜਾਲੀ ਦੇ ਦੁਆਲੇ ਦੇ ਸਾਰੇ ਅਨਾਰ ਇੱਕ ਸੌ ਸਨ।
24 और जिलौदारों के सरदार ने सिरायाह सरदार काहिन को, और काहिन — ए — सानी सफ़नियाह को, और तीनों दरबानों को पकड़ लिया;
੨੪ਜੱਲਾਦਾਂ ਦੇ ਸਰਦਾਰ ਨੇ ਸਰਾਯਾਹ ਪ੍ਰਧਾਨ ਜਾਜਕ ਅਤੇ ਉਹ ਦੇ ਹੇਠਲੇ ਜਾਜਕ ਸਫ਼ਨਯਾਹ ਅਤੇ ਤਿੰਨਾਂ ਦਰਬਾਨਾਂ ਨੂੰ ਫੜ ਲਿਆ
25 और उसने शहर में से एक सरदार को पकड़ लिया जो जंगी मर्दों पर मुक़र्रर था, और जो लोग बादशाह के सामने हाज़िर रहते थे, उनमें से सात आदमियों को जो शहर में मिले; और लश्कर के सरदार के मुहर्रिर को जो अहल — ए — मुल्क की मौजूदात लेता था; और मुल्क के आदमियों में से साठ आदमियों को जो शहर में मिले।
੨੫ਅਤੇ ਸ਼ਹਿਰ ਵਿੱਚੋਂ ਇੱਕ ਦਰਬਾਰੀ ਨੂੰ ਫੜ ਲਿਆ ਜੋ ਯੋਧਿਆਂ ਉੱਤੇ ਠਹਿਰਾਇਆ ਹੋਇਆ ਸੀ ਅਤੇ ਜਿਹੜੇ ਰਾਜਾ ਦੇ ਸਨਮੁਖ ਰਹਿੰਦੇ ਸਨ ਉਨ੍ਹਾਂ ਵਿੱਚੋਂ ਸੱਤ ਮਨੁੱਖਾਂ ਨੂੰ ਜੋ ਸ਼ਹਿਰ ਵਿੱਚ ਮਿਲੇ ਅਤੇ ਸੈਨਾਪਤੀ ਦਾ ਲਿਖਾਰੀ ਜੋ ਦੇਸ ਦੇ ਲੋਕਾਂ ਦੀ ਭਰਤੀ ਕਰਦਾ ਹੁੰਦਾ ਸੀ ਅਤੇ ਦੇਸ ਦੇ ਲੋਕਾਂ ਵਿੱਚੋਂ ਸੱਠ ਆਦਮੀ ਜੋ ਸ਼ਹਿਰ ਵਿੱਚ ਮਿਲੇ
26 इनको जिलौदारों का सरदार नबूज़रादान पकड़कर शाह — ए — बाबुल के सामने रिब्ला में ले गया।
੨੬ਇਨ੍ਹਾਂ ਨੂੰ ਜੱਲਾਦਾਂ ਦਾ ਸਰਦਾਰ ਨਬੂਜ਼ਰਦਾਨ ਫੜ੍ਹ ਕੇ ਬਾਬਲ ਦੇ ਰਾਜਾ ਦੇ ਕੋਲ ਰਿਬਲਾਹ ਵਿੱਚ ਲੈ ਗਿਆ
27 और शाह — ए — बाबुल ने हमात के 'इलाक़े के रिब्ला में इनको क़त्ल किया। इसलिए यहूदाह अपने मुल्क से ग़ुलाम होकर चला गया।
੨੭ਅਤੇ ਬਾਬਲ ਦੇ ਰਾਜਾ ਨੇ ਉਨ੍ਹਾਂ ਨੂੰ ਹਮਾਥ ਦੇਸ ਦੇ ਰਿਬਲਾਹ ਵਿੱਚ ਮਾਰ ਕੇ ਉਨ੍ਹਾਂ ਦਾ ਘਾਤ ਕੀਤਾ ਸੋ ਯਹੂਦਾਹ ਆਪਣੀ ਹੀ ਭੂਮੀ ਵਿੱਚੋਂ ਗ਼ੁਲਾਮ ਹੋ ਗਿਆ।
28 यह वह लोग हैं जिनको नबूकदनज़र ग़ुलाम करके ले गया: सातवें बरस में तीन हज़ार तेईस यहूदी,
੨੮ਇਹ ਉਹ ਲੋਕ ਹਨ ਜਿਹਨਾਂ ਨੂੰ ਨਬੂਕਦਨੱਸਰ ਗ਼ੁਲਾਮ ਕਰ ਕੇ ਲੈ ਗਿਆ - ਸੱਤਵੇਂ ਸਾਲ ਵਿੱਚ ਤਿੰਨ ਹਜ਼ਾਰ ਤੇਈ ਯਹੂਦੀ
29 नबूकदनज़र के अट्ठारहवें बरस में वह येरूशलेम के बाशिन्दों में से आठ सौ बत्तीस आदमी ग़ुलाम करके ले गया,
੨੯ਅਤੇ ਨਬੂਕਦਨੱਸਰ ਦੇ ਅਠਾਰਵੇਂ ਸਾਲ ਉਹ ਯਰੂਸ਼ਲਮ ਵਿੱਚੋਂ ਅੱਠ ਸੌ ਬੱਤੀ ਜਾਨਾਂ ਨੂੰ ਗ਼ੁਲਾਮ ਕਰਕੇ ਲੈ ਗਿਆ
30 नबूकदनज़र के तेईसवें बरस में जिलौदारों का सरदार नबूज़रादान सात सौ पैंतालीस आदमी यहूदियों में से पकड़कर ले गया; यह सब आदमी चार हज़ार छ: सौ थे।
੩੦ਨਬੂਕਦਨੱਸਰ ਦੇ ਤੇਈਵੇਂ ਸਾਲ ਨਬੂਜ਼ਰਦਾਨ ਜੱਲਾਦਾਂ ਦਾ ਸਰਦਾਰ ਸੱਤ ਸੌ ਪੰਤਾਲੀ ਯਹੂਦੀ ਗ਼ੁਲਾਮ ਕਰ ਕੇ ਲੈ ਗਿਆ। ਇਹ ਸਾਰੇ ਜਣੇ ਚਾਰ ਹਜ਼ਾਰ ਛੇ ਸੌ ਸਨ।
31 और यहूयाकीन शाह — ए — यहूदाह की ग़ुलामी के सैतीसवें बरस के बारहवें महीने के पच्चीसवें दिन यूँ हुआ, कि शाह — ए — बाबुल ईवील मरूदक ने अपनी सल्तनत के पहले साल यहूयाकीन शाह — ए — यहूदाह को क़ैदख़ाने से निकालकर सरफ़राज़ किया;
੩੧ਅਤੇ ਯਹੂਦਾਹ ਦੇ ਰਾਜਾ ਯਹੋਯਾਕੀਨ ਦੀ ਗ਼ੁਲਾਮੀ ਦੇ ਸੈਂਤੀਵੇਂ ਸਾਲ ਦੇ ਬਾਰ੍ਹਵੇਂ ਮਹੀਨੇ ਦੇ ਪੱਚੀਵੇਂ ਦਿਨ ਅਜਿਹਾ ਹੋਇਆ ਕਿ ਬਾਬਲ ਦੇ ਰਾਜਾ ਅਵੀਲ-ਮਰੋਦਕ ਨੇ ਆਪਣੇ ਰਾਜ ਦੇ ਪਹਿਲੇ ਹੀ ਸਾਲ ਯਹੂਦਾਹ ਦੇ ਰਾਜਾ ਯਹੋਯਾਕੀਨ ਨੂੰ ਕੈਦ ਤੋਂ ਕੱਢ ਕੇ ਉਹ ਨੂੰ ਉੱਚਿਆਂ ਕੀਤਾ
32 और उसके साथ मेहरबानी से बातें कीं, और उसकी कुर्सी उन सब बादशाहों की कुर्सियों से जो उसके साथ बाबुल में थे, बुलन्द की।
੩੨ਅਤੇ ਉਸ ਨੇ ਉਹ ਦੇ ਨਾਲ ਹਿੱਤ ਦੀਆਂ ਗੱਲਾਂ ਕੀਤੀਆਂ ਉਹ ਦੇ ਸਿੰਘਾਸਣ ਨੂੰ ਉਹਨਾਂ ਰਾਜਿਆਂ ਦੇ ਸਿੰਘਾਸਣਾਂ ਨਾਲੋਂ ਜੋ ਉਹ ਦੇ ਬਾਬਲ ਵਿੱਚ ਸਨ ਉੱਚਿਆਂ ਕੀਤਾ
33 वह अपने क़ैदख़ाने के कपड़े बदलकर उम्र भर बराबर उसके सामने खाना खाता रहा।
੩੩ਸੋ ਯਹੋਯਾਕੀਨ ਆਪਣੇ ਕੈਦ ਵਾਲੇ ਬਸਤਰ ਬਦਲ ਕੇ ਉਹ ਉਮਰ ਭਰ ਉਸ ਦੇ ਸਾਹਮਣੇ ਰੋਟੀ ਖਾਂਦਾ ਰਿਹਾ
34 और उसकी उम्र भर, या'नी मरने तक शाह — ए — बाबुल की तरफ़ से वज़ीफ़े के तौर पर हर रोज़ रसद मिलती रही।
੩੪ਉਹ ਦਾ ਰਾਸ਼ਨ ਸਦਾ ਦਾ ਰਾਸ਼ਨ ਸੀ ਅਤੇ ਉਹ ਨੂੰ ਰਾਜਾ ਵੱਲੋਂ ਉਹ ਦੀ ਉਮਰ ਭਰ ਮੌਤ ਤੱਕ ਨਿੱਤ ਦਿੱਤਾ ਜਾਂਦਾ ਰਿਹਾ।