< अय्यू 12 >
1 तब अय्यूब ने जवाब दिया,
੧ਤਦ ਅੱਯੂਬ ਨੇ ਉੱਤਰ ਦੇ ਕੇ ਆਖਿਆ,
2 बेशक आदमी तो तुम ही हो “और हिकमत तुम्हारे ही साथ मरेगी।
੨“ਬੇਸ਼ੱਕ ਤੁਸੀਂ ਹੀ ਉਹ ਲੋਕ ਹੋ, ਕਿ ਜਦ ਤੁਸੀਂ ਮਰੋਗੇ ਤਾਂ ਤੁਹਾਡੇ ਨਾਲ ਬੁੱਧੀ ਮਰ ਜਾਵੇਗੀ!
3 लेकिन मुझ में भी समझ है, जैसे तुम में है, मैं तुम से कम नहीं। भला ऐसी बातें जैसी यह हैं, कौन नहीं जानता?
੩ਤੁਹਾਡੇ ਵਾਂਗੂੰ ਮੈਨੂੰ ਵੀ ਸਮਝ ਹੈ, ਮੈਂ ਤੁਹਾਡੇ ਨਾਲੋਂ ਕੁਝ ਘੱਟ ਨਹੀਂ ਹਾਂ, ਅਤੇ ਕੌਣ ਹੈ ਜੋ ਅਜਿਹੀਆਂ ਗੱਲਾਂ ਨਹੀਂ ਜਾਣਦਾ?
4 मैं उस आदमी की तरह हूँ जो अपने पड़ोसी के लिए हँसी का निशाना बना है। मैं वह आदमी था जो ख़ुदा से दुआ करता और वह उसकी सुन लेता था। रास्तबाज़ और कामिल आदमी हँसी का निशाना होता ही है।
੪“ਮੈਂ ਆਪਣੇ ਮਿੱਤਰਾਂ ਲਈ ਹਾਸੇ ਦਾ ਕਾਰਨ ਹਾਂ, ਮੈਂ ਜਿਹੜਾ ਪਰਮੇਸ਼ੁਰ ਨੂੰ ਪੁਕਾਰਦਾ ਸੀ ਅਤੇ ਉਹ ਉੱਤਰ ਦਿੰਦਾ ਸੀ, ਮੈਂ ਜੋ ਧਰਮੀ ਅਤੇ ਖਰਾ ਮਨੁੱਖ ਸੀ, ਹੁਣ ਹਾਸੇ ਦਾ ਕਾਰਨ ਬਣ ਗਿਆ ਹਾਂ।
5 जो चैन से है उसके ख़्याल में दुख के लिए हिकारत होती है; यह उनके लिए तैयार रहती है जिनका पाँव फिसलता है।
੫ਦੁਖੀ ਲੋਕ ਤਾਂ ਸੁਖੀ ਲੋਕਾਂ ਦੀ ਨਜ਼ਰ ਵਿੱਚ ਤੁੱਛ ਹਨ, ਜਿਹਨਾਂ ਦੇ ਪੈਰ ਤਿਲਕਦੇ ਹਨ ਉਹਨਾਂ ਦਾ ਅਪਮਾਨ ਹੁੰਦਾ ਹੈ।
6 डाकुओं के ख़ेमे सलामत रहते हैं, और जो ख़ुदा को गु़स्सा दिलाते हैं, वह महफू़ज़ रहते हैं; उन ही के हाथ को ख़ुदा ख़ूब भरता है।
੬ਲੁਟੇਰਿਆਂ ਦੇ ਤੰਬੂ ਸੁੱਖ-ਸਾਂਦ ਨਾਲ ਰਹਿੰਦੇ ਹਨ, ਅਤੇ ਪਰਮੇਸ਼ੁਰ ਦਾ ਕ੍ਰੋਧ ਭੜਕਾਉਣ ਵਾਲੇ ਸੁਰੱਖਿਅਤ ਰਹਿੰਦੇ ਹਨ, ਅਰਥਾਤ ਉਹਨਾਂ ਦਾ ਪਰਮੇਸ਼ੁਰ ਉਹਨਾਂ ਦੇ ਹੱਥ ਵਿੱਚ ਰਹਿੰਦਾ ਹੈ।
7 हैवानों से पूछ और वह तुझे सिखाएँगे, और हवा के परिन्दों से दरियाफ़्त कर और वह तुझे बताएँगे।
੭“ਪਰੰਤੂ ਪਸ਼ੂਆਂ ਤੋਂ ਪੁੱਛ ਅਤੇ ਉਹ ਤੈਨੂੰ ਸਿਖਾਉਣਗੇ, ਅਤੇ ਅਕਾਸ਼ ਦੇ ਪੰਛੀਆਂ ਤੋਂ, ਉਹ ਤੈਨੂੰ ਦੱਸਣਗੇ,
8 या ज़मीन से बात कर, वह तुझे सिखाएगी; और समन्दर की मछलियाँ तुझ से बयान करेंगी।
੮ਜਾਂ ਧਰਤੀ ਉੱਤੇ ਧਿਆਨ ਦੇ, ਉਹ ਤੈਨੂੰ ਸਿਖਾਵੇਗੀ, ਅਤੇ ਸਮੁੰਦਰ ਦੀਆਂ ਮੱਛੀਆਂ ਤੇਰੇ ਲਈ ਵਰਣਨ ਕਰਨਗੀਆਂ!
9 कौन नहीं जानता कि इन सब बातों में ख़ुदावन्द ही का हाथ है जिसने यह सब बनाया?
੯ਇਨ੍ਹਾਂ ਸਾਰਿਆਂ ਵਿੱਚੋਂ ਕੌਣ ਨਹੀਂ ਜਾਣਦਾ, ਕਿ ਯਹੋਵਾਹ ਦੇ ਹੱਥ ਨੇ ਇਹ ਕੀਤਾ ਹੈ?
10 उसी के हाथ में हर जानदार की जान, और कुल बनी आदम की जान ताक़त है।
੧੦ਜਿਸ ਦੇ ਹੱਥ ਵਿੱਚ ਹਰੇਕ ਜੀਉਂਦੇ ਦੇ ਪ੍ਰਾਣ ਹਨ, ਅਤੇ ਹਰੇਕ ਮਨੁੱਖ ਦਾ ਆਤਮਾ ਵੀ।
11 क्या कान बातों को नहीं परख लेता, जैसे ज़बान खाने को चख लेती है?
੧੧ਭਲਾ, ਕੰਨ ਗੱਲਾਂ ਨੂੰ ਪਰਖ ਨਹੀਂ ਸਕਦਾ, ਜਿਵੇਂ ਤਾਲੂ ਆਪਣੇ ਖਾਣੇ ਦਾ ਸੁਆਦ ਚੱਖ ਲੈਂਦਾ ਹੈ?
12 बुड्ढों में समझ होती है, और उम्र की दराज़ी में समझदारी।
੧੨ਬਜ਼ੁਰਗਾਂ ਵਿੱਚ ਬੁੱਧੀ ਹੁੰਦੀ ਹੈ, ਅਤੇ ਲੰਮੀ ਉਮਰ ਵਾਲਿਆਂ ਵਿੱਚ ਸਮਝ ਹੈ।
13 ख़ुदा में समझ और कु़व्वत है, उसके पास मसलहत और समझ है।
੧੩“ਪਰਮੇਸ਼ੁਰ ਦੇ ਨਾਲ ਬੁੱਧ ਅਤੇ ਸਮਰੱਥ ਹੈ, ਉਹ ਦੇ ਕੋਲ ਸਲਾਹ ਅਤੇ ਸਮਝ ਹੈ।
14 देखो, वह ढा देता है तो फिर बनता नहीं। वह आदमी को बंद कर देता है, तो फिर खुलता नहीं।
੧੪ਵੇਖੋ, ਜੋ ਉਹ ਢਾਹ ਸੁੱਟਦਾ, ਉਸ ਨੂੰ ਬਣਾਇਆ ਨਹੀਂ ਜਾ ਸਕਦਾ, ਜਿਸ ਮਨੁੱਖ ਉੱਤੇ ਉਹ ਬੰਧਨ ਪਾਉਂਦਾ ਹੈ, ਉਹ ਖੁੱਲ੍ਹ ਨਹੀਂ ਸਕਦਾ।
15 देखो, वह मेंह को रोक लेता है, तो पानी सूख जाता है। फिर जब वह उसे भेजता है, तो वह ज़मीन को उलट देता है।
੧੫ਵੇਖੋ, ਜਦ ਉਹ ਮੀਂਹ ਨੂੰ ਰੋਕ ਲੈਂਦਾ ਹੈ ਤਾਂ ਸੋਕਾ ਪੈ ਜਾਂਦਾ ਹੈ, ਫੇਰ ਉਹ ਉਨ੍ਹਾਂ ਨੂੰ ਘੱਲਦਾ ਹੈ ਤੇ ਉਹ ਧਰਤੀ ਉਲੱਦ ਦਿੰਦੇ ਹਨ।
16 उसमें ताक़त और ता'सीर की कु़व्वत है। धोका खाने वाला और धोका देने वाला दोनों उसी के हैं।
੧੬ਉਹ ਦੇ ਨਾਲ ਸ਼ਕਤੀ ਅਤੇ ਸਮਝ ਹੈ, ਧੋਖਾ ਦੇਣ ਵਾਲਾ ਅਤੇ ਧੋਖਾ ਖਾਣ ਵਾਲਾ ਉਹ ਦੇ ਹਨ।
17 वह सलाहकारों को लुटवा कर ग़ुलामी में ले जाता है, और 'अदालत करने वालों को बेवकू़फ़ बना देता है।
੧੭ਜੋ ਦਰਬਾਰੀਆਂ ਨੂੰ ਨੰਗੇ ਪੈਰੀਂ ਤੁਰਾਉਂਦਾ ਹੈ, ਅਤੇ ਨਿਆਂਈਆਂ ਨੂੰ ਮੂਰਖ ਬਣਾ ਦਿੰਦਾ ਹੈ।
18 वह शाही बन्धनों को खोल डालता है, और बादशाहों की कमर पर पटका बाँधता है।
੧੮ਉਹ ਰਾਜਿਆਂ ਦੇ ਪਾਏ ਹੋਏ ਬੰਧਨਾਂ ਨੂੰ ਖੋਲ੍ਹ ਦਿੰਦਾ ਹੈ, ਅਤੇ ਉਨ੍ਹਾਂ ਦੇ ਲੱਕਾਂ ਨੂੰ ਬੰਧਨਾਂ ਨਾਲ ਬੰਨ੍ਹ ਦਿੰਦਾ ਹੈ।
19 वह काहिनों को लुटवाकर ग़ुलामी में ले जाता, और ज़बरदस्तों को पछाड़ देता है।
੧੯ਉਹ ਜਾਜਕਾਂ ਨੂੰ ਨੰਗੇ ਪੈਰੀਂ ਗੁਲਾਮੀ ਵਿੱਚ ਲੈ ਜਾਂਦਾ ਹੈ, ਅਤੇ ਤਕੜਿਆਂ ਨੂੰ ਉਲਟਾ ਦਿੰਦਾ ਹੈ।
20 वह 'ऐतमाद वाले की क़ुव्वत — ए — गोयाई दूर करता और बुज़ुर्गों की समझदारी को' छीन लेता है।
੨੦ਉਹ ਵਫ਼ਾਦਾਰ ਦੇ ਮੂੰਹ ਬੰਦ ਕਰ ਦਿੰਦਾ, ਅਤੇ ਬਜ਼ੁਰਗਾਂ ਦਾ ਬਿਬੇਕ ਲੈ ਲੈਂਦਾ ਹੈ।
21 वह हाकिमों पर हिकारत बरसाता, और ताक़तवरों की कमरबंद को खोल डालता' है।
੨੧ਉਹ ਪਤਵੰਤਾਂ ਨੂੰ ਅਪਮਾਨ ਨਾਲ ਭਰ ਦਿੰਦਾ, ਅਤੇ ਜ਼ੋਰਾਵਰਾਂ ਦਾ ਕਮਰਬੰਦ ਢਿੱਲਾ ਕਰ ਦਿੰਦਾ ਹੈ।
22 वह अँधेरे में से गहरी बातों को ज़ाहिर करता, और मौत के साये को भी रोशनी में ले आता है
੨੨ਉਹ ਹਨੇਰੇ ਦੀਆਂ ਡੂੰਘੀਆਂ ਗੱਲਾਂ ਨੂੰ ਪਰਗਟ ਕਰ ਦਿੰਦਾ ਹੈ, ਅਤੇ ਮੌਤ ਦੇ ਸਾਯੇ ਨੂੰ ਚਾਨਣ ਵਿੱਚ ਬਾਹਰ ਲੈ ਆਉਂਦਾ ਹੈ।
23 वह क़ौमों को बढ़ाकर उन्हें हलाक कर डालता है; वह क़ौमों को फैलाता और फिर उन्हें समेट लेता है।
੨੩ਉਹ ਕੌਮਾਂ ਨੂੰ ਵਧਾਉਂਦਾ ਅਤੇ ਉਨ੍ਹਾਂ ਨੂੰ ਨਾਸ ਕਰਦਾ ਹੈ, ਉਹ ਕੌਮਾਂ ਨੂੰ ਫੈਲਾਉਂਦਾ ਅਤੇ ਉਨ੍ਹਾਂ ਨੂੰ ਮੋੜ ਲੈ ਆਉਂਦਾ ਹੈ,
24 वह ज़मीन की क़ौमों के सरदारों की 'अक़्ल उड़ा देता और उन्हें ऐसे वीरान में भटका देता है जहाँ रास्ता नहीं।
੨੪ਉਹ ਦੇਸ ਦੇ ਲੋਕਾਂ ਦੇ ਮੁਖੀਆਂ ਦੀ ਸਮਝ ਨੂੰ ਲੈ ਲੈਂਦਾ ਹੈ, ਅਤੇ ਉਨ੍ਹਾਂ ਨੂੰ ਸੁੰਨੇ ਥਾਵਾਂ ਵਿੱਚ ਭਟਕਾਉਂਦਾ ਹੈ, ਜਿੱਥੇ ਕੋਈ ਰਾਹ ਨਹੀਂ।
25 वह रोशनी के बगै़र तारीकी में टटोलते फिरते हैं, और वह उन्हें ऐसा बना देता है कि मतवाले की तरह लड़खड़ाते हुए चलते हैं।
੨੫ਉਹ ਹਨੇਰੇ ਵਿੱਚ ਬਿਨ੍ਹਾਂ ਚਾਨਣ ਤੋਂ ਟੋਹੰਦੇ ਫਿਰਦੇ ਹਨ, ਉਹ ਉਨ੍ਹਾਂ ਨੂੰ ਸ਼ਰਾਬੀ ਵਾਂਗੂੰ ਭਟਕਾਉਂਦਾ ਹੈ!”