< अय्यू 41 >

1 क्या तू मगर कोशिस्त से बाहर निकाल सकता है या रस्सी से उसकी ज़बान को दबा सकता है?
“ਕੀ ਤੂੰ ਲਿਵਯਾਥਾਨ ਨੂੰ ਕੁੰਡੀ ਨਾਲ ਬਾਹਰ ਖਿੱਚ ਸਕਦਾ ਹੈਂ, ਜਾਂ ਡੋਰੀ ਨਾਲ ਉਹ ਦੀ ਜੀਭ ਨੂੰ ਦਬਾ ਸਕਦਾ ਹੈਂ?
2 क्या तू उसकी नाक में रस्सी डाल सकता है? या उसका जबड़ा मेख़ से छेद सकता है?
ਕੀ ਤੂੰ ਉਹ ਦੇ ਨੱਕ ਵਿੱਚ ਰੱਸਾ ਪਾ ਸਕਦਾ ਹੈਂ, ਜਾਂ ਉਹ ਦੇ ਜਬਾੜੇ ਨੂੰ ਮੇਖ ਨਾਲ ਵਿੰਨ੍ਹ ਸਕਦਾ ਹੈਂ?
3 क्या वह तेरी बहुत मिन्नत समाजत करेगा? या तुझ से मीठी मीठी बातें कहेगा?
ਕੀ ਉਹ ਤੇਰੇ ਅੱਗੇ ਬਹੁਤੀਆਂ ਮਿੰਨਤਾਂ ਕਰੇਗਾ, ਜਾਂ ਉਹ ਤੇਰੇ ਨਾਲ ਮਿੱਠੀਆਂ-ਮਿੱਠੀਆਂ ਗੱਲਾਂ ਕਰੇਗਾ?
4 क्या वह तेरे साथ 'अहद बांधेगा, कि तू उसे हमेशा के लिए नौकर बना ले?
ਕੀ ਉਹ ਤੇਰੇ ਨਾਲ ਨੇਮ ਬੰਨ੍ਹੇਗਾ, ਤਾਂ ਜੋ ਤੂੰ ਉਹ ਨੂੰ ਸਦਾ ਤੱਕ ਆਪਣਾ ਗੁਲਾਮ ਰੱਖੇਂ?
5 क्या तू उससे ऐसे खेलेगा जैसे परिन्दे से? या क्या तू उसे अपनी लड़कियों के लिए बाँध देगा?
ਕੀ ਤੂੰ ਉਹ ਦੇ ਨਾਲ ਉਸ ਤਰ੍ਹਾਂ ਖੇਡੇਂਗਾ ਜਿਵੇਂ ਪੰਛੀ ਨਾਲ, ਜਾਂ ਆਪਣੀਆਂ ਕੁੜੀਆਂ ਦਾ ਜੀ ਬਹਿਲਾਉਣ ਲਈ ਉਹ ਨੂੰ ਬੰਨ੍ਹ ਕੇ ਰੱਖੇਂਗਾ?
6 क्या लोग उसकी तिजारत करेंगे? क्या वह उसे सौदागरों में तक़सीम करेंगे?
ਕੀ ਮਾਛੀ ਉਹ ਦਾ ਸੌਦਾ ਕਰਨਗੇ, ਕੀ ਉਹ ਵਪਾਰੀਆਂ ਵਿੱਚ ਉਹ ਨੂੰ ਵੰਡਣਗੇ?
7 क्या तू उसकी खाल को भालों से, या उसके सिर को माहीगीर के तरसूलों से भर सकता है?
ਕੀ ਤੂੰ ਉਹ ਦੀ ਖੱਲ ਨੂੰ ਬਰਛਿਆਂ ਨਾਲ ਵਿੰਨ੍ਹ ਸਕਦਾ ਹੈਂ, ਜਾਂ ਉਹ ਦੇ ਸਿਰ ਨੂੰ ਮਾਛੀਆਂ ਦੇ ਤ੍ਰਿਸੂਲਾਂ ਨਾਲ?
8 तू अपना हाथ उस पर धरे, तो लड़ाई को याद रख्खेगा और फिर ऐसा न करेगा।
ਜੇਕਰ ਤੂੰ ਆਪਣਾ ਹੱਥ ਉਸ ਦੇ ਉੱਤੇ ਧਰੇਂ ਤਾਂ ਤੂੰ ਉਸ ਲੜਾਈ ਨੂੰ ਹਮੇਸ਼ਾ ਯਾਦ ਰੱਖੇਂਗਾ, ਤੂੰ ਫੇਰ ਕਦੇ ਅਜਿਹਾ ਨਾ ਕਰੇਂਗਾ!
9 देख, उसके बारे में उम्मीद बेफ़ायदा है। क्या कोई उसे देखते ही गिर न पड़ेगा?
ਵੇਖ, ਉਸ ਨੂੰ ਫੜ੍ਹਨ ਦੀ ਆਸ ਰੱਖਣੀ ਵਿਅਰਥ ਹੈ, ਉਸ ਨੂੰ ਵੇਖਦਿਆਂ ਹੀ ਜੀਅ ਕੱਚਾ ਪੈ ਜਾਂਦਾ ਹੈ?
10 कोई ऐसा तुन्दख़ू नहीं जो उसे छेड़ने की हिम्मत न करे। फिर वह कौन है जो मेरे सामने खड़ा होसके?
੧੦ਕੋਈ ਐਨੀ ਤੱਤੀ ਤਬੀਅਤ ਦਾ ਨਹੀਂ, ਜੋ ਉਹ ਦੇ ਛੇੜਨ ਦੀ ਹਿੰਮਤ ਕਰੇ, ਫੇਰ ਕੌਣ ਹੈ ਜੋ ਮੇਰੇ ਸਨਮੁਖ ਖੜ੍ਹਾ ਰਹਿ ਸਕੇ?
11 किस ने मुझे पहले कुछ दिया है कि मैं उसे अदा करूँ? जो कुछ सारे आसमान के नीचे है वह मेरा है।
੧੧ਕਿਸ ਨੇ ਪਹਿਲਾਂ ਮੈਨੂੰ ਕੁਝ ਦਿੱਤਾ ਕਿ ਮੈਨੂੰ ਕੁਝ ਮੋੜਨਾ ਪਵੇ? ਜੋ ਕੁਝ ਅਕਾਸ਼ ਦੇ ਹੇਠ ਹੈ, ਸੋ ਮੇਰਾ ਹੈ।
12 न मैं उसके 'आज़ा के बारे में ख़ामोश रहूँगा न उसकी ताक़त और ख़ूबसूरत डील डोल के बारे में।
੧੨“ਮੈਂ ਉਹ ਦੇ ਅੰਗਾਂ ਦੇ ਵਿਖੇ, ਅਤੇ ਉਹ ਦੇ ਮਹਾਂ-ਬਲ ਤੇ ਉਹ ਦੇ ਢਾਂਚੇ ਦੇ ਸੁਹੱਪਣ ਵਿਖੇ ਚੁੱਪ ਨਾ ਰਹਾਂਗਾ।
13 उसके ऊपर का लिबास कौन उतार सकता है? उसके जबड़ों के बीच कौन आएगा?
੧੩ਕੌਣ ਉਹ ਦੇ ਉੱਪਰ ਦਾ ਲਿਬਾਸ ਉਤਾਰ ਸਕਦਾ ਹੈ? ਕੌਣ ਉਹ ਦੇ ਦੋਹਾਂ ਜਬਾੜਿਆਂ ਵਿੱਚ ਆਵੇਗਾ?
14 उसके मुँह के किवाड़ों को कौन खोल सकता है? उसके दाँतों का दायरा दहशत नाक है।
੧੪ਕੌਣ ਉਹ ਦੇ ਮੂੰਹ ਦੇ ਕਵਾੜਾਂ ਨੂੰ ਖੋਲ੍ਹ ਸਕਦਾ ਹੈ? ਉਹ ਦੇ ਦੰਦਾਂ ਦਾ ਘੇਰਾ ਭਿਆਨਕ ਹੈ!
15 उसकी ढालें उसका फ़ख़्र हैं; जो जैसा सख़्त मुहर से पैवस्ता की गई हैं।
੧੫ਉਹ ਦੇ ਛਿਲਕੇ ਦੀਆਂ ਧਾਰੀਆਂ ਉਹ ਦਾ ਘਮੰਡ ਹਨ, ਉਹ ਜਾਣੋ ਘੁੱਟ ਕੇ ਮੋਹਰ ਨਾਲ ਜੋੜੀਆਂ ਗਈਆਂ ਹਨ,
16 वह एक दूसरी से ऐसी जुड़ी हुई हैं, कि उनके बीच हवा भी नहीं आ सकती।
੧੬ਉਹ ਇੱਕ ਦੂਜੇ ਦੇ ਐਨੇ ਨੇੜੇ ਹਨ ਕਿ ਹਵਾ ਵੀ ਉਹਨਾਂ ਦੇ ਵਿੱਚੋਂ ਦੀ ਨਹੀਂ ਲੰਘ ਸਕਦੀ।
17 वह एक दूसरी से एक साथ पैवस्ता हैं; वह आपस में ऐसी जुड़ी हैं कि जुदा नहीं हो सकतीं।
੧੭ਉਹ ਇੱਕ ਦੂਜੇ ਦੇ ਨਾਲ-ਨਾਲ ਹਨ, ਉਹ ਇਸ ਤਰ੍ਹਾਂ ਜੁੜੀਆਂ ਹੋਈਆਂ ਹਨ ਕਿ ਅਲੱਗ ਨਹੀਂ ਹੋ ਸਕਦੀਆਂ।
18 उसकी छींकें नूर अफ़्शानी करती हैं उसकी आँखें सुबह के पपोटों की तरह हैं।
੧੮ਉਹ ਦੀਆਂ ਛਿੱਕਾਂ ਤੋਂ ਚਾਨਣ ਚਮਕ ਉੱਠਦਾ ਹੈ, ਉਹ ਦੀਆਂ ਅੱਖਾਂ ਸਵੇਰ ਦੀਆਂ ਪਲਕਾਂ ਜਿਹੀਆਂ ਹਨ!
19 उसके मुँह से जलती मश'अलें निकलती हैं, और आग की चिंगारियाँ उड़ती हैं।
੧੯ਉਹ ਦੇ ਮੂੰਹੋਂ ਬਲਦੀਆਂ ਹੋਈਆਂ ਮਸ਼ਾਲਾਂ ਨਿੱਕਲਦੀਆਂ ਹਨ, ਅਤੇ ਅੱਗ ਦੀਆਂ ਚਿੰਗਿਆੜੀਆਂ ਉੱਡਦੀਆਂ ਹਨ।
20 उसके नथनों से धुवाँ निकलता है, जैसे खौलती देग और सुलगते सरकंडे से।
੨੦ਉਹ ਦੀਆਂ ਨਾਸਾਂ ਵਿੱਚੋਂ ਧੂੰਆਂ ਨਿੱਕਲਦਾ ਹੈ, ਜਿਵੇਂ ਉੱਬਲਦੀ ਦੇਗ ਜਾਂ ਧੁਖਦਿਆਂ ਕਾਨਿਆਂ ਤੋਂ!
21 उसका साँस से कोयलों को दहका देता है, और उसके मुँह से शो'ले निकलते हैं।
੨੧ਉਹ ਦਾ ਸਾਹ ਕੋਲਿਆਂ ਨੂੰ ਸੁਲਗਾ ਦਿੰਦਾ ਹੈ, ਅਤੇ ਉਹ ਦੇ ਮੂੰਹੋਂ ਅੰਗਾਰੇ ਨਿੱਕਲਦੇ ਹਨ!
22 ताक़त उसकी गर्दन में बसती है, और दहशत उसके आगे आगे चलती “है।
੨੨ਉਹ ਦੀ ਧੌਣ ਵਿੱਚ ਬਲ ਬਣਿਆ ਰਹਿੰਦਾ ਹੈ, ਅਤੇ ਭੈਅ ਉਹ ਦੇ ਅੱਗੇ ਨੱਚਦਾ ਹੈ!
23 उसके गोश्त की तहें आपस में जुड़ी हुई हैं; वह उस पर ख़ूब जुड़ी हैं और हट नहीं सकतीं।
੨੩ਉਹ ਦੇ ਮਾਸ ਦੀਆਂ ਤਹਿਆਂ ਸਟੀਆਂ ਹੋਈਆਂ ਹਨ, ਉਹ ਉਸ ਦੇ ਉੱਤੇ ਜੰਮੀਆਂ ਹੋਈਆਂ ਹਨ, ਉਹ ਹਿੱਲ ਨਹੀਂ ਸਕਦੀਆਂ।
24 उसका दिल पत्थर की तरह मज़बूत है, बल्कि चक्की के निचले पाट की तरह।
੨੪ਉਹ ਦਾ ਦਿਲ ਪੱਥਰ ਵਾਂਗੂੰ ਪੱਕਾ ਹੈ, ਸਗੋਂ ਚੱਕੀ ਦੇ ਹੇਠਲੇ ਪੁੜ ਵਾਂਗੂੰ ਪੱਕਾ ਹੈ।
25 जब ख़ुदा उठ खड़ा होता है, तो ज़बरदस्त लोग डर जाते हैं, और घबराकर ख़ौफ़ज़दा हो जाते हैं।
੨੫ਜਦ ਉਹ ਉੱਠਦਾ ਹੈ ਤਾਂ ਬਲਵਾਨ ਵੀ ਡਰ ਜਾਂਦੇ ਹਨ, ਉਹ ਘਬਰਾਹਟ ਨਾਲ ਸੁੱਧ-ਬੁੱਧ ਖੋਹ ਦਿੰਦੇ ਹਨ!
26 अगर कोई उस पर तलवार चलाए, तो उससे कुछ नहीं बनता: न भाले, न तीर, न बरछी से।
੨੬ਭਾਵੇਂ ਤਲਵਾਰ ਉਹ ਦੇ ਕੋਲ ਪਹੁੰਚੇ, ਉਸ ਤੋਂ ਕੁਝ ਨਹੀਂ ਬਣਦਾ, ਅਤੇ ਨਾ ਬਰਛੀ ਨਾ ਭਾਲੇ ਨਾ ਤੀਰ ਤੋਂ।
27 वह लोहे को भूसा समझता है, और पीतल को गली हुई लकड़ी।
੨੭ਉਹ ਲੋਹੇ ਨੂੰ ਕੱਖ ਵਰਗਾ ਅਤੇ ਪਿੱਤਲ ਨੂੰ ਗਲੀ ਹੋਈ ਲੱਕੜ ਸਮਝਦਾ ਹੈ!
28 तीर उसे भगा नहीं सकता, फ़लाख़न के पत्थर उस पर तिनके से हैं।
੨੮ਤੀਰ ਉਹ ਨੂੰ ਭਜਾ ਨਹੀਂ ਸਕਦੇ, ਗੁਲੇਲ ਦੇ ਪੱਥਰ ਉਹ ਦੇ ਲਈ ਤਿਣਕੇ ਬਣ ਜਾਂਦੇ ਹਨ।
29 लाठियाँ जैसे तिनके हैं, वह बर्छी के चलने पर हँसता है।
੨੯ਲਾਠੀਆਂ ਵੀ ਤਿਣਕੇ ਦੇ ਤੁੱਲ ਗਿਣੀਆਂ ਜਾਂਦੀਆਂ ਹਨ, ਸਾਂਗ ਦੇ ਖੜਕਣ ਉੱਤੇ ਉਹ ਹੱਸਦਾ ਹੈ।
30 उसके नीचे के हिस्से तेज़ ठीकरों की तरह हैं; वह कीचड़ पर जैसे हेंगा फेरता है।
੩੦ਉਹ ਦੇ ਹੇਠਲੇ ਹਿੱਸੇ ਤੇਜ਼ ਠੀਕਰਿਆਂ ਵਾਂਗੂੰ ਹਨ, ਉਹ ਜਾਣੋ ਚਿੱਕੜ ਉੱਤੇ ਫਲ੍ਹਾ ਫੇਰਦਾ ਹੈ।
31 वह गहराव को देग की तरह खौलाता, और समुन्दर को मरहम की तरह बना देता है।
੩੧ਉਹ ਡੂੰਘੇ ਪਾਣੀਆਂ ਨੂੰ ਦੇਗ ਵਾਂਗੂੰ ਉਛਾਲ ਦਿੰਦਾ ਹੈ, ਉਹ ਸਮੁੰਦਰ ਨੂੰ ਮੱਲ੍ਹਮ ਦੀ ਡੱਬੀ ਵਾਂਗੂੰ ਬਣਾ ਦਿੰਦਾ ਹੈ।
32 वह अपने पीछे चमकीला निशान छोड़ जाता है; गहराव गोया सफ़ेद नज़र आने लगता है।
੩੨ਉਹ ਆਪਣੇ ਪਿੱਛੇ ਚਮਕੀਲਾ ਰਾਹ ਛੱਡਦਾ ਹੈ, ਭਈ ਜਾਣੋ ਡੂੰਘਿਆਈ ਉੱਤੇ ਧੌਲੇ ਆਏ ਹੋਏ ਹਨ।
33 ज़मीन पर उसका नज़ीर नहीं, जो ऐसा बेख़ौफ़ पैदा हुआ हो।
੩੩ਧਰਤੀ ਉੱਤੇ ਉਹ ਦੇ ਤੁੱਲ ਕੋਈ ਨਹੀਂ, ਉਹ ਬਿਨ੍ਹਾਂ ਖੌਫ਼ ਦੇ ਸਿਰਜਿਆ ਗਿਆ!
34 वह हर ऊँची चीज़ को देखता है, और सब मग़रूरों का बादशाह है।”
੩੪ਉਹ ਹਰੇਕ ਉੱਚੇ ਨੂੰ ਵੇਖਦਾ ਰਹਿੰਦਾ ਹੈ, ਉਹ ਸਾਰੇ ਘਮੰਡੀਆਂ ਉੱਤੇ ਰਾਜਾ ਹੈ।”

< अय्यू 41 >