< अय्यू 32 >
1 तब उन तीनों आदमी ने अय्यूब को जवाब देना छोड़ दिया, इसलिए कि वह अपनी नज़र में सच्चा था।
੧ਤਦ ਇਹਨਾਂ ਤਿੰਨਾਂ ਮਨੁੱਖਾਂ ਨੇ ਅੱਯੂਬ ਨੂੰ ਉੱਤਰ ਦੇਣਾ ਛੱਡ ਦਿੱਤਾ, ਕਿਉਂ ਜੋ ਉਹ ਆਪਣੀ ਨਿਗਾਹ ਵਿੱਚ ਧਰਮੀ ਸੀ
2 तब इलीहू बिन — बराकील बूज़ी का, जुराम के ख़ान्दान से था, क़हर से भड़का। उसका क़हर अय्यूब पर भड़का, इसलिए कि उसने ख़ुदा को नहीं बल्कि अपने आप को रास्त ठहराया।
੨ਫੇਰ ਬਰਕਏਲ ਬੂਜ਼ੀ ਦਾ ਪੁੱਤਰ ਅਲੀਹੂ ਜੋ ਰਾਮ ਦੇ ਟੱਬਰ ਦਾ ਸੀ, ਉਸ ਦਾ ਕ੍ਰੋਧ ਭੜਕਿਆ। ਉਹ ਦਾ ਕ੍ਰੋਧ ਅੱਯੂਬ ਉੱਤੇ ਇਸ ਲਈ ਭੜਕਿਆ ਕਿਉਂਕਿ ਉਸ ਨੇ ਆਪਣੇ ਆਪ ਨੂੰ ਨਿਰਦੋਸ਼ ਠਹਿਰਾਇਆ ਨਾ ਕਿ ਪਰਮੇਸ਼ੁਰ ਨੂੰ,
3 और उसके तीनों दोस्तों पर भी उसका क़हर भड़का, इसलिए कि उन्हें जवाब तो सूझा नहीं, तोभी उन्होंने अय्यूब को मुजरिम ठहराया।
੩ਅਤੇ ਉਹ ਦਾ ਕ੍ਰੋਧ ਉਹ ਦੇ ਤਿੰਨਾਂ ਮਿੱਤਰਾਂ ਉੱਤੇ ਵੀ ਭੜਕਿਆ ਕਿਉਂ ਜੋ ਉਹ ਅੱਯੂਬ ਨੂੰ ਉੱਤਰ ਨਾ ਦੇ ਸਕੇ, ਤਾਂ ਵੀ ਉਹਨਾਂ ਨੇ ਅੱਯੂਬ ਨੂੰ ਦੋਸ਼ੀ ਠਹਿਰਾਇਆ।
4 और इलीहू अय्यूब से बात करने से इसलिए रुका रहा कि वह उससे बड़े थे।
੪ਅਲੀਹੂ ਅੱਯੂਬ ਨਾਲ ਗੱਲਾਂ ਕਰਨ ਲਈ ਠਹਿਰਿਆ ਰਿਹਾ ਕਿਉਂ ਜੋ ਉਹ ਉਮਰ ਵਿੱਚ ਉਸ ਤੋਂ ਵੱਡੇ ਸਨ।
5 जब इलीहू ने देखा कि उन तीनों के मुँह में जवाब न रहा, तो उसका क़हर भड़क उठा।
੫ਜਦ ਅਲੀਹੂ ਨੇ ਵੇਖਿਆ ਕਿ ਇਹਨਾਂ ਤਿੰਨਾਂ ਮਨੁੱਖਾਂ ਵਿੱਚੋਂ ਕੋਈ ਉੱਤਰ ਨਹੀਂ ਦਿੰਦਾ, ਤਦ ਉਸ ਦਾ ਕ੍ਰੋਧ ਭੜਕ ਗਿਆ।
6 और बराकील बूज़ी का बेटा इलीहू कहने लगा, मैं जवान हूँ और तुम बहुत बुज़ुर्ग हो, इसलिए मैं रुका रहा और अपनी राय देने की हिम्मत न की।
੬ਤਦ ਬਰਕਏਲ ਬੂਜ਼ੀ ਦੇ ਪੁੱਤਰ ਅਲੀਹੂ ਨੇ ਉੱਤਰ ਦਿੱਤਾ ਅਤੇ ਆਖਿਆ, “ਮੈਂ ਅਜੇ ਜੁਆਨ ਹਾਂ, ਅਤੇ ਤੁਸੀਂ ਵੱਡੀ ਉਮਰ ਦੇ ਹੋ, ਇਸ ਲਈ ਮੈਂ ਰੁਕਿਆ ਰਿਹਾ ਅਤੇ ਤੁਹਾਨੂੰ ਆਪਣੇ ਵਿਚਾਰ ਦੱਸਣ ਤੋਂ ਡਰਦਾ ਸੀ।
7 मैं कहा साल खूरदह लोग बोलें और उम्र रसीदा हिकमत से खायें
੭ਮੈਂ ਸੋਚਦਾ ਸੀ ਕਿ ਜੋ ਉਮਰ ਵਿੱਚ ਵੱਡੇ ਹਨ, ਉਹ ਬੋਲਣ ਅਤੇ ਬਹੁਤ ਸਾਲਾਂ ਦੇ ਹਨ ਉਹ ਬੁੱਧ ਸਿਖਾਉਣ,
8 लेकिन इंसान में रूह है, और क़ादिर — ए — मुतलक़ का दम अक़्ल बख़्शता है।
੮ਪਰੰਤੂ ਮਨੁੱਖ ਵਿੱਚ ਇੱਕ ਆਤਮਾ ਹੈ, ਅਤੇ ਸਰਬ ਸ਼ਕਤੀਮਾਨ ਪਰਮੇਸ਼ੁਰ ਦਾ ਸਾਹ ਉਹਨਾਂ ਨੂੰ ਸਮਝ ਦਿੰਦਾ ਹੈ।
9 बड़े आदमी ही 'अक़्लमन्द नहीं होते, और बुज़ुर्ग ही इन्साफ़ को नहीं समझते।
੯ਉਹ ਵੱਡੇ ਹੀ ਨਹੀਂ ਜਿਹੜੇ ਬੁੱਧਵਾਨ ਹਨ, ਅਤੇ ਸਿਰਫ਼ ਬਜ਼ੁਰਗ ਹੀ ਨਿਆਂ ਨੂੰ ਸਮਝਣ ਵਾਲੇ ਨਹੀਂ ਹੁੰਦੇ।
10 इसलिए मैं कहता हूँ, 'मेरी सुनो, मैं भी अपनी राय दूँगा।
੧੦“ਇਸ ਲਈ ਮੈਂ ਆਖਦਾ ਹਾਂ, ਮੇਰੀ ਸੁਣੋ, ਮੈਂ ਵੀ ਆਪਣੇ ਵਿਚਾਰ ਦੱਸਾਂਗਾ।
11 “देखो, मैं तुम्हारी बातों के लिए रुका रहा, जब तुम अल्फ़ाज़ की तलाश में थे; मैं तुम्हारी दलीलों का मुन्तज़िर रहा।
੧੧ਵੇਖੋ, ਮੈਂ ਤੁਹਾਡੀਆਂ ਗੱਲਾਂ ਸੁਣਨ ਲਈ ਠਹਿਰਿਆ ਰਿਹਾ, ਮੈਂ ਤੁਹਾਡੀਆਂ ਦਲੀਲਾਂ ਉੱਤੇ ਕੰਨ ਲਾਇਆ, ਜਦ ਤੁਸੀਂ ਗੱਲਾਂ ਦੀ ਭਾਲ ਕਰਦੇ ਸੀ!
12 बल्कि मैं तुम्हारी तरफ़ तवज्जुह करता रहा, और देखो, तुम में कोई न था जो अय्यूब को क़ायल करता, या उसकी बातों का जवाब देता।
੧੨ਮੈਂ ਤੁਹਾਡੀਆਂ ਗੱਲਾਂ ਉੱਤੇ ਧਿਆਨ ਕੀਤਾ, ਵੇਖੋ, ਤੁਹਾਡੇ ਵਿੱਚ ਕੋਈ ਨਹੀਂ ਸੀ ਜਿਹੜਾ ਅੱਯੂਬ ਨੂੰ ਗਲਤ ਸਾਬਤ ਕਰ ਸਕਦਾ, ਜਾਂ ਉਹ ਦੀਆਂ ਗੱਲਾਂ ਦਾ ਉੱਤਰ ਦਿੰਦਾ।
13 ख़बरदार, यह न कहना कि हम ने हिकमत को पा लिया है, ख़ुदा ही उसे लाजवाब कर सकता है न कि इंसान।
੧੩ਤੁਸੀਂ ਇਹ ਨਾ ਸਮਝੋ ਕਿ ਸਾਨੂੰ ਹੀ ਬੁੱਧ ਮਿਲੀ ਹੈ, ਕਿ ਪਰਮੇਸ਼ੁਰ ਹੀ ਉਸ ਦੇ ਤਰਕ ਨੂੰ ਰੱਦ ਕਰ ਸਕਦਾ ਹੈ ਨਾ ਕਿ ਮਨੁੱਖ,
14 क्यूँकि न उसने मुझे अपनी बातों का निशाना बनाया, न मैं तुम्हारी तरह तक़रीरों से उसे जवाब दूँगा।
੧੪ਨਾ ਤਾਂ ਉਸ ਮੇਰੇ ਵਿਰੁੱਧ ਗੱਲਾਂ ਕੀਤੀਆਂ, ਅਤੇ ਨਾ ਮੈਂ ਤੁਹਾਡੇ ਵਿਤਰਕਾਂ ਨਾਲ ਉਸ ਨੂੰ ਉੱਤਰ ਦਿਆਂਗਾ।
15 वह हैरान हैं, वह अब जवाब नहीं देते; उनके पास कहने को कोई बात न रही।
੧੫“ਉਹ ਘਬਰਾ ਗਏ ਅਤੇ ਹੋਰ ਉੱਤਰ ਨਹੀਂ ਦਿੱਤਾ, ਉਹਨਾਂ ਨੇ ਬੋਲਣਾ ਬੰਦ ਕਰ ਦਿੱਤਾ।
16 और क्या मैं रुका रहूँ, इसलिए कि वह बोलते नहीं? इसलिए कि वह चुपचाप खड़े हैं और अब जवाब नहीं देते?
੧੬ਕੀ ਮੈਂ ਠਹਿਰਿਆ ਰਹਾਂ ਜਦ ਕਿ ਉਹ ਬੋਲਦੇ ਨਹੀਂ, ਕਿਉਂ ਜੋ ਉਹ ਖੜ੍ਹੇ ਹਨ ਅਤੇ ਹੋਰ ਉੱਤਰ ਨਹੀਂ ਦਿੰਦੇ?
17 मैं भी अपनी बात कहूँगा, मैं भी अपनी राय दूँगा।
੧੭ਮੈਂ ਵੀ ਆਪਣੀ ਵਾਰ ਦਾ ਉੱਤਰ ਦਿਆਂਗਾ, ਮੈਂ ਵੀ ਆਪਣੇ ਵਿਚਾਰ ਦੱਸਾਂਗਾ।
18 क्यूँकि मैं बातों से भरा हूँ, और जो रूह मेरे अंदर है वह मुझे मज़बूर करती है।
੧੮ਮੈਂ ਤਾਂ ਗੱਲਾਂ ਨਾਲ ਭਰਿਆ ਹੋਇਆ ਹਾਂ, ਅਤੇ ਮੇਰੇ ਅੰਦਰਲਾ ਆਤਮਾ ਮੈਨੂੰ ਮਜ਼ਬੂਰ ਕਰਦਾ ਹੈ।
19 देखो, मेरा पेट बेनिकास शराब की तरह है, वह नई मश्कों की तरह फटने ही को है।
੧੯ਵੇਖੋ, ਮੇਰਾ ਮਨ ਉਸ ਮੈਅ ਦੀ ਤਰ੍ਹਾਂ ਹੈ, ਜਿਹੜੀ ਖੋਲ੍ਹੀ ਨਹੀਂ ਗਈ, ਨਵੀਆਂ ਮਸ਼ਕਾਂ ਦੀ ਤਰ੍ਹਾਂ ਉਹ ਪਾਟਣ ਵਾਲਾ ਹੈ।
20 मैं बोलूँगा ताकि तुझे तसल्ली हो: मैं अपने लबों को खोलूँगा और जवाब दूँगा।
੨੦ਮੈਂ ਬੋਲਾਂਗਾ ਤਾਂ ਜੋ ਮੈਨੂੰ ਆਰਾਮ ਆਵੇ, ਮੈਂ ਆਪਣਾ ਮੂੰਹ ਖੋਲ੍ਹਾਂਗਾ ਅਤੇ ਉੱਤਰ ਦਿਆਂਗਾ।
21 न मैं किसी आदमी की तरफ़दारी करूँगा, न मैं किसी शख़्स को ख़ुशामद के ख़िताब दूँगा।
੨੧ਮੈਂ ਕਦੀ ਕਿਸੇ ਮਨੁੱਖ ਦੀ ਪੱਖਪਾਤ ਨਹੀਂ ਕਰਾਂਗਾ, ਨਾ ਕਿਸੇ ਮਨੁੱਖ ਦੀ ਚਾਪਲੂਸੀ ਕਰਾਂਗਾ,
22 क्यूँकि मुझे ख़ुश करने का ख़िताब देना नहीं आता, वर्ना मेरा बनाने वाला मुझे जल्द उठा लेता।
੨੨ਕਿਉਂ ਜੋ ਮੈਨੂੰ ਕਿਸੇ ਦੀ ਚਾਪਲੂਸੀ ਕਰਨੀ ਆਉਂਦੀ ਹੀ ਨਹੀਂ, ਨਹੀਂ ਤਾਂ ਮੇਰਾ ਸਿਰਜਣਹਾਰ ਮੈਨੂੰ ਛੇਤੀ ਚੁੱਕ ਲਵੇਗਾ।”